ਪੜਚੋਲ ਕਰੋ

Punjab Breaking News LIVE: ਸੁਖਪਾਲ ਖਹਿਰਾ ਨੂੰ ਹਾਈਕਮਾਨ ਦਾ ਨੋਟਿਸ, ਜੰਗਲਾਤ ਜ਼ਮੀਨ ਘੁਟਾਲੇ 'ਚ ਸਾਬਕਾ 'ਆਪ' ਵਿਧਾਇਕ ਦਾ ਨਾਂ, ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ ਹੋਏਗੀ ਜਾਂਚ, ਹੁਣ 'ਉਡਤਾ ਪੰਜਾਬ' ਵਾਇਆ ਗੁਜਰਾਤ..

Punjab Breaking News, 29 August 2022 LIVE Updates: ਸੁਖਪਾਲ ਖਹਿਰਾ ਨੂੰ ਹਾਈਕਮਾਨ ਦਾ ਨੋਟਿਸ, ਜੰਗਲਾਤ ਜ਼ਮੀਨ ਘੁਟਾਲੇ 'ਚ ਸਾਬਕਾ 'ਆਪ' ਵਿਧਾਇਕ ਦਾ ਨਾਂ, ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ ਹੋਏਗੀ ਜਾਂਚ

LIVE

Key Events
Punjab Breaking News LIVE: ਸੁਖਪਾਲ ਖਹਿਰਾ ਨੂੰ ਹਾਈਕਮਾਨ ਦਾ ਨੋਟਿਸ, ਜੰਗਲਾਤ ਜ਼ਮੀਨ ਘੁਟਾਲੇ 'ਚ ਸਾਬਕਾ 'ਆਪ' ਵਿਧਾਇਕ ਦਾ ਨਾਂ, ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ ਹੋਏਗੀ ਜਾਂਚ, ਹੁਣ 'ਉਡਤਾ ਪੰਜਾਬ' ਵਾਇਆ ਗੁਜਰਾਤ..

Background

Punjab Breaking News, 29 August 2022 LIVE Updates: ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਕਾਂਗਰਸ ਵਿੱਚ ਕਲੇਸ਼ ਵਧ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਖਹਿਰਾ ਨੇ ਰਾਜਾ ਵੜਿੰਗ ਨੂੰ ਲੁਧਿਆਣਾ 'ਚ ਆਸ਼ੂ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਚੱਲ ਰਿਹਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ, ਰਾਜਾ ਵੜਿੰਗ ਨੂੰ ਦਿੱਤੀ ਸੀ ਸਲਾਹ

ਜੰਗਲਾਤ ਜ਼ਮੀਨ ਘੁਟਾਲੇ 'ਚ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਦਾ ਵੀ ਗੂੰਜਿਆ ਨਾਂ

ਬਹੁ ਚਰਚਿਤ ਜੰਗਲਾਤ ਜ਼ਮੀਨ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਵੀ ਨਾਂ ਗੂੰਜਣ ਲੱਗਾ ਹੈ। ਸੂਤਰਾਂ ਮੁਤਾਬਕ ਸੰਦੋਆ ਵੀ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ਇਸ ਲਈ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਰੂਪਨਗਰ ਦੇ ਪਿੰਡ ਕਰੂਰਾਂ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ 10 ਗੁਣਾ ਵੱਧ ਕੀਮਤ ’ਤੇ ਵੇਚਣ ਸਬੰਧੀ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦਾ ਸੇਕ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੱਕ ਪੁੱਜ ਗਿਆ ਹੈ। ਇਸੇ ਦੌਰਾਨ ਸੰਦੋਆ ਵੱਲੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਕਾਰ ਵੀ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ। ਜੰਗਲਾਤ ਜ਼ਮੀਨ ਘੁਟਾਲੇ 'ਚ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਦਾ ਵੀ ਗੂੰਜਿਆ ਨਾਂ

ਦਮ ਹੈ ਤਾਂ ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ ਕਰਵਾਓ ਜਾਂਚ, ਬਾਜਵਾ ਨੇ ਸੀਐਮ ਭਗਵੰਤ ਮਾਨ ਨੂੰ ਵੰਗਾਰਿਆ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਦਾ ਮੰਗ ਜੋੜ ਫੜਦੀ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਉਹ ਸਹੀ ਮਾਅਨਿਆਂ ਵਿੱਚ ਇਮਾਨਦਾਰ ਹਨ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਹੋਏ 3400 ਕਰੋੜ ਰੁਪਏ ਦੇ ਕਥਿਤ ਘੁਟਾਲੇ ਦੀ ਜਾਂਚ ਕਰਵਾਉਣ। ਦਮ ਹੈ ਤਾਂ ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ ਕਰਵਾਓ ਜਾਂਚ, ਬਾਜਵਾ ਨੇ ਸੀਐਮ ਭਗਵੰਤ ਮਾਨ ਨੂੰ ਵੰਗਾਰਿਆ

ਹਰਵਿੰਦਰ ਰਿੰਦਾ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਕਿਹਾ, ਅਫਸਰਾਂ ਦੇ ਨਾਂ-ਪਤੇ ਸਾਡੇ ਤੋਂ ਲੁਕੇ ਨਹੀਂ

ਪਾਕਿਸਤਾਨ 'ਚ ਬੈਠਾ ਖਾਲਿਸਤਾਨੀ ਹਰਵਿੰਦਰ ਸਿੰਘ ਉਰਫ਼ ਰਿੰਦਾ ਐਸਆਈ ਦਿਲਬਾਗ ਸਿੰਘ ਨੂੰ ਮਾਰਨ ਦੀ ਸਾਜ਼ਿਸ਼ ਨਾਕਾਮ ਹੋਣ 'ਤੇ ਕਾਫੀ ਭੜਕਿਆ ਹੈ। ਇੱਕ ਵੈੱਬ ਚੈਨਲ ਨੂੰ ਭੇਜੀ ਈਮੇਲ ਰਾਹੀਂ ਉਸ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਉਸ ਨੇ ਧਮਕੀ ਦਿੱਤੀ ਹੈ ਕਿ ਸਾਡੇ ਭਗੌੜੇ ਸਾਥੀਆਂ ਦੇ ਪਰਿਵਾਰਾਂ ਨੂੰ ਤੰਗ ਕਰਨ ਵਾਲੇ ਪੁਲਿਸ ਅਫਸਰਾਂ ਦੇ ਠਿਕਾਣੇ ਉਨ੍ਹਾਂ ਤੋਂ ਲੁਕੇ ਨਹੀਂ। ਪੁਲਿਸ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਹਰਵਿੰਦਰ ਰਿੰਦਾ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਕਿਹਾ, ਅਫਸਰਾਂ ਦੇ ਨਾਂ-ਪਤੇ ਸਾਡੇ ਤੋਂ ਲੁਕੇ ਨਹੀਂ

ਹੁਣ 'ਉਡਤਾ ਪੰਜਾਬ' ਵਾਇਆ ਗੁਜਰਾਤ ! ਗੁਜਰਾਤ ਤੋਂ ਸਪਲਾਈ ਹੋ ਰਹੀ ਹੈਰੋਇਨ

ਪੰਜਾਬ ਦੇ ਨਵਾਂਸ਼ਹਿਰ ਵਿੱਚ ਐਤਵਾਰ ਨੂੰ ਇੱਕ ਟਰੱਕ ਵਿੱਚੋਂ 38 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਬਰਾਮਦਗੀ ਗੁਜਰਾਤ ਤੋਂ ਆਏ ਇੱਕ ਟਰੱਕ ਵਿੱਚੋਂ ਹੋਈ ਹੈ। ਹੈਰੋਇਨ ਨੂੰ ਟਰੱਕ ਦੇ ਟੂਲ ਬਾਕਸ ਵਿੱਚ ਛੁਪਾ ਕੇ ਲਿਆਂਦਾ ਜਾ ਰਿਹਾ ਸੀ। ਇਸ ਸਬੰਧੀ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਪੰਜਾਬ ਵਿੱਚ ਵਾਇਆ ਗੁਜਰਾਤ ਹੈਰੋਇਨ ਆਉਣ ਉੱਪਰ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਵਾਲ ਉਠਾਇਆ ਹੈ। ਉਨ੍ਹਾਂ ਕਿਹਾ ਹੈ ਕਿ ਗੁਜਰਾਤ 'ਚ ਇੰਨੇ ਵੱਡੇ ਪੱਧਰ 'ਤੇ ਡਰੱਗ ਕੌਣ ਲਿਆ ਰਿਹਾ ਹੈ?

16:14 PM (IST)  •  29 Aug 2022

Reliance Jio 5G Service Launch: ਮੁਕੇਸ਼ ਅੰਬਾਨੀ ਨੇ ਕੀਤਾ ਐਲਾਨ

ਰਿਲਾਇੰਸ ਇੰਡਸਟਰੀਜ਼ (Rellience Industries) ਦੀ 45ਵੀਂ AGM ਨੂੰ ਸੰਬੋਧਨ ਕਰਦੇ ਹੋਏ ਕੰਪਨੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ( Mukesh Ambani) ਨੇ ਕਿਹਾ ਕਿ "ਰਿਲਾਇੰਸ ਜੀਓ ਦੀਵਾਲੀ ਤੱਕ ਦੇਸ਼ 'ਚ 5ਜੀ ਸੇਵਾਵਾਂ ਲਾਂਚ ਕਰੇਗੀ।" ਉਨ੍ਹਾਂ ਕਿਹਾ ਕਿ ਪਹਿਲੀ 5G ਸੇਵਾ ਚਾਰ ਮੈਟਰੋ ਸ਼ਹਿਰਾਂ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ 2023 ਦੇ ਅੰਤ ਤੱਕ ਦੇਸ਼ ਦੇ ਹਰ ਕੋਨੇ ਵਿੱਚ 5ਜੀ ਸੇਵਾ ਉਪਲਬਧ ਹੋਵੇਗੀ।

15:53 PM (IST)  •  29 Aug 2022

Gangster Jaggu Bhagwanpuria: 3 ਕਤਲਾਂ ਦੀ ਤਿਆਰੀ 'ਚ ਸੀ ਜੱਗੂ ਭਗਵਾਨਪੁਰੀਆ ਦੇ 3 ਸ਼ੂਟਰ, ਪੁਲਿਸ ਨੇ ਹਥਿਆਰਾਂ ਸਣੇ ਦਬੋਚੇ

ਦਿਹਾਤੀ ਪੁਲਿਸ ਨੇ ਅੱਜ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਸ਼ੂਟਰ ਤੇ ਤਿੰਨ ਨਸ਼ਾ ਤਸਕਰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਸ਼ੂਟਰ ਕਿਸੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਨ੍ਹਾਂ ਸ਼ੂਟਰਾਂ/ਤਸਕਰਾਂ ਕੋਲੋਂ ਪੰਜ ਹਥਿਆਰ, ਡੇਢ ਕਿਲੋ ਹੈਰੋਇਨ ਤੇ 9 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਮੁਤਾਬਕ ਜੱਗੂ ਗੈਂਗ ਵੱਲੋਂ ਤਿੰਨ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਣਾ ਸੀ ਤੇ ਦੋ ਡਕੈਤੀਆਂ ਵੀ ਗੈਂਗ ਦੀ ਪਲਾਨਿੰਗ ਦਾ ਹਿੱਸਾ ਸੀ। ਪੁਲਿਸ ਨੂੰ ਉਕਤ ਸ਼ੂਟਰਾਂ ਦਾ ਸੁਰਾਗ ਜੰਡਿਆਲਾ ਗੁਰੂ ਵਿਖੇ ਹੋਏ ਐਨਕਾਊਂਟਰ ਦੌਰਾਨ ਫੜੇ ਗਏ ਦੋ ਗੈਂਗਸਟਰਾਂ ਦੀ ਪੁੱਛਗਿੱਛ ਦੌਰਾਨ ਲੱਗਾ ਸੀ ਜਿਨਾਂ ਨੂੰ ਸਪੈਸ਼ਲ ਸੈੱਲ ਦੀ ਟੀਮ 'ਤੇ ਫਾਇਰਿੰਗ ਕਰਨ ਤੋਂ ਬਾਅਦ ਸਪੈਸ਼ਲ ਸੈਲ ਦੀ ਹੀ ਟੀਮ ਵੱਲੋਂ ਦੇਵੀਦਾਸਪੁਰਾ ਤੋਂ ਕਾਬੂ ਕੀਤਾ ਸੀ। ਸਵਪਨ ਸ਼ਰਮਾ ਅੱਜ ਪ੍ਰੈੱਸ ਕਾਨਫਰੰਸ 'ਚ ਉਕਤ ਗੈਂਗ ਵੱਲੋਂ ਪਲਾਨ ਕੀਤੀਆਂ ਵਾਰਦਾਤਾਂ ਬਾਰੇ ਜਾਣਕਾਰੀ ਦੇ ਸਕਦੇ ਹਨ।

15:23 PM (IST)  •  29 Aug 2022

Daljit Cheema: ਮਾਈਨਿੰਗ ਬਾਰੇ ਹਾਈਕੋਰਟ ਦਾ ਫੈਸਲਾ 'ਆਪ' ਸਰਕਾਰ ਲਈ ਸਬਕ: ਦਲਜੀਤ ਚੀਮਾ

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਰੋਕ ਲਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਮਾਇਨਿੰਗ ਬਾਰੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਜੋ ਫੈਸਲਾ ਆਇਆ ਹੈ, ਇਹ ਪੰਜਾਬ ਸਰਕਾਰ ਲਈ ਸਬਕ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਹਮੇਸ਼ਾ ਕਹਿੰਦੀ ਸੀ ਕਿ ਮਾਈਨਿੰਗ ਦੇ ਮੁੱਦੇ 'ਤੇ ਰਾਜਨੀਤੀ ਕੀਤੀ ਜਾ ਰਹੀ ਹੈ, ਪਰ ਹੁਣ ਕੇਂਦਰੀ ਏਜੰਸੀਆਂ ਨੇ ਵੀ ਕਹਿ ਦਿੱਤਾ ਹੈ ਕਿ ਪੰਜਾਬ ਵਿੱਚ ਜੋ ਵੀ ਮਾਈਨਿੰਗ ਹੋ ਰਹੀ ਹੈ, ਉਹ ਗਲਤ ਤਰੀਕੇ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਮੁੱਦੇ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇ। ਇਸ ਮਾਮਲੇ 'ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਨਾਜਾਇਜ਼ ਮਾਈਨਿੰਗ ਸਿਰਫ਼ ਪਠਾਨਕੋਟ ਤੇ ਗੁਰਦਾਸਪੁਰ ਵਿੱਚ ਹੀ ਨਹੀਂ ਪੰਜਾਬ ਦੇ ਹੋਰ ਕਈ ਇਲਾਕਿਆਂ ਵਿੱਚ ਚੱਲ ਰਹੀ ਹੈ।

14:49 PM (IST)  •  29 Aug 2022

Aman Arora: ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਨੀਤੀ, ਚਾਹੇ ਸਾਡਾ ਹੋਵੇ, ਚਾਹੇ ਕੋਈ ਹੋਰ

ਕੈਬਨਿਟ ਮੰਤਰੀ ਅਮਨ ਅਰੋੜਾ ਨਾ ਕਿਹਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਨੀਤੀ ਹੈ, ਚਾਹੇ ਸਾਡਾ ਹੋਵੇ, ਚਾਹੇ ਕੋਈ ਹੋਰ ਹੋਵੇ, ਭ੍ਰਿਸ਼ਟਾਚਾਰ ਕਰਨ ਵਾਲੇ ਹਰ ਵਿਅਕਤੀ ਨਾਲ ਸਖਤੀ ਵਰਤੀ ਜਾਵੇਗੀ। ਅਮਨ ਅਰੋੜਾ ਦੀ ਇਹ ਟਿੱਪਣੀ ਸਾਬਕਾ 'ਆਪ' ਅਮਰਜੀਤ ਸਿੰਘ ਸੰਦੋਆ ਦਾ ਨਾ ਜੰਗਲਾਤ ਜ਼ਮੀਨ ਘੁਟਾਲੇ ਵਿੱਚ ਆਉਣ 'ਤੇ ਸੀ।ਅਰੋੜਾ ਨੇ ਕਿਹਾ ਕਿ ਜੇਕਰ ਅਮਰਜੀਤ ਸਿੰਘ ਸੰਦੋਆ ਦਾ ਨਾਂ ਕਿਸੇ ਘਪਲੇ 'ਚ ਆ ਰਿਹਾ ਹੈ ਤਾਂ ਇਸ ਦਾ ਜਵਾਬ ਉਹ ਹੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ 2019-20 ਦਾ ਹੈ। ਉਸ ਸਮੇਂ ਅਮਰਜੀਤ ਸਿੰਘ ਕਾਂਗਰਸ ਵਿੱਚ ਸੀ ਤੇ ਤੁਸੀਂ ਕਾਂਗਰਸ ਦੇ ਸੱਭਿਆਚਾਰ ਨੂੰ ਜਾਣਦੇ ਹੋ, ਸ਼ਾਇਦ ਇਸੇ ਲਈ ਉਸ ਸਮੇਂ ਅਜਿਹਾ ਹੋਇਆ ਸੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਮੰਤਰੀਆਂ ਖਿਲਾਫ ਵੀ ਕਾਰਵਾਈ ਕੀਤੀ ਹੈ ਤੇ ਹੋਰ ਲੋਕਾਂ ਖਿਲਾਫ ਵੀ ਕਾਰਵਾਈ ਕੀਤੀ ਹੈ ਜੋ ਵੀ ਦੋਸ਼ੀ ਹੋਵੇ।

14:15 PM (IST)  •  29 Aug 2022

Ban on mining: ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ 'ਚ ਮਾਈਨਿੰਗ 'ਤੇ ਰੋਕ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਹੱਦੀ ਖੇਤਰਾਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਮਾਈਨਿੰਗ 'ਤੇ ਰੋਕ ਰਹੇਗੀ, ਚਾਹੇ ਇਹ ਜਾਇਜ਼ ਹੋਵੇ ਜਾਂ ਫਿਰ ਨਾਜਾਇਜ਼ ਹੋਵੇ। ਕੋਰਟ ਨੇ ਕਿਹਾ ਕਿ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ। ਕੋਰਟ ਦੇ ਹੁਕਮਾਂ ਮਗਰੋਂ ਪਠਾਨਕੋਟ ਤੇ ਗੁਰਦਾਸਪੁਰ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ਤੇ ਰੋਕ ਰਹੇਗੀ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget