Punjab Breaking News LIVE: ਦਿੱਲੀ ਦਾ ਸਿਹਤ ਤੇ ਸਕੂਲ ਮਾਡਲ ਪੰਜਾਬ ਵਿੱਚ ਲਾਗੂ ਕਰਨ ਦੀ ਤਿਆਰੀ, ਗੈਰ-ਕਾਨੂੰਨੀ ਮਾਈਨਿੰਗ 'ਤੇ ਸ਼ਿਕੰਜਾ
Punjab Breaking News, 25 April 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਤੇ ਸੀਨੀਅਰ ਅਧਿਕਾਰੀ ਰਾਸ਼ਟਰੀ ਰਾਜਧਾਨੀ ਵਿੱਚ ਸਿਹਤ ਸੰਸਥਾਵਾਂ ਤੇ ਸਕੂਲਾਂ ਦਾ ਦੌਰਾ ਕਰਨਗੇ। 'ਦਿੱਲੀ ਮਾਡਲ' ਵੇਖਣਗੇ ਤੇ ਸੂਬੇ ਵਿੱਚ ਲਾਗੂ ਕਰਨਗੇ।
ਨਵੇਂ ਉਪਭੋਗਤਾਵਾਂ ਲਈ ਇਸ ਵੈਬ-ਪੋਰਟਲ ਤੱਕ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ, ਇਸ ਵੈਬ-ਪੋਰਟਲ ਵਿੱਚ ਪੰਜਾਬੀ ਭਾਸ਼ਾ ‘ਚ ਇੱਕ ਜਾਣਕਾਰੀ ਵਾਲੀ ਵੀਡੀਓ ਦਿੱਤੀ ਗਈ ਹੈ ਜਿਸ ਵਿੱਚ ਇਸ ਪੋਰਟਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਤੇ ਉਪਭੋਗਤਾਵਾਂ ਨੂੰ ਕਿਸੇ ਵੀ ਕਿਸਮ ਦੇ ਸਾਈਬਰ ਅਪਰਾਧ ਬਾਰੇ ਸ਼ਿਕਾਇਤ ਦਰਜ ਕਰਨ ਬਾਰੇ ਮਾਰਗਦਰਸ਼ਨ ਕੀਤਾ ਗਿਆ ਹੈ। ਜਦੋਂ ਵੀ ਉਪਭੋਗਤਾ ਵੈੱਬ-ਪੋਰਟਲ ਖੋਲ੍ਹਦਾ ਹੈ ਤਾਂ ਸਕ੍ਰੀਨ ‘ਤੇ ਇਹ ਵੀਡੀਓ ਸਾਹਮਣੇ ਆ ਜਾਂਦੀ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀਕੇ ਭਾਵਰਾ ਨੇ ਅੱਜ ਨਾਗਰਿਕਾਂ ਦੀ ਸਹੂਲਤ ਲਈ ਇੱਕ ਇੰਟਰਫੇਸ ਮਲਟੀਫੰਕਸ਼ਨਲ ਵੈੱਬ-ਪੋਰਟਲ cybercrime.punjabpolice.gov.in ਲਾਂਚ ਕੀਤਾ ਤਾਂ ਜੋ ਹਰ ਕਿਸਮ ਦੀ ਸਾਈਬਰ ਧੋਖਾਧੜੀ ਤੇ ਅਪਰਾਧਾਂ ਦੀ ਤੁਰੰਤ ਰਿਪੋਰਟ ਕੀਤੀ ਜਾ ਸਕੇ। ਡੀਜੀਪੀ ਵੱਲੋਂ ਡੀਆਈਜੀ ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀਐਸਪੀ ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਮੌਜੂਦਗੀ ਵਿੱਚ ਵੈੱਬ-ਪੋਰਟਲ ਲਾਂਚ ਕਰਨ ਉਪਰੰਤ ਸਾਈਬਰ ਕ੍ਰਾਈਮ ਡਵੀਜ਼ਨ ਦੀ ਸਮੁੱਚੀ ਟੀਮ ਨੂੰ ਇਹ ਪੋਰਟਲ ਵਿਕਸਤ ਕਰਨ ਲਈ ਵਧਾਈ ਦਿੱਤੀ ਜਿਸ ਤੱਕ ਸਾਈਬਰ ਧੋਖਾਧੜੀ ਦੀ ਰਿਪੋਰਟ ਕਰਨ ਲਈ ਕੋਈ ਵੀ ਵਿਅਕਤੀ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸੰਸਦ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਇਸ ਤੋਂ ਬਾਅਦ ਉਹ ਚਿਰਾਗ ਐਨਕਲੇਵ ਦੇ ਗ੍ਰੇਟਰ ਕੈਲਾਸ਼ ਸਥਿਤ ਮੁਹੱਲਾ ਕਲੀਨਿਕ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਭਗਵੰਤ ਮਾਨ ਕੌਟਿਲਿਆ ਸਰਕਾਰੀ ਸਰਵੋਧਿਆ ਬਾਲ ਵਿਦਿਆਲਿਆ ਚਿਰਾਗ ਐਨਕਲੇਵ ਦਾ ਦੌਰਾ ਕਰਨਗੇ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਭਰ 'ਚ ਮੌਜੂਦਾ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪ੍ਰਮੁੱਖ ਸਿਹਤ ਅਤੇ ਸਕੂਲ ਸਿੱਖਿਆ ਸੰਸਥਾਵਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨਾਲ ਸਕੂਲ ਸਿੱਖਿਆ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਵੀ ਹੈ।
ਸਕੂਲ ਦਾ ਦੌਰਾ ਕਰਨ ਤੋਂ ਬਾਅਦ ਮਾਨ ਨੇ ਕਿਹਾ ਕਿ ਇਹ ਸਿੱਖਿਆ ਦਾ ਅਗਲਾ ਪੱਧਰ ਹੈ। ਜਿਸ ਬਾਰੇ ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਉਸ ਨੂੰ ਸਰਕਾਰੀ ਸਕੂਲਾਂ ਨੇ ਲਾਗੂ ਕਰ ਦਿੱਤਾ ਹੈ। ਡਿਜੀਟਲ ਸਿੱਖਿਆ ਹੋ ਰਹੀ ਹੈ। ਵੱਡੀਆਂ ਕੰਪਨੀਆਂ ਦਾ ਸਹਿਯੋਗ ਹੈ। ਮੈਂ ਅਮਰੀਕਾ-ਕੈਨੇਡਾ 'ਚ ਅਜਿਹੇ ਸਕੂਲ ਦੇਖੇ ਹਨ ਪਰ ਭਾਰਤ 'ਚ ਨਹੀਂ। ਮਾਨ ਨੇ ਕਿਹਾ ਕਿ ਮੈਂ ਇੱਥੇ ਬਹੁਤ ਸਾਰੇ ਵਿਦਿਆਰਥੀਆਂ ਨਾਲ ਗੱਲ ਕੀਤੀ ਕਿ ਉਹ ਪਹਿਲਾਂ ਕਿੱਥੇ ਪੜ੍ਹਦੇ ਸਨ। ਉਹ ਵੱਡੇ-ਵੱਡੇ ਪ੍ਰਾਈਵੇਟ ਸਕੂਲ ਛੱਡ ਕੇ ਇੱਥੇ ਦਾਖ਼ਲਾ ਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇੱਥੇ ਹੋਰ ਸਹੂਲਤਾਂ ਹਨ। ਇਨ੍ਹਾਂ ਵਿਦਿਆਰਥੀਆਂ ਕੋਲ ਨਵੇਂ ਵਿਚਾਰ ਹਨ... ਇਹ ਬਹੁਤ ਵਧੀਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਦੋ ਦਿਨਾਂ ਦੌਰੇ 'ਤੇ ਦਿੱਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਕਾਲਕਾਜੀ 'ਚ ਡਾ. ਬੀਆਰ ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦਾ ਦੌਰਾ ਕੀਤਾ। ਪੰਜਾਬ ਦੇ ਮੁੱਖ ਮੰਤਰੀ ਦੀ ਇਸ ਫੇਰੀ ਦਾ ਟੀਚਾ ਹੈ ਕਿ ਉਹ ਇੱਥੋਂ ਦੇ ਸਿਸਟਮ ਨੂੰ ਸਮਝਣ ਤੇ ਇਸ ਦੇ ਆਧਾਰ 'ਤੇ ਪੰਜਾਬ ਦੇ ਸਕੂਲਾਂ ਦੀ ਹਾਲਤ ਵੀ ਸੁਧਾਰਨ।
ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਹੁਣ ਲੋਕ 18001802422 'ਤੇ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਕਰ ਸਕਦੇ ਹਨ। ਇਸ ਤੋਂ ਇਲਾਵਾ ਨਾਜਾਇਜ਼ ਵਸੂਲੀ, ਮਹਿੰਗੇ ਭਾਅ ਰੇਤਾ ਵੇਚਣ ਤੋਂ ਲੈ ਕੇ ਹੋਰ ਕਿਸੇ ਵੀ ਮਾਮਲੇ ਬਾਰੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਮਾਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਸਬੰਧੀ ਆਉਣ ਵਾਲੀ ਸ਼ਿਕਾਇਤ 'ਤੇ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ 150 ਰੁਪਏ ਪ੍ਰਤੀ ਥੈਲਾ ਮਹਿੰਗੀ ਕਰਨ ਮਗਰੋਂ ਕਿਸਾਨ ਭੜਕ ਗਏ ਹਨ। ਕਿਸਾਨਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਫਸਲ ਦੀ ਕੀਮਤ ਵਧਾਈ ਜਾਵੇ, ਉਸ ਦਰ ਨਾਲ ਹੀ ਖਾਦ ਦਾ ਰੇਟ ਵਧਾਇਆ ਜਾਵੇ। ਸਰਕਾਰ ਨੂੰ ਇਹ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਕਿਸਾਨਾਂ ਨੇ ਸਵਾਲ ਉਠਾਏ ਹਨ ਕਿ ਸਰਕਾਰ ਫ਼ਸਲ ਦੇ ਰੇਟ ਵਿੱਚ 2.5 ਫ਼ੀਸਦੀ ਵਾਧਾ ਕਰਕੇ ਖਾਦਾਂ ਤੇ ਬੀਜਾਂ ਦੇ ਰੇਟ ਵਿੱਚ 20 ਤੋਂ 25% ਦਾ ਵਾਧਾ ਕਰ ਦਿੰਦੀ ਹੈ। ਇਸ ਨਾਲ ਕਿਸਾਨ ਲਗਾਤਾਰ ਕਰਜ਼ਾਈ ਹੋ ਰਹੇ ਹਨ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਬਿਜਲੀ ਕੱਟਾਂ ਦੇ ਮੁੱਦੇ 'ਤੇ ਸਿੱਧੂ ਭਗਵੰਤ ਮਾਨ ਸਰਕਾਰ ਖਿਲਾਫ ਨਾਭਾ ਥਰਮਲ ਪਲਾਂਟ ਸਾਹਮਣੇ ਸਾਬਕਾ ਵਿਧਾਇਕ ਦੇ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਹਾਲਾਂਕਿ ਪੰਜਾਬ ਪੀਸੀਸੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਸ ਵਿਰੋਧ ਪ੍ਰਦਰਸ਼ਨ ਦੀ ਜਾਣਕਾਰੀ ਨਹੀਂ ਤੇ ਉਹ ਇਸ ਧਰਨੇ 'ਚ ਮੌਜੂਦ ਨਹੀਂ ਰਹਿਣਗੇ।
ਇੱਕ ਹੋਰ ਟਵੀਟ ਵਿੱਚ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਿਛਲੇ ਇੱਕ ਮਹੀਨੇ ਵਿੱਚ ‘ਆਪ’ ਸਰਕਾਰ ਦੇ ਕਾਰਜਕਾਲ ਵਿੱਚ ਪੰਜਾਬ ਦੇ 14 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਸਵਾਲ ਕੀਤਾ ਕਿ ਮੁੱਖ ਮੰਤਰੀ ਇਨ੍ਹਾਂ 14 ਕਿਸਾਨ ਪਰਿਵਾਰਾਂ ਵਿੱਚੋਂ ਕਿੰਨੇ ਪਰਿਵਾਰਾਂ ਨੂੰ ਮਿਲੇ? ਉਨ੍ਹਾਂ ਤਨਜ ਕੀਤਾ ਕਿ ਤੁਸੀਂ ਵਾਰ-ਵਾਰ ਦਿੱਲੀ ਜਾ ਰਹੇ ਹੋ। ਕਿਤੇ ਦਿੱਲੀ ਵਿੱਚ ਕੋਰੋਨਾ ਨਾਲ ਲੜਨ ਵਾਲਾ 'ਫੇਲ੍ਹ' ਮਾਡਲ ਇੱਥੇ ਤਾਂ ਨਹੀਂ ਲਿਆਂਦਾ ਜਾ ਰਿਹਾ। ਕੀ ਦਿੱਲੀ ਤੋਂ ਇਸ ਤਰ੍ਹਾਂ 5 ਸਾਲ ਸਰਕਾਰ ਚੱਲੇਗੀ ?
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਸੂਬਾ ਜੁਮਲਿਆਂ ਨਾਲ ਨਹੀ ਚੱਲਦਾ ਸਗੋਂ, ਇਹ ਨੀਤੀ ਤੇ ਨੀਅਤ ਨਾਲ ਚੱਲਦਾ ਹੈ। ਉਨ੍ਹਾਂ ਨੇ ਕਿਹਾ ਕਿ 15 ਸਾਲਾਂ 'ਚ ਕਣਕ ਦੀ ਸਭ ਤੋਂ ਘੱਟ ਖਰੀਦ ਹੋਈ ਹੈ। ਸੂਬੇ ਵਿੱਚ 25 ਦਿਨਾਂ ਅੰਦਰ 14 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਰਾਜਾ ਵੜਿੰਗ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਜਾ ਕੀ 'ਆਪ' ਨੂੰ ਵੋਟ ਪਾਉਣ ਲਈ ਹੀ ਅੰਨਦਾਤਾ ਨੂੰ ਸਜ਼ਾ ਦੇ ਰਹੇ ਹੋ? ਉਨ੍ਹਾਂ ਕਿਹਾ ਕਿ ਦਿੱਲੀ ਵੱਲ ਭੱਜਣਾ ਘਟਾਓ ਤੇ ਪੰਜਾਬ ਵਿੱਚ ਕੁਝ ਸਮਾਂ ਬਿਤਾਇਆ ਕਰੋ। ਇਸ ਵੇਲੇ ਸਮੱਸਿਆਵਾਂ ਗੰਭੀਰ ਹਨ!
ਸਰਕਾਰੀ ਬੁਲਾਰੇ ਦੱਸਿਆ, ''ਸੂਬੇ ਭਰ ਵਿਚ ਮੌਜੂਦਾ ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਮੁੱਖ ਸਿਹਤ ਸੰਸਥਾਵਾਂ ਤੇ ਸਕੂਲਾਂ ਦਾ ਦੌਰਾ ਕਰਨਗੇ।'' ਮੁੱਖ ਮੰਤਰੀ ਮਾਨ ਦੇ ਨਾਲ ਸਕੂਲ ਸਿੱਖਿਆ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਦੋਵਾਂ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਨਾਲ ਹੋਵੇਗੀ, ਜੋ ਮਹੱਤਵਪੂਰਨ ਖੇਤਰਾਂ ਤੋਂ ਜਾਣਕਾਰੀ ਲੈਣਗੇ ਜਿਨ੍ਹਾਂ ਨੂੰ ਸਿੱਧੇ ਤੌਰ 'ਤੇ ਜੁੜੇ ਮਨੁੱਖੀ ਵਿਕਾਸ ਨਾਲ ਜੋੜਿਆ ਜਾਂਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸੀਨੀਅਰ ਅਧਿਕਾਰੀ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਸਿਹਤ ਸੰਸਥਾਵਾਂ ਤੇ ਸਕੂਲਾਂ ਦਾ ਦੌਰਾ ਕਰਨਗੇ ਤੇ 'ਦਿੱਲੀ ਮਾਡਲ' ਸਿੱਖਣਗੇ ਤੇ ਇਸ ਨੂੰ ਸੂਬੇ ਵਿੱਚ ਲਾਗੂ ਕਰਨਗੇ। ਆਮ ਆਦਮੀ ਪਾਰਟੀ (ਆਪ) ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਵਿੱਚ ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਸੁਧਾਰਨ ਦਾ ਵਾਅਦਾ ਕੀਤਾ ਸੀ।
ਪਿਛੋਕੜ
Punjab Breaking News, 25 April 2022 LIVE Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸੀਨੀਅਰ ਅਧਿਕਾਰੀ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਸਿਹਤ ਸੰਸਥਾਵਾਂ ਅਤੇ ਸਕੂਲਾਂ ਦਾ ਦੌਰਾ ਕਰਨਗੇ ਅਤੇ 'ਦਿੱਲੀ ਮਾਡਲ' ਸਿੱਖਣਗੇ ਅਤੇ ਇਸ ਨੂੰ ਸੂਬੇ ਵਿੱਚ ਲਾਗੂ ਕਰਨਗੇ। ਆਮ ਆਦਮੀ ਪਾਰਟੀ (ਆਪ) ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਵਿੱਚ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਸੁਧਾਰਨ ਦਾ ਵਾਅਦਾ ਕੀਤਾ ਸੀ।
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਐਤਵਾਰ ਨੂੰ ਦੱਸਿਆ, ''ਸੂਬੇ ਭਰ ਵਿਚ ਮੌਜੂਦਾ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਪ੍ਰਮੁੱਖ ਸਿਹਤ ਸੰਸਥਾਵਾਂ ਅਤੇ ਸਕੂਲਾਂ ਦਾ ਦੌਰਾ ਕਰਨਗੇ।'' ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਨਾਲ ਸਕੂਲ ਸਿੱਖਿਆ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਦੋਵਾਂ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਨਾਲ ਹੋਵੇਗੀ, ਜੋ ਮਹੱਤਵਪੂਰਨ ਖੇਤਰਾਂ ਤੋਂ ਜਾਣਕਾਰੀ ਲੈਣਗੇ ਜਿਨ੍ਹਾਂ ਨੂੰ ਸਿੱਧੇ ਤੌਰ 'ਤੇ ਜੁੜੇ ਮਨੁੱਖੀ ਵਿਕਾਸ ਨਾਲ ਜੋੜਿਆ ਜਾਂਦਾ ਹੈ।
ਮਾਨ ਕਾਲਕਾਜੀ ਵਿੱਚ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਐਕਸੀਲੈਂਸ, ਗ੍ਰੇਟਰ ਕੈਲਾਸ਼ ਵਿੱਚ ਮੁਹੱਲਾ ਕਲੀਨਿਕ, ਚਿਰਾਗ ਐਨਕਲੇਵ ਵਿੱਚ ਮੁਹੱਲਾ ਕਲੀਨਿਕ ਅਤੇ ਕੌਟਿਲਿਆ ਰਾਜਕਿਆ ਸਰਵੋਦਿਆ ਬਾਲ ਵਿਦਿਆਲਿਆ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਸਾਂਝੇ ਤੌਰ 'ਤੇ ਸਕੂਲ ਵਿੱਚ ਨਵੇਂ ਸਵੀਮਿੰਗ ਪੂਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਮਾਨ ਦਿਲਸ਼ਾਦ ਗਾਰਡਨ ਸਥਿਤ ਰਾਜੀਵ ਗਾਂਧੀ ਹਸਪਤਾਲ ਜਾਣਗੇ ਅਤੇ ਉੱਥੇ ਸਿਹਤ ਸਹੂਲਤਾਂ ਦਾ ਮੁਆਇਨਾ ਕਰਨਗੇ।
ਬੁਲਾਰੇ ਨੇ ਕਿਹਾ ਕਿ ਪੰਜਾਬ ਵਿੱਚ ਮਿਆਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਦਿੱਲੀ ਸਰਕਾਰ ਨਾਲ ਕੁਝ ਸਮਝੌਤਿਆਂ 'ਤੇ ਹਸਤਾਖਰ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਕੇਜਰੀਵਾਲ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੰਜਾਬ ਵਿੱਚ 'ਆਪ' ਦੀ ਅਗਵਾਈ ਵਾਲੀ ਸਰਕਾਰ ਨੂੰ ਵਿਰੋਧੀ ਧਿਰ ਵੱਲੋਂ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ "ਸਿਖਲਾਈ" ਲਈ ਰਾਜਧਾਨੀ ਭੇਜਿਆ ਸੀ, ਜਦਕਿ ਵਿਰੋਧੀ ਪਾਰਟੀਆਂ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਤੋਂ "ਰਿਮੋਟ ਕੰਟਰੋਲ" ਰਾਹੀਂ ਚਲਾਈ ਜਾ ਰਹੀ ਹੈ।
- - - - - - - - - Advertisement - - - - - - - - -