Punjab Breaking News LIVE: ਪੰਜਾਬ 'ਚ ਮੌਸਮ ਨੇ ਲਈ ਕਰਵਟ, ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ
Punjab Breaking News LIVE 28 February, 2023: ਪੰਜਾਬ 'ਚ ਮੌਸਮ ਨੇ ਲਈ ਕਰਵਟ, ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ, ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਹੋਲੀ ਤੋਂ ਪਹਿਲਾਂ ਤੋਹਫ਼ਾ!
LIVE
Background
Punjab Breaking News LIVE 28 February, 2023: ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬੱਦਲਵਾਈ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਅਜਿਹੇ 'ਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਸਿੰਚਾਈ ਨਾ ਕਰਨ ਦੀ ਅਪੀਲ ਕੀਤੀ ਹੈ, ਜਿਸ ਬਾਰੇ ਪਹਿਲਾਂ ਤਾਪਮਾਨ ਵਧਣ ਕਾਰਨ ਚਿੰਤਾ ਪ੍ਰਗਟਾਈ ਜਾ ਰਹੀ ਸੀ। ਪਿਛਲੇ ਹਫ਼ਤੇ ਤਾਪਮਾਨ ਆਮ ਨਾਲੋਂ 8 ਤੋਂ 9 ਡਿਗਰੀ ਵੱਧ ਚੱਲ ਰਿਹਾ ਸੀ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਤੱਕ ਦਰਜ ਕੀਤਾ ਗਿਆ ਸੀ। ਮੌਸਮ ਨੇ ਵਧਾਈ ਪਰੇਸ਼ਾਨੀ, IMD ਦੀ ਕਿਸਾਨਾਂ ਨੂੰ ਅਪੀਲ - 'ਹੁਣ ਨਾ ਕਰੋ ਕਣਕ ਦੀ ਸਿੰਚਾਈ'
ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਝਟਕਾ
LPG Price Hike: ਹੋਲੀ ਤੋਂ ਪਹਿਲਾਂ ਤੇ ਚੋਣਾਂ ਤੋਂ ਤੁਰੰਤ ਬਾਅਦ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਅੱਜ ਤੋਂ ਮਹਿੰਗਾ ਹੋ ਗਿਆ ਹੈ ਅਤੇ ਤੁਹਾਨੂੰ ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਮਹਿੰਗਾ ਮਿਲੇਗਾ। ਦਿੱਲੀ 'ਚ ਅੱਜ ਤੋਂ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ 'ਤੇ ਮਿਲੇਗਾ। ਇਸ ਦੀ ਪਿਛਲੀ ਕੀਮਤ 1053 ਰੁਪਏ ਪ੍ਰਤੀ ਸਿਲੰਡਰ ਸੀ। ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਝਟਕਾ
ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਹੋਲੀ ਤੋਂ ਪਹਿਲਾਂ ਤੋਹਫ਼ਾ!
7th Pay Commission: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਹੋਲੀ ਦਾ ਤੋਹਫਾ ਦਿੱਤਾ ਹੈ, ਹੁਣ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਵਾਰੀ ਹੈ। ਬੁੱਧਵਾਰ, 1 ਮਾਰਚ, 2023 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਇੱਕ ਕਰੋੜ ਤੋਂ ਵੱਧ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਸਮੇਂ ਕੇਂਦਰ ਸਰਕਾਰ ਵੱਲੋਂ 38 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਜਿਸ ਨੂੰ ਵਧਾ ਕੇ 42 ਫੀਸਦੀ ਕੀਤਾ ਜਾ ਸਕਦਾ ਹੈ। ਯਾਨੀ ਕੇਂਦਰ ਸਰਕਾਰ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕਰ ਸਕਦੀ ਹੈ। ਕੇਂਦਰ ਸਰਕਾਰ ਸਾਲ ਵਿੱਚ ਦੋ ਵਾਰ ਸਮੀਖਿਆ ਕਰਕੇ ਮਹਿੰਗਾਈ ਭੱਤੇ ਭਾਵ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਭਾਵ ਮਹਿੰਗਾਈ ਰਾਹਤ ਵਿੱਚ ਵਾਧਾ ਕਰਦੀ ਹੈ। ਪਿਛਲੀ ਵਾਰ 28 ਸਤੰਬਰ 2022 ਨੂੰ 1 ਜੁਲਾਈ 2022 ਤੋਂ 28 ਫਰਵਰੀ 2023 ਤੱਕ 8 ਮਹੀਨਿਆਂ ਲਈ 4 ਫੀਸਦੀ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਗਿਆ ਸੀ। ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਹੋਲੀ ਤੋਂ ਪਹਿਲਾਂ ਤੋਹਫ਼ਾ!
Moga News: ਮੋਗਾ ਦੇ ਪਿੰਡ ਚਕਰ 'ਚ ਪੁਲਿਸ ਮੁਲਾਜ਼ਮ ਸਮੇਤ ਕੁਝ ਵਿਅਕਤੀਆਂ ਨੇ NRI ਦੇ ਘਰ ਤੋੜੇ ਕੈਮਰੇ
ਮੋਗਾ ਨੇੜਲੇ ਪਿੰਡ ਚਕਰ ਵਿੱਚ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਰਾਤ ਸਮੇ ਵਿਦੇਸ਼ ਵਿੱਚ ਰਹਿੰਦੇ NRI ਗੁਰਨਾਮ ਸਿੰਘ ਦੇ ਘਰ ਦਾਖਲ ਹੋ ਕੇ ਕੈਮਰਿਆਂ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਇਹ ਘਟਨਾ ਸੀਸੀਟੀਵੀ ਕੈਮਰਿਆਂ ਰਾਹੀਂ ਗੁਰਨਾਮ ਸਿੰਘ ਨੇ ਕੈਨੇਡਾ ਬੈਠੇ ਦੇਖੀ ਤਾਂ ਉਸ ਨੇ ਪਿੰਡ ਵਿੱਚ ਰਹਿੰਦੇ ਆਪਣੇ ਨਜ਼ਦੀਕੀ ਕੁਲਵਿੰਦਰ ਸਿੰਘ ਨੂੰ ਤਰੁੰਤ ਘਰ ਜਾ ਦੇਖਣ ਲਈ ਭੇਜਿਆ ਤਾਂ ਉਕਤ ਹਮਲਾਵਰ ਨੇ ਕੁਲਵਿੰਦਰ ਸਿੰਘ ਤੇ ਉਸ ਦੇ ਪਿਤਾ ਨੂੰ ਬੁਰੀ ਤਰ੍ਹਾਂ ਨਾਲ ਜਖ਼ਮੀ ਕਰ ਦਿੱਤਾ।
Bargari Beadbi Case : ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੀ ਨਕਾਮੀ : ਐਡਵੋਕੇਟ ਧਾਮੀ
ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲੱਗਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਬਾਰੇ ਆਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ।
Behbal Kalan Insaf Morcha: ਨਵਜੋਤ ਸਿੱਧੂ ਦੀ ਟੀਮ ਬਹਿਬਲ ਇਨਸਾਫ ਮੋਰਚੇ 'ਚ ਪਹੁੰਚੀ
ਬੁੱਧਵਾਰ ਨੂੰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਟੀਮ ਦੇ 5 ਸਾਬਕਾ ਵਿਧਾਇਕ ਫਰੀਦਕੋਟ ਦੇ ਬਹਿਬਲ ਕਲਾਂ 'ਚ ਬਹਿਬਲ ਇਨਸਾਫ ਮੋਰਚੇ 'ਚ ਪੁੱਜੇ। ਮੋਰਚੇ 'ਚ ਬੈਠੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਪਹਿਲਾਂ ਦੀ ਤਰ੍ਹਾਂ ਹੀ ਇਨਸਾਫ਼ ਦਿਵਾਉਣ ਲਈ ਸਹਿਯੋਗ ਦਾ ਭਰੋਸਾ ਦਿੱਤਾ। ਇਸ ਦੌਰਾਨ ਨਵਜੋਤ ਸਿੱਧੂ ਦੀ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੇ ਜਾਣ ਦਾ ਸਵਾਗਤ ਕਰਦਿਆਂ ਸੂਬਾ ਸਰਕਾਰ ਤੋਂ ਇਸ ਕੇਸ ਨੂੰ ਮੁਕੰਮਲ ਕਰਨ ਦੀ ਮੰਗ ਵੀ ਕੀਤੀ।
Patiala News: ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਨਵਜੋਤ ਦੇ ਕਤਲ ਬਾਰੇ ਵੱਡਾ ਖੁਲਾਸਾ
ਪੰਜਾਬੀ ਯੂਨੀਵਰਸਿਟੀ ਕੈਂਪਸ ’ਚ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੇ ਕਤਲ ਸਬੰਧੀ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਹ ਕਤਲ ਕਿਰਾਏ ਦੀ ਕੋਠੀ ਦੇ ਬਿਜਲੀ ਦੇ ਬਿੱਲ ਕਾਰਨ ਹੋਇਆ ਸੀ। ਪੁਲਿਸ ਨੇ ਕਤਲ ਕੇਸ ਸਬੰਧੀ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਐਸਐਸਪੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਕਤਲ ਦਾ ਕਾਰਨ ਕਿਰਾਏ ਦੀ ਕੋਠੀ ਦੇ ਬਿਜਲੀ ਦੇ ਬਿੱਲ ਕਾਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਨਦੀਪ ਸਿੰਘ ਜੁਗਨੂੰ ਵਾਸੀ ਪਿੰਡ ਸਾਹਿਬ ਨਗਰ ਪਟਿਆਲਾ, ਮੋਹਿਤ ਕੰਬੋਜ ਵਾਸੀ ਚੱਕ ਪੁੰਨਾਵਾਲੀ ਜ਼ਿਲ੍ਹਾ ਫਾਜ਼ਿਲਕਾ, ਸੰਨਜੋਤ ਸਿੰਘ ਵਾਸੀ ਪਿੰਡ ਠੇਠਰ ਕਲਾਂ ਜ਼ਿਲ੍ਹਾ ਫਿਰੋਜ਼ਪੁਰ, ਹਰਵਿੰਦਰ ਸਿੰਘ ਵਾਸੀ ਪਿੰਡ ਮੋਰਵਾਲੀ ਜ਼ਿਲ੍ਹਾ ਫਰੀਦਕੋਟ ਨੂੰ ਗ੍ਰਿਫਤਾਰ ਕੀਤਾ ਹੈ।
Farmers Protest: ਫਿਰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 13 ਮਾਰਚ ਦਾ ਦਿਨ ਤੈਅ ਕੀਤਾ ਗਿਆ ਹੈ। ਇਹ ਰਣਨੀਤੀ ਮੰਗਲਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹੋਈ ਮੀਟਿੰਗ ਵਿੱਚ ਉਲੀਕੀ ਗਈ ਹੈ। ਇਸ ਮੀਟਿੰਗ ਵਿੱਚ ਪੰਜ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ ਜਿਸ ਵਿੱਚ ਕੁੱਲ ਹਿੰਦ ਕਿਸਾਨ ਫੈਡਰੇਸ਼ਨ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਸ਼ਾਮਲ ਹੋਏ।