Punjab Breaking News LIVE: ਸ਼ਹੀਦੀ ਜੋੜ ਮੇਲੇ 'ਚ ਪਹੁੰਚੀ ਵੱਡੀ ਗਿਣਤੀ ਸੰਗਤ, ਸੀਤ ਲਹਿਰ ਦਾ ਕਹਿਰ, ਕੜਾਕੇ ਦੀ ਠੰਢ 'ਚ ਵੀ ਸੜਕਾਂ 'ਤੇ ਡਟੇ ਕਿਸਾਨ, ਭਾਰਤ ਲਈ ਫਿਰ ਖ਼ਤਰਾ ਬਣ ਰਿਹਾ ਕੋਰੋਨਾ

Punjab Breaking News, 27 December 2022 LIVE Updates: ਸ਼ਹੀਦੀ ਜੋੜ ਮੇਲੇ 'ਚ ਪਹੁੰਚੀ ਵੱਡੀ ਗਿਣਤੀ ਸੰਗਤ, ਸੀਤ ਲਹਿਰ ਦਾ ਕਹਿਰ, ਕੜਾਕੇ ਦੀ ਠੰਢ 'ਚ ਵੀ ਸੜਕਾਂ 'ਤੇ ਡਟੇ ਕਿਸਾਨ, ਭਾਰਤ ਲਈ ਫਿਰ ਖ਼ਤਰਾ ਬਣ ਰਿਹਾ ਕੋਰੋਨਾ

ABP Sanjha Last Updated: 27 Dec 2022 05:08 PM
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

 ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਬੈਂਡ ਅਤੇ ਗਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ।

Punjab News: ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ! ਲੋਡਿਡ ਆਰਜੀਪੀ ਨਾਲ ਤਿੰਨ ਗ੍ਰਿਫ਼ਤਾਰ

ਪੰਜਾਬ ਦੇ ਸਰਹਾਲੀ 'ਚ ਆਰਪੀਜੀ ਹਮਲਾ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇਸ ਮਾਮਲੇ 'ਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਲੋਡਿਡ ਆਰਪੀਜੀ ਬਰਾਮਦ ਕੀਤਾ ਹੈ। ਪੰਜਾਬ ਦੇ ਡੀਆਈਜੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ (27 ਦਸੰਬਰ) ਨੂੰ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

Patiala News: 44 ਹੋਟਲਾਂ ਸਣੇ ਕਈ ਹੋਰ ਵਪਾਰਕ ਇਕਾਈਆਂ ਨੂੰ ਨੋਟਿਸ

ਨਗਰ ਨਿਗਮ ਪਟਿਆਲਾ ਪ੍ਰਾਪਰਟੀ ਟੈਕਸ ਨਾ ਦੇਣ ਵਾਲੇ ਡਿਫਾਲਟਰਾਂ ਉੱਪਰ ਲਗਾਤਾਰ ਸ਼ਿਕੰਜਾ ਕੱਸ ਰਿਹਾ ਹੈ। ਨਗਰ ਨਿਗਮ ਨੇ ਹੁਣ 44 ਹੋਟਲਾਂ ਸਣੇ ਕਈ ਹੋਰ ਵਪਾਰਕ ਇਕਾਈਆਂ ਨੂੰ ਨੋਟਿਸ ਜਾਰੀ ਕੀਤੇ ਹਨ। ਨਿਗਮ ਨੇ ਕਿਹਾ ਹੈ ਕਿ 31 ਦਸੰਬਰ ਤੱਕ ਪ੍ਰਾਪਰਟੀ ਟੈਕਸ ਦਿਓ, ਨਹੀਂ ਤਾਂ ਇਸ ਤੋਂ ਮਗਰੋਂ ਬਕਾਇਆ ਪ੍ਰਾਪਰਟੀ ਟੈਕਸ ’ਤੇ 10 ਫੀਸਦੀ ਪਨਲਟੀ ਲਾਈ ਜਾਵੇਗੀ। ਉਂਝ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਦੀ ਕੁਲੈਕਸ਼ਨ ਲਈ ਕੀਤੀ ਸਖਤੀ ਰੰਗ ਲਿਆ ਰਹੀ ਹੈ। 

Punjab News: ਸੁਖਬੀਰ ਬਾਦਲ ਬੋਲੇ, ਪੰਜਾਬ 'ਚ ਕੇਜਰੀਵਾਲ ਦੇ ਦਿੱਲੀ ਮਾਡਲ ਦਾ ਅਸਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਸਰਕਾਰੀ ਸਕੂਲਾਂ ਅੰਦਰ ਮੈਗਾ ਅਧਿਆਪਕ-ਮਾਪੇ ਮਿਲਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਅਧਿਆਪਕ-ਮਾਪੇ ਮਿਲਣ ਕਰਵਾ ਕੇ ਆਪਣੀ ਵਾਹ-ਵਾਹ ਕਰ ਰਹੀ ਹੈ ਪਰ ਵਿਦਿਆਰਥੀਆਂ ਨੂੰ ਵਰਦੀਆਂ ਤੱਕ ਨਹੀਂ ਦਿੱਤੀਆਂ ਗਈਆਂ।

Happy Birthday Salman Khan: ਸਲਮਾਨ ਖਾਨ ਮਨਾ ਰਹੇ 57ਵਾਂ ਜਨਮ ਦਿਨ

ਬਾਲੀਵੁੱਡ ਦੇ 'ਦਬੰਗ' ਅਭਿਨੇਤਾ ਸਲਮਾਨ ਖਾਨ ਅੱਜ (Salman Khan Birthday) 57 ਸਾਲ (Salman Khan Age) ਦੇ ਹੋ ਗਏ ਹਨ। ਇਸ ਖਾਸ ਮੌਕੇ 'ਤੇ ਉਨ੍ਹਾਂ ਦੇ ਪ੍ਰਸ਼ੰਸਕ, ਉਨ੍ਹਾਂ ਦੇ ਦੋਸਤ ਅਤੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਜਨਮਦਿਨ (Happy Birthday Salman Khan) ਦੀਆਂ ਵਧਾਈਆਂ ਦੇ ਰਹੇ ਹਨ। ਉਹ 30 ਸਾਲਾਂ ਤੋਂ ਵੱਧ ਸਮੇਂ ਤੋਂ ਬਾਲੀਵੁੱਡ ਵਿੱਚ ਅਦਾਕਾਰੀ ਕਰ ਰਹੇ ਹਨ, ਪਰ ਫਿਰ ਵੀ ਉਨ੍ਹਾਂ ਦਾ ਜਾਦੂ ਘੱਟ ਨਹੀਂ ਹੋਇਆ ਹੈ।

Farmers Protest: ਕੜਾਕੇ ਦੀ ਠੰਢ 'ਚ ਵੀ ਸੜਕਾਂ 'ਤੇ ਡਟੇ ਬਜ਼ੁਰਗ, ਬੀਬੀਆਂ ਤੇ ਨੌਜਵਾਨ ਕਿਸਾਨ

ਪੰਜਾਬ ਵਿੱਚ 18 ਟੌਲ ਪਲਾਜ਼ਿਆਂ ’ਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਪੱਕੇ ਮੋਰਚਿਆਂ ਤਹਿਤ ਅੱਜ ਵੀ ਟੌਲ ਕੰਪਨੀਆਂ ਦੀ ਕਮਾਈ ਬੰਦ ਹੈ। ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨ ਬਜ਼ੁਰਗ, ਬੀਬੀਆਂ ਤੇ ਨੌਜਵਾਨ ਟੌਲ ਦੇ ਨਾਂ ’ਤੇ ਆਮ ਲੋਕਾਂ ਦੀ ਹੋ ਰਹੀ ਲੁੱਟ ਖ਼ਿਲਾਫ਼ ਡਟੇ ਹੋਏ ਹਨ। ਇਸ ਨੂੰ ਵੇਖ ਲੱਗਦਾ ਹੈ ਕਿ ਆਖਰ ਇਹ ਅੰਨ੍ਹਦਾਤਾ ਕਿਸ ਮਿੱਟੀ ਦਾ ਬਣਿਆ ਹੈ।

Shaheedi Jor Mela 2022: ਸ਼ਹੀਦੀ ਜੋੜ ਮੇਲੇ 'ਚ ਪਹੁੰਚੇ ਸੀਐਮ ਭਗਵੰਤ ਮਾਨ

ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਦੁਨੀਆ ਭਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਮੱਥਾ ਟੇਕ ਰਹੀਆਂ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਸਮੇਤ ਗੁਰਦਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਮੱਥਾ ਟੇਕਿਆ। 

Weather Forcast News Update: ਉੱਤਰੀ ਭਾਰਤ 'ਚ ਸੀਤ ਲਹਿਰ ਦਾ ਕਹਿਰ

ਇਸ ਸਮੇਂ ਦਿੱਲੀ, ਹਰਿਆਣਾ, ਰਾਜਸਥਾਨ ਸਮੇਤ ਪੂਰੇ ਦੇਸ਼ 'ਚ ਠੰਡ ਦਾ ਕਹਿਰ ਵਧਦਾ ਜਾ ਰਿਹਾ ਹੈ। ਉੱਤਰੀ ਭਾਰਤ ਦਾ ਜ਼ਿਆਦਾਤਰ ਹਿੱਸਾ ਸੀਤ ਲਹਿਰ ਦੀ ਮਾਰ ਝੱਲ ਰਿਹਾ ਹੈ। ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦੀ ਚਾਦਰ ਛਾਈ ਹੋਈ ਹੈ। ਮੌਸਮ ਵਿਭਾਗ (IMD) ਨੇ ਕਿਹਾ ਕਿ ਅਗਲੇ 48 ਘੰਟਿਆਂ ਦੌਰਾਨ ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

Punjab News: 'ਵੀਰ ਬਾਲ ਦਿਵਸ' ਦੇ ਵਿਰੋਧ ਮਗਰੋਂ ਸਿਰਸਾ ਨੇ ਸੰਭਾਲਿਆ ਮੋਰਚਾ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੀਰ ਬਾਲ ਦਿਵਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਕੇਂਦਰ ਸਰਕਾਰ ਵਿਚਾਲੇ ਕੁੜੱਤਣ ਬਰਕਰਾਰ ਹੈ। ਸ਼੍ਰੋਮਣੀ ਕਮੇਟੀ ਦੀ ਅਪੀਲ ਰੱਦ ਕਰਦਿਆਂ ਕੇਂਦਰ ਸਰਕਾਰ ਨੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਸਬੰਧੀ ਦਿਵਸ ਨੂੰ ਵੀਰ ਬਾਲ ਦਿਵਸ ਦੇ ਰੂਪ ਵਿੱਚ ਹੀ ਮਨਾਇਆ ਹੈ। ਦੂਜੇ ਪਾਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਨੂੰ ਤਿੱਖਾ ਜਵਾਬ ਦਿੱਤਾ ਹੈ।

ਪਿਛੋਕੜ

Punjab Breaking News, 27 December 2022 LIVE Updates: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਦੁਨੀਆ ਭਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਮੱਥਾ ਟੇਕ ਰਹੀਆਂ ਹਨ।  ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਸਿੱਜਦਾ ਕਰਨ ਪਹੁੰਚ ਰਹੀਆਂ ਵੱਡੀ ਗਿਣਤੀ ਸੰਗਤਾਂ


 


ਉੱਤਰੀ ਭਾਰਤ 'ਚ ਸੀਤ ਲਹਿਰ ਦਾ ਕਹਿਰ


Weather Forcast News Update: ਇਸ ਸਮੇਂ ਦਿੱਲੀ, ਹਰਿਆਣਾ, ਰਾਜਸਥਾਨ ਸਮੇਤ ਪੂਰੇ ਦੇਸ਼ 'ਚ ਠੰਡ ਦਾ ਕਹਿਰ ਵਧਦਾ ਜਾ ਰਿਹਾ ਹੈ। ਉੱਤਰੀ ਭਾਰਤ ਦਾ ਜ਼ਿਆਦਾਤਰ ਹਿੱਸਾ ਸੀਤ ਲਹਿਰ ਦੀ ਮਾਰ ਝੱਲ ਰਿਹਾ ਹੈ। ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦੀ ਚਾਦਰ ਛਾਈ ਹੋਈ ਹੈ। ਮੌਸਮ ਵਿਭਾਗ (IMD) ਨੇ ਕਿਹਾ ਕਿ ਅਗਲੇ 48 ਘੰਟਿਆਂ ਦੌਰਾਨ ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਉੱਤਰੀ ਭਾਰਤ 'ਚ ਸੀਤ ਲਹਿਰ ਦਾ ਕਹਿਰ


 


ਕੜਾਕੇ ਦੀ ਠੰਢ 'ਚ ਵੀ ਸੜਕਾਂ 'ਤੇ ਡਟੇ ਬਜ਼ੁਰਗ, ਬੀਬੀਆਂ ਤੇ ਨੌਜਵਾਨ ਕਿਸਾਨ


Farmers Protest: ਪੰਜਾਬ ਵਿੱਚ 18 ਟੌਲ ਪਲਾਜ਼ਿਆਂ ’ਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਪੱਕੇ ਮੋਰਚਿਆਂ ਤਹਿਤ ਅੱਜ ਵੀ ਟੌਲ ਕੰਪਨੀਆਂ ਦੀ ਕਮਾਈ ਬੰਦ ਹੈ। ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨ ਬਜ਼ੁਰਗ, ਬੀਬੀਆਂ ਤੇ ਨੌਜਵਾਨ ਟੌਲ ਦੇ ਨਾਂ ’ਤੇ ਆਮ ਲੋਕਾਂ ਦੀ ਹੋ ਰਹੀ ਲੁੱਟ ਖ਼ਿਲਾਫ਼ ਡਟੇ ਹੋਏ ਹਨ। ਇਸ ਨੂੰ ਵੇਖ ਲੱਗਦਾ ਹੈ ਕਿ ਆਖਰ ਇਹ ਅੰਨ੍ਹਦਾਤਾ ਕਿਸ ਮਿੱਟੀ ਦਾ ਬਣਿਆ ਹੈ। ਕੜਾਕੇ ਦੀ ਠੰਢ 'ਚ ਵੀ ਸੜਕਾਂ 'ਤੇ ਡਟੇ ਬਜ਼ੁਰਗ, ਬੀਬੀਆਂ ਤੇ ਨੌਜਵਾਨ ਕਿਸਾਨ


 


ਭਾਰਤ ਲਈ ਫਿਰ ਖ਼ਤਰਾ ਬਣ ਰਿਹਾ ਹੈ ਕੋਰੋਨਾ


Coronavirus India: ਦੇਸ਼ ਭਰ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਟੈਸਟਿੰਗ ਵਧਾ ਦਿੱਤੀ ਗਈ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਰੈਪਿਡ ਕੋਰੋਨਾ ਜਾਂਚ ਸਾਰੇ ਰਾਜਾਂ ਦੇ ਹਵਾਈ ਅੱਡਿਆਂ 'ਤੇ ਲਗਾਤਾਰ ਕੀਤੀ ਜਾ ਰਹੀ ਹੈ। ਇੱਕ ਵਾਰ ਫਿਰ, ਦੋ ਮਹੀਨਿਆਂ ਬਾਅਦ, ਹਫਤਾਵਾਰੀ ਕੋਵਿਡ ਮਾਮਲਿਆਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਹਾਲਾਂਕਿ, ਵਿਸ਼ਵ ਪੱਧਰ 'ਤੇ ਕੋਵਿਡ ਦੇ ਮਾਮਲਿਆਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦੇ ਵਿਚਕਾਰ ਭਾਰਤ ਦੀ ਸੰਖਿਆ ਕਾਫ਼ੀ ਹੱਦ ਤੱਕ ਸਥਿਰ ਰਹੀ ਹੈ। ਐਤਵਾਰ ਨੂੰ ਖਤਮ ਹੋਏ ਹਫਤੇ 'ਚ ਦੇਸ਼ 'ਚ ਮਾਮਲਿਆਂ 'ਚ ਮਾਮੂਲੀ ਵਾਧਾ ਹੋਇਆ ਹੈ। ਕੇਸਾਂ ਵਿੱਚ ਵਾਧੇ ਦਾ ਕਾਰਨ ਦੇਸ਼ ਵਿੱਚ ਟੈਸਟਿੰਗ ਵਿੱਚ ਵਾਧਾ ਵੀ ਹੈ। ਪਿਛਲੇ ਹਫਤੇ 1103 ਕੇਸਾਂ ਦੇ ਮੁਤਾਬਕ ਇਸ ਹਫਤੇ 1219 ਕੇਸ ਸਾਹਮਣੇ ਆਏ ਸਨ, ਜਿਸ ਦਾ ਮਤਲਬ ਹੈ ਕਿ 11 ਫੀਸਦੀ ਦਾ ਵਾਧਾ ਹੋਇਆ ਹੈ। ਭਾਰਤ ਲਈ ਫਿਰ ਖ਼ਤਰਾ ਬਣ ਰਿਹਾ ਹੈ ਕੋਰੋਨਾ


 


'ਵੀਰ ਬਾਲ ਦਿਵਸ' ਦੇ ਵਿਰੋਧ ਮਗਰੋਂ ਸਿਰਸਾ ਨੇ ਸੰਭਾਲਿਆ ਮੋਰਚਾ


Punjab News: ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੀਰ ਬਾਲ ਦਿਵਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਕੇਂਦਰ ਸਰਕਾਰ ਵਿਚਾਲੇ ਕੁੜੱਤਣ ਬਰਕਰਾਰ ਹੈ। ਸ਼੍ਰੋਮਣੀ ਕਮੇਟੀ ਦੀ ਅਪੀਲ ਰੱਦ ਕਰਦਿਆਂ ਕੇਂਦਰ ਸਰਕਾਰ ਨੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਸਬੰਧੀ ਦਿਵਸ ਨੂੰ ਵੀਰ ਬਾਲ ਦਿਵਸ ਦੇ ਰੂਪ ਵਿੱਚ ਹੀ ਮਨਾਇਆ ਹੈ। ਦੂਜੇ ਪਾਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਨੂੰ ਤਿੱਖਾ ਜਵਾਬ ਦਿੱਤਾ ਹੈ। 'ਵੀਰ ਬਾਲ ਦਿਵਸ' ਦੇ ਵਿਰੋਧ ਮਗਰੋਂ ਸਿਰਸਾ ਨੇ ਸੰਭਾਲਿਆ ਮੋਰਚਾ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.