Punjab Breaking News LIVE: ਵਿਜੀਲੈਂਸ ਬਿਊਰੋ ਦੀ ਰਾਡਾਰ 'ਤੇ ਓਪੀ ਸੋਨੀ, ਪ੍ਰਾਈਵੇਟ ਬੱਸਾਂ ’ਤੇ ਸ਼ਿਕੰਜਾ, ਸਰਕਾਰ ਦੇ ਝੁਕਣ ਮਗਰੋਂ ਕਿਸਾਨ ਮੰਨੇ, ਰਾਘਵ ਚੱਢਾ ਨੂੰ ਹਾਈਕੋਰਟ ਤੋਂ ਰਾਹਤ, ਰਾਮ ਰਹੀਮ ਦਾ ਨਵਾਂ ਗਾਣਾ
Punjab Breaking News, 25 November 2022 LIVE Updates: ਵਿਜੀਲੈਂਸ ਬਿਊਰੋ ਦੀ ਰਾਡਾਰ 'ਤੇ ਓਪੀ ਸੋਨੀ, ਪ੍ਰਾਈਵੇਟ ਬੱਸਾਂ ’ਤੇ ਸ਼ਿਕੰਜਾ, ਸਰਕਾਰ ਦੇ ਝੁਕਣ ਮਗਰੋਂ ਕਿਸਾਨ ਮੰਨੇ, ਰਾਘਵ ਚੱਢਾ ਨੂੰ ਹਾਈਕੋਰਟ ਤੋਂ ਰਾਹਤ
LIVE
Background
Punjab Breaking News, 25 November 2022 LIVE Updates: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ (Former Deputy Chief Minister OP Soni) ਨੂੰ ਤਲਬ ਕਰ ਲਿਆ ਹੈ। ਵਿਜੀਲੈਂਸ ਬਿਊਰੋ (Vigilance Bureau) ਦੀ ਟੀਮ ਸ਼ਨੀਵਾਰ ਨੂੰ ਅੰਮ੍ਰਿਤਸਰ ਵਿਖੇ ਓਪੀ ਸੋਨੀ ਤੋਂ ਪੁੱਛਗਿੱਛ ਕੀਤੀ ਜਾਏਗੀ। ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਵੱਧ ਆਮਦਨ ਦੇ ਮੁੱਦੇ ’ਤੇ ਓਪੀ ਸੋਨੀ ਨੂੰ ਤਲਬ ਕੀਤਾ ਹੈ। ਦੱਸ ਦਈਏ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਓਪੀ ਸੋਨੀ ਦੀ ਆਮਦਨ ਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ। ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਨੇ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਇਸ ਕੇਸ ਦੀ ਗੁਪਤ ਤਰੀਕੇ ਨਾਲ ਪੜਤਾਲ ਕਰਨ ਵਿੱਚ ਜੁਟੀ ਹੋਈ ਸੀ। ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤਲਬ
ਪ੍ਰਾਈਵੇਟ ਬੱਸਾਂ ’ਤੇ ਲਗਾਮ ਲਾਉਣ ਦੀ ਤਿਆਰੀ 'ਚ ਸਰਕਾਰ, ਟਰਾਂਸਪੋਰਟ ਵਿਭਾਗ ਦਾ ਐਕਸ਼ਨ
ਪੰਜਾਬ ਟਰਾਂਸਪੋਰਟ ਵਿਭਾਗ ਨੇ 806 ਗੈਰ-ਕਾਨੂੰਨੀ ਤੌਰ 'ਤੇ ਵਧਾਏ ਬੱਸ ਪਰਮਿਟਾਂ ਨੂੰ ਰੱਦ ਕਰਨ ਮਗਰੋਂ ਇੱਕ ਵਾਰ ਫਿਰ ਨਿੱਜੀ ਬੱਸ ਅਪਰੇਟਰਾਂ ਦੇ ਪਰਮਿਟਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਭਾਗ ਨੇ ਸਾਰੇ ਆਰਟੀਏ ਨੂੰ ਪੱਤਰ ਭੇਜ ਕੇ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਜਾਰੀ ਕੀਤੇ ਛੋਟੀ ਤੇ ਲੰਬੀ ਦੂਰੀ ਦੇ ਪਰਮਿਟਾਂ ਦੀ ਸੂਚੀ ਮੰਗੀ ਹੈ। ਭਾਵੇਂ ਵਿਭਾਗ ਨੇ ਇਸ ਕਾਰਵਾਈ ਨੂੰ ਪ੍ਰਾਈਵੇਟ ਅਪਰੇਟਰਾਂ ਦੀਆਂ ਬੇਨਿਯਮੀਆਂ ਦੀ ਜਾਂਚ ਕਰਾਰ ਦਿੱਤਾ ਹੈ ਪਰ ਸੂਤਰ ਕੁਝ ਹੋਰ ਹੀ ਦੱਸ ਰਹੇ ਹਨ। ਉਨ੍ਹਾਂ ਅਨੁਸਾਰ ਇਸ ਫੈਸਲੇ ਰਾਹੀਂ ਸਿਆਸੀ ਆਗੂਆਂ ਦੀਆਂ ਬੱਸ ਕੰਪਨੀਆਂ ਨੂੰ ਦਿੱਤੇ ਗਏ ਪਰਮਿਟਾਂ ਤੇ ਉਨ੍ਹਾਂ ਰਾਹੀਂ ਵਿਸ਼ੇਸ਼ ਤੇ ਕਮਾਈ ਵਾਲੇ ਰੂਟਾਂ ਦੀ ਅਲਾਟਮੈਂਟ ਤੇ ਸਮਾਂ ਸਾਰਣੀ ਵਿੱਚ ਉਨ੍ਹਾਂ ਦੀਆਂ ਬੱਸਾਂ ਨੂੰ ਭੀੜਭਾੜ ਵਾਲੇ ਸਮੇਂ ਲਈ ਤਰਜੀਹ ਦੇਣ ਦੀ ਜਾਂਚ ਕੀਤੀ ਜਾਵੇਗੀ। ਪ੍ਰਾਈਵੇਟ ਬੱਸਾਂ ’ਤੇ ਲਗਾਮ ਲਾਉਣ ਦੀ ਤਿਆਰੀ 'ਚ ਸਰਕਾਰ, ਟਰਾਂਸਪੋਰਟ ਵਿਭਾਗ ਦਾ ਐਕਸ਼ਨ
ਫਰੀਦਕੋਟ 'ਚ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਸਮਾਪਤ
ਪੰਜਾਬ ਦੇ ਫਰੀਦਕੋਟ 'ਚ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਡੱਲੇਵਾਲ ਨੂੰ ਮਨਾਉਣ ਲਈ ਲਗਾਤਾਰ ਯਤਨ ਕਰ ਰਹੇ ਸਨ। 24/25 ਨਵੰਬਰ ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਅਤੇ ਜਗਜੀਤ ਸਿੰਘ ਡੱਲੇਵਾਲ ਵਿਚਕਾਰ ਸਮਝੌਤਾ ਹੋਇਆ। ਕਿਸਾਨਾਂ ਨਾਲ ਖੇਤੀਬਾੜੀ ਮੰਤਰੀ ਦੀ ਮੀਟਿੰਗ ਕਰੀਬ ਡੇਢ ਘੰਟੇ ਤੱਕ ਚੱਲੀ। ਸਰਕਾਰ ਨੇ ਕੁਝ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨਾਲ 16 ਦਸੰਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਇਸ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਨੇ ਖੇਤੀਬਾੜੀ ਮੰਤਰੀ ਧਾਲੀਵਾਲ ਦੇ ਹੱਥੋਂ ਜੂਸ ਪੀ ਕੇ ਮਰਨ ਵਰਤ ਸਮਾਪਤ ਕੀਤਾ। ਫਰੀਦਕੋਟ 'ਚ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਸਮਾਪਤ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਘਵ ਚੱਢਾ ਦੀ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਕੀਤਾ ਨਿਪਟਾਰਾ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਵੱਲੋਂ ਗਠਿਤ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਰਾਘਵ ਚੱਢਾ ਦੀ ਨਿਯੁਕਤੀ ਦੇ ਹੁਕਮਾਂ ਅਤੇ ਸ਼ਰਤਾਂ ਬਾਰੇ ਅਦਾਲਤ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਪਟੀਸ਼ਨਰ ਜੇਕਰ ਚਾਹੇ ਤਾਂ ਇਸ ਨੂੰ ਚੁਣੌਤੀ ਦੇ ਸਕਦਾ ਹੈ। ਇਸ ਦੇ ਲਈ ਉਹ ਹੋਰ ਕਾਨੂੰਨੀ ਪ੍ਰਕਿਰਿਆ ਨੂੰ ਨਵੇਂ ਸਿਰੇ ਤੋਂ ਅਪਣਾਉਣ ਲਈ ਵੀ ਆਜ਼ਾਦ ਹੈ। ਇਸ ਤੋਂ ਬਾਅਦ ਪਟੀਸ਼ਨਰ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਪਟੀਸ਼ਨ ਵਾਪਸ ਲੈਣ ਦੀ ਬੇਨਤੀ ਕੀਤੀ। ਇਸ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਘਵ ਚੱਢਾ ਦੀ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਕੀਤਾ ਨਿਪਟਾਰਾ
ਸੁਨਾਰੀਆ ਜੇਲ੍ਹ ਵਾਪਸੀ ਤੋਂ ਪਹਿਲਾਂ ਰਾਮ ਰਹੀਮ ਦਾ 'ਚੈਟ ਪੇ ਚੈਟ' 'ਤੇ ਤੀਜਾ ਗਾਣਾ ਲਾਂਚ
ਰਾਮ ਰਹੀਮ ਦੀ ਸੁਨਾਰੀਆ ਜੇਲ੍ਹ ਵਾਪਸੀ ਤੋਂ ਪਹਿਲਾਂ ਆਪਣਾ ਤੀਜਾ ਗੀਤ ਲਾਂਚ ਕੀਤਾ। ਵੀਰਵਾਰ ਰਾਤ ਕਰੀਬ 12 ਵਜੇ ਨਵਾਂ ਗੀਤ 'ਚੈਟ ਪੇ ਚੈਟ' ਲਾਂਚ ਕੀਤਾ। ਇਸ ਗੀਤ 'ਚ ਰਾਮ ਰਹੀਮ ਮੋਬਾਇਲ ਅਤੇ ਡਿਜ਼ੀਟਲ ਗੈਜੇਟਸ ਦੇ ਸਰੀਰ 'ਤੇ ਹੋਣ ਵਾਲੇ ਪ੍ਰਭਾਵਾਂ ਦੇ ਨੁਕਸਾਨ ਦੱਸ ਰਹੇ ਹਨ। ਰਾਮ ਰਹੀਮ ਪਰਿਵਾਰ 'ਚ ਇਕ-ਦੂਜੇ ਨਾਲ ਸਮਾਂ ਬਿਤਾਉਣ ਦਾ ਸੰਦੇਸ਼ ਦੇ ਰਹੇ ਹਨ। ਇਸ ਨੂੰ ਯੂਟਿਊਬ 'ਤੇ ਕਰੀਬ 6.5 ਲੱਖ ਲੋਕਾਂ ਨੇ ਦੇਖਿਆ। ਤੀਜੇ ਗੀਤ 'ਚ ਰਾਮ ਰਹੀਮ ਖੁਦ ਵੀ ਐਕਟਿੰਗ ਕਰ ਰਹੇ ਹਨ। ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਖਤਮ ਹੋ ਗਈ ਹੈ ਅਤੇ ਉਹ ਅੱਜ ਸੁਨਾਰੀਆ ਜੇਲ ਪਰਤ ਸਕਦਾ ਹੈ। ਸੁਨਾਰੀਆ ਜੇਲ੍ਹ ਵਾਪਸੀ ਤੋਂ ਪਹਿਲਾਂ ਰਾਮ ਰਹੀਮ ਦਾ 'ਚੈਟ ਪੇ ਚੈਟ' 'ਤੇ ਤੀਜਾ ਗਾਣਾ ਲਾਂਚ
Jammu-Kashmir: ਜੰਮੂ ਦੇ ਡੋਡਾ ਤੋਂ ਰਾਮਬਨ ਜਾ ਰਹੀ ਬੱਸ 'ਚੋਂ ਮਿਲਿਆ ਸ਼ੱਕੀ ਪੈਕਟ
ਜੰਮੂ ਦੇ ਰਾਮਬਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਥੋਂ ਦੀ ਇੱਕ ਬੱਸ ਵਿੱਚੋਂ ਇੱਕ ਸ਼ੱਕੀ ਪੈਕੇਟ ਮਿਲਿਆ ਹੈ। ਬੱਸ ਡੋਡਾ ਤੋਂ ਰਾਮਬਨ ਜਾ ਰਹੀ ਸੀ। ਨਾਕੇ 'ਤੇ ਚੈਕਿੰਗ ਦੌਰਾਨ ਬੱਸ 'ਚੋਂ ਇਹ ਸ਼ੱਕੀ ਪੈਕਟ ਮਿਲਣ ਦਾ ਸਮਾਚਾਰ ਹੈ। ਸ਼ੱਕੀ ਪੈਕਟ 'ਚ ਆਈਈਡੀ ਹੋਣ ਦਾ ਸ਼ੱਕ ਵੀ ਪ੍ਰਗਟਾਇਆ ਗਿਆ ਹੈ। ਪੈਕਟ ਦੀ ਜਾਂਚ ਲਈ ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ। ਪੈਕੇਟ ਦੀ ਜਾਂਚ ਕੀਤੀ ਜਾ ਰਹੀ ਹੈ।
law and order: ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ
ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਮੋੜ ਮੰਡੀ ਵਿੱਚ ਸ਼ੁੱਕਰਵਾਰ ਸਵੇਰੇ ਦੋ ਕਾਰ ਸਵਾਰ ਨੌਜਵਾਨ ਇੱਕ ਆੜ੍ਹਤੀਏ ਦੀ ਦੁਕਾਨ ਤੋਂ ਪੰਜ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਮੌੜ ਮੰਡੀ ਦੇ ਰਹਿਣ ਵਾਲੇ ਵਿਜੇ ਕੁਮਾਰ ਨਾਮਕ ਆੜ੍ਹਤੀਆ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਦੇ ਹੇਠਾਂ ਬਣੀ ਦੁਕਾਨ ਖੋਲ੍ਹੀ ਹੋਈ ਸੀ। ਜਦੋਂ ਉਹ ਦੁਕਾਨ ਦੀ ਸਫ਼ਾਈ ਕਰ ਰਿਹਾ ਸੀ ਤਾਂ ਦੋ ਨੌਜਵਾਨ ਆਈ-20 ਕਾਰ 'ਤੇ ਸਵਾਰ ਹੋ ਕੇ ਆਏ ਅਤੇ ਹਥਿਆਰਾਂ ਦੇ ਜ਼ੋਰ 'ਤੇ ਦੁਕਾਨ ਦੇ ਅੰਦਰ ਰੱਖਿਆ ਬਾਕਸ ਖੋਲ੍ਹ ਕੇ ਪੰਜ ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ|
Arvind Kejriwal : 'ਇੱਕ ਦਿਨ ਲਈ ਸੀਬੀਆਈ-ਈਡੀ ਮੇਰੇ ਹਵਾਲੇ ਕਰੋ, ਅੱਧੀ ਭਾਜਪਾ ਜੇਲ੍ਹ ਵਿੱਚ ਹੋਵੇਗੀ'
ਦਿੱਲੀ ਐਮਸੀਡੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸੱਤਵੇਂ ਆਸਮਾਨ 'ਤੇ ਹੈ। ਚੋਣਾਂ ਜਿੱਤਣ ਲਈ ਹਰ ਪਾਰਟੀ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਪਿਛਲੇ 15 ਸਾਲਾਂ ਤੋਂ ਐਮਸੀਡੀ ਵਿੱਚ ਸੱਤਾ ਵਿੱਚ ਹੈ ਅਤੇ ਇਸ ਵਾਰ ਵਾਪਸੀ ਲਈ ਸੰਘਰਸ਼ ਕਰ ਰਹੀ ਹੈ। ਭਾਜਪਾ ਨੂੰ ਆਮ ਆਦਮੀ ਪਾਰਟੀ ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, 'ਇੱਕ ਦਿਨ ਲਈ ਸੀਬੀਆਈ-ਈਡੀ ਨੂੰ ਮੇਰੇ ਹਵਾਲੇ ਕਰ ਦਿਓ, ਅੱਧੀ ਭਾਜਪਾ ਜੇਲ੍ਹ ਵਿੱਚ ਹੋਵੇਗੀ।'
Punjab Police: ਪੁਲਿਸ ਚੋਂ ਰਿਸ਼ਵਤਖੋਰੀ ਖ਼ਤਮ ਕਰਨ ਲਈ ਐਕਸ਼ਨ !
ਪੰਜਾਬ ਵਿੱਚ ਨਸ਼ਾ ਤਸਕਰੀ, ਗੰਨ ਕਲਚਰ ਅਤੇ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਚੌਕਸ ਹੈ। ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਤੋਂ ਬਾਅਦ ਹੁਣ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੁਲਿਸ ਫੋਰਸ ਵਿੱਚ ਰਿਸ਼ਵਤਖੋਰੀ ਨੂੰ ਰੋਕਣ ਲਈ ਇੱਕ ਹੈਲਪਲਾਈਨ ਨੰਬਰ +91-7696-181-181 ਜਾਰੀ ਕੀਤਾ ਹੈ। ਇਸ ਨੰਬਰ 'ਤੇ ਕਾਲ ਕਰਕੇ ਜਾਂ ਮੈਸੇਜ ਭੇਜ ਕੇ ਰਿਪੋਰਟ ਕੀਤੀ ਜਾ ਸਕਦੀ ਹੈ। ਪੁਲਿਸ ਅਧਿਕਾਰੀ ਤੁਰੰਤ ਕਾਰਵਾਈ ਕਰਨਗੇ।
Khalsa Aid: ਮੂਸੇਵਾਲੇ ਦੇ ਮਾਪਿਆਂ ਨੇ ਕੀਤੀ 'ਖਾਲਸਾ ਏਡ' ਦੇ ਮੁਖੀ ਨਾਲ ਮੁਲਾਕਾਤ
ਬੇਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦੇ ਹੋਏ ਪ੍ਰਸਿੱਧ ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਤਨੀ ਚਰਨ ਕੌਰ ਦੇ ਨਾਲ "ਖਾਲਸਾ ਏਡ" (Khalsa Aid) ਦੇ ਮੁਖੀ ਰਵੀ ਸਿੰਘ ਨਾਲ ਮੁਲਾਕਾਤ ਕੀਤੀ। "ਖਾਲਸਾ ਏਡ" ਦੁਨੀਆ ਭਰ ਵਿੱਚ ਕੁਦਰਤੀ ਤੇ ਮਨੁੱਖੀ ਆਫ਼ਤਾਂ ਦੇ ਪੀੜਤਾਂ ਦੀ ਮਦਦ ਲਈ ਜਾਣੀ ਜਾਂਦੀ ਹੈ। ਬਲਕੌਰ ਸਿੰਘ ਤੇ ਉਨ੍ਹਾਂ ਦੀ ਪਤਨੀ ਦੀਆਂ ਤਸਵੀਰਾਂ ਰੋਜ਼ਾਨਾ ਵਾਇਰਲ ਹੋ ਰਹੀਆਂ ਹਨ। ਇਸੇ ਕੜੀ 'ਚ ਵੀਰਵਾਰ ਨੂੰ ਦੋਵਾਂ ਨੇ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਤਸਵੀਰਾਂ ਪੋਸਟ ਕੀਤੀਆਂ ਹਨ।