(Source: ECI/ABP News/ABP Majha)
Punjab Breaking News LIVE: ਗਣਤੰਤਰ ਦਿਵਸ ਮੌਕੇ ਸੀਐਮ ਭਗਵੰਤ ਮਾਨ ਦੇ ਵੱਡੇ ਐਲਾਨ, ਸਲਾਮੀ ਲੈਣਾ ਭੁੱਲੇ ਕੈਬਨਿਟ ਮੰਤਰੀ ਮੀਤ ਹੇਅਰ, ਗਣਤੰਤਰ ਦਿਵਸ ਮੌਕੇ ਪੰਜਾਬ 'ਚ ਅਲਰਟ
Punjab Breaking News LIVE 26 January 2023: ਗਣਤੰਤਰ ਦਿਵਸ ਮੌਕੇ ਸੀਐਮ ਭਗਵੰਤ ਮਾਨ ਦੇ ਵੱਡੇ ਐਲਾਨ, ਸਲਾਮੀ ਲੈਣਾ ਭੁੱਲੇ ਕੈਬਨਿਟ ਮੰਤਰੀ ਮੀਤ ਹੇਅਰ, ਗਣਤੰਤਰ ਦਿਵਸ ਮੌਕੇ ਪੰਜਾਬ 'ਚ ਅਲਰਟ
LIVE
Background
Punjab Breaking News LIVE 26 January 2023: ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਵਿੱਚ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਇਸ ਮੌਕੇ ਬਠਿੰਡਾ ਵਾਸੀਆਂ ਲਈ ਨਵਾਂ ਬੱਸ ਸਟੈਂਡ ਬਣਾਉਣ ਕੇ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 400 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਨੌਜਵਾਨਾਂ ਦਾ ਆਈਲਟਸ ਕਰ ਵਿਦੇਸ਼ ਜਾਣ ਉੱਪਰ ਗਿਲਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮੈਨੂੰ ਦੁੱਖ ਮੰਤਰੀ ਕਹਿ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਜਲਦ ਪੱਕੇ ਕੀਤੇ ਜਾਣਗੇ। ਬਠਿੰਡਾ 'ਚ ਤਿਰੰਗਾ ਲਹਿਰਾਉਣ ਮਗਰੋਂ ਸੀਐਮ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ
ਝੰਡਾ ਲਹਿਰਾਉਣ ਮਗਰੋਂ ਸਲੂਟ ਕਰਨਾ ਭੁੱਲੇ ਕੈਬਨਿਟ ਮੰਤਰੀ ਮੀਤ ਹੇਅਰ, ਐਸਐਸਪੀ ਨੇ ਕਰਵਾਇਆ ਯਾਦ
26 ਜਨਵਰੀ ਦਾ ਦਿਹਾੜਾ ਦੇਸ਼ ਭਰ ਵਿੱਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਫਾਜ਼ਿਲਕਾ ਵਿੱਚ ਵੀ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿੱਚ 26 ਜਨਵਰੀ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਹੈ। ਇੱਥੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਸੂਬੇ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ। ਜਿਵੇਂ ਹੀ ਉਨ੍ਹਾਂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤਾਂ ਸਲੂਟ ਕਰਨਾ ਭੁੱਲ ਗਏ। ਇਸ ਦੌਰਾਨ ਪਿੱਛੇ ਖੜੇ ਫ਼ਾਜ਼ਿਲਕਾ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਉਨ੍ਹਾਂ ਨੂੰ ਸਲੂਟ ਕਰਨ ਲਈ ਕਿਹਾ। ਝੰਡਾ ਲਹਿਰਾਉਣ ਮਗਰੋਂ ਸਲੂਟ ਕਰਨਾ ਭੁੱਲੇ ਕੈਬਨਿਟ ਮੰਤਰੀ ਮੀਤ ਹੇਅਰ, ਐਸਐਸਪੀ ਨੇ ਕਰਵਾਇਆ ਯਾਦ
ਗਣਤੰਤਰ ਦਿਵਸ ਮੌਕੇ ਪੰਜਾਬ ਚ ਅਲਰਟ
Republic Day: ਗਣਤੰਤਰ ਦਿਵਸ 'ਤੇ ਪੰਜਾਬ 'ਚ ਪੁਲਿਸ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੁਲਿਸ ਨੇ ਸੂਬੇ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀ/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਰੋਹ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਗਣਤੰਤਰ ਦਿਵਸ ਮੌਕੇ ਪੰਜਾਬ ਚ ਅਲਰਟ
ਗਣਤੰਤਰ ਦਿਵਸ ਦੀ ਪਰੇਡ ’ਚੋਂ ਪੰਜਾਬ ਗਾਇਬ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਦਾਅਵਾ
Republic Day 2023: ਅੱਜ ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਕੋਈ ਝਾਕੀ ਪੇਸ਼ ਨਹੀਂ ਹੋਈ। ਇਸ ਬਾਰੇ ਕੇਂਦਰ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹਨ। ਕੇਂਦਰ ਸਰਕਾਰ ਨੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕੋਲੋਂ ਹੀ ਕੁਤਾਹੀ ਹੋਈ ਹੈ। ਇਸ ਦਾ ਜਵਾਬ ਦਿੰਦਿਆਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ’ਤੇ ਦਿੱਲੀ ਵਿੱਚ ਹੋਣ ਵਾਲੇ ਸਮਾਗਮ ਵਿੱਚ ਝਾਕੀ ਰਾਹੀਂ ਹਿੱਸਾ ਲੈਣ ਲਈ ਤਿੰਨ ਵਿਸ਼ਿਆਂ ’ਤੇ ਪ੍ਰਸਤਾਵ ਭੇਜੇ ਸਨ। ਗਣਤੰਤਰ ਦਿਵਸ ਦੀ ਪਰੇਡ ’ਚੋਂ ਪੰਜਾਬ ਗਾਇਬ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਦਾਅਵਾ
ਗਣਤੰਤਰ ਦਿਵਸ ਪਰੇਡ ਦੀ ਸਲਾਮੀ ਲੈਣ ਵਾਲੀ ਦ੍ਰੋਪਦੀ ਮੁਰਮੂ ਬਣੀ ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ
President Draupadi Murmu: ਦੇਸ਼ ਅਤੇ ਦੁਨੀਆ ਵਿੱਚ 74ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਉਣ ਦਾ ਸਿਲਸਿਲਾ ਚੱਲ ਰਿਹਾ ਹੈ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਗਣਤੰਤਰ ਦਿਵਸ ਪਰੇਡ ਦੀ ਸਲਾਮੀ ਲੈਂਦੇ ਹੀ ਅਜਿਹਾ ਕਰਨ ਵਾਲੀ ਦੇਸ਼ ਦੀ ਦੂਜੀ ਮਹਿਲਾ ਬਣ ਗਈ ਹੈ। ਇਸ ਤੋਂ ਪਹਿਲਾਂ ਇਹ ਮੌਕਾ ਪ੍ਰਤਿਭਾ ਦੇਵੀ ਪਾਟਿਲ ਨੂੰ ਦਿੱਤਾ ਗਿਆ ਸੀ। ਦ੍ਰੋਪਦੀ ਮੁਰਮੂ ਨੇ ਜਿਵੇਂ ਹੀ ਪਰੇਡ ਦੀ ਸਲਾਮੀ ਲਈ, ਉਥੇ ਹੀ ਮਾਰਗ 'ਤੇ ਝਾਕੀਆਂ ਦਾ ਜਲੂਸ ਵੀ ਸ਼ੁਰੂ ਹੋ ਗਿਆ। ਇਸ ਸਮੇਂ ਵੱਡੀ ਗਿਣਤੀ 'ਚ ਦੇਸੀ-ਵਿਦੇਸ਼ੀ ਮਹਿਮਾਨ ਅਤੇ ਹਜ਼ਾਰਾਂ ਦੇਸ਼ ਵਾਸੀ ਡਿਊਟੀ 'ਤੇ ਗਣਤੰਤਰ ਦਿਵਸ ਮਨਾ ਰਹੇ ਹਨ। ਗਣਤੰਤਰ ਦਿਵਸ ਪਰੇਡ ਦੀ ਸਲਾਮੀ ਲੈਣ ਵਾਲੀ ਦ੍ਰੋਪਦੀ ਮੁਰਮੂ ਬਣੀ ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ
Republic Day 2023: ਗੁਰੂ ਰੰਧਾਵਾ ਤੋਂ ਅਕਸ਼ੇ ਕੁਮਾਰ, ਫਿਲਮ ਸਟਾਰਜ਼ ਨੇ ਫੈਨਜ਼ ਨੂੰ ਇੰਜ ਦਿੱਤੀ ਗਣਤੰਤਰ ਦਿਵਸ ਦੀ ਵਧਾਈ
ਅੱਜ 26 ਜਨਵਰੀ ਯਾਨੀ ਗਣਤੰਤਰ ਦਿਵਸ 'ਤੇ, ਦੇਸ਼ ਭਰ ਵਿੱਚ ਦੇਸ਼ ਭਗਤੀ ਦਾ ਮਾਹੌਲ ਹੈ। ਹਰ ਪਾਸੇ ਤਿਰੰਗਾ ਲਹਿਰਾਉਣ ਅਤੇ ਦੇਸ਼ ਭਗਤੀ ਦੇ ਗੀਤਾਂ ਨਾਲ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। 74ਵੇਂ ਗਣਤੰਤਰ ਦਿਵਸ (Republic Day 2023) ਦੇ ਮੌਕੇ 'ਤੇ ਸੋਸ਼ਲ ਮੀਡੀਆ 'ਤੇ ਹਰ ਕੋਈ ਇੱਕ ਦੂਜੇ ਨੂੰ ਵਧਾਈਆਂ ਦੇ ਰਿਹਾ ਹੈ। ਅਜਿਹੇ 'ਚ ਬਾਲੀਵੁੱਡ ਸੈਲੇਬਸ ਇਸ ਖਾਸ ਮੌਕੇ 'ਤੇ ਕਿਵੇਂ ਪਿੱਛੇ ਰਹਿ ਸਕਦੇ ਹਨ? ਇਸ ਦੌਰਾਨ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਹੜੇ-ਕਿਹੜੇ ਸੈਲੇਬਸ ਨੇ ਪ੍ਰਸ਼ੰਸਕਾਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।
Ram Rahim Video: ਤਲਵਾਰ ਨਾਲ ਕੇਕ ਕੱਟਣ ਮਗਰੋਂ ਨਵੇਂ ਵਿਵਾਦ 'ਚ ਫਸੇ ਰਾਮ ਰਹੀਮ, ਹੁਣ ਪਰ੍ਹਾਂ ਵਗਾਹ ਮਾਰੀ ਤਿਰੰਗੇ ਦੇ ਰੰਗ ਵਾਲੀ ਬੋਤਲ
ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਤੇ ਹੱਤਿਆ ਦੇ 3 ਮਾਮਲਿਆਂ ਵਿੱਚ 20-20 ਸਾਲ ਦੀ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Dera Sacha Sauda chief Gurmeet Ram Rahim) ਤਲਵਾਰ ਨਾਲ ਕੇਕ ਕੱਟਣ ਤੋਂ ਬਾਅਦ ਇੱਕ ਨਵੇਂ ਵਿਵਾਦ ਵਿੱਚ ਫਸਦਾ ਨਜ਼ਰ ਆ ਰਿਹਾ ਹੈ। ਰਾਮ ਰਹੀਮ ਨੇ ਆਰਗੈਨਿਕ ਸਬਜ਼ੀਆਂ ਤਿਆਰ ਕਰਨ ਦਾ ਵੀਡੀਓ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਤਿਰੰਗੇ ਰੰਗ ਵਾਲੀ ਬੋਤਲ ਦਾ ਇਸਤੇਮਾਲ ਕਰ ਰਿਹਾ ਹੈ। ਜਿਵੇਂ ਹੀ ਉਨ੍ਹਾਂ ਨੂੰ ਇਸ 'ਤੇ ਇਤਰਾਜ਼ ਦਾ ਪਤਾ ਲੱਗਾ ਤਾਂ ਰਾਮ ਰਹੀਮ ਨੇ ਸਪੱਸ਼ਟੀਕਰਨ ਦੇਣਾ ਸ਼ੁਰੂ ਕਰ ਦਿੱਤਾ।
Republic Day 2023: ਸੀਐਮ ਭਗਵੰਤ ਮਾਨ ਦਾ ਐਲਾਨ, ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਹਰੇਕ ਖੇਤਰ ਦਾ ਵਿਆਪਕ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ ਤੇ ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ। ਅੱਜ ਇੱਥੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬਾ ਸਰਕਾਰ ਦੇ ਯਤਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਮਦਦ ਤੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
Republic Day 2023: ਸੀਐਮ ਭਗਵੰਤ ਮਾਨ ਦਾ ਐਲਾਨ, ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਹਰੇਕ ਖੇਤਰ ਦਾ ਵਿਆਪਕ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ ਤੇ ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ। ਅੱਜ ਇੱਥੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬਾ ਸਰਕਾਰ ਦੇ ਯਤਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਮਦਦ ਤੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
Navjot Singh Sidhu: ਨਵਜੋਤ ਸਿੱਧੂ ਨੂੰ ਨਹੀਂ ਮਿਲੀ ਰਿਹਾਈ, ਧਰੀਆਂ-ਧਰਾਈਆਂ ਰਹਿ ਗਈਆਂ ਸਵਾਗਤ ਦੀਆਂ ਤਿਆਰੀਆਂ
ਪਟਿਆਲਾ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਚੰਗੇ ਆਚਰਣ ਕਾਰਨ ਗਣਤੰਤਰ ਦਿਵਸ ਮੌਕੇ ਰਿਹਾਅ ਕੀਤਾ ਜਾਣਾ ਸੀ ਪਰ ਹੁਣ ਉਨ੍ਹਾਂ ਦੀ ਰਿਹਾਈ ਟਾਲ ਦਿੱਤੀ ਗਈ ਹੈ। ਉਨ੍ਹਾਂ ਦੇ ਸਮਰਥਕਾਂ ਨੇ ਸਿੱਧੂ ਦੀ ਰਿਹਾਈ ਲਈ ਪਹਿਲਾਂ ਹੀ ਕਾਫੀ ਤਿਆਰੀਆਂ ਕਰ ਲਈਆਂ ਸਨ। ਉਨ੍ਹਾਂ ਦੇ ਸਵਾਗਤ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਪੋਸਟਰ ਚਿਪਕਾਏ ਗਏ ਸੀ। ਘਰ ਵਿੱਚ ਟੈਂਟ ਲਾ ਕੇ ਉਸ ਦੀ ਰਿਹਾਈ ਲਈ ਤਿਆਰੀਆਂ ਕੀਤੀਆਂ ਗਈਆਂ ਸਨ ਪਰ ਉਹ ਸਭ ਧਰੀਆਂ ਰਹਿ ਗਈਆਂ।