(Source: ECI/ABP News/ABP Majha)
Punjab Breaking News LIVE: ਇਸ਼ਤਿਹਾਰਬਾਜ਼ੀ 'ਤੇ ਘਿਰੀ ਭਗਵੰਤ ਮਾਨ ਸਰਕਾਰ, ਤੁਨੀਸ਼ਾ ਖੁਦਕੁਸ਼ੀ ਮਾਮਲੇ 'ਚ ਸ਼ਿਜਾਨ ਗ੍ਰਿਫ਼ਤਾਰ, ਸੀਤ ਲਹਿਰ ਦਾ ਕਹਿਰ, ਪੰਜਾਬ ਭਰ 'ਚ ਲੱਗੇ ਟੌਲ ਪਲਾਜ਼ੇ ਪੁੱਟੇ ਜਾਣ, ਕੋਰੋਨਾ ਗਾਈਡਲਾਈਨਜ਼
Punjab Breaking News, 25 December 2022 LIVE Updates: ਇਸ਼ਤਿਹਾਰਬਾਜ਼ੀ 'ਤੇ ਘਿਰੀ ਭਗਵੰਤ ਮਾਨ ਸਰਕਾਰ, ਤੁਨੀਸ਼ਾ ਖੁਦਕੁਸ਼ੀ ਮਾਮਲੇ 'ਚ ਸ਼ਿਜਾਨ ਗ੍ਰਿਫ਼ਤਾਰ, ਸੀਤ ਲਹਿਰ ਦਾ ਕਹਿਰ, ਪੰਜਾਬ ਭਰ 'ਚ ਲੱਗੇ ਟੌਲ ਪਲਾਜ਼ੇ ਪੁੱਟੇ ਜਾਣ
LIVE
Background
Punjab Breaking News, 25 December 2022 LIVE Updates: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਰਾਜਪਾਲ ‘ਆਪ’ ਵੱਲੋਂ ਆਪਣੇ ਸਿਆਸੀ ਉਦੇਸ਼ਾਂ ਦੀ ਪੂਰਤੀ ਲਈ ਪੰਜਾਬ ਦੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰ ਕੇ ਕੀਤੇ 300 ਕਰੋੜ ਰੁਪਏ ਦੇ ਇਸ਼ਤਿਹਾਰ ਘੁਟਾਲੇ ਦੀ ਜਾਂਚ ਦੇ ਹੁਕਮ ਦੇਣ ਤੇ ਇਸ ਪੈਸੇ ਦੀ ਵਸੂਲੀ ਪਾਰਟੀ ਤੋਂ ਕੀਤੀ ਜਾਵੇ। ਭਗਵੰਤ ਮਾਨ ਸਰਕਾਰ ਨੇ 300 ਕਰੋੜ ਦਾ ਕੀਤਾ ਇਸ਼ਤਿਹਾਰ ਘੁਟਾਲਾ, ਜਾਂਚ ਕਰਵਾ ਕੇ ਪੈਸੇ ਪਾਰਟੀ ਤੋਂ ਵਸੂਲੇ ਜਾਣ
ਤੁਨੀਸ਼ਾ ਸ਼ਰਮਾ ਦਾ ਐਕਸ ਬੁਆਏਫ੍ਰੈਂਡ ਸ਼ਿਜਾਨ ਮੁਹੰਮਦ ਖਾਨ ਗ੍ਰਿਫ਼ਤਾਰ
Tunisha Sharma Death : ਟੀਵੀ ਦੀ ਮਸ਼ਹੂਰ ਅਦਾਕਾਰਾ ਤੁਨੀਸ਼ਾ ਸ਼ਰਮਾ (Tunisha Sharma) ਦੀ ਮੌਤ ਦੀ ਖ਼ਬਰ ਨੇ ਹਰ ਕਿਸੇ ਨੂੰ ਹੈਰਨ ਕਰ ਦਿੱਤਾ ਹੈ। ਸ਼ਨੀਵਾਰ ਨੂੰ ਤੁਨੀਸ਼ਾ ਸ਼ਰਮਾ ਦੀ ਮ੍ਰਿਤਕ ਦੇਹ ਫਾਹੇ ਨਾਲ ਲਟਕਦੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਤੁਨੀਸ਼ਾ ਨੇ ਡਿਪਰੈਸ਼ਨ ਕਾਰਨ ਖੁਦਕੁਸ਼ੀ ਕੀਤੀ ਹੈ। ਹੁਣ ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਤੁਨੀਸ਼ਾ ਦੇ ਐਕਸ ਬੁਆਏਫ੍ਰੈਂਡ ਅਤੇ ਅਲੀ ਬਾਬਾ ਦਾਸਤਾਨ ਏ ਕਾਬੁਲ ਅਲੀ ਸੀਰੀਅਲ ਸਟਾਰ ਸ਼ੀਜ਼ਾਨ ਮੁਹੰਮਦ ਖਾਨ (Sheezan Mohammad Khan)ਨੂੰ ਗ੍ਰਿਫਤਾਰ ਕਰ ਲਿਆ ਹੈ। ਤੁਨੀਸ਼ਾ ਸ਼ਰਮਾ ਦਾ ਐਕਸ ਬੁਆਏਫ੍ਰੈਂਡ ਸ਼ਿਜਾਨ ਮੁਹੰਮਦ ਖਾਨ ਗ੍ਰਿਫ਼ਤਾਰ
ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ
Chandigarh News: ਪਹਾੜਾਂ ਦੀ ਗੋਦ ਵਿੱਚ ਵੱਸੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪਿਛਲੇ ਦਿਨਾਂ ਤੋਂ ਸਵੇਰੇ-ਸ਼ਾਮ ਪੈਂਦੀ ਸੰਘਣੀ ਧੁੰਦ ਕਾਰਨ ਜਨਜੀਵਨ ਵਿੱਚ ਵਿਘਨ ਪੈ ਗਿਆ ਹੈ। ਮੌਸਮ ਵਿਭਾਗ ਅਨੁਸਾਰ 25 ਤੇ 26 ਦਸੰਬਰ ਨੂੰ ਹਲਕੀ ਬੱਦਲਵਾਈ ਤੇ 27 ਤੇ 28 ਨੂੰ ਸੰਘਣੀ ਧੁੰਦ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਵੱਧ ਤੋਂ ਵੱਧ ਤਾਪਮਾਨ 14.1 ਡਿਗਰੀ ਸੈਲਸੀਅਸ ਨੋਟ ਕੀਤਾ ਗਿਆ ਜੋ ਆਮ ਨਾਲੋਂ 7 ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਮੁਹਾਲੀ ਦਾ ਘੱਟ ਤੋਂ ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.6 ਡਿਗਰੀ ਸੈਲਸੀਅਸ ਘੱਟ ਸੀ ਅਤੇ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ
ਪੰਜਾਬ ਭਰ 'ਚ ਲੱਗੇ ਟੌਲ ਪਲਾਜ਼ੇ ਪੁੱਟੇ ਜਾਣ ਜਾਂ ਸਰਕਾਰੀ ਕਰਕੇ ਪਰਚੀ 'ਤੇ ਛੋਟ ਦਿੱਤੀ ਜਾਵੇ
Farmers Protest: ਪੰਜਾਬ ਦੇ 18 ਟੌਲ ਪਲਾਜ਼ਿਆਂ ’ਤੇ ਕਿਸਾਨ-ਸੰਘਰਸ਼ ਕਮੇਟੀ ਵੱਲੋਂ ਸ਼ੁਰੂ ਕੀਤੇ ਧਰਨੇ ਮੁਜ਼ਾਹਰਿਆਂ ਕਾਰਨ ਅੱਜ 10ਵੇਂ ਦਿਨ ਵੀ ਕਿਸਾਨਾਂ ਤੇ ਮਜ਼ਦੂਰਾਂ ਨੇ ਰਾਜ ਤੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਕਿਸਾਨਾਂ ਨੇ ਟੌਲ ਪਲਾਜ਼ਿਆਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਤੋਂ ਵਸੂਲੀ ਬੰਦ ਕਰਾਈ ਹੋਈ ਹੈ। ਸੰਘਰਸ਼ ਕਮੇਟੀ ਵੱਲੋਂ 15 ਜਨਵਰੀ ਤੱਕ ਨਾਕਾਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ। ਸੰਘਰਸ਼ ਕਰ ਰਹੇ ਕਿਸਾਨਾਂ ਨੇ ਰਾਜ ਤੇ ਕੇਂਦਰ ਸਰਕਾਰ ਤੋਂ ਸਾਰੇ ਟੌਲ ਪਲਾਜ਼ੇ ਬੰਦ ਕਰਨ ਦੀ ਮੰਗ ਕੀਤੀ ਹੈ। ਪੰਜਾਬ ਭਰ 'ਚ ਲੱਗੇ ਟੌਲ ਪਲਾਜ਼ੇ ਪੁੱਟੇ ਜਾਣ ਜਾਂ ਸਰਕਾਰੀ ਕਰਕੇ ਪਰਚੀ 'ਤੇ ਛੋਟ ਦਿੱਤੀ ਜਾਵੇ
ਸਾਵਧਾਨੀ ਨਾਲ ਮਨਾਓ ਕ੍ਰਿਸਮਸ ਤੇ ਨਵਾਂ ਸਾਲ ! ਕੇਂਦਰ ਤੇ ਰਾਜਾਂ ਦੇ ਦਿਸ਼ਾ-ਨਿਰਦੇਸ਼ਾਂ ਦਾ ਵੀ ਰੱਖੋ ਧਿਆਨ
Coronavirus Guidelines For Christmas-New Year : ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨ ਤੋਂ ਪਹਿਲਾਂ ਕੇਂਦਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰ ਨੇ ਕਿਹਾ ਹੈ ਕਿ ਜ਼ਿਆਦਾ ਭੀੜ ਨਹੀਂ ਹੋਣੀ ਚਾਹੀਦੀ, ਇਨਡੋਰ ਪ੍ਰੋਗਰਾਮਾਂ ਵਿੱਚ ਹਵਾਦਾਰੀ ਹੋਵੇ ਅਤੇ ਲੋਕਾਂ ਨੂੰ ਕੋਵਿਡ -19 ਦੇ ਸਹੀ ਵਿਵਹਾਰ ਦੀ ਪਾਲਣਾ ਕਰਨੀ ਚਾਹੀਦੀ ਹੈ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲਿਖੇ ਪੱਤਰ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ, "ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਅਤੇ ਨਵੇਂ ਸਾਲ ਦੇ ਜਸ਼ਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਨਤਕ ਸਿਹਤ ਉਪਾਵਾਂ ਅਤੇ ਹੋਰ ਪ੍ਰਬੰਧਾਂ ਨੂੰ ਲਾਗੂ ਕਰਨ ਦੀ ਲੋੜ ਹੈ।" ਸਾਵਧਾਨੀ ਨਾਲ ਮਨਾਓ ਕ੍ਰਿਸਮਸ ਅਤੇ ਨਵਾਂ ਸਾਲ ! ਕੇਂਦਰ ਅਤੇ ਰਾਜਾਂ ਦੇ ਦਿਸ਼ਾ-ਨਿਰਦੇਸ਼ਾਂ ਦਾ ਵੀ ਰੱਖੋ ਧਿਆਨ
ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ- ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇੱਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਇਸ ਵਿਚ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਗਾਉਣ ਦੀ ਕੋਝੀ ਸਾਜ਼ਿਸ਼ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜੇ ਸਰਕਾਰ ਸਾਹਿਬਜ਼ਾਦਿਆਂ ਨੂੰ ਸੱਚਮੁੱਚ ਹੀ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਇਹ ਦਿਹਾੜਾ ਮਨਾਉਣ ਵਿੱਚ ਕੀ ਪ੍ਰੇਸ਼ਾਨੀ ਹੈ?
Irrigation scam: ਜਨਮੇਜਾ ਸੇਖੋਂ ਦੀਆਂ ਵਧੀਆਂ ਦਿੱਕਤਾਂ, ਵਿਜੀਲੈਂਸ ਨੇ 30 ਦਸੰਬਰ ਨੂੰ ਪੇਸ਼ ਹੋਣ ਲਈ ਭੇਜਿਆ ਸੰਮਨ
ਵਿਜੀਲੈਂਸ ਨੇ ਸਿੰਚਾਈ ਘੁਟਾਲੇ ਦੇ ਮਾਮਲੇ 'ਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ 30 ਦਸੰਬਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਕਾਹਨ ਸਿੰਘ ਪੰਨੂੰ ਨੂੰ ਵੀ ਇਸ ਮਾਮਲੇ ਵਿੱਚ ਤਲਬ ਕੀਤਾ ਗਿਆ ਸੀ। ਲੰਬੇ ਸਮੇਂ ਤੱਕ ਇਹ ਮਾਮਲੇ ਠੰਢੇ ਬਸਤੇ 'ਚ ਰਿਹਾ ਸੀ, ਹਾਲਾਂਕਿ ਕਥਿਤ ਘਪਲੇ ਦੇ ਮਾਮਲੇ 'ਚ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਕੀਤੀ ਗਈ ਸੀ, ਪਰ ਤਤਕਾਲੀ ਸਰਕਾਰਾਂ ਵੱਲੋਂ ਸਾਬਕਾ ਸੀਨੀਅਰ ਆਈ. ਏ. ਐੱਸ. ਅਧਿਕਾਰੀ ਤੋਂ ਪੁੱਛਗਿੱਛ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਸੀ।
Punjab Weather : ਪੰਜਾਬ 'ਚ ਅੱਜ ਆਰੇਂਜ ਤੇ ਅਗਲੇ 4 ਦਿਨ ਯੈਲੋ ਅਲਰਟ
ਪੰਜਾਬ 'ਚ ਐਤਵਾਰ ਸਵੇਰੇ ਇਕ ਵਾਰ ਫਿਰ ਧੁੰਦ ਦੇਖਣ ਨੂੰ ਮਿਲੀ। ਜ਼ਿਆਦਾਤਰ ਇਲਾਕਿਆਂ ਵਿਚ ਪਿਛਲੇ ਤਿੰਨ ਦਿਨਾਂ ਤੋਂ ਬਾਅਦ ਦੁਪਹਿਰ ਬਾਅਦ ਹਲਕੀ ਧੁੱਪ ਨਿਕਲੀ। ਇਸ ਕਾਰਨ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 'ਚ ਵਾਧਾ ਹੋਇਆ ਪਰ ਐਤਵਾਰ ਸਵੇਰੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ। ਅੰਦਾਜ਼ਾ ਹੈ ਕਿ ਐਤਵਾਰ ਨੂੰ ਧੁੰਦ ਦਾ ਹੀ ਅਸਰ ਰਹੇਗਾ ਅਤੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸ਼ਾਇਦ ਹੀ ਧੁੱਪ ਨਿਕਲੇ। ਧੁੰਦ ਤੇ ਠੰਢ ਵਧਣ ਕਾਰਨ ਲੋਕ ਆਪਣੇ ਘਰਾਂ 'ਚ ਬੰਦ ਹੋ ਗਏ ਹਨ। ਹਰ ਕੋਈ ਠੰਢ ਤੋਂ ਬਚਣ ਲਈ ਨਵੇੇਂ-ਨਵੇਂ ਤਰੀਕੇ ਅਪਣਾ ਰਿਹਾ ਹੈ। ਧੁੱਪ ਨਾ ਨਿਕਲਣ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
PM Modi Mann Ki Baat: 'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, 'ਸਾਲ 2022 'ਚ ਦੇਸ਼ ਨੇ ਫੜੀ ਰਫ਼ਤਾਰ, ਲੋਕਾਂ ਨੇ ਰਚਿਆ ਇਤਿਹਾਸ'
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਵੀਰ ਬਾਲ ਦਿਵਸ ਮੌਕੇ ਰਾਸ਼ਟਰੀ ਰਾਜਧਾਨੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਵਿਚ ਸ਼ਾਮਲ ਹੋਣ ਦਾ ਸਨਮਾਨ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਅੱਜ ਮਨ ਕੀ ਬਾਤ ’ਚ ਕਿਹਾ, ‘26 ਦਸੰਬਰ ਨੂੰ ਪਹਿਲਾ ਵੀਰ ਬਾਲ ਦਿਵਸ ਹੈ ਅਤੇ ਮੈਨੂੰ ਨਵੀਂ ਦਿੱਲੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਵਿਚ ਸ਼ਾਮਲ ਹੋਣ ਦਾ ਸਨਮਾਨ ਮਿਲੇਗਾ।’ ਇਸ ਸਾਲ 9 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਵਜੋਂ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਮਨਾਇਆ ਜਾਵੇਗਾ।
Greenfield Airports: ਦੇਸ਼ ਨੂੰ 21 ਨਵੇਂ ਗ੍ਰੀਨਫੀਲਡ ਹਵਾਈ ਅੱਡੇ ਮਿਲਣਗੇ, ਭਾਰਤ ਸਰਕਾਰ ਨੇ ਦਿੱਤੀ ਮਨਜ਼ੂਰੀ
ਭਾਰਤ ਸਰਕਾਰ ਨੇ ਦੇਸ਼ ਭਰ ਵਿੱਚ 21 ਗ੍ਰੀਨਫੀਲਡ ਹਵਾਈ ਅੱਡਿਆਂ ਦੀ ਸਥਾਪਨਾ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਦੇਸ਼ ਵਿੱਚ ਹੁਣ ਤੱਕ ਅਜਿਹੇ 10 ਹਵਾਈ ਅੱਡੇ ਚਾਲੂ ਹੋ ਚੁੱਕੇ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਲੈਫਟੀਨੈਂਟ ਜਨਰਲ ਵੀਕੇ ਸਿੰਘ (ਵਿਜੇ ਕੁਮਾਰ ਸਿੰਘ) ਨੇ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਜਨਰਲ ਸਿੰਘ ਨੇ ਆਪਣੇ ਲਿਖਤੀ ਜਵਾਬ ਵਿੱਚ ਦੱਸਿਆ ਕਿ ਉਦਘਾਟਨ ਸਾਲ 2018 ਤੋਂ ਬਾਅਦ ਸੱਤ ਨਵੇਂ ਹਵਾਈ ਅੱਡੇ ਸ਼ੁਰੂ ਹੋ ਗਏ ਹਨ। ਇਨ੍ਹਾਂ ਵਿੱਚ ਪਾਕਯੋਂਗ (ਸਿੱਕਮ), ਕੰਨੂਰ (ਕੇਰਲਾ), ਕਲਬੁਰਗੀ (ਕਰਨਾਟਕ), ਸਿੰਧੂਦੁਰਗ (ਮਹਾਰਾਸ਼ਟਰ), ਕੁਸ਼ੀਨਗਰ (ਉੱਤਰ ਪ੍ਰਦੇਸ਼), ਓਰਾਵਕਲ (ਆਂਧਰਾ ਪ੍ਰਦੇਸ਼) ਅਤੇ ਡੋਨੀ ਪੋਲੋ (ਅਰੁਣਾਚਲ ਪ੍ਰਦੇਸ਼) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਤਾਜ਼ਾ ਗੋਆ ਦਾ ਮਨੋਹਰ ਅੰਤਰਰਾਸ਼ਟਰੀ ਹਵਾਈ ਅੱਡਾ ਹੈ ਜਿਸ ਦਾ ਉਦਘਾਟਨ ਇਸ ਸਾਲ 11 ਦਸੰਬਰ ਨੂੰ ਕੀਤਾ ਗਿਆ ਸੀ।