(Source: ECI/ABP News/ABP Majha)
Punjab Breaking News LIVE: ਗਵਰਨਰ ਪੁਰੋਹਿਤ ਕਰਨਗੇ ਪੰਜ ਜ਼ਿਲ੍ਹਿਆਂ ਦਾ ਦੌਰਾ, ਮਿਸਰ ਦੇ ਰਾਸ਼ਟਰਪਤੀ ਭਾਰਤ ਪਹੁੰਚੇ, ਭਾਰਤ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦਾ ਸੀ ਪਾਕਿਸਤਾਨ, ਠੰਢ ਦਾ ਨਾਲ ਹੀ ਮੀਂਹ ਤੇ ਤੇਜ਼ ਹਵਾਵਾਂ ਦਾ ਕਹਿਰ
Punjab Breaking News LIVE 25 January 2023: ਗਵਰਨਰ ਪੁਰੋਹਿਤ ਕਰਨਗੇ ਪੰਜ ਜ਼ਿਲ੍ਹਿਆਂ ਦਾ ਦੌਰਾ, ਭਾਰਤ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦਾ ਸੀ ਪਾਕਿਸਤਾਨ, ਠੰਢ ਦਾ ਨਾਲ ਹੀ ਮੀਂਹ ਤੇ ਤੇਜ਼ ਹਵਾਵਾਂ ਦਾ ਕਹਿਰ
LIVE
Background
Punjab Breaking News LIVE 25 January 2023: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ 1 ਤੇ 2 ਫਰਵਰੀ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਰਹੱਦੀ ਪਿੰਡਾਂ ਦਾ ਅਰਜ਼ੀ ਦੌਰਾ ਕਰਨਗੇ। ਇਸ ਦੌਰਾਨ ਉਹ ਪਿੰਡਾਂ ਦੇ ਸਰਪੰਚਾਂ ਨਾਲ ਵੀ ਗੱਲਬਾਤ ਕਰਨਗੇ ਤੇ ਮੀਡੀਆ ਨੂੰ ਵੀ ਮੁਖਾਤਬ ਹੋਣਗੇ। ਪੰਜਾਬ ਦੇ ਗਵਰਨਰ ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਗਵਰਨਰ ਪੁਰੋਹਿਤ ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ, ਸਰਪੰਚਾਂ ਨਾਲ ਕਰਨਗੇ ਮੁਲਾਕਾਤ
ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਪਹੁੰਚੇ ਦਿੱਲੀ
Egyptian President India Visit: ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਮੰਗਲਵਾਰ (24 ਜਨਵਰੀ) ਸ਼ਾਮ ਨੂੰ ਦਿੱਲੀ ਪਹੁੰਚ ਗਏ। ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਆਪਣੇ ਦੌਰੇ ਦੌਰਾਨ ਉਹ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ। ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਪਹੁੰਚੇ ਦਿੱਲੀ
ਸਰਜੀਕਲ ਸਟ੍ਰਾਈਕ ਤੋਂ ਬਾਅਦ ਭਾਰਤ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦਾ ਸੀ ਪਾਕਿਸਤਾਨ
Mike Pompeo On India-Pakistan: ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਪਾਕਿਸਤਾਨ ਨੂੰ ਲੈ ਕੇ ਦਾਅਵਾ ਕੀਤਾ ਹੈ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਫਰਵਰੀ 2019 'ਚ ਬਾਲਾਕੋਟ 'ਚ ਭਾਰਤ ਦੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਭਾਰਤ 'ਤੇ ਪ੍ਰਮਾਣੂ ਹਮਲੇ ਦੀ ਤਿਆਰੀ ਕਰ ਰਿਹਾ ਸੀ। ਸਰਜੀਕਲ ਸਟ੍ਰਾਈਕ ਤੋਂ ਬਾਅਦ ਭਾਰਤ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦਾ ਸੀ ਪਾਕਿਸਤਾਨ
ਉੱਤਰ ਭਾਰਤ ਦੇ ਕੁਝ ਇਲਾਕਿਆਂ 'ਚ ਦੇਰ ਰਾਤ ਮੀਂਹ, ਚੱਲੀਆਂ ਤੇਜ਼ ਹਵਾਵਾਂ
Weather In India: ਦੇਰ ਰਾਤ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਚੱਲੀਆਂ। ਮੈਦਾਨੀ ਇਲਾਕਿਆਂ ਵਿੱਚ ਮੀਂਹ ਦਾ ਅਸਰ ਪਹਾੜੀ ਰਾਜਾਂ ਵਿੱਚ ਵੀ ਦੇਖਣ ਨੂੰ ਮਿਲਿਆ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਆਇਆ ਹੈ। ਰਾਜਧਾਨੀ ਦਿੱਲੀ ਦੇ ਦੱਖਣ-ਪੱਛਮੀ ਹਿੱਸਿਆਂ 'ਚ ਮੰਗਲਵਾਰ ਦੇਰ ਰਾਤ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ (25 ਜਨਵਰੀ) ਨੂੰ ਇੱਕ ਵਾਰ ਫਿਰ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਉੱਤਰ ਭਾਰਤ ਦੇ ਕੁਝ ਇਲਾਕਿਆਂ 'ਚ ਦੇਰ ਰਾਤ ਮੀਂਹ, ਚੱਲੀਆਂ ਤੇਜ਼ ਹਵਾਵਾਂ
ਇਨ੍ਹਾਂ ਬੱਲੇਬਾਜ਼ਾਂ ਨੇ ਵਨਡੇ ਦੀਆਂ ਲਗਾਤਾਰ 4 ਪਾਰੀਆਂ 'ਚ ਬਣਾਈਆਂ ਸਭ ਤੋਂ ਵੱਧ ਦੌੜਾਂ
India vs New Zealand 3rd ODI : ਭਾਰਤ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਨਿਊਜ਼ੀਲੈਂਡ ਖਿਲਾਫ਼ ਵਨਡੇ ਸੀਰੀਜ਼ 'ਚ ਕਾਫੀ ਦੌੜਾਂ ਬਣਾਈਆਂ। ਉਹ ਇਸ ਵਨਡੇ ਸੀਰੀਜ਼ 'ਚ 360 ਦੌੜਾਂ ਬਣਾਉਣ 'ਚ ਕਾਮਯਾਬ ਰਹੇ। ਨਿਊਜ਼ੀਲੈਂਡ ਖ਼ਿਲਾਫ਼ 2 ਸੈਂਕੜੇ ਲਗਾਉਣ ਤੋਂ ਇਲਾਵਾ ਸ਼ੁਭਮਨ ਨੇ 40 ਦੌੜਾਂ ਦੀ ਅਜੇਤੂ ਪਾਰੀ ਵੀ ਖੇਡੀ। ਇੱਥੇ ਉਸਦਾ ਸਰਵੋਤਮ ਸਕੋਰ 208 ਦੌੜਾਂ ਸੀ। ਇਸ ਤੋਂ ਪਹਿਲਾਂ ਸ਼੍ਰੀਲੰਕਾ ਖਿਲਾਫ਼ ਸੀਰੀਜ਼ 'ਚ ਵੀ ਉਨ੍ਹਾਂ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਸੀ। ਅਜਿਹੇ 'ਚ ਉਸ ਨੇ ਵਨਡੇ ਕ੍ਰਿਕਟ ਦੀਆਂ ਲਗਾਤਾਰ ਚਾਰ ਪਾਰੀਆਂ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਟਾਪ-5 ਬੱਲੇਬਾਜ਼ਾਂ 'ਚ ਆਪਣਾ ਨਾਂ ਸ਼ਾਮਲ ਕਰ ਲਿਆ ਹੈ। ਇਨ੍ਹਾਂ ਬੱਲੇਬਾਜ਼ਾਂ ਨੇ ਵਨਡੇ ਦੀਆਂ ਲਗਾਤਾਰ 4 ਪਾਰੀਆਂ 'ਚ ਬਣਾਈਆਂ ਸਭ ਤੋਂ ਵੱਧ ਦੌੜਾਂ
Punjab News : ਸੀਐਮ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰ ਰਹੇ ਰੂਰਲ ਹੈਲਥ ਫਾਰਮੇਸੀ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ
ਪੰਜਾਬ ਭਰ 'ਚੋਂ ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮ ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸੀਐਮ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰ ਰਹੇ ਰੂਰਲ ਹੈਲਥ ਫਾਰਮੇਸੀ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਹੋਈ ਹੈ। ਉਨ੍ਹਾਂ ਦੇ ਨਾਲ ਪੰਜਾਬ ਭਰ ਦੀਆਂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਦਰਜਾ 4 ਕਰਮਚਾਰੀ ਵੀ ਸ਼ਾਮਿਲ ਹਨ।
Upasana Singh Harnaaz Sandhu: ਉਪਾਸਨਾ ਸਿੰਘ ਨੇ ਹਰਨਾਜ਼ ਸੰਧੂ ਨਾਲ ਵਿਵਾਦ ਵਿਚਾਲੇ ਫਿਲਮ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ
ਦਿੱਗਜ ਪੰਜਾਬੀ ਅਦਾਕਾਰਾ ਉਪਾਸਨਾ ਸਿੰਘ ਹਰਨਾਜ਼ ਸੰਧੂ ਨਾਲ ਵਿਵਾਦ ਨੂੰ ਲੈਕੇ ਕਾਫੀ ਚਰਚਾ 'ਚ ਰਹੀ ਹੈ। ਸਭ ਨੂੰ ਪਤਾ ਹੈ ਕਿ ਸੀਨੀਅਰ ਅਦਾਕਾਰਾ ਨੇ ਸਾਬਕਾ ਮਿਸ ਯੂਨੀਵਰਸ 2021 ਹਰਨਾਜ਼ ਸੰਧੂ 'ਤੇ ਧੋਖਾਧੜੀ ਦੇ ਦੋਸ਼ ਲਗਾਏ ਸਨ। ਇਹੀ ਨਹੀਂ ਇਹ ਮਾਮਲਾ ਕੋਰਟ 'ਚ ਵੀ ਪਹੁੰਚ ਗਿਆ ਹੈ। ਇਸ ਦੇ ਨਾਲ ਨਾਲ ਹੀ ਉਪਾਸਨਾ ਸਿੰਘ ਨੇ ਹਰਨਾਜ਼ ਸੰਧੂ ਤੋਂ 1 ਕਰੋੜ ਹਰਜਾਨਾ ਵੀ ਮੰਗਿਆ ਸੀ।
ਕੇਂਦਰੀ ਮੰਤਰੀ ਸ਼ੇਖਾਵਤ ਦਾ ਦਾਅਵਾ, ਮੋਦੀ ਸਰਕਾਰ ਨੇ ਬਹੁਤੇ ਬੰਦੀ ਸਿੰਘ ਰਿਹਾਅ ਕੀਤੇ, ਕਈਆਂ ਦੀਆਂ ਸਜ਼ਾਵਾਂ ਮਾਫ ਕੀਤੀਆਂ
ਪੰਜਾਬ ਦੇ ਦੋ ਦਿਨਾ ਦੌਰੇ 'ਤੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਹਸਤਾਖ਼ਰ ਮੁਹਿੰਮ ਦਾ ਹਿੱਸਾ ਵੀ ਬਣੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਨੇ ਫੈਸਲਾ ਲਿਆ ਹੈ। ਬਹੁਤੇ ਬੰਦੀ ਸਿੰਘ ਰਿਹਾਅ ਹੋ ਚੁੱਕੇ ਹਨ ਤੇ ਕੁਝ ਦੀਆਂ ਕੀਤੀਆ ਸਜਾਵਾਂ ਮੁਆਫ ਕੀਤੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ਬਾਰੇ ਕੀਤੇ ਸਵਾਲ ਤੇ ਟਿੱਪਣੀ ਕਰਨ ਤੋਂ ਗਰੇਜ਼ ਹੀ ਕੀਤਾ।
Egyptian President India Visit: ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਪਹੁੰਚੇ ਦਿੱਲੀ
ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਮੰਗਲਵਾਰ (24 ਜਨਵਰੀ) ਸ਼ਾਮ ਨੂੰ ਦਿੱਲੀ ਪਹੁੰਚ ਗਏ। ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਆਪਣੇ ਦੌਰੇ ਦੌਰਾਨ ਉਹ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ। 24 ਤੋਂ 27 ਜਨਵਰੀ ਤੱਕ ਸਰਕਾਰੀ ਦੌਰੇ ਲਈ ਉਨ੍ਹਾਂ ਦੇ ਨਾਲ ਪੰਜ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਸਮੇਤ ਉੱਚ ਪੱਧਰੀ ਵਫ਼ਦ ਵੀ ਹੈ। ਜਿਵੇਂ ਹੀ ਅਬਦੇਲ ਫਤਾਹ ਅਲ-ਸੀਸੀ ਨਵੀਂ ਦਿੱਲੀ ਪਹੁੰਚੇ, ਉਨ੍ਹਾਂ ਦੇ ਸਵਾਗਤ ਲਈ ਰਵਾਇਤੀ ਲੋਕ ਨਾਚ ਪੇਸ਼ ਕੀਤੇ ਗਏ।