Punjab Breaking News LIVE: ਗਣਤੰਤਰ ਦਿਵਸ ਮੌਕੇ ਸੀਐਮ ਭਗਵੰਤ ਮਾਨ ਦੇ ਵੱਡੇ ਐਲਾਨ, ਸਲਾਮੀ ਲੈਣਾ ਭੁੱਲੇ ਕੈਬਨਿਟ ਮੰਤਰੀ ਮੀਤ ਹੇਅਰ, ਗਣਤੰਤਰ ਦਿਵਸ ਮੌਕੇ ਪੰਜਾਬ 'ਚ ਅਲਰਟ

Punjab Breaking News LIVE 26 January 2023: ਗਣਤੰਤਰ ਦਿਵਸ ਮੌਕੇ ਸੀਐਮ ਭਗਵੰਤ ਮਾਨ ਦੇ ਵੱਡੇ ਐਲਾਨ, ਸਲਾਮੀ ਲੈਣਾ ਭੁੱਲੇ ਕੈਬਨਿਟ ਮੰਤਰੀ ਮੀਤ ਹੇਅਰ, ਗਣਤੰਤਰ ਦਿਵਸ ਮੌਕੇ ਪੰਜਾਬ 'ਚ ਅਲਰਟ

ABP Sanjha Last Updated: 26 Jan 2023 04:13 PM
Republic Day 2023: ਗੁਰੂ ਰੰਧਾਵਾ ਤੋਂ ਅਕਸ਼ੇ ਕੁਮਾਰ, ਫਿਲਮ ਸਟਾਰਜ਼ ਨੇ ਫੈਨਜ਼ ਨੂੰ ਇੰਜ ਦਿੱਤੀ ਗਣਤੰਤਰ ਦਿਵਸ ਦੀ ਵਧਾਈ

ਅੱਜ 26 ਜਨਵਰੀ ਯਾਨੀ ਗਣਤੰਤਰ ਦਿਵਸ 'ਤੇ, ਦੇਸ਼ ਭਰ ਵਿੱਚ ਦੇਸ਼ ਭਗਤੀ ਦਾ ਮਾਹੌਲ ਹੈ। ਹਰ ਪਾਸੇ ਤਿਰੰਗਾ ਲਹਿਰਾਉਣ ਅਤੇ ਦੇਸ਼ ਭਗਤੀ ਦੇ ਗੀਤਾਂ ਨਾਲ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। 74ਵੇਂ ਗਣਤੰਤਰ ਦਿਵਸ (Republic Day 2023) ਦੇ ਮੌਕੇ 'ਤੇ ਸੋਸ਼ਲ ਮੀਡੀਆ 'ਤੇ ਹਰ ਕੋਈ ਇੱਕ ਦੂਜੇ ਨੂੰ ਵਧਾਈਆਂ ਦੇ ਰਿਹਾ ਹੈ। ਅਜਿਹੇ 'ਚ ਬਾਲੀਵੁੱਡ ਸੈਲੇਬਸ ਇਸ ਖਾਸ ਮੌਕੇ 'ਤੇ ਕਿਵੇਂ ਪਿੱਛੇ ਰਹਿ ਸਕਦੇ ਹਨ? ਇਸ ਦੌਰਾਨ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਹੜੇ-ਕਿਹੜੇ ਸੈਲੇਬਸ ਨੇ ਪ੍ਰਸ਼ੰਸਕਾਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

Ram Rahim Video: ਤਲਵਾਰ ਨਾਲ ਕੇਕ ਕੱਟਣ ਮਗਰੋਂ ਨਵੇਂ ਵਿਵਾਦ 'ਚ ਫਸੇ ਰਾਮ ਰਹੀਮ, ਹੁਣ ਪਰ੍ਹਾਂ ਵਗਾਹ ਮਾਰੀ ਤਿਰੰਗੇ ਦੇ ਰੰਗ ਵਾਲੀ ਬੋਤਲ

ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਤੇ ਹੱਤਿਆ ਦੇ 3 ਮਾਮਲਿਆਂ ਵਿੱਚ 20-20 ਸਾਲ ਦੀ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Dera Sacha Sauda chief Gurmeet Ram Rahim) ਤਲਵਾਰ ਨਾਲ ਕੇਕ ਕੱਟਣ ਤੋਂ ਬਾਅਦ ਇੱਕ ਨਵੇਂ ਵਿਵਾਦ ਵਿੱਚ ਫਸਦਾ ਨਜ਼ਰ ਆ ਰਿਹਾ ਹੈ। ਰਾਮ ਰਹੀਮ ਨੇ ਆਰਗੈਨਿਕ ਸਬਜ਼ੀਆਂ ਤਿਆਰ ਕਰਨ ਦਾ ਵੀਡੀਓ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਤਿਰੰਗੇ ਰੰਗ ਵਾਲੀ ਬੋਤਲ ਦਾ ਇਸਤੇਮਾਲ ਕਰ ਰਿਹਾ ਹੈ। ਜਿਵੇਂ ਹੀ ਉਨ੍ਹਾਂ ਨੂੰ ਇਸ 'ਤੇ ਇਤਰਾਜ਼ ਦਾ ਪਤਾ ਲੱਗਾ ਤਾਂ ਰਾਮ ਰਹੀਮ ਨੇ ਸਪੱਸ਼ਟੀਕਰਨ ਦੇਣਾ ਸ਼ੁਰੂ ਕਰ ਦਿੱਤਾ।

Republic Day 2023: ਸੀਐਮ ਭਗਵੰਤ ਮਾਨ ਦਾ ਐਲਾਨ, ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਹਰੇਕ ਖੇਤਰ ਦਾ ਵਿਆਪਕ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ ਤੇ ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ। ਅੱਜ ਇੱਥੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬਾ ਸਰਕਾਰ ਦੇ ਯਤਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਮਦਦ ਤੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

Republic Day 2023: ਸੀਐਮ ਭਗਵੰਤ ਮਾਨ ਦਾ ਐਲਾਨ, ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਹਰੇਕ ਖੇਤਰ ਦਾ ਵਿਆਪਕ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ ਤੇ ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ। ਅੱਜ ਇੱਥੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬਾ ਸਰਕਾਰ ਦੇ ਯਤਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਮਦਦ ਤੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

Navjot Singh Sidhu: ਨਵਜੋਤ ਸਿੱਧੂ ਨੂੰ ਨਹੀਂ ਮਿਲੀ ਰਿਹਾਈ, ਧਰੀਆਂ-ਧਰਾਈਆਂ ਰਹਿ ਗਈਆਂ ਸਵਾਗਤ ਦੀਆਂ ਤਿਆਰੀਆਂ

ਪਟਿਆਲਾ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਚੰਗੇ ਆਚਰਣ ਕਾਰਨ ਗਣਤੰਤਰ ਦਿਵਸ ਮੌਕੇ ਰਿਹਾਅ ਕੀਤਾ ਜਾਣਾ ਸੀ ਪਰ ਹੁਣ ਉਨ੍ਹਾਂ ਦੀ ਰਿਹਾਈ ਟਾਲ ਦਿੱਤੀ ਗਈ ਹੈ। ਉਨ੍ਹਾਂ ਦੇ ਸਮਰਥਕਾਂ ਨੇ ਸਿੱਧੂ ਦੀ ਰਿਹਾਈ ਲਈ ਪਹਿਲਾਂ ਹੀ ਕਾਫੀ ਤਿਆਰੀਆਂ ਕਰ ਲਈਆਂ ਸਨ। ਉਨ੍ਹਾਂ ਦੇ ਸਵਾਗਤ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਪੋਸਟਰ ਚਿਪਕਾਏ ਗਏ ਸੀ। ਘਰ ਵਿੱਚ ਟੈਂਟ ਲਾ ਕੇ ਉਸ ਦੀ ਰਿਹਾਈ ਲਈ ਤਿਆਰੀਆਂ ਕੀਤੀਆਂ ਗਈਆਂ ਸਨ ਪਰ ਉਹ ਸਭ ਧਰੀਆਂ ਰਹਿ ਗਈਆਂ।

Ludhiana News:  ਖੰਨਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਨੌਜਵਾਨ ਨੇ ਰੰਜਿਸ਼ ਤਹਿਤ ਤਿੰਨ ਜਣਿਆਂ 'ਤੇ ਚੜ੍ਹਾਈ ਗੱਡੀ

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਤੋਂ ਦਿਲ-ਦਹਿਲਾ ਦੇਣ ਵਾਲੀ ਖਬਰ ਆਈ ਹੈ। ਇੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਨੇ ਤਿੰਨ ਜਣਿਆਂ ਉਪਰ ਗੱਡੀ ਚੜ੍ਹਾ ਦਿੱਤੀ। ਪਿੰਡ ਰਾਮਗੜ੍ਹ ਅੰਦਰ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਇਸ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਜਖ਼ਮੀ ਹੋਇਆ ਹੈ। ਉਧਰ, ਪੁਲਿਸ ਨੇ ਕਾਰ ਚਾਲਕ ਖ਼ਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਉੱਥੇ ਹੀ ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਬਾਰੇ ਡੀਐਸਪੀ ਵਿਲੀਅਮ ਜੇਜੀ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਵਿੱਚ ਉਪਕਰਨ ਦੀਪ ਸਿੰਘ ਆਪਣੇ ਪਿਤਾ ਸੁਖਵਿੰਦਰ ਸਿੰਘ ਤੇ ਚਾਚਾ ਸੁਰਜੀਤ ਸਿੰਘ ਨਾਲ ਜਾ ਰਿਹਾ ਸੀ ਤਾਂ ਪਿੰਡ ਦੇ ਹੀ ਇੰਦਰਜੀਤ ਸਿੰਘ ਨੇ ਇਨ੍ਹਾਂ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੱਡੀ ਉਪਰ ਚੜ੍ਹਾ ਦਿੱਤੀ। 

Republic Day 2023:  12 ਸਾਲ ਦੇ ਅਜਾਨ ਨੇ ਅਮਰਨਾਥ 'ਚ ਬਚਾਈਆਂ 100 ਜਾਨਾਂ, ਅੱਜ ਅੰਮ੍ਰਿਤਸਰ ਦੇ ਪੁੱਤਰ ਨੂੰ ਮਿਲੇਗਾ 'ਵੀਰਬਲ ਸਨਮਾਨ'

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਣਤੰਤਰ ਦਿਵਸ ਮੌਕੇ ਦੇਸ਼ ਦੇ 56 ਬੱਚਿਆਂ ਨੂੰ ਵਿਰਬਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। 56 ਨੌਜਵਾਨਾਂ ਵਿੱਚੋਂ ਤਿੰਨ ਨੌਜਵਾਨ ਪੰਜਾਬ ਦੇ ਵਸਨੀਕ ਹਨ। ਤਿੰਨਾਂ ਨੂੰ ਅੱਜ ਵਿਰਬਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਤਿੰਨਾਂ ਨੌਜਵਾਨਾਂ ਵਿੱਚ ਅੰਮ੍ਰਿਤਸਰ ਦੇ ਰਹਿਣ ਵਾਲੇ 12 ਸਾਲਾ ਨੌਜਵਾਨ ਅਜਾਨ ਕਪੂਰ ਦਾ ਨਾਂ ਵੀ ਸ਼ਾਮਲ ਹੈ। ਦੱਸ ਦੇਈਏ ਕਿ ਅਜਾਨ ਦੀ ਬਹਾਦਰੀ ਅਤੇ ਸਮਝਦਾਰੀ ਕਾਰਨ ਅਮਰਨਾਥ ਕਾਂਡ ਦੌਰਾਨ 100 ਤੋਂ ਵੱਧ ਜਾਨਾਂ ਬਚਾਈਆਂ ਗਈਆਂ ਸਨ।

Punjab News: ਲਤੀਫਪੁਰਾ ਵਾਸੀਆਂ ਨੇ ਕਾਲ਼ੀਆਂ ਝੰਡੀਆਂ ਨਾਲ ਕਰਨਾ ਸੀ ਰਾਜਪਾਲ ਦਾ ਘਿਰਾਓ

ਅੱਜ ਜਲੰਧਰ ਵਿੱਚ ਲਤੀਫਪੁਰਾ ਵਾਸੀ ਅਤੇ ਕਿਸਾਨਾਂ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਘਿਰਾਓ ਕਰਨ ਲਈ ਉਨ੍ਹਾਂ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਲਤੀਫਪੁਰਾ ਵਿੱਚ ਹੀ ਰੋਕ ਲਿਆ, ਜਿਸ ਤੋਂ ਬਾਅਦ ਦੋਵਾਂ ਵਿੱਚ ਜ਼ਬਰਦਸਤ ਝੜਪ ਹੋ ਗਈ। 9 ਦਸੰਬਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਇੰਪਰੂਵਮੈਂਟ ਟਰੱਸਟ ਨੇ ਜਲੰਧਰ ਦੇ ਲਤੀਫਪੁਰਾ 'ਚ ਕੁਝ ਮਕਾਨ ਢਾਹ ਦਿੱਤੇ ਸਨ। ਉਦੋਂ ਤੋਂ ਹੀ ਕਿਸਾਨ ਲਤੀਫਪੁਰਾ ਵਾਸੀਆਂ ਨਾਲ ਮੋਰਚਾ ਲਗਾ ਕੇ ਬੈਠੇ ਹਨ।

Republic Day 2023: ਸੀਐਮ ਭਗਵੰਤ ਮਾਨ ਵੱਲੋਂ ਤਿਰੰਗਾ ਲਹਿਰਾਏ ਜਾਣ ਤੋਂ ਪਹਿਲਾਂ ਜੇਲ੍ਹ ਸੁਪਰਡੈਂਟ ਨੇ ਜਤਾਇਆ ਵੱਡਾ ਖਦਸ਼ਾ

ਅੱਜ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਝੰਡਾ ਲਹਿਰਾਏ ਜਾਣ ਤੋਂ ਪਹਿਲਾਂ ਬਠਿੰਡਾ ਜੇਲ੍ਹ ਸੁਪਰਡੈਂਟ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਖਦਸ਼ਾ ਜਤਾਇਆ ਹੈ ਕਿ ਦੇਸ਼ ਵਿਰੋਧੀ ਤਾਕਤਾਂ ਕੋਈ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦੀਆਂ ਹਨ। ਹਾਸਲ ਜਾਣਕਾਰੀ ਮੁਤਾਬਕ 26 ਜਨਵਰੀ ਗਣਤੰਤਰ ਦਿਵਸ ਮੌਕੇ ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੇ ਪੱਤਰ ਲਿਖ ਕੇ ਸਖਤ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੇਸ਼ ਵਿਰੋਧੀ ਤਾਕਤਾਂ ਵੱਲੋਂ ਸਾਜਿਸ਼ ਰਚਣ ਦਾ ਖਦਸ਼ਾ ਜਤਾਇਆ ਹੈ। ਦੱਸ ਦਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ 53 ਦੇ ਕਰੀਬ ਖਤਰਨਾਕ ਗੈਂਗਸਟਰ ਬੰਦ ਹਨ। ਇਸ ਕਾਰਨ ਬਠਿੰਡਾ ਜੇਲ੍ਹ ਅਤਿ ਸੰਵੇਦਨਸ਼ੀਲ ਹੈ। ਬਠਿੰਡਾ ਜੇਲ੍ਹ ਦੀ ਭਾਰੀ ਸੁਰੱਖਿਆ ਸਖ਼ਤ ਕਰਨ ਦੇ ਨਾਲ-ਨਾਲ ਜੀਓ ਰੈਂਕ ਦੇ ਅਧਿਕਾਰੀ ਦੀ ਤਾਇਨਾਤੀ ਕਰਨ ਦੀ ਮੰਗ ਕੀਤੀ ਗਈ ਹੈ।

Republic Day 2023: ਬਠਿੰਡਾ 'ਚ ਤਿਰੰਗਾ ਲਹਿਰਾਉਣ ਮਗਰੋਂ ਸੀਐਮ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ

ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਵਿੱਚ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਇਸ ਮੌਕੇ ਬਠਿੰਡਾ ਵਾਸੀਆਂ ਲਈ ਨਵਾਂ ਬੱਸ ਸਟੈਂਡ ਬਣਾਉਣ ਕੇ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 400 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਨੌਜਵਾਨਾਂ ਦਾ ਆਈਲਟਸ ਕਰ ਵਿਦੇਸ਼ ਜਾਣ ਉੱਪਰ ਗਿਲਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮੈਨੂੰ ਦੁੱਖ ਮੰਤਰੀ ਕਹਿ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਜਲਦ ਪੱਕੇ ਕੀਤੇ ਜਾਣਗੇ।

ਪਿਛੋਕੜ

Punjab Breaking News LIVE 26 January 2023: ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਵਿੱਚ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਇਸ ਮੌਕੇ ਬਠਿੰਡਾ ਵਾਸੀਆਂ ਲਈ ਨਵਾਂ ਬੱਸ ਸਟੈਂਡ ਬਣਾਉਣ ਕੇ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 400 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਨੌਜਵਾਨਾਂ ਦਾ ਆਈਲਟਸ ਕਰ ਵਿਦੇਸ਼ ਜਾਣ ਉੱਪਰ ਗਿਲਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮੈਨੂੰ ਦੁੱਖ ਮੰਤਰੀ ਕਹਿ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਜਲਦ ਪੱਕੇ ਕੀਤੇ ਜਾਣਗੇ। ਬਠਿੰਡਾ 'ਚ ਤਿਰੰਗਾ ਲਹਿਰਾਉਣ ਮਗਰੋਂ ਸੀਐਮ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ


 


ਝੰਡਾ ਲਹਿਰਾਉਣ ਮਗਰੋਂ ਸਲੂਟ ਕਰਨਾ ਭੁੱਲੇ ਕੈਬਨਿਟ ਮੰਤਰੀ ਮੀਤ ਹੇਅਰ, ਐਸਐਸਪੀ ਨੇ ਕਰਵਾਇਆ ਯਾਦ


26 ਜਨਵਰੀ ਦਾ ਦਿਹਾੜਾ ਦੇਸ਼ ਭਰ ਵਿੱਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਫਾਜ਼ਿਲਕਾ ਵਿੱਚ ਵੀ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿੱਚ 26 ਜਨਵਰੀ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਹੈ। ਇੱਥੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਸੂਬੇ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ। ਜਿਵੇਂ ਹੀ ਉਨ੍ਹਾਂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤਾਂ ਸਲੂਟ ਕਰਨਾ ਭੁੱਲ ਗਏ। ਇਸ ਦੌਰਾਨ ਪਿੱਛੇ ਖੜੇ ਫ਼ਾਜ਼ਿਲਕਾ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਉਨ੍ਹਾਂ ਨੂੰ ਸਲੂਟ ਕਰਨ ਲਈ ਕਿਹਾ। ਝੰਡਾ ਲਹਿਰਾਉਣ ਮਗਰੋਂ ਸਲੂਟ ਕਰਨਾ ਭੁੱਲੇ ਕੈਬਨਿਟ ਮੰਤਰੀ ਮੀਤ ਹੇਅਰ, ਐਸਐਸਪੀ ਨੇ ਕਰਵਾਇਆ ਯਾਦ


 


ਗਣਤੰਤਰ ਦਿਵਸ ਮੌਕੇ ਪੰਜਾਬ ਚ ਅਲਰਟ


Republic Day: ਗਣਤੰਤਰ ਦਿਵਸ 'ਤੇ ਪੰਜਾਬ 'ਚ ਪੁਲਿਸ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੁਲਿਸ ਨੇ ਸੂਬੇ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀ/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਰੋਹ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਗਣਤੰਤਰ ਦਿਵਸ ਮੌਕੇ ਪੰਜਾਬ ਚ ਅਲਰਟ


 


ਗਣਤੰਤਰ ਦਿਵਸ ਦੀ ਪਰੇਡ ’ਚੋਂ ਪੰਜਾਬ ਗਾਇਬ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਦਾਅਵਾ


Republic Day 2023: ਅੱਜ ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਕੋਈ ਝਾਕੀ ਪੇਸ਼ ਨਹੀਂ ਹੋਈ। ਇਸ ਬਾਰੇ ਕੇਂਦਰ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹਨ। ਕੇਂਦਰ ਸਰਕਾਰ ਨੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕੋਲੋਂ ਹੀ ਕੁਤਾਹੀ ਹੋਈ ਹੈ। ਇਸ ਦਾ ਜਵਾਬ ਦਿੰਦਿਆਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ’ਤੇ ਦਿੱਲੀ ਵਿੱਚ ਹੋਣ ਵਾਲੇ ਸਮਾਗਮ ਵਿੱਚ ਝਾਕੀ ਰਾਹੀਂ ਹਿੱਸਾ ਲੈਣ ਲਈ ਤਿੰਨ ਵਿਸ਼ਿਆਂ ’ਤੇ ਪ੍ਰਸਤਾਵ ਭੇਜੇ ਸਨ।  ਗਣਤੰਤਰ ਦਿਵਸ ਦੀ ਪਰੇਡ ’ਚੋਂ ਪੰਜਾਬ ਗਾਇਬ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਦਾਅਵਾ


 


ਗਣਤੰਤਰ ਦਿਵਸ ਪਰੇਡ ਦੀ ਸਲਾਮੀ ਲੈਣ ਵਾਲੀ ਦ੍ਰੋਪਦੀ ਮੁਰਮੂ ਬਣੀ ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ


President Draupadi Murmu: ਦੇਸ਼ ਅਤੇ ਦੁਨੀਆ ਵਿੱਚ 74ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਉਣ ਦਾ ਸਿਲਸਿਲਾ ਚੱਲ ਰਿਹਾ ਹੈ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਗਣਤੰਤਰ ਦਿਵਸ ਪਰੇਡ ਦੀ ਸਲਾਮੀ ਲੈਂਦੇ ਹੀ ਅਜਿਹਾ ਕਰਨ ਵਾਲੀ ਦੇਸ਼ ਦੀ ਦੂਜੀ ਮਹਿਲਾ ਬਣ ਗਈ ਹੈ। ਇਸ ਤੋਂ ਪਹਿਲਾਂ ਇਹ ਮੌਕਾ ਪ੍ਰਤਿਭਾ ਦੇਵੀ ਪਾਟਿਲ ਨੂੰ ਦਿੱਤਾ ਗਿਆ ਸੀ। ਦ੍ਰੋਪਦੀ ਮੁਰਮੂ ਨੇ ਜਿਵੇਂ ਹੀ ਪਰੇਡ ਦੀ ਸਲਾਮੀ ਲਈ, ਉਥੇ ਹੀ  ਮਾਰਗ 'ਤੇ ਝਾਕੀਆਂ ਦਾ ਜਲੂਸ ਵੀ ਸ਼ੁਰੂ ਹੋ ਗਿਆ। ਇਸ ਸਮੇਂ ਵੱਡੀ ਗਿਣਤੀ 'ਚ ਦੇਸੀ-ਵਿਦੇਸ਼ੀ ਮਹਿਮਾਨ ਅਤੇ ਹਜ਼ਾਰਾਂ ਦੇਸ਼ ਵਾਸੀ ਡਿਊਟੀ 'ਤੇ ਗਣਤੰਤਰ ਦਿਵਸ ਮਨਾ ਰਹੇ ਹਨ। ਗਣਤੰਤਰ ਦਿਵਸ ਪਰੇਡ ਦੀ ਸਲਾਮੀ ਲੈਣ ਵਾਲੀ ਦ੍ਰੋਪਦੀ ਮੁਰਮੂ ਬਣੀ ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.