Punjab Breaking News LIVE: ਪੰਜਾਬ ਦੇ ਪਾਣੀਆਂ ਦਾ ਹੋਏਗਾ ਸਰਵੇਖਣ, ਕਣਕ ਪੈਦਾ ਕਰਨ ਦੇ ਤੋੜੇ ਰਿਕਾਰਡ, ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਬਹਾਲ, ਵਾਪਸ ਲਿਆਂਦੀਆਂ ਜਾਣਗੀਆਂ ਵਿਦੇਸ਼ਾਂ ਵਿੱਚ ਫਸੀਆਂ ਪੰਜਾਬੀ ਔਰਤਾਂ
Punjab Breaking News LIVE 28 May, 2023: ਪੰਜਾਬ ਦੇ ਪਾਣੀਆਂ ਦਾ ਹੋਏਗਾ ਸਰਵੇਖਣ, ਕਣਕ ਪੈਦਾ ਕਰਨ ਦੇ ਤੋੜੇ ਰਿਕਾਰਡ, ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਬਹਾਲ, ਵਾਪਸ ਲਿਆਂਦੀਆਂ ਜਾਣਗੀਆਂ ਵਿਦੇਸ਼ਾਂ ਵਿੱਚ ਫਸੀਆਂ ਪੰਜਾਬੀ ਔਰਤਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰ ਦਿੱਤਾ ਹੈ। ਉਨ੍ਹਾਂ ਨੇ ਦੇਸ਼ ਨੂੰ ਨਵਾਂ ਸੰਸਦ ਭਵਨ ਸਮਰਪਿਤ ਕਰ ਦਿੱਤਾ ਹੈ। ਅੱਜ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਦਰਜ ਹੋਇਆ ਹੈ। ਦੇਸ਼ ਨੂੰ ਨਵਾਂ ਸੰਸਦ ਭਵਨ ਮਿਲਣ ਜਾ ਰਿਹਾ ਹੈ, ਜੋ ਕਈ ਮਾਇਨਿਆਂ 'ਚ ਖਾਸ ਹੋਵੇਗਾ। ਹਾਲ ਹੀ ਵਿੱਚ ਪੀਐਮ ਮੋਦੀ ਨੇ ਨਵੇਂ ਸੰਸਦ ਭਵਨ ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕੀਤੀ ਹੈ। ਜਿਸ 'ਤੇ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਵਾਇਸ ਓਵਰ ਕਰਕੇ ਸ਼ੇਅਰ ਕਰਨ ਦੀ ਅਪੀਲ ਕੀਤੀ। ਹੁਣ ਇਸ ਵੀਡੀਓ ਨੂੰ ਕਿੰਗ ਖਾਨ ਨੇ ਆਪਣੀ ਬਿਹਤਰੀਨ ਵਾਇਸ ਓਵਰ ਨਾਲ ਸ਼ੇਅਰ ਕੀਤਾ ਹੈ। ਜਿਸ ਨੂੰ ਪੀਐਮ ਮੋਦੀ ਨੇ ਰੀਟਵੀਟ ਕਰਦੇ ਹੋਏ ਇਸ ਨੂੰ ਬਹੁਤ ਵਧੀਆ ਦੱਸਿਆ ਹੈ।
23 ਅਪ੍ਰੈਲ ਤੋਂ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਪਹਿਲਵਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰਨ ਲਈ ਸੰਸਦ ਭਵਨ ਵੱਲ ਮਾਰਚ ਕੀਤਾ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਮਨ੍ਹਾ ਕੀਤਾ ਪਰ ਪਹਿਲਵਾਨ ਸੰਸਦ ਭਵਨ ਵੱਲ ਜਾਣ 'ਤੇ ਅੜੇ ਰਹੇ।
ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਿੱਚ ਦੇਰੀ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਇੱਕ ਪਾਸੇ ਮੁਲਾਜ਼ਮ ਜਥੇਬੰਦੀਆਂ ਦਾ ਪਾਰਾ ਚੜ੍ਹਦਾ ਜਾ ਰਿਹਾ ਤਾਂ ਦੂਜੇ ਪਾਸੇ ਵਿਰੋਧੀ ਧਿਰਾਂ ਵੀ ਸਰਕਾਰ ਨੂੰ ਘੇਰਨ ਲੱਗੀਆਂ ਹਨ। ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ।
ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ਫਿਰ ਤੋਂ ਵਧਣ ਦੀ ਸੰਭਾਵਨਾ ਹੈ। 31 ਮਈ 2023 ਕੇਂਦਰੀ ਕਰਮਚਾਰੀਆਂ ਲਈ ਖਾਸ ਦਿਨ ਹੈ। ਇਸ ਦਿਨ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਅਤੇ ਪੈਨਸ਼ਨਰਾਂ ਨੂੰ ਮਿਲਣ ਵਾਲੀ ਮਹਿੰਗਾਈ ਰਾਹਤ ਕਿੰਨੀ ਵਧੇਗੀ, ਇਹ ਸਪੱਸ਼ਟ ਹੋ ਸਕਦਾ ਹੈ। ਹਾਲਾਂਕਿ ਕਰਮਚਾਰੀਆਂ ਦੇ ਮਹਿੰਗਾਈ ਭੱਤੇ 'ਚ 4 ਫੀਸਦੀ ਤੱਕ ਦੇ ਵਾਧੇ ਦੀ ਉਮੀਦ ਜਤਾਈ ਜਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (28 ਮਈ) ਨੂੰ ਮਨ ਕੀ ਬਾਤ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ ਹੈ। ਪੀਐਮ ਮੋਦੀ ਨੇ ਕਿਹਾ, 'ਮਨ ਕੀ ਬਾਤ' ਦਾ ਇਹ ਐਪੀਸੋਡ ਦੂਜੀ ਸੈਂਚੁਰੀ ਦੀ ਸ਼ੁਰੂਆਤ ਹੈ। ਪਿਛਲੇ ਮਹੀਨੇ ਅਸੀਂ ਸਾਰਿਆਂ ਨੇ ਇਸਦੀ ਵਿਸ਼ੇਸ਼ ਸਦੀ ਦਾ ਜਸ਼ਨ ਮਨਾਇਆ। ਤੁਹਾਡੀ ਸ਼ਮੂਲੀਅਤ ਇਸ ਪ੍ਰੋਗਰਾਮ ਦੀ ਸਭ ਤੋਂ ਵੱਡੀ ਤਾਕਤ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੇ ਨਾਲ-ਨਾਲ ਵਿਜੀਲੈਂਸ ਨੇ ਹੁਣ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਵਿਜੀਲੈਂਸ ਦੀ ਟੀਮ ਚਮਕੌਰ ਸਾਹਿਬ ਪਹੁੰਚੀ ਅਤੇ ਉੱਥੇ ਹੋਏ ਵਿਕਾਸ ਕਾਰਜਾਂ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ। ਜ਼ਿਕਰ ਕਰ ਦਈਏ ਕਿ ਵਿਜੀਲੈਂਸ ਦੀ ਟੀਮ ਚੰਨੀ ਵੱਲੋਂ ਮੁੱਖ ਮੰਤਰੀ ਹੁੰਦਿਆਂ ਵਰਤੀਆਂ ਗਈਆਂ ਸਰਕਾਰੀ ਗ੍ਰਾਂਟਾਂ ਦੀ ਜਾਂਚ ਕਰ ਰਹੀ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂ ਹੋ ਗਈ ਹੈ। ਸ਼ਰਧਾਲੂਆਂ ਦਾ ਜਥੇ ਮੁੜ ਯਾਤਰਾ ਲਈ ਰਵਾਨਾ ਹੋ ਰਹੇ ਹਨ। ਪਿਛਲੇ ਦਿਨੀਂ ਭਾਰੀ ਬਰਫਬਾਰੀ ਹੋਣ ਕਾਰਨ ਯਾਤਰਾ ਦੋ ਦਿਨਾਂ ਵਾਸਤੇ ਰੋਕੀ ਗਈ ਸੀ ਪਰ ਸ਼ਨੀਵਾਰ ਨੂੰ ਮੁੜ ਸ਼ੁਰੂ ਕਰ ਦਿੱਤੀ ਗਈ। ਸ਼ਨੀਵਾਰ ਨੂੰ ਲਗਪਗ 1500 ਯਾਤਰੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਹਨ।
ਪੰਜਾਬ ਪਾਣੀਆਂ ਦੀ ਧਰਤੀ ਜ਼ਹਿਰੀਲੀ ਹੋ ਰਹੀ ਹੈ। ਹਾਲਾਤ ਇਹ ਬਣਦੇ ਜਾ ਰਹੇ ਹਨ ਕਿ ਪੀਣ ਵਾਲਾ ਪਾਣੀ ਵੀ ਸ਼ੁਧ ਨਹੀਂ ਰਿਹਾ। ਸਰਕਾਰੀ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪਾਣੀ ’ਚ ਆਰਸੈਨਿਕ ਦੀ ਮਾਤਰਾ ਸੁਰੱਖਿਅਤ ਸੀਮਾ ਤੋਂ ਕਿਤੇ ਵੱਧ ਹੈ। ਇਸ ਤੋਂ ਇਲਾਵਾ ਪੰਜਾਬ ਦੇ 15,384 ਘਰਾਂ ਵਿੱਚੋਂ ਲਏ ਗਏ ਧਰਤੀ ਹੇਠਲੇ ਪਾਣੀ ਦੇ ਨਮੂਨਿਆਂ ਵਿੱਚ ਧਾਤਾਂ ਦੀ ਮਾਤਰਾ ਕਾਫੀ ਵੱਧ ਪਾਈ ਗਈ ਸੀ।
ਪਿਛੋਕੜ
Punjab Breaking News LIVE 28 May, 2023: ਵਿਦੇਸ਼ਾਂ ਵਿੱਚ ਫਸੀਆਂ ਪੰਜਾਬੀ ਔਰਤਾਂ ਦੀ ਦਿਲ ਕੰਬਾਉਣ ਵਾਲੀ ਸੱਚਾਈ ਸਾਹਮਣੇ ਆਉਣ ਮਗਰੋਂ ਪੀੜਤਾਂ ਨੂੰ ਪੰਜਾਬ ਲਿਆਉਣ ਲਈ ਕਵਾਇਦ ਵਿੱਢੀ ਗਈ ਹੈ। ਇਸ ਲਈ ਬਾਕਾਇਦਾ ਚਾਰ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਮਨੁੱਖੀ ਤਸਕਰੀ ਦੇ ਸਾਰੇ ਕੇਸਾਂ ਦੀ ਜਾਂਚ ਲਈ ਐਸਆਈਟੀ ਕਾਇਮ ਕੀਤੀ ਗਈ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਇਨ੍ਹਾਂ ਔਰਤਾਂ ਨੂੰ ਵਿਦੇਸ਼ ਭੇਜਣ ਵਾਲੇ ਏਜੰਟਾਂ ਖਿਲਾਫ ਕਾਰਵਾਈ ਹੋਏਗੀ। ਵਿਦੇਸ਼ਾਂ 'ਚ ਫਸੀਆਂ ਪੰਜਾਬਣਾਂ ਦੀ ਰੂਹ ਕੰਬਾਉਣ ਵਾਲੀ ਸੱਚਾਈ ਸਾਹਮਣੇ ਆਉਣ ਮਗਰੋਂ ਐਕਸ਼ਨ ਮੋਡ 'ਚ ਸਰਕਾਰ
ਆਖਰ ਮੁੜ ਬਹਾਲ ਹੋਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਰਜਿਸਟ੍ਰੇਸ਼ਨ ਵੀ ਹੋਈ ਸ਼ੁਰੂ
Hemkund Sahib Yatra 2023: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂ ਹੋ ਗਈ ਹੈ। ਸ਼ਰਧਾਲੂਆਂ ਦਾ ਜਥੇ ਮੁੜ ਯਾਤਰਾ ਲਈ ਰਵਾਨਾ ਹੋ ਰਹੇ ਹਨ। ਪਿਛਲੇ ਦਿਨੀਂ ਭਾਰੀ ਬਰਫਬਾਰੀ ਹੋਣ ਕਾਰਨ ਯਾਤਰਾ ਦੋ ਦਿਨਾਂ ਵਾਸਤੇ ਰੋਕੀ ਗਈ ਸੀ ਪਰ ਸ਼ਨੀਵਾਰ ਨੂੰ ਮੁੜ ਸ਼ੁਰੂ ਕਰ ਦਿੱਤੀ ਗਈ। ਸ਼ਨੀਵਾਰ ਨੂੰ ਲਗਪਗ 1500 ਯਾਤਰੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਹਨ। ਆਖਰ ਮੁੜ ਬਹਾਲ ਹੋਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਰਜਿਸਟ੍ਰੇਸ਼ਨ ਵੀ ਹੋਈ ਸ਼ੁਰੂ
ਪੰਜ ਪਾਣੀਆਂ ਦੀ ਧਰਤੀ ਹੋਈ ਜ਼ਹਿਰੀਲੀ! 13 ਜ਼ਿਲ੍ਹਿਆਂ ਦੇ ਪਾਣੀ ਦਾ ਬੁਰਾ ਹਾਲ
Punjab Water: ਪੰਜਾਬ ਪਾਣੀਆਂ ਦੀ ਧਰਤੀ ਜ਼ਹਿਰੀਲੀ ਹੋ ਰਹੀ ਹੈ। ਹਾਲਾਤ ਇਹ ਬਣਦੇ ਜਾ ਰਹੇ ਹਨ ਕਿ ਪੀਣ ਵਾਲਾ ਪਾਣੀ ਵੀ ਸ਼ੁਧ ਨਹੀਂ ਰਿਹਾ। ਸਰਕਾਰੀ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪਾਣੀ ’ਚ ਆਰਸੈਨਿਕ ਦੀ ਮਾਤਰਾ ਸੁਰੱਖਿਅਤ ਸੀਮਾ ਤੋਂ ਕਿਤੇ ਵੱਧ ਹੈ। ਇਸ ਤੋਂ ਇਲਾਵਾ ਪੰਜਾਬ ਦੇ 15,384 ਘਰਾਂ ਵਿੱਚੋਂ ਲਏ ਗਏ ਧਰਤੀ ਹੇਠਲੇ ਪਾਣੀ ਦੇ ਨਮੂਨਿਆਂ ਵਿੱਚ ਧਾਤਾਂ ਦੀ ਮਾਤਰਾ ਕਾਫੀ ਵੱਧ ਪਾਈ ਗਈ ਸੀ। ਪੰਜ ਪਾਣੀਆਂ ਦੀ ਧਰਤੀ ਹੋਈ ਜ਼ਹਿਰੀਲੀ! 13 ਜ਼ਿਲ੍ਹਿਆਂ ਦੇ ਪਾਣੀ ਦਾ ਬੁਰਾ ਹਾਲ
ਪੰਜਾਬੀਆਂ ਨੇ ਕਣਕ ਪੈਦਾ ਕਰਨ ਦੇ ਤੋੜੇ ਰਿਕਾਰਡ, ਪਿਛਲੇ ਸਾਲ ਨਾਲੋਂ 24 ਲੱਖ ਮੀਟ੍ਰਿਕ ਟਨ ਵੱਧ ਉਤਪਾਦਨ
Punjab News: ਪੰਜਾਬੀਆਂ ਇਸ ਵਾਰ ਕਣਕ ਉਤਪਾਦਨ ਦੇ ਰਿਕਰਾਡ ਤੋੜ ਦਿੱਤੇ ਹਨ। ਸਰਕਾਰੀ ਅੰਕੜਿਆਂ ਮੁਤਾਬਕ ਇਸ ਵਾਰ ਕਣਕ ਦੀ ਪੈਦਾਵਾਰ ਪਿਛਲੇ ਸਾਲ ਨਾਲੋਂ 24 ਲੱਖ ਮੀਟ੍ਰਿਕ ਟਨ ਵੱਧ ਹੋਈ ਹੈ। ਇਹ ਕਣਕ ਦਾ ਉਹ ਅੰਕੜਾ ਹੈ ਜਿਸ ਦੀ ਮੰਡੀਆਂ ਵਿੱਚ ਖਰੀਦ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੂਬੇ ’ਚ ਕਣਕ ਦੀ ਖਰੀਦ ਦਾ ਸੀਜ਼ਨ ਸਮਾਪਤ ਕਰ ਦਿੱਤਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 125.75 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜਦੋਂਕਿ ਪਿਛਲੇ ਸਾਲ 102 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਖਰੀਦ ਕੀਤੀ ਗਈ ਸੀ। ਸੂਬਾ ਸਰਕਾਰ ਨੇ ਇਸ ਸਾਲ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਸੀ। ਪੰਜਾਬੀਆਂ ਨੇ ਕਣਕ ਪੈਦਾ ਕਰਨ ਦੇ ਤੋੜੇ ਰਿਕਾਰਡ, ਪਿਛਲੇ ਸਾਲ ਨਾਲੋਂ 24 ਲੱਖ ਮੀਟ੍ਰਿਕ ਟਨ ਵੱਧ ਉਤਪਾਦਨ
- - - - - - - - - Advertisement - - - - - - - - -