Punjab Breaking News LIVE: ਪੰਜਾਬ ਵਿੱਚ ਅੱਤਵਾਦੀ ਅਲਰਟ, ਧਰਮਸੋਤ ਤੇ ਗਿਲਜੀਆਂ 'ਤੇ ਈਡੀ ਦਾ ਸ਼ਿਕੰਜਾ, ਇੱਕੋ ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂ, ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੁਲਿਸ ਵੱਲੋਂ ਵੱਡੀ ਕਾਰਵਾਈ..ਵੱਡੀਆਂ ਖਬਰਾਂ
Punjab Breaking News, 26 August 2022 LIVE Updates: ਪੰਜਾਬ 'ਚ ਅੱਤਵਾਦੀ ਅਲਰਟ, ਧਰਮਸੋਤ ਤੇ ਗਿਲਜੀਆਂ 'ਤੇ ਈਡੀ ਦਾ ਸ਼ਿਕੰਜਾ, ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂ, ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੁਲਿਸ ਵੱਲੋਂ ਵੱਡੀ ਕਾਰਵਾਈ
ਕਿਸਾਨਾਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਡੇਅਰੀ ਕਿਸਾਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਲਈਆਂ ਹਨ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿਚ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਮਾਨ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ 15 ਸਤੰਬਰ ਤੱਕ ਉਨ੍ਹਾਂ ਦੇ ਸਮੁੱਚੇ ਬਕਾਏ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਸੇਕ ਪੰਜਾਬੀ ਮਿਊਜ਼ਿਕ ਇੰਡਸਟਰੀ ਤੱਕ ਪਹੁੰਚ ਗਈ ਹੈ। ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲ ਕੇਸ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਦੋਵੇਂ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਏ ਹਨ। ਪੁਲਿਸ ਜਲਦੀ ਹੀ ਇਨ੍ਹਾਂ ਦੇ ਨਾਵਾਂ ਦਾ ਖੁਲਾਸਾ ਕਰੇਗੀ। ਮੂਸੇਵਾਲਾ ਦੇ ਪਿਤਾ ਨੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਇਹ ਲੋਕ ਮੂਸੇਵਾਲਾ ਨੂੰ ਧਮਕੀਆਂ ਦੇ ਰਹੇ ਸਨ। ਜਿਸ ਤੋਂ ਬਾਅਦ ਦੋਵਾਂ ਨੂੰ ਆਈਪੀਸੀ ਦੀ ਧਾਰਾ 120ਬੀ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗਾਇਕਾ ਅਫ਼ਸਾਨਾ ਖ਼ਾਨ ਨਾਲ ਗਾਏ ਅਤੇ ਸੰਗੀਤਕਾਰ ਸਲੀਮ ਮਰਚੈਂਟ ਨਾਲ ਰਿਕਾਰਡ ਕੀਤੇ ਗੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ਉਤੇ ਪਰਿਵਾਰ ਨੇ ਇਤਰਾਜ਼ ਜਤਾਇਆ ਹੈ। ਇਹ ਗੀਤ 2 ਸਤੰਬਰ ਨੂੰ ਰਿਲੀਜ਼ ਕਰਨ ਦੀ ਗੱਲ ਸਲੀਮ ਮਰਚੈਟ ਵਲੋਂ ਕੱਲ੍ਹ ਕਹੀ ਗਈ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਗੀਤ ਰਿਲੀਜ਼ ਕਰਨ ਸਬੰਧੀ ਉਨ੍ਹਾਂ ਤੋਂ ਕੋਈ ਆਗਿਆ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਜੇ ਲੋੜ ਪਈ ਤਾਂ ਕਾਨੂੰਨ ਦਾ ਸਹਾਰਾ ਵੀ ਲੈ ਸਕਦੇ ਹਨ।
ਬੇਅਦਬੀ ਤੇ ਗੋਲੀ ਕਾਂਡ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਉੱਪਰ ਹਮਲਾ ਬੋਲਿਆ ਹੈ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਚੰਨੀ ਨੇ ਇਸ ਮਾਮਲੇ ਵਿੱਚ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਵਾਅਦਾ ਕਰਕੇ ਆਈ ਸੀ ਕਿ ਦੋਸ਼ੀਆਂ ਨੂੰ ਫੜਾਂਗੇ। ਵਿਸ਼ੇਸ਼ ਜਾਂਚ ਟੀਮ ਵੱਲੋਂ ਸੁਖਬੀਰ ਬਾਦਲ ਨੂੰ ਕੱਲ੍ਹ ਭੇਜਿਆ ਸੰਮਨ ਉਸੇ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਲੋਕ ਸਵਾਲ ਪੁੱਛਦੇ ਨੇ ਕਿਸ ਦੇ ਹੁਕਮਾਂ 'ਤੇ ਗੋਲੀ ਚੱਲੀ। ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਬਾਦਲ ਤੇ ਡਿਪਟੀ ਸੀਐਮ ਸੁਖਬੀਰ ਬਾਦਲ ਨੇ ਕੁੱਝ ਨਹੀਂ ਦੱਸਿਆ। ਉਨ੍ਹਾਂ ਕਿਹਾ ਕਿ ਉਦੋਂ ਪ੍ਰਕਾਸ਼ ਬਾਦਲ ਮੁੱਖ ਮੰਤਰੀ ਸਨ। ਸੁਖਬੀਰ ਬਾਦਲ ਡਿਪਟੀ ਸੀਐਮ ਸਨ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਸਿੱਖਾਂ ਦੇ ਨਾਂ 'ਤੇ ਵੋਟਾਂ ਲਈਆਂ ਹੋਣ। ਜਿਸ ਗੁਰੂ ਦੀ ਕਿਰਪਾ ਨਾਲ ਪ੍ਰਕਾਸ਼ ਸਿੰਘ ਬਾਦਲ 5 ਵਾਰ ਮੁੱਖ ਮੰਤਰੀ ਬਣੇ। ਸੁਖਬੀਰ ਬਾਦਲ ਡਿਪਟੀ ਸੀਐਮ ਬਣੇ। ਲੋਕ ਯਾਦ ਰੱਖਣਗੇ ਕਿ ਉਨ੍ਹਾਂ ਨੂੰ ਬੇਅਦਬੀ ਤੇ ਗੋਲੀ ਕਾਂਡ ਦਾ ਕੋਈ ਦਰਦ ਨਹੀਂ ਹੋਇਆ।
ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਇੱਕ ਪਲਾਂਟ ਲਾਇਆ ਜਾਵੇਗਾ। ਇਸ ਪਲਾਂਟ ਵਿੱਚ 2600 ਕਰੋੜ ਦਾ ਨਿਵੇਸ਼ ਹੋਵੇਗਾ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ। ਮੇਰੀ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਾਉਣ ਦਾ ਕਰਾਰ ਹੋ ਚੁੱਕਿਆ ਹੈ। 2600 ਕਰੋੜ ਦਾ ਨਿਵੇਸ਼ ਹੋਵੇਗਾ। ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਸੱਚੀਆਂ ਨੀਅਤਾਂ ਨੂੰ ਮੁਰਾਦਾਂ ਹਨ। ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਹਰਿਆਣਾ ਦੇ ਅੰਬਾਲਾ 'ਚ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਬਾਰੇ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੂੰ ਸੁਸਾਈਡ ਨੋਟ ਮਿਲਿਆ ਹੈ। ਸੁਸਾਈਡ ਨੋਟ ਵਿੱਚ ਮ੍ਰਿਤਕ ਸੁਖਵਿੰਦਰ ਸਿੰਘ ਨੇ ਲਿਖਿਆ ਹੈ ਕਿ ਮੇਰੇ ਇਸ ਕਦਮ ਪਿੱਛੇ ਦੋ ਵਿਅਕਤੀ ਜ਼ਿੰਮੇਵਾਰ ਹਨ। ਸੁਸਾਈਡ ਨੋਟ ਵਿੱਚ ਬਾਲਕਿਸ਼ਨ ਠਾਕੁਰ ਤੇ ਕਵੀ ਨਰੂਲਾ ਦਾ ਨਾਮ ਲਿਖਿਆ ਹੋਇਆ ਹੈ। ਇਲਜ਼ਾਮ ਲਾਇਆ ਹੈ ਕਿ ਇਹ ਲੋਕ 10 ਲੱਖ ਰੁਪਏ ਦੀ ਮੰਗ ਕਰ ਰਹੇ ਸਨ।
ਜੰਗਲਾਤ ਘੋਟਾਲੇ ਦੀ ਜਾਂਚ ਹੁਣ ਈਡੀ ਦੇ ਹੱਥਾਂ 'ਚ ਆਉਂਦੀ ਲੱਗਦੀ ਹੈ। ਈਡੀ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ 'ਤੇ ਦਰਜ ਐੱਫਆਈਆਰ ਦੀ ਕਾਪੀ ਮੰਗੀ ਗਈ ਹੈ ਅਤੇ ਹੁਣ ਮਨੀ ਟ੍ਰਾਂਜ਼ੈਕਸ਼ਨ ਦੀ ਜਾਂਚ ਕੀਤੀ ਜਾਵੇਗੀ ਜਿਸ ਦੇ ਬਾਅਦ ਇਹਨਾਂ ਸਾਬਕਾ ਮੰਤਰੀਆਂ ਦੀਆਂ ਮੁਸ਼ਕਲਾਂ ਹੋਰ ਵਧਣ ਵਾਲੀਆਂ ਹਨ। ਦਸ ਦਈਏ ਕਿ ਧਰਮਸੋਤ ਜੰਗਲਾਤ ਘੁਟਾਲੇ ਵਿੱਚ ਨਾਭਾ ਜੇਲ੍ਹ ਅੰਦਰ ਬੰਦ ਹੈ। ਧਰਮਸੋਤ ਨੇ ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੇ ਮੱਦੇਨਜ਼ਰ ਸਰਕਾਰ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ ਤਾਂ ਜੋ ਧਰਮਸੋਤ ਹਾਲੇ ਜੇਲ੍ਹ ਤੋਂ ਬਾਹਰ ਨਾ ਆ ਸਕੇ।
ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨਾਲੀ ਦੀ ਫਿਲੀਪੀਨਜ਼ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਫਿਲੀਪੀਨਜ਼ ਵਿੱਚ ਬੰਬੀਹਾ ਗੈਂਗ ਚਲਾ ਰਿਹਾ ਸੀ। ਇਸ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਮਨਾਲੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦਰਅਸਲ 'ਚ ਇਸ ਦੀ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਕਤਲ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ। ਆਡੀਓ ਵਿੱਚ ਧਮਕੀ ਦਿੱਤੀ ਜਾ ਰਹੀ ਹੈ ਕਿ ਬੰਬੀਹਾ ਗੈਂਗ ਦੇ ਮੈਂਬਰਾਂ ਦਾ ਵੀ ਉਹੀ ਹਾਲ ਹੋਵੇਗਾ, ਜੋ ਸਿੱਧੂ ਮੂਸੇਵਾਲਾ ਦਾ ਕੀਤਾ ਸੀ।
ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਦੋ ਦਿਨ ਪਹਿਲਾਂ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ ਤੇ ਬੈਰਕ ਦੀ ਤਲਾਸ਼ੀ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਥਾਣਾ ਕੈਂਟ ਦੀ ਪੁਲਿਸ ਨੇ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਗੈਂਗਸਟਰ ਸੁਖਪ੍ਰੀਤ ਬੁੱਢਾ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਉਧਰ ਗੈਂਗਸਟਰ ਸੁਖਪ੍ਰੀਤ ਬੁੱਢਾ ਖਿਲਾਫ ਮਾਮਲਾ ਦਰਜ ਹੋਣ ਕਾਰਨ ਬੰਬੀਹਾ ਗੈਂਗ ਭੜਕ ਗਿਆ ਹੈ। ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਸਿੱਧੇ ਤੌਰ 'ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦਵਿੰਦਰ ਫਰਾਂਸ ਬੰਬੀਹਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਕਿਹਾ ਹੈ ਕਿ ਬੁੱਢਾ ਨੂੰ ਤੰਗ ਨਾ ਕਰੋ। ਜੇਕਰ ਇਸ ਨੂੰ ਬੰਦ ਨਾ ਕੀਤਾ ਤਾਂ ਅਸੀਂ ਧਮਕੀ ਨਹੀਂ ਦੇਵਾਂਗੇ, ਸਿੱਧਾ ਕੰਮ ਕਰਾਂਗੇ।
ਲੰਬੇ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਗੁਲਾਮ ਨਬੀ ਆਜ਼ਾਦ ਨੇ ਆਖਰਕਾਰ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੰਜ ਪੰਨਿਆਂ ਦਾ ਅਸਤੀਫਾ ਪੱਤਰ ਭੇਜਿਆ ਹੈ। ਗੁਲਾਮ ਨਬੀ ਆਜ਼ਾਦ ਨੂੰ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਰਿਹਾ ਹੈ। ਪਿਛਲੇ ਸਮੇਂ ਵਿੱਚ ਉਹ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਹਨ।
ਹਰਿਆਣਾ ਦੇ ਅੰਬਾਲਾ 'ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਇੱਕੋ ਸਮੇਂ ਮੌਤ ਹੋ ਗਈ ਹੈ। ਇਸ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਅੰਬਾਲਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਬਲਾਣਾ ਦਾ ਇਹ ਮਾਮਲਾ ਹੈ । ਦੱਸਿਆ ਜਾ ਰਿਹਾ ਹੈ ਕਿ ਰਾਤ ਖਾਣਾ ਖਾ ਕੇ ਇਹ ਪਰਿਵਾਰ ਸੁੱਤਾ ਸੀ ਜਿਸ ਤੋਂ ਬਾਅਦ ਸਵੇਰੇ ਇਹਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਜਾਣਕਾਰੀ ਮੁਤਾਬਕ ਪਰਿਵਾਰ ਦੇ 5 ਜੀਆਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ । ਜਿਸ ਤੋਂ ਬਾਅਦ ਪਰਿਵਾਰ ਦੇ ਇੱਕ ਮੈਂਬਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਵਾਲਿਆਂ ਵਿੱਚ 65 ਸਾਲਾ ਸੰਗਤ ਸਿੰਘ, ਉਸ ਦੀ ਪਤਨੀ ਮਹਿੰਦਰ ਕੌਰ (62), ਸੰਗਤ ਸਿੰਘ ਪੁੱਤਰ ਸੁਖਵਿੰਦਰ ਸਿੰਘ (32), ਸੁਖਵਿੰਦਰ ਦੀ ਪਤਨੀ ਪ੍ਰਮਿਲਾ (28) ਅਤੇ ਉਸ ਦੀਆਂ 6 ਅਤੇ 8 ਸਾਲ ਦੀਆਂ ਦੋ ਲੜਕੀਆਂ ਸ਼ਾਮਲ ਹਨ।
ਪੰਜਾਬ ਵਿੱਚ ਅੱਤਵਾਦੀ ਅਲਰਟ ਨੂੰ ਲੈ ਕੇ ਪੰਜਾਬ ਪੁਲਿਸ ਨੇ ਇੱਕ ਫੁੱਲਪਰੂਫ਼ ਪਲਾਨ ਤਿਆਰ ਕੀਤਾ ਹੈ। ਇਸ ਤਹਿਤ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿੱਚ ਸੱਤ ਦਿਨ 24 ਘੰਟੇ ਹਥਿਆਰਬੰਦ ਨਾਕੇ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਹੈੱਡਕੁਆਰਟਰ ਨੇ ਜ਼ਿਲ੍ਹਿਆਂ ਦੀ QRT ਟੀਮ ਨੂੰ ਵੀ ਅਲਰਟ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ 23 ਜ਼ਿਲ੍ਹਿਆਂ ਦੇ ਸਾਰੇ ਪੁਲਿਸ ਇੰਸਪੈਕਟਰ ਜਨਰਲਾਂ, ਡਿਪਟੀ ਇੰਸਪੈਕਟਰ ਜਨਰਲਾਂ ਤੇ ਪੁਲਿਸ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਿਲ੍ਹਿਆਂ ਵਿੱਚ ਸਾਰੇ ਸੰਵੇਦਨਸ਼ੀਲ ਟਿਕਾਣਿਆਂ ਤੇ ਸੰਭਾਵਿਤ ਟੀਚਿਆਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਯੋਜਨਾਬੰਦੀ ਤੇ ਸਮੀਖਿਆ ਕਰਨ ਲਈ ਨਿੱਜੀ ਤੌਰ 'ਤੇ ਸ਼ਾਮਲ ਹੋਣ।
ਪਿਛੋਕੜ
Punjab Breaking News, 26 August 2022 LIVE Updates: ਪੰਜਾਬ ਵਿੱਚ ਅੱਤਵਾਦੀ ਅਲਰਟ ਨੂੰ ਲੈ ਕੇ ਪੰਜਾਬ ਪੁਲਿਸ ਨੇ ਇੱਕ ਫੁੱਲਪਰੂਫ਼ ਪਲਾਨ ਤਿਆਰ ਕੀਤਾ ਹੈ। ਇਸ ਤਹਿਤ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿੱਚ ਸੱਤ ਦਿਨ 24 ਘੰਟੇ ਹਥਿਆਰਬੰਦ ਨਾਕੇ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਹੈੱਡਕੁਆਰਟਰ ਨੇ ਜ਼ਿਲ੍ਹਿਆਂ ਦੀ QRT ਟੀਮ ਨੂੰ ਵੀ ਅਲਰਟ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ 23 ਜ਼ਿਲ੍ਹਿਆਂ ਦੇ ਸਾਰੇ ਪੁਲਿਸ ਇੰਸਪੈਕਟਰ ਜਨਰਲਾਂ, ਡਿਪਟੀ ਇੰਸਪੈਕਟਰ ਜਨਰਲਾਂ ਤੇ ਪੁਲਿਸ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਿਲ੍ਹਿਆਂ ਵਿੱਚ ਸਾਰੇ ਸੰਵੇਦਨਸ਼ੀਲ ਟਿਕਾਣਿਆਂ ਤੇ ਸੰਭਾਵਿਤ ਟੀਚਿਆਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਯੋਜਨਾਬੰਦੀ ਤੇ ਸਮੀਖਿਆ ਕਰਨ ਲਈ ਨਿੱਜੀ ਤੌਰ 'ਤੇ ਸ਼ਾਮਲ ਹੋਣ। ਪੰਜਾਬ 'ਚ ਅੱਤਵਾਦੀ ਹਮਲੇ ਦਾ ਅਲਰਟ! ਸਰਹੱਦੀ ਇਲਾਕਿਆਂ 'ਚ 24 ਘੰਟੇ ਲੱਗਣਗੇ ਹਥਿਆਰਬੰਦ ਨਾਕੇ, QRT ਟੀਮਾਂ ਵੀ ਰਹਿਣਗੀਆਂ ਤਾਇਨਾਤ
ਹੁਣ ਈਡੀ ਦੇ ਹੱਥਾਂ 'ਚ ਜੰਗਲਾਤ ਘੋਟਾਲੇ ਦੀ ਜਾਂਚ, ਧਰਮਸੋਤ ਤੇ ਗਿਲਜੀਆਂ 'ਤੇ ਦਰਜ FIR ਦੀ ਮੰਗੀ ਕਾਪੀ
Forest Land Scam: ਜੰਗਲਾਤ ਘੋਟਾਲੇ ਦੀ ਜਾਂਚ ਹੁਣ ਈਡੀ (Enforcement Directorate) ਦੇ ਹੱਥਾਂ 'ਚ ਆਉਂਦੀ ਲੱਗਦੀ ਹੈ। ਈਡੀ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ 'ਤੇ ਦਰਜ ਐੱਫਆਈਆਰ ਦੀ ਕਾਪੀ ਮੰਗੀ ਗਈ ਹੈ ਅਤੇ ਹੁਣ ਮਨੀ ਟ੍ਰਾਂਜ਼ੈਕਸ਼ਨ ਦੀ ਜਾਂਚ ਕੀਤੀ ਜਾਵੇਗੀ ਜਿਸ ਦੇ ਬਾਅਦ ਇਹਨਾਂ ਸਾਬਕਾ ਮੰਤਰੀਆਂ ਦੀਆਂ ਮੁਸ਼ਕਲਾਂ ਹੋਰ ਵਧਣ ਵਾਲੀਆਂ ਹਨ। ਦਸ ਦਈਏ ਕਿ ਧਰਮਸੋਤ ਜੰਗਲਾਤ ਘੁਟਾਲੇ ਵਿੱਚ ਨਾਭਾ ਜੇਲ੍ਹ ਅੰਦਰ ਬੰਦ ਹੈ। ਧਰਮਸੋਤ ਨੇ ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੇ ਮੱਦੇਨਜ਼ਰ ਸਰਕਾਰ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ ਤਾਂ ਜੋ ਧਰਮਸੋਤ ਹਾਲੇ ਜੇਲ੍ਹ ਤੋਂ ਬਾਹਰ ਨਾ ਆ ਸਕੇ। ਹੁਣ ਈਡੀ ਦੇ ਹੱਥਾਂ 'ਚ ਜੰਗਲਾਤ ਘੋਟਾਲੇ ਦੀ ਜਾਂਚ, ਧਰਮਸੋਤ ਤੇ ਗਿਲਜੀਆਂ 'ਤੇ ਦਰਜ FIR ਦੀ ਮੰਗੀ ਕਾਪੀ
ਦਿਲ ਦਹਿਲਾਉਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂ
ਹਰਿਆਣਾ ਦੇ ਅੰਬਾਲਾ 'ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਇੱਕੋ ਸਮੇਂ ਮੌਤ ਹੋ ਗਈ ਹੈ। ਇਸ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਅੰਬਾਲਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਬਲਾਣਾ ਦਾ ਇਹ ਮਾਮਲਾ ਹੈ । ਦੱਸਿਆ ਜਾ ਰਿਹਾ ਹੈ ਕਿ ਰਾਤ ਖਾਣਾ ਖਾ ਕੇ ਇਹ ਪਰਿਵਾਰ ਸੁੱਤਾ ਸੀ ਜਿਸ ਤੋਂ ਬਾਅਦ ਸਵੇਰੇ ਇਹਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਪਰਿਵਾਰ ਦੇ 5 ਜੀਆਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ । ਜਿਸ ਤੋਂ ਬਾਅਦ ਪਰਿਵਾਰ ਦੇ ਇੱਕ ਮੈਂਬਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਵਾਲਿਆਂ ਵਿੱਚ 65 ਸਾਲਾ ਸੰਗਤ ਸਿੰਘ, ਉਸ ਦੀ ਪਤਨੀ ਮਹਿੰਦਰ ਕੌਰ (62), ਸੰਗਤ ਸਿੰਘ ਪੁੱਤਰ ਸੁਖਵਿੰਦਰ ਸਿੰਘ (32), ਸੁਖਵਿੰਦਰ ਦੀ ਪਤਨੀ ਪ੍ਰਮਿਲਾ (28) ਅਤੇ ਉਸ ਦੀਆਂ 6 ਅਤੇ 8 ਸਾਲ ਦੀਆਂ ਦੋ ਲੜਕੀਆਂ ਸ਼ਾਮਲ ਹਨ। ਦਿਲ ਦਹਿਲਾਉਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂ
ਬੇਅਦਬੀ ਤੇ ਗੋਲੀ ਕਾਂਡ 'ਚ ਸੁਖਬੀਰ ਬਾਦਲ 'ਤੇ ਸ਼ਿਕੰਜੇ ਦੀ ਤਿਆਰੀ, ਸੰਮਨ ਜਾਰੀ ਹੁੰਦਿਆਂ ਹੀ 'ਆਪ' ਨੇ ਵੀ ਖੋਲ੍ਹਿਆ ਮੋਰਚਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿੱਚ ਘਿਰ ਸਕਦੇ ਹਨ। ਭਗਵੰਤ ਮਾਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਦਿਆਂ ਜਲਦ ਤੋਂ ਜਲਦ ਕਾਰਵਾਈ ਦੇ ਸੰਕੇਤ ਦਿੱਤੇ ਹਨ। ਇਸ ਤਹਿਤ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਨੂੰ ਆਦੇਸ਼ ਦਿੱਤੇ ਹਨ ਕਿ ਉਹ ਕੇਸ ’ਚ ਪੁੱਛ ਪੜਤਾਲ ਲਈ 30 ਅਗਸਤ ਨੂੰ ਸਵੇਰੇ 10.30 ਵਜੇ ਪੰਜਾਬ ਪੁਲਿਸ ਭਵਨ ਸੈਕਟਰ-32 ਵਿੱਚ ਹਾਜ਼ਰ ਹੋਣ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਸੁਖਬੀਰ ਬਾਦਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸੁਖਬੀਰ ਬਾਦਲ ’ਤੇ ਬੇਅਦਬੀ ਤੇ ਗੋਲੀ ਕਾਂਡ ਦੇ ਮੁਲਜ਼ਮਾਂ ਦੀ ਕਥਿਤ ਸਰਪ੍ਰਸਤੀ ਕਰਨ ਦੇ ਦੋਸ਼ ਲਗਾਏ ਹਨ। ਅਹਿਮ ਗੱਲ਼ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਸੁਖਬੀਰ ਬਾਦਲ ’ਤੇ ਸ਼ਿਕੰਜਾ ਕੱਸਣ ਜਾ ਰਹੀ ਹੈ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਇਲਜ਼ਾਮਾਂ ਦੀ ਝੜੀ ਲਾ ਦਿੱਤੀ ਹੈ। ਬੇਅਦਬੀ ਤੇ ਗੋਲੀ ਕਾਂਡ 'ਚ ਸੁਖਬੀਰ ਬਾਦਲ 'ਤੇ ਸ਼ਿਕੰਜੇ ਦੀ ਤਿਆਰੀ, ਸੰਮਨ ਜਾਰੀ ਹੁੰਦਿਆਂ ਹੀ 'ਆਪ' ਨੇ ਵੀ ਖੋਲ੍ਹਿਆ ਮੋਰਚਾ
Sidhu Moosewala Murder Case : ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੁਲਿਸ ਵੱਲੋਂ ਵੱਡੀ ਕਾਰਵਾਈ, 5 ਹੋਰ ਨਾਮਜ਼ਦ : ਸੂਤਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ 5 ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਪਹਿਲਾਂ ਹੀ ਕਹਿ ਦਿੱਤਾ ਗਿਆ ਸੀ ਕਿ ਉਸ ਦੇ ਬੇਟੇ ਨੂੰ ਕਤਲ ਕਰਨ ਵਿੱਚ ਪੰਜਾਬੀ ਸੰਗੀਤ ਜਗਤ ਨਾਲ ਜੁੜੇ ਹੋਏ ਲੋਕ ਸ਼ਾਮਲ ਹਨ। ਮਾਨਸਾ ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਵਿਅਕਤੀ ਪੰਜਾਬੀ ਸੰਗੀਤ ਜਗਤ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਨਾਮਜ਼ਦ ਕੀਤੇ ਗਏ ਵਿਅਕਤੀ ਸਿੱਧੂ ਮੂਸੇਵਾਲਾ ਦੇ ਗਾਇਕੀ ਖੇਤਰ ਵਿੱਚ ਆਉਣ ਸਮੇਂ ਨਾਲ ਦੇ ਦੱਸ ਜਾ ਰਹੇ ਹਨ, ਜਿਨ੍ਹਾ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਪਹਿਲਾਂ ਹੀ ਜ਼ਿਕਰ ਕਰਦੇ ਰਹੇ ਹਨ।Sidhu Moosewala Murder Case : ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੁਲਿਸ ਵੱਲੋਂ ਵੱਡੀ ਕਾਰਵਾਈ, 5 ਹੋਰ ਨਾਮਜ਼ਦ : ਸੂਤਰ
- - - - - - - - - Advertisement - - - - - - - - -