Punjab Breaking News LIVE: ਬਾਦਲ ਨੂੰ ਅੰਤਿਮ ਵਿਦਾਈ, ਨਹੀਂ ਰਹੇ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ, ਡਿਬਰੂਗੜ੍ਹ ਜੇਲ੍ਹ 'ਚ ਸਿੱਖ ਬੰਦੀਆਂ ਨਾਲ ਮੁਲਾਕਾਤ, ਕੋਰੋਨਾ ਦਾ ਕਹਿਰ ਜਾਰੀ
Punjab Breaking News LIVE 27 April, 2023: ਬਾਦਲ ਨੂੰ ਅੰਤਿਮ ਵਿਦਾਈ, ਨਹੀਂ ਰਹੇ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ, ਡਿਬਰੂਗੜ੍ਹ ਜੇਲ੍ਹ 'ਚ ਸਿੱਖ ਬੰਦੀਆਂ ਨਾਲ ਮੁਲਾਕਾਤ, ਕੋਰੋਨਾ ਦਾ ਕਹਿਰ ਜਾਰੀ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਮੁੜ ਪੈਰੋਲ ਮਿਲਣ ਦੀ ਚਰਚਾ ਸ਼ੁਰੂ ਹੋ ਗਈ ਹੈ। ਚਰਚਾ ਹੈ ਕਿ ਇਹ ਪੈਰੋਲ ਵੀ ਰਾਮ ਰਹੀਮ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਕੱਟ ਸਕਦਾ ਹੈ। ਉਸ ਦੇ 29 ਅਪ੍ਰੈਲ ਤੋਂ ਪਹਿਲਾਂ ਬਾਹਰ ਆਉਣ ਦੀ ਚਰਚਾ ਹੈ ਕਿਉਂਕਿ 29 ਅਪ੍ਰੈਲ ਨੂੰ ਡੇਰੇ ਦਾ ਸਥਾਪਨਾ ਦਿਵਸ ਹੈ। ਇਸ ਦੇ ਨਾਲ ਹੀ ਇਸ ਦਿਨ ਜਾਮ-ਏ-ਇੰਸਾ ਪਿਲਾਉਣ ਦੀ ਸ਼ੁਰੂਆਤ ਹੋਈ ਸੀ। ਅਜਿਹੇ 'ਚ ਸਿਰਸਾ ਤੇ ਹੋਰ ਡੇਰਿਆਂ 'ਚ ਸਥਾਪਨਾ ਦਿਵਸ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਇੰਡੀਅਨ ਪ੍ਰੀਮੀਅਰ ਲੀਗ ਦੇ 16ਵੇਂ ਸੀਜ਼ਨ 'ਚ ਸਨਰਾਈਜ਼ਰਸ ਹੈਦਰਾਬਾਦ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਆਲਰਾਊਂਡਰ ਵਾਸ਼ਿੰਗਟਨ ਸੁੰਦਰ IPL 16 ਦੇ ਬਾਕੀ ਮੈਚਾਂ ਦਾ ਹਿੱਸਾ ਨਹੀਂ ਬਣ ਸਕਣਗੇ। ਸਨਰਾਈਜ਼ਰਸ ਹੈਦਰਾਬਾਦ ਤੋਂ ਟਵੀਟ ਕਰਕੇ ਸੁੰਦਰ ਨੂੰ ਬਾਹਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਸਨਰਾਈਜ਼ਰਸ ਹੈਦਰਾਬਾਦ ਦੇ ਟਵਿੱਟਰ ਹੈਂਡਲ ਤੋਂ ਦੱਸਿਆ ਗਿਆ ਕਿ ਹੈਮਸਟ੍ਰਿੰਗ ਇੰਜਰੀ ਕਾਰਨ ਵਾਸ਼ਿੰਗਟਨ ਸੁੰਦਰ IPL 16 ਦੇ ਬਾਕੀ ਮੈਚ ਨਹੀਂ ਖੇਡ ਸਕਣਗੇ। ਹਾਲਾਂਕਿ ਹੈਦਰਾਬਾਦ ਵੱਲੋਂ ਸੁੰਦਰ ਦੇ ਬਦਲ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਦੋ ਸਾਲ ਬਾਅਦ ਕੁਲੈਕਟਰ ਰੇਟ ’ਚ ਸੋਧ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਵਾਰ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਕੁਲੈਕਟਰ ਰੇਟ ’ਚ 10 ਫ਼ੀਸਦ ਵਾਧੇ ਦੀ ਸੰਭਾਵਨਾ ਹੈ, ਜਿਸ ਬਾਰੇ ਮਈ ਦੇ ਪਹਿਲੇ ਹਫ਼ਤੇ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬੁੱਧਵਾਰ ਨੂੰ ਸ਼ਹਿਰ ਦੇ ਕੁਲੈਕਟਰ ਰੇਟਾਂ ’ਚ ਸੋਧ ਲਈ ਮੀਟਿੰਗ ਹੋਈ।
ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉੱਪਰ ਤਿੱਖਾ ਹਮਲਾ ਬੋਲਿਆ ਹੈ। ਕੇਜਰੀਵਾਲ ਦੀ ਰਿਹਾਇਸ਼ ਦੀ ਰੈਨੋਵੇਸ਼ਨ ਉੱਪਰ 44 ਕਰੋੜ ਰੁਪਏ ਖਰਚਣ ਦੀਆਂ ਖਬਰਾਂ ਦਾ ਹਵਾਲਾ ਦਿੰਦਿਆਂ ਖਹਿਰਾ ਨੇ ਕਿਹਾ ਕਿ ਨਟਵਰਲਾਲ ਅਰਵਿੰਦ ਕੇਜਰੀਵਾਲ! ਮੈਨੂੰ ਨਹੀਂ ਲੱਗਦਾ ਕਿ ਇਸ ਨਕਲੀ ਇਨਕਲਾਬੀ ਬਾਰੇ ਹੋਰ ਕੁਝ ਕਹਿਣ ਦੀ ਲੋੜ ਹੈ? ਨਕਲੀ ਨਾਟਕ ਤੇ ਫਰਜ਼ੀ ਹਲਫਨਾਮੇ!
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ (27 ਅਪ੍ਰੈਲ) ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 9,355 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, 26 ਨਵੀਆਂ ਮੌਤਾਂ ਤੋਂ ਬਾਅਦ, ਦੇਸ਼ ਵਿੱਚ ਕੋਵਿਡ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 5,31,424 ਹੋ ਗਈ ਹੈ। ਹਾਲਾਂਕਿ, ਅੱਜ ਕੇਸ ਪਿਛਲੇ ਦਿਨ ਦੇ ਮੁਕਾਬਲੇ ਘੱਟ ਸਾਹਮਣੇ ਆਏ ਹਨ।
ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਸੁਰੱਖਿਆ ਘਟਾਉਣ ਦੇ ਮਾਮਲੇ ਉੱਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸਰਕਾਰ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਜਾਨ ਨੂੰ ਖਤਰਾ ਹੋਣ ਦੀ ਗੱਲ ਕਹਿੰਦਿਆਂ ਆਪਣੀ ਸੁਰੱਖਿਆ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ (z plus security) ਕਰਨ ਦੀ ਮੰਗ ਕੀਤੀ ਸੀ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਦੇ ਦਰਸ਼ਨਾਂ ਲਈ ਪਿੰਡ ਬਾਦਲ ਵਿੱਚ ਵੱਡੀ ਗਿਣਤੀ ਲੋਕ ਪੁੱਜ ਰਹੇ ਹਨ। ਉਨ੍ਹਾਂ ਦੀ ਦੇਹ ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ 'ਤੇ ਦਰਸ਼ਨਾਂ ਹਿੱਤ ਰੱਖੀ ਗਈ ਹੈ। ਇਸ ਦੌਰਾਨ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੈ। ਰਾਗੀ ਸਿੰਘ ਵੈਰਾਗਮਈ ਕੀਰਤਨ ਕਰ ਰਹੇ ਹਨ। ਇਸ ਮੌਕੇ ਪੰਜਾਬ, ਹਰਿਆਣਾ ਤੇ ਦੂਰ ਦੁਰਾਡੇ ਤੋਂ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਕਤਾਰਾਂ ਲਗਾਤਾਰ ਵਧ ਰਹੀਆਂ ਹਨ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਅੱਜ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਕਿੰਨੂ ਵਾਲੇ ਬਾਗ ਵਿਖੇ ਕੀਤਾ ਜਾਵੇਗਾ। ਚੰਡੀਗੜ੍ਹ ਤੋਂ ਮ੍ਰਿਤਕ ਦੇਹ ਲੈ ਕੇ ਜਾਣ ਵਾਲਾ ਕਾਫਲਾ ਰਾਤ 8.30 ਵਜੇ ਦੇ ਕਰੀਬ ਪਿੰਡ ਬਾਦਲ ਪਹੁੰਚ ਗਿਆ ਸੀ। ਮ੍ਰਿਤਕ ਦੇਹ ਨੂੰ ਰਾਤ ਭਰ ਘਰ 'ਚ ਰੱਖਿਆ ਗਿਆ। ਅੱਜ (ਵੀਰਵਾਰ ਨੂੰ) ਦੁਪਹਿਰ 1 ਵਜੇ ਅੰਤਿਮ ਸੰਸਕਾਰ ਸ਼ੁਰੂ ਹੋਵੇਗਾ।
ਹਰਿਆਣਾ 'ਚ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਜੂਨੀਅਰ ਮਹਿਲਾ ਕੋਚ 'ਤੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੋਚ ਦਾ ਕਹਿਣਾ ਹੈ ਕਿ ਉਹ ਰਾਤ ਕਰੀਬ 9 ਵਜੇ ਪੰਚਕੂਲਾ ਦੇ ਇੱਕ ਪੈਟਰੋਲ ਪੰਪ 'ਤੇ ਆਪਣੀ ਸਕੂਟੀ 'ਚ ਤੇਲ ਪਾਉਣ ਲਈ ਆਪਣੇ ਇੱਕ ਦੋਸਤ ਨਾਲ ਜਾ ਰਹੀ ਸੀ। ਇਸ ਦੌਰਾਨ ਇੱਕ ਕਾਲੇ ਰੰਗ ਦੀ ਐਂਡੇਵਰ ਕਾਰ ਨੇ ਉਸ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਉਹ ਬੜੀ ਮੁਸ਼ਕਲ ਨਾਲ ਵਾਲ-ਵਾਲ ਬਚੀ। ਮਹਿਲਾ ਕੋਚ ਨੇ ਸੈਕਟਰ-5 ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਪਿਛੋਕੜ
Punjab Breaking News LIVE 27 April, 2023: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਅੱਜ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਕਿੰਨੂ ਵਾਲੇ ਬਾਗ ਵਿਖੇ ਕੀਤਾ ਜਾਵੇਗਾ। ਚੰਡੀਗੜ੍ਹ ਤੋਂ ਮ੍ਰਿਤਕ ਦੇਹ ਲੈ ਕੇ ਜਾਣ ਵਾਲਾ ਕਾਫਲਾ ਰਾਤ 8.30 ਵਜੇ ਦੇ ਕਰੀਬ ਪਿੰਡ ਬਾਦਲ ਪਹੁੰਚ ਗਿਆ ਸੀ। ਅੱਜ (ਵੀਰਵਾਰ ਨੂੰ) ਦੁਪਹਿਰ 1 ਵਜੇ ਅੰਤਿਮ ਸੰਸਕਾਰ ਸ਼ੁਰੂ ਹੋਵੇਗਾ। ਅੱਜ ਹੋਵੇਗਾ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ
Sangrur News: ਨਹੀਂ ਰਹੇ ਪਦਮ ਸ਼੍ਰੀ ਤੇ ਅਰਜੁਨ ਐਵਾਰਡੀ ਜੇਤੂ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ
Sangrur News: ਓਲੰਪੀਅਨ ਮੁੱਕੇਬਾਜ਼, ਪਦਮ ਸ਼੍ਰੀ, ਅਰਜੁਨ ਐਵਾਰਡੀ ਤੇ ਏਸ਼ਿਆਈ ਸੋਨ ਤਗਮਾ ਜੇਤੂ ਕੌਰ ਸਿੰਘ ਨਹੀਂ ਰਹੇ। ਉਨ੍ਹਾਂ 85 ਸਾਲ ਦੀ ਉਮਰ ਵਿੱਚ ਕੁਰੂਕਸ਼ੇਤਰ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਅੱਜ ਉਨ੍ਹਾਂ ਦਾ ਜ਼ਿਲ੍ਹਾ ਸੰਗਰੂਰ ਦੇ ਪਿੰਡ ਖਨਾਲ ਖੁਰਦ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਹਾਸਲ ਜਾਣਕਾਰੀ ਮੁਤਾਬਕ ਕੌਰ ਸਿੰਘ ਸ਼ੂਗਰ ਤੋਂ ਪੀੜਤ ਸਨ। ਦੋ ਦਿਨ ਪਹਿਲਾਂ ਉਨ੍ਹਾਂ ਦਾ ਇਲਾਜ ਪਹਿਲਾਂ ਪਟਿਆਲਾ ਤੇ ਬਾਅਦ ਵਿੱਚ ਕੁਰੂਕਸ਼ੇਤਰ ਦੇ ਹਸਪਤਾਲ ਵਿੱਚ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਪੜ੍ਹਾਉਣ ਲਈ ਸਕੂਲਾਂ ਦੀਆਂ ਕਿਤਾਬਾਂ ਵਿੱਚ ਉਨ੍ਹਾਂ ਦੀ ਜੀਵਨੀ ਛਾਪਣ ਦਾ ਐਲਾਨ ਕੀਤਾ ਸੀ। Sangrur News: ਨਹੀਂ ਰਹੇ ਪਦਮ ਸ਼੍ਰੀ ਤੇ ਅਰਜੁਨ ਐਵਾਰਡੀ ਜੇਤੂ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ
ਡਿਬਰੂਗੜ੍ਹ ਜੇਲ੍ਹ 'ਚ ਸਿੱਖ ਬੰਦੀਆਂ ਨਾਲ ਅੱਜ ਹੋਏਗੀ ਮੁਲਾਕਾਤ, ਸ਼੍ਰੋਮਣੀ ਕਮੇਟੀ ਦੇ ਰਹੀ ਕਾਨੂੰਨੀ ਸਹਾਇਤਾ
Amritpal Singh News: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਬੰਦ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਣੇ 10 ਸਿੱਖ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਜਾਏਗੀ। ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਮਾਹਿਰਾਂ ਦੀ ਟੀਮ ਤੇ ਬੰਦੀਆਂ ਦੇ ਪਰਿਵਾਰਕ ਮੈਂਬਰ ਡਿਬਰੂਗੜ੍ਹ ਜੇਲ੍ਹ ਵਿੱਚ ਮੁਲਾਕਾਤ ਕਰਨਗੇ। ਸ਼੍ਰੋਮਣੀ ਕਮੇਟੀ ਇਨ੍ਹਾਂ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ। ਡਿਬਰੂਗੜ੍ਹ ਜੇਲ੍ਹ 'ਚ ਸਿੱਖ ਬੰਦੀਆਂ ਨਾਲ ਅੱਜ ਹੋਏਗੀ ਮੁਲਾਕਾਤ, ਸ਼੍ਰੋਮਣੀ ਕਮੇਟੀ ਦੇ ਰਹੀ ਕਾਨੂੰਨੀ ਸਹਾਇਤਾ
ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀ ਮਹਿਲਾ ਕੋਚ 'ਤੇ ਹਮਲਾ
Sexual Harassment Case: ਹਰਿਆਣਾ 'ਚ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਜੂਨੀਅਰ ਮਹਿਲਾ ਕੋਚ 'ਤੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੋਚ ਦਾ ਕਹਿਣਾ ਹੈ ਕਿ ਉਹ ਰਾਤ ਕਰੀਬ 9 ਵਜੇ ਪੰਚਕੂਲਾ ਦੇ ਇੱਕ ਪੈਟਰੋਲ ਪੰਪ 'ਤੇ ਆਪਣੀ ਸਕੂਟੀ 'ਚ ਤੇਲ ਪਾਉਣ ਲਈ ਆਪਣੇ ਇੱਕ ਦੋਸਤ ਨਾਲ ਜਾ ਰਹੀ ਸੀ। ਇਸ ਦੌਰਾਨ ਇੱਕ ਕਾਲੇ ਰੰਗ ਦੀ ਐਂਡੇਵਰ ਕਾਰ ਨੇ ਉਸ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਉਹ ਬੜੀ ਮੁਸ਼ਕਲ ਨਾਲ ਵਾਲ-ਵਾਲ ਬਚੀ। ਮਹਿਲਾ ਕੋਚ ਨੇ ਸੈਕਟਰ-5 ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀ ਮਹਿਲਾ ਕੋਚ 'ਤੇ ਹਮਲਾ
- - - - - - - - - Advertisement - - - - - - - - -