Punjab Breaking News LIVE: ਬੰਦੀ ਸਿੰਘਾਂ ਦੀ ਰਿਹਾਈ ਲਈ ਭਖਿਆ ਮੋਰਚਾ, ਬਠਿੰਡਾ 'ਚ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਅਮਰੀਕਾ 'ਚ ਗੋਲੀਬਾਰੀ , 9 ਮੌਤਾਂ, ਮੀਂਹ ਤੇ ਗੜੇਮਾਰੀ ਦਾ ਅਲਰਟ, ਰਾਮ ਰਹੀਮ ਦਾ ਨਵਾਂ 'ਕਾਂਡ'
Punjab Breaking News LIVE 24 January 2023: ਬੰਦੀ ਸਿੰਘਾਂ ਦੀ ਰਿਹਾਈ ਲਈ ਭਖਿਆ ਮੋਰਚਾ, ਬਠਿੰਡਾ 'ਚ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਅਮਰੀਕਾ 'ਚ ਗੋਲੀਬਾਰੀ , 9 ਮੌਤਾਂ, ਮੀਂਹ ਤੇ ਗੜੇਮਾਰੀ ਦਾ ਅਲਰਟ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਸ਼ਨੀਵਾਰ ਨੂੰ ਬਾਗਪਤ ਦੇ ਬਰਨਾਵਾ ਆਸ਼ਰਮ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੀ ਆਜ਼ਾਦੀ ਦਾ ਜਸ਼ਨ ਮਨਾਇਆ। ਇਸ ਦੌਰਾਨ ਉਹ ਤਲਵਾਰ ਨਾਲ ਕੇਕ ਕੱਟਦੇ ਹੋਏ ਨਜ਼ਰ ਆਏ। ਦਰਅਸਲ ਰਾਮ ਰਹੀਮ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਹਨ।
26 ਜਨਵਰੀ ਨੂੰ ਬਸੰਤ ਪੰਚਮੀ ਮੌਕੇ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਡੀਜੇ ਲਾਉਣਾ ਮਹਿੰਗਾ ਪਵੇਗਾ। ਇਹ ਡੀਜੇ ਜੇਲ੍ਹ ਯਾਤਰਾ ਵੀ ਕਰਵਾ ਸਕਦਾ ਹੈ। ਖੰਨਾ ਪੁਲਿਸ ਨੇ ਇਹ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪਤੰਗਬਾਜ਼ੀ ਲਈ ਕਿਰਾਏ ਉਪਰ ਡੀਜੇ ਦੇਣ ਵਾਲੇ ਮਾਲਕਾਂ ਖਿਲਾਫ ਵੀ ਕੇਸ ਦਰਜ ਹੋਵੇਗਾ।
ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ 25 ਜਨਵਰੀ ਨੂੰ ਲੰਡਨ ਵਿੱਚ 'ਇੰਡੀਆ ਯੂਕੇ ਅਚੀਵਰਜ਼ ਆਨਰਜ਼' ਵਿਖੇ "ਆਊਟ ਸਟੈਂਡਿੰਗ ਅਚੀਵਰ" ਸਨਮਾਨ ਪ੍ਰਾਪਤ ਕਰਨਗੇ। ਰਾਘਵ ਚੱਢਾ ਨੂੰ "ਸਰਕਾਰ ਤੇ ਰਾਜਨੀਤੀ" ਸ਼੍ਰੇਣੀ ਵਿੱਚ ਖਾਸ ਪ੍ਰਾਪਤੀਆਂ 'ਤੇ ਇਸ ਅਵਾਰਡ ਲਈ ਚੁਣਿਆ ਗਿਆ ਹੈ, ਜੋ ਉਨ੍ਹਾਂ ਵਿਅਕਤੀਆਂ ਨੂੰ ਮਾਨਤਾ ਦਿੰਦਾ ਹੈ ਜਿਨ੍ਹਾਂ ਨੇ ਲੋਕਤੰਤਰ ਤੇ ਨਿਆਂ ਦੇ ਖੇਤਰ ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੋਵੇ ਤੇ ਲੋਕਾਂ ਅਤੇ ਦੁਨੀਆ ਦੇ ਭਲੇ ਦੇ ਮੱਦੇਨਜ਼ਰ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਿਆ ਹੋਵੇ।
ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਮੂਸੇਵਾਲਾ ਦਾ ਨਵਾਂ ਗਾਣਾ ਜਲਦ ਰਿਲੀਜ਼ ਹੋਣ ਵਾਲਾ ਹੈ। ਇਸ ਗਾਣੇ 'ਚ ਮੂਸੇਵਾਲਾ ਦੀ ਬਰਨਾ ਬੁਆਏ ਤੇ ਸਟੀਲ ਬੈਂਗਲਜ਼ ਦੀ ਕੋਲੈਬੋਰੇਸ਼ਨ ਹੋਈ ਸੀ। ਇਹ ਗਾਣਾ 2 ਹਫਤਿਆਂ ਬਾਅਦ ਰਿਲੀਜ਼ ਹੋ ਜਾਵੇਗਾ। ਇਸੇ ਸਿਲਸਿਲੇ 'ਚ ਕੁੱਝ ਮਹੀਨੇ ਪਹਿਲਾਂ ਮੂਸੇਵਾਲਾ ਦੇ ਮਾਤਾ ਪਿਤਾ ਇੰਗਲੈਂਡ ਗਏ ਹੋਏ ਸੀ ਅਤੇ ਬਰਨਾ ਬੁਆਏ ਤੇ ਸਟੀਲ ਬੈਂਗਲਜ਼ ਨਾਲ ਮੁਲਾਕਾਤ ਵੀ ਕੀਤੀ ਸੀ। ਇਸ ਤੋਂ ਬਾਅਦ ਸਟੀਲ ਬੈਂਗਲਜ਼ ਨੇ ਗਾਣਾ ਰਿਲੀਜ਼ ਕਰਨ ਦਾ ਐਲਾਨ ਕੀਤਾ ਸੀ।
ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਮੂਸੇਵਾਲਾ ਦਾ ਨਵਾਂ ਗਾਣਾ ਜਲਦ ਰਿਲੀਜ਼ ਹੋਣ ਵਾਲਾ ਹੈ। ਇਸ ਗਾਣੇ 'ਚ ਮੂਸੇਵਾਲਾ ਦੀ ਬਰਨਾ ਬੁਆਏ ਤੇ ਸਟੀਲ ਬੈਂਗਲਜ਼ ਦੀ ਕੋਲੈਬੋਰੇਸ਼ਨ ਹੋਈ ਸੀ। ਇਹ ਗਾਣਾ 2 ਹਫਤਿਆਂ ਬਾਅਦ ਰਿਲੀਜ਼ ਹੋ ਜਾਵੇਗਾ। ਇਸੇ ਸਿਲਸਿਲੇ 'ਚ ਕੁੱਝ ਮਹੀਨੇ ਪਹਿਲਾਂ ਮੂਸੇਵਾਲਾ ਦੇ ਮਾਤਾ ਪਿਤਾ ਇੰਗਲੈਂਡ ਗਏ ਹੋਏ ਸੀ ਅਤੇ ਬਰਨਾ ਬੁਆਏ ਤੇ ਸਟੀਲ ਬੈਂਗਲਜ਼ ਨਾਲ ਮੁਲਾਕਾਤ ਵੀ ਕੀਤੀ ਸੀ। ਇਸ ਤੋਂ ਬਾਅਦ ਸਟੀਲ ਬੈਂਗਲਜ਼ ਨੇ ਗਾਣਾ ਰਿਲੀਜ਼ ਕਰਨ ਦਾ ਐਲਾਨ ਕੀਤਾ ਸੀ।
'ਕੈਰੀ ਆਨ ਜੱਟਾ 3' ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਹੈ। ਲੰਬੇ ਸਮੇਂ ਤੋਂ ਇਹ ਫਿਲਮ ਤੇ ਇਸ ਦੀ ਸਟਾਰ ਕਾਸਟ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਹੁਣ ਗਿੱਪੀ ਗਰੇਵਾਲ ਨੇ ਦਰਸ਼ਕਾਂ ਦਾ ਇੰਤਜ਼ਾਰ ਖਤਮ ਕਰਦਿਆਂ ਫਿਲਮ ਦਾ ਅਧਿਕਾਰਤ ਪੋਸਟਰ ਵੀ ਰਿਲੀਜ਼ ਕਰ ਦਿੱਤਾ ਹੈ।
ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਵੱਲੋਂ ਬਠਿੰਡਾ ਵਿੱਚ ਕਈ ਥਾਵਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਹਨ। ਪੰਨੂ ਨੇ ਸੀਐਮ ਮਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਆਏ ਤਾਂ ਉਨ੍ਹਾਂ 'ਤੇ ਆਰਪੀਜੀ ਹਮਲਾ ਕੀਤਾ ਜਾਵੇਗਾ।
ਮੌਸਮ ਵਿਭਾਗ (IMD) ਨੇ 24 ਤੋਂ 26 ਜਨਵਰੀ ਤੱਕ ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰੀ ਬਰਫ਼ਬਾਰੀ ਅਤੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਲਈ ਅਲਰਟ ਜਾਰੀ ਕੀਤਾ ਹੈ। ਮੀਂਹ ਤੋਂ ਬਾਅਦ ਮੌਸਮ 'ਚ ਬਦਲਾਅ ਦੀ ਉਮੀਦ ਹੈ। ਹਾਲਾਂਕਿ ਕੜਾਕੇ ਦੀ ਠੰਢ ਤੋਂ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਕਿਹੜੇ-ਕਿਹੜੇ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ। 24 ਜਨਵਰੀ ਤੋਂ 26 ਜਨਵਰੀ ਦੇ ਵਿਚਕਾਰ ਇੱਕ ਵੈਸਟਰਨ ਡਿਸਟਰਬੇਸ਼ ਪੂਰਬ ਵੱਲ ਵਧੇਗਾ , ਜਿਸ ਕਾਰਨ ਬਹੁਤ ਜ਼ਿਆਦਾ ਨਮੀ ਅਰਬ ਸਾਗਰ ਤੋਂ ਪੱਛਮੀ ਹਿਮਾਲੀਅਨ ਖੇਤਰ ਵੱਲ ਆਵੇਗੀ। 22 ਅਤੇ 23 ਜਨਵਰੀ ਨੂੰ ਵੀ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਸਵੇਰੇ ਦਰਮਿਆਨੀ ਬਾਰਿਸ਼ ਹੋਈ ਸੀ। 24 ਅਤੇ 25 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਜਾਂ ਬਰਫ਼ਬਾਰੀ ਦੀ ਸੰਭਾਵਨਾ ਹੈ।
ਸਿੱਖ ਫਾਰ ਜਸਟਿਸ ਵੱਲੋਂ ਬਠਿੰਡਾ ਵਿੱਚ 2 ਜਗ੍ਹਾ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ 26 ਜਨਵਰੀ ਨੂੰ ਝੰਡਾ ਲਹਿਰਾਇਆ ਜਾਣਾ ਹੈ ਪਰ ਉਸ ਤੋਂ ਪਹਿਲਾਂ ਹੀ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜਾਣਕਾਰੀ ਅਨੁਸਾਰ ਬਠਿੰਡਾ ਦੇ ਨੈਸ਼ਨਲ ਫਰਟੀਲਾਈਜ਼ਰ ਦੀ ਕੰਧ ਤੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀਆਂ ਦੀਆਂ ਦੀਵਾਰਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ।
ਕੈਲੀਫੋਰਨੀਆ ਵਿੱਚ ਸੋਮਵਾਰ (23 ਜਨਵਰੀ) ਨੂੰ ਹੋਈ ਗੋਲੀਬਾਰੀ ਵਿੱਚ ਕੁੱਲ 9 ਲੋਕਾਂ ਦੀ ਮੌਤ ਹੋ ਗਈ, ਪੁਲਿਸ ਨੇ ਘਟਨਾ ਦੇ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੈਨ ਮੈਂਟੋ ਸਥਿਤ ਪੁਲਿਸ ਹੈੱਡਕੁਆਰਟਰ ਨੇ ਦੱਸਿਆ ਕਿ ਗੋਲੀਬਾਰੀ ਸਾਨ ਫਰਾਂਸਿਸਕੋ ਤੋਂ 30 ਮੀਲ ਦੱਖਣ 'ਚ ਹਾਫ ਮੂਨ ਬੇ ਨੇੜੇ ਹਾਈਵੇਅ 'ਤੇ ਹੋਈ ਹੈ।
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਸਣੇ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਪੱਕਾ ਮੋਰਚੇ ਨੂੰ ਵਿਦੇਸ਼ਾਂ ਮਗਰੋਂ ਹੁਣ ਪੰਜਾਬੀ ਗਾਇਕਾਂ ਦੀ ਹਮਾਇਤ ਵੀ ਹਾਸਲ ਹੋਣ ਲੱਗੀ ਹੈ। ਸੋਮਵਾਰ ਨੂੰ ਕਈ ਪੰਜਾਬੀ ਕਲਾਕਾਰ ਮੋਰਚੇ ਵਿੱਚ ਪਹੁੰਚੇ। ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਮੋਰਚਾ ਵਿਸ਼ਾਲ ਰੂਪ ਧਾਰ ਸਕਦਾ ਹੈ। ਉਧਰ, ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਵੇਖਦਿਆਂ ਸਰਕਾਰ ਇਸ ਦਾ ਜਲਦੀ ਹੱਲ ਕਰਨਾ ਚਾਹੁੰਦੀ ਹੈ।
ਪਿਛੋਕੜ
Punjab Breaking News LIVE 24 January 2023: ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਸਣੇ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਪੱਕਾ ਮੋਰਚੇ ਨੂੰ ਵਿਦੇਸ਼ਾਂ ਮਗਰੋਂ ਹੁਣ ਪੰਜਾਬੀ ਗਾਇਕਾਂ ਦੀ ਹਮਾਇਤ ਵੀ ਹਾਸਲ ਹੋਣ ਲੱਗੀ ਹੈ। ਸੋਮਵਾਰ ਨੂੰ ਕਈ ਪੰਜਾਬੀ ਕਲਾਕਾਰ ਮੋਰਚੇ ਵਿੱਚ ਪਹੁੰਚੇ। ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਮੋਰਚਾ ਵਿਸ਼ਾਲ ਰੂਪ ਧਾਰ ਸਕਦਾ ਹੈ। ਉਧਰ, ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਵੇਖਦਿਆਂ ਸਰਕਾਰ ਇਸ ਦਾ ਜਲਦੀ ਹੱਲ ਕਰਨਾ ਚਾਹੁੰਦੀ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਹੋਰ ਭਖਿਆ
ਬਠਿੰਡਾ 'ਚ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
Khalistan slogans in Punjab: ਸਿੱਖ ਫਾਰ ਜਸਟਿਸ ਵੱਲੋਂ ਬਠਿੰਡਾ ਵਿੱਚ 2 ਜਗ੍ਹਾ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ 26 ਜਨਵਰੀ ਨੂੰ ਝੰਡਾ ਲਹਿਰਾਇਆ ਜਾਣਾ ਹੈ ਪਰ ਉਸ ਤੋਂ ਪਹਿਲਾਂ ਹੀ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜਾਣਕਾਰੀ ਅਨੁਸਾਰ ਬਠਿੰਡਾ ਦੇ ਨੈਸ਼ਨਲ ਫਰਟੀਲਾਈਜ਼ਰ ਦੀ ਕੰਧ ਤੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀਆਂ ਦੀਆਂ ਦੀਵਾਰਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਬਠਿੰਡਾ 'ਚ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
ਅਮਰੀਕਾ 'ਚ ਗੋਲੀਬਾਰੀ ! 9 ਦੀ ਮੌਤ , ਕੈਲੀਫੋਰਨੀਆ 'ਚ ਸੱਤ, ਆਇਓਵਾ 'ਚ 2 ਦੀ ਹੋਈ ਮੌਤ
Gun Violance In USA: ਕੈਲੀਫੋਰਨੀਆ ਵਿੱਚ ਸੋਮਵਾਰ (23 ਜਨਵਰੀ) ਨੂੰ ਹੋਈ ਗੋਲੀਬਾਰੀ ਵਿੱਚ ਕੁੱਲ 9 ਲੋਕਾਂ ਦੀ ਮੌਤ ਹੋ ਗਈ, ਪੁਲਿਸ ਨੇ ਘਟਨਾ ਦੇ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੈਨ ਮੈਂਟੋ ਸਥਿਤ ਪੁਲਿਸ ਹੈੱਡਕੁਆਰਟਰ ਨੇ ਦੱਸਿਆ ਕਿ ਗੋਲੀਬਾਰੀ ਸਾਨ ਫਰਾਂਸਿਸਕੋ ਤੋਂ 30 ਮੀਲ ਦੱਖਣ 'ਚ ਹਾਫ ਮੂਨ ਬੇ ਨੇੜੇ ਹਾਈਵੇਅ 'ਤੇ ਹੋਈ ਹੈ। ਸੈਨ ਮੈਂਟੋ ਪੁਲਿਸ ਨੇ ਦੱਸਿਆ ਕਿ ਇਹ ਪੀੜਤ ਦੋ ਵੱਖ-ਵੱਖ ਥਾਵਾਂ ਤੋਂ ਮਿਲੇ ਹਨ। ਇਸ ਦੇ ਨਾਲ ਹੀ ਅਮਰੀਕਾ ਦੇ ਆਇਓਵਾ 'ਚ ਡੇਸ ਮੋਇਨੇਸ ਸ਼ਹਿਰ ਦੇ ਇਕ ਸਕੂਲ 'ਚ ਸੋਮਵਾਰ ਨੂੰ ਹੋਈ ਗੋਲੀਬਾਰੀ 'ਚ 2 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 1 ਅਧਿਆਪਕ ਗੰਭੀਰ ਜ਼ਖਮੀ ਹੋ ਗਿਆ। ਦੇਸ ਮੋਇਨੇਸ ਪੁਲਿਸ ਨੇ ਦੋਵਾਂ ਮੌਤਾਂ ਦੀ ਪੁਸ਼ਟੀ ਕੀਤੀ ਹੈ। ਪੁਲੀਸ ਅਨੁਸਾਰ ਜ਼ਖ਼ਮੀ ਅਧਿਆਪਕ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਅਮਰੀਕਾ 'ਚ ਗੋਲੀਬਾਰੀ ! 9 ਦੀ ਮੌਤ , ਕੈਲੀਫੋਰਨੀਆ 'ਚ ਸੱਤ, ਆਇਓਵਾ 'ਚ 2 ਦੀ ਹੋਈ ਮੌਤ
ਮੀਂਹ ਤੇ ਗੜੇਮਾਰੀ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
Weather Update: ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੋਵਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਵੀ ਸੀਤ ਲਹਿਰ ਜਾਰੀ ਰਹੀ। ਰੂਪਨਗਰ ਵਿੱਚ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੂਪਨਗਰ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ। ਇਸ ਦੇ ਨਾਲ ਹੀ ਸੂਬੇ ਦੇ ਹੋਰ ਸਥਾਨਾਂ ਦੀ ਗੱਲ ਕਰੀਏ ਤਾਂ ਪਟਿਆਲਾ ਵਿੱਚ ਵੀ ਰਾਤ ਨੂੰ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੀਂਹ ਤੇ ਗੜੇਮਾਰੀ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
40 ਦਿਨਾਂ ਦੀ ਪੈਰੋਲ 'ਤੇ ਬਾਹਰ ਆਏ ਰਾਮ ਰਹੀਮ ਦਾ ਨਵਾਂ 'ਕਾਂਡ'
Gurmeet ram rahim : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਦੋਂ ਤੋਂ ਉਹ ਲਗਾਤਾਰ ਚਰਚਾ 'ਚ ਹੈ। ਸਾਧਵੀਆਂ ਦੇ ਯੌਨ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੂੰ ਤੀਜੀ ਵਾਰ ਪੈਰੋਲ ਦੇਣ 'ਤੇ ਲੋਕ ਹਰਿਆਣਾ ਸਰਕਾਰ 'ਤੇ ਵੀ ਸਵਾਲ ਉਠਾ ਰਹੇ ਹਨ। ਇਸ ਸਭ ਦੇ ਵਿਚਕਾਰ ਡੇਰੇ ਦੇ ਮੁਖੀ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਨੂੰ ਲੈ ਕੇ ਉਹ ਹੁਣ ਸ਼ੱਕ ਦੇ ਘੇਰੇ ਵਿੱਚ ਆ ਗਿਆ ਹੈ। 40 ਦਿਨਾਂ ਦੀ ਪੈਰੋਲ 'ਤੇ ਬਾਹਰ ਆਏ ਰਾਮ ਰਹੀਮ ਦਾ ਨਵਾਂ 'ਕਾਂਡ'
- - - - - - - - - Advertisement - - - - - - - - -