Sidhu Moosewala Death : ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ 'ਚ ਨਾਮਜ਼ਦ 2 ਗੈਂਗਸਟਰਾਂ ਦਾ ਗੋਇੰਦਵਾਲ ਜੇਲ੍ਹ ’ਚ ਕਤਲ

Punjab Breaking News LIVE 26 February, 2023: ਭਾਈ ਅੰਮ੍ਰਿਤਪਾਲ ਸਿੰਘ ਦੇ ਸ਼ਕਤੀ ਪ੍ਰਦਰਸ਼ਨ ਮਗਰੋਂ ਕੇਂਦਰ ਸਰਕਾਰ ਅਲਰਟ, ਵੱਡੇ ਸੰਕਟ 'ਚ ਘਿਰਿਆ ਬਾਦਲ ਪਰਿਵਾਰ!, ਸੀਐਮ ਮਾਨ ਨੇ ਬੋਲਿਆ ਭਾਈ ਅੰਮ੍ਰਿਤਪਾਲ ਸਿੰਘ 'ਤੇ ਹਮਲਾ

ABP Sanjha Last Updated: 26 Feb 2023 07:27 PM
Manish Sisodia Arrested : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਗ੍ਰਿਫ਼ਤਾਰ

Manish Sisodia Arrested : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੁੱਛ-ਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ।


 
Sidhu Moosewala Death : ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ 'ਚ ਨਾਮਜ਼ਦ 2 ਗੈਂਗਸਟਰਾਂ ਦਾ ਗੋਇੰਦਵਾਲ ਜੇਲ੍ਹ ’ਚ ਕਤਲ , ਇੱਕ ਗੰਭੀਰ ਜ਼ਖ਼ਮੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ 2 ਗੈਂਗਸਟਰਾਂ ਦਾ ਗੈਂਗਵਾਰ ਦੌਰਾਨ ਕਤਲ ਹੋ ਗਿਆ ਹੈ, ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਗੋਇੰਦਵਾਲ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਆਪਸ ਵਿੱਚ ਝੜਪ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਵਜੋਂ ਹੋਈ ਹੈ। 



 

Punjab News: ਭਾਈ ਅੰਮ੍ਰਿਤਪਾਲ ਸਿੰਘ ਦੇ ਸ਼ਕਤੀ ਪ੍ਰਦਰਸ਼ਨ ਮਗਰੋਂ ਦਿੱਲੀ ਤੱਕ ਖੜਕੀਆਂ ਤਾਰਾਂ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸ਼ਕਤੀ ਪ੍ਰਦਰਸ਼ਨ ਨੂੰ ਵੇਖ ਕੇਂਦਰ ਸਰਕਾਰ ਵੀ ਅਲਰਟ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਕਾਂਡ ਬਾਰੇ ਰਿਪੋਰਟ ਤਲਬ ਕਰ ਲਈ ਹੈ। ਸੂਤਰਾਂ ਮੁਤਾਬਕ ਅਜਨਾਲਾ ਵਿੱਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਐਕਸ਼ਨ ਮਗਰੋਂ ਕੇਂਦਰੀ ਖੁਫੀਆ ਏਜੰਸੀਆਂ ਵੀ ਚੌਕਸ ਹੋ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਥਾਣੇ ਦੇ ਘਿਰਾਓ ਦਾ ਸਖ਼ਤ ਨੋਟਿਸ ਲਿਆ ਹੈ। ਗ੍ਰਹਿ ਮੰਤਰਾਲੇ ਨੇ ਐਤਵਾਰ ਸ਼ਾਮ ਤੱਕ ਪੰਜਾਬ ਪੁਲਿਸ ਤੇ ਇੰਟੈਲੀਜੈਂਸ ਬਿਊਰੋ (ਆਈਬੀ) ਤੋਂ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। ਕੇਂਦਰ ਨੇ ਪੁੱਛਿਆ ਹੈ ਕਿ ਸੰਭਾਵੀ ਹਿੰਸਾ ਨੂੰ ਰੋਕਣ ਲਈ ਪੰਜਾਬ ਪੁਲਿਸ ਦਾ ਐਕਸ਼ਨ ਪਲਾਨ ਕੀ ਸੀ।

Weather Update: ਮੌਸਮ ਲਵੇਗਾ ਕਰਵਟ! ਹਿਮਾਚਲ 'ਚ ਬਰਫਬਾਰੀ, ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ

ਹਿਮਾਚਲ 'ਚ ਅੱਜ ਤੋਂ ਅਗਲੇ 5 ਦਿਨਾਂ ਤੱਕ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 28 ਫਰਵਰੀ ਤੋਂ ਹਿਮਾਲਿਆ ਖੇਤਰਾਂ 'ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦੇ ਪ੍ਰਭਾਵ ਹੇਠ ਉੱਥੋਂ ਦੀਆਂ ਠੰਢੀਆਂ ਹਵਾਵਾਂ ਪੰਜਾਬ ਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ ਨੂੰ ਠੰਢਾ ਕਰ ਦੇਣਗੀਆਂ।ਹਰਿਆਣਾ ਵਿੱਚ ਇਸ ਫਰਵਰੀ ਵਿੱਚ ਹੁਣ ਤੱਕ ਔਸਤ ਦਿਨ ਦਾ ਤਾਪਮਾਨ 25.7 ਡਿਗਰੀ ਸੈਲਸੀਅਸ ਰਿਹਾ ਹੈ। ਇਹ 17 ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 2006 ਵਿੱਚ ਫਰਵਰੀ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 27.6 ਡਿਗਰੀ ਸੀ। ਇਸ ਦੇ ਨਾਲ ਹੀ ਪੰਜਾਬ ਵਿੱਚ ਇਨ੍ਹੀਂ ਦਿਨੀਂ ਤਾਪਮਾਨ ਆਮ ਨਾਲੋਂ 5.6 ਡਿਗਰੀ ਵੱਧ ਰਿਹਾ ਹੈ।

Punjab News: ਜੇ ਪੰਜਾਬ ਸਰਕਾਰ ਦੇ ਵੱਸ ਨਹੀਂ ਤਾਂ ਕੇਂਦਰ ਆਪਣੇ ਹੱਥਾਂ ਵਿੱਚ ਲਵੇ ਜ਼ਿੰਮੇਵਾਰੀ: ਕੈਪਟਨ

ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਉੱਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਦੇਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਹਾ, ਕਾਨੂੰਨ ਵਿਵਸਥਾ ਕੇਂਦਰ ਦਾ ਵਿਸ਼ਾ ਨਹੀਂ ਹੈ। ਜੇਕਰ ਉਹ (ਪੰਜਾਬ ਸਰਕਾਰ) ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਹਰ ਰੋਜ਼ ਡਰੋਨ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਹ ਦੇਖਣਾ ਚਾਹੀਦਾ ਹੈ। 

Punjab News: ਜੇ ਪੰਜਾਬ ਸਰਕਾਰ ਦੇ ਵੱਸ ਨਹੀਂ ਤਾਂ ਕੇਂਦਰ ਆਪਣੇ ਹੱਥਾਂ ਵਿੱਚ ਲਵੇ ਜ਼ਿੰਮੇਵਾਰੀ: ਕੈਪਟਨ

ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਉੱਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਦੇਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਹਾ, ਕਾਨੂੰਨ ਵਿਵਸਥਾ ਕੇਂਦਰ ਦਾ ਵਿਸ਼ਾ ਨਹੀਂ ਹੈ। ਜੇਕਰ ਉਹ (ਪੰਜਾਬ ਸਰਕਾਰ) ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਹਰ ਰੋਜ਼ ਡਰੋਨ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਹ ਦੇਖਣਾ ਚਾਹੀਦਾ ਹੈ। 

Haryana News : ਹਰਿਆਣਾ ਰੋਡਵੇਜ਼ ਨੂੰ 150 ਕਰੋੜ ਦਾ ਘਾਟਾ

ਰਿਆਣਾ ਦੇ ਟਰਾਂਸਪੋਰਟ ਵਿਭਾਗ ਨੂੰ ਇਨ੍ਹੀਂ ਦਿਨੀਂ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਰੋਡਵੇਜ਼ ਨੂੰ ਕਰੀਬ 150 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਰੋਡਵੇਜ਼ ਦੀਆਂ ਬੱਸਾਂ ਵਿੱਚ ਟਿਕਟਾਂ ਦੀ ਲਗਾਤਾਰ ਗੜਬੜੀ ਹੋ ਰਹੀ ਹੈ, ਜਿਸ ਦੀਆਂ ਸ਼ਿਕਾਇਤਾਂ ਮੁੱਖ ਦਫ਼ਤਰ ਤੱਕ ਪਹੁੰਚ ਰਹੀਆਂ ਹਨ। ਇਸ ਵੱਡੇ ਨੁਕਸਾਨ ਨੂੰ ਦੇਖਦੇ ਹੋਏ ਹੁਣ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਹੁਣ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਵਿੱਚ ਰੈਵੇਨਿਊ ਲੀਕੇਜ ਡਿਟੈਕਸ਼ਨ ਸਿਸਟਮ ਲਾਗੂ ਕੀਤਾ ਜਾਵੇਗਾ। ਜਿਸ ਕਾਰਨ ਰੋਡਵੇਜ਼ ਨੁਕਸਾਨ ਤੋਂ ਬਚ ਸਕਦਾ ਹੈ।

Amrit Pal Singh News : ਅੰਮ੍ਰਿਤਪਾਲ ਸਿੰਘ ਦੀਆਂ ਵੱਧਣ ਵਾਲੀਆਂ ਨੇ ਮੁਸ਼ਕਿਲਾਂ ,ਇਸ ਵਜ੍ਹਾ ਕਾਰਨ ਨਿਰਾਜ਼ ਹੋਏ ਸਿੱਖ ਸੰਗਠਨ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਹੁਣ ਵਧਣ ਵਾਲੀਆਂ ਹਨ। ਜਿੱਥੇ ਇੱਕ ਪਾਸੇ ਵਿਰੋਧੀ ਪਾਰਟੀਆਂ ਲਗਾਤਾਰ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੀਆਂ ਹਨ। ਹੁਣ ਸਿੱਖ ਜਥੇਬੰਦੀਆਂ ਵੀ ਉਸ ਤੋਂ ਨਾਰਾਜ਼ ਨਜ਼ਰ ਆ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਵੱਲੋਂ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਪੁਲਿਸ ਹਿਰਾਸਤ 'ਚੋਂ ਰਿਹਾਅ ਕਰਵਾਉਣ ਲਈ ਜਿਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਢਾਲ ਬਣਾਇਆ ਗਿਆ, ਉਸ ਤੋਂ ਸਿੱਖ ਜਥੇਬੰਦੀਆਂ ਨਾਰਾਜ਼ ਹੋ ਗਈਆਂ ਹਨ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕੀਤੀ ਹੈ।

Amritsar News: ਵਿਆਹ ਬਣਿਆ ਜੰਗ ਦਾ ਅਖਾੜਾ, ਇੱਟਾਂ-ਰੋੜੇ ਤੇ ਗੋਲੀਆਂ ਚੱਲੀਆਂ

ਅੰਮ੍ਰਿਤਸਰ ਦੇ ਇਤਿਹਾਸਕ ਇਲਾਕੇ ਛੇਹਰਟਾ ਦੀ ਮਾਡਰਨ ਕਲੋਨੀ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਦੌਰਾਨ ਜੰਮ ਕੇ ਇੱਟਾਂ-ਰੋੜੇ ਚੱਲੇ ਤੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਉਸ ਵੇਲੇ ਵਧਿਆ ਜਦੋਂ ਬਿਨਾ ਬੁਲਾਏ ਲੋਕ ਔਰਤਾਂ ਨਾਲ ਨੱਚਣ ਲੱਗੇ। 

Balakot Air Strike: ਅੱਜ ਦੇ ਦਿਨ ਬਾਲਾਕੋਟ 'ਚ ਦਾਖ਼ਲ ਹੋਏ ਭਾਰਤੀ ਲੜਾਕੂ ਜਹਾਜ਼

ਅੱਜ ਤੋਂ ਠੀਕ ਚਾਰ ਸਾਲ ਪਹਿਲਾਂ ਭਾਵ 26 ਫਰਵਰੀ 2019 ਦੇ ਤੜਕੇ ਜਦੋਂ ਸਾਰਾ ਦੇਸ਼ ਸ਼ਾਂਤੀ ਦੀ ਨੀਂਦ ਸੌਂ ਰਿਹਾ ਸੀ, ਸਾਡੀ ਏਅਰਫੋਰਸ ਦੇ ਬਹਾਦਰ ਜਵਾਨ ਪਾਕਿਸਤਾਨ ਵਿੱਚ ਦਾਖਲ ਹੋ ਗਏ ਸਨ, ਜਿਸ ਬਾਰੇ ਗੁਆਂਢੀ ਮੁਲਕ ਨੂੰ ਵੀ ਕੋਈ ਇਲਮ ਨਹੀਂ ਸੀ। ਜਦੋਂ ਸਵੇਰੇ ਉੱਠ ਕੇ ਲੋਕਾਂ ਨੇ ਟੀਵੀ ਤੇ ਸੋਸ਼ਲ ਮੀਡੀਆ ਦੇਖਿਆ ਤਾਂ ਬਾਲਾਕੋਟ ਹਰ ਪਾਸੇ ਟ੍ਰੈਂਡ ਕਰ ਰਿਹਾ ਸੀ ਤੇ ਖਬਰ ਆ ਗਈ ਸੀ ਕਿ ਪੁਲਵਾਮਾ ਹਮਲੇ  (Pulwama Attack) ਦਾ ਬਦਲਾ ਲੈਣ ਲਈ ਏਅਰ ਫੋਰਸ ਨੇ ਪਾਕਿਸਤਾਨ 'ਚ ਵੱਡਾ ਹਮਲਾ ਕੀਤਾ ਹੈ।

Wheat Production In India:  ਇਸ ਸਾਲ ਕਣਕ ਦੀ ਪੈਦਾਵਾਰ 'ਤੇ ਨਹੀਂ ਪਵੇਗਾ ਗਰਮੀ ਦਾ ਅਸਰ

ਕਣਕ ਦੇ ਉਤਪਾਦਨ ਅਤੇ ਖਪਤ ਦੇ ਲਿਹਾਜ਼ ਨਾਲ ਪਿਛਲਾ ਸਾਲ ਬਿਹਤਰ ਨਹੀਂ ਰਿਹਾ। ਪਿਛਲੇ ਸਾਲ ਜਿੱਥੇ ਲੂ ਨੇ ਕਣਕ ਦੀ ਪੈਦਾਵਾਰ ਦੀ ਖੇਡ ਵਿਗਾੜ ਦਿੱਤੀ ਸੀ। ਇਸ ਨਾਲ ਹੀ ਬਾਅਦ ਵਿਚ ਰੂਸ-ਯੂਕਰੇਨ ਯੁੱਧ ਅਤੇ ਭਾਰਤ ਸਰਕਾਰ ਦੁਆਰਾ ਨਿਰਯਾਤ ਵਿਚ ਵਾਧੇ ਕਾਰਨ ਦੇਸ਼ ਵਿਚ ਕਣਕ ਦੀ ਘਰੇਲੂ ਖਪਤ ਘਟੀ ਹੈ। ਇਸ ਦਾ ਅਸਰ ਦੇਸ਼ 'ਚ ਕਣਕ ਅਤੇ ਆਟੇ ਦੀਆਂ ਕੀਮਤਾਂ 'ਤੇ ਦੇਖਣ ਨੂੰ ਮਿਲਿਆ। ਹਾਲਾਂਕਿ ਕੇਂਦਰ ਸਰਕਾਰ ਹੁਣ ਲਗਾਤਾਰ ਕਣਕ ਦੀ ਕੀਮਤ ਘਟਾਉਣ ਲਈ ਕਦਮ ਚੁੱਕ ਰਹੀ ਹੈ। ਇਸ ਸਾਲ ਵੀ ਕੇਂਦਰ ਸਰਕਾਰ ਦੀਆਂ ਨਜ਼ਰਾਂ ਕਣਕ ਮੰਡੀ 'ਤੇ ਟਿਕੀਆਂ ਹੋਈਆਂ ਹਨ। ਇਸ ਵਾਰ ਦੇਸ਼ ਵਿੱਚ ਕਣਕ ਦੀ ਬੰਪਰ ਪੈਦਾਵਾਰ ਹੋਣ ਦੀ ਪੂਰੀ ਉਮੀਦ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਇੱਕ ਹੋਰ ਵੱਡੀ ਰਾਹਤ ਦਿੱਤੀ ਹੈ।

Wheat Production In India:  ਇਸ ਸਾਲ ਕਣਕ ਦੀ ਪੈਦਾਵਾਰ 'ਤੇ ਨਹੀਂ ਪਵੇਗਾ ਗਰਮੀ ਦਾ ਅਸਰ

ਕਣਕ ਦੇ ਉਤਪਾਦਨ ਅਤੇ ਖਪਤ ਦੇ ਲਿਹਾਜ਼ ਨਾਲ ਪਿਛਲਾ ਸਾਲ ਬਿਹਤਰ ਨਹੀਂ ਰਿਹਾ। ਪਿਛਲੇ ਸਾਲ ਜਿੱਥੇ ਲੂ ਨੇ ਕਣਕ ਦੀ ਪੈਦਾਵਾਰ ਦੀ ਖੇਡ ਵਿਗਾੜ ਦਿੱਤੀ ਸੀ। ਇਸ ਨਾਲ ਹੀ ਬਾਅਦ ਵਿਚ ਰੂਸ-ਯੂਕਰੇਨ ਯੁੱਧ ਅਤੇ ਭਾਰਤ ਸਰਕਾਰ ਦੁਆਰਾ ਨਿਰਯਾਤ ਵਿਚ ਵਾਧੇ ਕਾਰਨ ਦੇਸ਼ ਵਿਚ ਕਣਕ ਦੀ ਘਰੇਲੂ ਖਪਤ ਘਟੀ ਹੈ। ਇਸ ਦਾ ਅਸਰ ਦੇਸ਼ 'ਚ ਕਣਕ ਅਤੇ ਆਟੇ ਦੀਆਂ ਕੀਮਤਾਂ 'ਤੇ ਦੇਖਣ ਨੂੰ ਮਿਲਿਆ। ਹਾਲਾਂਕਿ ਕੇਂਦਰ ਸਰਕਾਰ ਹੁਣ ਲਗਾਤਾਰ ਕਣਕ ਦੀ ਕੀਮਤ ਘਟਾਉਣ ਲਈ ਕਦਮ ਚੁੱਕ ਰਹੀ ਹੈ। ਇਸ ਸਾਲ ਵੀ ਕੇਂਦਰ ਸਰਕਾਰ ਦੀਆਂ ਨਜ਼ਰਾਂ ਕਣਕ ਮੰਡੀ 'ਤੇ ਟਿਕੀਆਂ ਹੋਈਆਂ ਹਨ। ਇਸ ਵਾਰ ਦੇਸ਼ ਵਿੱਚ ਕਣਕ ਦੀ ਬੰਪਰ ਪੈਦਾਵਾਰ ਹੋਣ ਦੀ ਪੂਰੀ ਉਮੀਦ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਇੱਕ ਹੋਰ ਵੱਡੀ ਰਾਹਤ ਦਿੱਤੀ ਹੈ।

ਪਿਛੋਕੜ

Punjab Breaking News LIVE 26 February, 2023: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸ਼ਕਤੀ ਪ੍ਰਦਰਸ਼ਨ ਨੂੰ ਵੇਖ ਕੇਂਦਰ ਸਰਕਾਰ ਵੀ ਅਲਰਟ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਕਾਂਡ ਬਾਰੇ ਰਿਪੋਰਟ ਤਲਬ ਕਰ ਲਈ ਹੈ। ਸੂਤਰਾਂ ਮੁਤਾਬਕ ਅਜਨਾਲਾ ਵਿੱਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਐਕਸ਼ਨ ਮਗਰੋਂ ਕੇਂਦਰੀ ਖੁਫੀਆ ਏਜੰਸੀਆਂ ਵੀ ਚੌਕਸ ਹੋ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਥਾਣੇ ਦੇ ਘਿਰਾਓ ਦਾ ਸਖ਼ਤ ਨੋਟਿਸ ਲਿਆ ਹੈ। ਗ੍ਰਹਿ ਮੰਤਰਾਲੇ ਨੇ ਐਤਵਾਰ ਸ਼ਾਮ ਤੱਕ ਪੰਜਾਬ ਪੁਲਿਸ ਤੇ ਇੰਟੈਲੀਜੈਂਸ ਬਿਊਰੋ (ਆਈਬੀ) ਤੋਂ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। ਕੇਂਦਰ ਨੇ ਪੁੱਛਿਆ ਹੈ ਕਿ ਸੰਭਾਵੀ ਹਿੰਸਾ ਨੂੰ ਰੋਕਣ ਲਈ ਪੰਜਾਬ ਪੁਲਿਸ ਦਾ ਐਕਸ਼ਨ ਪਲਾਨ ਕੀ ਸੀ। ਭਾਈ ਅੰਮ੍ਰਿਤਪਾਲ ਸਿੰਘ ਦੇ ਸ਼ਕਤੀ ਪ੍ਰਦਰਸ਼ਨ ਮਗਰੋਂ ਦਿੱਲੀ ਤੱਕ ਖੜਕੀਆਂ ਤਾਰਾਂ


 


ਵੱਡੇ ਸੰਕਟ 'ਚ ਘਿਰਿਆ ਬਾਦਲ ਪਰਿਵਾਰ! ਕੋਟਕਪੂਰਾ ਗੋਲੀ ਕਾਂਡ ਸਬੰਧੀ ਪੁਲਿਸ ਹੱਥ ਲੱਗੇ ਪੁਖਤਾ ਸਬੂਤ


Punjab News: ਪਹਿਲਾਂ ਹੀ ਸਿਆਸੀ ਸੰਕਟ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀ ਕਾਂਡ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਅੱਠ ਅਧਿਕਾਰੀਆਂ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕੀਤਾ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਪੁਖਤਾ ਸਬੂਤ ਹੱਥ ਲੱਗਣ ਮਗਰੋਂ ਹੀ ਉਪਰੋਕਤ ਹਾਈ ਪ੍ਰੋਫਾਈਲ ਲੋਕਾਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਹੈ। ਵੱਡੇ ਸੰਕਟ 'ਚ ਘਿਰਿਆ ਬਾਦਲ ਪਰਿਵਾਰ! ਕੋਟਕਪੂਰਾ ਗੋਲੀ ਕਾਂਡ ਸਬੰਧੀ ਪੁਲਿਸ ਹੱਥ ਲੱਗੇ ਪੁਖਤਾ ਸਬੂਤ


 


ਆਖਰ ਸੀਐਮ ਮਾਨ ਨੇ ਬੋਲਿਆ ਭਾਈ ਅੰਮ੍ਰਿਤਪਾਲ ਸਿੰਘ 'ਤੇ ਹਮਲਾ


Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਆਖਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅ੍ਰੰਮਿਤਪਾਲ ਸਿੰਘ ਉੱਪਰ ਤਿੱਖਾ ਹਮਲਾ ਬੋਲਿਆ ਹੈ। ਅਜਨਾਲਾ ਕਾਂਡ ਨੂੰ ਲੈ ਕੇ ਸਰਕਾਰ ਦੀ ਚੁਫੇਰਿਓਂ ਅਲੋਚਨਾ ਹੋਣ ਮਗਰੋਂ ਸੀਐਮ ਮਾਨ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਪੁਲਿਸ ਥਾਣੇ ਲਿਜਾਣ ਵਾਲਿਆਂ ਨੂੰ ਪੰਜਾਬ ਦੇ ‘ਵਾਰਿਸ’ ਨਹੀਂ ਕਿਹਾ ਜਾ ਸਕਦਾ। ਆਖਰ ਸੀਐਮ ਮਾਨ ਨੇ ਬੋਲਿਆ ਭਾਈ ਅੰਮ੍ਰਿਤਪਾਲ ਸਿੰਘ 'ਤੇ ਹਮਲਾ


 


ਛੁੱਟੀ ਹੋਣ 'ਤੇ ਵੀ ਨਹੀਂ ਰੁਕੇਗਾ ਜ਼ਮੀਨ-ਜਾਇਦਾਦ ਦੀ ਰਜਿਸਟਰੀ ਦਾ ਕੰਮ


Punjab News: ਪੰਜਾਬ ਵਿੱਚ ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਹੁਣ ਅਚਾਨਕ ਸਰਕਾਰੀ ਛੁੱਟੀ ਹੋਣ 'ਤੇ ਵੀ ਰਜਿਸਟਰੀ ਦਾ ਕੰਮ ਨਹੀਂ ਰੁਕੇਗਾ। ਤੈਅ ਸਮੇਂ ਮੁਤਾਬਕ ਤਹਿਸੀਲਦਾਰ ਤੇ ਸਬ-ਰਜਿਸਟਰਾਰ ਰਜਿਸਟਰੀ ਕਰਨਗੇ। ਇਸ ਸਬੰਧੀ ਸਰਕਾਰ ਨੇ ਹੁਕਮ ਜਾਰੀ ਕਰ ਦਿੱਤੇ ਹਨ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸੂਬੇ ’ਚ ਅਚਾਨਕ ਸਰਕਾਰੀ ਛੁੱਟੀ ਹੋਣ ਉੱਤੇ ਵੀ ਅਧਿਕਾਰੀਆਂ ਨੂੰ ਤਹਿਸੀਲਾਂ ’ਚ ਜ਼ਮੀਨਾਂ ਦੀ ਰਜਿਸਟਰੀ ਦਾ ਪਹਿਲਾਂ ਲਏ ਆਨਲਾਈਨ ਸਮੇਂ ਮੁਤਾਬਕ ਆਮ ਵਾਂਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੂਤਰਾਂ ਮੁਤਾਬਕ ਦਫ਼ਤਰਾਂ ਵਿੱਚ ਸਰਕਾਰੀ ਛੁੱਟੀ ਤਾਂ ਹੋਵੇਗੀ ਪਰ ਤਹਿਸੀਲਦਾਰ ਤੇ ਸਬ-ਰਜਿਸਟਰਾਰ ਕੰਮਾਂ ਦਾ ਨਿਪਟਾਰਾ ਉਸੇ ਦਿਨ ਹੀ ਕਰਨਗੇ। ਛੁੱਟੀ ਹੋਣ 'ਤੇ ਵੀ ਨਹੀਂ ਰੁਕੇਗਾ ਜ਼ਮੀਨ-ਜਾਇਦਾਦ ਦੀ ਰਜਿਸਟਰੀ ਦਾ ਕੰਮ


Sidhu Moosewala Death : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ 2 ਗੈਂਗਸਟਰਾਂ ਦਾ ਗੈਂਗਵਾਰ ਦੌਰਾਨ ਕਤਲ ਹੋ ਗਿਆ ਹੈ, ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਗੋਇੰਦਵਾਲ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਆਪਸ ਵਿੱਚ ਝੜਪ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਵਜੋਂ ਹੋਈ ਹੈ। 



 


 


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.