Punjab Breaking News LIVE: ਪਾਣੀਆਂ 'ਤੇ ਮੁੜ ਦੰਗਲ, ਕੱਲ੍ਹ ਤੱਕ ਵੇਚ ਲਵੋ ਕਣਕ, ਪੰਜਾਬ ਦਾ ਬਦਲਿਆ ਮੌਸਮ

Punjab Breaking News LIVE 24 May, 2023: ਪਾਣੀਆਂ 'ਤੇ ਮੁੜ ਦੰਗਲ, ਕੱਲ੍ਹ ਤੱਕ ਵੇਚ ਲਵੋ ਕਣਕ, ਪੰਜਾਬ ਦਾ ਬਦਲਿਆ ਮੌਸਮ

ABP Sanjha Last Updated: 24 May 2023 02:46 PM
Sukhbir Badal: ਨਿੱਤ ਦੀਆਂ ਬੜਕਾਂ ਤੋਂ ਅੱਕੇ ਸੁਖਬੀਰ ਬਾਦਲ, ਸੀਐਮ ਮਾਨ ਨੂੰ ਚੁਣੌਤੀ, 'ਦਮ ਹੈ ਤਾਂ ਅੰਦਰ ਕਰ ਕੇ ਵਿਖਾਓ'

ਫਾਜ਼ਿਲਕਾ ਦੇ ਵਿਧਾਨ ਸਭਾ ਹਲਕੇ ਅਬੋਹਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕਹਿ ਰਹੇ ਹਨ ਕਿ ਉਹ ਬਾਦਲ ਪਰਿਵਾਰ ਨਾਲ ਇਹ ਕਰ ਦੇਣਗੇ, ਉਹ ਕਰ ਦੇਣਗੇ, ਜੇਕਰ ਹਿੰਮਤ ਹੈ ਤਾਂ ਬੰਦ ਕਰ ਕੇ ਵੇਖੇ। ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਤਾਂ ਸਰਕਾਰ ਵਿੱਚ ਵੀ ਨਹੀਂ, ਜੇ ਹਿੰਮਤ ਹੈ ਤਾਂ ਬਾਦਲ ਪਰਿਵਾਰ ਨੂੰ ਬੰਦ ਕਰਨ, ਜੇ ਉਹ ਕਰਨਾ ਚਾਹੁੰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਜੇ ਅਸੀਂ ਕੁਝ ਗਲਤ ਕੀਤਾ ਹੋਵੇ ਤਾਂ ਹੀ ਅਸੀਂ ਡਰੀਏ। 

Amritsar News: ਫੁੱਟਬਾਲ ਖੇਡਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ਅੰਦਰ ਕਤਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਪੱਟੀ ਨੇੜਲੇ ਪਿੰਡ ਸੈਦਪੁਰ ਵਿੱਚ ਇੱਕ ਨੌਜਵਾਨ ਜਗਰੂਪ ਸਿੰਘ (27) ਪੁੱਤਰ ਹਰਭਜਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਕਤਲ ਆਪਸੀ ਰੰਜਿਸ਼ ਕਰਕੇ ਹੋਇਆ ਹੈ। ਪੁਲਿਸ ਮਾਮਲਾ ਦੀ ਜਾਂਚ ਕਰ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਜਗਰੂਪ ਸਿੰਘ ਆਪਣੇ ਚਾਰ ਸਾਲਾ ਲੜਕੇ ਨਾਲ ਸ਼ਾਮ ਵੇਲੇ ਪਿੰਡ ਦੇ ਖੇਡ ਮੈਦਾਨ ਵਿੱਚ ਫੁਟਬਾਲ ਖੇਡਣ ਗਿਆ ਸੀ। ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਆਪਣੇ ਬੱਚੇ ਨਾਲ ਵਾਪਸ ਆਉਣ ਲੱਗਾ ਤਾਂ ਉਨ੍ਹਾਂ ਦੇ ਪਿੰਡ ਸੈਦਪੁਰ ਨਾਲ ਸਬੰਧਤ ਨੌਜਵਾਨ ਤੇ ਉਸ ਦੇ ਸਾਥੀਆਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਕਾਰਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਉਸ ਦਾ ਚਾਰ ਸਾਲਾ ਲੜਕਾ ਵਾਲ ਵਾਲ ਬਚ ਗਿਆ। 

Gangster Jarnail Singh: ਅੰਮ੍ਰਿਤਸਰ 'ਚ ਗੈਂਗਸਟਰ ਜਰਨੈਲ ਸਿੰਘ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤਾ ਕਤਲ
ਅੰਮ੍ਰਿਤਸਰ ਦੇ ਸਠਿਆਲਾ 'ਚ ਗੈਂਗਸਟਰ ਜਰਨੈਲ ਸਿੰਘ ਦਾ ਤਿੰਨ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪੁਲਿਸ ਨੇ ਕਿਹਾ ਕਿ ਇਹ ਗੈਂਗ ਵਾਰ ਹੈ। ਦੱਸਿਆ ਜਾਂਦਾ ਹੈ ਕਿ ਗੈਂਗਸਟਰ ਜਰਨੈਲ ਸਿੰਘ ਖਿਲਾਫ ਕਈ ਕੇਸ ਦਰਜ ਹਨ। ਤਿੰਨ ਹਮਲਾਵਰਾਂ ਨੇ ਆ ਕੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਹਮਲਾਵਰਾਂ ਨੇ ਆਪਣੇ ਮੂੰਹ ਢਕੇ ਹੋਏ ਸਨ।
Amritsar News : IAS ਅਮਿਤ ਤਲਵਾੜ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ

IAS ਅਮਿਤ ਤਲਵਾੜ ਨੇ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਜੋਂ ਅਹੁਦਾ ਸੰਭਾਲ ਲਿਆ ਹੈ।  IAS ਅਮਿਤ ਤਲਵਾੜ ਨੇ ਕਿਹਾ ਅੰਮ੍ਰਿਤਸਰ ਗੁਰੂ ਨਗਰੀ 'ਚ ਸੇਵਾ ਦਾ ਮੌਕਾ ਮਿਲਣਾ ਸੁਭਾਗ ਦੀ ਗੱਲ ਹੈ। ਅੱਜ ਤੋਂ ਹੀ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅੰਮ੍ਰਿਤਸਰ ਦੇ ਮੁੱਦੇ ਜਾਣਾਂਗਾ। ਉਨ੍ਹਾਂ ਕਿਹਾ ਕਿ ਮੇਰੀ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਸਾਨੂੰ ਆਪਣੀਆਂ ਮੁਸ਼ਕਲਾਂ ਬਾਰੇ ਦੱਸਣ , ਕਦੇ ਵੀ ਪ੍ਰਸ਼ਾਸਨ ਤੋਂ ਪਾਸਾ ਨਾ ਵੱਟਣ। 

Amritpal Singh News:  ਡਿਬਰੂਗੜ੍ਹ ਜੇਲ੍ਹ ਪਹੁੰਚਿਆ ਐਨਐਸਏ ਤਹਿਤ ਗਠਿਤ ਬੋਰਡ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਮਿਲਣ ਲਈ ਐਨਐਸਏ ਤਹਿਤ ਗਠਿਤ ਬੋਰਡ ਦੇ ਮੈਂਬਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਪੁੱਜੇ। ਬੋਰਡ ਦੇ ਮੈਂਬਰਾਂ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨਾਲ ਵੱਖ-ਵੱਖ ਤੌਰ ’ਤੇ ਮੁਲਾਕਾਤ ਕੀਤੀ। ਉਨ੍ਹਾਂ ਤੋਂ ਕੁਝ ਸਵਾਲ ਪੁੱਛੇ ਤੇ ਬਿਆਨ ਦਰਜ ਕੀਤੇ।

Jalandhar News: ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ

ਜਲੰਧਰ ਦੇ ਸੂਰਿਆ ਐਨਕਲੇਵ 'ਚ ਦੇਰ ਰਾਤ ਸ਼ਰੇਆਮ ਗੁੰਡਾਗਰਦੀ ਹੋਈ। ਬਾਈਕ 'ਤੇ ਜਾ ਰਹੇ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ 10 ਤੋਂ 15 ਨੌਜਵਾਨਾਂ ਨੇ ਘੇਰ ਲਿਆ ਤੇ ਉਸ 'ਤੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ 'ਤੇ ਕਈ ਸੱਟਾਂ ਮਾਰਨ ਤੋਂ ਬਾਅਦ ਉਸ ਦਾ ਹੱਥ ਵੱਢ ਦਿੱਤਾ ਗਿਆ। ਹਮਲੇ ਵਿੱਚ ਉਸ ਦਾ ਹੱਥ ਬਾਂਹ ਤੋਂ ਵੱਖ ਹੋ ਗਿਆ। ਹਮਲਾਵਰਾਂ ਨੇ ਇੰਨੀ ਬੇਰਹਿਮੀ ਦਿਖਾਈ ਕਿ ਨੌਜਵਾਨ ਦੀਆਂ ਅੱਖਾਂ ਵੀ ਨੋਚ ਲਈਆਂ।

CM Bhagwant Mann: ਐਂਟੀ ਕੁਰੱਪਸ਼ਨ ਹੈਲਪਲਾਈਨ ਨੂੰ ਹੋਇਆ ਪੂਰਾ ਇੱਕ ਸਾਲ, ਸੀਐਮ ਮਾਨ ਨੇ ਪੇਸ਼ ਕੀਤਾ ਰਿਪੋਰਟ ਕਾਰਡ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਬਾਰੇ ਇੱਕ ਸਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਉਨ੍ਹਾਂ ਨੇ ਅੰਕੜੇ ਪੇਸ਼ ਕਰਦਿਆਂ ਐਂਟੀ ਕੁਰੱਪਸ਼ਨ ਹੈਲਪਲਾਈਨ ਦੀ ਇੱਕ ਸਾਲ ਦੀ ਸਫ਼ਲਤਾ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅਸੀਂ ਪੰਜਾਬ ਨੂੰ ਲਗਾਤਾਰ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਾਂ। ਅੱਗੇ ਤੋਂ ਵੀ ਤੁਹਾਨੂੰ ਅਪੀਲ ਹੈ ਕਿ ਜੋ ਵੀ ਕੁਰੱਪਸ਼ਨ ਕਰਦਾ ਹੈ, ਉਸ ਦੀ ਜਾਣਕਾਰੀ ਇਸ ਐਂਟੀ-ਕੁਰੱਪਸ਼ਨ ਹੈਲਪਲਾਈਨ 'ਤੇ ਦਿਓ।

Amritsar News: ਪੰਜਾਬ ਪਰਤੀਆਂ ਪੰਜ ਔਰਤਾਂ ਵੱਲੋਂ ਰੌਂਗਟੇ ਖੜ੍ਹੇ ਕਰ ਦੇਣ ਵਾਲੇ ਖੁਲਾਸੇ

ਚੰਗਾ ਭਵਿੱਖ ਬਣਾਉਣ ਦੇ ਚੱਕਰ ਵਿੱਚ ਪੰਜਾਬ ਦੇ ਲੋਕ ਬੱਚਿਆਂ ਨੂੰ ਧੜਾਧੜ ਵਿਦੇਸ਼ਾਂ ਵਿੱਚ ਭੇਜ ਰਹੇ ਹਨ। ਬੇਸ਼ੱਕ ਵੱਡੀ ਗਿਣਤੀ ਲੋਕ ਵਿਦੇਸ਼ਾਂ ਵਿੱਚ ਸੈੱਟ ਹੋ ਕੇ ਚੰਗੀ ਕਮਾਈ ਕਰ ਰਹੇ ਹਨ ਪਰ ਇਸ ਦਾ ਨਾਲ ਹੀ ਦਿਲ-ਦਹਿਲਾਉਣ ਵਾਲੀਆਂ ਖਬਰਾਂ ਵੀ ਆ ਰਹੀਆਂ ਹਨ। ਤਾਜ਼ਾ ਮਾਮਲਾ ਓਮਾਨ ਵਿੱਚ ਫਸੀਆਂ 35 ਪੰਜਾਬਣਾਂ ਦਾ ਹੈ। ਇਨ੍ਹਾਂ ’ਚੋਂ ਪਰਤੀਆਂ ਪੰਜ ਪੰਜਾਬਣਾਂ ਨੇ ਵੱਡੇ ਖੁਲਾਸੇ ਕੀਤੇ ਹਨ।

Punjab News: ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਸੰਦੀਪ ਬਰੇਟਾ ਦੀ ਥਾਂ ਏਅਰਪੋਰਟ 'ਤੇ ਕਿਸੇ ਹੋਰ ਨੂੰ ਹੀ ਦਬੋਚਿਆ

ਬਰਗਾੜੀ ਬੇਅਦਬੀ ਕਾਂਡ ਦੇ ਭਗੌੜੇ ਮੁੱਖ ਸਾਜ਼ਿਸ਼ਕਾਰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਪੰਜਾਬ ਪੁਲਿਸ ਬੈਕਫੁੱਟ 'ਤੇ ਆ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਗ੍ਰਿਫਤਾਰ ਵਿਅਕਤੀ ਸੰਦੀਪ ਬਰੇਟਾ ਨਹੀਂ ਨਿਕਲਿਆ। ਇਸ ਲਈ ਬੈਂਗਲੁਰੂ ਏਅਰਪੋਰਟ 'ਤੇ ਗ੍ਰਿਫਤਾਰ ਵਿਅਕਤੀ ਨੂੰ ਹਿਰਾਸਤ 'ਚ ਲੈਣ ਪਹੁੰਚੀ ਫਰੀਦਕੋਟ ਪੁਲਿਸ ਦੀ ਟੀਮ ਖਾਲੀ ਹੱਥ ਪਰਤੀ ਹੈ।

Wrestlers Protest: ਨਵੇਂ ਸੰਸਦ ਭਵਨ ਦੇ ਸਾਹਮਣੇ 28 ਮਈ ਨੂੰ ਹੋਵੇਗਾ 'ਦੰਗਲ'!

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਦੇਸ਼ ਦੇ ਮਸ਼ਹੂਰ ਪਹਿਲਵਾਨਾਂ ਦਾ ਜੰਤਰ-ਮੰਤਰ 'ਤੇ ਧਰਨਾ ਜਾਰੀ ਹੈ। ਇਸ ਦੌਰਾਨ ਪਹਿਲਵਾਨਾਂ ਨੇ 28 ਮਈ ਨੂੰ ਨਵੀਂ ਸੰਸਦ ਭਵਨ ਦੇ ਸਾਹਮਣੇ ਮਹਿਲਾ ਮਹਾਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਿਨ ਨਵੇਂ ਸੰਸਦ ਭਵਨ (New Parliament Building) ਦਾ ਉਦਘਾਟਨ ਕਰਨ ਜਾ ਰਹੇ ਹਨ।

ਪਿਛੋਕੜ

Punjab Breaking News LIVE 24 May, 2023: ਪੰਜਾਬ ਵਿੱਚ ਪਾਣੀਆਂ ਦਾ ਮਸਲਾ ਮੁੜ ਗਰਮਾ ਗਿਆ ਹੈ। ਵਿਰੋਧੀ ਧਿਰਾਂ ਨੇ ਭਗਵੰਤ ਮਾਨ ਸਰਕਾਰ ਉੱਪਰ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਦੇ ਇਲਜ਼ਾਮ ਲਾ ਰਹੀਆਂ ਹਨ। ਬੇਸ਼ੱਕ ਸੀਐਮ ਭਗਵੰਤ ਮਾਨ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਵੱਲੋਂ ਅੱਜ ਅਬੋਹਰ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਧਰਨਾ ਦਿੱਤਾ ਜਾ ਰਿਹਾ ਹੈ। ਰਾਜਸਥਾਨ ਨੂੰ 700 ਦੀ ਥਾਂ 1200 ਕਿਊਸਿਕ ਵਾਧੂ ਦਰਿਆਈ ਪਾਣੀ ਛੱਡਿਆ ਜਾ ਰਿਹਾ?


 


ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਸੰਦੀਪ ਬਰੇਟਾ ਦੀ ਥਾਂ ਏਅਰਪੋਰਟ 'ਤੇ ਕਿਸੇ ਹੋਰ ਨੂੰ ਹੀ ਦਬੋਚਿਆ


Punjab News: ਬਰਗਾੜੀ ਬੇਅਦਬੀ ਕਾਂਡ ਦੇ ਭਗੌੜੇ ਮੁੱਖ ਸਾਜ਼ਿਸ਼ਕਾਰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਪੰਜਾਬ ਪੁਲਿਸ ਬੈਕਫੁੱਟ 'ਤੇ ਆ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਗ੍ਰਿਫਤਾਰ ਵਿਅਕਤੀ ਸੰਦੀਪ ਬਰੇਟਾ ਨਹੀਂ ਨਿਕਲਿਆ। ਇਸ ਲਈ ਬੈਂਗਲੁਰੂ ਏਅਰਪੋਰਟ 'ਤੇ ਗ੍ਰਿਫਤਾਰ ਵਿਅਕਤੀ ਨੂੰ ਹਿਰਾਸਤ 'ਚ ਲੈਣ ਪਹੁੰਚੀ ਫਰੀਦਕੋਟ ਪੁਲਿਸ ਦੀ ਟੀਮ ਖਾਲੀ ਹੱਥ ਪਰਤੀ ਹੈ। ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਸੰਦੀਪ ਬਰੇਟਾ ਦੀ ਥਾਂ ਏਅਰਪੋਰਟ 'ਤੇ ਕਿਸੇ ਹੋਰ ਨੂੰ ਹੀ ਦਬੋਚਿਆ


 


ਕਿਸਾਨਾਂ ਲਈ ਅਹਿਮ ਖਬਰ! ਕੱਲ੍ਹ ਤੱਕ ਵੇਚ ਲਵੋ ਕਣਕ


Agriculture News: ਪੰਜਾਬ ਦੇ ਕਿਸਾਨ ਕੱਲ੍ਹ ਤੱਕ ਮੰਡੀਆਂ ਵਿੱਚ ਕਣਕ ਵੇਚ ਸਕਦੇ ਹਨ। ਸੂਬੇ ਵਿੱਚ 25 ਮਈ ਤੋਂ ਕਣਕ ਦੀ ਖ਼ਰੀਦ ਬੰਦ ਹੋ ਰਹੀ ਹੈ। ਇਹ ਐਲਾਨ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਕੰਮ 25 ਮਈ ਤੋਂ ਬੰਦ ਹੋ ਜਾਏਗਾ। ਕਟਾਰੂਚੱਕ ਨੇ ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖ਼ਰੀਦ ਸਬੰਧੀ ਕਾਰਜਾਂ ਦੇ ਸਮਾਪਤੀ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨ੍ਹਾਂ ਨੇ ਦੱਸਿਆ ਕਿ 1 ਅਪਰੈਲ ਤੋਂ ਸ਼ੁਰੂ ਹੋਏ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 125.57 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਇਸ ’ਚੋਂ ਲਗਪਗ 121.07 ਲੱਖ ਮੀਟਰਿਕ ਟਨ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਜਦਕਿ ਲਗਭਗ 4.5 ਲੱਖ ਮੀਟਰਿਕ ਟਨ ਨਿੱਜੀ ਵਪਾਰੀਆਂ ਵੱਲੋਂ ਖ਼ਰੀਦ ਕੀਤੀ ਗਈ ਹੈ। ਕਿਸਾਨਾਂ ਲਈ ਅਹਿਮ ਖਬਰ! ਕੱਲ੍ਹ ਤੱਕ ਵੇਚ ਲਵੋ ਕਣਕ


 


ਨਵੇਂ ਸੰਸਦ ਭਵਨ ਦੇ ਸਾਹਮਣੇ 28 ਮਈ ਨੂੰ ਹੋਵੇਗਾ 'ਦੰਗਲ'! 


Wrestlers Protest: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਦੇਸ਼ ਦੇ ਮਸ਼ਹੂਰ ਪਹਿਲਵਾਨਾਂ ਦਾ ਜੰਤਰ-ਮੰਤਰ 'ਤੇ ਧਰਨਾ ਜਾਰੀ ਹੈ। ਇਸ ਦੌਰਾਨ ਪਹਿਲਵਾਨਾਂ ਨੇ 28 ਮਈ ਨੂੰ ਨਵੀਂ ਸੰਸਦ ਭਵਨ ਦੇ ਸਾਹਮਣੇ ਮਹਿਲਾ ਮਹਾਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਿਨ ਨਵੇਂ ਸੰਸਦ ਭਵਨ (New Parliament Building) ਦਾ ਉਦਘਾਟਨ ਕਰਨ ਜਾ ਰਹੇ ਹਨ। ਨਵੇਂ ਸੰਸਦ ਭਵਨ ਦੇ ਸਾਹਮਣੇ 28 ਮਈ ਨੂੰ ਹੋਵੇਗਾ 'ਦੰਗਲ'!

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.