Punjab Breaking News LIVE: ਡੱਲੇਵਾਲ ਦੇ ਮਰਨ ਵਰਤ ਨੇ ਹਿਲਾਈ ਸਰਕਾਰ, ਪਰਾਲੀ ਸਾੜਨ ਤੋਂ ਬਗੈਰ ਹੀ ਜਹਿਰੀਲੀ ਬਣੀ ਆਬੋ-ਹਵਾ, ਹੁਣ ਹਰ ਕਿਸੇ ਨੂੰ ਨਹੀਂ ਦਿੱਤੇ ਜਾ ਸਕਣਗੇ ਸਿਰੋਪੇ, ਪੰਜਾਬ ਬਣੇਗਾ ਅਪਰਾਧ ਮੁਕਤ?

Punjab Breaking News, 23 November 2022 LIVE Updates: ਡੱਲੇਵਾਲ ਦੇ ਮਰਨ ਵਰਤ ਨੇ ਹਿਲਾਈ ਸਰਕਾਰ, ਪਰਾਲੀ ਸਾੜਨ ਤੋਂ ਬਗੈਰ ਹੀ ਜਹਿਰੀਲੀ ਬਣੀ ਆਬੋ-ਹਵਾ, ਹੁਣ ਹਰ ਕਿਸੇ ਨੂੰ ਨਹੀਂ ਦਿੱਤੇ ਜਾ ਸਕਣਗੇ ਸਿਰੋਪੇ, ਪੰਜਾਬ ਬਣੇਗਾ ਅਪਰਾਧ ਮੁਕਤ?

ABP Sanjha Last Updated: 23 Nov 2022 03:50 PM
ਜੈਪੁਰ 'ਚ ਸਕਰੈਪ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਅੱਗ ਬੁਝਾਉਣ ਦੀ ਕੋਸ਼ਿਸ਼ 'ਚ ਦਮਕਲ ਵਿਭਾਗ ਦਾ ਅਧਿਕਾਰੀ ਹੋਇਆ ਜ਼ਖਮੀ

ਰਾਜਸਥਾਨ ਦੇ ਜੈਪੁਰ ਜ਼ਿਲ੍ਹੇ ਵਿੱਚ ਬੁੱਧਵਾਰ (23 ਨਵੰਬਰ) ਦੀ ਦੁਪਹਿਰ ਨੂੰ ਇੱਕ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਇਹ ਘਟਨਾ ਜੈਪੁਰ ਰੋਡ 'ਤੇ ਧਨੇਸ਼ਵਰ ਚੱਕ ਸਥਿਤ ਸਕਰੈਪ ਦੇ ਗੋਦਾਮ 'ਚ ਵਾਪਰੀ। ਸੂਤਰਾਂ ਨੇ ਦੱਸਿਆ ਕਿ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Farmers Protest: CM ਭਗਵੰਤ ਮਾਨ ਦਾ ਹਰਾ ਪੈੱਨ ਹੁਣ ਕਿਸਾਨਾਂ ਦੀਆਂ ਫਰਦਾਂ 'ਚ ਲਾਲ ਲਕੀਰ ਮਾਰ ਰਿਹਾ: ਕਿਸਾਨ ਲੀਡਰ

ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਦਿਨਾਂ ਤੋਂ ਪੰਜਾਬ ਭਰ ਦੇ ਛੇ ਜਗ੍ਹਾ ਉਪਰ ਸਰਕਾਰ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਰੋਡ ਉਪਰ ਲਾਏ ਧਰਨੇ ਵਿੱਚ ਕਿਸਾਨ ਆਗੂਆਂ ਵੱਲੋਂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਨੂੰ ਤਿੱਖੇ ਸ਼ਬਦਾਂ ਵਿੱਚ ਕਿਹਾ ਗਿਆ ਕਿ ਕੋਈ ਗੱਲਬਾਤ ਨਹੀਂ ਕੀਤੀ ਜਾਏਗੀ। ਮੰਗਾਂ ਨੂੰ ਲਾਗੂ ਕੀਤੇ ਜਾਣ ਤੋਂ ਬਿਨਾਂ ਉਹ ਸੜਕਾਂ ਨਹੀਂ ਛੱਡਣਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਉਪਰ ਤੰਜ ਕੱਸੇ ਜਾਣ ਤੇ ਮੁੱਖ ਮੰਤਰੀ ਨੂੰ ਲੰਬੇ ਹੱਥੀਂ ਲੈਂਦਿਆਂ ਕਿਸਾਨ ਲੀਡਰਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਾਰਟੀ ਵੀ ਇਨ੍ਹਾਂ ਧਰਨਿਆ ਵਿੱਚੋਂ ਹੀ ਨਿਕਲੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਹਰਾ ਪੈਨ ਹੁਣ ਕਿਸਾਨਾਂ ਦੀਆ ਫਰਦਾਂ ਵਿੱਚ ਲਾਲ ਲਕੀਰ ਮਾਰ ਰਿਹਾ ਹੈ।

Direct flights from india to Canada: ਪੰਜਾਬ ਤੋਂ ਕੈਨੇਡਾ ਲਈ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ

ਪੰਜਾਬ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਉਠਾਈ ਗਈ ਹੈ। ਇਹ ਮੰਗ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਉਠਾਈ ਹੈ। ਇਸ ਬਾਰੇ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਚਿੱਠੀ ਲਿਖੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕੈਨੇਡਾ ਤੇ ਪੰਜਾਬ ਰਾਜ ਵਿਚਾਲੇ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ। ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਵਿੱਚ ਸਿੱਖਾਂ ਤੇ ਪੰਜਾਬੀਆਂ ਦੇ ਆਬਾਦੀ ਨੂੰ ਦੇਖਦੇ ਹੋਏ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਉਨ੍ਹਾਂ ਦੇ ਦੇਸ਼ ਤੇ ਪੰਜਾਬ ਰਾਜ ਦਰਮਿਆਨ ਸਿੱਧੀਆਂ ਉਡਾਣਾਂ ਚਲਾਉਣ ਦੀ ਮੰਗ ਏਅਰ ਕੈਨੇਡਾ ਤੋਂ ਕੀਤੀ ਹੈ। ਏਅਰ ਕੈਨੇਡਾ ਨੂੰ ਭੇਜੇ ਪੱਤਰ ਵਿੱਚ ਸੰਸਦ ਮੈਂਬਰਾਂ ਟਿਮ ਉੱਪਲ, ਜਸਰਾਜ ਸਿੰਘ, ਬ੍ਰੈਡਲੀ ਵਿਸ ਤੇ ਮਾਰਕ ਸਟ੍ਰਾਲ ਨੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਤੇ ਪਰਿਵਾਰਾਂ ਨੂੰ ਜੋੜਨ ਲਈ ਕੈਨੇਡਾ ਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਕੀਤੀ ਹੈ।

Amritsar News: ਅੰਮ੍ਰਿਤਸਰ 'ਚ ਅਸਲੇ 'ਤੇ ਸ਼ਿਕੰਜਾ, 72 ਲਾਇਸੰਸ ਰੱਦ ਕਰਨ ਦੀ ਸਿਫਾਰਸ਼

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ 72 ਅਸਲਾ ਲਾਇਸੰਸ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਪਿਛਲੇ ਦਿਨਾਂ 'ਚ ਹਥਿਆਰਾਂ ਨਾਲ ਵੀਡੀਓ/ਫੋਟੋ ਸੋਸ਼ਲ ਮੀਡੀਆ 'ਤੇ ਪਾਉਣ ਸਬੰਧੀ 10 ਮਾਮਲੇ ਦਰਜ ਕੀਤੇ ਹਨ। ਇਸ ਦੀ ਜਾਣਕਾਰੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਨੇ ਦਿੱਤੀ ਹੈ। ਇਸ ਤੋਂ ਇਲਾਵਾ ਦੋ ਮਾਮਲੇ ਅੱਜ ਰਾਜਾਸਾਂਸੀ ਥਾਣੇ 'ਚ ਵੀ ਦਰਜ ਕੀਤੇ ਗਏ ਹਨ। ਇਸ ਤਰ੍ਹਾਂ ਹੁਣ ਕੁੱਲ 12 ਮਾਮਲੇ ਦਰਜ ਹੋ ਚੁੱਕੇ ਹਨ। 


 

SGPC: ਹੁਣ ਹਰ ਕਿਸੇ ਨੂੰ ਨਹੀਂ ਦਿੱਤੇ ਜਾ ਸਕਣਗੇ ਸਿਰੋਪੇ

ਹੁਣ ਹਰ ਕਿਸੇ ਨੂੰ ਸਿਰੋਪੇ ਨਹੀਂ ਦਿੱਤੇ ਜਾ ਸਕਣਗੇ। ਇਸ ਲਈ ਸ਼੍ਰੋਮਣੀ ਕਮੇਟੀ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅੰਤਰਿਗ ਕਮੇਟੀ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਸਿਰੋਪੇ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਤੈਅ ਕੀਤੇ ਗਏ ਹਨ। ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਗੁਰਦੁਆਰਿਆਂ ਵਿੱਚ ਵੀ ਸਿਰੋਪੇ ਦੀ ਵਰਤੋਂ ਵਿੱਚ ਸੰਕੋਚ ਕਰਦਿਆਂ ਗੁਰਮਤਿ ਭਾਵਨਾਵਾਂ ਅਨੁਸਾਰ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ।

Ludhiana News: ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ, ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ, 50 ਕਰੋੜ ਰੁਪਏ ਦੀ ਰਾਸ਼ੀ ਜਾਰੀ

ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਵੱਲੋਂ ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਲਈ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਜਲਦ ਹੀ ਪੰਜਾਬ ਨੂੰ ਨਵਾਂ ਏੇਅਰਪੋਰਟ ਮਿਲਣ ਜਾ ਰਿਹਾ ਹੈ। 

Gangster Goldi Brar: ਗੈਂਗਸਟਰ ਗੋਲਡੀ ਬਰਾੜ ਭਗੌੜਾ ਕਰਾਰ

ਕੈਨੇਡਾ 'ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇੱਕ ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤਾ ਹੈ। ਚੰਡੀਗੜ੍ਹ ਦੇ ਇੱਕ ਵਪਾਰੀ ਦੀ ਸ਼ਿਕਾਇਤ 'ਤੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਨਾਲ ਹੀ ਅਦਾਲਤ ਨੇ ਇਸ ਮਾਮਲੇ 'ਚ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਦੇ ਰਹਿਣ ਵਾਲੇ ਮਨਜੀਤ ਸਿੰਘ 'ਤੇ ਵੀ ਦੋਸ਼ ਤੈਅ ਕਰ ਦਿੱਤੇ ਹਨ। ਹੁਣ ਮਾਮਲੇ ਦੀ ਸੁਣਵਾਈ ਸ਼ੁਰੂ ਹੋਵੇਗੀ। ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 387, 120ਬੀ ਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਸੁਣਵਾਈ 29 ਨਵੰਬਰ ਨੂੰ ਹੋਵੇਗੀ।

Farmers Protest: ਲੱਖ ਕੋਸ਼ਿਸ਼ਾਂ ਮਗਰੋਂ ਵੀ ਡੱਲੇਵਾਲ ਦ੍ਰਿੜ੍ਹ

ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੇ ਭਗਵੰਤ ਮਾਨ ਸਰਕਾਰ ਨੂੰ ਕਸੂਤਾ ਫਸਾ ਦਿੱਤਾ ਹੈ। ਸਰਕਾਰੀ ਅਧਿਕਾਰੀਆਂ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਡੱਲੇਵਾਲ ਮਰਨ ਵਰਤ ਜਾਰੀ ਰੱਖਣ ਲਈ ਦ੍ਰਿੜ੍ਹ ਹਨ। ਉਨ੍ਹਾਂ ਦਾ ਵਰਤ ਅੱਜ ਪੰਜਵੇਂ ਦਿਨ ਵੀ ਜਾਰੀ ਹੈ। ਉਧਰ, ਡਾਕਟਰਾਂ ਦਾ ਕਹਿਣਾ ਹੈ ਕਿ ਕਿਸਾਨ ਲੀਡਰ ਡੱਲੇਵਾਲ ਦੀ ਹਾਲਤ ਵਿਗੜ ਰਹੀ ਹੈ। ਇਸ ਲਈ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਜ਼ਰੂਰੀ ਹੈ।

CM Bhagwant Mann: ਹਰਿਆਣਾ ਦੇ ਗ੍ਰਹਿ ਮੰਤਰੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ

ਹਰਿਆਣਾ ਦੇ ਦਬੰਗ ਗ੍ਰਹਿ ਮੰਤਰੀ ਅਨਿਲ ਵਿੱਜ ਪੰਜਾਬ ਦੀ ਇੱਕ ਸੜਕ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਦੀਆਂ ਮੁਸ਼ਕਲਾਂ ਇਸ ਹੱਦ ਤੱਕ ਵੱਧ ਗਈਆਂ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਣ ਲਈ ਮਜਬੂਰ ਹੋਣਾ ਪਿਆ। ਜਿਸ ਵਿੱਚ ਉਨ੍ਹਾਂ ਆਸ ਪ੍ਰਗਟਾਈ ਕਿ ਸੀਐਮ ਮਾਨ ਉਨ੍ਹਾਂ ਦੀ ਗੱਲ ਜ਼ਰੂਰ ਸੁਣਨਗੇ। ਦਰਅਸਲ ਗ੍ਰਹਿ ਮੰਤਰੀ ਵਿਜ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਰੋਡ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਮਗੜ੍ਹ ਤੋਂ ਡੇਰਾਬੱਸੀ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਲਈ ਕਿਹਾ। ਇਸ ਸੜਕ 'ਤੇ ਅਕਸਰ ਜਾਮ ਰਹਿੰਦੀ ਹੈ।

ਪਿਛੋਕੜ

Punjab Breaking News, 23 November 2022 LIVE Updates:  ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੇ ਭਗਵੰਤ ਮਾਨ ਸਰਕਾਰ ਨੂੰ ਕਸੂਤਾ ਫਸਾ ਦਿੱਤਾ ਹੈ। ਸਰਕਾਰੀ ਅਧਿਕਾਰੀਆਂ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਡੱਲੇਵਾਲ ਮਰਨ ਵਰਤ ਜਾਰੀ ਰੱਖਣ ਲਈ ਦ੍ਰਿੜ੍ਹ ਹਨ। ਉਨ੍ਹਾਂ ਦਾ ਵਰਤ ਅੱਜ ਪੰਜਵੇਂ ਦਿਨ ਵੀ ਜਾਰੀ ਹੈ। ਉਧਰ, ਡਾਕਟਰਾਂ ਦਾ ਕਹਿਣਾ ਹੈ ਕਿ ਕਿਸਾਨ ਲੀਡਰ ਡੱਲੇਵਾਲ ਦੀ ਹਾਲਤ ਵਿਗੜ ਰਹੀ ਹੈ। ਇਸ ਲਈ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਜ਼ਰੂਰੀ ਹੈ। ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੇ ਭਗਵੰਤ ਮਾਨ ਸਰਕਾਰ ਨੂੰ ਪਾਇਆ ਵਖਤ


 


 ਪੰਜਾਬ ਦੀ ਜਹਿਰੀਲੀ ਆਬੋ-ਹਵਾ ਲਈ ਪਾਰਲੀ ਸਾੜਨਾ ਨਹੀਂ ਜ਼ਿੰਮੇਵਾਰ ? 


Punjab Air quality : ਪੰਜਾਬ 'ਚ ਇਸ ਵਾਰ ਪਰਾਲੀ ਬਹੁਤ ਘੱਟ ਸਾੜੀ ਗਈ ਹੈ ਪਰ ਫਿਰ ਵੀ ਪੰਜਾਬ ਵਿੱਚ ਹਵਾ ਦੀ ਗੁਣਵੱਤਾ ਵਿੱਚ ਕੋਈ ਸੁਧਾਰ ਨਜ਼ਰ ਨਹੀਂ ਆ ਰਿਹਾ। ਇੱਥੇ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਤੋਂ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਪੁੱਜ ਗਈ ਹੈ। ਇਸ ਕਾਰਨ ਲੋਕਾਂ ਨੂੰ ਸਾਹ ਲੈਣਾ ਮੁਸ਼ਕਲ ਹੋ ਰਿਹਾ ਹੈ। ਇਸ ਨਾਲ ਮਰੀਜ਼ ਸਾਹ ਲੈਣ ਵਿੱਚ ਤਕਲੀਫ਼, ​​ਅੱਖਾਂ ਵਿੱਚ ਜਲਨ ਤੇ ਗਲਾ ਖ਼ਰਾਬ ਹੋਣ ਦੀ ਸਮੱਸਿਆ ਲੈ ਕੇ ਹਸਪਤਾਲ ਪਹੁੰਚ ਰਹੇ ਹਨ। ਹੁਣ ਚਰਚਾ ਹੈ ਕਿ ਪਰਾਲੀ ਦੇ ਕਾਰਨ ਹਵਾ ਦੀ ਗੁਣਵੱਤਾ ਖਰਾਬ ਨਹੀਂ ਹੋ ਰਹੀ। ਪੰਜਾਬ ਦੀ ਜਹਿਰੀਲੀ ਆਬੋ-ਹਵਾ ਲਈ ਪਾਰਲੀ ਸਾੜਨਾ ਨਹੀਂ ਜ਼ਿੰਮੇਵਾਰ ?


 


ਹੁਣ ਹਰ ਕਿਸੇ ਨੂੰ ਨਹੀਂ ਦਿੱਤੇ ਜਾ ਸਕਣਗੇ ਸਿਰੋਪੇ


Punjab News: ਹੁਣ ਹਰ ਕਿਸੇ ਨੂੰ ਸਿਰੋਪੇ ਨਹੀਂ ਦਿੱਤੇ ਜਾ ਸਕਣਗੇ। ਇਸ ਲਈ ਸ਼੍ਰੋਮਣੀ ਕਮੇਟੀ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅੰਤਰਿਗ ਕਮੇਟੀ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਸਿਰੋਪੇ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਤੈਅ ਕੀਤੇ ਗਏ ਹਨ। ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਿਆਂ ਵਿੱਚ ਵੀ ਸਿਰੋਪੇ ਦੀ ਵਰਤੋਂ ਵਿੱਚ ਸੰਕੋਚ ਕਰਦਿਆਂ ਗੁਰਮਤਿ ਭਾਵਨਾਵਾਂ ਅਨੁਸਾਰ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ। ਹੁਣ ਹਰ ਕਿਸੇ ਨੂੰ ਨਹੀਂ ਦਿੱਤੇ ਜਾ ਸਕਣਗੇ ਸਿਰੋਪੇ


 


ਪੰਜਾਬ ਬਣੇਗਾ ਅਪਰਾਧ ਮੁਕਤ ?


ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ ਕਰਨ ਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਦਰਮਿਆਨ ਇਸ ਤਰੀਕੇ ਨਾਲ ਤਾਲਮੇਲ ਕੀਤਾ ਜਾਣਾ ਚਾਹੀਦਾ ਹੈ ਕਿ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਸਰਗਰਮ ਹੋ ਜਾਣ। ਉਨ੍ਹਾਂ ਨੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਪੰਜਾਬ ਬਣੇਗਾ ਅਪਰਾਧ ਮੁਕਤ ?


 


ਹਰਿਆਣਾ ਦੇ ਗ੍ਰਹਿ ਮੰਤਰੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ


CM Bhagwant Mann: ਹਰਿਆਣਾ ਦੇ ਦਬੰਗ ਗ੍ਰਹਿ ਮੰਤਰੀ ਅਨਿਲ ਵਿੱਜ ਪੰਜਾਬ ਦੀ ਇੱਕ ਸੜਕ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਦੀਆਂ ਮੁਸ਼ਕਲਾਂ ਇਸ ਹੱਦ ਤੱਕ ਵੱਧ ਗਈਆਂ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਣ ਲਈ ਮਜਬੂਰ ਹੋਣਾ ਪਿਆ। ਜਿਸ ਵਿੱਚ ਉਨ੍ਹਾਂ ਆਸ ਪ੍ਰਗਟਾਈ ਕਿ ਸੀਐਮ ਮਾਨ ਉਨ੍ਹਾਂ ਦੀ ਗੱਲ ਜ਼ਰੂਰ ਸੁਣਨਗੇ। ਦਰਅਸਲ ਗ੍ਰਹਿ ਮੰਤਰੀ ਵਿਜ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਰੋਡ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਮਗੜ੍ਹ ਤੋਂ ਡੇਰਾਬੱਸੀ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਲਈ ਕਿਹਾ। ਇਸ ਸੜਕ 'ਤੇ ਅਕਸਰ ਜਾਮ ਰਹਿੰਦੀ ਹੈ। ਹਰਿਆਣਾ ਦੇ ਗ੍ਰਹਿ ਮੰਤਰੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.