Punjab Breaking News LIVE: 'ਆਪ' ਵਿਧਾਇਕ ਅਮਿਤ ਰਤਨ ਗ੍ਰਿਫਤਾਰ, ਬਿਸ਼ਨੋਈ ਗੈਂਗ ਦੇ 6 ਗੁਰਗੇ ਦਬੋਚੇ, ਪੰਜਾਬ ਸਰਕਾਰ ਵੱਲੋਂ ਪਰਲਜ਼ ਗਰੁੱਪ 'ਤੇ ਸ਼ਿਕੰਜਾ, ਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ!
Punjab Breaking News LIVE 23 February, 2023: 'ਆਪ' ਵਿਧਾਇਕ ਅਮਿਤ ਰਤਨ ਗ੍ਰਿਫਤਾਰ, ਬਿਸ਼ਨੋਈ ਗੈਂਗ ਦੇ 6 ਗੁਰਗੇ ਦਬੋਚੇ, ਪੰਜਾਬ ਸਰਕਾਰ ਵੱਲੋਂ ਪਰਲਜ਼ ਗਰੁੱਪ 'ਤੇ ਸ਼ਿਕੰਜਾ, ਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ!
ਇਸ ਵਾਰ ਫਰਵਰੀ ਵਿੱਚ ਹੀ ਪਾਰਾ ਚੜ੍ਹਨ ਲੱਗਾ ਹੈ। ਪੰਜਾਬ ਤੇ ਹਰਿਆਣਾ ਵਿੱਚ ਤਾਪਮਾਨ ਆਮ ਨਾਲੋਂ ਕਾਫੀ ਉੱਪਰ ਚੱਲ ਰਿਹਾ ਹੈ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਇਸ ਵਾਰ ਜਨਵਰੀ ਤੇ ਫਰਵਰੀ ਵਿੱਚ ਬਾਰਸ਼ ਨਾ ਦੇ ਬਰਾਬਰੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਹਰ ਸਾਲ ਜਨਵਰੀ ਤੇ ਫਰਵਰੀ ਮਹੀਨੇ ਵਿੱਚ ਭਾਰੀ ਮੀਂਹ ਪੈਂਦਾ ਹੈ ਪਰ ਇਸ ਵਾਰ 1 ਜਨਵਰੀ ਤੋਂ ਲੈ ਕੇ ਹੁਣ ਤੱਕ ਆਮ ਨਾਲੋਂ 53.4 ਫ਼ੀਸਦ ਮੀਂਹ ਘੱਟ ਪਿਆ ਹੈ। ਹਾਸਲ ਜਾਣਕਾਰੀ ਅਨੁਸਾਰ ਇਸ ਵਰ੍ਹੇ 1 ਜਨਵਰੀ ਤੋਂ ਲੈ ਕੇ ਹੁਣ ਤੱਕ 27.4 ਫ਼ੀਸਦ ਮੀਂਹ ਹੀ ਪਿਆ ਹੈ। ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਦੇ ਕੋਈ ਆਸਾਰ ਦਿਖਾਈ ਨਹੀਂ ਦੇ ਰਹੇ ਹਨ। ਇਸ ਲਈ ਪਾਰਾ ਹੋਰ ਚੜ੍ਹਨ ਦੇ ਆਸਾਰ ਹਨ।
ਚੰਡੀਗੜ੍ਹ ਪੁਲਿਸ ਨੇ ਲੱਕੀ ਪਟਿਆਲ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੰਡੀਗੜ੍ਹ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਦੋਵਾਂ ਤੋਂ ਦੋ ਹਥਿਆਰ ਵੀ ਬਰਾਮਦ ਹੋਏ ਹਨ। ਚਾਰ ਵਜੇ ਚੰਡੀਗੜ੍ਹ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਦਫ਼ਤਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਬਾਕੀ ਜਾਣਕਾਰੀ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦੀ ਸੌਰ, ਹਵਾ ਤੇ ਬਾਇਓਗੈਸ ਸਮਰੱਥਾ ਨਿੱਜੀ ਖੇਤਰ ਲਈ ਸੋਨੇ ਦੀ ਖਾਨ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ, ਇਨ੍ਹਾਂ ਨਵਿਆਉਣਯੋਗ ਸ੍ਰੋਤਾਂ ਵਿੱਚ ਵੱਡੀ ਗਿਣਤੀ ਵਿੱਚ ਹਰਿਤ ਰੁਜ਼ਗਾਰ ਪੈਦਾ ਕਰਨ ਦੀ ਵੱਡੀ ਸਮਰੱਥਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਬਜਟ ਤੋਂ ਬਾਅਦ ਦੇ ਪਹਿਲੇ ਵੈਬਿਨਾਰ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਤੌਰ 'ਤੇ ਗ੍ਰੀਨ ਐਨਰਜੀ 'ਤੇ ਧਿਆਨ ਕੇਂਦਰਿਤ ਕੀਤਾ ਹੈ।
ਦੱਖਣੀ ਅਫਰੀਕਾ ਵਿੱਚ ਚੱਲ ਰਹੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਅੱਜ ਖੇਡਿਆ ਜਾਵੇਗਾ। ਇਹ ਮੈਚ ਭਾਰਤ ਅਤੇ ਆਸਟ੍ਰੇਲੀਆ ਦੀਆਂ ਮਹਿਲਾ ਟੀਮਾਂ ਵਿਚਾਲੇ ਹੋਵੇਗਾ। ਪਰ ਇਸ ਅਹਿਮ ਮੈਚ ਤੋਂ ਪਹਿਲਾਂ ਹੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਰਿਪੋਰਟ ਮੁਤਾਬਕ ਟੀਮ ਇੰਡੀਆ ਦੀ ਤੇਜ਼ ਗੇਂਦਬਾਜ਼ ਪੂਜਾ ਵਸਤਰਾਕਰ ਬੀਮਾਰੀ ਕਾਰਨ ਇਸ ਮੈਚ ਤੋਂ ਬਾਹਰ ਹੋ ਗਈ ਸੀ। ਇਸ ਦੇ ਨਾਲ ਹੀ ਟੀਮ ਦੀ ਕਪਤਾਨ ਹਰਮਨਪ੍ਰੀਤ ਦਾ ਖੇਡਣਾ ਵੀ ਸ਼ੱਕੀ ਹੈ। ਉਹ ਵੀ ਬਿਮਾਰ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਸੈਮੀਫਾਈਨਲ 'ਚ ਆਸਟ੍ਰੇਲੀਆ ਖ਼ਿਲਾਫ਼ ਭਾਰਤ ਦਾ ਰਾਹ ਆਸਾਨ ਨਹੀਂ ਹੋਵੇਗਾ। ਕਿਉਂਕਿ ਹਰਮਨਪ੍ਰੀਤ ਕੌਰ ਟੀ-20 ਇੰਟਰਨੈਸ਼ਨਲ 'ਚ ਆਸਟ੍ਰੇਲੀਆ ਖਿਲਾਫ ਭਾਰਤ ਦੀ ਸਭ ਤੋਂ ਸਫਲ ਬੱਲੇਬਾਜ਼ ਹੈ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੂੰ ਪੰਜਾਬ ਪੁਲਿਸ ਨਹੀਂ ਰੋਕ ਸਕੀ। ਭਾਈ ਅੰਮ੍ਰਿਤਪਾਲ ਸਿੰਘ ਨੇ ਅਜਨਾਲਾ ਥਾਣੇ ਦੇ ਘਿਰਾਓ ਦਾ ਐਲਾਨ ਕੀਤਾ ਸੀ ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਸਖਤ ਰੋਕਾਂ ਲਾਈਆਂ ਹੋਈਆਂ ਸੀ। ਭਾਈ ਅੰਮ੍ਰਿਤਪਾਲ ਸਿੰਘ ਦੇ ਹਮਾਇਤੀ ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਗਏ ਕਿ ਪੁਲਿਸ ਉਨ੍ਹਾਂ ਨੂੰ ਰੋਕਣ ਵਿੱਚ ਬੇਵੱਸ ਨਜ਼ਰ ਆਈ।
ਰਿਸ਼ਵਤਖੋਰੀ ਦੇ ਮਾਮਲੇ ਵਿੱਚ ਘਿਰੇ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਖਿਲਾਫ ਐਕਸ਼ਨ ਖੁਦ ਸੀਐਮ ਭਗਵੰਤ ਮਾਨ ਨੇ ਲਿਆ ਹੈ। ਬੇਸ਼ੱਕ ਵਿਜੀਲੈਂਸ ਨੇ ਵਿਧਾਇਕ ਅਮਿਤ ਰਤਨ ਨੂੰ ਕਲੀਨ ਚਿੱਟੀ ਦੇ ਦਿੱਤੀ ਸੀ ਪਰ ਵਿਰੋਧੀਆਂ ਵੱਲੋਂ ਸਵਾਲ ਉਠਾਉਣ ਮਗਰੋਂ ਸੀਐਮ ਭਗਵੰਤ ਮਾਨ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ ਲਈ ਕਿਹਾ। ਸੂਤਰਾਂ ਮੁਤਾਬਕ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀ ਗਈ ਆਡੀਓ ਰਿਕਾਰਡਿੰਗ ਦੀ ਫੋਰੈਂਸਿਕ ਜਾਂਚ ਤੋਂ ਬਾਅਦ ਇਹ ਸਾਬਤ ਹੋਇਆ ਕਿ ਰਿਕਾਰਡਿੰਗ ਵਿੱਚ ਆਵਾਜ਼ ਵਿਧਾਇਕ ਦੀ ਹੀ ਸੀ। ਇਸ ਮਗਰੋਂ ਮੁੱਖ ਮੰਤਰੀ ਨੇ ਬੁੱਧਵਾਰ ਰਾਤ ਨੂੰ ਹੀ ਸਪੱਸ਼ਟ ਕਰ ਦਿੱਤਾ ਕਿ ਬਠਿੰਡਾ ਦਿਹਾਤੀ ਦੇ ਵਿਧਾਇਕ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹ ਪਾਰਟੀ ਦਾ ਨਾਮ ਲੈ ਰਿਹਾ ਸੀ।
ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਥਾਣਾ ਅਜਨਾਲਾ ਦੇ ਘਿਰਾਓ ਨੂੰ ਲੈ ਕੇ ਪੁਲਿਸ ਚੌਕਸ ਹੈ। ਅੱਜ ਸਵੇਰ ਤੋਂ ਹੀ ਅਜਨਾਲਾ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਖੁਦ ਇੱਥੇ ਹਾਜ਼ਰ ਹਨ। ਪੁਲਿਸ ਦੂਜੇ ਜ਼ਿਲ੍ਹਿਆਂ ਵਿੱਚ ਵੀ ਭਾਈ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਉੱਪਰ ਨਜ਼ਰ ਰੱਖ ਰਹੀ ਹੈ। ਦੱਸ ਦਈਏ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਾਥੀਆਂ ਵਿਰੁੱਧ ਨੌਜਵਾਨ ਦੀ ਕੁੱਟਮਾਰ ਦੇ ਮੁਕੱਦਮੇ ਖਿਲਾਫ ਥਾਣਾ ਅਜਨਾਲਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਗਰੋਂ ਪੁਲਿਸ ਚੌਕਸ ਹੋ ਗਿਆ ਹੈ।
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 17 ਮਾਰਚ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਆਸਟ੍ਰੇਲੀਆਈ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਟੀਮ 'ਚ ਗਲੇਨ ਮੈਕਸਵੈੱਲ ਅਤੇ ਮਿਸ਼ੇਲ ਮਾਰਸ਼ ਵਰਗੇ ਸਟਾਰ ਖਿਡਾਰੀਆਂ ਦੀ ਵਾਪਸੀ ਹੋਈ ਹੈ। ਆਸਟ੍ਰੇਲੀਆ ਦੀ ਇਸ ਵਨਡੇ ਟੀਮ ਦੀ ਕਮਾਨ ਵੀ ਪੈਟ ਕਮਿੰਸ ਨੂੰ ਦਿੱਤੀ ਗਈ ਹੈ। ਗਲੇਨ ਮੈਕਸਵੈੱਲ ਹਾਲ ਹੀ ਵਿੱਚ ਆਪਣੀ ਲੱਤ ਦੀ ਸੱਟ ਤੋਂ ਅਤੇ ਮਿਸ਼ੇਲ ਮਾਰਸ਼ ਆਪਣੇ ਗਿੱਟੇ ਦੀ ਸੱਟ ਤੋਂ ਠੀਕ ਹੋਏ ਹਨ। ਪਿਛਲੇ ਹਫਤੇ ਇਹ ਦੋਵੇਂ ਖਿਡਾਰੀ ਘਰੇਲੂ ਟੂਰਨਾਮੈਂਟ 'ਚ ਖੇਡਦੇ ਨਜ਼ਰ ਆਏ ਸਨ। ਇਨ੍ਹਾਂ ਦੋ ਦਿੱਗਜਾਂ ਦੀ ਵਾਪਸੀ ਆਸਟ੍ਰੇਲੀਆਈ ਟੀਮ ਨੂੰ ਮਜ਼ਬੂਤ ਕਰੇਗੀ।
ਇਸ ਵਾਰ ਫਰਵਰੀ ਵਿੱਚ ਹੀ ਪਾਰਾ ਚੜ੍ਹਨ ਲੱਗਾ ਹੈ। ਪੰਜਾਬ ਤੇ ਹਰਿਆਣਾ ਵਿੱਚ ਤਾਪਮਾਨ ਆਮ ਨਾਲੋਂ ਕਾਫੀ ਉੱਪਰ ਚੱਲ ਰਿਹਾ ਹੈ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਇਸ ਵਾਰ ਜਨਵਰੀ ਤੇ ਫਰਵਰੀ ਵਿੱਚ ਬਾਰਸ਼ ਨਾ ਦੇ ਬਰਾਬਰੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਹਰ ਸਾਲ ਜਨਵਰੀ ਤੇ ਫਰਵਰੀ ਮਹੀਨੇ ਵਿੱਚ ਭਾਰੀ ਮੀਂਹ ਪੈਂਦਾ ਹੈ ਪਰ ਇਸ ਵਾਰ 1 ਜਨਵਰੀ ਤੋਂ ਲੈ ਕੇ ਹੁਣ ਤੱਕ ਆਮ ਨਾਲੋਂ 53.4 ਫ਼ੀਸਦ ਮੀਂਹ ਘੱਟ ਪਿਆ ਹੈ। ਹਾਸਲ ਜਾਣਕਾਰੀ ਅਨੁਸਾਰ ਇਸ ਵਰ੍ਹੇ 1 ਜਨਵਰੀ ਤੋਂ ਲੈ ਕੇ ਹੁਣ ਤੱਕ 27.4 ਫ਼ੀਸਦ ਮੀਂਹ ਹੀ ਪਿਆ ਹੈ।
ਅਮਰੀਕਾ ਵਿੱਚ 2021 ਵਿੱਚ ਨਫ਼ਰਤੀ ਅਪਰਾਧਾਂ ਦਾ ਸਭ ਤੋਂ ਵੱਧ ਸ਼ਿਕਾਰ ਯਹੂਦੀ ਅਤੇ ਸਿੱਖ ਧਾਰਮਿਕ ਸਮੂਹ ਹੋਏ। ਇਹ ਜਾਣਕਾਰੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਦੇ ਦੇਸ਼ ਭਰ ਵਿੱਚ ਅਜਿਹੀਆਂ ਘਟਨਾਵਾਂ ਬਾਰੇ ਸਾਲਾਨਾ ਰਿਪੋਰਟ ਤੋਂ ਮਿਲੀ ਹੈ। ਐਫਬੀਆਈ ਨੇ ਦੱਸਿਆ ਕਿ 2021 ਵਿੱਚ ਧਰਮ ਨਾਲ ਸਬੰਧਤ ਨਫ਼ਰਤੀ ਅਪਰਾਧਾਂ ਦੇ ਕੁੱਲ 1,005 ਮਾਮਲੇ ਸਾਹਮਣੇ ਆਏ ਸਨ। ਧਰਮ-ਅਧਾਰਤ ਅਪਰਾਧ ਦੀਆਂ ਸਭ ਤੋਂ ਵੱਡੀਆਂ ਸ਼੍ਰੇਣੀਆਂ ਵਿੱਚੋਂ ਯਹੂਦੀ ਵਿਰੋਧੀ ਘਟਨਾਵਾਂ 31.9 ਪ੍ਰਤੀਸ਼ਤ ਹਨ। ਇਸ ਤੋਂ ਬਾਅਦ ਸਿੱਖ ਵਿਰੋਧੀ ਘਟਨਾਵਾਂ 21.3 ਫੀਸਦੀ ਰਹੀਆਂ। ਇਸ ਦੇ ਨਾਲ ਹੀ ਮੁਸਲਿਮ ਵਿਰੋਧੀ ਘਟਨਾਵਾਂ 9.5 ਪ੍ਰਤੀਸ਼ਤ, ਕੈਥੋਲਿਕ ਵਿਰੋਧੀ ਘਟਨਾਵਾਂ 6.1 ਪ੍ਰਤੀਸ਼ਤ ਅਤੇ ਪੂਰਬੀ ਆਰਥੋਡਾਕਸ (ਰੂਸੀ, ਗ੍ਰੀਕ, ਹੋਰ) ਵਿਰੋਧੀ ਘਟਨਾਵਾਂ 6.5 ਪ੍ਰਤੀਸ਼ਤ ਸਨ। ਇਸ ਦੇ ਨਾਲ ਕਾਲੇ ਜਾਂ ਅਫਰੀਕੀ-ਅਮਰੀਕੀਆਂ ਨੂੰ ਵੀ ਵੱਡੇ ਪੱਧਰ 'ਤੇ ਨਿਸ਼ਾਨਾ ਬਣਾਇਆ ਗਿਆ ਅਤੇ ਉਨ੍ਹਾਂ ਦੀ ਗਿਣਤੀ 63.2 ਫੀਸਦੀ ਸੀ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਥਾਣਾ ਅਜਨਾਲਾ ਦੇ ਘਿਰਾਓ ਦੇ ਐਲਾਨ ਮਗਰੋਂ ਪੁਲਿਸ ਨੇ ਜਲੰਧਰ ਵਿੱਚ ਵੱਡਾ ਐਕਸ਼ਨ ਕੀਤਾ ਹੈ। ਜਲੰਧਰ ਪੁਲਿਸ ਨੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ। ਦੱਸ ਦਈਏ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਥਾਣਾ ਅਜਨਾਲਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਪੁਲਿਸ ਚੌਕਸ ਹੈ। ਇਸ ਸਬੰਧੀ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਜਲੰਧਰ ਪੁਲਿਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਵੱਲੋਂ ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਮਗਰੋਂ ਸਖਤ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਰਿਸ਼ਵਤਖੋਰ ਨੂੰ ਬਖਸ਼ਿਆ ਨਹੀਂ ਜਾਏਗਾ, ਚਾਹੇ ਉਹ ਕਿਸੇ ਵੀ ਅਹੁਦੇ ਉੱਪਰ ਹੋਵੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਖੋਖਲੇ ਦਾਅਵਿਆਂ ਰਾਹੀਂ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਮੁਹਿੰਮ ਤੋਂ ਬਾਜ਼ ਆਉਣ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਾਨੂੰਨ ਵਿਵਸਥਾ ਕੰਟਰੋਲ ਹੇਠ ਕਰਨ ਤੇ ਇੰਡਸਟਰੀ ਨੂੰ ਦੇਣ ਲਈ ਢੁੱਕਵੀਂ ਬਿਜਲੀ, ਸਹੂਲਤਾਂ ਮੁਹੱਈਆ ਹੋਣ ’ਤੇ ਹੀ ‘ਨਿਵੇਸ਼ ਪੰਜਾਬ ਸੰਮੇਲਨ’ ਕਰਵਾਉਣ।
ਪਿਛੋਕੜ
Punjab Breaking News LIVE 23 February, 2023: ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕਰ ਲਿਆ ਹੈ। ਬਠਿੰਡਾ ਵਿੱਚ ਉਨ੍ਹਾਂ ਦਾ ਪੀਏ ਰਿਸ਼ਵਤ ਲੈਂਦਾ ਫੜਿਆ ਗਿਆ ਸੀ। ਇਸੇ ਮਾਮਲੇ ਵਿੱਚ ਗ੍ਰਿਫ਼ਤਾਰੀ ਹੋਈ ਦੱਸੀ ਜਾ ਰਹੀਂ ਹੈ। ਦੱਸ ਦਈਏ ਕਿ ਬੀਤੇ ਦਿਨੀਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਨੂੰ 4 ਲੱਖ ਰੁਪਏ ਦੀ ਰਿਸ਼ਵਤ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਨੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਵਿਧਾਇਕ ਨੇ ਵੀ ਕਿਹਾ ਸੀ ਕਿ ਰਿਸ਼ਮ ਗੁਪਤਾ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਨੂੰ ਕੀਤਾ ਗ੍ਰਿਫਤਾਰ
NIA ਦੀ ਰੇਡ ਵਿੱਚ ਖ਼ਾਲਿਸਤਾਨੀ ਸਮਰਥਕਾਂ ਸਮੇਤ ਬਿਸ਼ਨੋਈ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰ
NIA Raid: ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਦਾ ਪਰਦਾਫਾਸ਼ ਕਰਨ ਲਈ ਐਨਆਈਏ ਵੱਲੋਂ ਅੱਠ ਰਾਜਾਂ ਵਿੱਚ 76 ਟਿਕਾਣਿਆਂ 'ਤੇ ਹਾਲ ਹੀ ਵਿੱਚ ਛਾਪੇਮਾਰੀ ਕਰਨ ਤੋਂ ਬਾਅਦ, ਪ੍ਰਮੁੱਖ ਜਾਂਚ ਏਜੰਸੀ ਨੇ ਲੱਕੀ ਖੋਖਰ ਉਰਫ ਡੇਨਿਸ ਸਮੇਤ ਛੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਕੈਨੇਡਾ ਬੈਠੇ ਅਰਸ਼ਦੀਪ ਸਿੰਘ ਡੱਲਾ ਦਾ ਕਰੀਬੀ ਸਾਥੀ ਹੈ। ਜ਼ਿਕਰ ਕਰ ਦਈਏ ਕਿ ਖੋਖਰ, ਬਠਿੰਡਾ ਦਾ ਰਹਿਣ ਵਾਲਾ ਹੈ ਜਿਸ ਨੂੰ ਮੰਗਲਵਾਰ ਨੂੰ ਰਾਜਸਥਾਨ ਦੇ ਸ੍ਰੀ ਗੰਗਾਨਗਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। NIA ਦੀ ਰੇਡ ਵਿੱਚ ਖ਼ਾਲਿਸਤਾਨੀ ਸਮਰਥਕਾਂ ਸਮੇਤ ਬਿਸ਼ਨੋਈ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰ
ਪੰਜਾਬ ਸਰਕਾਰ ਵੱਲੋਂ ਪਰਲਜ਼ ਗਰੁੱਪ 'ਤੇ ਸ਼ਿਕੰਜਾ
Punjab News: ਪੰਜਾਬ ਸਰਕਾਰ ਨੇ ਪਰਲਜ਼ ਗਰੁੱਪ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲਜ਼ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਦੇ ਆਦੇਸ਼ ਦਿੱਤੇ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀਆਂ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਗਰੁੱਪ ਦੀਆਂ ਜਾਇਦਾਦਾਂ ਨੂੰ ਵੇਚ ਜਾਂ ਖਰੀਦ ਨਾ ਸਕੇ। ਪੰਜਾਬ ਸਰਕਾਰ ਵੱਲੋਂ ਪਰਲਜ਼ ਗਰੁੱਪ 'ਤੇ ਸ਼ਿਕੰਜਾ
ਡੀਜੇ ਬੰਦ ਕਰਵਾਉਣ ਨੂੰ ਲੈ ਕੇ ਵਿਵਾਦ, ਦਾਦੇ ਦੀਆਂ ਤੋੜੀਆਂ ਲੱਤਾਂ ਪੋਤਾ ਗੰਭੀਰ ਜ਼ਖ਼ਮੀ
Punjab News: ਅਬੋਹਰ ਦੇ ਸੁਭਾਸ਼ ਨਗਰ ਵਿਖੇ ਇੱਕ ਘਰ ਵਿੱਚ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ ਇਸ ਦੌਰਾਨ ਡੀਜੇ ਵੀ ਚੱਲ ਰਿਹਾ ਸੀ ਤਾਂ ਇਸ ਦੌਰਾਨ ਡੀਜੇ ਬੰਦ ਕਰਵਾਉਣ ਨੂੰ ਲੈ ਕੇ ਝਗੜ ਹੋ ਗਿਆ ਤੇ ਇੱਕ ਵਿਅਕਤੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਦਰਅਸਲ ਰਾਤ ਦੇ 12 ਵਜੇ ਤੱਕ ਡੀਜੇ ਨਾ ਬੰਦ ਹੋਣ 'ਤੇ ਗੁਆਂਢੀ ਅਤੇ ਉਸ ਦੇ ਲੜਕੇ ਨੇ ਡੀਜੇ ਬੰਦ ਕਰਨ ਲਈ ਕਿਹਾ ਤਾਂ ਉਸ ਵੇਲੇ ਉਨ੍ਹਾਂ ਵੱਲੋਂ ਡੀਜੇ ਬੰਦ ਕਰ ਦਿੱਤਾ ਅਤੇ ਕਰੀਬ 12.30 ਵਜੇ ਪ੍ਰੋਗਰਾਮ ਤੋਂ ਆਏ ਕੁਝ ਵਿਅਕਤੀ ਗੁਆਂਢੀ ਦੇ ਘਰ ਅੰਦਰ ਦਾਖਲ ਹੋ ਗਏ ਤੇ ਉਨ੍ਹਾਂ ਦੇ ਪਰਿਵਾਰ 'ਤੇ ਕਾਤਲਾਨਾ ਹਮਲਾ ਕੀਤਾ। ਡੀਜੇ ਬੰਦ ਕਰਵਾਉਣ ਨੂੰ ਲੈ ਕੇ ਵਿਵਾਦ, ਦਾਦੇ ਦੀਆਂ ਤੋੜੀਆਂ ਲੱਤਾਂ ਪੋਤਾ ਗੰਭੀਰ ਜ਼ਖ਼ਮੀ
ਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ!
Jalandhar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਖੋਖਲੇ ਦਾਅਵਿਆਂ ਰਾਹੀਂ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਮੁਹਿੰਮ ਤੋਂ ਬਾਜ਼ ਆਉਣ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਾਨੂੰਨ ਵਿਵਸਥਾ ਕੰਟਰੋਲ ਹੇਠ ਕਰਨ ਤੇ ਇੰਡਸਟਰੀ ਨੂੰ ਦੇਣ ਲਈ ਢੁੱਕਵੀਂ ਬਿਜਲੀ, ਸਹੂਲਤਾਂ ਮੁਹੱਈਆ ਹੋਣ ’ਤੇ ਹੀ ‘ਨਿਵੇਸ਼ ਪੰਜਾਬ ਸੰਮੇਲਨ’ ਕਰਵਾਉਣ। ਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ!
- - - - - - - - - Advertisement - - - - - - - - -