Punjab Breaking News LIVE: ਅੰਮ੍ਰਿਤਪਾਲ ਸਿੰਘ ਅਜੇ ਵੀ ਬੁਝਾਰਤ, ਸੀਐਮ ਭਗਵੰਤ ਮਾਨ ਦੀਆਂ ਤਸਵੀਰ ’ਤੇ ਕਾਲਖ ਮਲੀ

Punjab Breaking News LIVE 28 March, 2023: ਅੰਮ੍ਰਿਤਪਾਲ ਸਿੰਘ ਅਜੇ ਵੀ ਬੁਝਾਰਤ, ਸੀਐਮ ਭਗਵੰਤ ਮਾਨ ਦੀਆਂ ਤਸਵੀਰ ’ਤੇ ਕਾਲਖ ਮਲੀ, ਸਰਕਾਰ 24 ਘੰਟਿਆਂ 'ਚ ਨੌਜਵਾਨਾਂ ਨੂੰ ਕਰੇ ਰਿਹਾਅ

ABP Sanjha Last Updated: 28 Mar 2023 06:13 PM
Punjab Breaking News LIVE: ਅਲਟੀਮੇਟਮ 'ਤੇ CM ਭਗਵੰਤ ਮਾਨ ਦਾ ਜਥੇਦਾਰ ਨੂੰ ਜਵਾਬ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਜੋ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਉਸ ਉੱਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਉੱਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਹਨ।

SGPC Budget: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1138 ਕਰੋੜ ਦਾ ਬਜਟ ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਵਿੱਤੀ ਵਰ੍ਹੇ 2023-24 ਵਾਸਤੇ 1138 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨ ਕੀਤਾ ਗਿਆ। ਇਸ ਵਾਰ 32 ਕਰੋੜ ਰੁਪਏ ਘਾਟੇ ਦਾ ਬਜਟ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੇ ਬਜਟ ਇਜਲਾਸ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦੋਂ ਕਿ ਬਜਟ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਪੇਸ਼ ਕੀਤਾ। ਇਸ ਵਾਰ ਦੇ ਮੁੱਖ ਬਜਟ ਵਿੱਚ ਹਰਿਆਣਾ ਦੇ ਗੁਰਦੁਆਰੇ ਅਤੇ ਵਿਦਿਅਕ ਅਦਾਰਿਆਂ ਦਾ ਬਜਟ ਸ਼ਾਮਲ ਨਹੀਂ ਪਰ ਇਸ ਸਬੰਧ ਵਿੱਚ ਵੱਖਰੇ ਤੌਰ 57 ਕਰੋੜ ਰੁਪਏ ਦਾ ਸਪਲੀਮੈਟਰੀ ਬਜਟ ਰੱਖਿਆ ਗਿਆ। ਪਿਛਲੇ ਸਾਲ ਸਿੱਖ ਸੰਸਥਾ ਦਾ ਬਜਟ 988 ਕਰੋੜ ਰੁਪਏ ਸੀ।

Amritpal Singh Arrest Operation: ਅੰਮ੍ਰਿਤਪਾਲ ਲਈ ਆਪਣਾ ਪਰਿਵਾਰ ਤੇ ਨੌਕਰੀ ਛੱਡੀ, ਹਰ ਔਖੀ ਘੜੀ 'ਚ ਵੀ ਸਾਥ ਨਿਭਾਵਾਂਗੀ: ਕਿਰਨਦੀਪ ਕੌਰ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੰਜਾਬ ਪੁਲਿਸ ਲਗਾਤਾਰ ਸਰਚ ਅਭਿਆਨ ਚਲਾ ਰਹੀ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਦੌਰਾਨ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਕਿਰਨਦੀਪ ਨੇ ਕਿਹਾ ਹੈ ਕਿ ਉਸ ਨੂੰ ਨਹੀਂ ਪਤਾ ਕਿ ਉਸ ਦਾ ਪਤੀ ਅੰਮ੍ਰਿਤਪਾਲ ਕਿੱਥੇ ਹੈ ਤੇ ਪਿਛਲੇ ਕਾਫੀ ਸਮੇਂ ਤੋਂ ਉਸ ਦੀ ਅੰਮ੍ਰਿਤਪਾਲ ਨਾਲ ਕੋਈ ਗੱਲਬਾਤ ਨਹੀਂ ਹੋਈ। ਕਿਰਨਦੀਪ ਕੌਰ ਨੇ ਕਿਹਾ ਕਿ ਉਸ ਨੇ ਅੰਮ੍ਰਿਤਪਾਲ ਲਈ ਆਪਣਾ ਪਰਿਵਾਰ ਤੇ ਨੌਕਰੀ ਛੱਡ ਦਿੱਤੀ ਹੈ, ਹੁਣ ਉਹ ਉਸ ਨੂੰ ਇਸ ਹਾਲਤ ਵਿੱਚ ਵੀ ਕਦੇ ਨਹੀਂ ਛੱਡੇਗੀ।

Amritpal Singh: ਹਾਈਕੋਰਟ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਬਾਰੇ ਮੰਗੇ ਸਬੂਤ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦਾ ਦਾਅਵਾ ਕਰਨ ਵਾਲੀ ਪਟੀਸ਼ਨ 'ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਕਿਹਾ ਕਿ ਉਹ ਸਬੂਤ ਦੇਣ ਕਿ ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿੱਚ ਹੈ।ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਅਖ਼ਬਾਰਾਂ ਵਿੱਚ ਖ਼ਬਰਾਂ ਆਈਆਂ ਸਨ। ਸੀਸੀਟੀਵੀ ਫੁਟੇਜ਼ ਵੀ ਆਈ ਹੈ। ਇਸ ਮਗਰੋਂ ਹਾਈਕੋਰਟ ਨੇ ਕਿਹਾ ਕਿ ਖ਼ਬਰਾਂ ਦਾ ਮਤਲਬ ਸਬੂਤ ਨਹੀਂ ਹੁੰਦਾ। ਜੇਕਰ ਤੁਹਾਡੇ ਕੋਲ ਫੁਟੇਜ਼ ਹੈ ਤਾਂ ਲਿਆਓ। ਇਸ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਇਸ ਮਾਮਲੇ 'ਚ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ।

Jalandhar News: ਮਨੀਲਾ ਤੋਂ ਦਰਦਨਾਕ ਖਬਰ, ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ

ਮਨੀਲਾ ਤੋਂ ਦਰਦਨਾਕ ਖਬਰ ਆਈ ਹੈ। ਇੱਥੇ ਪੰਜਾਬੀ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋਵਾਂ ਦੀ ਪਛਾਣ ਸੁਖਵਿੰਦਰ ਸਿੰਘ (41) ਤੇ ਕਿਰਨਦੀਪ ਕੌਰ (33) ਵਜੋਂ ਹੋਈ। ਇਹ ਜੋੜਾ ਗੁਰਾਇਆ ਇਲਾਕੇ ਦੇ ਰਹਿਣ ਵਾਲਾ ਸੀ।

Weather Update: ਦੋ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਨੇ ਲਈ ਕਰਵਟ!

ਉੱਤਰੀ ਭਾਰਤ ਨੂੰ ਪਿਛਲੇ ਦੋ-ਤਿੰਨ ਦਿਨਾਂ ਤੋਂ ਮੀਂਹ ਤੋਂ ਰਾਹਤ ਮਿਲੀ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ ਹੁਣ ਇੱਕ ਵਾਰ ਫਿਰ ਦੇਸ਼ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਮੀਂਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 30 ਮਾਰਚ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਇਸ ਦਾ ਅਸਰ ਰਾਜਸਥਾਨ, ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੜੀਸਾ, ਛੱਤੀਸਗੜ੍ਹ ਤੋਂ ਲੈ ਕੇ ਪੱਛਮੀ ਬੰਗਾਲ ਤੱਕ ਦੇਖਿਆ ਜਾ ਸਕਦਾ ਹੈ।

Jalandhar News: ਸੀਐਮ ਭਗਵੰਤ ਮਾਨ ਦੀਆਂ ਤਸਵੀਰ ’ਤੇ ਕਾਲਖ ਮਲੀ

ਪੰਜਾਬ ਸਟੂਡੈਂਟਸ ਯੂਨੀਅਨ ਨੇ ਖਟਕੜ ਕਲਾਂ ’ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਾਉਣ ਦੇ ਰੋਸ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਦੀਆਂ ਤਸਵੀਰ ’ਤੇ ਕਾਲਖ ਮਲ ਦਿੱਤੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵੱਲੋਂ ਵੀ ਸਰਕਾਰ ਨੂੰ ਇਸ ਮੁੱਦੇ ਉੱਪਰ ਘੇਰਿਆ ਹੈ।

Amritpal Singh Case: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਅਕਾਲ ਤਖ਼ਤ ਦੇ ਜਥੇਦਾਰ ਦਾ ਅਲਟੀਮੇਟਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਨੂੰ ਉਨ੍ਹਾਂ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ, ਜਿਨ੍ਹਾਂ ਨੂੰ ਭਗੌੜੇ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਅਪਰਾਧਾਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪੁਲਿਸ ਕਾਰਵਾਈ ਦੌਰਾਨ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਨੇ ਪੁਲਿਸ ਦੀ ਕਾਰਵਾਈ ਦੌਰਾਨ ਕੁਝ ਲੋਕਾਂ 'ਤੇ ਰਾਸ਼ਟਰੀ ਸੁਰੱਖਿਆ ਐਕਟ (ਰਸੂਕਾ) ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਦੀ ਆਲੋਚਨਾ ਕੀਤੀ।

ਪਿਛੋਕੜ

Punjab Breaking News LIVE 28 March, 2023: 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਸਾਹਮਣੇ ਆਈਆਂ ਤਾਜ਼ਾ ਤਸਵੀਰਾਂ ਨੇ ਨਵੀਂ ਹਿੱਲਜੁਲ ਪੈਦਾ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੀਆਂ ਇਹ ਤਸਵੀਰਾਂ ਸਪਸ਼ਟ ਕਰਦੀਆਂ ਨਜ਼ਰ ਆ ਰਹੀਆਂ ਹਨ ਕਿ ਉਹ ਸੁਰੱਖਿਆ ਏਜੰਸੀਆਂ ਤੋਂ ਬੇਪ੍ਰਵਾਹ ਹੋ ਕੇ ਵਿਚਰਦਾ ਰਿਹਾ ਤੇ ਪੁਲਿਸ ਤੋਂ ਇੱਕ ਕਦਮ ਅੱਗੇ ਰਿਹਾ। ਇਹ ਤਸਵੀਰਾਂ ਸਾਹਮਣੇ ਆਉਣ ਮਗਰੋਂ ਸੁਰੱਖਿਆ ਏਜੰਸੀਆਂ ਉੱਪਰ ਵੀ ਸਵਾਲ ਉੱਠਣ ਲੱਗੇ ਹਨ। ਭਾਈ ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਤਸਵੀਰ ਵਾਇਰਲ, ਜਗਾੜੂ ਰੇਹੜੀ ਵਾਲੀ ਘਟਨਾ ਹੋਈ ਸੱਚ ਸਾਬਤ?


 


ਸੀਐਮ ਭਗਵੰਤ ਮਾਨ ਦੀਆਂ ਤਸਵੀਰ ’ਤੇ ਕਾਲਖ ਮਲੀ


Jalandhar News: ਪੰਜਾਬ ਸਟੂਡੈਂਟਸ ਯੂਨੀਅਨ ਨੇ ਖਟਕੜ ਕਲਾਂ ’ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਾਉਣ ਦੇ ਰੋਸ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਦੀਆਂ ਤਸਵੀਰ ’ਤੇ ਕਾਲਖ ਮਲ ਦਿੱਤੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵੱਲੋਂ ਵੀ ਸਰਕਾਰ ਨੂੰ ਇਸ ਮੁੱਦੇ ਉੱਪਰ ਘੇਰਿਆ ਹੈ। ਸੀਐਮ ਭਗਵੰਤ ਮਾਨ ਦੀਆਂ ਤਸਵੀਰ ’ਤੇ ਕਾਲਖ ਮਲੀ


 


ਕੀ ਅੰਮ੍ਰਿਤਪਾਲ ਸਿੰਘ ਨੇਪਾਲ ਵਿੱਚ ਲੁਕਿਆ ਹੋਇਆ ਹੈ? 


Amritpal Singh Arrest Operation: ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦਾ ਆਪਰੇਸ਼ਨ ਜਾਰੀ ਹੈ। ਇਸ ਦੌਰਾਨ ਭਾਰਤ ਸਰਕਾਰ ਨੇ ਨੇਪਾਲ ਨੂੰ ਕਿਹਾ ਹੈ ਕਿ ਜੇਕਰ ਉਹ ਆਪਣੇ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਸ ਨੂੰ ਕਿਸੇ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ‘ਕਾਠਮੰਡੂ ਪੋਸਟ’ ਅਖ਼ਬਾਰ ਨੇ ਸੋਮਵਾਰ (27 ਮਾਰਚ) ਨੂੰ ਪ੍ਰਕਾਸ਼ਿਤ ਆਪਣੀ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਹੈ। ਕੀ ਅੰਮ੍ਰਿਤਪਾਲ ਸਿੰਘ ਨੇਪਾਲ ਵਿੱਚ ਲੁਕਿਆ ਹੋਇਆ ਹੈ?


 


ਭਾਰਤੀ ਫੌਜ 'ਚ ਡੇਢ ਲੱਖ ਆਸਾਮੀਆਂ ਖਾਲੀ


Indian Army: ਭਾਰਤੀ ਫੌਜ ਵਿੱਚ ਡੇਢ ਲੱਖ ਆਸਾਮੀਆਂ ਖਾਲੀ ਹਨ। ਇਕੱਲੀ ਥਲ ਸੈਨਾ ਵਿੱਚ ਹੀ 1.36 ਲੱਖ ਅਸਾਮੀਆਂ ਖਾਲੀ ਹਨ। ਇਹ ਜਾਣਕਾਰੀ ਖੁਦ ਸਰਕਾਰ ਨੇ ਦਿੱਤੀ ਹੈ। ਹੈਰਾਨੀ ਦੀ ਗੱਲ ਹੈ ਕਿ ਭਾਰਤ ਸਰਕਾਰ ਫੌਜ ਨੂੰ ਮਜਬੂਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਫੌਜ ਵਿੱਚ ਇੰਨੀਆਂ ਆਸਾਮੀਆਂ ਖਾਲੀ ਹੋਣਾ ਵੱਡਾ ਸਵਾਲ ਹੈ। ਦਰਅਸਲ ਮੋਦੀ ਸਰਕਾਰ ਨੇ ਰਾਜ ਸਭਾ ਵਿਚ ਜਾਣਕਾਰੀ ਦਿੱਤੀ ਹੈ ਕਿ ਤਿੰਨਾਂ ਸੈਨਾਵਾਂ ਵਿਚ ਕਰੀਬ 1.55 ਲੱਖ ਅਸਾਮੀਆਂ ਖਾਲੀ ਹਨ। ਥਲ ਸੈਨਾ ਵਿਚ ਸਭ ਤੋਂ ਵੱਧ 1.36 ਲੱਖ ਅਸਾਮੀਆਂ ਖਾਲੀ ਹਨ। ਕੇਂਦਰੀ ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਦੱਸਿਆ ਕਿ ਖਾਲੀ ਅਸਾਮੀਆਂ ਦੇ ਅਸਰ ਨੂੰ ਘਟਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਲਗਾਤਾਰ ਸਮੀਖਿਆ ਵੀ ਕੀਤੀ ਜਾ ਰਹੀ ਹੈ। ਭਾਰਤੀ ਫੌਜ 'ਚ ਡੇਢ ਲੱਖ ਆਸਾਮੀਆਂ ਖਾਲੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.