Punjab Breaking News LIVE: ਸੋਮਾਲੀਆ 'ਚ ਦਹਿਸ਼ਤ ਦੀ ਕਰੂਰ ਖੇਡ, ਦੀਵਾਲੀ ਮਨਾਉਣ PM ਮੋਦੀ ਪਹੁੰਚੇ ਕਾਰਗਿਲ, ਹਨੀਪ੍ਰੀਤ ਨਹੀਂ ਹੋਏਗੀ ਡੇਰਾ ਸਿਰਸਾ ਦੀ ਮੁਖੀ, ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ
Punjab Breaking News, 24 October 2022 LIVE Updates: ਸੋਮਾਲੀਆ 'ਚ ਦਹਿਸ਼ਤ ਦੀ ਕਰੂਰ ਖੇਡ, ਦੀਵਾਲੀ ਮਨਾਉਣ ਮੋਦੀ ਪਹੁੰਚੇ ਕਾਰਗਿਲ, ਹਨੀਪ੍ਰੀਤ ਨਹੀਂ ਹੋਏਗੀ ਡੇਰਾ ਸਿਰਸਾ ਦੀ ਮੁਖੀ, ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ
LIVE
Background
Punjab Breaking News, 24 October 2022 LIVE Updates: ਪੂਰੀ ਦੁਨੀਆ ਵਿੱਚ ਅੱਤਵਾਦੀ ਹਮਲਿਆਂ ਨੂੰ ਲੈ ਕੇ ਲੋਕ ਪ੍ਰੇਸ਼ਾਨ ਹਨ। ਅੱਤਵਾਦੀ ਹਮਲਿਆਂ ਦੀਆਂ ਖਬਰਾਂ ਕਾਰਨ ਲੋਕਾਂ ਵਿਚ ਚਿੰਤਾ ਵਧ ਰਹੀ ਹੈ। ਅਜਿਹੇ 'ਚ ਹੁਣ ਇਕ ਹੋਰ ਮਾਮਲਾ ਸੋਮਾਲੀਆ ਦੇ ਬੰਦਰਗਾਹ ਸ਼ਹਿਰ ਕਿਸਮਾਯੋ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਹੋਟਲ 'ਤੇ ਹੋਏ ਅੱਤਵਾਦੀ ਹਮਲੇ 'ਚ 9 ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ 47 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸੋਮਾਲੀਆ ਦੇ ਹੋਟਲ 'ਚ ਅੱਤਵਾਦੀ ਹਮਲਾ, 9 ਲੋਕਾਂ ਦੀ ਮੌਤ
PM ਮੋਦੀ ਪਹੁੰਚੇ ਕਾਰਗਿਲ, ਜਵਾਨਾਂ ਨਾਲ ਮਨਾਉਣਗੇ ਦਿਵਾਲੀ
PM Modi On Diwali: ਦਿਵਾਲੀ ਤੋਂ ਪਹਿਲਾਂ ਦੇ ਰੁਝੇਵਿਆਂ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਸਾਲ ਦੀ ਤਰ੍ਹਾਂ ਸਰਹੱਦ 'ਤੇ ਜਵਾਨਾਂ ਨਾਲ ਰੌਸ਼ਨੀਆਂ ਦਾ ਤਿਉਹਾਰ ਮਨਾਉਣ ਲਈ ਤਿਆਰ ਹਨ। ਇੱਕ ਦਿਨ ਪਹਿਲਾਂ ਉਨ੍ਹਾਂ ਨੇ ਅਯੁੱਧਿਆ ਦੇ ਰਾਮ ਜਨਮ ਭੂਮੀ ਕੰਪਲੈਕਸ ਵਿੱਚ ਰਾਮ ਲੱਲਾ ਦੀ ਪੂਜਾ ਕੀਤੀ ਸੀ। ਉਨ੍ਹਾਂ ਰਾਮ ਮੰਦਰ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਪੀਐਮ ਮੋਦੀ ਦੀ ਮੌਜੂਦਗੀ ਵਿੱਚ ਅਯੁੱਧਿਆ ਨੇ ਇੱਕ ਨਵਾਂ ਵਿਸ਼ਵ ਰਿਕਾਰਡ ਵੀ ਬਣਾਇਆ। PM ਮੋਦੀ ਪਹੁੰਚੇ ਕਾਰਗਿਲ, ਜਵਾਨਾਂ ਨਾਲ ਮਨਾਉਣਗੇ ਦਿਵਾਲੀ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਉੱਤਰਾਧਿਕਾਰੀ ਦੀਆਂ ਅਟਕਲਾਂ ਨੂੰ ਕੀਤਾ ਖਾਰਜ
ਪੈਰੋਲ 'ਤੇ ਜੇਲ੍ਹ ਤੋਂ ਬਾਹਰ ਡੇਰਾ ਸੱਚਾ ਸੌਦਾ (Dera Sacha Sauda) ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim Singh) ਨੇ ਐਤਵਾਰ ਨੂੰ ਉਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ ਕਿ ਡੇਰਾ ਸਿਰਸਾ ਮੁਖੀ ਲਈ ਉਸ ਦੇ ਸੰਭਾਵੀ ਉੱਤਰਾਧਿਕਾਰੀ ਦੇ ਰੂਪ 'ਚ ਕੋਈ ਉਭਰੇਗਾ। ਰਾਮ ਰਹੀਮ ਨੇ ਕਿਹਾ ਕਿ ਇਹ ਸਿਰਫ ਮੀਡੀਆ ਦੀਆਂ ਕਿਆਸਅਰਾਈਆਂ ਹਨ। ਡੇਰਾ ਮੁਖੀ ਨੇ ਕਿਹਾ ਕਿ ਉਹ ਇਸ ਸੰਪਰਦਾ ਦੇ ਮੁਖੀ ਹਨ ਅਤੇ ਰਹਿਣਗੇ, ਜਿਸ ਦੇ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿਚ ਵੱਡੀ ਗਿਣਤੀ ਵਿਚ ਪੈਰੋਕਾਰ ਹਨ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਉੱਤਰਾਧਿਕਾਰੀ ਦੀਆਂ ਅਟਕਲਾਂ ਨੂੰ ਕੀਤਾ ਖਾਰਜ
ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ
Sidhu Moosewala Murder case: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਨੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਅੱਜ ਪੰਜਾਬੀ ਗਾਇਕ ਦੇ ਸਮਾਰਕ ਵਿਖੇ ਪ੍ਰਸ਼ੰਸਕ ਸਿਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਤੇ ਮਸ਼ਾਲ ਜਲਾ ਕੇ ਮਰਹੂਮ ਗਾਇਕ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਮੌਕੇ ਵੈਰਾਗਮਈ ਕੀਰਤਨ ਵੀ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ
ਪਟਾਕੇ ਚਲਾਉਣ ਤੋਂ ਪਹਿਲਾਂ ਪੜ੍ਹ ਲਵੋ ਪੁਲਿਸ ਵੱਲੋਂ ਜਾਰੀ ਹਦਾਇਤਾਂ
ਲੁਧਿਆਣਾ ਵਿੱਚ ਅੱਜ ਦੀਵਾਲੀ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਸਿਰਫ਼ 2 ਘੰਟੇ ਹੀ ਪਟਾਕੇ ਚਲਾਏ ਜਾ ਸਕਣਗੇ। ਤੈਅ ਸਮੇਂ ਤੋਂ ਬਾਅਦ ਪਟਾਕੇ ਚਲਾਉਂਦੇ ਫੜੇ ਜਾਣ ਵਾਲਿਆਂ ਜੁਰਮਾਨਾ ਲਾਇਆ ਜਾਵੇਗਾ। ਇਹ ਹਦਾਇਤ ਪੁਲਿਸ ਕਮਿਸ਼ਨਰ ਡਾ. ਕੌਸਤਬ ਸ਼ਰਮਾ ਨੇ ਜਾਰੀ ਕੀਤੀ ਹੈ। ਇਹ ਹੁਕਮ ਸਿਰਫ ਦੀਵਾਲੀ ’ਤੇ ਹੀ ਨਹੀਂ ਬਲਕਿ ਆਉਣ ਵਾਲੇ ਗੁਰਪੁਰਬ ਦੇ ਨਾਲ ਨਾਲ ਕ੍ਰਿਸਮਿਸ ਡੇਅ ਅਤੇ ਨਵੇਂ ਸਾਲ ਦੇ ਜਸ਼ਨ ਮੌਕੇ ਵੀ ਲਾਗੂ ਹੋਣਗੇ। ਪਟਾਕੇ ਚਲਾਉਣ ਤੋਂ ਪਹਿਲਾਂ ਪੜ੍ਹ ਲਵੋ ਪੁਲਿਸ ਵੱਲੋਂ ਜਾਰੀ ਹਦਾਇਤਾਂ
Cyber Attack On Iran Nuclear Energy Agency: ਮਹਾਸਾ ਅਮੀਨੀ ਦੀ ਮੌਤ ਨੂੰ ਲੈ ਕੇ ਹੰਗਾਮਾ ਵਿਚਾਲੇ ਈਰਾਨ ਦੀ ਪ੍ਰਮਾਣੂ ਊਰਜਾ ਏਜੰਸੀ 'ਤੇ ਸਾਈਬਰ ਅਟੈਕ
ਹੈਕਰ ਦੁਨੀਆ ਦੀਆਂ ਵੱਡੀਆਂ ਏਜੰਸੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਈਰਾਨ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਹੈਕਿੰਗ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇੱਥੇ ਪ੍ਰਮਾਣੂ ਊਰਜਾ ਏਜੰਸੀ ਨੇ ਦੋਸ਼ ਲਾਇਆ ਹੈ ਕਿ ਉਸ ਦੀ ਇੱਕ ਸਹਾਇਕ ਕੰਪਨੀ ਦਾ ਈਮੇਲ ਸਰਵਰ ਕਿਸੇ ਅਣਜਾਣ ਦੇਸ਼ ਦੀ ਤਰਫੋਂ ਕੰਮ ਕਰ ਰਹੇ ਹੈਕਰਾਂ ਨੇ ਹੈਕ ਕਰ ਲਿਆ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਹੈਕਰਾਂ ਨੇ ਕੰਪਨੀ ਦੇ ਈਮੇਲ ਸਿਸਟਮ ਨੂੰ ਹੈਕ ਕੀਤਾ ਅਤੇ ਕਈ ਗੁਪਤ ਸੂਚਨਾਵਾਂ ਤੱਕ ਪਹੁੰਚ ਕੀਤੀ।
Sidhu Moosewala Murder case: ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਨੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਅੱਜ ਪੰਜਾਬੀ ਗਾਇਕ ਦੇ ਸਮਾਰਕ ਵਿਖੇ ਪ੍ਰਸ਼ੰਸਕ ਸਿਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਤੇ ਮਸ਼ਾਲ ਜਲਾ ਕੇ ਮਰਹੂਮ ਗਾਇਕ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਮੌਕੇ ਵੈਰਾਗਮਈ ਕੀਰਤਨ ਵੀ ਕੀਤਾ ਜਾਵੇਗਾ। ਹਾਸਲ ਜਾਣਕਾਰੀ ਮੁਤਾਬਕ ਪਿੰਡ ਮੂਸਾ ਤੋਂ ਇਲਾਵਾ ਪਿੰਡ ਜਵਾਹਰਕੇ ਵੱਲੋਂ ਵੀ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ, ਜਿੱਥੇ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਕਤਲ ਕੀਤਾ ਗਿਆ ਸੀ। ਸਿੱਧੂ ਮੂਸੇਵਾਲਾ ਦਾ ਕਤਲ ਹੋਇਆਂ ਪੰਜ ਮਹੀਨੇ ਬੀਤ ਚੁੱਕੇ ਹਨ ਤੇ ਅੱਜ ਵੀ ਮੂਸੇਵਾਲਾ ਦੇ ਮਾਪੇ ਤੇ ਪ੍ਰਸ਼ੰਸਕ ਇਨਸਾਫ ਦੀ ਉਡੀਕ ਕਰ ਰਹੇ ਹਨ।
Financial condition: ਪੰਜਾਬ ਸਮੇਤ ਦੇਸ਼ ਦੇ ਇਨ੍ਹਾਂ ਸੂਬਿਆਂ ਦੀ ਵਿੱਤੀ ਹਾਲਤ ਖਰਾਬ
ਦੇਸ਼ ਦੇ ਤਿੰਨ ਉੱਤਰ-ਪੂਰਬੀ ਰਾਜਾਂ ਸਮੇਤ ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਜਸਥਾਨ ਤੇ ਪੰਜਾਬ ਬਾਜ਼ਾਰ ਤੋਂ ਉਧਾਰ ਲੈਣ ਦੀ ਬਜਾਏ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਵਿਸ਼ੇਸ਼ ਘੱਟ ਸਮੇਂ ਲਈ ਨਕਦੀ ਸੁਵਿਧਾ ਦਾ ਵਾਰ-ਵਾਰ ਉਪਯੋਗ ਕਰ ਰਹੇ ਹਨ। ਇਹ ਦਰਸਾਉਂਦਾ ਹੈ ਕਿ ਇਹ ਰਾਜ ਨਕਦ ਅਸੰਤੁਲਨ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਆਰਬੀਆਈ ਦੀ ਇੱਕ ਰਿਪੋਰਟ ਮੁਤਾਬਕ, ਮਣੀਪੁਰ ,ਮਿਜ਼ੋਰਮ ਤੇ ਨਾਗਾਲੈਂਡ ਇਹ ਉੱਤਰ-ਪੂਰਬੀ ਤਿੰਨ ਰਾਜ ਵਾਰ-ਵਾਰ ਇਨ੍ਹਾਂ ਸੁਵਿਧਾ ਦਾ ਉਪਯੋਗ ਕਰ ਰਹੇ ਹਨ। ਰਿਜ਼ਰਵ ਬੈਂਕ ਦਰਅਸਲ ਰਾਜਾਂ ਨੂੰ ਉਨ੍ਹਾਂ ਦੀਆਂ ਨਕਦੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਡਰਾਇੰਗ ਸਹੂਲਤ (SDF, 5 ਕੰਮਕਾਜੀ ਦਿਨਾਂ ਲਈ), ਤਾਰੀਕੇ ਤੇ ਮਤਲਬ ਐਡਵਾਂਸ (WMA, 5 ਕੰਮਕਾਜੀ ਦਿਨਾਂ ਲਈ) ਤੇ ਓਵਰ ਡਰਾਫਟ (OD, 14 ਕੰਮਕਾਜੀ ਦਿਨਾਂ ਲਈ) ਸਹੂਲਤਾਂ ਵਰਗੀ ਤਿੰਨ ਛੋਟੀ ਮਿਆਦ ਦੀ ਨਕਦੀ ਦੀ ਸੁਬਿਧਾ ਪ੍ਰਦਾਨ ਕਰਦਾ ਹੈ।
stubble burning: ਪਰਾਲੀ ਸਾੜਨ ਵਿੱਚ ਮਝੈਲ ਅੱਗੇ, 60 ਫ਼ੀਸਦ ਮਾਮਲੇ ਆਏ ਸਾਹਮਣੇ
ਪੰਜਾਬ ਵਿੱਚ 15 ਸਤੰਬਰ ਤੋਂ 22 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 3700 ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚੋਂ 60 ਫੀਸਦੀ ਮਾਮਲੇ ਮਾਝਾ ਖੇਤਰ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਸਨ। ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਤਰਨਤਾਰਨ ਵਿੱਚ ਪਰਾਲੀ ਸਾੜਨ ਦੇ 1,034 ਮਾਮਲੇ ਸਾਹਮਣੇ ਆਏ ਹਨ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹਨ। ਇਸ ਤੋਂ ਬਾਅਦ ਪਰਾਲੀ ਸਾੜਨ ਦੇ 895 ਮਾਮਲੇ ਅੰਮ੍ਰਿਤਸਰ ਤੋਂ ਅਤੇ 324 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ। ਇਸ ਸਮੇਂ ਦੌਰਾਨ ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ 3,696 ਮਾਮਲੇ ਸਾਹਮਣੇ ਆਏ ਹਨ।
Gurmeet Ram Rahim: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਉੱਤਰਾਧਿਕਾਰੀ ਦੀਆਂ ਅਟਕਲਾਂ ਨੂੰ ਕੀਤਾ ਖਾਰਜ
ਪੈਰੋਲ 'ਤੇ ਜੇਲ੍ਹ ਤੋਂ ਬਾਹਰ ਡੇਰਾ ਸੱਚਾ ਸੌਦਾ (Dera Sacha Sauda) ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim Singh) ਨੇ ਐਤਵਾਰ ਨੂੰ ਉਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ ਕਿ ਡੇਰਾ ਸਿਰਸਾ ਮੁਖੀ ਲਈ ਉਸ ਦੇ ਸੰਭਾਵੀ ਉੱਤਰਾਧਿਕਾਰੀ ਦੇ ਰੂਪ 'ਚ ਕੋਈ ਉਭਰੇਗਾ। ਰਾਮ ਰਹੀਮ ਨੇ ਕਿਹਾ ਕਿ ਇਹ ਸਿਰਫ ਮੀਡੀਆ ਦੀਆਂ ਕਿਆਸਅਰਾਈਆਂ ਹਨ। ਡੇਰਾ ਮੁਖੀ ਨੇ ਕਿਹਾ ਕਿ ਉਹ ਇਸ ਸੰਪਰਦਾ ਦੇ ਮੁਖੀ ਹਨ ਅਤੇ ਰਹਿਣਗੇ, ਜਿਸ ਦੇ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿਚ ਵੱਡੀ ਗਿਣਤੀ ਵਿਚ ਪੈਰੋਕਾਰ ਹਨ।