Punjab Breaking News LIVE: ਜ਼ੈੱਡ ਪਲੱਸ ਸੁਰੱਖਿਆ ਲਈ ਪੰਜਾਬ ਦੇ ਕਨਵੀਨਰ ਬਣੇ ਕੇਜਰੀਵਾਲ?, ਕਰੋਨਾ ਕੇਸ ਵਧਣ ਮਗਰੋਂ ਕੇਂਦਰ ਨੇ ਪੰਜਾਬ ਨੂੰ ਕੀਤਾ ਚੌਕਸ, ਬਾਜਵਾ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਲਿਖੀ ਚਿੱਠੀ
Punjab Breaking News, 27 July 2022 LIVE Updates: ਜ਼ੈੱਡ ਪਲੱਸ ਸੁਰੱਖਿਆ ਲਈ ਪੰਜਾਬ ਦੇ ਕਨਵੀਨਰ ਬਣੇ ਕੇਜਰੀਵਾਲ?, ਕਰੋਨਾ ਕੇਸ ਵਧਣ ਮਗਰੋਂ ਕੇਂਦਰ ਨੇ ਪੰਜਾਬ ਨੂੰ ਕੀਤਾ ਚੌਕਸ
ਸਿੱਧੂ ਮੂਸੇਵਾਲਾ ਹੱਤਿਆਕਾਂਡ 'ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। 21 ਜੁਲਾਈ ਨੂੰ ਅਦਾਲਤ ਨੇ ਕਲਾਨੌਰ ਪੁਲਿਸ ਨੂੰ 6 ਦਿਨ ਦਾ ਰਿਮਾਂਡ ਦਿੱਤਾ ਸੀ ਅਤੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਗੁਰਦਾਸਪੁਰ ਅਦਾਲਤ ਵਿੱਚ ਜੱਗੂ ਨੂੰ ਫਿਰ ਤੋਂ ਪੇਸ਼ ਕੀਤਾ ਗਿਆ।ਅਦਾਲਤ ਨੇ ਫਿਰ ਤੋਂ ਕਲਾਨੌਰ ਪੁਲਿਸ ਨੂੰ 4 ਦਿਨ ਦਾ ਰਿਮਾਂਡ ਦਿੱਤਾ ਹੈ। ਕਲਾਨੌਰ ਪੁਲਿਸ ਨੇ ਕਿਹਾ ਕਿ ਇਸ ਦੇ ਕੋਲੋਂ ਅਜੇ ਵੀ ਪੁੱਛ ਗਿੱਛ ਕਰਨੀ ਬਾਕੀ ਹੈ।29 ਜਨਵਰੀ 2022 ਨੂੰ ਭਾਰਤ ਪਾਕਿਸਤਾਨ ਸੀਮਾ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਉਪਰ ਪਾਕਿਸਤਾਨ ਦੀ ਤਰਫੋਂ ਫਾਇਰਿੰਗ ਹੋਈ ਸੀ ਅਤੇ ਇਕ ਬੀਐਸਐਫ ਜਵਾਨ ਜ਼ਖਮੀ ਹੋਇਆ ਸੀ। ਇਸ ਮਾਮਲੇ 'ਚ ਪੁਲਿਸ ਨੇ ਉਸ ਸਮੇਂ 53 ਕਿਲੋ ਦੇ ਕਰੀਬ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਸਨ।ਇਸ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ ਪਿਛਲੇ ਹਫ਼ਤੇ ਵਿੱਚ ਕੋਵਿਡ-19 ਦੇ ਕੇਸਾਂ ਵਿੱਚ ਸਭ ਤੋਂ ਵੱਧ ਵਾਧਾ ਦੇਖਿਆ ਗਿਆ ਹੈ। ਕੇਂਦਰ ਨੇ ਵੱਧ ਰਹੇ ਮਾਮਲਿਆਂ ਕਾਰਨ ਦੋਵਾਂ ਰਾਜਾਂ ਨੂੰ ਇਸ ਬਾਰੇ ਚੌਕਸ ਹੋਣ ਲਈ ਕਿਹਾ ਹੈ। ਹਾਸਲ ਜਾਣਕਾਰੀ ਮੁਤਾਬਕ 19 ਤੇ 26 ਜੁਲਾਈ ਨੂੰ ਖ਼ਤਮ ਹੋਏ ਹਫ਼ਤਿਆਂ ਵਿਚਕਾਰ ਪੰਜਾਬ ਵਿੱਚ ਔਸਤ ਰੋਜ਼ਾਨਾ ਕੇਸ 2.48 ਗੁਣਾ ਵੱਧ ਕੇ 254 ਤੋਂ 631 ਹੋ ਗਏ, ਜਦੋਂਕਿ ਹਿਮਾਚਲ ਵਿੱਚ 384 ਕੇਸਾਂ ਤੋਂ 603 ਤੱਕ 1.57 ਗੁਣਾ ਵਾਧਾ ਹੋਇਆ, ਜੋ ਸਾਰੇ ਰਾਜਾਂ ਵਿੱਚ ਸਭ ਤੋਂ ਵੱਧ ਵਾਧਾ ਦਰ ਹੈ। ਕੁੱਲ ਮਿਲਾ ਕੇ ਛੇ ਰਾਜਾਂ ਕੇਰਲਾ, ਮਹਾਰਾਸ਼ਟਰ, ਤਾਮਿਲਨਾਡੂ, ਪੱਛਮੀ ਬੰਗਾਲ, ਕਰਨਾਟਕ ਤੇ ਉੜੀਸਾ ’ਚ ਰੋਜ਼ਾਨਾ ਔਸਤਨ 1,000 ਤੋਂ ਵੱਧ ਕੋਵਿਡ ਕੇਸ ਆ ਰਹੇ ਹਨ, ਜਦੋਂਕਿ ਗੁਜਰਾਤ, ਅਸਾਮ, ਤਿਲੰਗਾਨਾ, ਦਿੱਲੀ, ਪੰਜਾਬ, ਹਿਮਾਚਲ ਤੇ ਛੱਤੀਸਗੜ੍ਹ 500 ਤੋਂ 1,000 ਦੇ ਵਿਚਕਾਰ ਕੇਸ ਆ ਰਹੇ ਹਨ।
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਸਕੂਲ 'ਚੋਂ ਪੰਜ ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਹ ਹੈਰੋਇਨ ਡ੍ਰੋਨ ਰਾਹੀਂ ਸਰਹੱਦੀ ਖੇਤਰ 'ਚ ਸੁੱਟੀ ਗਈ ਸੀ। ਪੁਲਿਸ ਕੋਲ ਇਸ ਦੀ ਅਗਾਊਂ ਸੂਚਨਾ ਸੀ ਪਰ ਐਨ ਮੌਕੇ 'ਤੇ ਡ੍ਰੋਨ ਵੱਲੋਂ ਸਥਾਨ ਬਦਲ ਦਿੱਤਾ ਗਿਆ। ਅੰਮ੍ਰਿਤਸਰ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਮੁਤਾਬਕ ਪੁਲਿਸ ਨੇ ਸਰਹੱਦੀ ਇਲਾਕੇ 'ਚ ਸਰਚ ਆਪ੍ਰੇਸ਼ਨ ਚਲਾਇਆ ਤੇ ਇਹ ਹੈਰੋਇਨ ਦੀ ਖੇਪ ਬਰਾਮਦ ਹੋਈ।
ਵਿਰੋਧੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿੱਖ ਅਤੇ ਇਸ ਦੀ ਸੰਗਤ ਦੇ ਇੱਕ ਹਿੱਸੇ ਵਜੋਂ, ਮੈਂ ਤੁਹਾਨੂੰ ਇਸ ਭਾਵਨਾਤਮਕ ਮੁੱਦੇ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਅਤੇ ਵਿਆਪਕ ਠੇਸ ਪਹੁੰਚਾਉਣ ਵਾਲੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਸਾਰਥਕ ਫੈਸਲੇ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਬੇਅਦਬੀ ਮਾਮਲਿਆਂ 'ਤੇ ਤੁਰੰਤ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬੇਨਤੀ ਕਰਦਾ ਹਾਂ।
ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਉਠਾਇਆ ਹੈ। ਲੋਕ ਸਭਾ 'ਚ ਫੈਮਿਲੀ ਕੋਰਟ ਸੋਧ ਬਿੱਲ 'ਤੇ ਬਹਿਸ ਚੱਲ ਰਹੀ ਸੀ। ਇਸ ਦੌਰਾਨ ਵਿਰੋਧੀਆਂ ਨੇ ਜੱਜ ਦੀ ਨਿਯੁਕਤੀ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ। ਇਸ ਬਹਿਸ ਵਿੱਚ ਸ਼ਰੀਕ ਹੁੰਦਿਆਂ ਸਿਮਰਨਜੀਤ ਮਾਨ ਨੇ ਕਿਹਾ, “ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੂੰ ਇਸ ਗੱਲ਼ ਦੀ ਚਿੰਤਾ ਹੈ ਕਿ ਬਿਹਾਰ ਤੇ ਝਾਰਖੰਡ ਦਾ ਕੋਈ ਵੀ ਜੱਜ ਸੁਪਰੀਮ ਕੋਰਟ ਵਿੱਚ ਨਹੀਂ ਪਰ, ਮੈਨੂੰ ਚਿੰਤਾ ਹੈ ਕਿ ਸੁਪਰੀਮ ਕੋਰਟ ਵਿੱਚ ਕੋਈ ਵੀ ਸਿੱਖ ਜੱਜ ਨਹੀਂ ਹੈ। ਇਸ 'ਤੇ ਕਾਨੂੰਨ ਮੰਤਰੀ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਵਿਵਸਥਾ ਹੈ। ਉਨ੍ਹਾਂ ਲਈ ਇਸ ਬਾਰੇ ਕੋਈ ਟਿੱਪਣੀ ਕਰਨਾ ਉਚਿਤ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਧਰਮ ਤੇ ਜਾਤ ਦੇ ਆਧਾਰ 'ਤੇ ਸੁਪਰੀਮ ਕੋਰਟ ਦਾ ਜੱਜ ਬਣਾਉਣ ਲਈ ਕੋਈ ਰਾਖਵਾਂਕਰਨ ਨਹੀਂ ਹੈ।
ਜ਼ੈੱਡ ਪਲੱਸ ਸੁਰੱਖਿਆ ਨੂੰ ਲੈ ਕੇ ਵਿਰੋਧੀਆਂ ਨੇ ਆਮ ਆਦਮੀ ਪਾਰਟੀ ਉੱਪਰ ਜੰਮ ਕੇ ਹੱਲਾ ਬੋਲਿਆ ਹੈ। ਕਾਂਗਰਸੀ ਲੀਡਰ ਪਰਗਟ ਸਿੰਘ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਗਲਤ ਤਰੀਕੇ ਨਾਲ ਪੰਜਾਬ ਦਾ ਕਨਵੀਨਰ ਦਿਖਾ ਕੇ ਜ਼ੈੱਡ ਪਲੱਸ ਸੁਰੱਖਿਆ ਦੇ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕੋਲ ਦਿੱਲੀ ਦੇ ਮੁੱਖ ਮੰਤਰੀ ਵਜੋਂ ਪਹਿਲਾਂ ਹੀ ਕੇਂਦਰ ਸਰਕਾਰ ਦੀ ਜ਼ੈੱਡ ਪਲੱਸ ਸਕਿਓਰਿਟੀ ਹੈ। ਉਨ੍ਹਾਂ ਕਿਹਾ ਕਿ ਦੋ ਜ਼ੈੱਡ ਪਲੱਸ ਸੁਰੱਖਿਆ ਵਾਲਾ ਆਮ ਆਦਮੀ ਭਾਰਤੀ ਰਾਜਨੀਤੀ ਵਿੱਚ ਇੱਕ ਨਵਾਂ ਨਿਵਾਨ ਹੈ।
ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ ਪਿਛਲੇ ਹਫ਼ਤੇ ਵਿੱਚ ਕੋਵਿਡ-19 ਦੇ ਕੇਸਾਂ ਵਿੱਚ ਸਭ ਤੋਂ ਵੱਧ ਵਾਧਾ ਦੇਖਿਆ ਗਿਆ ਹੈ। ਕੇਂਦਰ ਨੇ ਵੱਧ ਰਹੇ ਮਾਮਲਿਆਂ ਕਾਰਨ ਦੋਵਾਂ ਰਾਜਾਂ ਨੂੰ ਇਸ ਬਾਰੇ ਚੌਕਸ ਹੋਣ ਲਈ ਕਿਹਾ ਹੈ। ਹਾਸਲ ਜਾਣਕਾਰੀ ਮੁਤਾਬਕ 19 ਤੇ 26 ਜੁਲਾਈ ਨੂੰ ਖਤਮ ਹੋਏ ਹਫ਼ਤਿਆਂ ਵਿਚਕਾਰ ਪੰਜਾਬ ਵਿੱਚ ਔਸਤ ਰੋਜ਼ਾਨਾ ਕੇਸ 2.48 ਗੁਣਾ ਵੱਧ ਕੇ 254 ਤੋਂ 631 ਹੋ ਗਏ, ਜਦੋਂਕਿ ਹਿਮਾਚਲ ਵਿੱਚ 384 ਕੇਸਾਂ ਤੋਂ 603 ਤੱਕ 1.57 ਗੁਣਾ ਵਾਧਾ ਹੋਇਆ, ਜੋ ਸਾਰੇ ਰਾਜਾਂ ਵਿੱਚ ਸਭ ਤੋਂ ਵੱਧ ਵਾਧਾ ਦਰ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਅੰਦਰ 14000 ਤੋਂ ਵੱਧ ਅਣਅਧਿਕਾਰਤ ਕਲੋਨੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਭ ਪਿਛਲੀਆਂ ਸਰਕਾਰਾਂ ਦਾ ਕੀਤਾ-ਧਰਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਨਵੀਂ ਯੋਜਨਾਬੱਧ ਟਾਊਨਸ਼ਿਪ ਲਿਆਉਣ ਪ੍ਰਤੀ ਪਿਛਲੀਆਂ ਸਰਕਾਰਾਂ ਦੀ ਮਾੜੀ ਪਹੁੰਚ ਹੀ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਗ਼ੈਰਕਾਨੂੰਨੀ ਕਲੋਨੀਆਂ ਤੇ ਬੇਤਰਤੀਬੇ ਵਿਕਾਸ ਦਾ ਮੁੱਖ ਕਾਰਨ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਕਾਰਨ ਸੂਬੇ ਵਿੱਚ 14 ਹਜ਼ਾਰ ਤੋਂ ਵੀ ਵੱਧ ਅਣਅਧਿਕਾਰਤ ਕਲੋਨੀਆਂ ਵਧ ਗਈਆਂ। ਇਸ ਮੁੱਦੇ ਨਾਲ ਜਲਦੀ ਹੀ ਨਜਿੱਠ ਲਿਆ ਜਾਵੇਗਾ।
ਪੰਜਾਬ (Punjab) 'ਚ ਬੁੱਧਵਾਰ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਅਨੁਸਾਰ ਬੁੱਧਵਾਰ ਤੋਂ ਸ਼ਨੀਵਾਰ ਤੱਕ ਉੱਤਰੀ ਪੰਜਾਬ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਬਿਜਲੀ ਗੜਕਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਮਾਨਸੂਨ ਅਜੇ ਵੀ ਪੂਰੀ ਤਰ੍ਹਾਂ ਐਕਟਿਵ ਹੈ। ਅਜਿਹੇ 'ਚ ਬੁੱਧਵਾਰ ਨੂੰ ਪੰਜਾਬ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਤੋਂ ਬਾਅਦ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ 32-34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25-27 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ।
ਆਮ ਆਦਮੀ ਪਾਰਟੀ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਇੱਕ ਹਫ਼ਤੇ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਖਿਲਾਫ ਇਹ ਕਾਰਵਾਈ ਸਪੀਕਰ ਦੀ ਕੁਰਸੀ ਵੱਲ ਕਾਗਜ਼ ਸੁੱਟਣ ਦੇ ਦੋਸ਼ ਤਹਿਤ ਕੀਤੀ ਗਈ ਹੈ।
ਨੈਣਾ ਦੇਵੀ-ਆਨੰਦਪੁਰ ਰੋਡ 'ਤੇ ਲੰਗਰ ਲਾਉਣ ਉੱਪਰ ਪਾਬੰਦੀ ਲਾ ਦਿੱਤੀ ਗਈ ਹੈ। ਇਸ ਬਾਰੇ ਸ੍ਰੀ ਅਨੰਦਪੁਰ ਸਾਹਿਬ ਦੇ ਡਿਪਟੀ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਨੈਣਾ ਦੇਵੀ ਆਨੰਦਪੁਰ ਰੋਡ 'ਤੇ 29 ਜੁਲਾਈ ਤੋਂ 6 ਅਗਸਤ ਤੱਕ ਲੰਗਰ ਨਾ ਲਾਇਆ ਜਾਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਿਨਾਂ ਆਗਿਆ ਤੋਂ ਕੋਈ ਲੰਗਰ ਤੇ ਲਾਊਡ ਸਪੀਕਰ ਨਹੀਂ ਚੱਲੇਗਾ। ਜੇਕਰ ਕੋਈ ਵੀ ਬਿਨਾਂ ਮਨਜ਼ੂਰੀ ਲੰਗਰ ਲਾਇਆ ਜਾਂਦਾ ਹੈ ਜਾਂ ਲਾਊਡ ਸਪੀਕਰ ਚਲਾਇਆ ਜਾਂਦਾ ਹੈ ਤਾਂ ਉਸ ਨੂੰ ਕਾਨੂੰਨ ਦੇ ਵਿਰੁੱਧ ਮੰਨਿਆ ਜਾਵੇਗਾ।
ਅੱਜ ਸਵੇਰੇ 10:40 ਵਜੇ ਸੈਂਸੈਕਸ 192.2 ਅੰਕ ਜਾਂ 0.35 ਫੀਸਦੀ ਉਪਰ 55,460.69 'ਤੇ ਸੀ, ਜਦਕਿ ਨਿਫਟੀ 41.90 ਅੰਕ ਜਾਂ 0.25 ਫੀਸਦੀ ਉਪਰ 16,525.75 ਸੀ। ਆਟੋ ਤੇ ਧਾਤੂ ਲਾਲ ਰੰਗ 'ਚ ਸੀ ਜਦਕਿ ਰਿਐਲਟੀ ਤੇ ਫਾਰਮਾ ਸਿਖਰ ਲਾਭ 'ਚ ਸੀ। 30 ਸ਼ੇਅਰਾਂ 'ਤੇ ਸੈਂਸੈਕਸ, L&T, ਸਨ ਫਾਰਮਾ ਤੇ TC ਸਿਖਰ 'ਤੇ ਸੀ, ਜਦੋਂਕਿ ਬਜਾਜ ਫਿਨਸਰਵ, ਕੋਟਕ ਮਹਿੰਦਰਾ ਬੈਂਕ ਤੇ ਭਾਰਤੀ ਏਅਰਟੈੱਲ ਚੋਟੀ 'ਤੇ ਸਨ। ਬੁੱਧਵਾਰ ਨੂੰ ਸੈਂਸੈਕਸ 44.95 ਅੰਕ ਜਾਂ 0.08 ਫੀਸਦੀ ਦੀ ਗਿਰਾਵਟ ਨਾਲ 55,223.54 'ਤੇ ਖੁੱਲ੍ਹਿਆ, ਜਦੋਂਕਿ ਨਿਫਟੀ 8.50 ਅੰਕ ਜਾਂ 0.05 ਫੀਸਦੀ ਦੀ ਗਿਰਾਵਟ ਨਾਲ 16,475.35 'ਤੇ ਖੁੱਲ੍ਹਿਆ।
ਪੰਜਾਬ ਵਿੱਚ ਨਵੇਂ ਐਡਵੋਕੇਟ ਜਨਰਲ (AG) ਵਿਨੋਦ ਘਈ ਦੀ ਨਿਯੁਕਤੀ ਨੂੰ ਲੈ ਕੇ ਘਮਾਸਾਨ ਮਚ ਗਿਆ ਹੈ। ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਸਮਾਜਿਕ ਕਾਰਕੁਨਾਂ ਨੇ ਸਰਕਾਰ ਨੂੰ ਘੇਰਿਆ ਹੈ। ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਤੇ ਇਨਸਾਫ ਮੋਰਚਾ ਨੇ ਵਿਰੋਧ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਬੇਅਦਬੀ ਮਾਮਲੇ 'ਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ, 'ਆਪ' ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦਾ ਵਕੀਲ ਰਹਿ ਚੁੱਕਿਆ ਹੈ। ਅਜਿਹੇ 'ਚ ਉਨ੍ਹਾਂ ਦੀ ਨਿਯੁਕਤੀ ਸਹੀ ਨਹੀਂ ਹੈ।
ਦੁਨੀਆ ਭਰ 'ਚ ਹੁਣ ਤੱਕ ਕੋਰੋਨਾ ਖਿਲਾਫ ਜੰਗ ਜਾਰੀ ਹੈ। ਭਾਰਤ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲੇ ਚਿੰਤਾਜਨਕ ਹਨ। ਦੇਸ਼ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਾਧਾ ਦਰਜ ਕੀਤਾ ਗਿਆ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 18313 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਮੰਗਲਵਾਰ ਦੇ ਮੁਕਾਬਲੇ ਲਗਭਗ 23 ਫੀਸਦੀ ਜ਼ਿਆਦਾ ਹਨ। ਇਸ ਦੇ ਨਾਲ ਹੀ ਇਸ ਦੌਰਾਨ 57 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਨਾਲ ਸੰਕਰਮਿਤ 20 ਹਜ਼ਾਰ 742 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਹੁੰਚ ਗਏ ਹਨ।
ਪਿਛੋਕੜ
Punjab Breaking News, 27 July 2022 LIVE Updates: ਪੰਜਾਬ ਵਿੱਚ ਨਵੇਂ ਐਡਵੋਕੇਟ ਜਨਰਲ (AG) ਵਿਨੋਦ ਘਈ ਦੀ ਨਿਯੁਕਤੀ ਨੂੰ ਲੈ ਕੇ ਘਮਾਸਾਨ ਮਚ ਗਿਆ ਹੈ। ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਸਮਾਜਿਕ ਕਾਰਕੁਨਾਂ ਨੇ ਸਰਕਾਰ ਨੂੰ ਘੇਰਿਆ ਹੈ। ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਤੇ ਇਨਸਾਫ ਮੋਰਚਾ ਨੇ ਵਿਰੋਧ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਬੇਅਦਬੀ ਮਾਮਲੇ 'ਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ, 'ਆਪ' ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦਾ ਵਕੀਲ ਰਹਿ ਚੁੱਕਿਆ ਹੈ। ਅਜਿਹੇ 'ਚ ਉਨ੍ਹਾਂ ਦੀ ਨਿਯੁਕਤੀ ਸਹੀ ਨਹੀਂ ਹੈ। ਪੜ੍ਹੋ ਪੂਰੀ ਖਬਰ
ਚੋਣਾਂ ਤੋਂ ਪਹਿਲਾਂ AAP ਲੀਡਰਾਂ ਨੇ ਹਰ ਧਰਨੇ 'ਤੇ ਪਹੁੰਚ ਕੇ ਮੰਗਾਂ ਪੂਰੀਆਂ ਕਰਨ ਦੀਆਂ ਦਿੱਤੀਆਂ ਗਰੰਟੀਆਂ ਪਰ ਹੁਣ ਚੁੱਪ ਕਿਉਂ: ਰਾਜਾ ਵੜਿੰਗ
ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਖਿਲਾਫ਼ ਲੱਗ ਰਹੇ ਧਰਨੇ-ਪ੍ਰਦਸ਼ਨਾਂ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ 'ਆਪ' ਪੰਜਾਬ ਦੇ ਲੀਡਰ ਹਰ ਧਰਨੇ 'ਤੇ ਪਹੁੰਚ ਕੇ ਗਰੰਟੀਆਂ ਦਿੰਦੇ ਸਨ ਕਿ ਉਨ੍ਹਾਂ ਦੇ ਸੱਤਾਂ 'ਚ ਆਉਂਦਿਆਂ ਸਾਰ ਹੀ ਹਰ ਕਿਸੇ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਅਫ਼ਸੋਸ ਹੁਣ AAP ਪਾਰਟੀ ਵਾਲੇ ਅਜਿਹੇ ਕਿਸੇ ਧਰਨੇ 'ਤੇ ਨਹੀਂ ਪਹੁੰਚਦੇ, ਸ਼ਾਇਦ ਹੁਣ ਉਹ ਹੋਰਨਾਂ ਸੂਬਿਆਂ 'ਚ ਅਜਿਹੀਆਂ ਝੂਠੀਆਂ ਗਰੰਟੀਆਂ ਦੇਣ 'ਚ ਵਿਅਸਤ ਹਨ। ਚੋਣਾਂ ਤੋਂ ਪਹਿਲਾਂ AAP ਲੀਡਰਾਂ ਨੇ ਹਰ ਧਰਨੇ 'ਤੇ ਪਹੁੰਚ ਕੇ ਮੰਗਾਂ ਪੂਰੀਆਂ ਕਰਨ ਦੀਆਂ ਦਿੱਤੀਆਂ ਗਰੰਟੀਆਂ ਪਰ ਹੁਣ ਚੁੱਪ ਕਿਉਂ: ਰਾਜਾ ਵੜਿੰਗ
ਜਿਨ੍ਹਾਂ ਨਾਲ ਨੌਕਰੀ ਦਾ ਵਾਅਦਾ ਕੀਤਾ, ਉਨ੍ਹਾਂ 'ਤੇ ਹੁਣ ਲਾਠੀਚਾਰਜ, ਕੀ ਇਹ ਹੀ 'ਬਦਲਾਅ'? ਖਹਿਰਾ ਨੇ ਵੀਡੀਓ ਸ਼ੇਅਰ ਕਰ ਬੋਲਿਆ ਹਮਲਾ
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਇੱਕ ਵਾਰ ਜਿੱਥੇ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲਿਆ ਉੱਥੇ ਹੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਟਵੀਟ ਕਰਦੇ ਲਿਖਿਆ ਕਿ ਕੇਜਰੀਵਾਲ ਜੀ ਤੁਸੀਂ ਭਾਰਤ ਨੂੰ ਨੰਬਰ 1 ਬਣਾਉਣ ਦਾ ਵਾਅਦਾ ਕਰ ਰਹੇ ਹੋ ਪਰ ਪਹਿਲਾਂ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰ ਨੌਜਵਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰੋ ਕਿਉਂਕਿ ਇਹ ਤੁਹਾਡੇ ਅਸਲੀ ਕਿਰਦਾਰ ਨੂੰ ਸਾਹਮਣੇ ਲਿਆ ਰਿਹਾ ਹੈ ਜੇਕਰ ਤੁਸੀਂ ਅਜਿਹੇ ਛੋਟੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕਦੇ ਤਾਂ ਭਾਰਤ ਤੁਹਾਡੇ 'ਤੇ ਭਰੋਸਾ ਕਿਉਂ ਕਰੇਗਾ? ਜਿਨ੍ਹਾਂ ਨਾਲ ਨੌਕਰੀ ਦਾ ਵਾਅਦਾ ਕੀਤਾ, ਉਨ੍ਹਾਂ 'ਤੇ ਹੁਣ ਲਾਠੀਚਾਰਜ, ਕੀ ਇਹ ਹੀ 'ਬਦਲਾਅ'? ਖਹਿਰਾ ਨੇ ਵੀਡੀਓ ਸ਼ੇਅਰ ਕਰ ਬੋਲਿਆ ਹਮਲਾ
ਪੰਜਾਬ ਪੁਲਿਸ ਦੇ ਨਿਸ਼ਾਨੇ 'ਤੇ ਨਸ਼ਾ ਤਸਕਰ ਤੇ ਗੈਂਗਸਟਰ, ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਐਸਐਸਪੀ ਨੂੰ ਸਖਤ ਆਦੇਸ਼
ਆਮ ਆਦਮੀ ਪਾਰਟੀ ਦੀ ਸਰਕਾਰ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਨਸ਼ਾ ਤਸਕਰੀ ਤੇ ਗੈਂਗਸਟਰਵਾਦ ਹੈ। ਇਹ ਵੀ ਅਹਿਮ ਹੈ ਕਿ ਨਸ਼ਾ ਤਸਕਰ ਤੇ ਗੈਂਗਸਟਰਾਂ ਦਾ ਆਪਸੀ ਗੱਠਜੋੜ ਹੈ। ਇਸ ਲਈ ਪੰਜਾਬ ਪੁਲਿਸ ਦੇ ਨਿਸ਼ਾਨੇ ਉੱਪਰ ਨਸ਼ਾ ਤਸਕਰ ਤੇ ਗੈਂਗਸਟਰ ਹਨ। ਇਸ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਮੂਹ ਐਸਐਸਪੀਜ਼ ਨੂੰ ਆਦੇਸ਼ ਦਿੱਤਾ ਹੈ ਕਿ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਕੋਈ ਕਸਰ ਨਾ ਛੱਡੀ ਜਾਵੇ। ਪੰਜਾਬ ਪੁਲਿਸ ਦੇ ਨਿਸ਼ਾਨੇ 'ਤੇ ਨਸ਼ਾ ਤਸਕਰ ਤੇ ਗੈਂਗਸਟਰ, ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਐਸਐਸਪੀ ਨੂੰ ਸਖਤ ਆਦੇਸ਼
Coronavirus Cases: ਅੱਜ ਫਿਰ ਵਧੇ ਕੋਰੋਨਾ ਦੇ ਮਾਮਲੇ, ਕੱਲ੍ਹ ਨਾਲੋਂ 23 ਫੀਸਦੀ ਵੱਧ ਮਾਮਲੇ, 57 ਲੋਕਾਂ ਦੀ ਮੌਤ
ਦੁਨੀਆ ਭਰ 'ਚ ਹੁਣ ਤੱਕ ਕੋਰੋਨਾ ਖਿਲਾਫ ਜੰਗ ਜਾਰੀ ਹੈ। ਭਾਰਤ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲੇ ਚਿੰਤਾਜਨਕ ਹਨ। ਦੇਸ਼ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਾਧਾ ਦਰਜ ਕੀਤਾ ਗਿਆ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 18313 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਮੰਗਲਵਾਰ ਦੇ ਮੁਕਾਬਲੇ ਲਗਭਗ 23 ਫੀਸਦੀ ਜ਼ਿਆਦਾ ਹਨ। ਇਸ ਦੇ ਨਾਲ ਹੀ ਇਸ ਦੌਰਾਨ 57 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਨਾਲ ਸੰਕਰਮਿਤ 20 ਹਜ਼ਾਰ 742 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਹੁੰਚ ਗਏ ਹਨ। Coronavirus Cases: ਅੱਜ ਫਿਰ ਵਧੇ ਕੋਰੋਨਾ ਦੇ ਮਾਮਲੇ, ਕੱਲ੍ਹ ਨਾਲੋਂ 23 ਫੀਸਦੀ ਵੱਧ ਮਾਮਲੇ, 57 ਲੋਕਾਂ ਦੀ ਮੌਤ
- - - - - - - - - Advertisement - - - - - - - - -