Punjab Breaking News LIVE: ਰਾਜਪਾਲ ਨੇ ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ ਮੋੜਿਆ, ਸੀਐਮ ਮਾਨ ਦੀ ਮੰਤਰੀਆਂ ਨੂੰ ਚਿਤਾਵਨੀ, ਹੁਣ ਕੈਪਟਨ ਖੋਲ੍ਹਣਗੇ ਆਪਣੇ ਵੇਲੇ ਦੇ ਭ੍ਰਿਸ਼ਟ ਮੰਤਰੀਆਂ ਦੇ ਰਾਜ? LIVE Updates

Punjab Breaking News, 26 May 2022 LIVE Updates: ਰਾਜਪਾਲ ਨੇ ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ ਮੋੜਿਆ, ਸੀਐਮ ਮਾਨ ਦੀ ਮੰਤਰੀਆਂ ਨੂੰ ਚਿਤਾਵਨੀ, ਹੁਣ ਕੈਪਟਨ ਖੋਲ੍ਹਣਗੇ ਆਪਣੇ ਵੇਲੇ ਦੇ ਭ੍ਰਿਸ਼ਟ ਮੰਤਰੀਆਂ ਦੇ ਰਾਜ? LIVE Updates

ਏਬੀਪੀ ਸਾਂਝਾ Last Updated: 26 May 2022 04:43 PM
ਭਗਵੰਤ ਮਾਨ ਦੀ ਸਰਕਾਰ ਪੇਸ਼ ਕਰੇਗੀ ਪੇਪਰਲੈਸ ਬਜਟ, ਦੱਸੇ ਇਹ ਵੱਡੇ ਫਾਇਦੇ

ਪੰਜਾਬ ਦੇ ਅਗਲੇ ਮਹੀਨੇ ਪੇਸ਼ ਹੋਣ ਵਾਲੇ ਬਜਟ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੇਪਰਲੈਸ ਬਜਟ ਪੇਸ਼ ਕਰੇਗੀ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਇਸ ਕਦਮ ਨਾਲ ਸਰਕਾਰੀ ਖਜ਼ਾਨੇ ਨੂੰ 21 ਲੱਖ ਰੁਪਏ ਦੀ ਬੱਚਤ ਹੋਵੇਗੀ ਤੇ ਇਸ ਦੇ ਨਾਲ ਹੀ 34 ਟਨ ਕਾਗਜ਼ ਦੀ ਵੀ ਬੱਚਤ ਹੋਵੇਗੀ।

Bhagwant Mann : CM ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ Alex Wellis ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ ਅਲੈਕਸ ਵੇਲਿਸ (Alex Wellis) ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਦੋਵਾਂ ‘ਚ ਸਿੱਖਿਆ, ਤਕਨੀਕ ਤੇ ਕਈ ਹੋਰ ਖੇਤਰਾਂ ‘ਚ ਮਿਲਕੇ ਕੰਮ ਕਰਨ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਤੇ ਬ੍ਰਿਟੇਨ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ‘ਤੇ ਵੀ ਉਨ੍ਹਾਂ ਵੱਲੋਂ ਗੌਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

killing 10 Sikhs in 1991: ਇਲਾਹਾਬਾਦ ਹਾਈਕੋਰਟ ਨੇ 1991 'ਚ 10 ਸਿੱਖਾਂ ਦੀ ਹੱਤਿਆ ਦੇ ਦੋਸ਼ੀ 34 ਪੁਲਿਸ ਮੁਲਾਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਪੀਏਸੀ ਦੇ 34 ਕਾਂਸਟੇਬਲਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ 34 ਪੀਏਸੀ ਕਾਂਸਟੇਬਲਾਂ 'ਤੇ 1991 'ਚ 10 ਸਿੱਖ ਨੌਜਵਾਨਾਂ ਨੂੰ ਕਥਿਤ ਝੂਠੇ ਮੁਕਾਬਲੇ 'ਚ ਮਾਰਨ ਦਾ ਦੋਸ਼ ਹੈ। ਅਦਾਲਤ ਨੇ ਉਨ੍ਹਾਂ ਨੂੰ ਅੱਤਵਾਦੀ ਮੰਨਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਰਮੇਸ਼ ਸਿਨਹਾ ਤੇ ਜਸਟਿਸ ਬ੍ਰਿਜ ਰਾਜ ਸਿੰਘ ਦੇ ਬੈਂਚ ਨੇ ਕਿਹਾ ਕਿ ਦੋਸ਼ੀ ਪੁਲਿਸ ਨੇ ਬੇਕਸੂਰ ਲੋਕਾਂ ਦਾ ਇੱਕ ਵਹਿਸ਼ੀ ਤੇ ਅਣਮਨੁੱਖੀ ਕਤਲ ਕੀਤਾ ਸੀ। ਅਦਾਲਤ ਨੇ ਕਿਹਾ ਕਿ “ਇਸ ਤੋਂ ਇਲਾਵਾ ਜੇਕਰ ਕੁਝ ਮ੍ਰਿਤਕ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸਨ ਤੇ ਉਨ੍ਹਾਂ ਵਿਰੁੱਧ ਅਪਰਾਧਿਕ ਕੇਸ ਦਰਜ ਕੀਤੇ ਗਏ ਸਨ ਤਾਂ ਵੀ ਕਾਨੂੰਨ ਦੁਆਰਾ ਸਥਾਪਿਤ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

Sangrur : ਅਰਜ਼ੀ ਨਵੀਸ ਨੇ ਤਹਿਸੀਲਦਾਰ ਦੇ ਨਾਂ 'ਤੇ ਕਿਸਾਨ ਤੋਂ ਲਏ 2000 ਰੁਪਏ, ਵੀਡੀਓ ਵਾਇਰਲ

 ਅਰਜ਼ੀ ਨਵੀਸ ਅਵਤਾਰ ਸਿੰਘ ਜੋ ਡਸਕਾ ਪਿੰਡ ਦੇ ਇੱਕ ਕਿਸਾਨ ਸੋਹਣ ਸਿੰਘ ਤੋਂ ਦੋ ਕਨਾਲ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਤਹਿਸੀਲਦਾਰ ਦੇ ਨਾਮ 'ਤੇ 4000 ਰੁਪਏ ਦੀ ਮੰਗ ਕਰਦਾ ਹੈ ਤੇ 2000 ਰੁਪਏ ਲੈ ਲੈਂਦਾ ਹੈ। ਵੀਡੀਓ ਵਿੱਚ ਪੈਸੇ ਲੈਂਦੇ ਵੀ ਵਿਖਾਏ ਹਨ ਜਿਸ ਵਿੱਚ ਅਰਜ਼ੀ ਨਵੀਸ ਅਵਤਾਰ ਸਿੰਘ ਕਹਿ ਰਿਹਾ ਹੈ ਕਿ ਤਹਿਸੀਲਦਾਰ ਇਸ ਤੋਂ ਘੱਟ ਨਹੀਂ ਮੰਨਦਾ।

AAP Punjab: ਆਪ' ਨੇ ਮੰਗੀ ਕੈਪਟਨ ਅਮਰਿੰਦਰ ਤੋਂ ਪਿਛਲੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਦੀ ਲਿਸਟ

ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਪਿਛਲੀ ਸਰਕਾਰ ਦੌਰਾਨ ਆਪਣੀ ਕੈਬਨਿਟ ਦੇ ਸਾਰੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਪੁਲਿਸ ਨੂੰ ਸੌਂਪਣ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਆਪਣੇ ਬਰਖਾਸਤਰ ਮੰਤਰੀ ਬਾਰੇ ਕਿਹਾ ਕਿ ਵਿਜੇ ਸਿੰਗਲਾ ਦੇ ਭਵਿੱਖ ਬਾਰੇ ਫੈਸਲਾ ਪਾਰਟੀ ਲੀਡਰਸ਼ਿਪ ਕਰੇਗੀ।

jail superintendent suspended: ਜੇਲ੍ਹ ਸੁਪਰੀਡੈਂਟ ਸਸਪੈਂਡ ਕਰ ਦਿੱਤਾ ਗਿਆ

ਹਵਾਲਾਤੀ ਵੱਲੋਂ ਜੇਲ੍ਹ ਦਾ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰੀਡੈਂਟ ਸਸਪੈਂਡ ਕਰ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਪੰਜਾਬ ਦੇ ਸੁਧਾਰ ਘਰਾਂ ਮੋਬਾਈਲ ਫੋਨ ਦੀ ਵਰਤੋਂ ਕੋਈ ਨਵੀਂ ਗੱਲ ਨਹੀਂ ਹੈ। ਅਕਸਰ ਛਾਪੇਮਾਰੀ ਦੌਰਾਨ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਫੜ੍ਹੇ ਜਾਂਦੇ ਹਨ। ਤਾਜ਼ਾ ਮਾਮਲਾ ਫਰੀਦਕੋਟ ਦਾ ਹੈ ਜਿੱਥੇ ਇੱਕ ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਪਾ ਦਿੱਤੀ। ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਇਸ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ ਉੱਪਰ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢ ਦਿੱਤੀ।ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸਖ਼ਤੀ ਦਿਖਾਉਂਦੇ ਹੋਏ ਸੁਪਰੀਡੈਂਟ ਸਸਪੈਂਡ ਕਰ ਦਿੱਤਾ।

Faridkot Central Jail: ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ ਤੇ 2 ਹੈੱਡਫੋਨ ਬਰਾਮਦ ਕੀਤੇ

ਕੇਂਦਰੀ ਜੇਲ੍ਹ ਫਰੀਦਕੋਟ 'ਚੋਂ ਮੋਬਾਈਲ ਫੋਨਾਂ ਦਾ ਬਰਮਾਦ ਹੋਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ ਤੇ 2 ਹੈੱਡਫੋਨ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਤਿੰਨ ਹਵਾਲੀਆਂ ਦੇ ਨਾਲ ਕੁਝ ਅਣਪਛਾਤਿਆਂ ਖਿਲਾਫ ਕੇਸ ਦਰਜ ਕਰ ਲਿਆ ਹੈ। ਬੀਤੇ ਕੱਲ੍ਹ ਇਕ ਹਵਾਲਾਤੀ ਨੇ ਇਸ ਜੇਲ੍ਹ ਦਾ ਇੱਕ ਵੀਡੀਓ ਸੋਸ਼ਲ ਮੀਡੀਆ  'ਤੇ ਵਾਇਰਲ ਕੀਤਾ ਸੀ। ਇਸ ਮਾਮਲੇ 'ਚ ਜੇਲ੍ਹ ਸੁਪਰੀਡੈਂਟ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਹਵਾਲਾਤੀ ਵੱਲੋਂ ਜੇਲ੍ਹ ਦਾ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ। ਇਸ ਘਟਨਾ ਮਗਰੋਂ ਜੇਲ੍ਹ ਸੁਪਰੀਡੈਂਟ ਸਸਪੈਂਡ ਕਰ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ।

Bhagwant Mann: 23 ਜੂਨ ਨੂੰ ਸੰਗਰੂਰ ਸੀਟ ਲਈ ਚੋਣ ਹੋਵੇਗੀ ਜਦਕਿ 26 ਜੂਨ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ

ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਨੂੰ ਲੈ ਕੇ ਜ਼ਿਮਨੀ ਚੋਣ ਦਾ ਐਲਾਨ ਹੋ ਚੁੱਕਿਆ ਹੈ। 23 ਜੂਨ ਨੂੰ ਸੰਗਰੂਰ ਸੀਟ ਲਈ ਚੋਣ ਹੋਵੇਗੀ ਜਦਕਿ 26 ਜੂਨ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ। ਬੇਸ਼ੱਕ ਇਸ ਸੀਟ ਤੋਂ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਅਕਾਲੀ ਦਲ ਤੇ ਕਾਂਗਰਸ ਵਿਚਾਲੇ ਹੋਣ ਦੀ ਉਮੀਦ ਹੈ ਪਰ ਜੇਕਰ ਭਾਜਪਾ ਵੱਲੋਂ ਸੁਨੀਲ ਜਾਖੜ ਨੂੰ ਇਸ ਸੀਟ ਤੋਂ ਉਤਾਰਿਆ ਜਾਂਦਾ ਹੈ ਤਾਂ ਸਿਆਸੀ ਦ੍ਰਿਸ਼ ਵੱਖਰਾ ਹੋ ਸਕਦਾ ਹੈ। ਉੱਥੇ ਹੀ ਚਰਚਾ ਹੈ ਕਿ ਆਮ ਆਦਮੀ ਪਾਰਟੀ ਤੋਂ ਸੀਐਮ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਵੀ ਇਸ ਸੀਟ ਤੋਂ ਟਿਕਟ ਦਿੱਤੀ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਮੁਕਾਬਲਾ ਕਾਫੀ ਦਿਲਚਸਪ ਹੋਣ ਵਾਲਾ ਹੈ। ਇੱਕ ਪਾਸੇ ਜਿੱਥੇ ਮਾਨ ਸਰਕਾਰ ਵੱਲੋਂ ਧੜੱਲੇ ਨਾਲ ਫੈਸਲੇ ਲਏ ਜਾ ਰਹੇ ਹਨ ਤੇ ਉੱਥੇ ਹੀ ਜੇਕਰ ਆਮ ਆਦਮੀ ਪਾਰਟੀ ਇਹ ਸੀਟ ਜਿੱਤ ਜਾਂਦੀ ਹੈ ਤਾਂ ਸਰਕਾਰ ਦੇ ਤਿੰਨ ਮਹੀਨਿਆਂ ਦੇ ਕੰਮਾਂ 'ਤੇ ਜਨਤਾ ਦੀ ਮੋਹਰ ਲੱਗ ਜਾਵੇਗੀ।

CM Arvind Kejriwal: ਦਿੱਲੀ ਸਰਕਾਰ ਦੀਆਂ ਸਾਰੀਆਂ ਖੇਡ ਸਹੂਲਤਾਂ ਖਿਡਾਰੀਆਂ ਲਈ ਰਾਤ 10 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ

ਦਿੱਲੀ ਦੇ ਇੱਕ ਸਟੇਡੀਅਮ ਨੂੰ ਲੈ ਕੇ ਖ਼ਬਰ ਆਈ ਸੀ ਕਿ ਖਿਡਾਰੀਆਂ ਨੂੰ ਦਿੱਲੀ ਦੇ ਇੱਕ IAS ਅਧਿਕਾਰੀ ਆਪਣੇ ਕੁੱਤੇ ਨੂੰ ਘਮਾਉਣ ਲਈ ਚੱਕਰ 'ਚ ਜਲਦੀ ਸਟੇਡੀਅਮ ਤੋਂ ਜਾਣ ਲਈ ਕਿਹਾ ਜਾ ਰਿਹਾ ਹੈ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਿਰਦੇਸ਼ ਦਿੱਤੇ ਹਨ ਕਿ ਦਿੱਲੀ ਸਰਕਾਰ ਦੀਆਂ ਸਾਰੀਆਂ ਖੇਡ ਸਹੂਲਤਾਂ ਖਿਡਾਰੀਆਂ ਲਈ ਰਾਤ 10 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੁਕਮਾਂ ਤੋਂ ਬਾਅਦ ਹੁਣ ਖਿਡਾਰੀਆਂ ਨੂੰ ਅਭਿਆਸ ਲਈ ਹੋਰ ਸਮਾਂ ਮਿਲੇਗਾ ਅਤੇ ਹੁਣ ਖਿਡਾਰੀ ਰਾਤ 10 ਵਜੇ ਤੱਕ ਅਭਿਆਸ ਕਰ ਸਕਣਗੇ।

Teacher Transfers: ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਹਨ। ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕ 31 ਮਈ 2022 ਤੱਕ ਅਰਜ਼ੀ ਦੇ ਸਕਦੇ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਪੱਤਰ ਮੁਤਾਬਕ ਬਦਲੀਆਂ ਕਰਾਉਣ ਦੇ ਚਾਹਵਾਨ ਅਧਿਆਪਕ 31 ਮਈ 2022 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Captain Amrinder: ਕੈਪਟਨ ਖੋਲ੍ਹਣਗੇ ਆਪਣੇ ਵੇਲੇ ਦੇ ਭ੍ਰਿਸ਼ਟ ਮੰਤਰੀਆਂ ਦੇ ਰਾਜ?

ਪੰਜਾਬ ਵਿੱਚ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਰੰਧਾਵਾ ਨੇ ਕੈਪਟਨ ਨੂੰ ਉਨ੍ਹਾਂ ਦੇ ਕਾਰਜਕਾਲ ਦੇ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਦੀ ਚੁਣੌਤੀ ਦਿੱਤੀ ਹੈ। ਇਸ ਨੂੰ ਕੈਪਟਨ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੁੱਛਣਗੇ ਤਾਂ ਮੈਂ ਜ਼ਰੂਰ ਦੱਸਾਂਗਾ। ਕੈਪਟਨ ਦੇ ਜਵਾਬ 'ਤੇ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਬਚਿਆ ਹੈ।

CM Mann warns ministers: ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ ਮੰਤਰੀਆਂ ਨੂੰ ਵੀ ਚੇਤਾਵਨੀ ਦਿੱਤੀ

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ ਮੰਤਰੀਆਂ ਨੂੰ ਵੀ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ। ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ ਜਿਸ ਵਿਚ ਪਤਾ ਲੱਗਾ ਕਿ ਕੁਝ ਮੰਤਰੀਆਂ ਦੇ ਪੁੱਤਰ, ਪਤਨੀ ਤੇ ਭਤੀਜੇ ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਮਾਨ ਨੇ ਦੋ ਮੰਤਰੀਆਂ ਨੂੰ ਬੁਲਾ ਕੇ ਵਿਸ਼ੇਸ਼ ਹਦਾਇਤ ਜਾਰੀ ਕੀਤੀ ਹੈ।

ਪਿਛੋਕੜ

Punjab Breaking News, 26 May 2022 LIVE Updates: ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਵੱਡਾ ਝਟਕਾ ਦਿੱਤਾ ਹੈ। ਰਾਜਪਾਲ ਨੇ ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ 'ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਰਾਜਪਾਲ ਕੋਲ ਬਿੱਲ ਦੀ ਭੇਜੀ ਗਈ ਫਾਇਲ ਸਰਕਾਰ ਨੂੰ ਵਾਪਸ ਆ ਗਈ ਹੈ। ਰਾਜਪਾਲ ਨੇ ਫਾਇਲ ਵਾਪਸ ਭੇਜਦੇ ਹੋਏ ਸਲਾਹ ਦਿੱਤੀ ਹੈ ਕਿ ਜੂਨ ਵਿੱਚ ਆਉਣ ਵਾਲੇ ਬਜਟ ਸੈਸ਼ਨ ਵਿੱਚ ਬਿੱਲ ਦੇ ਰੂਪ ਵਿੱਚ ਪੇਸ਼ ਕਰਦੇ ਹੋਏ ਇਸ ਨੂੰ ਪਾਸ ਕਰਵਾਇਆ ਜਾਵੇ। ਮਾਨ ਸਰਕਾਰ ਨੂੰ ਰਾਜਪਾਲ ਦਾ ਝਟਕਾ! ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ 'ਤੇ ਦਸਤਖਤ ਕਰਨ ਤੋਂ ਇਨਕਾਰ


ਸਿੰਗਲਾ ਦੀ ਬਰਖਾਸਤਗੀ ਮਗਰੋਂ ਸੀਐਮ ਮਾਨ ਦੀ ਹੋਰ ਮੰਤਰੀਆਂ ਨੂੰ ਵੀ ਚਿਤਾਵਨੀ, ਰਿਸ਼ਤੇਦਾਰਾਂ ਨੂੰ ਕੰਮ ਤੋਂ ਰੱਖੋ ਦੂਰ, ਨਹੀਂ ਹੋਏਗਾ ਸਟਿੰਗ ਆਪ੍ਰੇਸ਼ਨ


 ਪੰਜਾਬ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ ਮੰਤਰੀਆਂ ਨੂੰ ਵੀ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ। ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ ਜਿਸ ਵਿਚ ਪਤਾ ਲੱਗਾ ਕਿ ਕੁਝ ਮੰਤਰੀਆਂ ਦੇ ਪੁੱਤਰ, ਪਤਨੀ ਤੇ ਭਤੀਜੇ ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਮਾਨ ਨੇ ਦੋ ਮੰਤਰੀਆਂ ਨੂੰ ਬੁਲਾ ਕੇ ਵਿਸ਼ੇਸ਼ ਹਦਾਇਤ ਜਾਰੀ ਕੀਤੀ ਹੈ।ਸਿੰਗਲਾ ਦੀ ਬਰਖਾਸਤਗੀ ਮਗਰੋਂ ਸੀਐਮ ਮਾਨ ਦੀ ਹੋਰ ਮੰਤਰੀਆਂ ਨੂੰ ਵੀ ਚਿਤਾਵਨੀ, ਰਿਸ਼ਤੇਦਾਰਾਂ ਨੂੰ ਕੰਮ ਤੋਂ ਰੱਖੋ ਦੂਰ, ਨਹੀਂ ਹੋਏਗਾ ਸਟਿੰਗ ਆਪ੍ਰੇਸ਼ਨ


ਹੁਣ ਕੈਪਟਨ ਖੋਲ੍ਹਣਗੇ ਆਪਣੇ ਵੇਲੇ ਦੇ ਭ੍ਰਿਸ਼ਟ ਮੰਤਰੀਆਂ ਦੇ ਰਾਜ? ਰੰਧਾਵਾ ਦੀ ਚੁਣੌਤੀ ਮਗਰੋਂ ਬੋਲੇ, ਜੇ ਮੁੱਖ ਮੰਤਰੀ ਮਾਨ ਪੁੱਛਣਗੇ ਤਾਂ ਜ਼ਰੂਰ ਦੱਸਣਗੇ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੇ ਨਾਂ


ਪੰਜਾਬ ਵਿੱਚ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਰੰਧਾਵਾ ਨੇ ਕੈਪਟਨ ਨੂੰ ਉਨ੍ਹਾਂ ਦੇ ਕਾਰਜਕਾਲ ਦੇ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਦੀ ਚੁਣੌਤੀ ਦਿੱਤੀ ਹੈ। ਇਸ ਨੂੰ ਕੈਪਟਨ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੁੱਛਣਗੇ ਤਾਂ ਮੈਂ ਜ਼ਰੂਰ ਦੱਸਾਂਗਾ। ਕੈਪਟਨ ਦੇ ਜਵਾਬ 'ਤੇ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਬਚਿਆ ਹੈ। ਹੁਣ ਕੈਪਟਨ ਖੋਲ੍ਹਣਗੇ ਆਪਣੇ ਵੇਲੇ ਦੇ ਭ੍ਰਿਸ਼ਟ ਮੰਤਰੀਆਂ ਦੇ ਰਾਜ? ਰੰਧਾਵਾ ਦੀ ਚੁਣੌਤੀ ਮਗਰੋਂ ਬੋਲੇ, ਜੇ ਮੁੱਖ ਮੰਤਰੀ ਮਾਨ ਪੁੱਛਣਗੇ ਤਾਂ ਜ਼ਰੂਰ ਦੱਸਣਗੇ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੇ ਨਾਂ


ਗਾਇਕ ਸਤਵਿੰਦਰ ਬੁੱਗਾ 'ਤੇ ਗੰਭੀਰ ਇਲਜ਼ਾਮ, ਭਰਾ ਬੋਲਿਆ, 'ਸੀਐਮ ਭਗਵੰਤ ਮਾਨ ਨਾਲ ਸਬੰਧਾਂ ਦੇ ਰੋਹਬ ਨਾਲ ਜਾਇਦਾਦ 'ਤੇ ਕੀਤਾ ਕਬਜ਼ਾ'


ਪੰਜਾਬੀ ਗਾਇਕ ਸਤਵਿੰਦਰ ਬੁੱਗਾ ਘਰੇਲੂ ਝਗੜੇ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਬੁੱਗਾ ਦੇ ਭਰਾ ਨੇ ਉਨ੍ਹਾਂ ਉਪਰ ਜਾਇਦਾਦ 'ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਹਨ। ਇਸ ਦੀ ਸ਼ਿਕਾਇਤ ਫਤਹਿਗੜ੍ਹ ਸਾਹਿਬ ਪੁਲਿਸ ਕੋਲ ਕੀਤੀ ਗਈ ਹੈ। ਬੁੱਗਾ ਦੇ ਭਰਾ ਨੇ ਇਹ ਦੋਸ਼ ਵੀ ਲਾਇਆ ਹੈ ਕਿ ਪੰਜਾਬੀ ਗਾਇਕ ਉਸ ਨੂੰ ਇਹ ਕਹਿ ਕੇ ਧਮਕਾ ਰਿਹਾ ਹੈ ਕਿ ਉਸ ਦੇ ਭਗਵੰਤ ਮਾਨ ਨਾਲ ਨੇੜਲੇ ਸਬੰਧ ਹਨ। ਉਸ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ। ਗਾਇਕ ਸਤਵਿੰਦਰ ਬੁੱਗਾ 'ਤੇ ਗੰਭੀਰ ਇਲਜ਼ਾਮ, ਭਰਾ ਬੋਲਿਆ, 'ਸੀਐਮ ਭਗਵੰਤ ਮਾਨ ਨਾਲ ਸਬੰਧਾਂ ਦੇ ਰੋਹਬ ਨਾਲ ਜਾਇਦਾਦ 'ਤੇ ਕੀਤਾ ਕਬਜ਼ਾ'


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.