Punjab Breaking News LIVE: ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਕੀਤਾ ਸ਼ਹਾਦਤ ਨੂੰ ਸਿੱਜਦਾ, ਕੋਰੋਨਾ ਦਾ ਕਹਿਰ, ਠੰਢ ਨੇ ਕੱਢੇ ਵੱਟ, ਲਤੀਫਪੁਰਾ 'ਚੋਂ ਉਜਾੜੇ ਲੋਕਾਂ ਨੇ ਕੀਤਾ ਵੱਡਾ ਐਲਾਨ
Punjab Breaking News, 28 December 2022 LIVE Updates: ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਕੀਤਾ ਸ਼ਹੀਦਤ ਨੂੰ ਸਿੱਜਦਾ, ਕੋਰੋਨਾ ਦਾ ਕਹਿਰ, ਠੰਢ ਨੇ ਕੱਢੇ ਵੱਟ, ਲਤੀਫਪੁਰਾ 'ਚੋਂ ਉਜਾੜੇ ਲੋਕਾਂ ਨੇ ਕੀਤਾ ਵੱਡਾ ਐਲਾਨ
ਦੋ ਦਿਨਾਂ ਦੇ ਮਜ਼ਬੂਤ ਵਾਧੇ ਤੋਂ ਬਾਅਦ ਬੁੱਧਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ 'ਚ ਗਿਰਾਵਟ ਦਰਜ ਕੀਤੀ ਗਈ। ਸਵੇਰੇ ਗਿਰਾਵਟ ਨਾਲ ਖੁੱਲ੍ਹਣ ਤੋਂ ਬਾਅਦ, ਬਾਜ਼ਾਰ ਨੇ ਵੀ ਰਿਕਵਰੀ ਦਿਖਾਈ ਅਤੇ ਹਰੇ ਨਿਸ਼ਾਨ 'ਤੇ ਵਾਪਸੀ ਕੀਤੀ। ਪਰ ਬਾਜ਼ਾਰ ਬੰਦ ਹੋਣ 'ਤੇ ਬੀਐੱਸਈ ਦਾ ਸੈਂਸੈਕਸ 17.15 ਅੰਕਾਂ ਦੀ ਮਾਮੂਲੀ ਗਿਰਾਵਟ ਨਾਲ 60,910 ਅੰਕ ਜਾਂ 0.03 ਫੀਸਦੀ 'ਤੇ ਆ ਗਿਆ, ਜਦੋਂ ਕਿ ਐੱਨਐੱਸਈ ਨਿਫਟੀ 10 ਅੰਕਾਂ ਦੀ ਗਿਰਾਵਟ ਨਾਲ 18,122 ਅੰਕਾਂ 'ਤੇ ਬੰਦ ਹੋਇਆ।
ਪੰਜਾਬ ਦੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫਾ ਮਿਲ ਸਕਦਾ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਲਈ ਨਵੇਂ ਸਾਲ ਮੌਕੇ ਵੱਡਾ ਐਲਾਨ ਕਰ ਸਕਦੀ ਹੈ। ਇਸ ਲਈ ਮੁਲਾਜ਼ਮ ਜਥੇਬੰਦੀਆਂ ਨਾਲ 30 ਦਸੰਬਰ ਨੂੰ ਮੀਟਿੰਗ ਰੱਖੀ ਗਈ ਹੈ। ਪਹਿਲਾਂ ਇਹ ਮੀਟਿੰਗ 28 ਦਸੰਬਰ ਨੂੰ ਹੋਣੀ ਸੀ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ 28 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਮੀਟਿੰਗ 30 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਮਗਰੋਂ ਪੰਜਾਬ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ।
ਕਾਂਗਰਸ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀ ਪੱਤਰ ਵਿੱਚ ਅਪੀਲ ਕੀਤੀ ਹੈ ਕਿ ਹੁਣ ਪੰਜਾਬ ਤੇ ਜੰਮੂ-ਕਸ਼ਮੀਰ ਵਰਗੇ ਸੰਵੇਦਨਸ਼ੀਲ ਰਾਜਾਂ ਵਿੱਚ ਯਾਤਰਾ ਲਈ ਰਾਹੁਲ ਗਾਂਧੀ ਦੀ ਸੁਰੱਖਿਆ ਲਈ ਪ੍ਰਬੰਧ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ 24 ਦਸੰਬਰ ਨੂੰ ਦਿੱਲੀ ਦੇ ਹਾਲਾਤ ਅਜਿਹੇ ਬਣ ਗਏ ਸਨ ਕਿ ਕਾਂਗਰਸ ਵਰਕਰਾਂ ਅਤੇ 'ਭਾਰਤ ਯਾਤਰੀਆਂ' ਨੂੰ ਰਾਹੁਲ ਗਾਂਧੀ ਦੇ ਦੁਆਲੇ ਘੇਰਾਬੰਦੀ ਕਰਨੀ ਪਈ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਤੇ ਉਨ੍ਹਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।
ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਵਿਰਾਸਤੀ ਮਾਰਗ ਵਿੱਚ ਹੋਟਲ ਬੁੱਕ ਕਰਨ ਲਈ ਕੁੜੀਆਂ ਦੀ ਪੇਸ਼ਕਸ਼ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਅੰਦਰ ਰੋਸ ਹੈ। ਮਾਮਲਾ ਗਰਮਾਉਂਦਾ ਵੇਖ ਪੁਲਿਸ ਨੇ ਵੀ ਸਖਤ ਐਕਸ਼ਨ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਇੱਕ ਹੋਟਲ ਦੇ ਮਾਲਕ, ਮੈਨੇਜਰ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਲਿਜਾਇਆ ਗਿਆ ਹੈ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਉਨ੍ਹਾਂ ਨੂੰ ਸਾਹ ਦੀ ਤਕਲੀਫ ਮਹਿਸੂਸ ਹੋ ਰਹੀ ਸੀ।ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਆਪਣੀ ਮਾਂ ਨੂੰ ਮਿਲਣ ਅਹਿਮਦਾਬਾਦ ਜਾ ਸਕਦੇ ਹਨ। ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਪੀਐਮ ਮੋਦੀ ਦੀ ਮਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਦੇ ਕਾਰਡੀਓਲੋਜੀ ਤੇ ਰਿਸਰਚ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।
ਭਾਰਤ ਜੋੜੋ ਯਾਤਰਾ 'ਤੇ ਨਿਕਲੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਸੰਨ੍ਹ ਲੱਗੀ ਹੈ। ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ ਪਰ ਇਸ ਦੇ ਬਾਵਜੂਦ ਪੁਲਿਸ ਸੁਰੱਖਿਆ ਘੇਰਾ ਬਣਾਈ ਰੱਖਣ ਵਿੱਚ ਅਸਫਲ ਰਹੀ ਹੈ। ਇਹ ਦਾਅਵਾ ਖੁਦ ਕਾਂਗਰਸ ਨੇ ਕੀਤਾ ਹੈ। ਇਸ ਬਾਰੇ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਵੀ ਲਿਖਿਆ ਹੈ। ਹਾਸਲ ਜਾਣਕਾਰੀ ਮੁਤਾਬਕ ਕਾਂਗਰਸ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ ’ਚ 24 ਦਸੰਬਰ ਨੂੰ ‘ਭਾਰਤ ਜੋੜੋ ਯਾਤਰਾ’ ਦੀ ਸੁਰੱਖਿਆ ’ਚ ਖਾਮੀਆਂ ਸਾਹਮਣੇ ਆਈਆਂ ਹਨ। ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਰਾਹੁਲ ਗਾਂਧੀ ਦੇ ਆਲੇ-ਦੁਆਲੇ ਭੀੜ ਨੂੰ ਕਾਬੂ ਕਰਨ ’ਚ ਨਾਕਾਮ ਰਹੀ ਹੈ, ਜਦਕਿ ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ।
ਸਰਦੀ ਦੇ ਕਹਿਰ ਵਿੱਚ ਪੰਜਾਬ ਦਾ ਸ਼ਹਿਰ ਬਠਿੰਡਾ ਹੀ ਸ਼ਿਮਲਾ ਬਣ ਗਿਆ ਹੈ। ਮੌਸਮ ਵਿਭਾਗ ਮੁਤਾਬਕ ਬਠਿੰਡਾ ਇੱਕ ਡਿਗਰੀ ਸੈਲਸੀਅਸ ਨਾਲ ਪੰਜਾਬ ਵਿੱਚ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਅਗਲੇ ਦਿਨਾਂ ਵਿੱਚ ਇਹ ਪਾਰਾ ਹੋਰ ਹੇਠਾਂ ਜਾਣ ਦੇ ਆਸਾਰ ਹਨ। ਪੰਜਾਬ ਤੇ ਹਰਿਆਣਾ ਵਿੱਚ ਅਗਲੇ 4-5 ਦਿਨ ਠੰਢ ਵਧੇਗੀ।
ਖੰਨਾ ਦੇ ਨੇੜਲੇ ਪਿੰਡ ਜਲਾਜਣ ਵਿੱਚ ਦੋ ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਤੇ ਉਸ ਦੀ ਪਤਨੀ ਤੋਂ ਦੁਖੀ ਹੋ ਕੇ ਨਹਿਰ 'ਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਪੁਲਿਸ ਸੂਤਰਾਂ ਮੁਤਾਬਕ ਔਰਤ ਦੀ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਉਸ ਦਾ ਪ੍ਰੇਮੀ ਆਪਣੀ ਪਤਨੀ ਨਾਲ ਮਿਲ ਕੇ ਬਲੈਕਮੇਲ ਕਰ ਰਿਹਾ ਸੀ। ਪ੍ਰੇਮੀ ਦੀ ਪਤਨੀ ਨੇ ਇਹ ਵੀਡੀਓ ਸ਼ੇਅਰ ਕਰ ਦਿੱਤੀ ਸੀ। ਇਸ ਤੋਂ ਬਾਅਦ ਔਰਤ ਨੇ ਆਤਮ ਹੱਤਿਆ ਦਾ ਕਦਮ ਚੁੱਕਿਆ। ਪੁਲਿਸ ਨੇ ਪ੍ਰੇਮੀ ਤੇ ਉਸ ਦੀ ਪਤਨੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ’ਚ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਉਸ ਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਪੰਥ ਅਤੇ ਸ਼ਹੀਦਾਂ ਨਾਲ ਮੇਰਾ ਸ਼ੁਰੂ ਤੋਂ ਪ੍ਰੇਮ ਰਿਹਾ ਹੈ। ਪੰਥਕ ਰਾਹ ਤੋਂ ਭਟਕੇ ਵੀ ਰਹੇ ਹਾਂ ਪਰ ਪਰਮਾਤਮਾ ਨੇ ਕਿਰਪਾ ਕਰ ਕੇ ਮੁੜ ਤੋਂ ਪੰਥ ਦੇ ਰਾਹ ‘ਤੇ ਤੋਰਿਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਜਿਹੜਾ ਕੰਮ ਮੈਂ ਸ਼ੁਰੂ ਕੀਤਾ ਹੈ ਉਸ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਆਉਣਗੀਆਂ ਜਿੰਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਹਾਂ।
ਕਾਂਗਰਸ ਅੱਜ ਦੇਸ਼ ਭਰ ਵਿੱਚ ਆਪਣਾ 138ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਸਰਕਾਰ ਵਿੱਚ ਭਾਰਤ ਦੀ ਮੂਲ ਭਾਵਨਾ 'ਤੇ ਲਗਾਤਾਰ ਹਮਲਾ ਕੀਤਾ ਜਾ ਰਿਹਾ ਹੈ ਤੇ ਨਫ਼ਰਤ ਦੀ ਖਾਈ ਪੁੱਟੀ ਜਾ ਰਹੀ ਹੈ। ਕਾਂਗਰਸ ਭਾਰਤ ਜੋੜੋ ਯਾਤਰਾ ਰਾਹੀਂ ਦੇਸ਼ ਭਰ ਦਾ ਦੌਰਾ ਕਰ ਰਹੀ ਹੈ। ਅੱਜ ਪਾਰਟੀ ਦੇ 138ਵੇਂ ਸਥਾਪਨਾ ਦਿਵਸ ਮੌਕੇ ਝੰਡਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਇਹ ਵੀ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਤੇ ਨਫ਼ਰਤ ਵਿਰੁੱਧ ਲੜਨ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਪਵੇਗਾ।
ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) 'ਤੇ ਕੋਰੋਨਾ ਨੂੰ ਲੈ ਕੇ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਏਅਰਪੋਰਟ ਤੋਂ 13 ਯਾਤਰੀਆਂ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੇ ਸ਼ੱਕ 'ਚ ਸਫਦਰਜੰਗ ਹਸਪਤਾਲ ਲਿਆਂਦਾ ਗਿਆ। ਇਨ੍ਹਾਂ ਸਾਰੇ ਯਾਤਰੀਆਂ ਨੂੰ ਥਰਮਲ ਸਕ੍ਰੀਨਿੰਗ ਤੋਂ ਬਾਅਦ ਅਲੱਗ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ। ਸੂਤਰਾਂ ਨੇ ਦੱਸਿਆ ਕਿ ਸਾਰੇ ਯਾਤਰੀ ਵੱਖ-ਵੱਖ ਦੇਸ਼ਾਂ ਦੇ ਹਨ। ਹਸਪਤਾਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਿੱਚ ਲੱਛਣ ਰਹਿਤ ਕੋਰੋਨਾ ਹੋਣ ਦਾ ਸ਼ੱਕ ਹੈ। ਇੱਥੇ ਕੋਰੋਨਾ ਦੇ ਮੱਦੇਨਜ਼ਰ ਯਾਤਰੀਆਂ ਦਾ ਕੋਰੋਨਾ ਟੈਸਟ ਲਗਾਤਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਾਰਿਆਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਪਿਛਲੇ ਦਿਨ ਵੀ ਦੇਸ਼ ਭਰ ਦੇ ਹਸਪਤਾਲਾਂ ਵਿੱਚ ਕੋਰੋਨਾ ਨੂੰ ਲੈ ਕੇ ਇੱਕ ਮੌਕ ਡਰਿੱਲ ਕਰਵਾਈ ਗਈ ਸੀ।
ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਵਿਰਾਸਤੀ ਮਾਰਗ ਵਿੱਚ ਹੋਟਲ ਬੁੱਕ ਕਰਨ ਲਈ ਕੁੜੀਆਂ ਦੀ ਪੇਸ਼ਕਸ਼ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਅੰਦਰ ਰੋਸ ਹੈ। ਮਾਮਲਾ ਗਰਮਾਉਂਦਾ ਵੇਖ ਪੁਲਿਸ ਨੇ ਵੀ ਸਖਤ ਐਕਸ਼ਨ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਇੱਕ ਹੋਟਲ ਦੇ ਮਾਲਕ, ਮੈਨੇਜਰ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਵਿਖੇ ਜਾ ਕੇ ਸਮਾਪਤ ਹੋਏਗਾ। ਸ਼ਹੀਦੀ ਸਭਾ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਹਨ।
ਜਲੰਧਰ ਦੇ ਲਤੀਫਪੁਰਾ ਵਿੱਚ ਲੋਕਾਂ ਦੇ ਘਰ ਢਾਹੁਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਉਜਾੜੇ ਗਏ ਲੋਕਾਂ ਨੇ ਸਰਕਾਰ ਵੱਲੋਂ ਫਲੈਟ ਦੇਣ ਦੀ ਪੇਸ਼ਕਸ਼ ਠੁਕਰਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵੱਲੋਂ ਉਸੇ ਥਾਂ ਵੱਸਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪ੍ਰਸ਼ਾਸਨ ਅਜੇ ਮੰਗ ਮੰਨਣ ਦੇ ਰੌਂਅ ਵਿੱਚ ਨਹੀਂ ਹੈ। ਇਸ ਲਈ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵੱਲੋਂ 1 ਜਨਵਰੀ ਨੂੰ ਪੀਏਪੀ ਚੌਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਵੱਲੋਂ ਮੰਗਲਵਾਰ ਨੂੰ ਛੋਟੇ ਸਾਹਿਬਜਾਦਿਆਂ ਦਾ ਸਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਇੰਟਰਨੈਸਨਲ ਪੰਥਕ ਪ੍ਰਸਿੱਧ ਕਵੀਸ਼ਰੀ ਜੱਥਾ ਵੱਲੋਂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।
ਪਿਛੋਕੜ
Punjab Breaking News, 28 December 2022 LIVE Updates: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਵਿਖੇ ਜਾ ਕੇ ਸਮਾਪਤ ਹੋਏਗਾ। ਸ਼ਹੀਦੀ ਸਭਾ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਹਨ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਪਹੁੰਚੀ ਲੱਖਾਂ ਦੀ ਗਿਣਤੀ 'ਚ ਸੰਗਤ
ਨਵੇਂ ਸਾਲ 'ਤੇ ਕਿੰਨੀ ਹੋਵੇਗੀ ਠੰਡ, ਇਸ ਹਫਤੇ ਤਾਪਮਾਨ 'ਚ ਕਿੰਨੀ ਗਿਰਾਵਟ
Delhi Weather Forceast: ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਕੜਾਕੇ ਦੀ ਸਰਦੀ ਸ਼ੁਰੂ ਹੋ ਗਈ ਹੈ। ਰਾਜਧਾਨੀ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 31 ਦਸੰਬਰ ਤੱਕ ਠੰਢ ਅਤੇ ਧੁੰਦ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਦਿੱਲੀ ਵਿੱਚ ਬੁੱਧਵਾਰ (28 ਦਸੰਬਰ) ਨੂੰ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਨਵੇਂ ਸਾਲ 'ਤੇ ਕਿੰਨੀ ਹੋਵੇਗੀ ਠੰਡ, ਇਸ ਹਫਤੇ ਤਾਪਮਾਨ 'ਚ ਕਿੰਨੀ ਗਿਰਾਵਟ
ਹੋਟਲ ਬੁੱਕ ਕਰਨ ਲਈ ਕੁੜੀਆਂ ਦੀ ਪੇਸ਼ਕਸ਼ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਦਾ ਵੱਡਾ ਐਕਸ਼ਨ
Amritsar News: ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਵਿਰਾਸਤੀ ਮਾਰਗ ਵਿੱਚ ਹੋਟਲ ਬੁੱਕ ਕਰਨ ਲਈ ਕੁੜੀਆਂ ਦੀ ਪੇਸ਼ਕਸ਼ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਅੰਦਰ ਰੋਸ ਹੈ। ਮਾਮਲਾ ਗਰਮਾਉਂਦਾ ਵੇਖ ਪੁਲਿਸ ਨੇ ਵੀ ਸਖਤ ਐਕਸ਼ਨ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਇੱਕ ਹੋਟਲ ਦੇ ਮਾਲਕ, ਮੈਨੇਜਰ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੋਟਲ ਬੁੱਕ ਕਰਨ ਲਈ ਕੁੜੀਆਂ ਦੀ ਪੇਸ਼ਕਸ਼ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਦਾ ਵੱਡਾ ਐਕਸਨ
ਪੰਜਾਬ 'ਚ ਚੱਲ ਰਹੇ 27 ਮੋਰਚੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ
Farmers Protest: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਵਿੱਚ ਚੱਲ ਰਹੇ 27 ਮੋਰਚੇ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਕੀਤੇ ਹਨ। ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪੰਜਾਬ ਵਿੱਚ ਲਗਾਏ ਗਏ 27 ਮੋਰਚਿਆਂ ਵਿੱਚ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸਮੇਂ ਦੇ ਹਾਕਮਾਂ ਦੇ ਜਬਰ ਜ਼ੁਲਮ ਖਿਲਾਫ਼ ਲੋਕ ਯੁੱਧ ਨੂੰ ਤੇਜ਼ ਕਰਨ ਤੇ ਅਖ਼ੀਰ ਤੱਕ ਲੜਨ ਦੇ ਪ੍ਰਣ ਲਏ ਜਾ ਰਹੇ ਹਨ। ਪੰਜਾਬ 'ਚ ਚੱਲ ਰਹੇ 27 ਮੋਰਚੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ
ਲਤੀਫਪੁਰਾ 'ਚੋਂ ਉਜਾੜੇ ਲੋਕਾਂ ਨੇ ਕੀਤਾ ਵੱਡਾ ਐਲਾਨ
Jalandhar News: ਜਲੰਧਰ ਦੇ ਲਤੀਫਪੁਰਾ ਵਿੱਚ ਲੋਕਾਂ ਦੇ ਘਰ ਢਾਹੁਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਉਜਾੜੇ ਗਏ ਲੋਕਾਂ ਨੇ ਸਰਕਾਰ ਵੱਲੋਂ ਫਲੈਟ ਦੇਣ ਦੀ ਪੇਸ਼ਕਸ਼ ਠੁਕਰਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵੱਲੋਂ ਉਸੇ ਥਾਂ ਵੱਸਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪ੍ਰਸ਼ਾਸਨ ਅਜੇ ਮੰਗ ਮੰਨਣ ਦੇ ਰੌਂਅ ਵਿੱਚ ਨਹੀਂ ਹੈ। ਇਸ ਲਈ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵੱਲੋਂ 1 ਜਨਵਰੀ ਨੂੰ ਪੀਏਪੀ ਚੌਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਵੱਲੋਂ ਮੰਗਲਵਾਰ ਨੂੰ ਛੋਟੇ ਸਾਹਿਬਜਾਦਿਆਂ ਦਾ ਸਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਇੰਟਰਨੈਸਨਲ ਪੰਥਕ ਪ੍ਰਸਿੱਧ ਕਵੀਸ਼ਰੀ ਜੱਥਾ ਵੱਲੋਂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਲਤੀਫਪੁਰਾ 'ਚੋਂ ਉਜਾੜੇ ਲੋਕਾਂ ਨੇ ਕੀਤਾ ਵੱਡਾ ਐਲਾਨ
- - - - - - - - - Advertisement - - - - - - - - -