Punjab Breaking News LIVE: ਪੰਜਾਬ ਤੇ ਦੇਸ਼ ਦੀਆਂ ਵੱਡੀਆਂ ਖਬਰਾਂ ਦੇ ਅਪਡੇਟ, ਪੀਐਮ ਮੋਦੀ ਨੇ ਕੀਤੀ ਮੁੱਖ ਮੰਤਰੀਆਂ ਨਾਲ ਮੀਟਿੰਗ
Punjab Breaking News, 27 April 2022 LIVE Updates: ਪੰਜਾਬ ਵਿੱਚ ਸਰਕਾਰ ਬਦਲਣ ਤੋਂ ਬਾਅਦ ਵੀ ਪੁਰਾਣੇ ਵਿਧਾਇਕ ਤੇ ਮੰਤਰੀ ਸਰਕਾਰੀ ਫਲੈਟ ਤੇ ਗੱਡੀਆਂ ਛੱਡਣ ਲਈ ਤਿਆਰ ਨਹੀਂ। ਹੁਣ ਪੰਜਾਬ ਸਰਕਾਰ ਨੇ ਇਸ ਬਾਰੇ ਵੱਡਾ ਐਕਸ਼ਨ ਲਿਆ ਹੈ।
ਨਿਯਮਾਂ ਮੁਤਾਬਕ ਗਨੀਵ ਕੌਰ ਮਜੀਠੀਆ ਨੇ ਅਜੇ ਤੱਕ ਵਿਧਾਇਕ ਵਜੋਂ ਸਹੁੰ ਨਹੀਂ ਚੁੱਕੀ। ਇਸ ਦੇ ਨਾਲ ਹੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ ਸਿਰਫ਼ ਤਿੰਨ ਹੈ। ਮਨਪ੍ਰੀਤ ਇਆਲੀ ਨੂੰ ਪਹਿਲਾਂ ਹੀ ਅਕਾਲੀ ਕੋਟੇ ਵਿੱਚੋਂ ਫਲੈਟ ਮਿਲ ਚੁੱਕਾ ਹੈ। ਇਸ ਲਈ ਇਹ ਫਲੈਟ ਹੁਣ ਚਮਕੌਰ ਸਾਹਿਬ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹਰਾਉਣ ਵਾਲੇ ਡਾ. ਚਰਨਜੀਤ ਸਿੰਘ ਨੂੰ ਅਲਾਟ ਕੀਤਾ ਗਿਆ ਹੈ।
ਪੰਜ ਵਾਰ ਪੰਜਾਬ ਦੇ CM ਰਹਿ ਚੁੱਕੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸੈਕਟਰ 4 ਵਿੱਚ ਫਲੈਟ ਨੰਬਰ 37 ਅਲਾਟ ਕੀਤਾ ਗਿਆ ਸੀ। ਇਸ ਵਾਰ ਪ੍ਰਕਾਸ਼ ਸਿੰਘ ਬਾਦਲ ਵਿਧਾਨ ਸਭਾ ਚੋਣਾਂ ਹਾਰ ਗਏ। ਇਸ ਲਈ ਉਨ੍ਹਾਂ ਨੂੰ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਹੈ। ਹੁਣ ਇਹ ਫਲੈਟ ਲੰਬੀ ਹਲਕੇ ਤੋਂ ਹਰਾਉਣ ਵਾਲੇ ‘ਆਪ’ ਵਿਧਾਇਕ ਗੁਰਮੀਤ ਖੁੱਡੀਆਂ ਨੂੰ ਦਿੱਤਾ ਜਾ ਰਿਹਾ ਹੈ। ਡਰੱਗ ਮਾਮਲੇ ਵਿੱਚ ਫਸੇ ਬਿਕਰਮ ਮਜੀਠੀਆ ਦਾ ਫਲੈਟ ਨੰਬਰ 39 ਸੀ। ਇਸ ਵਾਰ ਉਹ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰ ਗਏ ਸਨ। ਇਸ ਲਈ ਉਨ੍ਹਾਂ ਨੂੰ ਫਲੈਟ ਖਾਲੀ ਕਰਨ ਲਈ ਵੀ ਕਿਹਾ ਗਿਆ ਹੈ। ਹਾਲਾਂਕਿ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਵਿਧਾਇਕ ਚੁਣੀ ਗਈ ਹੈ। ਉਨ੍ਹਾਂ ਇਸ ਫਲੈਟ ਮੰਗਿਆ ਵੀ ਕੀਤੀ ਸੀ ਪਰ ਤਕਨੀਕੀ ਕਾਰਨਾਂ ਕਰਕੇ ਅਜਿਹਾ ਨਹੀਂ ਹੋ ਸਕਿਆ।
ਪੰਜਾਬ ਵਿੱਚ ਸਰਕਾਰ ਬਦਲਣ ਤੋਂ ਬਾਅਦ ਵੀ ਪੁਰਾਣੇ ਵਿਧਾਇਕ ਤੇ ਮੰਤਰੀ ਸਰਕਾਰੀ ਫਲੈਟ ਤੇ ਗੱਡੀਆਂ ਛੱਡਣ ਲਈ ਤਿਆਰ ਨਹੀਂ। ਹੁਣ ਪੰਜਾਬ ਸਰਕਾਰ ਨੇ ਇਸ ਬਾਰੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਨੂੰ ਫਲੈਟ ਖਾਲੀ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਕਾਂਗਰਸ ਸਰਕਾਰ ਵਿੱਚ ਡਿਪਟੀ ਸੀਐਮ ਰਹੇ ਵਿਧਾਇਕ ਸੁਖਜਿੰਦਰ ਰੰਧਾਵਾ ਨੂੰ ਇਨੋਵਾ ਕਾਰ ਵਾਪਸ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪਰਗਟ ਸਿੰਘ ਨੂੰ ਵੀ ਕਾਰ ਵਾਪਸ ਕਰਨ ਲਈ ਨੋਟਿਸ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਭਗਵੰਤ ਮਾਨ ਸਰਕਾਰ ਨੇ ਸਰਕਾਰ ਨੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੋਂ ਸਰਕਾਰੀ ਗੱਡੀ ਵਾਪਸ ਮੰਗ ਲਈ ਹੈ। ਸੁਖਜਿੰਦਰ ਰੰਧਾਵਾ ਨੂੰ ਨੋਟਿਸ ਭੇਜ ਕੇ ਸਰਕਾਰੀ ਗੱਡੀ ਪੀਬੀ 65ਬੀਏ 1504 ਵਾਪਸ ਦੇਣ ਲਈ ਕਿਹਾ ਗਿਆ ਹੈ। ਇਹ ਗੱਡੀ ਸੁਖਜਿੰਦਰ ਸਿੰਘ ਰੰਧਾਵਾ ਨੂੰ 2018 ਵਿੱਚ ਮੰਤਰੀ ਬਣਨ ਮਗਰੋਂ ਦਿੱਤੀ ਗਈ ਸੀ। ਸਰਕਾਰ ਨੇ ਕਿਹਾ ਹੈ ਕਿ ਇਹ ਕਾਰ ਸਿਰਫ਼ ਮੰਤਰੀ ਨਾਲ ਹੀ ਚੱਲ ਸਕਦੀ ਹੈ। ਹੁਣ ਰੰਧਾਵਾ ਮੰਤਰੀ ਨਹੀਂ ਰਹੇ, ਇਸ ਲਈ ਇਸ ਕਾਰ ਨੂੰ ਵਾਪਸ ਕਰਨ ਲਈ ਕਿਹਾ ਗਿਆ ਹੈ। ਇਸ ਬਾਰੇ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਨੂੰ ਖੁਦ ਹੀ ਕਾਰ ਵਾਪਸ ਕਰ ਦੇਣੀ ਚਾਹੀਦੀ ਸੀ।
ਸਿਹਤ ਮੰਤਰੀ ਵਿਜੇ ਸਿੰਗਲਾ ਨੇ ਕਿਹਾ ਹੈ ਕਿ ਫਿਲਹਾਲ ਪੰਜਾਬ 'ਚ ਮਾਸਕ ਨਾ ਪਾਉਣ 'ਤੇ ਕੋਈ ਜੁਰਮਾਨਾ ਜਾਂ ਚਲਾਨ ਨਹੀਂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ 'ਚ ਕੋਰੋਨਾ ਨੂੰ ਲੈ ਕੇ ਸਥਿਤੀ ਕਾਬੂ ਹੇਠ ਹੈ। ਇਸ ਲਈ ਘਬਰਾਉਣ ਲਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਮਾਸਕ ਪਾ ਕੇ ਰੱਖਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਪਰ ਜੁਰਮਾਨਾ ਨਹੀਂ ਲੱਗੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਨੂੰ ਲੈ ਕੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀਆਂ ਨੂੰ ਇੱਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਬਾਰੇ ਚੇਤਾਵਨੀ ਦਿੱਤੀ ਤੇ ਚੌਕਸ ਰਹਿਣ ਲਈ ਕਿਹਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਹੁਣ 6 ਤੋਂ 12 ਸਾਲ ਤੱਕ ਦੇ ਬੱਚਿਆਂ ਦਾ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਬਾਵਜੂਦ ਕੁਝ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਵਧੇ ਹਨ। ਇਸ ਲਈ ਇਸ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ।
ਕਾਂਗਰਸ ਹਾਈਕਮਾਨ ਨੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਪਾਰਟੀ ਨੇ ਉਦੈਭਾਨ ਨੂੰ ਹਰਿਆਣਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ।
ਕਾਂਗਰਸੀ ਆਗੂ ਅਲਕਾ ਲਾਂਬਾ ਅੱਜ ਰੋਪੜ ਪੁਲਿਸ ਸਾਹਮਣੇ ਪੇਸ਼ ਹੋਣ ਜਾ ਰਹੀ ਹੈ। ਪੁਲਿਸ ਨੇ ਉਨ੍ਹਾਂ ਨੂੰ ਪੁੱਛਗਿਛ ਲਈ ਬੁਲਾਇਆ ਗਿਆ ਸੀ ਪਰ ਉਹ ਆਪਣੇ ਨਾਲ ਸੀਨੀਅਰ ਕਾਂਗਰਸੀ ਲੀਡਰਾਂ ਦੀ ਫੌਜ ਲੈ ਕੇ ਪਹੁੰਚੇ ਹਨ। ਉਨ੍ਹਾਂ ਨਾਲ ਜਾਣ ਵਾਲੇ ਲੀਡਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਬਾਜਵਾ, ਭਾਰਤ ਭੂਸ਼ਣ ਆਸ਼ੂ, ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ, ਗੁਰਕੀਰਤ ਕੋਟਲੀ, ਕੁਲਜੀਤ ਨਾਗਰਾ, ਗੁਰਪ੍ਰੀਤ ਕਾਂਗੜ ਤੇ ਕੈਪਟਨ ਸੰਦੀਪ ਸੰਧੂ ਸ਼ਾਮਲ ਹਨ।
ਨਵਜੋਤ ਸਿੱਧੂ ਲਗਾਤਾਰ ਉਨ੍ਹਾਂ ਆਗੂਆਂ ਨੂੰ ਮਿਲ ਰਹੇ ਹਨ, ਜਿਨ੍ਹਾਂ 'ਤੇ ਕਾਂਗਰਸ ਪਾਰਟੀ ਖਿਲਾਫ ਕੰਮ ਕਰਨ ਦੇ ਦੋਸ਼ਾਂ 'ਤੇ ਕਾਰਵਾਈ ਕਰ ਰਹੀ ਹੈ। ਕੁਝ ਸਮਾਂ ਪਹਿਲਾਂ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵੀ ਇਨ੍ਹਾਂ ਆਗੂਆਂ ਨਾਲ ਮੁਲਾਕਾਤ ਕਰਕੇ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਸੀ।
ਕਾਂਗਰਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਸੁਨੀਲ ਜਾਖੜ ਨਾਲ ਤਮਾਮ ਮਤਭੇਦਾਂ ਦੇ ਬਾਵਜੂਦ ਨਵਜੋਤ ਸਿੱਧੂ ਨੇ ਹਾਲ ਹੀ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸੇ ਲਈ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਨਵਜੋਤ ਸਿੱਧੂ ਇਨ੍ਹਾਂ ਆਗੂਆਂ ਨੂੰ ਨਾਲ ਲੈ ਕੇ ਪੰਜਾਬ ਦੇ ਮੁੱਦਿਆਂ 'ਤੇ ਮੋਰਚਾ ਬਣਾ ਸਕਦੇ ਹਨ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪ੍ਰਸ਼ਾਂਤ ਕਿਸ਼ੋਰ ਵਿਚਾਲੇ ਹੋਈ ਮੁਲਾਕਾਤ ਨੇ ਨਵੀਆਂ ਅਟਕਲਾਂ ਨੂੰ ਜਨਮ ਦਿੱਤਾ ਹੈ। ਨਵਜੋਤ ਸਿੱਧੂ 'ਤੇ ਪਹਿਲਾਂ ਹੀ ਪਾਰਟੀ ਲਾਈਨ ਦੇ ਉਲਟ ਕੰਮ ਕਰਨ ਦੇ ਦੋਸ਼ ਲੱਗ ਰਹੇ ਹਨ। ਇਸ ਦੌਰਾਨ ਪ੍ਰਸ਼ਾਂਤ ਕਿਸ਼ੋਰ ਨਾਲ ਉਨ੍ਹਾਂ ਦੀ ਮੁਲਾਕਾਤ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਸੰਭਾਵਨਾਵਾਂ ਖੋਲ੍ਹ ਸਕਦੀ ਹੈ। ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਨੂੰ ਹੀ ਕਾਂਗਰਸ 'ਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਇਸ ਦੇ ਸਾਹਮਣੇ ਆਉਣ ਤੋਂ ਕੁਝ ਦੇਰ ਬਾਅਦ ਹੀ ਨਵਜੋਤ ਸਿੱਧੂ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ। ਉਦੋਂ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਨਵਜੋਤ ਸਿੱਧੂ ਪੰਜਾਬ ਵਿੱਚ ਨਵਾਂ ਫਰੰਟ ਬਣਾ ਸਕਦੇ ਹਨ।
ਪਿਛੋਕੜ
Punjab Breaking News, 27 April 2022 LIVE Updates: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਤੇ ਪ੍ਰਸ਼ਾਂਤ ਕਿਸ਼ੋਰ (Prashant Kishor) ਵਿਚਾਲੇ ਹੋਈ ਮੁਲਾਕਾਤ ਨੇ ਨਵੀਆਂ ਅਟਕਲਾਂ ਨੂੰ ਜਨਮ ਦਿੱਤਾ ਹੈ। ਨਵਜੋਤ ਸਿੱਧੂ 'ਤੇ ਪਹਿਲਾਂ ਹੀ ਪਾਰਟੀ ਲਾਈਨ ਦੇ ਉਲਟ ਕੰਮ ਕਰਨ ਦੇ ਦੋਸ਼ ਲੱਗ ਰਹੇ ਹਨ। ਇਸ ਦੌਰਾਨ ਪ੍ਰਸ਼ਾਂਤ ਕਿਸ਼ੋਰ ਨਾਲ ਉਨ੍ਹਾਂ ਦੀ ਮੁਲਾਕਾਤ ਪੰਜਾਬ ਦੀ ਸਿਆਸਤ (Punjab Politics) ਵਿੱਚ ਨਵੀਆਂ ਸੰਭਾਵਨਾਵਾਂ ਖੋਲ੍ਹ ਸਕਦੀ ਹੈ।
ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਨੂੰ ਹੀ ਕਾਂਗਰਸ 'ਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਇਸ ਦੇ ਸਾਹਮਣੇ ਆਉਣ ਤੋਂ ਕੁਝ ਦੇਰ ਬਾਅਦ ਹੀ ਨਵਜੋਤ ਸਿੱਧੂ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ। ਉਦੋਂ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਨਵਜੋਤ ਸਿੱਧੂ ਪੰਜਾਬ ਵਿੱਚ ਨਵਾਂ ਫਰੰਟ ਬਣਾ ਸਕਦੇ ਹਨ।
ਨਵਜੋਤ ਸਿੱਧੂ ਲਗਾਤਾਰ ਉਨ੍ਹਾਂ ਆਗੂਆਂ ਨੂੰ ਮਿਲ ਰਹੇ ਹਨ, ਜਿਨ੍ਹਾਂ 'ਤੇ ਕਾਂਗਰਸ ਪਾਰਟੀ ਖਿਲਾਫ ਕੰਮ ਕਰਨ ਦੇ ਦੋਸ਼ਾਂ 'ਤੇ ਕਾਰਵਾਈ ਕਰ ਰਹੀ ਹੈ। ਕੁਝ ਸਮਾਂ ਪਹਿਲਾਂ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵੀ ਇਨ੍ਹਾਂ ਆਗੂਆਂ ਨਾਲ ਮੁਲਾਕਾਤ ਕਰਕੇ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਸੀ।
ਸਿੱਧੂ ਵੱਖਰਾ ਫਰੰਟ ਬਣਾ ਸਕਦੇਕਾਂਗਰਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਸੁਨੀਲ ਜਾਖੜ ਨਾਲ ਤਮਾਮ ਮਤਭੇਦਾਂ ਦੇ ਬਾਵਜੂਦ ਨਵਜੋਤ ਸਿੱਧੂ ਨੇ ਹਾਲ ਹੀ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸੇ ਲਈ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਨਵਜੋਤ ਸਿੱਧੂ ਇਨ੍ਹਾਂ ਆਗੂਆਂ ਨੂੰ ਨਾਲ ਲੈ ਕੇ ਪੰਜਾਬ ਦੇ ਮੁੱਦਿਆਂ 'ਤੇ ਮੋਰਚਾ ਬਣਾ ਸਕਦੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਨਵਜੋਤ ਸਿੱਧੂ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੇ ਹਨ। ਹਾਲ ਹੀ ਵਿੱਚ ਨਵਜੋਤ ਸਿੱਧੂ ਨੇ ਸਾਬਕਾ ਵਿਧਾਇਕਾਂ ਦੇ ਇੱਕ ਸਮੂਹ ਨਾਲ ਰਾਜਪਾਲ ਨਾਲ ਮੁਲਾਕਾਤ ਵੀ ਕੀਤੀ ਸੀ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਸ ਮੀਟਿੰਗ ਬਾਰੇ ਕੋਈ ਜਾਣਕਾਰੀ ਨਹੀਂ ਸੀ। ਨਵਜੋਤ ਸਿੱਧੂ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ 2024 ਵਿੱਚ ਵਾਪਸੀ ਵਜੋਂ ਵੀ ਦੇਖਿਆ ਜਾ ਰਿਹਾ ਹੈ।
- - - - - - - - - Advertisement - - - - - - - - -