Punjab Breaking News LIVE: ਗੋਲਡੀ ਬਰਾੜ ਨੇ ਪਾਈ ਫੇਸਬੁੱਕ ਪੋਸਟ, ਜਗਰੂਪ ਤੇ ਮਨਪ੍ਰੀਤ ਨੂੰ ਦੱਸਿਆ ਬੱਬਰ ਸ਼ੇਰ
Punjab Breaking News, 24 July 2022 LIVE Updates: ਸਿੱਖ ਜਥੇਬੰਦੀਆਂ ਦੇ ਅਲਟੀਮੇਟਮ ਖਤਮ, 600 ਯੂਨਿਟਾਂ ਤੋਂ ਵੱਧ ਬਿਜਲੀ ਬਿੱਲ 'ਤੇ ਵੀ ਮਿਲੇਗੀ ਰਾਹਤ, ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੁਰਦੁਆਰਿਆਂ ਦੇ ਬਾਹਰ ਲੱਗਣਗੇ ਵੱਡੇ ਹੋਰਡਿੰਗ
LIVE
Background
Punjab Breaking News, 24 July 2022 LIVE Updates: ਬੇਅਦਬੀ ਦੇ ਮੁੱਦੇ ਨੂੰ ਲੈ ਕੇ ਮਾਨ ਸਰਕਾਰ ਇੱਕ ਵਾਰ ਫਿਰ ਘਿਰਦੀ ਨਜ਼ਰ ਆ ਰਹੀ ਹੈ। 4 ਮਹੀਨੇ ਬਾਅਦ ਵੀ ਮਾਮਲੇ 'ਚ ਕੋਈ ਵੱਡੀ ਕਾਰਵਾਈ ਨਾ ਕੀਤੇ ਜਾਣ 'ਤੇ ਇਨਸਾਫ ਮੋਰਚੇ 'ਚ ਸਰਕਾਰ ਖਿਲਾਫ ਰੋਸ ਹੈ। ਬਰਗਾੜੀ ਬੇਅਦਬੀ ਕਾਂਡ ਦੇ ਸਾਜ਼ਿਸ਼ਕਾਰਾਂ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਬਰਗਾੜੀ ਇਨਸਾਫ਼ ਸੰਘਰਸ਼ ਮੋਰਚਾ ਵੱਲੋਂ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਜਿਸ ਦਾ ਸਮਾਂ ਅੱਜ ਯਾਨੀ 24 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। ਪੂਰੀ ਖਬਰ ਪੜ੍ਹੋ
600 ਯੂਨਿਟਾਂ ਤੋਂ ਵੱਧ ਬਿਜਲੀ ਬਿੱਲ ਆਉਣ 'ਤੇ ਵੀ ਮਿਲੇਗੀ ਰਾਹਤ
ਪੰਜਾਬ ਵਿੱਚ ਜੇਕਰ ਤੁਸੀਂ ਦੋ ਮਹੀਨਿਆਂ ਵਿੱਚ 600 ਯੂਨਿਟਾਂ ਤੋਂ ਵੱਧ ਬਿਜਲੀ ਵਰਤਦੇ ਹੋ ਤਾਂ ਵੀ ਤੁਹਾਨੂੰ ਪੂਰਾ ਬਿੱਲ ਨਹੀਂ ਭਰਨਾ ਪਏਗਾ। ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਉਪਭੋਗਤਾ ਨੂੰ ਸਿਰਫ 600 ਯੂਨਿਟਾਂ ਤੋਂ ਵੱਧ ਯੂਨਿਟਾਂ ਦਾ ਹੀ ਬਿਜਲੀ ਬਿੱਲ ਭਰਨਾ ਪਏਗਾ ਨਾ ਕਿ ਪੂਰਾ ਬਿੱਲ ਭਰਨਾ ਪਏਗਾ। ਪੰਜਾਬ ਸਰਕਾਰ ਨੇ ਵਿਰੋਧੀ ਧਿਰਾਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਮਗਰੋਂ ਬਿਜਲੀ ਬਿੱਲਾਂ ਬਾਰੇ ਸਭ ਕੁਝ ਸਪਸ਼ਟ ਕਰ ਦਿੱਤਾ ਹੈ। ਪੂਰੀ ਖਬਰ ਪੜ੍ਹੋ
ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੁਰਦੁਆਰਿਆਂ ਦੇ ਬਾਹਰ ਲੱਗਣਗੇ ਵੱਡੇ ਹੋਰਡਿੰਗ
ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੇ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਵੇਗੀ। ਇਨ੍ਹਾਂ ਬੋਰਡਾਂ ਉੱਪਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹੁਣ ਤੱਕ ਦੀਆਂ ਸਰਕਾਰਾਂ ਦੇ ਵਤੀਰੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਦੇ ਮੱਦੇਨਜ਼ਰ ਕੀਤਾ ਹੈ। ਪੂਰੀ ਖਬਰ ਪੜ੍ਹੋ
ਵੱਡੇ ਪਿੰਡਾਂ ਤੇ ਕਸਬਿਆਂ 'ਚ ਖੁੱਲ੍ਹਣਗੇ 2-2 ਮੁਹੱਲਾ ਕਲੀਨਿਕ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦਿੱਲੀ ਦੀ ਤਰਜ਼ ’ਤੇ 15 ਅਗਸਤ ਨੂੰ ਸੂਬੇ ਵਿੱਚ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਨ੍ਹਾਂ ਕਲੀਨਿਕਾਂ ਵਿੱਚ ਲਗਪਗ ਸਾਰੀਆਂ ਬਿਮਾਰੀਆਂ ਦਾ ਸਸਤਾ ਇਲਾਜ ਕੀਤਾ ਜਾਵੇਗਾ ਤੇ 100 ਤੋਂ ਵੱਧ ਟੈਸਟ ਕੀਤੇ ਜਾਣਗੇ ਤੇ 41 ਕਿਸਮ ਦੇ ਪੈਕੇਜ ਦੀ ਵਿਵਸਥਾ ਕੀਤੀ ਜਾਵੇਗੀ। ਵੱਡੇ ਪਿੰਡਾਂ ਤੇ ਕਸਬਿਆਂ ਵਿੱਚ 2-2 ਕਲੀਨਿਕ ਖੋਲ੍ਹੇ ਜਾਣਗੇ। ਮਰੀਜ਼ ਨੂੰ ਆਪਣੀ ਵਾਰੀ ਦਾ ਇੰਤਜ਼ਾਰ ਕਰਨ ਲਈ 15 ਕੁਰਸੀਆਂ ਲਗਾਈਆਂ ਜਾਣਗੀਆਂ। ਵੱਡੇ ਪਿੰਡਾਂ ਤੇ ਕਸਬਿਆਂ 'ਚ ਖੁੱਲ੍ਹਣਗੇ 2-2 ਮੁਹੱਲਾ ਕਲੀਨਿਕ
ਅੱਤਵਾਦੀਆਂ, ਲੁਟੇਰਿਆਂ ਤੇ ਡਾਕੂਆਂ ਦੀਆਂ ਤਸਵੀਰਾਂ ਗੁਰੂ ਘਰਾਂ 'ਚ ਲਾਓਗੇ ਤੇ ਉਨ੍ਹਾਂ ਦੀ ਰਿਹਾਈ ਲਈ ਲੇਲੜੀਆਂ ਕੱਢ ਦੇ ਰਹੋਗੇ ਤਾਂ ਥੋਡੀ ਗੱਲ ਕੌਣ ਸੁਣੇਗਾ?
ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਦਿੱਤੇ ਬਿਆਨ ਤੋਂ ਬਾਅਦ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਸਬੰਧੀ ਟਵੀਟ ਕੀਤਾ। ਬਿੱਟੂ ਨੇ ਆਖਿਆ ਕਿ ਜਥੇਦਾਰ ਸਾਹਿਬ, ਸ਼੍ਰੋਮਣੀ ਕਮੇਟੀ ਕਮਜ਼ੋਰ ਨਹੀਂ ਹੈ, ਬਲਕਿ ਇਸ ਨੂੰ ਕਮਜ਼ੋਰ ਕੀਤਾ ਗਿਆ ਹੈ ਤੇ ਇਸ ਦਾ ਰੁਤਬਾ ਖ਼ਤਮ ਕਰ ਦਿੱਤਾ ਗਿਆ ਹੈ। ਜਥੇਦਾਰ ਤੇ ਪ੍ਰਧਾਨ ਗੁਰਬਾਣੀ ਨਾਲ ਗੁਰੂਆਂ ਦੇ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਭੁੱਲ ਚੁੱਕੇ ਹਨ। ਉਨ੍ਹਾਂ ਜਥੇਦਾਰ ਨੂੰ ਸੰਬੋਧਨ ਹੁੰਦਿਆਂ ਆਖਿਆ ਕਿ ਉਹ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ ਦੀ ਥਾਂ ਖਾੜਕੂਆਂ, ਲੁਟੇਰਿਆਂ ਦੀਆਂ ਤਸਵੀਰਾਂ ਗੁਰੂ ਘਰਾਂ ਵਿੱਚ ਲਾਣਉਗੇ, ਉਨ੍ਹਾਂ ਦੀ ਰਿਹਾਈ ਦੀ ਕੋਸ਼ਿਸ਼ ਕਰਦੇ ਰਹਿਣਗੇ ਤਾਂ ਉਨ੍ਹਾਂ ਦੀ ਕੌਣ ਸੁਣੇਗਾ। ਪੂਰੀ ਖਬਰ ਪੜ੍ਹੋ
ਜੇਲ੍ਹਾਂ ਅੰਦਰ ਧੜੱਲੇ ਨਾਲ ਪਹੁੰਚ ਰਿਹਾ ਨਸ਼ਾ! ਡੋਪ ਟੈਸਟ 'ਚ ਵੱਡਾ ਖੁਲਾਸਾ, ਕੇਂਦਰੀ ਜੇਲ 'ਚ 1900 ਕੈਦੀਆਂ 'ਚੋਂ 900 ਨਸ਼ੇ ਦੇ ਆਦੀ
ਅੰਮ੍ਰਿਤਸਰ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਕੈਦੀਆਂ ਦਾ ਡੋਪ ਟੈਸਟ ਕਰਵਾਇਆ। ਕੈਦੀਆਂ ਦੇ ਡੋਪ ਟੈਸਟ 'ਚ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਸਿਹਤ ਵਿਭਾਗ ਦੀ ਟੀਮ ਨੇ ਇੱਕ ਦਿਨ ਵਿੱਚ 1900 ਕੈਦੀਆਂ ਦੀ ਜਾਂਚ ਕੀਤੀ। ਪਰ ਵਿਭਾਗ ਦੀ ਰਿਪੋਰਟ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।ਡੋਪ ਟੈਸਟ ਵਿੱਚ ਕੇਂਦਰੀ ਜੇਲ੍ਹ ਦੇ 1900 ਕੈਦੀਆਂ ਵਿੱਚੋਂ 900 ਨਸ਼ੇ ਦੇ ਆਦੀ ਪਾਏ ਗਏ ਹਨ।
ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੇ ਜਾਇਜ਼ੇ ਲਈ ਸਾਰੀਆਂ ਵਿਕਾਸ ਅਥਾਰਟੀਆਂ ਦਾ ਦੌਰਾ ਉਲੀਕਿਆ
ਸੂਬੇ ਵਿੱਚ ਬੇਤਰਤੀਬੇ ਅਤੇ ਗ਼ੈਰ-ਸੁਚਾਰੂ ਢੰਗ ਨਾਲ ਹੋ ਰਹੇ ਵਿਕਾਸ ’ਤੇ ਪੂਰਨ ਰੋਕ ਲਗਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਉਹ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦਾ ਦੌਰਾ ਕਰਨਗੇ ਤਾਂ ਜੋ ਇਨ੍ਹਾਂ ਖੇਤਰਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਤੇ ਬਿਹਤਰ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਲੰਮੀਆਂ ਤੇ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ, "ਮੈਂ ਇਸ ਹਫ਼ਤੇ ਤੋਂ ਪੰਜਾਬ ਦਾ ਦੌਰਾ ਸ਼ੁਰੂ ਕਰਾਂਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚ ਸੰਤੁਲਿਤ ਵਿਕਾਸ ਅਤੇ ਪੰਜਾਬ ਵਿੱਚ ਅਤਿ-ਆਧੁਨਿਕ ਤਕਨਾਲੋਜੀ ਅਪਣਾਉਂਦਿਆਂ ਸ਼ਹਿਰਾਂ ਦੇ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਖੇਤਰਾਂ ਵਿੱਚ ਸੁਧਾਰ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦਾ ਅਹਿਦ ਲਿਆ ਹੈ।’’
Goldy Brar: ਅੰਮ੍ਰਿਤਸਰ ਐਂਨਕਾਊਂਟਰ ਮਗੋਰਂ ਗੋਲਡੀ ਬਰਾੜ ਨੇ ਪਾਈ ਫੇਸਬੁੱਕ ਪੋਸਟ, ਜਗਰੂਪ ਤੇ ਮਨਪ੍ਰੀਤ ਨੂੰ ਦੱਸਿਆ ਬੱਬਰ ਸ਼ੇਰ
ਗੋਲਡੀ ਬਰਾੜ ਨੇ ਇਸ ਪੋਸਟ 'ਚ ਲਿਖਿਆ,"ਥੋੜੇ ਦਿਨ ਪਹਿਲਾਂ ਜੋ ਅੰਮ੍ਰਿਤਸਰ 'ਚ ਐਨਕਾਊਂਟਰ ਹੋਇਆ ਜਿਸ ਵਿੱਚ ਸਾਡੇ 2 ਵੀਰਾ ਦੀ ਮੌਤ ਹੋ ਗਈ ਜਗਰੂਪ ਤੇ ਮਨਪ੍ਰੀਤ ਦੋਨੋਂ ਸਾਡੇ ਬੱਬਰ ਸ਼ੇਰ ਸੀ।ਸਾਡੇ ਲਈ ਇਹਨਾਂ ਨੇ ਬਹੁਤ ਕੁੱਛ ਕੀਤਾ ਆ ਅਸੀਂ ਹਮੇਸ਼ਾ ਇਨ੍ਹਾਂ ਦੇ ਇਹਸਾਨਮੰਦ ਰਹਾਂਗੇ।ਇਨ੍ਹਾਂ ਦੇ ਪਰਿਵਾਰ ਨਾਲ ਹਮੇਸ਼ਾਂ ਹਾਜ਼ਿਰ ਰਹਾਂਗੇ ਪੂਰੀ ਮਦਦ ਕਰਦੇ ਰਹਾਂਗੇ।ਮੈਂ ਧੰਨਵਾਦ ਕਰਦਾਂ ਹਾਂ ਸਾਡੇ ਛੋਟੇ ਵੀਰ ਗੋਲੀ ਕਾਜ਼ੀਕੋਟ ਦਾ ਜਿਸ ਨੇ ਮੇਰੇ ਨਾਲ ਇਹ ਦੋਨਾਂ ਦੀ ਮੁਲਾਕਾਤ ਕਰਵਾਈ ਸੀ।"
ਪੰਜਾਬ-ਹਿਮਾਚਲ ਸਰਹੱਦ 'ਤੇ ਤਲਵਾੜਾ ਪੁਲਿਸ ਦੀ ਕਾਰਵਾਈ
ਤਲਵਾੜਾ ਜ਼ਿਲ੍ਹਾ ਪੁਲਿਸ ਦੇ ਨਿਰਦੇਸ਼ਾਂ ਅਨੁਸਾਰ ਐਸਐਚਓ ਹਰਗੁਰਦੇਵ ਸਿੰਘ ਦੀ ਅਗਵਾਈ 'ਚ ਤਲਵਾੜਾ ਪੁਲਿਸ ਨੇ ਮਾਈਨਿੰਗ ਇੰਸਪੈਕਟਰ ਨੂੰ ਨਾਲ ਲੈ ਕੇ ਇੱਕ ਸ਼ਿਕਾਇਤ ਦੇ ਆਧਾਰ 'ਤੇ ਕਰੱਸ਼ਰ ਦੀ ਚੈਕਿੰਗ ਕਰਨ ਲਈ ਹਿਮਾਚਲ ਪੰਜਾਬ ਬਾਰਡਰ 'ਤੇ ਪਹੁੰਚੇ। ਜ਼ਿਕਰਯੋਗ ਹੈ ਕਿ ਕਰੱਸ਼ਰ 604 ਵਿੱਚ ਤਲਵਾੜਾ ਦੀ ਹੱਦ ਵਿੱਚ ਹੈ। ਇਸ ਦੌਰਾਨ ਜਦੋਂ ਸਰਕਾਰੀ ਗੱਡੀ ਮੌਕੇ ’ਤੇ ਪੁੱਜੀ ਤਾਂ ਉਥੇ ਚੱਲ ਰਹੇ ਵਾਹਨਾਂ ਦੇ ਚਾਲਕ ਫ਼ਰਾਰ ਹੋ ਗਏ ਪਰ ਕਰੱਸ਼ਰ ਮਾਲਕ ਮਨੋਜ ਕੁਮਾਰ ਉਰਫ਼ ਰਿੰਕੂ ਪੁੱਤਰ ਸੁਰੇਸ਼ ਕੁਮਾਰ ਨੂੰ ਮੌਕੇ 'ਤੋਂ ਕਾਬੂ ਕਰ ਲਿਆ।
Punjab Govt: ਪੰਜਾਬ ਸਰਕਾਰ ਨੇ ਬੇਅਦਬੀ ਤੇ ਗੋਲੀ ਕਾਂਡ ਦੇ ਇਨਸਾਫ ਲਈ ਮੰਗਿਆ 6 ਮਹੀਨੇ ਦਾ ਹੋਰ ਸਮਾਂ
ਬੇਅਦਬੀ ਤੇ ਗੋਲੀ ਕਾਂਡ ਬਾਰੇ ਇਨਸਾਫ ਲਈ ਪੰਜਾਬ ਸਰਕਾਰ ਨੇ ਇਨਸਾਫ਼ ਮੋਰਚੇ ਤੋਂ ਛੇ ਮਹੀਨੇ ਦਾ ਸਮਾਂ ਮੰਗਿਆ ਹੈ। ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਤੇ ਧਾਰਮਿਕ ਜਥੇਬੰਦੀਆਂ ਨੇ ਹੋਰ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਨਸਾਫ਼ ਮੋਰਚੇ ਦੇ ਅਲਟੀਮੇਟਮ ਦਾ ਸਮਾਂ ਖਤਮ ਹੋਣ ਮਗਰੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਟੀਮ ਬਹਿਬਲ ਕਲਾਂ ਪਹੁੰਚੀ।