ਪੜਚੋਲ ਕਰੋ

Punjab Breaking News LIVE: ਪੀਐਮ ਮੋਦੀ ਨੇ 'ਮਨ ਕੀ ਬਾਤ' 'ਚ ਪੰਜਾਬੀਆਂ ਲਈ ਕੀਤਾ ਵੱਡਾ ਐਲਾਨ, ਕਿਸਾਨ 3 ਅਕਤੂਬਰ ਨੂੰ ਸੜਕਾਂ 'ਤੇ ਵਿਖਾਉਣਗੇ ਦਮ, ਮੀਂਹ ਨੇ ਪੰਜਾਬ 'ਚ ਮਚਾਇਆ ਕਹਿਰ, 28 ਹਜ਼ਾਰ ਹੋਰ ਮੁਲਾਜ਼ਮ ਹੋਣਗੇ ਪੱਕੇ

Punjab Breaking News, 25 September 2022 LIVE Updates: ਪੀਐਮ ਮੋਦੀ ਨੇ 'ਮਨ ਕੀ ਬਾਤ' 'ਚ ਪੰਜਾਬੀਆਂ ਲਈ ਕੀਤਾ ਵੱਡਾ ਐਲਾਨ, ਕਿਸਾਨ 3 ਅਕਤੂਬਰ ਨੂੰ ਸੜਕਾਂ 'ਤੇ ਵਿਖਾਉਣਗੇ ਦਮ, ਮੀਂਹ ਨੇ ਪੰਜਾਬ 'ਚ ਮਚਾਇਆ ਕਹਿਰ

LIVE

Key Events
Punjab Breaking News LIVE: ਪੀਐਮ ਮੋਦੀ ਨੇ 'ਮਨ ਕੀ ਬਾਤ' 'ਚ ਪੰਜਾਬੀਆਂ ਲਈ ਕੀਤਾ ਵੱਡਾ ਐਲਾਨ, ਕਿਸਾਨ 3 ਅਕਤੂਬਰ ਨੂੰ ਸੜਕਾਂ 'ਤੇ ਵਿਖਾਉਣਗੇ ਦਮ, ਮੀਂਹ ਨੇ ਪੰਜਾਬ 'ਚ ਮਚਾਇਆ ਕਹਿਰ, 28 ਹਜ਼ਾਰ ਹੋਰ ਮੁਲਾਜ਼ਮ ਹੋਣਗੇ ਪੱਕੇ

Background

Punjab Breaking News, 25 September 2022 LIVE Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅੱਜ 'ਮਨ ਕੀ ਬਾਤ' ਵਿੱਚ ਭਗਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਇਹ ਗੱਲ ਦੱਸੀ। ਪ੍ਰਧਾਨ ਮੰਤਰੀ ਦਫਤਰ ਵੱਲੋਂ ਟਵੀਟ ਕੀਤਾ ਗਿਆ, "ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।" ਪੀਐਮ ਮੋਦੀ ਨੇ 'ਮਨ ਕੀ ਬਾਤ' 'ਚ ਕੀਤਾ ਵੱਡਾ ਐਲਾਨ, ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਹੋਏਗਾ

ਦੇਸ਼ ਭਰ 'ਚ 3 ਅਕਤੂਬਰ ਨੂੰ ਮੋਦੀ ਸਰਕਾਰ ਖਿਲਾਫ ਸੜਕਾਂ 'ਤੇ ਉੱਤਰਣਗੇ ਕਿਸਾਨ

 ਸੰਯੁਕਤ ਕਿਸਾਨ ਮੋਰਚਾ ਕੇਂਦਰ ਵਿੱਚਲੀ ਮੋਦੀ ਸਰਕਾਰ ਨੂੰ ਘੇਰਨ ਲਈ ਮੁੜ ਸਰਗਰਮ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ਮੌਕੇ 3 ਅਕਤੂਬਰ ਨੂੰ ਦੇਸ਼ ਭਰ ’ਚ ਬੀਜੇਪੀ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕਰਕੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ 29 ਸਤੰਬਰ ਨੂੰ ਚੱਕਾ ਜਾਮ ਕੀਤਾ ਜਾਵੇਗਾ। ਦੇਸ਼ ਭਰ 'ਚ 3 ਅਕਤੂਬਰ ਨੂੰ ਮੋਦੀ ਸਰਕਾਰ ਖਿਲਾਫ ਸੜਕਾਂ 'ਤੇ ਉੱਤਰਣਗੇ ਕਿਸਾਨ

 ਬੇਮੌਸਮੇ ਮੀਂਹ ਨੇ ਪੰਜਾਬ 'ਚ ਮਚਾਇਆ ਕਹਿਰ, ਝਾੜ 'ਤੇ ਅਸਰ ਪੈਣ ਦਾ ਡਰ

ਪੰਜਾਬ ਵਿੱਚ ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨੇ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਕਈ ਥਾਵਾਂ 'ਤੇ ਝੋਨੇ ਦੀ ਫਸਲ ਵਿੱਛ ਗਈ ਹੈ। ਇਸ ਨਾਲ ਝਾੜ ਉੱਪਰ ਅਸਰ ਪੈਣ ਦਾ ਖਦਸ਼ਾ ਹੈ। ਖੇਤੀ ਵਿਭਾਗ ਦੇ ਡਾਇਰੈਕਟਰ ਗੁਰਬਿੰਦਰ ਸਿੰਘ ਨੇ ਮੰਨਿਆ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਦਾ ਬਣਿਆ ਰਿਹਾ ਤਾਂ ਫਸਲਾਂ ’ਤੇ ਅਸਰ ਪਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਮੌਸਮ ਸਾਫ ਹੋ ਜਾਂਦਾ ਹੈ ਤਾਂ ਕਾਫੀ ਬਚਾਅ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਮੀ ਕਰਕੇ ਫੰਗਸ ਦਾ ਡਰ ਹੈ ਤੇ ਦਾਣੇ ਵੀ ਕਾਲੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਲੰਘੇ ਦਿਨ ਬਾਰਸ਼ ਘੱਟ ਹੋਈ ਹੈ ਪਰ ਸ਼ਨੀਵਾਰ ਦੀ ਬਾਰਸ਼ ਨੇ ਕਿਸਾਨਾਂ ਨੂੰ ਫਿਕਰਮੰਦ ਕਰ ਦਿੱਤਾ ਹੈ।  ਬੇਮੌਸਮੇ ਮੀਂਹ ਨੇ ਪੰਜਾਬ 'ਚ ਮਚਾਇਆ ਕਹਿਰ, ਝਾੜ 'ਤੇ ਅਸਰ ਪੈਣ ਦਾ ਡਰ

28 ਹਜ਼ਾਰ ਹੋਰ ਮੁਲਾਜ਼ਮ ਹੋਣਗੇ ਪੱਕੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕੁਝ ਮੁਲਾਜ਼ਮ ਪੱਕੇ ਕੀਤੇ ਗਏ ਹਨ ਪਰ ਸਰਕਾਰ 28 ਹਜ਼ਾਰ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਜਾ ਰਹੀ ਹੈ, ਜਿਸ ਸਬੰਧੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰੁਜ਼ਗਾਰ ਦੇਣ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਨੇੜ ਭਵਿੱਖ ਵਿੱਚ ਹੋਰ ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ ਜਾਵੇਗਾ ਤੇ ਇਸ ਲਈ ਮੁੱਢਲੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ।  28 ਹਜ਼ਾਰ ਹੋਰ ਮੁਲਾਜ਼ਮ ਹੋਣਗੇ ਪੱਕੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਮੁੜ ਖੜਕ ਸਕਦਾ ਡੰਡਾ-ਸੋਟਾ

 ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਮੁੜ ਤਣਾਅ ਵਾਲਾ ਮਾਹੌਲ ਬਣ ਸਕਦਾ ਹੈ। ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਮਗਰੋਂ ਚਰਚਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਦਾ ਕਬਜ਼ਾ ਲਿਆ ਜਾ ਸਕਦਾ ਹੈ। ਉਧਰ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਦੀ ਪੁਰਾਣੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਥਿਤੀ ਵਿੱਚ ਸਿੱਖ ਕੌਮ ਸੰਘਰਸ਼ ਲਈ ਮਜਬੂਰ ਹੋਵੇਗੀ। ਉਨ੍ਹਾਂ ਹਰਿਆਣਾ ਦੇ ਗੁਰਦੁਆਰਿਆ ਦਾ ਪ੍ਰਬੰਧ ਜਬਰੀ ਖੋਹਣ ਖ਼ਿਲਾਫ਼ ਵੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ 30 ਸਤੰਬਰ ਨੂੰ ਸੱਦੀ ਗਈ ਹੈ। ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਮੁੜ ਖੜਕ ਸਕਦਾ ਡੰਡਾ-ਸੋਟਾ

16:02 PM (IST)  •  25 Sep 2022

Ludhiana News: ਦੁਕਾਨਦਾਰ ਨੂੰ ਬੁਰੀ ਤਰ੍ਹਾਂ ਕੁੱਟ ਰਿਹਾ ਸਹਾਇਕ ਪੁਲਿਸ ਕਮਿਸ਼ਨਰ

ਲੁਧਿਆਣਾ ਉੱਪਰ ਇੱਕ ਵਾਰ ਮੁੜ ਸਵਾਲ ਉੱਠੇ ਹਨ। ਪੁਲਿਸ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੁਲਿਸ ਅਧਿਕਾਰੀ ਕਿਸੇ ਨੂੰ ਕੁੱਟਦਾ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅਫਸਰ ਲੁਧਿਆਣਾ ਉੱਤਰੀ ਦਾ ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਹੈ। ਏਸੀਪੀ ਵੱਲੋਂ ਇੱਥੇ ਇੱਕ ਦੁਕਾਨਦਾਰ ਨੂੰ ਕੁੱਟਿਆ ਜਾ ਰਿਹਾ ਹੈ। ਇਸ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ। ਇਹ ਘਟਨਾ ਵੀਰਵਾਰ ਰਾਤ ਨੂੰ ਸਲੇਮ ਟਾਬਰੀ ਨੇੜੇ ਜੀਟੀ ਰੋਡ ’ਤੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਜਿਸ ਵਿੱਚ ਏਸੀਪੀ ਮਨਿੰਦਰ ਬੇਦੀ ਦੁਕਾਨਦਾਰ ਨੂੰ ਡੰਡੇ ਨਾਲ ਕੁੱਟਦਾ ਦਿਖਾਈ ਦੇ ਰਿਹਾ ਹੈ ਜਦਕਿ ਦੋ ਹੋਰ ਪੁਲਿਸ ਵਾਲੇ ਵੀ ਉਸ ਦੇ ਨੇੜੇ ਖਲੋਤੇ ਹਨ। 

15:24 PM (IST)  •  25 Sep 2022

Punjab news: ਘਟੀਆ ਖਾਣ ਵਾਲੀਆਂ ਚੀਜ਼ਾਂ ਦੀ ਵਿਕਰੀ 'ਤੇ ਭਗਵੰਤ ਮਾਨ ਸਰਕਾਰ ਦੀ ਬਾਜ਼ ਅੱਖ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ, ਅੱਜ ਐਤਵਾਰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਫੂਡ ਸੇਫਟੀ ਵਿੰਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਦਾ ਸਾਮਾਨ ਵੇਚਣ ਵਾਲੇ ਵਿਕਰੇਤਾਵਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋਂ ਕੋਈ ਵੀ ਗ਼ਲਤ ਜਾਂ ਨਾ ਖਾਣ ਯੋਗ ਵਸਤੂ ਲੋਕਾਂ ਤੱਕ ਪੁਹੰਚਣ ਤੋਂ ਰੋਕੀ ਜਾ ਸਕੇ ਤੇ ਲੋਕਾਂ ਦੀ ਸਿਹਤ ਤੰਦਰੁਸਤ ਰਹਿ ਸਕੇ। 

15:07 PM (IST)  •  25 Sep 2022

IND vs AUS Match: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਆਰ ਪਾਰ ਦੀ ਲੜਾਈ

ਭਾਰਤ ਤੇ ਆਸਟ੍ਰੇਲੀਆ ਦੀਆਂ ਟੀਮਾਂ (IND vs AUS) ਅੱਜ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਇਹ ਆਖਰੀ ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਫਿਲਹਾਲ ਦੋਵੇਂ ਟੀਮਾਂ ਸੀਰੀਜ਼ 'ਚ 1-1 ਨਾਲ ਬਰਾਬਰੀ 'ਤੇ ਹਨ, ਇਸ ਲਈ ਹੈਦਰਾਬਾਦ 'ਚ ਹੋਣ ਵਾਲੇ ਇਸ ਮੈਚ ਦੇ ਨਤੀਜੇ 'ਤੇ ਹੀ ਸੀਰੀਜ਼ ਦੇ ਜੇਤੂ ਦਾ ਐਲਾਨ ਕੀਤਾ ਜਾਵੇਗਾ।

14:30 PM (IST)  •  25 Sep 2022

Sunil Jakhar: ਰਾਜਸਥਾਨ ਦਾ ਚੰਨੀ ਕੌਣ ਹੋਏਗਾ? ਜਾਖੜ ਨੇ ਪੁੱਛਿਆ ਦਿਲਚਸਪ ਸਵਾਲ

ਰਾਜਸਥਾਨ ਵਿੱਚ ਸਿਆਸੀ ਕੋਹਰਾਮ ਮੱਚਿਆ ਹੋਇਆ ਹੈ। ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਦੇ ਵਿਚਕਾਰ, ਅਸ਼ੋਕ ਗਹਿਲੋਤ ਦੀ ਥਾਂ ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਫੈਸਲੇ ਲਈ ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ 7 ਵਜੇ ਜੈਪੁਰ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਬੁਲਾਈ ਗਈ ਹੈ। ਇਸ ਮੀਟਿੰਗ ਲਈ ਰਾਜ ਸਭਾ ਮੈਂਬਰ ਮਲਿਕਾਰਜੁਨ ਖੜਗੇ ਤੇ ਜਨਰਲ ਸਕੱਤਰ ਇੰਚਾਰਜ ਅਜੇ ਮਾਕਨ ਨੂੰ ਅਬਜ਼ਰਵਰ ਬਣਾਇਆ ਗਿਆ ਹੈ ਤੇ ਉਹ ਵੀ ਜੈਪੁਰ ਵਿੱਚ ਹੀ ਰਹਿਣਗੇ। ਉਧਰ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਘਟਨਾਕ੍ਰਮ 'ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਪੁੱਛਿਆ ਹੈ ਕਿ ਰਾਜਸਥਾਨ ਦਾ ਚੰਨੀ ਕੌਣ ਹੋਏਗਾ। 

13:52 PM (IST)  •  25 Sep 2022

Assembly session on Sept 27: ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਮਿਲਣ 'ਤੇ 'ਆਪ' ਖੁਸ਼

ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਨੇ ਪੰਜਾਬ ਦੇ ਰਾਜਪਾਲ ਵੱਲੋਂ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਮੰਤਰੀ ਤੇ ਰਾਜਪਾਲ ਆਪਣੇ ਦਾਇਰੇ ਵਿੱਚ ਰਹਿ ਕੇ ਹੀ ਕੰਮ ਕਰਨ। ਕੈਬਨਿਟ ਮੰਤਰੀ ਨਿੱਝਰ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਜ਼ਰੂਰੀ ਹੈ। ਇਸ ਵਿੱਚ ਵਿਧਾਇਕ ਤੇ ਵਿਰੋਧੀ ਦਲ ਆਪਣੇ ਮੁੱਦਿਆਂ ਨੂੰ ਚੁੱਕਦੇ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਦਾਇਰੇ ਵਿੱਚ ਰਹਿ ਕੇ ਕੰਮ ਕਰਨ ਦੀ ਜ਼ਰੂਰਤ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Advertisement
ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Embed widget