Punjab Breaking News LIVE: ਸੰਸਦ ਭਵਨ ਦੇ ਉਦਘਾਟਨੀ ਸਮਾਗਮ 'ਚ ਜਾਣਗੇ ਸੁਖਬੀਰ ਬਾਦਲ, ਤਿੰਨ ਦੇਸ਼ਾਂ ਦੀ ਯਾਤਰਾ ਤੋਂ ਪਰਤੇ PM ਮੋਦੀ, 12ਵੀਂ ਦੇ ਨਤੀਜੇ ਵੈਬਸਾਈਟ 'ਤੇ ਉਪਲਬਧ

Punjab Breaking News LIVE 25 May, 2023: ਸੰਸਦ ਭਵਨ ਦੇ ਉਦਘਾਟਨੀ ਸਮਾਗਮ 'ਚ ਜਾਣਗੇ ਸੁਖਬੀਰ ਬਾਦਲ, ਤਿੰਨ ਦੇਸ਼ਾਂ ਦੀ ਯਾਤਰਾ ਤੋਂ ਪਰਤੇ PM ਮੋਦੀ, 12ਵੀਂ ਦੇ ਨਤੀਜੇ ਵੈਬਸਾਈਟ 'ਤੇ ਉਪਲਬਧ

ABP Sanjha Last Updated: 25 May 2023 04:09 PM
Laljit Bhullar: ਆਰਸੀ ਤੇ ਡਰਾਈਵਿੰਗ ਲਾਇਸੈਂਸ 'ਚ ਦੇਰੀ ਕਰਨ ਵਾਲੇ ਅਧਿਕਾਰੀਆਂ 'ਤੇ ਹੋਏਗਾ ਐਕਸ਼ਨ : ਲਾਲਜੀਤ ਭੁੱਲਰ

 ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਆਰਸੀ ਤੇ ਡਰਾਈਵਿੰਗ ਲਾਇਸੈਂਸ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਗੱਡੀਆਂ ਦੇ ਡਰਾਈਵਿੰਗ ਲਾਇਸੈਂਸ ਤੇ ਆਰਸੀ ਤਿਆਰ ਕਰਨ ਵਾਲੀ ਕੰਪਨੀ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਪਰ ਜਿਵੇਂ ਹੀ ਅਸੀਂ ਕਿਹਾ ਕਿ ਤੁਹਾਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ, ਉਸ ਤੋਂ ਬਾਅਦ ਉਨ੍ਹਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਹੁਣ ਕੇਵਲ ਕੁਝ ਹੀ ਕੰਮ ਬਾਕੀ ਹੈ, ਜੋ 10-15 ਦਿਨਾਂ 'ਚ ਪੂਰਾ ਹੋ ਜਾਵੇਗਾ।

Bhagwant Mann Z plus security: ਸੀਐਮ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਸੀਆਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਵੇਗੀ। ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ 'Z+' ਸੀਆਰਪੀਐਫ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗਾਹੈ। ਉਨ੍ਹਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਦੀ ਸੁਰੱਖਿਆ ਹਾਸਲ ਹੈ।

Punjab Weather Today: ਮੌਸਮ ਵਿਭਾਗ ਵੱਲੋਂ 27 ਮਈ ਤੱਕ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਨੇ 27 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 29 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 27 ਤਰੀਕ ਤੱਕ ਯੈਲੋ ਅਲਰਟ ਹੈ ਤੇ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪਵੇਗਾ। ਇਸ ਦੇ ਨਾਲ ਹੀ 50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਫਤਿਹਗੜ੍ਹ ਸਾਹਿਬ, ਐਸਬੀਐਸ ਨਗਰ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਜਲੰਧਰ ਤੇ ਹੁਸ਼ਿਆਰਪੁਰ ਵਿੱਚ ਵੀ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।

Punjab News: ਲਾਲਜੀਤ ਭੁੱਲਰ ਅੱਖਾਂ ਦਾਨ ਕਰਨ ਵਾਲੇ ਬਣੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਤੇ ਕੋਰਨੀਆ ਟਰਾਂਸਪਲਾਂਟ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ ਹੈ।

PSEB Class 10th Result 2023 :ਕੱਲ੍ਹ ਹੋਏਗਾ 10ਵੀਂ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 12ਵੀਂ ਤੋਂ ਬਾਅਦ ਹੁਣ 10ਵੀਂ ਜਮਾਤ ਦਾ ਨਤੀਜਾ ( PSEB Class 10th Result 2023 ) ਐਲਾਨਣ ਦੀ ਤਿਆਰੀ ਕਰ ਲਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੂਤਰਾਂ ਮੁਤਾਬਕ 10ਵੀਂ ਜਮਾਤ ਦੇ ਨਤੀਜੇ ਭਲਕੇ 26 ਮਈ ਨੂੰ ਐਲਾਨੇ ਜਾਣਗੇ। ਉਂਝ ਬੋਰਡ ਵੱਲੋਂ ਅਜੇ ਤੱਕ ਨਤੀਜੇ ਦੇ ਸਮੇਂ ਦੀ ਪੁਸ਼ਟੀ ਨਹੀਂ ਕੀਤੀ।

PSEB Class 10th Result 2023 :ਕੱਲ੍ਹ ਹੋਏਗਾ 10ਵੀਂ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 12ਵੀਂ ਤੋਂ ਬਾਅਦ ਹੁਣ 10ਵੀਂ ਜਮਾਤ ਦਾ ਨਤੀਜਾ ( PSEB Class 10th Result 2023 ) ਐਲਾਨਣ ਦੀ ਤਿਆਰੀ ਕਰ ਲਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੂਤਰਾਂ ਮੁਤਾਬਕ 10ਵੀਂ ਜਮਾਤ ਦੇ ਨਤੀਜੇ ਭਲਕੇ 26 ਮਈ ਨੂੰ ਐਲਾਨੇ ਜਾਣਗੇ। ਉਂਝ ਬੋਰਡ ਵੱਲੋਂ ਅਜੇ ਤੱਕ ਨਤੀਜੇ ਦੇ ਸਮੇਂ ਦੀ ਪੁਸ਼ਟੀ ਨਹੀਂ ਕੀਤੀ।

Amritpal Singh Case: ਅੰਮ੍ਰਿਤਪਾਲ ਦੇ 12 ਸਾਥੀਆਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼

‘ਵਾਰਿਸ ਪੰਜਾਬ ਦੇ’ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਖਾਲਸਾ ਵਹੀਰ ਵਿੱਚ ਸ਼ਾਮਲ 12 ਸਾਥੀਆਂ ਖਿਲਾਫ ਥਾਣਾ ਖਿਲਚੀਆਂ ਵਿਖੇ ਦਰਜ ਕੀਤੇ ਗਏ ਕੇਸ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬਾਬਾ ਬਕਾਲਾ ਸਾਹਿਬ ਵਿਖੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਉਨ੍ਹਾਂ 'ਤੇ ਧਾਰਾ 279 (ਲਾਪ੍ਰਵਾਹੀ ਨਾਲ ਗੱਡੀ ਚਲਾਉਣਾ), 506 (ਜਾਨੋਂ ਮਾਰਨ ਦੀ ਧਮਕੀ), 336 (ਜਾਨ ਨੂੰ ਖਤਰੇ ਵਿੱਚ ਪਾਉਣਾ) ਤੇ 186 (ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣਾ) ਤਹਿਤ ਮੁਕੱਦਮਾ ਚਲਾਇਆ ਜਾਵੇਗਾ।

Wrestlers Protest : ਪਹਿਲਵਾਨਾਂ ਦੇ ਸਮਰਥਨ 'ਚ ਅੱਜ ਹੋਵੇਗੀ ਇੱਕ ਹੋਰ ਮਹਾਂਪੰਚਾਇਤ

ਦਿੱਲੀ ਦੇ ਜੰਤਰ-ਮੰਤਰ 'ਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਪਹਿਲਵਾਨ ਪ੍ਰਦਰਸ਼ਨ ਕਰ ਰਹੇ ਹਨ ਪਰ ਬ੍ਰਿਜ ਭੂਸ਼ਣ ਸਿੰਘ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਅੱਜ ਜੀਂਦ ਦੇ ਖਟਕੜ ਟੋਲ 'ਤੇ ਖਾਪ ਪੰਚਾਇਤਾਂ ਇਕਜੁੱਟ ਹੋਣ ਜਾ ਰਹੀਆਂ ਹਨ। ਇਸ ਦੇ ਲਈ ਖਟਕੜ ਟੋਲ 'ਤੇ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਸਾਬਕਾ ਰਾਜਪਾਲ ਸਤਿਆਪਾਲ ਮਲਿਕ, ਵਿਨੇਸ਼ ਫੋਗਾਟ, ਸਾਕਸ਼ੀ ਮਲਿਕ, ਬਜਰੰਗ ਪੂਨੀਆ ਨੂੰ ਖਾਪ ਪੰਚਾਇਤਾਂ ਉਨ੍ਹਾਂ ਦੇ ਪੱਖ 'ਚ ਇਨਸਾਫ ਦਿਵਾਉਣ ਦੀ ਮੰਗ ਕਰਨਗੀਆਂ। ਖਟਕੜ ਟੋਲ 'ਤੇ 8 ਏਕੜ ਵਿਚ ਟੈਂਟ, ਪਾਰਕਿੰਗ ਅਤੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ।

Subhash Chandra Death: ਨਿਰਦੇਸ਼ਕ ਦੀ ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼

ਭੋਜਪੁਰੀ ਫਿਲਮ ਨਿਰਦੇਸ਼ਕ ਸੁਭਾਸ਼ ਚੰਦਰ ਤਿਵਾਰੀ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਸੋਨਭੱਦਰ ਵਿੱਚ ਇੱਕ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਪਾਏ ਗਏ। ਸੁਭਾਸ਼ ਚੰਦਰ ਤਿਵਾਰੀ ਦੀ ਅਚਾਨਕ ਹੋਈ ਮੌਤ ਨੇ ਜਿੱਥੇ ਹੋਟਲ 'ਚ ਹਲਚਲ ਮਚਾ ਦਿੱਤੀ ਹੈ, ਉੱਥੇ ਹੀ ਨਿਰਦੇਸ਼ਕ ਦੀ ਮੌਤ ਦੀ ਖਬਰ ਨਾਲ ਭੋਜਪੁਰੀ ਇੰਡਸਟਰੀ 'ਚ ਵੀ ਸੋਗ ਦੀ ਲਹਿਰ ਫੈਲ ਗਈ ਹੈ।

Subhash Chandra Death: ਨਿਰਦੇਸ਼ਕ ਦੀ ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼

ਭੋਜਪੁਰੀ ਫਿਲਮ ਨਿਰਦੇਸ਼ਕ ਸੁਭਾਸ਼ ਚੰਦਰ ਤਿਵਾਰੀ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਸੋਨਭੱਦਰ ਵਿੱਚ ਇੱਕ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਪਾਏ ਗਏ। ਸੁਭਾਸ਼ ਚੰਦਰ ਤਿਵਾਰੀ ਦੀ ਅਚਾਨਕ ਹੋਈ ਮੌਤ ਨੇ ਜਿੱਥੇ ਹੋਟਲ 'ਚ ਹਲਚਲ ਮਚਾ ਦਿੱਤੀ ਹੈ, ਉੱਥੇ ਹੀ ਨਿਰਦੇਸ਼ਕ ਦੀ ਮੌਤ ਦੀ ਖਬਰ ਨਾਲ ਭੋਜਪੁਰੀ ਇੰਡਸਟਰੀ 'ਚ ਵੀ ਸੋਗ ਦੀ ਲਹਿਰ ਫੈਲ ਗਈ ਹੈ।

Punjab News: ਚੀਮਾ ਨੇ CM ਮਾਨ ਨੂੰ ਦਿੱਤੀ ਸਲਾਹ, ਪਹਿਲਾਂ 1 ਲੱਖ ਦਿੰਦੇ ਸੀ ਤੇ ਹੁਣ 51 ਹਜ਼ਾਰ ਹੀ, ਸੋ ਥੋੜ੍ਹੀ ਜਿਹੀ....

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਨਤੀਜਾ ਐਲਾਨ ਦਿੱਤਾ ਗਿਆ ਹੈ ਜਿਸ ਵਿੱਚ ਪਹਿਲੇ ਤਿੰਨ ਨੰਬਰਾਂ ਉੱਤੇ ਕੁੜੀਆਂ ਨੇ ਬਾਜ਼ੀ ਮਾਰ ਹੈ ਜਿਸ ਤੋਂ ਬਾਅਦ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸਾਬਕਾ ਸਿੱਖਿਆ ਮੰਤਰੀ ਵੱਲੋਂ ਨਾਕਾਫ਼ੀ ਦਿੱਸਿਆ ਗਿਆ ਹੈ।

Gangster Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਹੋ ਸਕਦਾ ਹੈ ਕਤਲ! ਮੰਡੋਲੀ ਜੇਲ੍ਹ ਵਿੱਚ ਕੀਤਾ ਗਿਆ ਤਬਦੀਲ

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਤਿਹਾੜ ਜੇਲ 'ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਗੈਂਗ ਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੇਲ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ।

Sukhbir Badal: ਸੁਖਬੀਰ ਬਾਦਲ ਵੱਲੋਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ 'ਚ ਜਾਣ ਦਾ ਫੈਸਲਾ

ਬੇਸ਼ੱਕ ਵਿਰੋਧੀ ਧਿਰਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਭਵਨ ਦਾ ਉਦਘਾਟਨ ਕਰਨ ਖਿਲਾਫ ਡਟ ਗਈਆਂ ਹਨ ਪਰ ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਨੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣਗੇ। 

Indian students admissions banned: ਪੰਜਾਬ ਤੇ ਹਰਿਆਣਾ ਦੇ ਵਿਦਿਆਰਥੀਆਂ 'ਤੇ ਪਾਬੰਦੀ

ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਇੱਕ ਹੋਰ ਝਟਕਾ ਹੈ। ਆਸਟਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਫ਼ਰਜ਼ੀ ਵੀਜ਼ਾ ਅਰਜ਼ੀਆਂ ਵਿੱਚ ਵਾਧੇ ਕਾਰਨ ਪੰਜਾਬ, ਹਰਿਆਣਾ ਤੇ ਕੁਝ ਹੋਰ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲੇ ਦੇਣ ’ਤੇ ਪਾਬੰਦੀ ਲਗਾ ਦਿੱਤੀ ਹੈ। ਬੀਤੇ ਮਹੀਨੇ ਵੀ ਆਸਟਰੇਲੀਆ ਦੀਆਂ ਕੁਝ ਯੂਨੀਵਰਸਿਟੀਆਂ ਨੇ ਇਨ੍ਹਾਂ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲਿਆਂ ’ਤੇ ਪਾਬੰਦੀ ਲਗਾ ਦਿੱਤੀ ਸੀ।

ਪਿਛੋਕੜ

Punjab Breaking News LIVE 25 May, 2023: ਬੇਸ਼ੱਕ ਵਿਰੋਧੀ ਧਿਰਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਭਵਨ ਦਾ ਉਦਘਾਟਨ ਕਰਨ ਖਿਲਾਫ ਡਟ ਗਈਆਂ ਹਨ ਪਰ ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਨੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣਗੇ। ਸੁਖਬੀਰ ਬਾਦਲ ਵੱਲੋਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ 'ਚ ਜਾਣ ਦਾ ਫੈਸਲਾ


 


ਤਿੰਨ ਦੇਸ਼ਾਂ ਦੀ ਯਾਤਰਾ ਤੋਂ ਪਰਤੇ PM ਮੋਦੀ - 'ਮੈਂ ਦੁਨੀਆ 'ਚ ਭਾਰਤ ਦੀ ਸਮਰੱਥਾ ਬਾਰੇ ਗੱਲ ਕਰਦਾ ਹਾਂ'


PM Modi Returned From 3 nation Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi Returned To India) ਤਿੰਨ ਦੇਸ਼ਾਂ ਦਾ ਦੌਰਾ ਕਰਕੇ ਦੇਸ਼ ਪਰਤ ਆਏ ਹਨ। ਵੀਰਵਾਰ (25 ਮਈ) ਨੂੰ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚਣ 'ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸਣੇ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ, 'ਮੈਂ ਦੁਨੀਆ ਦੇ ਦੇਸ਼ਾਂ 'ਚ ਜਾਂਦਾ ਹਾਂ, ਦੁਨੀਆ ਦੇ ਮਹਾਨ ਪੁਰਸ਼ਾਂ ਨੂੰ ਮਿਲਦਾ ਹਾਂ ਤੇ ਭਾਰਤ ਦੀ ਸਮਰੱਥਾ ਬਾਰੇ ਗੱਲ ਕਰਦਾ ਹਾਂ। ਮੈਂ ਆਪਣੇ ਦੇਸ਼ ਦੀ ਮਹਾਨ ਸੰਸਕ੍ਰਿਤੀ ਦੀ ਵਡਿਆਈ ਕਰਦਿਆਂ ਆਪਣੀਆਂ ਅੱਖਾਂ ਨੀਵੀਆਂ ਨਹੀਂ ਕਰਦਾ। ਮੈਂ ਅੱਖਾਂ ਮਿਲਾ ਕੇ ਗੱਲ ਕਰਦਾ ਹਾਂ।' ਤਿੰਨ ਦੇਸ਼ਾਂ ਦੀ ਯਾਤਰਾ ਤੋਂ ਪਰਤੇ PM ਮੋਦੀ - 'ਮੈਂ ਦੁਨੀਆ 'ਚ ਭਾਰਤ ਦੀ ਸਮਰੱਥਾ ਬਾਰੇ ਗੱਲ ਕਰਦਾ ਹਾਂ


 


ਅਮਰੀਕਾ 'ਚ ਭਾਰਤੀ ਮੁੰਡੇ ਦਾ ਖਤਰਨਾਕ ਕਾਰਾ! 


Indian boy hit truck in barrier of White House: ਅਮਰੀਕਾ ਵਿੱਚ ਭਾਰਤੀ ਮੂਲ ਦੇ ਲੜਕੇ ਨੇ ਵੱਡਾ ਕਾਰਾ ਕੀਤਾ ਹੈ। ਇਸ ਮਗਰੋਂ ਜਾਂਚ ਏਜੰਸੀਆਂ ਵੀ ਅਲਰਟ ਹੋ ਗਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਮੂਲ ਦੇ 19 ਸਾਲਾ ਲੜਕੇ ਨੇ ਕਿਰਾਏ ’ਤੇ ਲਏ ਯੂ-ਹੌਲ ਟਰੱਕ ਨਾਲ ਇੱਥੇ ਸਥਿਤ ਵਾਈਟ ਹਾਊਸ ਦੇ ਬੈਰੀਅਰ ਵਿੱਚ ਜਾਣਬੁੱਝ ਕੇ ਟੱਕਰ ਮਾਰ ਦਿੱਤੀ। ਉਸ ਨੇ ਮਗਰੋਂ ਪੁਲਿਸ ਨੂੰ ਦੱਸਿਆ ਕਿ ਉਹ ਵਾਈਟ ਹਾਊਸ ਦੇ ਅੰਦਰ ਜਾ ਕੇ ‘ਸੱਤਾ ’ਤੇ ਕਾਬਜ਼’ ਹੋਣਾ ਤੇ ਰਾਸ਼ਟਰਪਤੀ ਜੋਅ ਬਾਇਡਨ ਨੂੰ ‘ਮਾਰਨਾ’ ਚਾਹੁੰਦਾ ਹੈ। ਪੁਲਿਸ ਨੇ ਸਾਈ ਵਰਸ਼ਿਤ ਕੰਦੁਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  ਅਮਰੀਕਾ 'ਚ ਭਾਰਤੀ ਮੁੰਡੇ ਦਾ ਖਤਰਨਾਕ ਕਾਰਾ!


 


ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਝਟਕਾ


Australian Universities banned admissions Indian students: ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਇੱਕ ਹੋਰ ਝਟਕਾ ਹੈ। ਆਸਟਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਫ਼ਰਜ਼ੀ ਵੀਜ਼ਾ ਅਰਜ਼ੀਆਂ ਵਿੱਚ ਵਾਧੇ ਕਾਰਨ ਪੰਜਾਬ, ਹਰਿਆਣਾ ਤੇ ਕੁਝ ਹੋਰ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲੇ ਦੇਣ ’ਤੇ ਪਾਬੰਦੀ ਲਗਾ ਦਿੱਤੀ ਹੈ। ਬੀਤੇ ਮਹੀਨੇ ਵੀ ਆਸਟਰੇਲੀਆ ਦੀਆਂ ਕੁਝ ਯੂਨੀਵਰਸਿਟੀਆਂ ਨੇ ਇਨ੍ਹਾਂ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲਿਆਂ ’ਤੇ ਪਾਬੰਦੀ ਲਗਾ ਦਿੱਤੀ ਸੀ। ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਝਟਕਾ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.