Punjab Breaking News LIVE: ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ, 36 ਹਜ਼ਾਰ ਕੱਚੇ ਮੁਲਾਜ਼ਮਾਂ ਹੋਣਗੇ ਪੱਕੇ, ਰਾਸ਼ਟਰਮੰਡਲ ਖੇਡਾਂ 2022 ਅੱਜ ਤੋਂ ਪੜ੍ਹੋ ਅੱਜ ਦੀਆਂ ਵੱਡੀਆਂ ਖਬਰਾਂ
Punjab Breaking News, 28 July 2022 LIVE Updates: ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ, 36 ਹਜ਼ਾਰ ਕੱਚੇ ਮੁਲਾਜ਼ਮਾਂ ਹੋਣਗੇ ਪੱਕੇ, ਰਾਸ਼ਟਰਮੰਡਲ ਖੇਡਾਂ 2022 ਅੱਜ ਤੋਂ ਅੱਜ ਦੀਆਂ ਵੱਡੀਆਂ ਖਬਰਾਂ
ਸ਼੍ਰੀਲੰਕਾ ਨੇ ਟੈਸਟ ਸੀਰੀਜ਼ ਦੇ ਦੂਜੇ ਮੈਚ 'ਚ ਪਾਕਿਸਤਾਨ ਨੂੰ 246 ਦੌੜਾਂ ਨਾਲ ਹਰਾਇਆ। ਸ਼੍ਰੀਲੰਕਾ ਦੀ ਇਸ ਵੱਡੀ ਜਿੱਤ ਨਾਲ ਸੀਰੀਜ਼ ਇਕ-ਇਕ ਨਾਲ ਬਰਾਬਰ ਹੋ ਗਈ। ਦੂਜੇ ਟੈਸਟ 'ਚ ਸ਼੍ਰੀਲੰਕਾ ਨੇ ਵੱਡੀ ਜਿੱਤ ਦਰਜ ਕੀਤੀ। ਟੀਮ ਨੇ ਪਹਿਲੀ ਪਾਰੀ ਵਿੱਚ ਆਲ ਆਊਟ ਹੋਣ ਤੱਕ 378 ਦੌੜਾਂ ਬਣਾਈਆਂ ਸਨ। ਜਦਕਿ ਦੂਜੀ ਪਾਰੀ 360 ਦੌੜਾਂ ਬਣਾ ਕੇ ਐਲਾਨ ਦਿੱਤੀ ਗਈ। ਜਵਾਬ 'ਚ ਪਾਕਿਸਤਾਨ ਦੀ ਟੀਮ ਪਹਿਲੀ ਪਾਰੀ 'ਚ 231 ਅਤੇ ਦੂਜੀ ਪਾਰੀ 'ਚ 261 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਪਹਿਲਾ ਮੈਚ 4 ਵਿਕਟਾਂ ਨਾਲ ਜਿੱਤਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਅੰਡਰ 14 ਤੋਂ 60 ਸਾਲ ਵੈਟਰਨ ਗਰੁੱਪ ਤੱਕ 30 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਬਲਾਕ ਤੋਂ ਸੂਬਾ ਪੱਧਰ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦੀ ਸ਼ੁਰੂਆਤ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਹੋਵੇਗੀ ਜਿਹੜਾ ਦੋ ਤੋਂ ਤਿੰਨ ਮਹੀਨੇ ਤੱਕ ਚੱਲੇਗਾ। ਇਸ ਤੋਂ ਪਹਿਲਾ ਸਿਰਫ ਤਿੰਨ ਵਰਗਾਂ ਦੇ ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਸਨ ਅਤੇ ਹੁਣ ਪਹਿਲੀ ਵਾਰ ਛੇ ਵਰਗਾਂ ਦੇ ਬਲਾਕ ਪੱਧਰ ਤੋਂ ਮੁਕਾਬਲੇ ਹੋਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਦਰਪੇਸ਼ ਪਾਣੀ ਦੀ ਸਮੱਸਿਆ ਸਬੰਧੀ ਇਜ਼ਰਾਈਲ ਦੀ ਕੰਪਨੀ #mekorot ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਕਤ ਜਾਣਕਾਰੀ ਮੁੱਖ ਮੰਤਰੀ ਨੇ ਖੁਦ ਦੇਸ਼ ਦੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਕੂ ਐਪ ਦੇ ਹੈਂਡਲ ਰਾਹੀਂ ਦਿੱਤੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਮਾਨ ਨੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀ ਮੁਲਾਕਾਤ ਕੀਤੀ ਅਤੇ ਸੂਬੇ 'ਚ ਪੀਣ ਵਾਲੇ ਦੂਸ਼ਿਤ ਪਾਣੀ ਦੇ ਮੁੱਦੇ 'ਤੇ ਚਰਚਾ ਕੀਤੀ।
ਮੱਧ ਪ੍ਰਦੇਸ਼ ਦੇ ਇੱਕ ਸਕੂਲ ਵਿੱਚ ਇੱਕੋ ਸਰਿੰਜ ਨਾਲ 30 ਤੋਂ ਵੱਧ ਬੱਚਿਆਂ ਨੂੰ ਕੋਰਨਾ ਵੈਕਸੀਨ ਲਾਏ ਜਾਣ ਮਗਰੋਂ ਹੰਗਾਮਾ ਪੱਚ ਗਿਆ ਹੈ। ਇਸ ਦਾ ਪਤਾ ਲੱਗਦਿਆਂ ਹੀ ਸਿਹਤ ਵਿਭਾਗ ਨੂੰ ਹੱਥਾਂ-ਪੈਰਾਂ ਦੀ ਪੈ ਗਈ ਤੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਹਾਸਲ ਜਾਣਕਾਰੀ ਮੁਤਾਬਕ ਮੱਧ ਪ੍ਰਦੇਸ਼ ਦੇ ਸਾਗਰ ਸ਼ਹਿਰ ਦੇ ਪ੍ਰਾਈਵੇਟ ਸਕੂਲ ਵਿੱਚ ਕੋਵਿਡ ਵੈਕਸੀਨੇਸ਼ਨ ਦੌਰਾਨ ਕਥਿਤ ਤੌਰ 'ਤੇ 30 ਤੋਂ ਵੱਧ ਬੱਚਿਆਂ ਨੂੰ ਇੱਕ ਹੀ ਸਰਿੰਜ ਨਾਲ ਟੀਕੇ ਲਾ ਦਿੱਤੇ। ਬੁੱਧਵਾਰ ਨੂੰ ਕੁਝ ਬੱਚਿਆਂ ਦੇ ਮਾਪਿਆਂ ਨੇ ਬੱਚਿਆਂ ਨੂੰ ਟੀਕਾ ਲਾਉਣ ਲਈ ਉਸੇ ਸਰਿੰਜ ਦੀ ਵਰਤੋਂ ਕਰਦੇ ਹੋਏ ਮੁਲਾਜ਼ਮ ਨੂੰ ਦੇਖਿਆ।
ਵੀਆਈਪੀ ਕਲਚਰ ਨੂੰ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਸੀਐਮ ਅਰਵਿੰਦ ਕੇਜਰੀਵਾਲ ਜ਼ੈੱਡ ਪਲੱਸ ਸੁਰੱਖਿਆ ਨੂੰ ਲੈ ਕੇ ਸਵਾਲਾਂ ਵਿੱਚ ਘਿਰ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ 'ਤੇ ਕਾਂਗਰਸ ਅਤੇ ਭਾਜਪਾ ਨੇ ਸਵਾਲ ਖੜ੍ਹੇ ਕੀਤੇ ਹਨ। ਦਰਅਸਲ, ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਸਭ ਤੋਂ ਉੱਪਰ ਹੈ। ਸੂਚੀ ਵਿੱਚ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਕਨਵੀਨਰ ਦੱਸਿਆ ਗਿਆ ਹੈ, ਇਸ ਲਈ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਜਦੋਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਭਗਵੰਤ ਮਾਨ ਖੁਦ ਹਨ। ਦਾਅਵੇ ਮੁਤਾਬਕ ਇਹ ਸੂਚੀ 29 ਅਪ੍ਰੈਲ ਨੂੰ ਜਾਰੀ ਕੀਤੀ ਗਈ ਸੀ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਲਿਸਟ 'ਚ ਅਰਵਿੰਦ ਕੇਜਰੀਵਾਲ ਦੇ ਨਾਂ ਦੇ ਅੱਗੇ ਕਨਵੀਨਰ ਕਿਉਂ ਲਿਖਿਆ ਗਿਆ ਹੈ।
ਕੈਬਨਿਟ ਮੀਟਿੰਗ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਜ਼ਾਵਾਂ ਪੂਰੀਆਂ ਕਰਨ ਵਾਲੇ 100 ਦੇ ਕਰੀਬ ਕੈਦੀ ਰਿਹਾਅ ਕੀਤੇ ਜਾਣਗੇ। ਇਸ ਤੋਂ ਇਲਾਵਾ 15 ਅਗਸਤ 75ਵੇਂ ਆਜ਼ਾਦੀ ਦਿਵਸ ਮੌਕੇ ਵੀ 50 ਸਾਲ ਤੋਂ ਉੱਪਰ ਦੀ ਉਮਰ ਦੀਆਂ ਮਹਿਲਾਵਾਂ ਜਾਂ ਹੈਂਡੀਕੈਪਡ ਮਹਿਲਾਵਾਂ ਜੋ ਆਪਣੀ 50 ਫੀਸਦੀ ਸਜ਼ਾ ਪੂਰੀ ਕਰ ਚੁੱਕੀਆਂ ਹਨ, ਨੂੰ ਰਿਹਾਅ ਕੀਤਾ ਜਾਵੇਗਾ।
ਲੋਕ ਸਭਾ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਵੱਲੋਂ ਦਰੋਪਦੀ ਮੁਰਮੂ ਨੂੰ ‘ਰਾਸ਼ਟਰੀ ਪਤਨੀ’ ਕਹਿਮ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਗਰੋਂ ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਨੂੰ ਘੇਰਿਆ ਹੈ। ਬੀਜੇਪੀ ਨੇ ਅਧੀਰ ਰੰਜਨ ਚੌਧਰੀ ਵੱਲੋਂ ਸਦਨ ਦੇ ਬਾਹਰ ਰਾਸ਼ਟਰਪਤੀ ਦਰੋਪਦੀ ਮੁਰਮੂ ਬਾਰੇ ਕੀਤੀ ਟਿੱਪਣੀ ਨੂੰ ਕਬਾਇਲੀ ਤੇ ਗਰੀਬ ਵਿਰੋਧੀ ਕਰਾਰ ਦਿੱਤਾ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ।
ਕੈਨੇਡੀਅਨ ਪੁਲਿਸ ਨੇ ਵਿਵਾਦਤ ਸਿੱਖ ਕਮਿਊਨਿਟੀ ਲੀਡਰ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਨੇ ਸਰੀ ਵਿੱਚ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ (23) ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਅਧਿਕਾਰੀ ਮਨਦੀਪ ਮੂਕਰ ਨੇ ਕਿਹਾ, ‘ਅਸੀਂ ਇਸ ਕਤਲ ਦੇ ਸਬੰਧ ਵਿੱਚ ਦੋਵਾਂ ਮਸ਼ਕੂਕਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹੋਏ। ਪੁਲਿਸ ਨੂੰ ਇਨ੍ਹਾਂ ਦੋਵਾਂ ਬਾਰੇ ਪਹਿਲਾਂ ਹੀ ਜਾਣਕਾਰੀ ਸੀ।’'ਮਲਿਕ ਦੇ ਪੁੱਤਰ ਜਸਪ੍ਰੀਤ ਸਿੰਘ ਮਲਿਕ ਨੇ ਦੱਸਿਆ ਕਿ ਜਾਂਚ ਦਾ ਨਤੀਜਾ ਜੋ ਵੀ ਹੋਵੇ, ਅਸੀਂ ਮਹਾਨ ਵਿਅਕਤੀ ਨੂੰ ਗੁਆ ਦਿੱਤਾ ਹੈ।’
ਪੰਜਾਬ ਵਿੱਚ ਪਿਛਲੇ 18 ਸਾਲਾਂ ਵਿੱਚ 1805 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਸੁਰੇਸ਼ ਨਾਰਾਇਣ ਧਨੋਰਕਰ ਦੇ ਸਵਾਲ ਦਾ ਜਵਾਬ ਦਿੰਦਿਆਂ ਸਦਨ ਨੂੰ ਦੱਸਿਆ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਵੱਲੋਂ 2000 ਤੋਂ 2018 ਦਰਮਿਆਨ ਕਿਸਾਨ ਖੁਦਕੁਸ਼ੀਆਂ ਦੇ 1,805 ਮਾਮਲੇ ਦਰਜ ਕੀਤੇ ਗਏ।
ਪੰਜਾਬ ਦੇ ਸਰਕਾਰੀ ਵਿਭਾਗਾਂ 'ਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅੱਜ ਫਿਰ ਮੰਥਨ ਹੋਵੇਗਾ। ਵਿੱਤ ਮੰਤਰੀ ਦੀ ਅਗਵਾਈ 'ਚ ਬਣਾਈ ਗਈ ਸਬ-ਕਮੇਟੀ ਦੀ ਅੱਜ 6ਵੇਂ ਦੌਰ ਦੀ ਮੀਟਿੰਗ ਹੋਵੇਗੀ ਜਿਸ 'ਚ ਇਹਨਾਂ ਮੁਲਾਜ਼ਮਾਂ ਸੰਬੰਧੀ ਪ੍ਰਸਤਾਵ ਤਿਆਰ ਕੀਤਾ ਜਾਵੇਗਾ ਜੋ ਕਿ ਮੁੱਖ ਮੰਤਰੀ ਨੂੰ ਭੇਜਿਆ ਜਾਣਾ ਹੈ। ਕੈਬਨਿਟ ਸਬ-ਕਮੇਟੀ ਨੇ ਆਪਣੀ ਮੀਟਿੰਗ ਦੌਰਾਨ ਛੇ ਵਿਭਾਗਾਂ ਵੱਲੋਂ ਆਪਣੇ ਕੱਚੇ ਮੁਲਾਜ਼ਮਾਂ ਦੀ ਸੂਚੀ ਅਤੇ ਸਬੰਧਤ ਕਰਮਚਾਰੀਆਂ ਦੀ ਸਥਿਤੀ ਬਾਰੇ ਤਿਆਰ ਕੀਤੀ ਗਈ । ਮੀਟਿੰਗ ਦੌਰਾਨ ਵਿਭਾਗ, ਸਥਾਨਕ ਸਰਕਾਰਾਂ, ਉਚੇਰੀ ਸਿੱਖਿਆ ਵਿਭਾਗ, ਸਿੱਖਿਆ ਵਿਭਾਗ ਅਤੇ ਮਾਲ ਵਿਭਾਗ ਤੋਂ ਪ੍ਰਾਪਤ ਅੰਕੜਿਆਂ 'ਤੇ ਚਰਚਾ ਕੀਤੀ ਗਈ।
ਪੰਜਾਬ ਸਰਕਾਰ ਨੇ ਖਰਚੇ ਘਟਾਉਣ ਵੱਲ ਕਦਮ ਚੁੱਕਦਿਆਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ-ਸ਼ਹਿਰੀ ਵਿਕਾਸ (ADC-UD) ਦੇ ਅਹੁਦੇ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪਰਸੋਨਲ ਵਿਭਾਗ ਵੱਲੋਂ ਲੋਕਲ ਬਾਡੀਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਏ.ਡੀ.ਸੀ.-ਯੂ.ਡੀ ਦੀ ਅਸਾਮੀ ਖ਼ਤਮ ਕਰਨ ਸਬੰਧੀ ਪ੍ਰਸਤਾਵ ਅਗਲੀ 28 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇ।
ਪੰਜਾਬ ਸਰਕਾਰ ਆਰਥਿਕ ਮੁਆਵਜ਼ੇ ਨੂੰ ਪਰਾਲੀ ਨਾਲ ਫੈਲਦੇ ਪ੍ਰਦੂਸ਼ਣ ਨੂੰ ਰੋਕਣ ਲਈ ਕਾਰਗਲ ਫਾਰਮੂਲਾ ਮੰਨ ਰਹੀ ਹੈ। ਇਸ ਨਾਲ ਸਬੰਧਤ ਇੱਕ ਪ੍ਰਸਤਾਵ ਵੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਭੇਜਿਆ ਗਿਆ ਹੈ। ਇਸ ਵਿੱਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਨਕਦ ਮੁਆਵਜ਼ਾ ਦੇਣ ਦੀ ਗੱਲ ਕੀਤੀ ਗਈ ਹੈ। ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਅਤੇ ਦਿੱਲੀ ਸਰਕਾਰ 500-500 ਰੁਪਏ ਅਦਾ ਕਰੇ, ਜਦਕਿ ਕੇਂਦਰ 1500 ਰੁਪਏ ਅਦਾ ਕਰੇ। ਦਿੱਲੀ ਸਰਕਾਰ ਪੰਜਾਬ ਦੇ ਪ੍ਰਸਤਾਵ ਨਾਲ ਸਹਿਮਤ ਹੈ ਜਦੋਂ ਵੀ ਇਸ 'ਤੇ ਕਮਿਸ਼ਨ ਦਾ ਫੈਸਲਾ ਆਵੇਗਾ, ਦਿੱਲੀ ਸਰਕਾਰ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰੇਗੀ।
ਪਿਛੋਕੜ
Punjab Breaking News, 28 July 2022 LIVE Updates: ਪੰਜਾਬ ਸਰਕਾਰ ਆਰਥਿਕ ਮੁਆਵਜ਼ੇ ਨੂੰ ਪਰਾਲੀ ਨਾਲ ਫੈਲਦੇ ਪ੍ਰਦੂਸ਼ਣ ਨੂੰ ਰੋਕਣ ਲਈ ਕਾਰਗਲ ਫਾਰਮੂਲਾ ਮੰਨ ਰਹੀ ਹੈ। ਇਸ ਨਾਲ ਸਬੰਧਤ ਇੱਕ ਪ੍ਰਸਤਾਵ ਵੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਭੇਜਿਆ ਗਿਆ ਹੈ। ਇਸ ਵਿੱਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਨਕਦ ਮੁਆਵਜ਼ਾ ਦੇਣ ਦੀ ਗੱਲ ਕੀਤੀ ਗਈ ਹੈ। ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਅਤੇ ਦਿੱਲੀ ਸਰਕਾਰ 500-500 ਰੁਪਏ ਅਦਾ ਕਰੇ, ਜਦਕਿ ਕੇਂਦਰ 1500 ਰੁਪਏ ਅਦਾ ਕਰੇ। ਦਿੱਲੀ ਸਰਕਾਰ ਪੰਜਾਬ ਦੇ ਪ੍ਰਸਤਾਵ ਨਾਲ ਸਹਿਮਤ ਹੈ ਜਦੋਂ ਵੀ ਇਸ 'ਤੇ ਕਮਿਸ਼ਨ ਦਾ ਫੈਸਲਾ ਆਵੇਗਾ, ਦਿੱਲੀ ਸਰਕਾਰ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰੇਗੀ। ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ
ਪੰਜਾਬ ਸਰਕਾਰ ਵੱਲੋਂ 17 ਜ਼ਿਲ੍ਹਿਆਂ 'ਚ ADC-UD ਦੇ ਅਹੁਦੇ ਨੂੰ ਖਤਮ ਕਰਨ ਦਾ ਫੈਸਲਾ , ਕੈਬਨਿਟ ਮੀਟਿੰਗ 'ਚ ਲੱਗੇਗੀ ਮੋਹਰ
ਪੰਜਾਬ ਸਰਕਾਰ ਨੇ ਖਰਚੇ ਘਟਾਉਣ ਵੱਲ ਕਦਮ ਚੁੱਕਦਿਆਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ-ਸ਼ਹਿਰੀ ਵਿਕਾਸ (ADC-UD) ਦੇ ਅਹੁਦੇ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪਰਸੋਨਲ ਵਿਭਾਗ ਵੱਲੋਂ ਲੋਕਲ ਬਾਡੀਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਏ.ਡੀ.ਸੀ.-ਯੂ.ਡੀ ਦੀ ਅਸਾਮੀ ਖ਼ਤਮ ਕਰਨ ਸਬੰਧੀ ਪ੍ਰਸਤਾਵ ਅਗਲੀ 28 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇ। ਪੰਜਾਬ ਸਰਕਾਰ ਵੱਲੋਂ 17 ਜ਼ਿਲ੍ਹਿਆਂ 'ਚ ADC-UD ਦੇ ਅਹੁਦੇ ਨੂੰ ਖਤਮ ਕਰਨ ਦਾ ਫੈਸਲਾ , ਕੈਬਨਿਟ ਮੀਟਿੰਗ 'ਚ ਲੱਗੇਗੀ ਮੋਹਰ
36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅੱਜ ਮੁੜ ਮੰਥਨ, ਸਬ-ਕਮੇਟੀ ਦੀ 6ਵੇਂ ਦੌਰ ਦੀ ਮੀਟਿੰਗ
ਪੰਜਾਬ ਦੇ ਸਰਕਾਰੀ ਵਿਭਾਗਾਂ 'ਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅੱਜ ਫਿਰ ਮੰਥਨ ਹੋਵੇਗਾ। ਵਿੱਤ ਮੰਤਰੀ ਦੀ ਅਗਵਾਈ 'ਚ ਬਣਾਈ ਗਈ ਸਬ-ਕਮੇਟੀ ਦੀ ਅੱਜ 6ਵੇਂ ਦੌਰ ਦੀ ਮੀਟਿੰਗ ਹੋਵੇਗੀ ਜਿਸ 'ਚ ਇਹਨਾਂ ਮੁਲਾਜ਼ਮਾਂ ਸੰਬੰਧੀ ਪ੍ਰਸਤਾਵ ਤਿਆਰ ਕੀਤਾ ਜਾਵੇਗਾ ਜੋ ਕਿ ਮੁੱਖ ਮੰਤਰੀ ਨੂੰ ਭੇਜਿਆ ਜਾਣਾ ਹੈ। ਕੈਬਨਿਟ ਸਬ-ਕਮੇਟੀ ਨੇ ਆਪਣੀ ਮੀਟਿੰਗ ਦੌਰਾਨ ਛੇ ਵਿਭਾਗਾਂ ਵੱਲੋਂ ਆਪਣੇ ਕੱਚੇ ਮੁਲਾਜ਼ਮਾਂ ਦੀ ਸੂਚੀ ਅਤੇ ਸਬੰਧਤ ਕਰਮਚਾਰੀਆਂ ਦੀ ਸਥਿਤੀ ਬਾਰੇ ਤਿਆਰ ਕੀਤੀ ਗਈ । ਮੀਟਿੰਗ ਦੌਰਾਨ ਵਿਭਾਗ, ਸਥਾਨਕ ਸਰਕਾਰਾਂ, ਉਚੇਰੀ ਸਿੱਖਿਆ ਵਿਭਾਗ, ਸਿੱਖਿਆ ਵਿਭਾਗ ਅਤੇ ਮਾਲ ਵਿਭਾਗ ਤੋਂ ਪ੍ਰਾਪਤ ਅੰਕੜਿਆਂ 'ਤੇ ਚਰਚਾ ਕੀਤੀ ਗਈ। 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅੱਜ ਮੁੜ ਮੰਥਨ, ਸਬ-ਕਮੇਟੀ ਦੀ 6ਵੇਂ ਦੌਰ ਦੀ ਮੀਟਿੰਗ
ਪੰਜਾਬ 'ਚ ਮਾਸਟਰ ਕੇਡਰ ਦੀਆਂ 4902 ਭਰਤੀ ਪ੍ਰੀਖਿਆ ਦੀ ਮਿਤੀ ਵੀ ਜਾਰੀ
ਪੰਜਾਬ ਵਿੱਚ ਮਾਸਟਰ ਕਾਡਰ ’ਤੇ 4902 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਵਿਭਾਗ ਵੱਲੋਂ ਪ੍ਰੀਖਿਆ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ। 21 ਅਗਸਤ ਤੋਂ ਇਹ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਅਤੇ 11 ਸਤੰਬਰ ਤੱਕ ਹੋਣਗੀਆਂ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਲਦੀ ਹੀ ਹੋਰ ਭਰਤੀਆਂ ਕੀਤੀਆਂ ਜਾਣਗੀਆਂ ਅਤੇ ਇੱਕ ਸਾਲ ਦੇ ਅੰਦਰ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ ਪੂਰੀ ਕਰ ਦਿੱਤੀ ਜਾਵੇਗੀ। ਪੰਜਾਬ 'ਚ ਮਾਸਟਰ ਕੇਡਰ ਦੀਆਂ 4902 ਭਰਤੀ ਪ੍ਰੀਖਿਆ ਦੀ ਮਿਤੀ ਵੀ ਜਾਰੀ
ਬਰਮਿੰਘਮ 'ਚ ਅੱਜ ਤੋਂ ਹੋਵੇਗਾ Commonwealth Games 2022 ਦਾ ਆਗਾਜ਼
ਰਾਸ਼ਟਰਮੰਡਲ ਖੇਡਾਂ 2022 (Commonwealth Games 2022)ਬਰਮਿੰਘਮ, ਇੰਗਲੈਂਡ ਵਿੱਚ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਭਾਰਤੀ ਖਿਡਾਰੀ ਪੂਰੀ ਤਿਆਰੀ ਨਾਲ ਇੰਗਲੈਂਡ ਪਹੁੰਚ ਚੁੱਕੇ ਹਨ। ਹਾਲਾਂਕਿ ਇਸ ਦੌਰਾਨ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਲਈ ਸਭ ਤੋਂ ਵੱਡੀਆਂ ਉਮੀਦਾਂ ਵਿੱਚੋਂ ਇੱਕ ਨੀਰਜ ਚੋਪੜਾ ਸੱਟ ਕਾਰਨ ਇਸ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਨੀਰਜ ਦੇ ਬਾਹਰ ਹੋਣ ਤੋਂ ਬਾਅਦ, ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਰਾਸ਼ਟਰਮੰਡਲ ਖੇਡਾਂ ਦੇ ਉਦਘਾਟਨ ਸਮਾਰੋਹ ਲਈ ਭਾਰਤੀ ਦਲ ਦਾ ਝੰਡਾਬਰਦਾਰ ਨਿਯੁਕਤ ਕੀਤਾ ਗਿਆ ਸੀ। ਭਾਰਤੀ ਓਲੰਪਿਕ ਸੰਘ (IOA) ਦੇ ਇੱਕ ਅਧਿਕਾਰੀ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ, "ਪੀਵੀ ਸਿੰਧੂ ਨੂੰ ਉਦਘਾਟਨੀ ਸਮਾਰੋਹ ਲਈ ਭਾਰਤੀ ਟੀਮ ਦਾ ਝੰਡਾਬਰਦਾਰ ਬਣਾਇਆ ਗਿਆ ਹੈ।" ਬਰਮਿੰਘਮ 'ਚ ਅੱਜ ਤੋਂ ਹੋਵੇਗਾ Commonwealth Games 2022 ਦਾ ਆਗਾਜ਼
- - - - - - - - - Advertisement - - - - - - - - -