Punjab Breaking News LIVE: ਪੰਜਾਬ ਦੇ 184 ਨੇਤਾਵਾਂ ਤੋਂ ਸੁਰੱਖਿਆ ਗਾਰਡ ਖੋਹੇ, ਵਿਰੋਧੀਆਂ ਨੇ ਪੁੱਛਿਆ 'ਆਪ' ਲੀਡਰਾਂ ਦੇ ਪਰਿਵਾਰਾਂ ਨੂੰ ਕਿਉਂ ਦਿੱਤੀ ਜਾ ਰਹੀ ਸਕਿਉਰਟੀ?

Punjab Breaking News, 24 April 2022 LIVE Updates: ਪੰਜਾਬ ਵਿੱਚ ਵੀਆਈਪੀ ਸੁਰੱਖਿਆ ਵਾਪਸੀ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਗੰਨਮੈਨ ਖੋਹਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ।

ਏਬੀਪੀ ਸਾਂਝਾ Last Updated: 24 Apr 2022 04:13 PM
AAP GOVT: ਮਾਨ ਸਰਕਾਰ ਦਾ ਇੱਕ ਮਹੀਨੇ ਵਿੱਚ ਤੀਜਾ ਫੈਸਲਾ ਵਾਪਸ

ਪਿਛਲੀਆਂ ਚੋਣਾਂ ਵਿੱਚ ਇਨ੍ਹਾਂ ਰੇਹੜੀ ਵਾਲਿਆਂ ਨੇ ਆਮ ਆਦਮੀ ਪਾਰਟੀ (AAP) ਲਈ ਚੋਣ ਪ੍ਰਚਾਰ ਕੀਤਾ ਸੀ। ਜਦੋਂ ਇਨ੍ਹਾਂ ਰੇਹੜੀਆਂ ਉੱਪਰ ਕਾਰਵਾਈ ਸ਼ੁਰੂ ਹੋਈ ਤਾਂ ਇਹ ਤਸਵੀਰਾਂ ਵੀ ਧੜਾਧੜ ਸ਼ੇਅਰ ਹੋਣ ਲੱਗੀਆਂ। ਵਿਰੋਧੀ ਵੀ ਬਦਲਵੇਂ ਪ੍ਰਬੰਧਾਂ ਤੋਂ ਬਿਨਾਂ ਕਾਰਵਾਈ 'ਤੇ ਸਵਾਲ ਉਠਾਉਣ ਲੱਗੇ। ਇਸ ਮਗਰੋਂ ਸਰਕਾਰ ਨੇ ਫੈਸਲਾ ਵਾਪਸ ਲੈ ਲਿਆ। ਅਹਿਮ ਗੱਲ ਹੈ ਕਿ ਮਾਨ ਸਰਕਾਰ ਦਾ ਇੱਕ ਮਹੀਨੇ ਵਿੱਚ ਇਹ ਤੀਜਾ ਫੈਸਲਾ ਹੈ, ਜਿਸ ਨੂੰ ਬਦਲਣ ਲਈ ਉਨ੍ਹਾਂ ਨੂੰ ਮਜਬੂਰ ਹੋਣਾ ਪਿਆ ਹੈ। ਪੰਜਾਬ ਦੇ ਏਡੀਜੀਪੀ ਟ੍ਰੈਫਿਕ ਨੇ ਪਹਿਲਾਂ ਜੁਗਾੜੂ ਮੋਟਰਸਾਈਕਲ ਰੇਹੜੀਆਂ ਨੂੰ ਬੰਦ ਕਰਨ ਲਈ ਕਿਹਾ ਸੀ। ਹੁਣ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਦੱਸ ਦੇਈਏ ਕਿ ਮੋਟਰ ਵਹੀਕਲ ਐਕਟ, ਸੁਪਰੀਮ ਕੋਰਟ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਇਹ ਗੈਰ-ਕਾਨੂੰਨੀ ਹੈ।

CM Bhagwant mann will visit delhi: ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਤੋਂ ਦੋ ਰੋਜ਼ਾ ਦਿੱਲੀ ਦੌਰੇ 'ਤੇ ਜਾ ਰਹੇ

ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਤੋਂ ਦੋ ਰੋਜ਼ਾ ਦਿੱਲੀ ਦੌਰੇ 'ਤੇ ਜਾ ਰਹੇ ਹਨ। ਮਾਨ ਆਪਣੇ ਮੰਤਰੀਆਂ ਨਾਲ ਦਿੱਲੀ ਦੇ ਸਕੂਲ ਅਤੇ ਹਸਪਤਾਲ ਵੇਖਣ ਲਈ ਜਾ ਰਹੇ ਹਨ।ਮਾਨ ਆਮ ਆਦਮੀ ਪਾਰਟੀ ਦੇ ਸ਼ਾਸਨ ਵਾਲੀ ਦਿੱਲੀ ਸੂਬੇ ਦੇ ਵੱਖ-ਵੱਖ ਸਕੂਲਾਂ ਅਤੇ ਹਸਪਤਾਲਾਂ ਦਾ ਦੌਰਾ ਕਰਨਗੇ। ਇਹ ਦੌਰਾ ਪਹਿਲਾਂ ਵੀ ਤੈਅ ਕੀਤਾ ਗਿਆ ਸੀ ਪਰ ਪ੍ਰੋਗਰਾਮ ਬਿਨ੍ਹਾਂ ਕੋਈ ਕਾਰਨ ਦੱਸੇ ਮੁਲਤਵੀ ਕਰ ਦਿੱਤਾ ਗਿਆ ਸੀ।ਭਗਵੰਤ ਮਾਨ ਦਿੱਲੀ ਦੇ ਸਕੂਲਾਂ ਅਤੇ ਹਸਪਤਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਦਾ ਅਧਿਐਨ ਕਰਨਗੇ।

ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਈਕਲ ਰੇਹੜੀ ਤੋਂ ਆਪਣੀ ਦੋ ਵਕ਼ਤ ਦੀ ਰੋਟੀ ਕਮਾਉਂਦੇ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ਪੰਜਾਬ ਵਿੱਚ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਈਕਲ ਰੇਹੜੀ ਤੋਂ ਆਪਣੀ ਦੋ ਵਕ਼ਤ ਦੀ ਰੋਟੀ ਕਮਾਉਂਦੇ ਹਨ। ਮੈਂ ਵਿਭਾਗ ਦੀ ਮੀਟਿੰਗ ਤਲਬ ਕਰਕੇ ਹੁਕਮ ਦੇ ਦਿੱਤੇ ਹਨ ਕਿ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ। ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ।

CM Bhagwant Mann: ਮੋਟਰਸਾਈਕਲ ਰੇਹੜੀ ਵਾਲਿਆਂ ਨੂੰ ਕੋਈ ਤੰਗ ਨਾ ਕਰੇ

ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਮੋਟਰਸਾਈਕਲ ਰੇਹੜੀ ਵਾਲਿਆਂ ਨੂੰ ਕੋਈ ਤੰਗ ਨਾ ਕਰੇ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਪੋਰਟਰ ਮਹਿਕਮੇ ਤੇ ਟ੍ਰੈਫਿਕ ਪੁਲਿਸ ਦੇ ਅਫਸਰਾਂ ਦੀ ਮੀਟਿੰਗ ਬੁਲਾਈ ਸੀ।

Raja Warring: ਪੰਜਾਬ ਵਿੱਚ ਸਰਕਾਰ ਕੌਣ ਚਲਾ ਰਿਹਾ: ਰਾਜਾ ਵੜਿੰਗ

ਪੰਜਾਬ 'ਚ ਸਰਕਾਰ ਵੱਲੋਂ ਫੈਸਲਿਆਂ ਦੀ ਵਾਪਸੀ ਉੱਪਰ ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਕੀਤਾ ਹੈ ਕਿ ਪੰਜਾਬ ਵਿੱਚ ਸਰਕਾਰ ਕੌਣ ਚਲਾ ਰਿਹਾ ਹੈ ਜਿਸ ਕਾਰਨ ਸਰਕਾਰ ਗਲਤ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਪਹਿਲਾਂ ਗਲਤ ਫੈਸਲੇ ਲੈਂਦੀ ਹੈ ਤੇ ਫਿਰ ਡਰ ਕੇ ਵਾਪਸ ਲੈਣੇ ਪੈਂਦੇ ਹਨ। ਰਾਜਾ ਵੜਿੰਗ ਨੇ ਮਾਨ ਨੂੰ ਅਫਸਰਸ਼ਾਹੀ 'ਤੇ ਲਗਾਮ ਲਾਉਣ ਦੀ ਸਲਾਹ ਵੀ ਦਿੱਤੀ ਹੈ।

SAD attack on AAP: ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਤੇ ਮਾਂ ਨੂੰ ਸੁਰੱਖਿਆ ਕਿਉਂ ਦਿੱਤੀ ਗਈ

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਤੇ ਮਾਂ ਨੂੰ ਸੁਰੱਖਿਆ ਕਿਉਂ ਦਿੱਤੀ ਗਈ ਹੈ? ਮੰਤਰੀਆਂ ਨਾਲ 3 ਪਾਇਲਟ ਜਿਪਸੀਆਂ ਤੇ 20 ਕਮਾਂਡੋ ਕਿਉਂ ਹਨ? ਉਨ੍ਹਾਂ ਟਰਾਂਸਪੋਰਟ ਮੰਤਰੀ ਨੂੰ ਵੀ ਸਵਾਲ ਕੀਤਾ ਕਿ ਉਨ੍ਹਾਂ ਦੀ ਪਤਨੀ ਨੂੰ ਗੰਨਮੈਨ ਕਿਉਂ ਦਿੱਤੇ ਗਏ ਹਨ। ਉਧਰ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ 'ਆਪ' ਸਰਕਾਰ ਦੇ ਮੰਤਰੀਆਂ ਨੂੰ ਕਮਾਂਡੋ ਤੇ ਪਾਇਲਟ ਜਿਪਸੀਆਂ ਕਿਉਂ ਦਿੱਤੀਆਂ ਗਈਆਂ ਹਨ? ਉਨ੍ਹਾਂ ਨੇ ਇੱਕ ਮਹੀਨੇ ਵਿੱਚ ਅਜਿਹਾ ਕਿਹੜਾ ਕੰਮ ਕਰ ਦਿੱਤਾ ਕਿ ਉਨ੍ਹਾਂ ਨੂੰ ਖ਼ਤਰਾ ਹੋ ਗਿਆ ?

VIP security issue: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰ ਤੋਂ ਵੀ ਸੁਰੱਖਿਆ ਵਾਪਸ ਲੈ ਲਈ

ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਸ਼ਾਮਲ ਹੈ। ਉਸ ਕੋਲ ਸਭ ਤੋਂ ਵੱਧ 6 ਮੁਲਾਜ਼ਮਾਂ ਦੀ ਸੁਰੱਖਿਆ ਸੀ। ਇਸ ਦੇ ਇਲਾਵਾ ਇੱਕ ਕਾਰ ਵੀ ਸੀ ਜਿਸ ਨੂੰ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

VIP security issue:ਪੰਜਾਬ ਦੇ 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਗੰਨਮੈਨ ਤੇ ਪਾਇਲਟ ਜਿਪਸੀਆਂ ਵਾਪਸ

ਮੁੱਖ ਮੰਤਰੀ ਮਾਨ ਨੇ ਪੰਜਾਬ ਦੇ 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਗੰਨਮੈਨ ਤੇ ਪਾਇਲਟ ਜਿਪਸੀਆਂ ਵਾਪਸ ਲੈ ਲਈਆਂ ਹਨ। ਇਸ ਵਿੱਚ ਜ਼ਿਆਦਾਤਰ ਕਾਂਗਰਸ ਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ, ਸੇਵਾਮੁਕਤ ਪੁਲਿਸ ਅਧਿਕਾਰੀ ਸ਼ਾਮਲ ਹਨ। ਪ੍ਰਮੁੱਖ ਚਿਹਰਿਆਂ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਸਾਬਕਾ ਮੰਤਰੀ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਵਿਰਸਾ ਸਿੰਘ ਵਲਟੋਹਾ, ਅਰਵਿੰਦ ਖੰਨਾ, ਕੈਪਟਨ ਸੰਦੀਪ ਸੰਧੂ, ਕਾਂਗਰਸ ਦੇ ਕੌਮੀ ਬੁਲਾਰੇ ਅਚਾਰੀਆ ਪ੍ਰਮੋਦ ਕ੍ਰਿਸ਼ਨਨ ਸ਼ਾਮਲ ਹਨ।

VIP security withdraw: ਵੀਆਈਪੀ ਸੁਰੱਖਿਆ ਵਾਪਸੀ ਨੂੰ ਲੈ ਕੇ ਸਿਆਸੀ ਵਿਵਾਦ

ਪੰਜਾਬ ਵਿੱਚ ਵੀਆਈਪੀ ਸੁਰੱਖਿਆ ਵਾਪਸੀ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਗੰਨਮੈਨ ਖੋਹਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸੁਰੱਖਿਆ ਵਾਪਸ ਲੈਣ 'ਚ ਕੋਈ ਇਤਰਾਜ਼ ਨਹੀਂ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਂ ਤੇ ਭੈਣ ਨੂੰ ਸੁਰੱਖਿਆ ਕਿਉਂ ਦਿੱਤੀ ਗਈ ਹੈ ? ਮਾਨ ਸਰਕਾਰ ਦੇ ਮੰਤਰੀ ਪਾਇਲਟ ਜਿਪਸੀਆਂ ਤੇ ਕਮਾਂਡੋਆਂ ਦੀ ਫੌਜ ਲੈ ਕੇ ਕਿਉਂ ਘੁੰਮ ਰਹੇ ਹਨ?

ਪਿਛੋਕੜ

Punjab Breaking News, 24 April 2022 LIVE Updates: ਪੰਜਾਬ ਵਿੱਚ ਵੀਆਈਪੀ ਸੁਰੱਖਿਆ ਵਾਪਸੀ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਗੰਨਮੈਨ ਖੋਹਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸੁਰੱਖਿਆ ਵਾਪਸ ਲੈਣ 'ਚ ਕੋਈ ਇਤਰਾਜ਼ ਨਹੀਂ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਂ ਤੇ ਭੈਣ ਨੂੰ ਸੁਰੱਖਿਆ ਕਿਉਂ ਦਿੱਤੀ ਗਈ ਹੈ ? ਮਾਨ ਸਰਕਾਰ ਦੇ ਮੰਤਰੀ ਪਾਇਲਟ ਜਿਪਸੀਆਂ ਤੇ ਕਮਾਂਡੋਆਂ ਦੀ ਫੌਜ ਲੈ ਕੇ ਕਿਉਂ ਘੁੰਮ ਰਹੇ ਹਨ?


 


ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਗੰਨਮੈਨ ਤੇ ਪਾਇਲਟ ਜਿਪਸੀਆਂ ਵਾਪਸ ਲੈ ਲਈਆਂ ਹਨ। ਇਸ ਵਿੱਚ ਜ਼ਿਆਦਾਤਰ ਕਾਂਗਰਸ ਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ, ਸੇਵਾਮੁਕਤ ਪੁਲਿਸ ਅਧਿਕਾਰੀ ਸ਼ਾਮਲ ਹਨ। ਪ੍ਰਮੁੱਖ ਚਿਹਰਿਆਂ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਸਾਬਕਾ ਮੰਤਰੀ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਵਿਰਸਾ ਸਿੰਘ ਵਲਟੋਹਾ, ਅਰਵਿੰਦ ਖੰਨਾ, ਕੈਪਟਨ ਸੰਦੀਪ ਸੰਧੂ, ਕਾਂਗਰਸ ਦੇ ਕੌਮੀ ਬੁਲਾਰੇ ਅਚਾਰੀਆ ਪ੍ਰਮੋਦ ਕ੍ਰਿਸ਼ਨਨ ਸ਼ਾਮਲ ਹਨ।


 


ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਸ਼ਾਮਲ ਹੈ। ਉਸ ਕੋਲ ਸਭ ਤੋਂ ਵੱਧ 6 ਮੁਲਾਜ਼ਮਾਂ ਦੀ ਸੁਰੱਖਿਆ ਸੀ। ਇਸ ਦੇ ਇਲਾਵਾ ਇੱਕ ਕਾਰ ਵੀ ਸੀ ਜਿਸ ਨੂੰ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ।


ਇਸ ਬਾਰੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਤੇ ਮਾਂ ਨੂੰ ਸੁਰੱਖਿਆ ਕਿਉਂ ਦਿੱਤੀ ਗਈ ਹੈ? ਮੰਤਰੀਆਂ ਨਾਲ 3 ਪਾਇਲਟ ਜਿਪਸੀਆਂ ਤੇ 20 ਕਮਾਂਡੋ ਕਿਉਂ ਹਨ? ਉਨ੍ਹਾਂ ਟਰਾਂਸਪੋਰਟ ਮੰਤਰੀ ਨੂੰ ਵੀ ਸਵਾਲ ਕੀਤਾ ਕਿ ਉਨ੍ਹਾਂ ਦੀ ਪਤਨੀ ਨੂੰ ਗੰਨਮੈਨ ਕਿਉਂ ਦਿੱਤੇ ਗਏ ਹਨ। ਉਧਰ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ 'ਆਪ' ਸਰਕਾਰ ਦੇ ਮੰਤਰੀਆਂ ਨੂੰ ਕਮਾਂਡੋ ਤੇ ਪਾਇਲਟ ਜਿਪਸੀਆਂ ਕਿਉਂ ਦਿੱਤੀਆਂ ਗਈਆਂ ਹਨ? ਉਨ੍ਹਾਂ ਨੇ ਇੱਕ ਮਹੀਨੇ ਵਿੱਚ ਅਜਿਹਾ ਕਿਹੜਾ ਕੰਮ ਕਰ ਦਿੱਤਾ ਕਿ ਉਨ੍ਹਾਂ ਨੂੰ ਖ਼ਤਰਾ ਹੋ ਗਿਆ ?


ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਕਿਸ ਗੱਲ ਦਾ ਖ਼ਤਰਾ ਹੈ? ਗੰਨਮੈਨ ਸਿਰਫ ਸਟੇਟਸ ਸਿੰਬਲ ਲਈ ਰੱਖੇ ਗਏ ਸਨ ਜਿਸ ਨੂੰ ਵਾਪਸ ਲਿਆ ਕੇ ਆਮ ਲੋਕਾਂ ਦੀ ਸੁਰੱਖਿਆ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖ਼ਤਰਾ ਉਨ੍ਹਾਂ ਨੂੰ ਹੁੰਦਾ ਹੈ, ਜਿਨ੍ਹਾਂ ਨੇ ਕੁਝ ਗਲਤ ਕੀਤਾ ਹੈ। ਗਰਗ ਨੇ ਕਿਹਾ ਕਿ ‘ਆਪ’ ਦੇ ਮੰਤਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਬਾਰੇ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ।


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.