Punjab Breaking News LIVE: ਸੁਖਪਾਲ ਖਹਿਰਾ ਨੂੰ ਹਾਈਕਮਾਨ ਦਾ ਨੋਟਿਸ, ਜੰਗਲਾਤ ਜ਼ਮੀਨ ਘੁਟਾਲੇ 'ਚ ਸਾਬਕਾ 'ਆਪ' ਵਿਧਾਇਕ ਦਾ ਨਾਂ, ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ ਹੋਏਗੀ ਜਾਂਚ, ਹੁਣ 'ਉਡਤਾ ਪੰਜਾਬ' ਵਾਇਆ ਗੁਜਰਾਤ..
Punjab Breaking News, 29 August 2022 LIVE Updates: ਸੁਖਪਾਲ ਖਹਿਰਾ ਨੂੰ ਹਾਈਕਮਾਨ ਦਾ ਨੋਟਿਸ, ਜੰਗਲਾਤ ਜ਼ਮੀਨ ਘੁਟਾਲੇ 'ਚ ਸਾਬਕਾ 'ਆਪ' ਵਿਧਾਇਕ ਦਾ ਨਾਂ, ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ ਹੋਏਗੀ ਜਾਂਚ
ਰਿਲਾਇੰਸ ਇੰਡਸਟਰੀਜ਼ (Rellience Industries) ਦੀ 45ਵੀਂ AGM ਨੂੰ ਸੰਬੋਧਨ ਕਰਦੇ ਹੋਏ ਕੰਪਨੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ( Mukesh Ambani) ਨੇ ਕਿਹਾ ਕਿ "ਰਿਲਾਇੰਸ ਜੀਓ ਦੀਵਾਲੀ ਤੱਕ ਦੇਸ਼ 'ਚ 5ਜੀ ਸੇਵਾਵਾਂ ਲਾਂਚ ਕਰੇਗੀ।" ਉਨ੍ਹਾਂ ਕਿਹਾ ਕਿ ਪਹਿਲੀ 5G ਸੇਵਾ ਚਾਰ ਮੈਟਰੋ ਸ਼ਹਿਰਾਂ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ 2023 ਦੇ ਅੰਤ ਤੱਕ ਦੇਸ਼ ਦੇ ਹਰ ਕੋਨੇ ਵਿੱਚ 5ਜੀ ਸੇਵਾ ਉਪਲਬਧ ਹੋਵੇਗੀ।
ਦਿਹਾਤੀ ਪੁਲਿਸ ਨੇ ਅੱਜ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਸ਼ੂਟਰ ਤੇ ਤਿੰਨ ਨਸ਼ਾ ਤਸਕਰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਸ਼ੂਟਰ ਕਿਸੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਨ੍ਹਾਂ ਸ਼ੂਟਰਾਂ/ਤਸਕਰਾਂ ਕੋਲੋਂ ਪੰਜ ਹਥਿਆਰ, ਡੇਢ ਕਿਲੋ ਹੈਰੋਇਨ ਤੇ 9 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਮੁਤਾਬਕ ਜੱਗੂ ਗੈਂਗ ਵੱਲੋਂ ਤਿੰਨ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਣਾ ਸੀ ਤੇ ਦੋ ਡਕੈਤੀਆਂ ਵੀ ਗੈਂਗ ਦੀ ਪਲਾਨਿੰਗ ਦਾ ਹਿੱਸਾ ਸੀ। ਪੁਲਿਸ ਨੂੰ ਉਕਤ ਸ਼ੂਟਰਾਂ ਦਾ ਸੁਰਾਗ ਜੰਡਿਆਲਾ ਗੁਰੂ ਵਿਖੇ ਹੋਏ ਐਨਕਾਊਂਟਰ ਦੌਰਾਨ ਫੜੇ ਗਏ ਦੋ ਗੈਂਗਸਟਰਾਂ ਦੀ ਪੁੱਛਗਿੱਛ ਦੌਰਾਨ ਲੱਗਾ ਸੀ ਜਿਨਾਂ ਨੂੰ ਸਪੈਸ਼ਲ ਸੈੱਲ ਦੀ ਟੀਮ 'ਤੇ ਫਾਇਰਿੰਗ ਕਰਨ ਤੋਂ ਬਾਅਦ ਸਪੈਸ਼ਲ ਸੈਲ ਦੀ ਹੀ ਟੀਮ ਵੱਲੋਂ ਦੇਵੀਦਾਸਪੁਰਾ ਤੋਂ ਕਾਬੂ ਕੀਤਾ ਸੀ। ਸਵਪਨ ਸ਼ਰਮਾ ਅੱਜ ਪ੍ਰੈੱਸ ਕਾਨਫਰੰਸ 'ਚ ਉਕਤ ਗੈਂਗ ਵੱਲੋਂ ਪਲਾਨ ਕੀਤੀਆਂ ਵਾਰਦਾਤਾਂ ਬਾਰੇ ਜਾਣਕਾਰੀ ਦੇ ਸਕਦੇ ਹਨ।
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਰੋਕ ਲਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਮਾਇਨਿੰਗ ਬਾਰੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਜੋ ਫੈਸਲਾ ਆਇਆ ਹੈ, ਇਹ ਪੰਜਾਬ ਸਰਕਾਰ ਲਈ ਸਬਕ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਹਮੇਸ਼ਾ ਕਹਿੰਦੀ ਸੀ ਕਿ ਮਾਈਨਿੰਗ ਦੇ ਮੁੱਦੇ 'ਤੇ ਰਾਜਨੀਤੀ ਕੀਤੀ ਜਾ ਰਹੀ ਹੈ, ਪਰ ਹੁਣ ਕੇਂਦਰੀ ਏਜੰਸੀਆਂ ਨੇ ਵੀ ਕਹਿ ਦਿੱਤਾ ਹੈ ਕਿ ਪੰਜਾਬ ਵਿੱਚ ਜੋ ਵੀ ਮਾਈਨਿੰਗ ਹੋ ਰਹੀ ਹੈ, ਉਹ ਗਲਤ ਤਰੀਕੇ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਮੁੱਦੇ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇ। ਇਸ ਮਾਮਲੇ 'ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਨਾਜਾਇਜ਼ ਮਾਈਨਿੰਗ ਸਿਰਫ਼ ਪਠਾਨਕੋਟ ਤੇ ਗੁਰਦਾਸਪੁਰ ਵਿੱਚ ਹੀ ਨਹੀਂ ਪੰਜਾਬ ਦੇ ਹੋਰ ਕਈ ਇਲਾਕਿਆਂ ਵਿੱਚ ਚੱਲ ਰਹੀ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨਾ ਕਿਹਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਨੀਤੀ ਹੈ, ਚਾਹੇ ਸਾਡਾ ਹੋਵੇ, ਚਾਹੇ ਕੋਈ ਹੋਰ ਹੋਵੇ, ਭ੍ਰਿਸ਼ਟਾਚਾਰ ਕਰਨ ਵਾਲੇ ਹਰ ਵਿਅਕਤੀ ਨਾਲ ਸਖਤੀ ਵਰਤੀ ਜਾਵੇਗੀ। ਅਮਨ ਅਰੋੜਾ ਦੀ ਇਹ ਟਿੱਪਣੀ ਸਾਬਕਾ 'ਆਪ' ਅਮਰਜੀਤ ਸਿੰਘ ਸੰਦੋਆ ਦਾ ਨਾ ਜੰਗਲਾਤ ਜ਼ਮੀਨ ਘੁਟਾਲੇ ਵਿੱਚ ਆਉਣ 'ਤੇ ਸੀ।ਅਰੋੜਾ ਨੇ ਕਿਹਾ ਕਿ ਜੇਕਰ ਅਮਰਜੀਤ ਸਿੰਘ ਸੰਦੋਆ ਦਾ ਨਾਂ ਕਿਸੇ ਘਪਲੇ 'ਚ ਆ ਰਿਹਾ ਹੈ ਤਾਂ ਇਸ ਦਾ ਜਵਾਬ ਉਹ ਹੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ 2019-20 ਦਾ ਹੈ। ਉਸ ਸਮੇਂ ਅਮਰਜੀਤ ਸਿੰਘ ਕਾਂਗਰਸ ਵਿੱਚ ਸੀ ਤੇ ਤੁਸੀਂ ਕਾਂਗਰਸ ਦੇ ਸੱਭਿਆਚਾਰ ਨੂੰ ਜਾਣਦੇ ਹੋ, ਸ਼ਾਇਦ ਇਸੇ ਲਈ ਉਸ ਸਮੇਂ ਅਜਿਹਾ ਹੋਇਆ ਸੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਮੰਤਰੀਆਂ ਖਿਲਾਫ ਵੀ ਕਾਰਵਾਈ ਕੀਤੀ ਹੈ ਤੇ ਹੋਰ ਲੋਕਾਂ ਖਿਲਾਫ ਵੀ ਕਾਰਵਾਈ ਕੀਤੀ ਹੈ ਜੋ ਵੀ ਦੋਸ਼ੀ ਹੋਵੇ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਹੱਦੀ ਖੇਤਰਾਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਮਾਈਨਿੰਗ 'ਤੇ ਰੋਕ ਰਹੇਗੀ, ਚਾਹੇ ਇਹ ਜਾਇਜ਼ ਹੋਵੇ ਜਾਂ ਫਿਰ ਨਾਜਾਇਜ਼ ਹੋਵੇ। ਕੋਰਟ ਨੇ ਕਿਹਾ ਕਿ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ। ਕੋਰਟ ਦੇ ਹੁਕਮਾਂ ਮਗਰੋਂ ਪਠਾਨਕੋਟ ਤੇ ਗੁਰਦਾਸਪੁਰ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ਤੇ ਰੋਕ ਰਹੇਗੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਗੋਲਡੀ ਨੇ ਕਿਹਾ ਕਿ ਸਾਡੇ ਭਰਾ ਸਾਰਜ ਸੰਧੂ, ਬੌਬੀ ਮਲਹੋਤਰਾ ਅਤੇ ਜਗਰੋਸ਼ਨ ਹੁੰਦਲ ਨੂੰ ਬਠਿੰਡਾ ਜੇਲ੍ਹ ਵਿੱਚ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਜੇਲ੍ਹ ਦੇ ਡਿਪਟੀ ਸੁਪਰਡੈਂਟ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ ਮੂਸੇਵਾਲਾ ਕਤਲਕਾਂਡ ਵਰਗੀ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਪਵੇਗਾ। ਗੋਲਡੀ ਨੇ ਇਹ ਧਮਕੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।
ਅੰਮ੍ਰਿਤਸਰ 'ਚ ਬੀਤੇ ਦਿਨ ਇੱਕ ਅੰਮ੍ਰਿਤਧਾਰੀ ਸਿੰਘ ਦੇ ਘਰ ’ਤੇ ਕੁਝ ਲੋਕਾਂ ਵੱਲੋਂ ਤੇਜ਼ਧਾਰ ਹੱਥਿਆਰਾਂ ਨਾਲ ਹਮਲਾ ਕਰਕੇ ਕੰਨ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਅੰਮ੍ਰਿਤਧਾਰੀ ਸਿੱਖ ਨੇ ਸਿਗਰਟ ਪੀਣ ਵਾਲਿਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਅੰਮ੍ਰਿਤਧਾਰੀ ਸਿੱਖ ਦਾ ਕੰਨ ਵੱਢ ਦਿੱਤਾ। ਮਾਮਲਾ ਥਾਣਾ ਸੁਲਤਾਨਵਿੰਡ ਅਧੀਨ ਪੈਂਦੀ ਚੌਕੀ ਕੋਟ ਮਿੱਤ ਸਿੰਘ ਦਾ ਹੈ। ਇਸ ਮਾਮਲੇ ਦੇ ਸੇਬੰਧ ’ਚ ਜ਼ਖ਼ਮੀ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਗ੍ਰੰਥੀ ਸਵਿੰਦਰ ਸਿੰਘ ਘਰੋਂ ਕੁਝ ਸਾਮਾਨ ਲੈਣ ਲਈ ਮਾਰਕੀਟ ਗਿਆ ਤਾਂ ਇਸ ਦੌਰਾਨ ਉਸ ਦੇ ਘਰ ਦੇ ਬਾਹਰ ਹੀ ਕੁਝ ਨੌਜਵਾਨ ਬੈਠ ਕੇ ਸਿਗਰਟ ਪੀ ਰਹੇ ਸੀ। ਸਿਗਰਟ ਪੀਣ ਤੋਂ ਮਨ੍ਹਾ ਕਰਨ ’ਤੇ ਉਕਤ ਨੌਜਵਾਨਾਂ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਫਿਰ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ।
ਦੇਸ਼ ਦੀ ਸਭ ਤੋਂ ਵੱਡੀ ਕੰਪਨੀ ਰਿਲਾਇੰਸ ਇੰਡਸਟਰੀਜ਼ ਦੀ ਸਾਲਾਨਾ ਆਮ ਮੀਟਿੰਗ (AGM) ਅੱਜ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਕੰਪਨੀ ਦੀ ਇਸ 45ਵੀਂ AGM ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਨਗੇ। ਰਿਲਾਇੰਸ ਇੰਡਸਟਰੀਜ਼ ਦੇ ਨਿਵੇਸ਼ਕਾਂ ਦੇ ਨਾਲ-ਨਾਲ ਕਾਰਪੋਰੇਟ ਜਗਤ ਅਤੇ ਸ਼ੇਅਰ ਬਾਜ਼ਾਰ ਦੀਆਂ ਨਜ਼ਰਾਂ ਵੀ ਰਿਲਾਇੰਸ ਇੰਡਸਟਰੀਜ਼ ਦੀ AGM 'ਤੇ ਟਿਕੀਆਂ ਹੋਈਆਂ ਹਨ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਦਾ ਮੰਗ ਜੋੜ ਫੜਦੀ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਉਹ ਸਹੀ ਮਾਅਨਿਆਂ ਵਿੱਚ ਇਮਾਨਦਾਰ ਹਨ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਹੋਏ 3400 ਕਰੋੜ ਰੁਪਏ ਦੇ ਕਥਿਤ ਘੁਟਾਲੇ ਦੀ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਮੋਤੀ ਮਹਿਲ ’ਚ ਵਿਜੀਲੈਂਸ ਭੇਜ ਕੇ ਇਸ ਕਥਿਤ ਗਬਨ ਤੋਂ ਪਰਦਾ ਚੁੱਕਿਆ ਜਾਵੇ। ਉਂਜ ਬਾਜਵਾ ਨੇ ਦਿੱਲੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਦਰਜ ਸੀਬੀਆਈ ਕੇਸ ਦੇ ਹਵਾਲੇ ਨਾਲ ਪੰਜਾਬ ਦੀ ‘ਆਪ’ ਸਰਕਾਰ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਵੀ ਦਿੱਤੀ।
ਪਾਕਿਸਤਾਨ 'ਚ ਬੈਠਾ ਖਾਲਿਸਤਾਨੀ ਹਰਵਿੰਦਰ ਸਿੰਘ ਉਰਫ਼ ਰਿੰਦਾ ਐਸਆਈ ਦਿਲਬਾਗ ਸਿੰਘ ਨੂੰ ਮਾਰਨ ਦੀ ਸਾਜ਼ਿਸ਼ ਨਾਕਾਮ ਹੋਣ 'ਤੇ ਕਾਫੀ ਭੜਕਿਆ ਹੈ। ਇੱਕ ਵੈੱਬ ਚੈਨਲ ਨੂੰ ਭੇਜੀ ਈਮੇਲ ਰਾਹੀਂ ਉਸ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਉਸ ਨੇ ਧਮਕੀ ਦਿੱਤੀ ਹੈ ਕਿ ਸਾਡੇ ਭਗੌੜੇ ਸਾਥੀਆਂ ਦੇ ਪਰਿਵਾਰਾਂ ਨੂੰ ਤੰਗ ਕਰਨ ਵਾਲੇ ਪੁਲਿਸ ਅਫਸਰਾਂ ਦੇ ਠਿਕਾਣੇ ਉਨ੍ਹਾਂ ਤੋਂ ਲੁਕੇ ਨਹੀਂ। ਪੁਲਿਸ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਹਰਵਿੰਦਰ ਰਿੰਦਾ ਨੇ ਇਹ ਵੀ ਕਿਹਾ ਕਿ ਪੁਲਿਸ ਵਾਲੇ ਕਿਤੇ ਦਿੱਲੀ ਦਰਬਾਰ ਪਿੱਛੇ ਲੱਗ ਕੇ ਆਪਣਾ ਨੁਕਸਾਨ ਨਾ ਕਰ ਲੈਣ। ਈਮੇਲ ਵਿੱਚ ਲੁਧਿਆਣਾ ਪੁਲਿਸ ਦੇ ਸੀਆਈਏ ਸਟਾਫ-2 ਦੇ ਇੱਕ ਅਧਿਕਾਰੀ ਨਾਲ ਹੋਈ ਗੱਲਬਾਤ ਦਾ ਵੀ ਜ਼ਿਕਰ ਹੈ। ਦੂਜੇ ਪਾਸੇ ਕਾਰ 'ਚ ਬੰਬ ਰੱਖਣ ਦੇ ਮੁਲਜ਼ਮ ਦੀਪਕ ਨੇ ਪੁੱਛਗਿੱਛ 'ਚ ਕਈ ਰਾਜ਼ ਖੋਲ੍ਹੇ ਹਨ। ਮੁਲਜ਼ਮ ਨੇ ਫਰਜ਼ੀ ਦਸਤਾਵੇਜ਼ਾਂ 'ਤੇ ਸਿਮ ਵੇਚਣ ਵਾਲੇ ਇੱਕ ਹੋਰ ਸਾਥੀ ਦਾ ਨਾਂ ਵੀ ਦੱਸਿਆ ਹੈ।
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਅੱਜ ਇੰਨੀ ਵੱਡੀ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ ਹੈ ਕਿ ਦਲਾਲ ਸਟਰੀਟ ਲਾਲ ਹੋ ਗਈ ਹੈ। ਬਜ਼ਾਰ ਖੁੱਲ੍ਹਣ ਤੋਂ ਪਹਿਲਾਂ ਹੀ ਪ੍ਰੀ-ਓਪਨਿੰਗ 'ਚ ਇਹ 2 ਫੀਸਦੀ ਤੋਂ ਜ਼ਿਆਦਾ ਟੁੱਟ ਗਿਆ ਸੀ। ਅੱਜ ਸੈਂਸੈਕਸ ਲਗਭਗ 1500 ਅੰਕ ਹੇਠਾਂ ਹੈ ਅਤੇ ਨਿਫਟੀ 370 ਅੰਕਾਂ ਦੀ ਗਿਰਾਵਟ ਨਾਲ ਖੁੱਲ੍ਹਿਆ ਹੈ। ਆਈਟੀ ਇੰਡੈਕਸ 1000 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਨਾਲ ਖੁੱਲ੍ਹਿਆ ਹੈ। ਰੁਪਿਆ ਆਪਣੇ ਸਭ ਤੋਂ ਹੇਠਲੇ ਪੱਧਰ 80.12 'ਤੇ ਪਹੁੰਚ ਗਿਆ ਹੈ, ਜੋ ਘਬਰਾਹਟ ਨੂੰ ਹੋਰ ਵਧਾ ਰਿਹਾ ਹੈ।
ਬਹੁ ਚਰਚਿਤ ਜੰਗਲਾਤ ਜ਼ਮੀਨ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਵੀ ਨਾਂ ਗੂੰਜਣ ਲੱਗਾ ਹੈ। ਸੂਤਰਾਂ ਮੁਤਾਬਕ ਸੰਦੋਆ ਵੀ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ਇਸ ਲਈ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਰੂਪਨਗਰ ਦੇ ਪਿੰਡ ਕਰੂਰਾਂ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ 10 ਗੁਣਾ ਵੱਧ ਕੀਮਤ ’ਤੇ ਵੇਚਣ ਸਬੰਧੀ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦਾ ਸੇਕ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੱਕ ਪੁੱਜ ਗਿਆ ਹੈ। ਇਸੇ ਦੌਰਾਨ ਸੰਦੋਆ ਵੱਲੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਕਾਰ ਵੀ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ।
ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਕਾਂਗਰਸ ਵਿੱਚ ਕਲੇਸ਼ ਵਧ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਖਹਿਰਾ ਨੇ ਰਾਜਾ ਵੜਿੰਗ ਨੂੰ ਲੁਧਿਆਣਾ 'ਚ ਆਸ਼ੂ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਚੱਲ ਰਿਹਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ। ਹਰੀਸ਼ ਚੌਧਰੀ ਨੇ ਸਿੱਧੇ ਰਾਜਾ ਵੜਿੰਗ ਜਾਂ ਪਾਰਟੀ ਫੋਰਮ ਦੀ ਬਜਾਏ ਸੋਸ਼ਲ ਮੀਡੀਆ 'ਤੇ ਗੱਲ ਕਰਨ ਦੀ ਵਜ੍ਹਾ ਤੋਂ ਖਹਿਰਾ ਤੋਂ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਵੜਿੰਗ ਨੇ ਖਹਿਰਾ ਨੂੰ ਵੀ ਕਿਹਾ ਸੀ ਕਿ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ। ਇਸ ਨਾਲ ਕਦਰ ਘੱਟ ਜਾਂਦੀ ਹੈ। ਇਸ 'ਤੇ ਖਹਿਰਾ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਨੇਤਾਵਾਂ ਨੂੰ ਛੋਟੇ ਤੋਂ ਛੋਟੇ ਵਰਕਰ ਦੀ ਸਲਾਹ ਨੂੰ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।
ਪਿਛੋਕੜ
Punjab Breaking News, 29 August 2022 LIVE Updates: ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਕਾਂਗਰਸ ਵਿੱਚ ਕਲੇਸ਼ ਵਧ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਖਹਿਰਾ ਨੇ ਰਾਜਾ ਵੜਿੰਗ ਨੂੰ ਲੁਧਿਆਣਾ 'ਚ ਆਸ਼ੂ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਚੱਲ ਰਿਹਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ, ਰਾਜਾ ਵੜਿੰਗ ਨੂੰ ਦਿੱਤੀ ਸੀ ਸਲਾਹ
ਜੰਗਲਾਤ ਜ਼ਮੀਨ ਘੁਟਾਲੇ 'ਚ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਦਾ ਵੀ ਗੂੰਜਿਆ ਨਾਂ
ਬਹੁ ਚਰਚਿਤ ਜੰਗਲਾਤ ਜ਼ਮੀਨ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਵੀ ਨਾਂ ਗੂੰਜਣ ਲੱਗਾ ਹੈ। ਸੂਤਰਾਂ ਮੁਤਾਬਕ ਸੰਦੋਆ ਵੀ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ਇਸ ਲਈ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਰੂਪਨਗਰ ਦੇ ਪਿੰਡ ਕਰੂਰਾਂ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ 10 ਗੁਣਾ ਵੱਧ ਕੀਮਤ ’ਤੇ ਵੇਚਣ ਸਬੰਧੀ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦਾ ਸੇਕ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੱਕ ਪੁੱਜ ਗਿਆ ਹੈ। ਇਸੇ ਦੌਰਾਨ ਸੰਦੋਆ ਵੱਲੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਕਾਰ ਵੀ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ। ਜੰਗਲਾਤ ਜ਼ਮੀਨ ਘੁਟਾਲੇ 'ਚ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਦਾ ਵੀ ਗੂੰਜਿਆ ਨਾਂ
ਦਮ ਹੈ ਤਾਂ ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ ਕਰਵਾਓ ਜਾਂਚ, ਬਾਜਵਾ ਨੇ ਸੀਐਮ ਭਗਵੰਤ ਮਾਨ ਨੂੰ ਵੰਗਾਰਿਆ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਦਾ ਮੰਗ ਜੋੜ ਫੜਦੀ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਉਹ ਸਹੀ ਮਾਅਨਿਆਂ ਵਿੱਚ ਇਮਾਨਦਾਰ ਹਨ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਹੋਏ 3400 ਕਰੋੜ ਰੁਪਏ ਦੇ ਕਥਿਤ ਘੁਟਾਲੇ ਦੀ ਜਾਂਚ ਕਰਵਾਉਣ। ਦਮ ਹੈ ਤਾਂ ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ ਕਰਵਾਓ ਜਾਂਚ, ਬਾਜਵਾ ਨੇ ਸੀਐਮ ਭਗਵੰਤ ਮਾਨ ਨੂੰ ਵੰਗਾਰਿਆ
ਹਰਵਿੰਦਰ ਰਿੰਦਾ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਕਿਹਾ, ਅਫਸਰਾਂ ਦੇ ਨਾਂ-ਪਤੇ ਸਾਡੇ ਤੋਂ ਲੁਕੇ ਨਹੀਂ
ਪਾਕਿਸਤਾਨ 'ਚ ਬੈਠਾ ਖਾਲਿਸਤਾਨੀ ਹਰਵਿੰਦਰ ਸਿੰਘ ਉਰਫ਼ ਰਿੰਦਾ ਐਸਆਈ ਦਿਲਬਾਗ ਸਿੰਘ ਨੂੰ ਮਾਰਨ ਦੀ ਸਾਜ਼ਿਸ਼ ਨਾਕਾਮ ਹੋਣ 'ਤੇ ਕਾਫੀ ਭੜਕਿਆ ਹੈ। ਇੱਕ ਵੈੱਬ ਚੈਨਲ ਨੂੰ ਭੇਜੀ ਈਮੇਲ ਰਾਹੀਂ ਉਸ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਉਸ ਨੇ ਧਮਕੀ ਦਿੱਤੀ ਹੈ ਕਿ ਸਾਡੇ ਭਗੌੜੇ ਸਾਥੀਆਂ ਦੇ ਪਰਿਵਾਰਾਂ ਨੂੰ ਤੰਗ ਕਰਨ ਵਾਲੇ ਪੁਲਿਸ ਅਫਸਰਾਂ ਦੇ ਠਿਕਾਣੇ ਉਨ੍ਹਾਂ ਤੋਂ ਲੁਕੇ ਨਹੀਂ। ਪੁਲਿਸ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਹਰਵਿੰਦਰ ਰਿੰਦਾ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਕਿਹਾ, ਅਫਸਰਾਂ ਦੇ ਨਾਂ-ਪਤੇ ਸਾਡੇ ਤੋਂ ਲੁਕੇ ਨਹੀਂ
ਹੁਣ 'ਉਡਤਾ ਪੰਜਾਬ' ਵਾਇਆ ਗੁਜਰਾਤ ! ਗੁਜਰਾਤ ਤੋਂ ਸਪਲਾਈ ਹੋ ਰਹੀ ਹੈਰੋਇਨ
ਪੰਜਾਬ ਦੇ ਨਵਾਂਸ਼ਹਿਰ ਵਿੱਚ ਐਤਵਾਰ ਨੂੰ ਇੱਕ ਟਰੱਕ ਵਿੱਚੋਂ 38 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਬਰਾਮਦਗੀ ਗੁਜਰਾਤ ਤੋਂ ਆਏ ਇੱਕ ਟਰੱਕ ਵਿੱਚੋਂ ਹੋਈ ਹੈ। ਹੈਰੋਇਨ ਨੂੰ ਟਰੱਕ ਦੇ ਟੂਲ ਬਾਕਸ ਵਿੱਚ ਛੁਪਾ ਕੇ ਲਿਆਂਦਾ ਜਾ ਰਿਹਾ ਸੀ। ਇਸ ਸਬੰਧੀ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਪੰਜਾਬ ਵਿੱਚ ਵਾਇਆ ਗੁਜਰਾਤ ਹੈਰੋਇਨ ਆਉਣ ਉੱਪਰ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਵਾਲ ਉਠਾਇਆ ਹੈ। ਉਨ੍ਹਾਂ ਕਿਹਾ ਹੈ ਕਿ ਗੁਜਰਾਤ 'ਚ ਇੰਨੇ ਵੱਡੇ ਪੱਧਰ 'ਤੇ ਡਰੱਗ ਕੌਣ ਲਿਆ ਰਿਹਾ ਹੈ?
- - - - - - - - - Advertisement - - - - - - - - -