Punjab Breaking News LIVE: ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਨੌਜਵਾਨ ਨੂੰ ਮਾਡਰਨ ਹਥਿਆਰ ਰੱਖਣ ਲਈ ਕਿਹਾ, ਜੇਲ੍ਹ 'ਚ ਜਾਣ ਦੇ ਬਾਅਦ ਵੀ ਨਵਜੋਤ ਸਿੱਧੂ ਦੀ Z+ ਸੁਰੱਖਿਆ ਨਹੀਂ ਲਈ ਵਾਪਸ, ਪੜ੍ਹੋ ਬ੍ਰੇਕਿੰਗ ਕੇ ਲਾਈਵ ਅਪਡੇਟਸ
Punjab Breaking News, 23 May 2022 LIVE Updates: ਜਥੇਦਾਰ ਨੇ ਨੌਜਵਾਨ ਨੂੰ ਮਾਡਰਨ ਹਥਿਆਰ ਰੱਖਣ ਲਈ ਕਿਹਾ, ਜੇਲ੍ਹ 'ਚ ਜਾਣ ਦੇ ਬਾਅਦ ਵੀ ਨਵਜੋਤ ਸਿੱਧੂ ਦੀ Z+ ਸੁਰੱਖਿਆ ਨਹੀਂ ਲਈ ਵਾਪਸ, ਪੜ੍ਹੋ ਬ੍ਰੇਕਿੰਗ ਕੇ ਲਾਈਵ ਅਪਡੇਟਸ...
ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਨਹੀਂ ਹੋਵੇਗੀ। ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਗੱਲਾਂ ਸਿਰਫ ਅਫਵਾਹਾਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਫਤ ਯਾਤਰਾ 'ਤੇ ਰੋਕ ਲਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ।
ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਬਾਰੇ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ। ਸਰਕਾਰ ਨੇ ਹੁਣ ਜ਼ਮੀਨ ਦਾ ਛੱਡਣ ਦੀ ਤਰੀਕ 30 ਮਈ ਤੋਂ ਵਧਾ ਕੇ 30 ਜੂਨ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜਿਸ ਜ਼ਮੀਨ ਤੋਂ ਕਬਜ਼ਾ ਛੁਡਵਾਉਣਾ ਹੈ, ਉਸ ਲਈ 15 ਦਿਨਾਂ ਦਾ ਨੋਟਿਸ ਦਿੱਤਾ ਜਾਵੇਗਾ। ਇਸ ਲਈ ਸਰਕਾਰ ਇੱਕ ਕਮੇਟੀ ਬਣਾਈ ਜਾਵੇਗੀ। ਇਸ ਕਮੇਟੀ ਵਿੱਚ ਸਰਕਾਰ ਤੇ ਕਿਸਾਨਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਹ ਕਮੇਟੀ ਵੇਖੇਗੀ ਕਿ ਕਿਹੜੀ ਜ਼ਮੀਨ ਨੂੰ ਕਬਜ਼ੇ ਛੁਡਾਉਣੇ ਹਨ।
ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਕਣਕ ਤੋਂ ਐਲਰਜੀ ਦੇ ਮਾਮਲੇ 'ਤੇ ਕਿਹਾ ਕਿ ਸਿੱਧੂ ਸਾਡੇ ਨਾਲ ਹੀ ਬੈਠ ਕੇ ਪਰਾਂਠੇ (ਆਟੇ ਦੇ) ਖਾਂਦਾ ਰਿਹਾ ਹੈ। ਅੱਜ ਐਲਰਜੀ ਹੋਣ ਦੀ ਗੱਲ ਕਹਿ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕਿਤੇ ਇਹ ਐਲਰਜੀ ਹੁਣ ਅਚਾਨਕ ਤਾਂ ਨਹੀਂ ਹੋਈ ਤੇ ਘਰ ਦਾ ਖਾਣਾ ਖਾਣ ਦੀ ਖਾਤਰ ਅਜਿਹਾ ਨਾ ਕਹਿ ਰਿਹਾ ਹੋਵੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਦਾ ਸੱਦਾ ਦੇਣ ਮਗਰੋਂ ਬਹਿਸ ਛਿੜ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਵਾਲ ਉਠਾਇਆ ਹੈ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਤਿਕਾਰ ਸਹਿਤ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਸਿੱਖ ਨੌਜਵਾਨਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਲੈਣ ਦੀ ਲੋੜ ਕਿਉਂ ਹੈ? ਸਿੱਖ ਭਾਈਚਾਰੇ ਵਿੱਚ ਉਨ੍ਹਾਂ ਦੀ ਸਭ ਤੋਂ ਉੱਚੀ ਅਸਥਾਈ ਪੱਦਵੀ ਦੇ ਮੱਦੇਨਜ਼ਰ, ਉਨ੍ਹਾਂ ਵੱਲੋਂ ਆਧੁਨਿਕ ਹਥਿਆਰ ਰੱਖਣ ਲਈ ਸੱਦਾ ਦੇਣਾ ਸਿੱਖ ਭਾਈਚਾਰੇ ਲਈ ਕਿਸੇ ਖਾਸ ਖਤਰੇ ਬਾਰੇ ਚਿੰਤਾ ਪੈਦਾ ਕਰਦਾ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਨੌਜਵਾਨਾਂ ਨੂੰ ਆਧੁਨਿਕ ਹਥਿਆਰ ਰੱਖਣ ਲਈ ਕਹਿਣ ਉੱਪਰ ਕਾਫੀ ਚਰਚਾ ਛਿੜੀ ਹੋਈ ਹੈ। ਇਸ ਉੱਪਰ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਮੌਕੇ ਗੁਰੂ ਸਾਹਿਬ ਨੇ ਸਸ਼ਤਰ ਲਿਆਉਣ/ਧਾਰਨ ਕਰਨ ਦਾ ਉਪਦੇਸ਼ ਸਿੱਖ ਸੰਗਤ ਨੂੰ ਦਿੱਤਾ ਸੀ। ਇਸ ਕਰਕੇ ਸਿੱਖਾਂ ਲਈ ਸਸ਼ਤਰ ਬਹੁਤ ਮਹੱਤਤਾ ਰੱਖਦਾ ਹੈ। ਸਿੰਘ ਸਾਹਿਬ ਨੇ ਅੱਜ ਦੇ ਗੁਰਤਾਗੱਦੀ ਦਿਵਸ ਨੂੰ ਧਿਆਨ 'ਚ ਰੱਖਦੇ ਹੋਏ ਹੀ ਬਿਆਨ ਦਿੱਤਾ ਹੈ, ਜਿਸ 'ਤੇ ਕੋਈ ਚਿੰਤਾ ਕਰਨ ਦੀ ਜਰੂਰਤ ਨਹੀਂ।
ਹਰਿਆਣਾ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਧਨਪਤ ਸਿੰਘ ਨੇ ਸੋਮਵਾਰ ਨੂੰ 46 ਸ਼ਹਿਰਾਂ 'ਚ ਮਿਉਂਸਪਲ ਬਾਡੀਜ਼ ਦੀਆਂ ਚੋਣਾਂ ਦਾ ਐਲਾਨ ਕੀਤਾ। ਇਨ੍ਹਾਂ ਚੋਂ 18 ਨਗਰ ਕੌਂਸਲਾਂ ਤੇ 28 ਨਗਰ ਪਾਲਿਕਾ ਲਈ ਚੋਣਾਂ ਹੋਣਗੀਆਂ। ਚੋਣਾਂ 19 ਜੂਨ ਨੂੰ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਤੇ ਵੋਟਾਂ ਦੀ ਗਿਣਤੀ 22 ਜੂਨ ਨੂੰ ਹੋਵੇਗੀ। ਇਸ ਵਾਰ ਪੋਲਿੰਗ ਦਾ ਸਮਾਂ ਇੱਕ ਘੰਟਾ ਵਧਾਇਆ ਗਿਆ ਹੈ। ਸਿਰਸਾ ਨਗਰ ਕੌਂਸਲ, ਫਰੀਦਾਬਾਦ ਨਗਰ ਨਿਗਮ, ਥਾਨੇਸਰ, ਬੱਡਾ, ਬਦਲੀ ਤੇ ਸੀਵਾਨ ਨਗਰ ਪਾਲਿਕਾਵਾਂ ਲਈ ਵੋਟਰ ਸੂਚੀ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਸ ਲਈ ਇੱਥੇ ਦੂਜੇ ਪੜਾਅ ਵਿੱਚ ਚੋਣਾਂ ਹੋਣੀਆਂ ਹਨ।
ਦਿੱਲੀ ਵਿਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਇਥੇ ਘੱਟੋ ਘੱਟ ਤਾਪਮਾਨ 17.2 ਡਿਗਰੀ ਦਰਜ ਕੀਤਾ ਗਿਆ। ਇਸ ਮੀਂਹ ਕਾਰਨ ਇਥੇ ਮਈ ਵਿਚ ਤਾਪਮਾਨ ਇੰਨਾ ਹੇਠਾਂ ਆਉਣ ਦਾ ਦਹਾਕਿਆਂ ਦਾ ਰਿਕਾਰਡ ਟੁੱਟ ਗਿਆ ਹੈ। ਇਸ ਤੋਂ ਪਹਿਲਾਂ 2 ਮਈ 1982 ਨੂੰ 15.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਕੇਦਾਰਨਾਥ ’ਚ ਬਰਫਬਾਰੀ ਤੇ ਮੀਂਹ ਕਾਰਨ ਠੰਢ ਵਧ ਗਈ ਹੈ। ਇਸ ਦੇ ਬਾਵਜੂਦ ਵੱਡੀ ਗਿਣਤੀ ਸ਼ਰਧਾਲੂ ਦਰਸ਼ਨਾਂ ਲਈ ਮੌਜੂਦ ਹਨ। ਦਿੱਲੀ ਵਿਚ ਮੀਂਹ ਕਾਰਨ 20 ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ।
ਦੁੱਧ ਦੇ ਭਾਅ ਤੇ ਹੋਰ ਮੰਗਾਂ ਨੂੰ ਲੈ ਕੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਲੀਡਰਾਂ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ। ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲਿਆ ਇਸ ਲਈ ਕੱਲ੍ਹ ਸ਼ਾਮ ਚਾਰ ਵਜੇ ਮੁੜ ਮੀਟਿੰਗ ਹੋਵੇਗੀ। ਮੀਟਿੰਗ ਮਗਰੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੇ ਕਿਹਾ ਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਲੀਡਰਾਂ ਨਾਲ ਮੀਟਿੰਗ ਹੋਈ ਹੈ। ਅੱਜ ਦੀ ਮੀਟਿੰਗ ਵਿੱਚ ਸਹਿਮਤੀ ਨਹੀਂ ਬਣ ਸਕੀ, ਇਸ ਲਈ ਕੱਲ੍ਹ ਸ਼ਾਮ 4 ਵਜੇ ਦੁਬਾਰਾ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਹਰ ਪਹਿਲੂ ਨੂੰ ਗੰਭੀਰਤਾ ਨਾਲ ਘੋਖ ਰਹੀ ਹੈ। ਅਸੀਂ ਹਰ ਮੰਗ 'ਤੇ ਚਰਚਾ ਕਰ ਰਹੇ ਹਾਂ। ਉਮੀਦ ਹੈ ਕਿ ਮਾਮਲਾ ਜਲਦੀ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ 20 ਰੁਪਏ ਪ੍ਰਤੀ ਕਿਲੋ ਫੈਟ ਰੇਟ ਵਧਾਇਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਵਾਈ ਅੱਡਿਆਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਵਿਦੇਸ਼ਾਂ ਨੂੰ ਜਾਣ ਵਾਲੀਆਂ ਉਡਾਣਾਂ ਨੂੰ ਲੈ ਕੇ ਚਰਚਾ ਕੀਤੀ ਗਈ। ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਮੀਟਿੰਗ ਦੌਰਾਨ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ, "ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ"
ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ 'ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ।
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਤੋਂ ਕੋਈ ਸੁਰੱਖਿਆ ਵਾਪਸ ਨਹੀਂ ਲਈ ਗਈ ਹੈ। ਸਿੱਧੂ ਦੇ ਜੇਲ੍ਹ ਤੋਂ ਵਾਪਸ ਆਉਂਦੇ ਹੀ ਉਨ੍ਹਾਂ ਨੂੰ ਤੁਰੰਤ ਸੁਰੱਖਿਆ ਵਾਪਸ ਮਿਲ ਜਾਵੇਗੀ। ਜਦੋਂ ਤੱਕ ਸਿੱਧੂ ਜੇਲ੍ਹ ਵਿੱਚ ਹਨ, ਇੱਕ ਮੁਲਾਜ਼ਮ ਪਟਿਆਲੇ ਤੇ ਇੱਕ ਅੰਮ੍ਰਿਤਸਰ ਵਿੱਚ ਸਿੱਧੂ ਦੇ ਘਰ ਰਹੇਗਾ। ਜੇਕਰ ਸਿੱਧੂ ਇੱਕ ਸਾਲ ਦੇ ਅੱਧ 'ਚ ਪੈਰੋਲ 'ਤੇ ਬਾਹਰ ਆਉਂਦੇ ਹਨ ਤਾਂ ਸਿੱਧੂ ਨੂੰ ਤੁਰੰਤ ਪੂਰੀ ਸੁਰੱਖਿਆ ਦਿੱਤੀ ਜਾਵੇਗੀ।
ਪਿਛੋਕੜ
Punjab Breaking News, 23 May 2022 LIVE Updates: ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ 'ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ
ਜੇਲ੍ਹ 'ਚ ਜਾਣ ਦੇ ਬਾਅਦ ਵੀ ਨਵਜੋਤ ਸਿੱਧੂ ਦੀ Z+ ਸੁਰੱਖਿਆ ਨਹੀਂ ਲਈ ਵਾਪਸ, ਪੰਜਾਬ ਸਰਕਾਰ ਨੇ ਕੀਤਾ ਸਪਸ਼ਟ
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਤੋਂ ਕੋਈ ਸੁਰੱਖਿਆ ਵਾਪਸ ਨਹੀਂ ਲਈ ਗਈ ਹੈ। ਸਿੱਧੂ ਦੇ ਜੇਲ੍ਹ ਤੋਂ ਵਾਪਸ ਆਉਂਦੇ ਹੀ ਉਨ੍ਹਾਂ ਨੂੰ ਤੁਰੰਤ ਸੁਰੱਖਿਆ ਵਾਪਸ ਮਿਲ ਜਾਵੇਗੀ। ਜਦੋਂ ਤੱਕ ਸਿੱਧੂ ਜੇਲ੍ਹ ਵਿੱਚ ਹਨ, ਇੱਕ ਮੁਲਾਜ਼ਮ ਪਟਿਆਲੇ ਤੇ ਇੱਕ ਅੰਮ੍ਰਿਤਸਰ ਵਿੱਚ ਸਿੱਧੂ ਦੇ ਘਰ ਰਹੇਗਾ। ਜੇਕਰ ਸਿੱਧੂ ਇੱਕ ਸਾਲ ਦੇ ਅੱਧ 'ਚ ਪੈਰੋਲ 'ਤੇ ਬਾਹਰ ਆਉਂਦੇ ਹਨ ਤਾਂ ਸਿੱਧੂ ਨੂੰ ਤੁਰੰਤ ਪੂਰੀ ਸੁਰੱਖਿਆ ਦਿੱਤੀ ਜਾਵੇਗੀ। ਜੇਲ੍ਹ 'ਚ ਜਾਣ ਦੇ ਬਾਅਦ ਵੀ ਨਵਜੋਤ ਸਿੱਧੂ ਦੀ Z+ ਸੁਰੱਖਿਆ ਨਹੀਂ ਲਈ ਵਾਪਸ, ਪੰਜਾਬ ਸਰਕਾਰ ਨੇ ਕੀਤਾ ਸਪਸ਼ਟ
ਸੀਐਮ ਭਗਵੰਤ ਮਾਨ ਦਾ ਕਿਸਾਨਾਂ ਲਈ ਅਹਿਮ ਐਲਾਨ, ਪੰਜਾਬ 'ਚ ਨਵਾਂ ਖੇਤੀ ਮਾਡਲ ਸਥਾਪਤ ਹੋਏਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਬਣਾਉਣ ਲਈ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਰਜ਼ਾ ਮੁਆਫ਼ੀ ਨਾਲੋਂ ਕਰਜ਼ਾ ਮੁਕਤ ਬਣਾਉਣ ਲਈ ਕਦਮ ਜ਼ਿਆਦਾ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਕਿਸਾਨ ਹਿਤੈਸ਼ੀ ਫ਼ੈਸਲੇ ਲੈਂਦੀ ਰਹੇਗੀ ਤੇ ਇੱਥੇ ਨਵਾਂ ਖੇਤੀ ਮਾਡਲ ਸਥਾਪਤ ਕਰਾਂਗੇ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ...ਮੈਂ ਆਪ ਇੱਕ ਕਿਸਾਨ ਦਾ ਪੁੱਤ ਹਾਂ, ਕਿਸਾਨਾਂ ਦਾ ਦਰਦ ਸਮਝਦਾ ਹਾਂ। ਸਾਡੀ ਸਰਕਾਰ ਦਾ ਵੀ ਮਿਸ਼ਨ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਨਹੀਂ ਉਨ੍ਹਾਂ ਨੂੰ ਕਰਜ਼ਾ ਮੁਕਤ ਬਣਾਉਣਾ ਹੈ, ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ। ਸੀਐਮ ਭਗਵੰਤ ਮਾਨ ਦਾ ਕਿਸਾਨਾਂ ਲਈ ਅਹਿਮ ਐਲਾਨ, ਪੰਜਾਬ 'ਚ ਨਵਾਂ ਖੇਤੀ ਮਾਡਲ ਸਥਾਪਤ ਹੋਏਗਾ
ਕੁਦਰਤ ਦੇ ਰੰਗ! ਰਾਤੋ-ਰਾਤ ਪੰਜਾਬ ਬਣਿਆ ਸ਼ਿਮਲਾ, ਬਾਰਸ਼ ਨਾਲ ਡਿੱਗਿਆ ਪਾਰਾ
ਪੰਜਾਬ 'ਚ ਬੀਤੀ ਰਾਤ ਪਏ ਮੀਂਹ ਨੇ ਪੰਜਾਬੀਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਚੰਡੀਗੜ੍ਹ ਤੇ ਮੁਹਾਲੀ ਨਾਲ ਲੱਗਦੇ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਤੇ ਮੀਂਹ ਨੇ ਅੱਜ ਸਵੇਰੇ ਸ਼ਿਮਲੇ ਦਾ ਅਹਿਸਾਸ ਕਰਵਾਇਆ। ਮੌਸਮ ਵਿਭਾਗ ਮੁਤਾਬਕ ਐਤਵਾਰ ਦੇਰ ਰਾਤ ਪੰਜਾਬ ਭਰ ਵਿੱਚ ਮੀਂਹ ਪਿਆ। ਭਾਵੇਂ ਥੋੜ੍ਹੇ ਸਮੇਂ ਲਈ ਮੀਂਹ ਪਿਆ ਪਰ ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਅੱਜ ਵੀ ਆਸਮਾਨ ਵਿੱਚ ਬੱਦਲ ਛਾਏ ਰਹਿਣ ਤੇ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ।ਕੁਦਰਤ ਦੇ ਰੰਗ! ਰਾਤੋ-ਰਾਤ ਪੰਜਾਬ ਬਣਿਆ ਸ਼ਿਮਲਾ, ਬਾਰਸ਼ ਨਾਲ ਡਿੱਗਿਆ ਪਾਰਾ
- - - - - - - - - Advertisement - - - - - - - - -