Punjab Breaking News LIVE: ਗੋਲਡੀ ਬਰਾੜ ਨੇ ਪਾਈ ਫੇਸਬੁੱਕ ਪੋਸਟ, ਜਗਰੂਪ ਤੇ ਮਨਪ੍ਰੀਤ ਨੂੰ ਦੱਸਿਆ ਬੱਬਰ ਸ਼ੇਰ

Punjab Breaking News, 24 July 2022 LIVE Updates: ਸਿੱਖ ਜਥੇਬੰਦੀਆਂ ਦੇ ਅਲਟੀਮੇਟਮ ਖਤਮ, 600 ਯੂਨਿਟਾਂ ਤੋਂ ਵੱਧ ਬਿਜਲੀ ਬਿੱਲ 'ਤੇ ਵੀ ਮਿਲੇਗੀ ਰਾਹਤ, ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੁਰਦੁਆਰਿਆਂ ਦੇ ਬਾਹਰ ਲੱਗਣਗੇ ਵੱਡੇ ਹੋਰਡਿੰਗ

ਏਬੀਪੀ ਸਾਂਝਾ Last Updated: 24 Jul 2022 07:34 PM
ਜੇਲ੍ਹਾਂ ਅੰਦਰ ਧੜੱਲੇ ਨਾਲ ਪਹੁੰਚ ਰਿਹਾ ਨਸ਼ਾ! ਡੋਪ ਟੈਸਟ 'ਚ ਵੱਡਾ ਖੁਲਾਸਾ, ਕੇਂਦਰੀ ਜੇਲ 'ਚ 1900 ਕੈਦੀਆਂ 'ਚੋਂ 900 ਨਸ਼ੇ ਦੇ ਆਦੀ

ਅੰਮ੍ਰਿਤਸਰ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਕੈਦੀਆਂ ਦਾ ਡੋਪ ਟੈਸਟ ਕਰਵਾਇਆ। ਕੈਦੀਆਂ ਦੇ ਡੋਪ ਟੈਸਟ 'ਚ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਸਿਹਤ ਵਿਭਾਗ ਦੀ ਟੀਮ ਨੇ ਇੱਕ ਦਿਨ ਵਿੱਚ 1900 ਕੈਦੀਆਂ ਦੀ ਜਾਂਚ ਕੀਤੀ। ਪਰ ਵਿਭਾਗ ਦੀ ਰਿਪੋਰਟ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।ਡੋਪ ਟੈਸਟ ਵਿੱਚ ਕੇਂਦਰੀ ਜੇਲ੍ਹ ਦੇ 1900 ਕੈਦੀਆਂ ਵਿੱਚੋਂ 900 ਨਸ਼ੇ ਦੇ ਆਦੀ ਪਾਏ ਗਏ ਹਨ। 

ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੇ ਜਾਇਜ਼ੇ ਲਈ ਸਾਰੀਆਂ ਵਿਕਾਸ ਅਥਾਰਟੀਆਂ ਦਾ ਦੌਰਾ ਉਲੀਕਿਆ

ਸੂਬੇ ਵਿੱਚ ਬੇਤਰਤੀਬੇ ਅਤੇ ਗ਼ੈਰ-ਸੁਚਾਰੂ ਢੰਗ ਨਾਲ ਹੋ ਰਹੇ ਵਿਕਾਸ ’ਤੇ ਪੂਰਨ ਰੋਕ ਲਗਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਉਹ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦਾ ਦੌਰਾ ਕਰਨਗੇ ਤਾਂ ਜੋ ਇਨ੍ਹਾਂ ਖੇਤਰਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਤੇ ਬਿਹਤਰ ਬਣਾਇਆ ਜਾ ਸਕੇ।


ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਲੰਮੀਆਂ ਤੇ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ, "ਮੈਂ ਇਸ ਹਫ਼ਤੇ ਤੋਂ ਪੰਜਾਬ ਦਾ ਦੌਰਾ ਸ਼ੁਰੂ ਕਰਾਂਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚ ਸੰਤੁਲਿਤ ਵਿਕਾਸ ਅਤੇ ਪੰਜਾਬ ਵਿੱਚ ਅਤਿ-ਆਧੁਨਿਕ ਤਕਨਾਲੋਜੀ ਅਪਣਾਉਂਦਿਆਂ ਸ਼ਹਿਰਾਂ ਦੇ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਖੇਤਰਾਂ ਵਿੱਚ ਸੁਧਾਰ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦਾ ਅਹਿਦ ਲਿਆ ਹੈ।’’

Goldy Brar: ਅੰਮ੍ਰਿਤਸਰ ਐਂਨਕਾਊਂਟਰ ਮਗੋਰਂ ਗੋਲਡੀ ਬਰਾੜ ਨੇ ਪਾਈ ਫੇਸਬੁੱਕ ਪੋਸਟ, ਜਗਰੂਪ ਤੇ ਮਨਪ੍ਰੀਤ ਨੂੰ ਦੱਸਿਆ ਬੱਬਰ ਸ਼ੇਰ

ਗੋਲਡੀ ਬਰਾੜ ਨੇ ਇਸ ਪੋਸਟ 'ਚ ਲਿਖਿਆ,"ਥੋੜੇ ਦਿਨ ਪਹਿਲਾਂ ਜੋ ਅੰਮ੍ਰਿਤਸਰ 'ਚ ਐਨਕਾਊਂਟਰ ਹੋਇਆ ਜਿਸ ਵਿੱਚ ਸਾਡੇ 2 ਵੀਰਾ ਦੀ ਮੌਤ ਹੋ ਗਈ ਜਗਰੂਪ ਤੇ ਮਨਪ੍ਰੀਤ ਦੋਨੋਂ ਸਾਡੇ ਬੱਬਰ ਸ਼ੇਰ ਸੀ।ਸਾਡੇ ਲਈ ਇਹਨਾਂ ਨੇ ਬਹੁਤ ਕੁੱਛ ਕੀਤਾ ਆ ਅਸੀਂ ਹਮੇਸ਼ਾ ਇਨ੍ਹਾਂ ਦੇ ਇਹਸਾਨਮੰਦ ਰਹਾਂਗੇ।ਇਨ੍ਹਾਂ ਦੇ ਪਰਿਵਾਰ ਨਾਲ ਹਮੇਸ਼ਾਂ ਹਾਜ਼ਿਰ ਰਹਾਂਗੇ ਪੂਰੀ ਮਦਦ ਕਰਦੇ ਰਹਾਂਗੇ।ਮੈਂ ਧੰਨਵਾਦ ਕਰਦਾਂ ਹਾਂ ਸਾਡੇ ਛੋਟੇ ਵੀਰ ਗੋਲੀ ਕਾਜ਼ੀਕੋਟ ਦਾ ਜਿਸ ਨੇ ਮੇਰੇ ਨਾਲ ਇਹ ਦੋਨਾਂ ਦੀ ਮੁਲਾਕਾਤ ਕਰਵਾਈ ਸੀ।"


 







ਪੰਜਾਬ-ਹਿਮਾਚਲ ਸਰਹੱਦ 'ਤੇ ਤਲਵਾੜਾ ਪੁਲਿਸ ਦੀ ਕਾਰਵਾਈ

ਤਲਵਾੜਾ ਜ਼ਿਲ੍ਹਾ ਪੁਲਿਸ ਦੇ ਨਿਰਦੇਸ਼ਾਂ ਅਨੁਸਾਰ ਐਸਐਚਓ ਹਰਗੁਰਦੇਵ ਸਿੰਘ ਦੀ ਅਗਵਾਈ 'ਚ ਤਲਵਾੜਾ ਪੁਲਿਸ ਨੇ ਮਾਈਨਿੰਗ ਇੰਸਪੈਕਟਰ ਨੂੰ ਨਾਲ ਲੈ ਕੇ ਇੱਕ ਸ਼ਿਕਾਇਤ ਦੇ ਆਧਾਰ 'ਤੇ ਕਰੱਸ਼ਰ ਦੀ ਚੈਕਿੰਗ ਕਰਨ ਲਈ ਹਿਮਾਚਲ ਪੰਜਾਬ ਬਾਰਡਰ 'ਤੇ ਪਹੁੰਚੇ। ਜ਼ਿਕਰਯੋਗ ਹੈ ਕਿ ਕਰੱਸ਼ਰ 604 ਵਿੱਚ ਤਲਵਾੜਾ ਦੀ ਹੱਦ ਵਿੱਚ ਹੈ। ਇਸ ਦੌਰਾਨ ਜਦੋਂ ਸਰਕਾਰੀ ਗੱਡੀ ਮੌਕੇ ’ਤੇ ਪੁੱਜੀ ਤਾਂ ਉਥੇ ਚੱਲ ਰਹੇ ਵਾਹਨਾਂ ਦੇ ਚਾਲਕ ਫ਼ਰਾਰ ਹੋ ਗਏ ਪਰ ਕਰੱਸ਼ਰ ਮਾਲਕ ਮਨੋਜ ਕੁਮਾਰ ਉਰਫ਼ ਰਿੰਕੂ ਪੁੱਤਰ ਸੁਰੇਸ਼ ਕੁਮਾਰ ਨੂੰ ਮੌਕੇ 'ਤੋਂ ਕਾਬੂ ਕਰ ਲਿਆ।

Punjab Govt: ਪੰਜਾਬ ਸਰਕਾਰ ਨੇ ਬੇਅਦਬੀ ਤੇ ਗੋਲੀ ਕਾਂਡ ਦੇ ਇਨਸਾਫ ਲਈ ਮੰਗਿਆ 6 ਮਹੀਨੇ ਦਾ ਹੋਰ ਸਮਾਂ

ਬੇਅਦਬੀ ਤੇ ਗੋਲੀ ਕਾਂਡ ਬਾਰੇ ਇਨਸਾਫ ਲਈ ਪੰਜਾਬ ਸਰਕਾਰ ਨੇ ਇਨਸਾਫ਼ ਮੋਰਚੇ ਤੋਂ ਛੇ ਮਹੀਨੇ ਦਾ ਸਮਾਂ ਮੰਗਿਆ ਹੈ। ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਤੇ ਧਾਰਮਿਕ ਜਥੇਬੰਦੀਆਂ ਨੇ ਹੋਰ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਨਸਾਫ਼ ਮੋਰਚੇ ਦੇ ਅਲਟੀਮੇਟਮ ਦਾ ਸਮਾਂ ਖਤਮ ਹੋਣ ਮਗਰੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਟੀਮ ਬਹਿਬਲ ਕਲਾਂ ਪਹੁੰਚੀ। 

Aman Arora: ਅਮਨ ਅਰੋੜਾ ਵੱਲੋਂ ਗੈਂਗਸਟਰਾਂ ਨੂੰ ਚੇਤਾਵਨੀ...ਹੁਣ ਗਲਤ ਰਸਤਾ ਛੱਡ ਦੇਵੋ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੈਂਗਸਟਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਹੁਣ ਉਹ ਗਲਤ ਰਸਤਾ ਛੱਡ ਦੇਣ। ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਗੈਂਗਸਟਰ ਖ਼ਤਮ ਕਰਨ ਲਈ ਟਾਸਕ ਫੋਰਸ ਬਣਾਈ ਹੈ। ਹੁਣ ਤੱਕ 90 ਗੈਂਗਸਟਰ ਫੜੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਜਿਸ ਕਾਗਾਰ ਉਪਰ ਪਹੁੰਚ ਚੁੱਕਿਆ ਹੈ, ਉਸ ਪਿੱਛੇ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦਾ ਖਾਤਮਾ ਕਰਨ ਲਈ ਆਪ ਸਰਕਾਰ ਕੰਮ ਕਰ ਰਹੀ ਹੈ।  

Drugs supply: ਐਂਬੂਲੈਂਸ ਦੀ ਆਢ 'ਚ ਨਸ਼ਾ ਸਪਲਾਈ, ਪੁਲਿਸ ਵੱਲੋਂ 8 ਕਿਲੋ ਅਫ਼ੀਮ ਬਰਾਮਦ

ਪੰਜਾਬ ਵਿੱਚ ਨਸ਼ਾ ਤਸਕਰੀ ਬਾਰੇ ਵੱਡਾ ਖੁਲਾਸਾ ਹੋਇਆ ਹੈ। ਐਂਬੂਲੈਂਸ ਦੀ ਆਢ ਹੇਠ ਨਸ਼ਾ ਸਪਲਾਈ ਹੋ ਰਿਹਾ ਸੀ। ਮੁਹਾਲੀ ਪੁਲਿਸ ਨੇ ਇਸ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਐਂਬੂਲੈਂਸ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਕੇ 8 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧੀ ਤਿੰਨ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਹਾਲੀ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ  ਐਸਪੀ (ਡੀ) ਅਮਨਦੀਪ ਸਿੰਘ ਬਰਾੜ ਤੇ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਆਗਵਾਈ ਵਾਲੀ ਟੀਮ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਪਿੰਡ ਦੱਪਰ ਨੇੜੇ ਟੌਲ ਪਲਾਜ਼ਾ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਅੰਬਾਲਾ ਤੋਂ ਆ ਰਹੀ ਐਂਬੂਲੈਸ ਵੈਨ ਨੂੰ ਰੋਕ ਕੇ ਚੈਕਿੰਗ ਕੀਤੀ ਗਈ।

Goldy Brar's sharpshooter: STF ਨੇ ਗੋਲਡੀ ਬਰਾੜ ਦਾ ਸ਼ਾਰਪਸ਼ੂਟਰ ਫੜਿਆ

ਸੋਨੀਪਤ ਐਸਟੀਐਫ ਨੇ ਗੋਲਡੀ ਬਰਾੜ ਦਾ ਸ਼ਾਰਪਸ਼ੂਟਰ ਨੂੰ ਫੜਿਆ ਹੈ। ਫੋਨ ਰਾਹੀਂ ਗੋਲਡੀ ਬਰਾੜ ਨਾਲ ਸੰਪਰਕ 'ਚ ਸੀ। ਸੋਨੀਪਤ ਐਸਟੀਐਫ ਕੁਖਆਤ ਬਦਮਾਸ਼ਾਂ ਤੋਂ ਪੁੱਛਗਿੱਛ ਕਰ ਰਹੀ ਹੈ।  ਸਿੱਧੂ ਮੂਸੇਵਾਲਾ ਹੱਤਿਆਕਾਂਡ ਤੋਂ ਬਾਅਦ ਸੁਰਖੀਆਂ 'ਚ ਆਏ ਕੈਨੇਡਾ 'ਚ ਰਹਿਣਾ ਵਾਲਾ ਗੈਂਗਸਟਰ ਗੋਲਡੀ ਬਰਾੜ ਦੇ ਗੁਰਗਿਆਂ 'ਤੇ ਹਰਿਆਣਾ ਪੁਲਿਸ ਲਗਾਤਾਰ ਸ਼ਿਕੰਜਾ ਕਸਦੀ ਨਜ਼ਰ ਆ ਰਹੀ ਹੈ। ਸੋਨੀਪਤ ਐਸਟੀਐਫ ਟੀਮ ਨੇ ਬੀਤੀ ਦੇਰ ਰਾਤ ਗੋਲਡੀ ਬਰਾੜ ਦੇ ਸ਼ਾਰਪ ਸ਼ੂਟਰ ਪ੍ਰਵੀਣ ਉਰਫ ਪੀਕੇ ਨਿਵਾਸੀ ਪਿੰਡ ਕੁਲਾਸੀ ਝੱਜਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਪ੍ਰਵੀਣ ਗੋਲਡੀ ਬਰਾੜ ਨਾਲ ਸਿੱਧਾ ਸੰਪਰਕ 'ਚ ਆਇਆ ਸੀ ਤੇ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਬਦਮਾਸ਼ਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਸੋਨੀਪਤ ਐਸਟੀਐਫ ਪ੍ਰਵੀਣ ਤੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ। 

Agnipath Scheme: PM ਦੇ ਇਸ ਨਵੇਂ ਪ੍ਰਯੋਗ ਨਾਲ ਦੇਸ਼ ਦੀ ਸੁਰੱਖਿਆ ਅਤੇ ਭਵਿੱਖ ਦੋਵੇਂ ਖਤਰੇ 'ਚ

ਅੱਜ (24 ਜੁਲਾਈ) ਅਗਨੀਪਥ ਯੋਜਨਾ ਤਹਿਤ ਹਵਾਈ ਸੈਨਾ ਵਿੱਚ ਅਗਨੀਵੀਰਾਂ ਦੀ ਭਰਤੀ ਪ੍ਰੀਖਿਆ ਲਈ ਜਾ ਰਹੀ ਹੈ। ਇਸ ਤਹਿਤ ਯੂਪੀ ਦੇ ਕਾਨਪੁਰ 'ਚ 17 ਕੇਂਦਰਾਂ 'ਤੇ ਪ੍ਰੀਖਿਆ (Exam) ਹੋ ਰਹੀ ਹੈ, ਜਿਸ 'ਚ 33,150 ਉਮੀਦਵਾਰ ਸ਼ਾਮਿਲ ਹੋਏ।  ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੇ ਟਵੀਟ ਕਰਕੇ ਕੇਂਦਰ ਸਰਕਾਰ ਦੀ ਇਸ ਯੋਜਨਾ ਨੂੰ ਲੈ ਕੇ ਮੁੜ ਵਿਅੰਗ ਕੱਸਿਆ ਹੈ ਅਤੇ ਟਵੀਟ 'ਚ ਲਿਖਿਆ ਹੈ ਕਿ ਦੇਸ਼ 'ਚ ਹਰ ਸਾਲ 60,000 ਫੌਜੀ ਰਿਟਾਇਰ ਹੋ ਜਾਂਦੇ ਹਨ, ਜਿਨ੍ਹਾਂ 'ਚੋਂ ਸਿਰਫ 3000 ਨੂੰ ਹੀ ਸਰਕਾਰੀ ਨੌਕਰੀ ਮਿਲ ਰਹੀ ਹੈ। 4 ਸਾਲਾਂ ਦੇ ਠੇਕੇ 'ਤੇ ਸੇਵਾਮੁਕਤ ਹੋ ਰਹੇ ਹਜ਼ਾਰਾਂ ਅਗਨੀਵੀਰਾਂ ਦਾ ਭਵਿੱਖ ਕੀ ਹੋਵੇਗਾ?

Rajya Sabha member Raghav Chadha: ਕਿਸ ਨੇ ਵਾਇਰਲ ਕੀਤੀ ਰਾਘਵ ਚੱਢਾ ਦੀ ਐਡਿਟ ਫੋਟੋ?

ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਐਡਿਟ ਫੋਟੋ 'ਤੇ ਆਮ ਆਦਮੀ ਪਾਰਟੀ (Aam Aadmi Party) ਭੜਕ ਗਈ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਭਾਜਪਾ ਤੇ ਕਾਂਗਰਸ ਦੇ ਨੇਤਾਵਾਂ ਨੇ ਫਰਜ਼ੀ ਫੋਟੋਸ਼ਾਪ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਵਿੱਚ ਸੰਸਦ ਮੈਂਬਰ ਰਾਘਵ ਚੱਢਾ ਦੇ ਹੱਥ ਵਿੱਚ ਤਖ਼ਤੀ ਵਿੱਚ ਲਿਖੀ ਸ਼ਬਦਾਵਲੀ ਬਦਲ ਦਿੱਤੀ ਗਈ। ਉਨ੍ਹਾਂ ਕਿਹਾ ਕਿ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਚੱਢਾ ਨੇ ਐਮਐਸਪੀ ਕਮੇਟੀ ਵਿਰੋਧੀ ਪੋਸਟਰ (Anti MSP Committee poster) ਫੜੇ ਹੋਏ ਸਨ। ਇਸ ਦੀ ਬਜਾਏ ਇੱਕ ਹੋਰ ਪੋਸਟਰ ਲਾ ਕੇ ਇਹ ਵਾਇਰਲ ਕਰ ਦਿੱਤਾ ਗਿਆ। ਹੁਣ ਆਮ ਆਦਮੀ ਪਾਰਟੀ ਪੰਜਾਬ ਨੇ ਇਸ ਨੂੰ ਫਰਜ਼ੀ ਕਰਾਰ ਦਿੰਦਿਆਂ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। 

free electricity: ਪੰਜਾਬ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਦਿੱਤਾ ਝਟਕਾ

ਮੁਫਤ ਬਿਜਲੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ (Bhagwant Maan Sarkar) ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਪੰਜਾਬ ਸਰਕਾਰ ਨੇ 600 ਯੂਨਿਟ ਫਰੀ ਬਿਜਲੀ ਲਈ ਕੁਝ ਸ਼ਰਤਾਂ ਲਾਈਆਂ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ 'ਆਮ ਆਦਮੀ ਪਾਰਟੀ' ਨੇ ਚੋਣਾਂ ਤੋਂ ਪਹਿਲਾਂ ਮੁਫਤ ਬਿਜਲੀ ਦਾ ਐਲਾਨ ਕੀਤਾ ਸੀ। ਸਰਕਾਰ ਬਣਨ ਮਗਰੋਂ ਇਸ ਉੱਪਰ ਸ਼ਰਤਾਂ ਲਾ ਦਿੱਤੀਆਂ ਹਨ। ਇਹ ਲੋਕਾਂ ਨਾਲ ਧੋਖਾ ਹੈ। ਕਾਂਗਰਸ ਤੇ ਅਕਾਲੀ ਦਲ ਨੇ ‘ਆਪ’ ਸਰਕਾਰ ਵੱਲੋਂ ਜਾਰੀ ਸਵੈ-ਘੋਸ਼ਣਾ ਪੱਤਰ ਦੀਆਂ ਸ਼ਰਤਾਂ ਉੱਪਰ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਜਿਹੀ ਕੋਈ ਸ਼ਰਤ ਨਹੀਂ ਸੀ। ਹੁਣ ਪੰਜਾਬੀਆਂ ਨਾਲ ਧੋਖਾ ਹੋਇਆ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ।

Ram Nath Kovind To Address Nation:  ਰਾਸ਼ਟਰਪਤੀ ਵਜੋਂ ਰਾਮ ਨਾਥ ਕੋਵਿੰਦ ਦੇ ਕਾਰਜਕਾਲ ਦਾ ਆਖਰੀ ਦਿਨ

ਬਤੌਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਦਾ ਅੱਜ ਆਖਰੀ ਦਿਨ ਹੈ ਅਤੇ ਅੱਜ ਸ਼ਾਮ 7 ਵਜੇ ਉਹ ਦੇਸ਼ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦਾ ਭਾਸ਼ਣ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਸਾਰੇ ਚੈਨਲਾਂ 'ਤੇ ਪਹਿਲਾਂ ਹਿੰਦੀ ਅਤੇ ਫਿਰ ਅੰਗਰੇਜ਼ੀ ਵਿਚ ਪ੍ਰਸਾਰਿਤ ਕੀਤਾ ਜਾਵੇਗਾ। ਹਿੰਦੀ ਅਤੇ ਅੰਗਰੇਜ਼ੀ ਵਿੱਚ ਸੰਬੋਧਨ ਦੇ ਟੈਲੀਕਾਸਟ ਤੋਂ ਬਾਅਦ, ਦੂਰਦਰਸ਼ਨ ਦੇ ਸਾਰੇ ਖੇਤਰੀ ਚੈਨਲਾਂ ਵੱਲੋਂ ਇਸ ਨੂੰ ਖੇਤਰੀ ਭਾਸ਼ਾਵਾਂ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਆਲ ਇੰਡੀਆ ਰੇਡੀਓ ਆਪਣੇ ਖੇਤਰੀ ਨੈੱਟਵਰਕ 'ਤੇ ਰਾਤ 9.30 ਵਜੇ ਤੋਂ ਖੇਤਰੀ ਭਾਸ਼ਾਵਾਂ 'ਚ ਪਤਾ ਪ੍ਰਸਾਰਿਤ ਕਰੇਗਾ।

Monkeypox Cases India: ਦਿੱਲੀ 'ਚ ਮੰਕੀਪਾਕਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ

ਦਿੱਲੀ ਵਿੱਚ ਮੰਕੀਪੌਕਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦਾ ਰਹਿਣ ਵਾਲਾ 31 ਸਾਲਾ ਵਿਅਕਤੀ ਸੰਕਰਮਿਤ ਪਾਇਆ ਗਿਆ ਹੈ। ਵਿਅਕਤੀ ਫਿਲਹਾਲ ਦਿੱਲੀ ਦੇ ਐਲਐਨਜੇਪੀ ਹਸਪਤਾਲ ਵਿੱਚ ਦਾਖਲ ਹੈ। ਦੋ ਦਿਨ ਪਹਿਲਾਂ ਸਰੀਰ 'ਤੇ ਬੁਖਾਰ ਅਤੇ ਧੱਫੜ ਆ ਗਏ, ਜਿਸ ਤੋਂ ਬਾਅਦ ਉਸ ਨੂੰ ਦਾਖਲ ਕਰਵਾਇਆ ਗਿਆ। ਹਾਲ ਹੀ 'ਚ ਉਕਤ ਵਿਅਕਤੀ ਹਿਮਾਚਲ ਪ੍ਰਦੇਸ਼ ਤੋਂ ਘੁੰਮ ਕੇ ਵਾਪਸ ਆਇਆ ਹੈ। ਹਾਲਾਂਕਿ ਅਜੇ ਤੱਕ ਉਸ ਦੀ ਵਿਦੇਸ਼ ਯਾਤਰਾ ਦੀ ਕੋਈ ਹਿਸਟਰੀ ਸਾਹਮਣੇ ਨਹੀਂ ਆਈ । 

Punjab congress: ਪਾਰਟੀ ਮਜਬੂਤ ਕਰਨ 'ਚ ਜੁਟੇ ਰਾਜਾ ਵੜਿੰਗ, 118 ਬਲਾਕ ਪ੍ਰਧਾਨ ਨਿਯੁਕਤ ਕਰ ਸੌਂਪੀਆਂ ਜਿੰਮੇਵਾਰੀਆਂ

ਪੰਜਾਬ ਵਿਚ ਪਾਰਟੀ ਦਾ ਅਕਸ ਸੁਧਾਰਨ ਅਤੇ ਪਾਰਟੀ ਨੂੰ ਹੋਰ ਬਣਾਉਣ ਲਈ ਕਾਂਗਰਸ ਜੁਟੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 118 ਬਲਾਕ ਪ੍ਰਧਾਨ ਨਿਯੁਕਤ ਕੀਤੇ ਹਨ। ਸੂਚੀ ਜਾਰੀ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਉਹ ਪਾਰਟੀ ਲਈ ਪੂਰੀ ਮਿਹਨਤ ਕਰਨਗੇ। ਪੰਜਾਬ ਵਿੱਚ ਕਾਂਗਰਸ ਦੀ ਹਾਲਤ ਕਮਜ਼ੋਰ ਹੋ ਗਈ ਹੈ। ਇਸ ਦਾ ਕਾਰਨ ਦੈਂਤਾਂ ਦਾ ਪੱਖ ਛੱਡਣਾ ਹੈ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡੀ। ਫਿਰ ਸੁਨੀਲ ਜਾਖੜ ਤੇ 4 ਸਾਬਕਾ ਮੰਤਰੀ ਕਾਂਗਰਸ ਛੱਡ ਗਏ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।

Free electricity: 600 ਯੂਨਿਟਾਂ ਤੋਂ ਵੱਧ ਬਿਜਲੀ ਬਿੱਲ ਆਉਣ 'ਤੇ ਵੀ ਮਿਲੇਗੀ ਰਾਹਤ

ਪੰਜਾਬ ਵਿੱਚ ਜੇਕਰ ਤੁਸੀਂ ਦੋ ਮਹੀਨਿਆਂ ਵਿੱਚ 600 ਯੂਨਿਟਾਂ ਤੋਂ ਵੱਧ ਬਿਜਲੀ ਵਰਤਦੇ ਹੋ ਤਾਂ ਵੀ ਤੁਹਾਨੂੰ ਪੂਰਾ ਬਿੱਲ ਨਹੀਂ ਭਰਨਾ ਪਏਗਾ। ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਉਪਭੋਗਤਾ ਨੂੰ ਸਿਰਫ 600 ਯੂਨਿਟਾਂ ਤੋਂ ਵੱਧ ਯੂਨਿਟਾਂ ਦਾ ਹੀ ਬਿਜਲੀ ਬਿੱਲ ਭਰਨਾ ਪਏਗਾ ਨਾ ਕਿ ਪੂਰਾ ਬਿੱਲ ਭਰਨਾ ਪਏਗਾ। ਪੰਜਾਬ ਸਰਕਾਰ ਨੇ ਵਿਰੋਧੀ ਧਿਰਾਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਮਗਰੋਂ ਬਿਜਲੀ ਬਿੱਲਾਂ ਬਾਰੇ ਸਭ ਕੁਝ ਸਪਸ਼ਟ ਕਰ ਦਿੱਤਾ ਹੈ।

Insaaf Morcha Ultimatum: ਅੱਜ ਤੈਅ ਹੋਵੇਗੀ ਇਨਸਾਫ ਮੋਰਚੇ ਦੀ ਅਗਲੀ ਰਣਨੀਤੀ

ਬੇਅਦਬੀ ਦੇ ਮੁੱਦੇ ਨੂੰ ਲੈ ਕੇ ਮਾਨ ਸਰਕਾਰ ਇੱਕ ਵਾਰ ਫਿਰ ਘਿਰਦੀ ਨਜ਼ਰ ਆ ਰਹੀ ਹੈ। 4 ਮਹੀਨੇ ਬਾਅਦ ਵੀ ਮਾਮਲੇ  'ਚ ਕੋਈ ਵੱਡੀ ਕਾਰਵਾਈ ਨਾ ਕੀਤੇ ਜਾਣ 'ਤੇ ਇਨਸਾਫ ਮੋਰਚੇ  'ਚ ਸਰਕਾਰ ਖਿਲਾਫ ਰੋਸ ਹੈ। ਬਰਗਾੜੀ ਬੇਅਦਬੀ ਕਾਂਡ ਦੇ ਸਾਜ਼ਿਸ਼ਕਾਰਾਂ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਬਰਗਾੜੀ ਇਨਸਾਫ਼ ਸੰਘਰਸ਼ ਮੋਰਚਾ ਵੱਲੋਂ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਜਿਸ ਦਾ ਸਮਾਂ ਅੱਜ ਯਾਨੀ 24 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। 


 

ਪਿਛੋਕੜ

Punjab Breaking News, 24 July 2022 LIVE Updates: ਬੇਅਦਬੀ ਦੇ ਮੁੱਦੇ ਨੂੰ ਲੈ ਕੇ ਮਾਨ ਸਰਕਾਰ ਇੱਕ ਵਾਰ ਫਿਰ ਘਿਰਦੀ ਨਜ਼ਰ ਆ ਰਹੀ ਹੈ। 4 ਮਹੀਨੇ ਬਾਅਦ ਵੀ ਮਾਮਲੇ  'ਚ ਕੋਈ ਵੱਡੀ ਕਾਰਵਾਈ ਨਾ ਕੀਤੇ ਜਾਣ 'ਤੇ ਇਨਸਾਫ ਮੋਰਚੇ  'ਚ ਸਰਕਾਰ ਖਿਲਾਫ ਰੋਸ ਹੈ। ਬਰਗਾੜੀ ਬੇਅਦਬੀ ਕਾਂਡ ਦੇ ਸਾਜ਼ਿਸ਼ਕਾਰਾਂ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਬਰਗਾੜੀ ਇਨਸਾਫ਼ ਸੰਘਰਸ਼ ਮੋਰਚਾ ਵੱਲੋਂ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਜਿਸ ਦਾ ਸਮਾਂ ਅੱਜ ਯਾਨੀ 24 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। ਪੂਰੀ ਖਬਰ ਪੜ੍ਹੋ


600 ਯੂਨਿਟਾਂ ਤੋਂ ਵੱਧ ਬਿਜਲੀ ਬਿੱਲ ਆਉਣ 'ਤੇ ਵੀ ਮਿਲੇਗੀ ਰਾਹਤ


ਪੰਜਾਬ ਵਿੱਚ ਜੇਕਰ ਤੁਸੀਂ ਦੋ ਮਹੀਨਿਆਂ ਵਿੱਚ 600 ਯੂਨਿਟਾਂ ਤੋਂ ਵੱਧ ਬਿਜਲੀ ਵਰਤਦੇ ਹੋ ਤਾਂ ਵੀ ਤੁਹਾਨੂੰ ਪੂਰਾ ਬਿੱਲ ਨਹੀਂ ਭਰਨਾ ਪਏਗਾ। ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਉਪਭੋਗਤਾ ਨੂੰ ਸਿਰਫ 600 ਯੂਨਿਟਾਂ ਤੋਂ ਵੱਧ ਯੂਨਿਟਾਂ ਦਾ ਹੀ ਬਿਜਲੀ ਬਿੱਲ ਭਰਨਾ ਪਏਗਾ ਨਾ ਕਿ ਪੂਰਾ ਬਿੱਲ ਭਰਨਾ ਪਏਗਾ। ਪੰਜਾਬ ਸਰਕਾਰ ਨੇ ਵਿਰੋਧੀ ਧਿਰਾਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਮਗਰੋਂ ਬਿਜਲੀ ਬਿੱਲਾਂ ਬਾਰੇ ਸਭ ਕੁਝ ਸਪਸ਼ਟ ਕਰ ਦਿੱਤਾ ਹੈ। ਪੂਰੀ ਖਬਰ ਪੜ੍ਹੋ


ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੁਰਦੁਆਰਿਆਂ ਦੇ ਬਾਹਰ ਲੱਗਣਗੇ ਵੱਡੇ ਹੋਰਡਿੰਗ


ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੇ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਵੇਗੀ। ਇਨ੍ਹਾਂ ਬੋਰਡਾਂ ਉੱਪਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹੁਣ ਤੱਕ ਦੀਆਂ ਸਰਕਾਰਾਂ ਦੇ ਵਤੀਰੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਦੇ ਮੱਦੇਨਜ਼ਰ ਕੀਤਾ ਹੈ। ਪੂਰੀ ਖਬਰ ਪੜ੍ਹੋ


ਵੱਡੇ ਪਿੰਡਾਂ ਤੇ ਕਸਬਿਆਂ 'ਚ ਖੁੱਲ੍ਹਣਗੇ 2-2 ਮੁਹੱਲਾ ਕਲੀਨਿਕ


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦਿੱਲੀ ਦੀ ਤਰਜ਼ ’ਤੇ 15 ਅਗਸਤ ਨੂੰ ਸੂਬੇ ਵਿੱਚ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਨ੍ਹਾਂ ਕਲੀਨਿਕਾਂ ਵਿੱਚ ਲਗਪਗ ਸਾਰੀਆਂ ਬਿਮਾਰੀਆਂ ਦਾ ਸਸਤਾ ਇਲਾਜ ਕੀਤਾ ਜਾਵੇਗਾ ਤੇ 100 ਤੋਂ ਵੱਧ ਟੈਸਟ ਕੀਤੇ ਜਾਣਗੇ ਤੇ 41 ਕਿਸਮ ਦੇ ਪੈਕੇਜ ਦੀ ਵਿਵਸਥਾ ਕੀਤੀ ਜਾਵੇਗੀ। ਵੱਡੇ ਪਿੰਡਾਂ ਤੇ ਕਸਬਿਆਂ ਵਿੱਚ 2-2 ਕਲੀਨਿਕ ਖੋਲ੍ਹੇ ਜਾਣਗੇ। ਮਰੀਜ਼ ਨੂੰ ਆਪਣੀ ਵਾਰੀ ਦਾ ਇੰਤਜ਼ਾਰ ਕਰਨ ਲਈ 15 ਕੁਰਸੀਆਂ ਲਗਾਈਆਂ ਜਾਣਗੀਆਂ।  ਵੱਡੇ ਪਿੰਡਾਂ ਤੇ ਕਸਬਿਆਂ 'ਚ ਖੁੱਲ੍ਹਣਗੇ 2-2 ਮੁਹੱਲਾ ਕਲੀਨਿਕ


ਅੱਤਵਾਦੀਆਂ, ਲੁਟੇਰਿਆਂ ਤੇ ਡਾਕੂਆਂ ਦੀਆਂ ਤਸਵੀਰਾਂ ਗੁਰੂ ਘਰਾਂ 'ਚ ਲਾਓਗੇ ਤੇ ਉਨ੍ਹਾਂ ਦੀ ਰਿਹਾਈ ਲਈ ਲੇਲੜੀਆਂ ਕੱਢ ਦੇ ਰਹੋਗੇ ਤਾਂ ਥੋਡੀ ਗੱਲ ਕੌਣ ਸੁਣੇਗਾ?


ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਦਿੱਤੇ ਬਿਆਨ ਤੋਂ ਬਾਅਦ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਸਬੰਧੀ ਟਵੀਟ ਕੀਤਾ। ਬਿੱਟੂ ਨੇ ਆਖਿਆ ਕਿ ਜਥੇਦਾਰ ਸਾਹਿਬ, ਸ਼੍ਰੋਮਣੀ ਕਮੇਟੀ ਕਮਜ਼ੋਰ ਨਹੀਂ ਹੈ,  ਬਲਕਿ ਇਸ ਨੂੰ ਕਮਜ਼ੋਰ ਕੀਤਾ ਗਿਆ ਹੈ ਤੇ ਇਸ ਦਾ ਰੁਤਬਾ ਖ਼ਤਮ ਕਰ ਦਿੱਤਾ ਗਿਆ ਹੈ।  ਜਥੇਦਾਰ ਤੇ ਪ੍ਰਧਾਨ ਗੁਰਬਾਣੀ ਨਾਲ ਗੁਰੂਆਂ ਦੇ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਭੁੱਲ ਚੁੱਕੇ ਹਨ। ਉਨ੍ਹਾਂ ਜਥੇਦਾਰ ਨੂੰ ਸੰਬੋਧਨ ਹੁੰਦਿਆਂ ਆਖਿਆ ਕਿ ਉਹ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ ਦੀ ਥਾਂ ਖਾੜਕੂਆਂ, ਲੁਟੇਰਿਆਂ ਦੀਆਂ ਤਸਵੀਰਾਂ ਗੁਰੂ ਘਰਾਂ ਵਿੱਚ ਲਾਣਉਗੇ, ਉਨ੍ਹਾਂ ਦੀ ਰਿਹਾਈ ਦੀ ਕੋਸ਼ਿਸ਼ ਕਰਦੇ ਰਹਿਣਗੇ ਤਾਂ ਉਨ੍ਹਾਂ ਦੀ ਕੌਣ ਸੁਣੇਗਾ।  ਪੂਰੀ ਖਬਰ ਪੜ੍ਹੋ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.