Punjab Breaking News LIVE: 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਮਿਲੇਗੀ ਖੁਸ਼ਖਬਰੀ, ਪੰਜਾਬ 'ਚ ਅੱਜ ਤੋਂ ਮੌਨਸੂਨ ਮੁੜ ਐਕਟਿਵ, ਸੀਐਮ ਭਗਵੰਤ ਮਾਨ ਕਰਨਗੇ ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਨਾਲ ਮੀਟਿੰਗ, ਅੱਜ ਦੀਆਂ ਵੱਡੀਆਂ ਖਬਰਾਂ
Punjab Breaking News, 26 July 2022 LIVE Updates: 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਮਿਲੇਗੀ ਖੁਸ਼ਖਬਰੀ, ਪੰਜਾਬ 'ਚ ਅੱਜ ਤੋਂ ਮੌਨਸੂਨ ਮੁੜ ਐਕਟਿਵ, ਸੀਐਮ ਭਗਵੰਤ ਮਾਨ ਕਰਨਗੇ ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਨਾਲ ਮੀਟਿੰਗ
ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਨਾਰਾਜ਼ਗੀ ਪ੍ਰਗਟਾਈ ਅਤੇ ਮੰਗਾਂ ਪੂਰੀਆਂ ਨਾ ਹੋਣ 'ਤੇ 31 ਜੁਲਾਈ ਨੂੰ ਦੇਸ਼ ਭਰ 'ਚ ਰੇਲ ਰੋਕੋ ਅੰਦੋਲਨ ਕਰਨ ਦੀ ਚਿਤਾਵਨੀ ਦਿਤੀ ਹੈ। ਲਖੀਮਪੁਰ ਖੀਰੀ 'ਚ ਹੋਈ ਹਿੰਸਾ ਬਾਰੇ ਕਿਸਾਨਾਂ ਨੇ ਕਿਹਾ ਕਿ ਅਜੇ ਤੱਕ ਉਸ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ, ਭਾਵੇਂ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਦੂਜੇ ਪਾਸੇ ਗੰਨੇ ਦੀ ਫ਼ਸਲ ਦਾ ਸਹੀ ਭਾਅ ਨਾ ਮਿਲਣ ਅਤੇ ਮੂੰਗੀ 'ਤੇ ਘੱਟੋ-ਘੱਟ ਸਮਰਥਨ ਮੁੱਲ ਨਾ ਮਿਲਣ 'ਤੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ। ਜਿਸ ਲਈ ਹੁਣ ਸਾਂਝੇ ਮੋਰਚੇ ਨੇ ਫੈਸਲਾ ਕੀਤਾ ਹੈ ਕਿ 31 ਜੁਲਾਈ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦੇਸ਼ ਭਰ ਵਿੱਚ ਰੇਲ ਰੋਕੋ ਅੰਦੋਲਨ ਚਲਾਇਆ ਜਾਵੇਗਾ।
ਅੱਜ ਬਠਿੰਡਾ ਦੇ ਮਲੋਟ ਰੋਡ ’ਤੇ ਸਥਿਤ ਪੌਲੀਟੈਕਨਿਕ ਕਾਲਜ 'ਚ ਜੇਈ (JEE) ਦੀ ਪ੍ਰੀਖਿਆ ਦੇਣ ਆਏ ਗੁਰਸਿੱਖ ਵਿਦਿਆਰਥੀ ਦਾ ਗੇਟ ’ਤੇ ਖੜ੍ਹੇ ਅਧਿਆਪਕ ਵਲੋਂ ਕੜਾ ਉਤਰਵਾ ਦਿੱਤਾ ਗਿਆ।ਇਸ ਘਟਨਾ ਮਗਰੋਂ ਵਿਵਾਦ ਖੜ੍ਹਾ ਹੋ ਗਿਆ। ਘਟਨਾ ਬਾਰੇ ਪਤਾ ਲੱਗਣ 'ਤੇ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਵੀ ਮੌਕੇ 'ਤੇ ਪੁੱਜੇ ਤੇ ਅਧਿਆਪਕ 'ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ।ਉਧਰ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਵੀ ਇਸਦੀ ਨਿੰਦਾ ਕੀਤੀ ਹੈ।
ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਪੁਲਿਸ ਨੇ ਹਿਰਸਾਤ ਵਿੱਚ ਲੈ ਲਿਆ ਹੈ। ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸੋਨੀਆ ਗਾਂਧੀ ਤੋਂ ਕੀਤੀ ਜਾ ਰਹੀ ਪੁੱਛ ਪੜਤਾਲ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੀ। ਇਸ ਦੌਰਾਨ ਵਿਜੈ ਚੌਕ ਵਿੱਚ ਪੁਲਿਸ ਨੇ ਰਾਹੁਲ ਗਾਂਧੀ ਨੂੰ ਹਿਰਸਾਤ ਵਿੱਚ ਲੈ ਲਿਆ। ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਪੁਲਿਸ ਦੇਸ਼ ਹੈ ਤੇ ਮੋਦੀ ਇਸ ਦਾ ਰਾਜਾ ਹੈ। ਇਸ ਦੌਰਾਨ ਪਾਰਟੀ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਰਾਹੁਲ ਗਾਂਧੀ ਨੂੰ ਹਿਰਾਸਤ ਵਿੱਚ ਲੈ ਲਿਆ।
ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰਕੇ ਭ੍ਰਿਸ਼ਟਾਚਾਰ ਖਿਲਾਫ ਸਖਤ ਐਕਸ਼ਨ ਦੇ ਸੰਕੇਤ ਦਿੱਤੇ ਸੀ। ਇਸ ਦਾ ਅਸਰ ਹੁਣ ਅਫਸਰਸ਼ਾਹੀ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਵਿਜੀਲੈਂਸ ਨੇ ਬੇਹੱਦ ਫੁਰਤੀ ਵਿਖਾਉਂਦੇ ਹੋਏ, ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਖ਼ਿਲਾਫ਼ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਅਹਿਮ ਗੱਲ ਹੈ ਕਿ ਵਿਜੀਲੈਂਸ ਨੇ ਦੋ ਮਹੀਨਿਆਂ ਅੰਦਰ ਹੀ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।
ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਦੀ ਜ਼ਮਾਨਤ ਦੀ ਅਰਜ਼ੀ ਅਲਾਹਾਬਾਦ ਹਾਈ ਕੋਰਟ ਨੇ ਅੱਜ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਰਿਕਾਰਡ 'ਤੇ ਮੌਜੂਦ ਤੱਥਾਂ ਦੇ ਮੱਦੇਨਜ਼ਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ 'ਤੇ ਰਿਹਾਅ ਨਹੀਂ ਕੀਤਾ ਜਾ ਸਕਦਾ।ਇਹ ਫੈਸਲਾ ਜਸਟਿਸ ਕ੍ਰਿਸ਼ਨਾ ਪਹਿਲ ਦੇ ਸਿੰਗਲ ਬੈਂਚ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਸੁਣਾਇਆ। ਜਸਟਿਸ ਕ੍ਰਿਸ਼ਨਾ ਬੈਂਚ ਨੇ ਸੁਣਵਾਈ ਪੂਰੀ ਕਰਨ ਤੋਂ ਬਾਅਦ 15 ਜੁਲਾਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ । ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।
ਪੰਜਾਬ ਵਿੱਚ 15 ਅਗਸਤ ਤੋਂ ਸ਼ੁਰੂ ਹੋ ਰਹੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਸ਼ੁਰੂ ਹੋਣ ਤੋਂ ਪਹਿਲਾਂ ਹੀ ਸਵਾਲਾਂ ਦੇ ਘੇਰੇ 'ਚ ਹਨ। ਇਸ ਨੂੰ ਲੈ ਕੇ ਅਕਾਲੀ ਦਲ ਨੇ ਦੋਸ਼ ਲਾਇਆ ਕਿ ਸੇਵਾ ਕੇਂਦਰ ਦੀ ਇਮਾਰਤ ਪਹਿਲਾਂ ਹੀ ਬਣੀ ਹੋਈ ਹੈ। ਸਰਕਾਰ ਨੇ ਇਸ ਦੀ ਰੰਗਾਈ ਅਤੇ ਪੇਂਟਿੰਗ 'ਤੇ 18 ਲੱਖ ਰੁਪਏ ਖਰਚ ਕੀਤੇ ਹਨ। ਇਹ ਦਾਅਵਾ ਆਰਟੀਆਈ ਐਕਟ ਤਹਿਤ ਲਈ ਗਈ ਜਾਣਕਾਰੀ ਤੋਂ ਕੀਤਾ ਜਾ ਰਿਹਾ ਹੈ। ਅਕਾਲੀ ਦਲ ਨੇ ਇਸ ਖਰਚੇ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ‘ਆਪ’ ਸਰਕਾਰ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਨੇ ਸੇਵਾ ਕੇਂਦਰਾਂ ਦੀਆਂ ਟੁੱਟੀਆਂ ਇਮਾਰਤਾਂ ਦੀਆਂ ਫੋਟੋਆਂ ਦਿਖਾਉਂਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਵਰਤਣ ਵਿੱਚ ਕੀ ਹਰਜ਼ ਹੈ?
ਰਾਸ਼ਟਰਮੰਡਲ ਖੇਡਾਂ ਤੋਂ ਪਹਿਲਾਂ ਭਾਰਤ ਨੂੰ ਝਟਕਾ ਲੱਗਾ ਹੈ। ਓਲੰਪਿਕ ਚੈਂਪੀਅਨ ਨੀਰਜ ਚੋਪੜਾ ਟੂਰਨਾਮੈਂਟ ਵਿੱਚੋਂ ਬਾਹਰ ਹੋ ਗਏ ਹਨ। ਨੀਰਜ ਚੋਪੜਾ ਇੰਜਰੀ ਕਾਰਨ ਟੂਰਨਾਮੈਂਟ ਦਾ ਹਿੱਸਾ ਨਹੀਂ ਬਣਨਗੇ। ਦੱਸ਼ ਦਈਏ ਕਿ ਥੋੜ੍ਹੇ ਦਿਨ ਪਹਿਲਾਂ ਹੀ ਨੀਰਜ ਨੇ ਵਰਲਡ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤਿਆ ਸੀ।
ਕਤਲ ਕੇਸ ਦਾ ਦੋਸ਼ੀ ਫਰਾਰ ਹੋ ਗਿਆ ਹੈ। ਸੂਤਰਾਂ ਮੁਤਾਬਕ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਕਤਲ ਕੇਸ ਦਾ ਦੋਸ਼ੀ ਅੰਗਰੇਜ਼ ਸਿੰਘ ਵਾਸੀ ਬਾਜਾਖਾਨਾ ਅੱਜ ਜੇਲ੍ਹ ਕਰਮਚਾਰੀਆਂ ਦੀ ਹਿਰਾਸਤ ਵਿੱਚੋਂ ਭੱਜਣ ਵਿੱਚ ਸਫ਼ਲ ਹੋ ਗਿਆ। ਹਾਸਲ ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਵਾਸੀ ਬਾਜਾਖਾਨਾ ਨੂੰ ਕਤਲ ਕੇਸ ਵਿੱਚ ਉਮਰ ਕੈਦ ਹੋਈ ਹੈ। ਉਹ ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਵਿੱਚ ਨਜ਼ਰਬੰਦ ਸੀ। ਉਸ ਨੂੰ ਇਲਾਜ ਲਈ ਇੱਥੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਇੱਥੋਂ ਅੱਜ ਸਵੇਰੇ ਫ਼ਰਾਰ ਹੋ ਗਿਆ। ਪੁਲਿਸ ਇਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵਿਰੋਧੀਆਂ ਦੇ ਹਮਲੇ ਮਗਰੋਂ ਆਮ ਆਦਮੀ ਪਾਰਟੀ ਨੇ ਜਵਾਬ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਖੰਡਰ ਬਣ ਚੁੱਕੇ ਸੇਵਾ ਕੇਂਦਰਾਂ ਨੂੰ ਸੁਧਾਰ ਨੇ ਲੋਕਾਂ ਨੂੰ ਸਿਹਤ ਸਹੁਲਤਾਂ ਦਿੱਤੀਆਂ ਜਾਣਗੀਆਂ। ਕੇਂਦਰੀ ਮੰਤਰੀ ਮੀਤ ਹੇਅਰ ਨੇ ਕਿਹਾ ਹੈ ਕਿ ਖੰਡਰ ਬਣ ਚੁੱਕ ਸੇਵਾ ਕੇਂਦਰਾਂ ਨੂੰ ਮੁੜ ਤੋਂ ਬਹਾਲ ਕਰਕੇ ਲੋਕ ਸਹੂਲਤਾਂ ਲਈ ਵਰਤਾਂਗੇ, ਆਮ ਆਦਮੀ ਕਲੀਨਿਕ ਲੋਕਾਂ ਲਈ ਬਹੁਤ ਸਹਾਈ ਹੋਣਗੇ।
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਅੰਮ੍ਰਿਤਸਰ ਦੇ ਬੀਬੀਕੇ ਡੀਏਵੀ ਕਾਲਜ 'ਚ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਉਜਵਲ ਭਾਰਤ, ਉਜਵਲ ਭਵਿੱਖ ਮੁਹਿੰਮ ਤਹਿਤ ਕਰਵਾਏ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਵਜੋੰ ਪੁੱਜੇ ਸਨ। ਹਰਭਜਨ ਸਿੰਘ ਈਟੀਓ ਨੇ ਏਬੀਪੀ ਸਾਂਝਾ ਨਾਲ ਖਾਸ ਗੱਲਬਾਤ ਦੌਰਾਨ ਕਿਹਾ ਉਜਵਲ ਭਾਰਤ, ਉਜਵਲ ਭਵਿੱਖ ਮੁਹਿੰਮ ਤਹਿਤ ਪੂਰੇ ਭਾਰਤ 'ਚ ਸਮਾਗਮ ਕਰਵਾਏ ਜਾ ਰਹੇ ਹਨ ਤੇ ਪੰਜਾਬ 'ਚ 46 ਥਾਵਾਂ 'ਤੇ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ ਜੋ 25 ਤੋਂ 30 ਜੁਲਾਈ ਤਕ ਚੱਲਣਗੇ ਤੇ ਇਸ ਦੌਰਾਨ ਲੋਕਾਂ ਬਿਜਲੀ ਵਿਭਾਗ ਦੀਆਂ ਪ੍ਰਾਪਤੀਆਂ, ਬਿਜਲੀ ਇਸਤੇਮਾਲ ਤੇ ਬਚਾਉਣ ਆਦਿ ਬਾਬਤ ਜਾਣਕਾਰੀ ਦਿੱਤੀ ਜਾਵੇਗੀ ਤੇ 30 ਜੁਲਾਈ ਨੂੰ ਪੰਜ ਜਿਲਿਆਂ 'ਚ ਗ੍ਰੈੰਡ ਫਿਨਾਲੇ ਵੀ ਹੋਣਗੇ।
ਪੰਜਾਬ 'ਚ ਮੰਗਲਵਾਰ ਯਾਨੀ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਰਿਹਾ ਹੈ ਅਤੇ ਤਿੰਨ ਦਿਨ ਮੀਂਹ ਪਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ । ਮੀਂਹ ਦੇ ਨਾਲ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖ਼ਾਵਤ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਚਰਚਾ ਕਰਕੇ ਪੰਜਾਬ ਦਾ ਪੱਖ ਰੱਖਣਗੇ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਵਟੀਟ ਕਰਦਿਆਂ ਲਿਖਿਆ, ਅੱਜ ਦਿੱਲੀ ਵਿਖੇ ਮਾਣਯੋਗ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸ਼ੇਖ਼ਾਵਤ ਜੀ ਨਾਲ ਮੀਟਿੰਗ..ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਵਿਸਥਾਰ ਵਿੱਚ ਚਰਚਾ ਕਰਕੇ ਪੰਜਾਬ ਦਾ ਪੱਖ ਰੱਖਾਂਗੇ।
ਪਿਛੋਕੜ
Punjab Breaking News, 26 July 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖ਼ਾਵਤ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਚਰਚਾ ਕਰਕੇ ਪੰਜਾਬ ਦਾ ਪੱਖ ਰੱਖਣਗੇ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਵਟੀਟ ਕਰਦਿਆਂ ਲਿਖਿਆ, ਅੱਜ ਦਿੱਲੀ ਵਿਖੇ ਮਾਣਯੋਗ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸ਼ੇਖ਼ਾਵਤ ਜੀ ਨਾਲ ਮੀਟਿੰਗ..ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਵਿਸਥਾਰ ਵਿੱਚ ਚਰਚਾ ਕਰਕੇ ਪੰਜਾਬ ਦਾ ਪੱਖ ਰੱਖਾਂਗੇ।
36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਿਆਰੀ, ਸੀਐੱਮ ਨੂੰ ਭੇਜਿਆ ਜਾਵੇਗਾ ਪ੍ਰਪੋਜ਼ਲ
ਪੰਜਾਬ ਵਿੱਚ 36,000 ਮੁਲਾਜ਼ਮ ਕੱਚੇ ਪੱਕੇ ਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਮੁੜ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਹੋਵੇਗੀ। ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ 'ਚ ਕਰਨਗੇ। ਉਨ੍ਹਾਂ ਦੇ ਨਾਲ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹੋਣਗੇ। ਪਿਛਲੀ ਮੀਟਿੰਗ ਵਿੱਚ ਸਬ-ਕਮੇਟੀ ਨੇ ਸਾਰੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਬਾਰੇ ਜਾਣਕਾਰੀ ਮੰਗੀ ਸੀ। ਜਿਸ ਦਾ ਪੂਰਾ ਰਿਕਾਰਡ ਹੁਣ ਮਿਲ ਗਿਆ ਹੈ। ਪੂਰੀ ਖਬਰ ਪੜ੍ਹੋ
ਇਸ਼ਤਿਹਾਰਾਂ ਦੀ ਸਰਕਾਰ ਨੇ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਉਨ੍ਹਾਂ 'ਚੋਂ ਇੱਕ 'ਤੇ ਵੀ ਖ਼ਰੀ ਨਹੀਂ ਉੱਤਰੀ: ਰਾਜਾ ਵੜਿੰਗ
ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਵੱਲ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲਾਠੀਚਾਰਜ ਕਿਸੇ ਮਸਲੇ ਦਾ ਹੱਲ ਨਹੀਂ। ਉਨ੍ਹਾਂ ਸਵਾਲ ਕੀਤਾ ਕਿ ਅੱਜ ਕਿਉਂ ਆਮ ਲੋਕਾਂ ਦੇ ਮੁੱਖ ਮੰਤਰੀ, ਆਮ ਲੋਕਾਂ ਨੂੰ ਹੀ ਨਹੀਂ ਮਿਲ ਰਹੇ? ਕੀ ਜਿਸ ਬਦਲਾਅ ਦੀ ਗੱਲ ਕੀਤੀ ਗਈ ਸੀ, ਉਹ ਨੇਤਾਵਾਂ ਦੇ ਤੌਰ-ਤਰੀਕੇ ਵਿੱਚ ਆਉਣਾ ਸੀ?" ਪੜ੍ਹੋ ਪੂਰੀ ਖਬਰ
ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਬਣਾਉਣ 'ਤੇ ਆਮ ਆਦਮੀ ਪਾਰਟੀ ਦੀ ਸਫਾਈ
ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵਿਰੋਧੀਆਂ ਦੇ ਹਮਲੇ ਮਗਰੋਂ ਆਮ ਆਦਮੀ ਪਾਰਟੀ ਨੇ ਜਵਾਬ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਖੰਡਰ ਬਣ ਚੁੱਕੇ ਸੇਵਾ ਕੇਂਦਰਾਂ ਨੂੰ ਸੁਧਾਰ ਨੇ ਲੋਕਾਂ ਨੂੰ ਸਿਹਤ ਸਹੁਲਤਾਂ ਦਿੱਤੀਆਂ ਜਾਣਗੀਆਂ। ਕੇਂਦਰੀ ਮੰਤਰੀ ਮੀਤ ਹੇਅਰ ਨੇ ਕਿਹਾ ਹੈ ਕਿ ਖੰਡਰ ਬਣ ਚੁੱਕ ਸੇਵਾ ਕੇਂਦਰਾਂ ਨੂੰ ਮੁੜ ਤੋਂ ਬਹਾਲ ਕਰਕੇ ਲੋਕ ਸਹੂਲਤਾਂ ਲਈ ਵਰਤਾਂਗੇ, ਆਮ ਆਦਮੀ ਕਲੀਨਿਕ ਲੋਕਾਂ ਲਈ ਬਹੁਤ ਸਹਾਈ ਹੋਣਗੇ। ਪੂਰੀ ਖਬਰ ਪੜ੍ਹੋ
ਪੰਜਾਬ 'ਚ ਅੱਜ ਤੋਂ ਮੌਨਸੂਨ ਮੁੜ ਹੋਵੇਗਾ ਐਕਟਿਵ
ਪੰਜਾਬ 'ਚ ਮੰਗਲਵਾਰ ਯਾਨੀ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਰਿਹਾ ਹੈ ਅਤੇ ਤਿੰਨ ਦਿਨ ਮੀਂਹ ਪਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ । ਮੀਂਹ ਦੇ ਨਾਲ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਪੂਰੀ ਖਬਰ ਪੜ੍ਹੋ
- - - - - - - - - Advertisement - - - - - - - - -