Punjab Breaking News LIVE: ਨਜਾਇਜ਼ ਮਾਈਨਿੰਗ 'ਤੇ ਭਗਵੰਤ ਮਾਨ ਸਰਕਾਰ ਦਾ ਵੱਡਾ ਵਾਰ, ਪੂਰੇ ਦੇਸ਼ 'ਚ ਛਾਏ ਪੰਜਾਬ ਦੇ ਸਰਕਾਰੀ ਸਕੂਲ, ਦੇਸ਼ 'ਚ ਅੱਜ ਦਸਤਕ ਦੇਵੇਗਾ ਮੌਨਸੂਨ, Live Updates

Punjab Breaking News, 27 May 2022 LIVE Updates: ਨਜਾਇਜ਼ ਮਾਈਨਿੰਗ 'ਤੇ ਭਗਵੰਤ ਮਾਨ ਸਰਕਾਰ ਦਾ ਵੱਡਾ ਵਾਰ, ਪੂਰੇ ਦੇਸ਼ 'ਚ ਛਾਏ ਪੰਜਾਬ ਦੇ ਸਰਕਾਰੀ ਸਕੂਲ, ਦੇਸ਼ 'ਚ ਅੱਜ ਦਸਤਕ ਦੇਵੇਗਾ ਮੌਨਸੂਨ, Live Updates

ਏਬੀਪੀ ਸਾਂਝਾ Last Updated: 27 May 2022 04:10 PM
VIJAY SINGLA: ਵਿਜੇ ਸਿੰਗਲਾ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜਿਆ

ਭ੍ਰਿਸ਼ਟਾਚਾਰ ਦੇ ਕੇਸ ਵਿੱਚ ਘਿਰੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਪਾਰਟੀ ਤੇ ਆਪਣੀ ਸਰਕਾਰ 'ਤੇ ਪੂਰਾ ਭਰੋਸਾ ਹੈ। ਮੈਂ ਇਮਾਨਦਾਰੀ ਨਾਲ ਕੰਮ ਕੀਤਾ ਹੈ। ਮੈਂ ਪੂਰੀ ਇਮਾਨਦਾਰੀ ਨਾਲ ਇਸ ਮਾਮਲੇ ਵਿੱਚੋਂ ਬਾਹਰ ਆਵਾਂਗਾ।

National achievement survey: ਸਿੱਖਿਆ ਦੇ ਖੇਤਰ 'ਚ ਪੰਜਾਬ ਨੰਬਰ ਵਨ: ਆਖਰ ਸੀਐਮ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਨੇ ਕਿਉਂ ਨਹੀਂ ਦਿੱਤੀ ਵਧਾਈ?

ਨੈਸ਼ਨਲ ਅਚੀਵਮੈਂਟ ਸਰਵੇ ਆਫ਼ ਐਜੂਕੇਸ਼ਨ ਵਿੱਚ ਪੰਜਾਬ ਨੰਬਰ ਵਨ ਸੂਬਾ ਬਣ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਪੰਜਾਬ ਤੋਂ ਕਾਫੀ ਪਿੱਛੇ ਰਹਿ ਗਈ ਹੈ। 3ਵੀਂ, 5ਵੀਂ ਤੇ 8ਵੀਂ ਜਮਾਤ ਦੇ ਸਾਰੇ 5 ਵਿਸ਼ਿਆਂ ਵਿੱਚ ਪੰਜਾਬ ਟੌਪ ਰਿਹਾ। 10ਵੀਂ ਦੇ ਗਣਿਤ 'ਚ ਪੰਜਾਬ ਪਹਿਲੇ ਨੰਬਰ 'ਤੇ ਹੈ। ਪੰਜਾਬ ਨੂੰ 1000 ਵਿੱਚੋਂ ਇਹ 929 ਨੰਬਰ ਮਿਲੇ ਹਨ। ਇਸ ਦੇ ਬਾਵਜੂਦ ਸੀਐਮ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਧਾਈ ਤੱਕ ਨਹੀਂ ਦਿੱਤੀ। ਇਸ ਤੋਂ ਬਾਅਦ ਵਿਰੋਧੀ ਹਮਲਾਵਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਦਿੱਲੀ ਦੇ ਫੇਲ੍ਹ ਹੋਏ ਸਿੱਖਿਆ ਮਾਡਲ ਨੂੰ ਪੰਜਾਬ 'ਤੇ ਥੋਪਣਾ ਚਾਹੁੰਦੇ ਹਨ। ਉਨ੍ਹਾਂ ਨੂੰ ਪੰਜਾਬ ਵਿੱਚ ਸਿੱਖਿਆ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।

farmer protest: ਅੰਮ੍ਰਿਤਸਰ ਦਿੱਲੀ ਰੇਲ ਆਵਾਜਾਈ ਇੱਕ ਵਾਰ ਫਿਰ ਠੱਪ ਹੋ ਗਈ

ਅੰਮ੍ਰਿਤਸਰ ਦਿੱਲੀ ਰੇਲ ਆਵਾਜਾਈ ਇੱਕ ਵਾਰ ਫਿਰ ਠੱਪ ਹੋ ਗਈ ਹੈ।  ਕਿਸਾਨਾਂ ਨੇ ਬਿਆਸ ਤੋਂ ਪਹਿਲਾਂ ਬਾਬਾ ਬਕਾਲਾ ਵਿੱਚ ਅੰਮ੍ਰਿਤਸਰ ਦਿੱਲੀ ਰੇਲਵੇ ’ਤੇ ਧਰਨਾ ਲਗਾ ਦਿੱਤਾ ਹੈ। ਰਾਣਾ ਸ਼ੂਗਰ ਮਿੱਲ ਵੱਲੋਂ ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਹੋਣ ’ਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮਾਰਚ ਵਿੱਚ ਕਿਸਾਨਾਂ ਨੇ ਬਿਆਸ ਰੇਲਵੇ ਸਟੇਸ਼ਨ ’ਤੇ ਧਰਨਾ ਦਿੱਤਾ ਸੀ ਪਰ ਉਦੋਂ ਰਾਣਾ ਸ਼ੂਗਰ ਮਿੱਲ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ 45 ਦਿਨਾਂ ਵਿੱਚ ਸਾਰਾ ਬਕਾਇਆ ਅਦਾ ਕਰ ਦਿੱਤਾ ਜਾਵੇਗਾ ਪਰ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਦਿੱਤਾ ਗਿਆ ਹੈ।

Mumbai Cruise Drugs Case: ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਨੂੰ ਡਰੱਗਜ਼ ਕੇਸ 'ਚ ਵੱਡੀ ਰਾਹਤ

ਬਾਲੀਵੁੱਡ ਐਕਟਰ ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਨੂੰ ਮੁੰਬਈ ਕਰੂਜ਼ ਡਰੱਗਜ਼ ਕੇਸ ਵਿੱਚ ਕਲੀਨ ਚਿੱਟ ਦੇ ਦਿੱਤੀ ਗਈ ਹੈ। NCB ਵੱਲੋਂ ਦਾਇਰ ਚਾਰਜਸ਼ੀਟ ਵਿੱਚ ਆਰੀਅਨ ਖ਼ਾਨ ਦਾ ਨਾਂ ਸ਼ਾਮਲ ਨਹੀਂ। ਸਿਰਫ 14 ਲੋਕਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ, ਆਰੀਅਨ ਸਮੇਤ 6 ਲੋਕਾਂ ਨੂੰ ਸਬੂਤਾਂ ਦੀ ਘਾਟ ਕਾਰਨ ਰਿਹਾਅ ਕੀਤਾ ਗਿਆ ਹੈ। NCB ਨੇ ਸ਼ੁੱਕਰਵਾਰ ਨੂੰ ਕੋਰਡੀਲੀਆ ਕਰੂਜ਼ ਡਰੱਗਜ਼ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ। NCB ਅਧਿਕਾਰੀ ਕੋਰਡੀਲੀਆ ਡਰੱਗਜ਼ ਮਾਮਲੇ ਦੀ ਚਾਰਜਸ਼ੀਟ ਅਦਾਲਤ 'ਚ ਲੈ ਕੇ ਆਏ ਹਨ। NCB ਇਸ ਚਾਰਜਸ਼ੀਟ ਨੂੰ ਕੋਰਟ ਰਜਿਸਟਰੀ 'ਚ ਜਮ੍ਹਾ ਕਰੇਗਾ। ਚਾਰਜਸ਼ੀਟ ਦੀ ਰਜਿਸਟਰੀ ਦੀ ਤਸਦੀਕ ਕੀਤੀ ਜਾਵੇਗੀ ਤੇ ਫਿਰ ਉਸ ਚਾਰਜਸ਼ੀਟ ਨੂੰ ਅਦਾਲਤ ਵਿੱਚ ਜੱਜ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।

Om Prakash Chautala sentenced: ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਨੂੰ ਅਦਾਲਤ ਨੇ ਚਾਰ ਸਾਲ ਦੀ ਸਜ਼ਾ ਸੁਣਾਈ

ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਨੂੰ ਅਦਾਲਤ ਨੇ ਚਾਰ ਸਾਲ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਚੌਟਾਲਾ ਦੀਆਂ 4 ਪ੍ਰਾਪਟੀਆਂ ਜਬਤ ਕੀਤੀਆਂ ਜਾਣਗੀਆਂ।  ਇਸ ਦੇ ਨਾਲ ਹੀ ਕੋਰਟ ਨੇ 50 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ। ਅਦਾਲਤ ਨੇ ਇਹ ਫੈਸਲਾ ਜੇਬੀਟੀ ਘੁਟਾਲੇ ਵਿੱਚ ਸੁਣਾਇਆ ਹੈ।

Tsunami Warning: ਹਿੰਦ ਮਹਾਸਾਗਰ ਖੇਤਰ ਵਿੱਚ ਸੁਨਾਮੀ ਦੀ ਚੇਤਾਵਨੀ

ਪੂਰਬੀ ਤਿਮੋਰ ਤੱਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਤਿਮੋਰ ਟਾਪੂ ਦੇ ਪੂਰਬੀ ਪਾਸੇ ਤੋਂ 51.4 ਕਿਲੋਮੀਟਰ ਦੀ ਡੂੰਘਾਈ 'ਤੇ ਆਏ। ਜਾਣਕਾਰੀ ਦਿੰਦੇ ਹੋਏ ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਪੂਰਬੀ ਤਿਮੋਰ ਦੇ ਤੱਟ 'ਤੇ 6.1 ਤੀਬਰਤਾ ਦਾ ਭੂਚਾਲ ਆਇਆ। ਹਾਲਾਂਕਿ ਇਸ ਸਬੰਧ 'ਚ ਫੌਰੀ ਤੌਰ 'ਤੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਹਿੰਦ ਮਹਾਸਾਗਰ ਖੇਤਰ 'ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Tsunami Warning: ਹਿੰਦ ਮਹਾਸਾਗਰ ਖੇਤਰ ਵਿੱਚ ਸੁਨਾਮੀ ਦੀ ਚੇਤਾਵਨੀ

ਪੂਰਬੀ ਤਿਮੋਰ ਤੱਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਤਿਮੋਰ ਟਾਪੂ ਦੇ ਪੂਰਬੀ ਪਾਸੇ ਤੋਂ 51.4 ਕਿਲੋਮੀਟਰ ਦੀ ਡੂੰਘਾਈ 'ਤੇ ਆਏ। ਜਾਣਕਾਰੀ ਦਿੰਦੇ ਹੋਏ ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਪੂਰਬੀ ਤਿਮੋਰ ਦੇ ਤੱਟ 'ਤੇ 6.1 ਤੀਬਰਤਾ ਦਾ ਭੂਚਾਲ ਆਇਆ। ਹਾਲਾਂਕਿ ਇਸ ਸਬੰਧ 'ਚ ਫੌਰੀ ਤੌਰ 'ਤੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਹਿੰਦ ਮਹਾਸਾਗਰ ਖੇਤਰ 'ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Illegal Mining in Punjab:ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਹੁਣ ਵੱਡਾ ਪੈਂਤੜਾ ਖੇਡੇਗੀ

ਜਾਇਜ਼ ਮਾਈਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਵਾਰ ਕੀਤਾ ਜਾ ਰਿਹਾ ਹੈ। ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਹੁਣ ਵੱਡਾ ਪੈਂਤੜਾ ਖੇਡੇਗੀ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਮਾਈਨਿੰਗ 1 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ , ਜਦਕਿ ਪਿਛਲੀ ਸਰਕਾਰ ਵੇਲੇ 40000 ਮੀਟ੍ਰਿਕ ਟਨ ਕਾਨੂੰਨੀ ਮਾਈਨਿੰਗ ਹੁੰਦੀ ਸੀ। ਹਰਜੋਤ ਬੈਂਸ ਨੇ ਦੱਸਿਆ ਕਿ ਪਿਛਲੇ ਸਾਲ ਰੋਪੜ ਵਿੱਚ 1234 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ ਸੀ। ਇਸ ਸਾਲ ਰੋਪੜ ਵਿੱਚ 11307 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ। ਪਿਛਲੇ ਸਾਲ ਲੁਧਿਆਣਾ ਵਿੱਚ 2785 ਮੀਟ੍ਰਿਕ ਟਨ ਮਾਈਨਿੰਗ ਹੋਈ ਸੀ। ਇਸ ਸਾਲ ਲੁਧਿਆਣਾ ਵਿੱਚ 22397 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ। ਕਾਨੂੰਨੀ ਮਾਈਨਿੰਗ ਦੇ ਭਰਨ ਨਾਲ ਸਰਕਾਰੀ ਖ਼ਜ਼ਾਨੇ ਵਿੱਚ ਵਾਧਾ ਹੋਵੇਗਾ।

Raj Kumar Verka: ਰਾਜਕੁਮਾਰ ਵੇਰਕਾ ਦੇ ਬਾਗੀ ਤੇਵਰ ਦੇਖਣ ਨੂੰ ਮਿਲੇ

ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਬੁਲਾਰੇ ਰਾਜਕੁਮਾਰ ਵੇਰਕਾ ਦੇ ਬਾਗੀ ਤੇਵਰ ਦੇਖਣ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਕੁਝ ਨਹੀਂ ਕਰ ਰਹੀ ਤੇ ਲੋਕਾਂ ਨੇ ਕਾਂਗਰਸ ਦਾ ਤਮਾਸ਼ਾ ਬਣਾ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਹਾਈਕਮਾਂਡ ਕਾਰਵਾਈ ਕਰਨ ਦੀ ਬਜਾਏ ਤਮਾਸ਼ਾ ਦੇਖ ਰਹੀ ਹੈ। ਵੇਰਕਾ ਨੇ ਕਿਹਾ ਕਿ ਲੋਕ ਬਾਹਰ ਆ ਕੇ ਗੱਲ ਕਰ ਰਹੇ ਹਨ ਕਿ ਪਾਰਟੀ ਪਲੇਟਫਾਰਮ 'ਤੇ ਕੀ ਕੀਤਾ ਜਾਣਾ ਚਾਹੀਦਾ ਹੈ। ਕਾਂਗਰਸੀ ਵਰਕਰ ਅੱਜ ਗੁੱਸੇ ਵਿੱਚ ਹਨ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਤੁਸੀਂ ਦੇਖੋਗੇ ਕਿ ਇੱਕ ਦਿਨ ਲੋਕ ਕਾਂਗਰਸ ਨੂੰ ਛੱਡ ਦੇਣਗੇ। 

Punjab Government Schools: ਸਿੱਖਿਆ ਦੇ ਕਈ ਖੇਤਰਾਂ ਵਿੱਚ ਪੰਜਾਬ ਪੂਰੇ ਦੇਸ਼ ਤੋਂ ਮੋਹਰੀ

ਆਮ ਆਦਮੀ ਪਾਰਟੀ ਦੀ ਸਰਕਾਰ ਬੇਸ਼ੱਕ ਪੰਜਾਬ ਵਿੱਚ ਸਿੱਖਿਆ ਦਾ ਦਿੱਲੀ ਮਾਡਲ ਲਾਗੂ ਕਰਨਾ ਚਾਹੁੰਦੀ ਹੈ ਪਰ ‘ਨੈਸ਼ਨਲ ਅਚੀਵਮੈਂਟ ਸਰਵੇ’ (ਐਨਏਐਸ) ਦੀ ਰਿਪੋਰਟ ਮੁਤਾਬਕ ਸਿੱਖਿਆ ਦੇ ਕਈ ਖੇਤਰਾਂ ਵਿੱਚ ਪੰਜਾਬ ਪੂਰੇ ਦੇਸ਼ ਤੋਂ ਮੋਹਰੀ ਹੈ। ਇਸ ਰਿਪੋਰਟ ਮਗਰੋਂ ਵਿਰੋਧੀਆਂ ਨੇ ਸਵਾਲ ਵੀ ਉਠਾਏ ਹਨ ਕਿ ਜੇਕਰ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਮਾਡਲ ਕਿਉਂ ਥੋਪਣਾ ਚਾਹੁੰਦੀ ਹੈ।

ਪਿਛੋਕੜ

Punjab Breaking News, 27 May 2022 LIVE Updates: ਨਜਾਇਜ਼ ਮਾਈਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਵਾਰ ਕੀਤਾ ਜਾ ਰਿਹਾ ਹੈ। ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਹੁਣ ਵੱਡਾ ਪੈਂਤੜਾ ਖੇਡੇਗੀ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਹਰਜੋਤ ਬੈਂਸ ਨੇ ਦੱਸਿਆ ਕਿ ਕਾਨੂੰਨੀ ਮਾਈਨਿੰਗ 1 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਪਿਛਲੀ ਸਰਕਾਰ ਵੇਲੇ 40000 ਮੀਟ੍ਰਿਕ ਟਨ ਕਾਨੂੰਨੀ ਮਾਈਨਿੰਗ ਹੁੰਦੀ ਸੀ। ਪਿਛਲੇ ਸਾਲ ਰੋਪੜ ਵਿੱਚ 1234 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ ਸੀ। ਇਸ ਸਾਲ ਰੋਪੜ ਵਿੱਚ 11307 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ।ਪਿਛਲੇ ਸਾਲ ਲੁਧਿਆਣਾ ਵਿੱਚ 2785 ਮੀਟ੍ਰਿਕ ਟਨ ਮਾਈਨਿੰਗ ਹੋਈ ਸੀ। ਇਸ ਸਾਲ ਲੁਧਿਆਣਾ ਵਿੱਚ 22397 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ।ਕਾਨੂੰਨੀ ਮਾਈਨਿੰਗ ਦੇ ਭਰਨ ਨਾਲ ਸਰਕਾਰੀ ਖ਼ਜ਼ਾਨੇ ਵਿੱਚ ਵਾਧਾ ਹੋਵੇਗਾ। 


ਪੂਰੇ ਦੇਸ਼ 'ਚ ਛਾਏ ਪੰਜਾਬ ਦੇ ਸਰਕਾਰੀ ਸਕੂਲ, ਵਿਰੋਧੀਆਂ ਨੇ 'ਆਪ' ਸਰਕਾਰ ਨੂੰ ਪੁੱਛਿਆ ਫਿਰ ਕਿਉਂ ਲਾਗੂ ਕਰਨਾ ਚਾਹੁੰਦੇ ਦਿੱਲੀ ਮਾਡਲ?


ਆਮ ਆਦਮੀ ਪਾਰਟੀ ਦੀ ਸਰਕਾਰ ਬੇਸ਼ੱਕ ਪੰਜਾਬ ਵਿੱਚ ਸਿੱਖਿਆ ਦਾ ਦਿੱਲੀ ਮਾਡਲ ਲਾਗੂ ਕਰਨਾ ਚਾਹੁੰਦੀ ਹੈ ਪਰ ‘ਨੈਸ਼ਨਲ ਅਚੀਵਮੈਂਟ ਸਰਵੇ’ (ਐਨਏਐਸ) ਦੀ ਰਿਪੋਰਟ ਮੁਤਾਬਕ ਸਿੱਖਿਆ ਦੇ ਕਈ ਖੇਤਰਾਂ ਵਿੱਚ ਪੰਜਾਬ ਪੂਰੇ ਦੇਸ਼ ਤੋਂ ਮੋਹਰੀ ਹੈ। ਇਸ ਰਿਪੋਰਟ ਮਗਰੋਂ ਵਿਰੋਧੀਆਂ ਨੇ ਸਵਾਲ ਵੀ ਉਠਾਏ ਹਨ ਕਿ ਜੇਕਰ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਮਾਡਲ ਕਿਉਂ ਥੋਪਣਾ ਚਾਹੁੰਦੀ ਹੈ। ਪੂਰੇ ਦੇਸ਼ 'ਚ ਛਾਏ ਪੰਜਾਬ ਦੇ ਸਰਕਾਰੀ ਸਕੂਲ, ਵਿਰੋਧੀਆਂ ਨੇ 'ਆਪ' ਸਰਕਾਰ ਨੂੰ ਪੁੱਛਿਆ ਫਿਰ ਕਿਉਂ ਲਾਗੂ ਕਰਨਾ ਚਾਹੁੰਦੇ ਦਿੱਲੀ ਮਾਡਲ?


 ਦੇਸ਼ 'ਚ ਅੱਜ ਦਸਤਕ ਦੇਵੇਗਾ ਮੌਨਸੂਨ ! ਜਾਣੋ ਮੌਸਮ ਵਿਭਾਗ ਦੀ ਕੀ ਹੈ ਭਵਿੱਖਬਾਣੀ


ਦੇਸ਼ ਦੇ ਕਈ ਸੂਬਿਆਂ 'ਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਹਾਲ ਹੀ 'ਚ ਦੱਸਿਆ ਸੀ ਕਿ ਅੰਡੇਮਾਨ ਅਤੇ ਨਿਕੋਬਾਰ ਟਾਪੂ 'ਤੇ ਜਲਦੀ ਪਹੁੰਚਣ ਤੋਂ ਬਾਅਦ ਦੱਖਣ-ਪੱਛਮੀ ਮਾਨਸੂਨ ਕੇਰਲ ਵੱਲ ਵਧ ਰਿਹਾ ਹੈ ਜੋ 27 ਮਈ ਯਾਨੀ ਅੱਜ ਪਹੁੰਚੇਗਾ ਪਰ ਹੁਣ ਕਿਹਾ ਜਾ ਰਿਹਾ ਹੈ ਕਿ ਮਾਨਸੂਨ ਭਾਰਤ ਵਿੱਚ ਆਉਣ ਤੋਂ ਪਹਿਲਾਂ ਹੀ ਕਮਜ਼ੋਰ ਨਜ਼ਰ ਆ ਰਿਹਾ ਹੈ। ਆਈਐਮਡੀ ਦੇ ਮੁਤਾਬਕ ਮਾਨਸੂਨ ਦੇ ਕੇਰਲ ਪਹੁੰਚਣ ਵਿੱਚ 4 ਦਿਨ ਦੀ ਦੇਰੀ ਹੋਵੇਗੀ। ਦੇਸ਼ 'ਚ ਅੱਜ ਦਸਤਕ ਦੇਵੇਗਾ ਮੌਨਸੂਨ ! ਜਾਣੋ ਮੌਸਮ ਵਿਭਾਗ ਦੀ ਕੀ ਹੈ ਭਵਿੱਖਬਾਣੀ


ਲੁਧਿਆਣਾ 'ਚ ਪੁੱਤਰ ਦਾ ਸ਼ਰਮਨਾਕ ਕਾਰਾ! ਢਾਈ ਲੱਖ ਦੀ ਸੁਪਾਰੀ ਦੇ ਮਾਂ-ਬਾਪ ਨੂੰ ਮੌਤ ਦੇ ਘਾਟ ਉਤਾਰਿਆ, ਪਲੈਨਿੰਗ ਤੇ ਵਜ੍ਹਾ ਕਰ ਦੇਵੇਗੀ ਹੈਰਾਨ


ਲੁਧਿਆਣਾ ਵਿੱਚ ਏਅਰਫੋਰਸ ਤੋਂ ਸੇਵਾਮੁਕਤ ਅਧਿਕਾਰੀ ਭੁਪਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਸੁਸ਼ਪਿੰਦਰ ਕੌਰ ਦੇ ਕਤਲ ਦੇ ਪਿੱਛੇ ਦਾ ਭੇਤ ਬੇਨਕਾਬ ਹੋ ਗਿਆ ਹੈ। ਸੱਚ ਜਾਣ ਕੇ ਹਰ ਕੋਈ ਹੈਰਾਨ ਹੈ। ਮਾਮਲਾ ਜੀਟੀਬੀ ਨਗਰ ਲੁਧਿਆਣਾ ਦਾ ਹੈ। ਬਜ਼ੁਰਗ ਜੋੜੇ ਦਾ ਕਤਲ ਕਿਸੇ ਦੁਸ਼ਮਣੀ ਕਾਰਨ ਨਹੀਂ ਕੀਤਾ ਗਿਆ, ਸਗੋਂ ਉਨ੍ਹਾਂ ਦੇ ਪੁੱਤਰ ਨੇ ਜਾਇਦਾਦ ਦੀ ਖ਼ਾਤਰ ਕਤਲ ਕਰਵਾਇਆ ਹੈ। ਮੁਲਜ਼ਮਾਂ ਨੇ 2.5 ਲੱਖ ਰੁਪਏ ਦੀ ਸੁਪਾਰੀ ਦੇ ਕੇ ਇਸ ਪੂਰੇ ਕਤਲ ਨੂੰ ਅੰਜਾਮ ਦਿੱਤਾ। ਲੁਧਿਆਣਾ 'ਚ ਪੁੱਤਰ ਦਾ ਸ਼ਰਮਨਾਕ ਕਾਰਾ! ਢਾਈ ਲੱਖ ਦੀ ਸੁਪਾਰੀ ਦੇ ਮਾਂ-ਬਾਪ ਨੂੰ ਮੌਤ ਦੇ ਘਾਟ ਉਤਾਰਿਆ, ਪਲੈਨਿੰਗ ਤੇ ਵਜ੍ਹਾ ਕਰ ਦੇਵੇਗੀ ਹੈਰਾਨ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.