Punjab Breaking News LIVE: ਗਵਰਨਰ ਪੁਰੋਹਿਤ ਕਰਨਗੇ ਪੰਜ ਜ਼ਿਲ੍ਹਿਆਂ ਦਾ ਦੌਰਾ, ਮਿਸਰ ਦੇ ਰਾਸ਼ਟਰਪਤੀ ਭਾਰਤ ਪਹੁੰਚੇ, ਭਾਰਤ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦਾ ਸੀ ਪਾਕਿਸਤਾਨ, ਠੰਢ ਦਾ ਨਾਲ ਹੀ ਮੀਂਹ ਤੇ ਤੇਜ਼ ਹਵਾਵਾਂ ਦਾ ਕਹਿਰ

Punjab Breaking News LIVE 25 January 2023: ਗਵਰਨਰ ਪੁਰੋਹਿਤ ਕਰਨਗੇ ਪੰਜ ਜ਼ਿਲ੍ਹਿਆਂ ਦਾ ਦੌਰਾ, ਭਾਰਤ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦਾ ਸੀ ਪਾਕਿਸਤਾਨ, ਠੰਢ ਦਾ ਨਾਲ ਹੀ ਮੀਂਹ ਤੇ ਤੇਜ਼ ਹਵਾਵਾਂ ਦਾ ਕਹਿਰ

ABP Sanjha Last Updated: 25 Jan 2023 04:26 PM
Punjab News : ਸੀਐਮ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰ ਰਹੇ ਰੂਰਲ ਹੈਲਥ ਫਾਰਮੇਸੀ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ

ਪੰਜਾਬ ਭਰ 'ਚੋਂ ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮ ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸੀਐਮ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰ ਰਹੇ ਰੂਰਲ ਹੈਲਥ ਫਾਰਮੇਸੀ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਹੋਈ ਹੈ। ਉਨ੍ਹਾਂ ਦੇ ਨਾਲ ਪੰਜਾਬ ਭਰ ਦੀਆਂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਦਰਜਾ 4 ਕਰਮਚਾਰੀ ਵੀ ਸ਼ਾਮਿਲ ਹਨ। 

Upasana Singh Harnaaz Sandhu: ਉਪਾਸਨਾ ਸਿੰਘ ਨੇ ਹਰਨਾਜ਼ ਸੰਧੂ ਨਾਲ ਵਿਵਾਦ ਵਿਚਾਲੇ ਫਿਲਮ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ

ਦਿੱਗਜ ਪੰਜਾਬੀ ਅਦਾਕਾਰਾ ਉਪਾਸਨਾ ਸਿੰਘ ਹਰਨਾਜ਼ ਸੰਧੂ ਨਾਲ ਵਿਵਾਦ ਨੂੰ ਲੈਕੇ ਕਾਫੀ ਚਰਚਾ 'ਚ ਰਹੀ ਹੈ। ਸਭ ਨੂੰ ਪਤਾ ਹੈ ਕਿ ਸੀਨੀਅਰ ਅਦਾਕਾਰਾ ਨੇ ਸਾਬਕਾ ਮਿਸ ਯੂਨੀਵਰਸ 2021 ਹਰਨਾਜ਼ ਸੰਧੂ 'ਤੇ ਧੋਖਾਧੜੀ ਦੇ ਦੋਸ਼ ਲਗਾਏ ਸਨ। ਇਹੀ ਨਹੀਂ ਇਹ ਮਾਮਲਾ ਕੋਰਟ 'ਚ ਵੀ ਪਹੁੰਚ ਗਿਆ ਹੈ। ਇਸ ਦੇ ਨਾਲ ਨਾਲ ਹੀ ਉਪਾਸਨਾ ਸਿੰਘ ਨੇ ਹਰਨਾਜ਼ ਸੰਧੂ ਤੋਂ 1 ਕਰੋੜ ਹਰਜਾਨਾ ਵੀ ਮੰਗਿਆ ਸੀ।

ਕੇਂਦਰੀ ਮੰਤਰੀ ਸ਼ੇਖਾਵਤ ਦਾ ਦਾਅਵਾ, ਮੋਦੀ ਸਰਕਾਰ ਨੇ ਬਹੁਤੇ ਬੰਦੀ ਸਿੰਘ ਰਿਹਾਅ ਕੀਤੇ, ਕਈਆਂ ਦੀਆਂ ਸਜ਼ਾਵਾਂ ਮਾਫ ਕੀਤੀਆਂ

ਪੰਜਾਬ ਦੇ ਦੋ ਦਿਨਾ ਦੌਰੇ 'ਤੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਹਸਤਾਖ਼ਰ ਮੁਹਿੰਮ ਦਾ ਹਿੱਸਾ ਵੀ ਬਣੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਨੇ ਫੈਸਲਾ ਲਿਆ ਹੈ। ਬਹੁਤੇ ਬੰਦੀ ਸਿੰਘ ਰਿਹਾਅ ਹੋ ਚੁੱਕੇ ਹਨ ਤੇ ਕੁਝ ਦੀਆਂ ਕੀਤੀਆ ਸਜਾਵਾਂ ਮੁਆਫ ਕੀਤੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ਬਾਰੇ ਕੀਤੇ ਸਵਾਲ ਤੇ ਟਿੱਪਣੀ ਕਰਨ ਤੋਂ ਗਰੇਜ਼ ਹੀ ਕੀਤਾ।

Egyptian President India Visit:  ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਪਹੁੰਚੇ ਦਿੱਲੀ

ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਮੰਗਲਵਾਰ (24 ਜਨਵਰੀ) ਸ਼ਾਮ ਨੂੰ ਦਿੱਲੀ ਪਹੁੰਚ ਗਏ। ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਆਪਣੇ ਦੌਰੇ ਦੌਰਾਨ ਉਹ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ। 24 ਤੋਂ 27 ਜਨਵਰੀ ਤੱਕ ਸਰਕਾਰੀ ਦੌਰੇ ਲਈ ਉਨ੍ਹਾਂ ਦੇ ਨਾਲ ਪੰਜ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਸਮੇਤ ਉੱਚ ਪੱਧਰੀ ਵਫ਼ਦ ਵੀ ਹੈ। ਜਿਵੇਂ ਹੀ ਅਬਦੇਲ ਫਤਾਹ ਅਲ-ਸੀਸੀ ਨਵੀਂ ਦਿੱਲੀ ਪਹੁੰਚੇ, ਉਨ੍ਹਾਂ ਦੇ ਸਵਾਗਤ ਲਈ ਰਵਾਇਤੀ ਲੋਕ ਨਾਚ ਪੇਸ਼ ਕੀਤੇ ਗਏ।

Mandi Accident : ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਡੂੰਘੀ ਖੱਡ 'ਚ ਡਿੱਗੀ ਕਾਰ , ਇਕ ਦੀ ਮੌਤ, ਦੂਜਾ ਗੰਭੀਰ ਜ਼ਖਮੀ
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ਦੀ ਪਧਰ ਉਪ ਮੰਡਲ ਦੀ ਚੌਹਰਘਾਟੀ 'ਚ ਟੈਕਸੀ ਕਾਰ ਡੂੰਘੀ ਖੱਡ 'ਚ ਡਿੱਗਣ ਕਾਰਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ ,ਜਦਕਿ ਕਾਰ ਵਿੱਚ ਸਵਾਰ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਜਿਸ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਜੋਗਿੰਦਰਨਗਰ ਲਿਆਂਦਾ ਜਾ ਰਿਹਾ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਵਰਿੰਦਰ (34) ਪੁੱਤਰ ਮੇਘ ਸਿੰਘ ਵਾਸੀ ਰਖੋਹ ਸਰਕਾਘਾਟ ਵਜੋਂ ਹੋਈ ਹੈ ਜਦਕਿ ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਡਰਾਈਵਰ ਕੌਣ ਸੀ। ਘਟਨਾ ਬੁੱਧਵਾਰ ਸਵੇਰੇ ਕਰੀਬ 9.30 ਵਜੇ ਵਾਪਰੀ ਹੈ। ਇਹ ਹਾਦਸਾ ਬਰਫ਼ ਦੇ ਫਿਸਲਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਟੈਕਸੀ ਕਾਰ ਫਿਊਨਗਲੂ-ਧਰਮੇਹਰ-ਸੂਦਰ ਰੋਡ 'ਤੇ ਧਰਮਹਰ ਨੇੜੇ ਤਰਸਾਵਾਂ ਰੋਡ 'ਤੇ ਸੜਕ ਤੋਂ ਕਰੀਬ 500 ਮੀਟਰ ਹੇਠਾਂ ਡੂੰਘੇ ਢੱਕਣ 'ਚ ਪਲਟ ਗਈ ਹੈ।
Minimum Support Price: 14 ਕਰੋੜ ਕਿਸਾਨਾਂ ਲਈ ਖੁਸ਼ਖਬਰੀ, ਪਿਛਲੇ 8 ਸਾਲਾਂ 'ਚ ਇੰਨੀ ਵਧ ਗਈ MSP

ਕੇਂਦਰ ਸਰਕਾਰ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਲੈ ਕੇ ਆਈ ਹੈ। ਜੇਕਰ ਅਸੀਂ ਘੱਟੋ-ਘੱਟ ਸਮਰਥਨ ਮੁੱਲ ਅਤੇ ਦੂਜੇ ਰਾਜਾਂ ਤੋਂ ਖਰੀਦ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਪਿਛਲੇ 8 ਸਾਲਾਂ 'ਚ ਕੀਮਤ ਅਤੇ ਮਾਤਰਾ ਬਹੁਤ ਜ਼ਿਆਦਾ ਹੈ। ਜਾਣਕਾਰੀ ਦਿੰਦਿਆਂ ਖੁਰਾਕ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਅੱਠ ਸਾਲਾਂ ਤੋਂ ਜ਼ਿਆਦਾ ਕਣਕ ਅਤੇ ਝੋਨੇ ਦੀ ਖਰੀਦ ਕੀਤੀ ਗਈ ਹੈ।

CM Bhagwant Mann: CM ਭਗਵੰਤ ਮਾਨ ਨੂੰ ਧਮਕੀ ਮਗਰੋਂ ਬਠਿੰਡਾ ਪੁਲਿਸ ਅਲਰਟ

ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦੇਣ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸੀਐਮ ਮਾਨ ਨੇ ਬਠਿੰਡਾ ਵਿੱਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਾ ਹੈ। ਇਸ ਪ੍ਰੋਗਰਾਮ ਦੇ ਮੱਦੇਨਜ਼ਰ, ਪੁਲਿਸ ਵਿਭਾਗ ਠੋਸ ਸੁਰੱਖਿਆ ਪ੍ਰਬੰਧ ਕਰਨ ਵਿੱਚ ਰੁੱਝ ਗਿਆ ਹੈ। ਦੱਸ ਦਈਏ ਕਿ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਸੀਐਮ ਮਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਆਏ ਤਾਂ ਉਨ੍ਹਾਂ 'ਤੇ ਆਰਪੀਜੀ ਹਮਲਾ ਕੀਤਾ ਜਾਵੇਗਾ।

Punjab Weather Update: 27 ਜਨਵਰੀ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ

'ਆਈ ਬਸੰਤ ਪਾਲਾ ਉਡੰਤ'! ਇਸ ਵਾਰ ਵੀ ਇਹ ਗੱਲ ਸਹੀ ਸਾਬਤ ਹੋ ਰਹੀ ਹੈ। ਇਸ ਵਾਰ 26 ਜਨਵਰੀ ਨੂੰ ਬਸੰਤ ਹੈ ਤੇ 27 ਜਨਵਰੀ ਤੋਂ ਮੌਸਫ ਸਾਫ ਹੋ ਰਿਹਾ ਹੈ। ਮੌਸਮ ਵਿਭਾਗ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 27 ਜਨਵਰੀ ਨੂੰ ਮੌਸਮ ਸਾਫ ਹੋਏਗਾ। ਇਸ ਮਗਰੋਂ ਪਾਲਾ ਘਟੇਗਾ। ਦੱਸ ਦੀਏ ਕਿ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਸ਼ ਹੋਈ, ਜਿਸ ਕਾਰਨ ਦੋਵਾਂ ਸੂਬਿਆਂ 'ਚ ਕਈ ਥਾਵਾਂ 'ਤੇ ਠੰਢ ਵਧੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਪਵੇਗਾ। ਇਸ ਤੋਂ ਬਾਅਦ 27 ਜਨਵਰੀ ਨੂੰ ਮੌਸਮ ਖੁੱਲ੍ਹੇਗਾ। ਹਾਲਾਂਕਿ 28 ਜਨਵਰੀ ਨੂੰ ਫਿਰ ਤੋਂ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਉਂਝ ਪਾਰਾ ਹੁਣ ਉੱਪਰ ਹੀ ਜਾਏਗਾ।

Punjab News: ਗਵਰਨਰ ਪੁਰੋਹਿਤ ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ 1 ਤੇ 2 ਫਰਵਰੀ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਰਹੱਦੀ ਪਿੰਡਾਂ ਦਾ ਅਰਜ਼ੀ ਦੌਰਾ ਕਰਨਗੇ। ਇਸ ਦੌਰਾਨ ਉਹ ਪਿੰਡਾਂ ਦੇ ਸਰਪੰਚਾਂ ਨਾਲ ਵੀ ਗੱਲਬਾਤ ਕਰਨਗੇ ਤੇ ਮੀਡੀਆ ਨੂੰ ਵੀ ਮੁਖਾਤਬ ਹੋਣਗੇ। ਪੰਜਾਬ ਦੇ ਗਵਰਨਰ ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ  ਤੇ ਪਠਾਨਕੋਟ ਜ਼ਿਲ੍ਹਿਆਂ ਦਾ ਦੌਰਾ ਕਰਨਗੇ। 

ਪਿਛੋਕੜ

Punjab Breaking News LIVE 25 January 2023: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ 1 ਤੇ 2 ਫਰਵਰੀ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਰਹੱਦੀ ਪਿੰਡਾਂ ਦਾ ਅਰਜ਼ੀ ਦੌਰਾ ਕਰਨਗੇ। ਇਸ ਦੌਰਾਨ ਉਹ ਪਿੰਡਾਂ ਦੇ ਸਰਪੰਚਾਂ ਨਾਲ ਵੀ ਗੱਲਬਾਤ ਕਰਨਗੇ ਤੇ ਮੀਡੀਆ ਨੂੰ ਵੀ ਮੁਖਾਤਬ ਹੋਣਗੇ। ਪੰਜਾਬ ਦੇ ਗਵਰਨਰ ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ  ਤੇ ਪਠਾਨਕੋਟ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਗਵਰਨਰ ਪੁਰੋਹਿਤ ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ, ਸਰਪੰਚਾਂ ਨਾਲ ਕਰਨਗੇ ਮੁਲਾਕਾਤ


 


ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਪਹੁੰਚੇ ਦਿੱਲੀ


Egyptian President India Visit: ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਮੰਗਲਵਾਰ (24 ਜਨਵਰੀ) ਸ਼ਾਮ ਨੂੰ ਦਿੱਲੀ ਪਹੁੰਚ ਗਏ। ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਆਪਣੇ ਦੌਰੇ ਦੌਰਾਨ ਉਹ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ। ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਪਹੁੰਚੇ ਦਿੱਲੀ


 


ਸਰਜੀਕਲ ਸਟ੍ਰਾਈਕ ਤੋਂ ਬਾਅਦ ਭਾਰਤ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦਾ ਸੀ ਪਾਕਿਸਤਾਨ


Mike Pompeo On India-Pakistan: ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਪਾਕਿਸਤਾਨ ਨੂੰ ਲੈ ਕੇ ਦਾਅਵਾ ਕੀਤਾ ਹੈ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਫਰਵਰੀ 2019 'ਚ ਬਾਲਾਕੋਟ 'ਚ ਭਾਰਤ ਦੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਭਾਰਤ 'ਤੇ ਪ੍ਰਮਾਣੂ ਹਮਲੇ ਦੀ ਤਿਆਰੀ ਕਰ ਰਿਹਾ ਸੀ। ਸਰਜੀਕਲ ਸਟ੍ਰਾਈਕ ਤੋਂ ਬਾਅਦ ਭਾਰਤ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦਾ ਸੀ ਪਾਕਿਸਤਾਨ


 


ਉੱਤਰ ਭਾਰਤ ਦੇ ਕੁਝ ਇਲਾਕਿਆਂ 'ਚ ਦੇਰ ਰਾਤ ਮੀਂਹ, ਚੱਲੀਆਂ ਤੇਜ਼ ਹਵਾਵਾਂ


Weather In India: ਦੇਰ ਰਾਤ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਚੱਲੀਆਂ। ਮੈਦਾਨੀ ਇਲਾਕਿਆਂ ਵਿੱਚ ਮੀਂਹ ਦਾ ਅਸਰ ਪਹਾੜੀ ਰਾਜਾਂ ਵਿੱਚ ਵੀ ਦੇਖਣ ਨੂੰ ਮਿਲਿਆ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਆਇਆ ਹੈ। ਰਾਜਧਾਨੀ ਦਿੱਲੀ ਦੇ ਦੱਖਣ-ਪੱਛਮੀ ਹਿੱਸਿਆਂ 'ਚ ਮੰਗਲਵਾਰ ਦੇਰ ਰਾਤ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ (25 ਜਨਵਰੀ) ਨੂੰ ਇੱਕ ਵਾਰ ਫਿਰ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਉੱਤਰ ਭਾਰਤ ਦੇ ਕੁਝ ਇਲਾਕਿਆਂ 'ਚ ਦੇਰ ਰਾਤ ਮੀਂਹ, ਚੱਲੀਆਂ ਤੇਜ਼ ਹਵਾਵਾਂ


 


ਇਨ੍ਹਾਂ ਬੱਲੇਬਾਜ਼ਾਂ ਨੇ ਵਨਡੇ ਦੀਆਂ ਲਗਾਤਾਰ 4 ਪਾਰੀਆਂ 'ਚ ਬਣਾਈਆਂ ਸਭ ਤੋਂ ਵੱਧ ਦੌੜਾਂ


India vs New Zealand 3rd ODI : ਭਾਰਤ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਨਿਊਜ਼ੀਲੈਂਡ ਖਿਲਾਫ਼ ਵਨਡੇ ਸੀਰੀਜ਼ 'ਚ ਕਾਫੀ ਦੌੜਾਂ ਬਣਾਈਆਂ। ਉਹ ਇਸ ਵਨਡੇ ਸੀਰੀਜ਼ 'ਚ 360 ਦੌੜਾਂ ਬਣਾਉਣ 'ਚ ਕਾਮਯਾਬ ਰਹੇ। ਨਿਊਜ਼ੀਲੈਂਡ ਖ਼ਿਲਾਫ਼ 2 ਸੈਂਕੜੇ ਲਗਾਉਣ ਤੋਂ ਇਲਾਵਾ ਸ਼ੁਭਮਨ ਨੇ 40 ਦੌੜਾਂ ਦੀ ਅਜੇਤੂ ਪਾਰੀ ਵੀ ਖੇਡੀ। ਇੱਥੇ ਉਸਦਾ ਸਰਵੋਤਮ ਸਕੋਰ 208 ਦੌੜਾਂ ਸੀ। ਇਸ ਤੋਂ ਪਹਿਲਾਂ ਸ਼੍ਰੀਲੰਕਾ ਖਿਲਾਫ਼ ਸੀਰੀਜ਼ 'ਚ ਵੀ ਉਨ੍ਹਾਂ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਸੀ। ਅਜਿਹੇ 'ਚ ਉਸ ਨੇ ਵਨਡੇ ਕ੍ਰਿਕਟ ਦੀਆਂ ਲਗਾਤਾਰ ਚਾਰ ਪਾਰੀਆਂ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਟਾਪ-5 ਬੱਲੇਬਾਜ਼ਾਂ 'ਚ ਆਪਣਾ ਨਾਂ ਸ਼ਾਮਲ ਕਰ ਲਿਆ ਹੈ। ਇਨ੍ਹਾਂ ਬੱਲੇਬਾਜ਼ਾਂ ਨੇ ਵਨਡੇ ਦੀਆਂ ਲਗਾਤਾਰ 4 ਪਾਰੀਆਂ 'ਚ ਬਣਾਈਆਂ ਸਭ ਤੋਂ ਵੱਧ ਦੌੜਾਂ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.