(Source: ECI/ABP News/ABP Majha)
Punjab Breaking News LIVE: ਮਜੀਠੀਆ ਨੇ ਸ਼ੇਅਰ ਕੀਤੀ ਸੀਐਮ ਭਗਵੰਤ ਮਾਨ ਦੀ ਹਥਿਆਰਾਂ ਨਾਲ ਫੋਟੋ, ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧੀਆਂ, ਮਹਿੰਗੇ ਹੋਟਲਾਂ 'ਚ ਨਹੀਂ ਠਹਿਰਣਗੇ ਮੰਤਰੀ, ਗੈਂਗਸਟਰਾਂ ਦਾ ਪੱਕਾ ਇਲਾਜ, ਸਰਕਾਰ ਦੇ ਨਿਸ਼ਾਨੇ 'ਤੇ ਅਕਾਲੀ ਲੀਡਰ
Punjab Breaking News, 28 November 2022 LIVE Updates: ਮਜੀਠੀਆ ਨੇ ਸ਼ੇਅਰ ਕੀਤੀ ਸੀਐਮ ਭਗਵੰਤ ਮਾਨ ਦੀ ਹਥਿਆਰਾਂ ਨਾਲ ਫੋਟੋ, ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧੀਆਂ, ਮਹਿੰਗੇ ਹੋਟਲਾਂ 'ਚ ਨਹੀਂ ਠਹਿਰਣਗੇ ਮੰਤਰੀ
LIVE
Background
Punjab Breaking News, 28 November 2022 LIVE Updates: ਪੰਜਾਬ 'ਚ ਗੰਨ ਕਲਚਰ ਖ਼ਿਲਾਫ਼ ਸਖ਼ਤੀ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਹਥਿਆਰਾਂ ਨਾਲ ਫੋਟੋ ਸਾਹਮਣੇ ਆਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਫੋਟੋ ਸ਼ੇਅਰ ਕਰਦਿਆਂ ਸਵਾਲ ਕੀਤਾ ਹੈ ਕਿ ਕੀ ਹੁਣ CM ਮਾਨ ਖਿਲਾਫ਼ ਵੀ ਕੇਸ ਦਰਜ ਹੋਵੇਗਾ? ਦਰਅਸਲ ਅੰਮ੍ਰਿਤਸਰ ਵਿੱਚ 10 ਸਾਲ ਦੇ ਬੱਚੇ ’ਤੇ ਹੋਈ ਐਫਆਈਆਰ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਟਵਿੱਟਰ 'ਤੇ ਸੀਐਮ ਭਗਵੰਤ ਮਾਨ ਦੀ ਹਥਿਆਰ ਫੜੇ ਹੋਏ ਦੀ ਤਸਵੀਰ ਟਵੀਟ ਕੀਤੀ ਹੈ। ਉਨ੍ਹਾਂ ਨੇ ਤਸਵੀਰ ਨਾਲ ਤੰਜ ਕੱਸਦੇ ਹੋਏ ਕੁਝ ਲਾਈਨਾਂ ਵੀ ਲਿਖੀਆਂ ਹਨ। ਮਜੀਠੀਆ ਕੱਢ ਲਿਆਇਆ CM ਭਗਵੰਤ ਮਾਨ ਦੀ ਹਥਿਆਰ ਵਾਲੀ ਫ਼ੋਟੋ
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧੀਆਂ
Punjab's Transport Tender Scam : ਪੰਜਾਬ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। 'ਆਪ' ਸਰਕਾਰ ਨੇ ਵਿਜੀਲੈਂਸ ਨੂੰ ਆਸ਼ੂ ਵਿਰੁੱਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਵਿਜੀਲੈਂਸ ਨੇ ਸਰਕਾਰ ਤੋਂ ਇਹ ਮੰਗ ਕੀਤੀ ਸੀ। ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਨਾਮਜ਼ਦ ਆਸ਼ੂ ਨੂੰ 22 ਅਗਸਤ ਨੂੰ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ। 22 ਅਗਸਤ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਆਸ਼ੂ ਇਸ ਮਾਮਲੇ ਵਿੱਚ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹੈ। ਵਿਜੀਲੈਂਸ ਬਿਊਰੋ ਨੇ 14 ਨਵੰਬਰ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ (ਆੜ੍ਹਤੀਆ) ਕ੍ਰਿਸ਼ਨ ਲਾਲ ਧੋਤੀਵਾਲਾ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧੀਆਂ
ਮਹਿੰਗੇ ਹੋਟਲਾਂ 'ਚ ਨਹੀਂ ਠਹਿਰਣਗੇ ਮੰਤਰੀ
Punjab News : ਪੰਜਾਬ ਸਰਕਾਰ ਵੀਆਈਪੀ ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਕਦਮ ਉਠਾ ਰਹੀ ਹੈ। ਇਸ ਤਹਿਤ ਮੰਤਰੀ ਹੁਣ ਮਹਿੰਗੇ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਣਗੇ। ਇਹ ਗੈਸਟ ਹਾਊਸ ਮੰਤਰੀਆਂ ਤੇ ਅਫਸਰਾਂ ਦੇ ਠਹਿਰਣ ਲਈ ਹੀ ਬਣਾਏ ਗਏ ਸੀ ਪਰ ਪਿਛਲੇ ਕਈ ਦਹਾਕਿਆਂ ਤੋਂ ਮੰਤਰੀਆਂ ਤੇ ਅਫਸਰ ਪ੍ਰਾਈਵੇਟ ਹੋਟਲਾਂ ਵਿੱਚ ਠਹਿਰਦੇ ਹਨ ,ਜਿਸ ਨਾਲ ਸਰਕਾਰੀ ਖਜ਼ਾਨੇ ਉੱਪਰ ਕਾਫੀ ਬੋਝ ਪੈਂਦਾ ਹੈ। ਮਹਿੰਗੇ ਹੋਟਲਾਂ 'ਚ ਨਹੀਂ ਠਹਿਰਣਗੇ ਮੰਤਰੀ
ਗੈਂਗਸਟਰਾਂ ਦਾ ਪੱਕਾ ਇਲਾਜ! NIA ਨੇ ਤਿਆਰ ਕੀਤੀ ਨਵੀਂ ਰਣਨੀਤੀ, ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ
Punjab News: ਸੁਰੱਖਿਆ ਏਜੰਸੀਆਂ ਗੈਂਗਸਟਰਾਂ ਦੇ ਪੱਕਾ ਇਲਾਜ ਕਰਨ ਜਾ ਰਹੀਆਂ ਹਨ। ਇਸ ਲਈ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਦੀਆਂ ਜੇਲ੍ਹਾਂ 'ਚੋਂ ਆਪਣਾ ਨੈੱਟਵਰਕ ਚਲਾ ਰਹੇ ਬਦਨਾਮ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਨਵੀਂ ਰਣਨੀਤੀ ਤਿਆਰ ਕੀਤੀ ਹੈ। ਸੂਤਰਾਂ ਮੁਤਾਬਕ NIA ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਪੰਜਾਬ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ 25 ਦੇ ਕਰੀਬ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਸ਼ਿਫਟ ਕਰਨ ਲਈ ਕਿਹਾ ਗਿਆ ਹੈ। ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਦਿਸ਼ਾ ਵਿੱਚ ਕਾਰਵਾਈ ਹੋ ਸਕਦੀ ਹੈ। ਗੈਂਗਸਟਰਾਂ ਦਾ ਪੱਕਾ ਇਲਾਜ! NIA ਨੇ ਤਿਆਰ ਕੀਤੀ ਨਵੀਂ ਰਣਨੀਤੀ, ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ
ਹੁਣ ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਅਕਾਲੀ ਲੀਡਰ
ਭਗਵੰਤ ਮਾਨ ਸਰਕਾਰ ਹੁਣ ਅਕਾਲੀ ਦਲ ਦੇ ਲੀਡਰਾਂ ਖਿਲਾਫ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਾਦਲ ਸਰਕਾਰ ਵੇਲੇ ਜਨਤਾ ਦੇ ਪੈਸੇ ਦੀ ਬਰਬਾਦੀ ਹੋਈ ਹੈ। ਉਨ੍ਹਾਂ ਕਿਹਾ ਹੈ ਕਿ 2008 ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਬਾਰਡਰ 'ਤੇ 700 ਏਕੜ ਜ਼ਮੀਨ ਤੇ ਕਈ ਮਸ਼ੀਨਾਂ 32 ਕਰੋੜ ਰੁਪਏ ਵਿੱਚ ਖਰੀਦ ਕੇ ਸੜਨ ਲਈ ਛੱਡ ਦਿੱਤੀਆਂ ਗਈਆਂ ਸੀ। ਅਸੀਂ ਜਾਂਚ ਕਰਾਂਗੇ ਕਿ ਇਹ ਸਭ ਕਿਸ ਦੇ ਫਾਇਦੇ ਲਈ ਕੀਤਾ ਗਿਆ ਸੀ। ਹੁਣ ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਅਕਾਲੀ ਲੀਡਰ
ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ 4 ਦੋਸ਼ੀ 3 ਪਿਸਤੌਲਾਂ ਸਣੇ ਗ੍ਰਿਫ਼ਤਾਰ: ਵਿਵੇਕਸ਼ੀਲ ਸੋਨੀ
ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀਆਂ ਨੂੰ 3 ਪਿਸਟਲ, 1 ਮੈਗਜ਼ੀਨ ਤੇ 22 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ 1 ਦੋਸ਼ੀ ਮੌਕੇ ਉਤੇ ਭੱਜਣ ਵਿੱਚ ਕਾਮਯਾਬ ਰਿਹਾ। ਐਸ.ਐਸ.ਪੀ ਰੂਪਨਗਰ ਵਿਵੇਕ ਐਸ. ਸੋਨੀ, ਆਈ.ਪੀ.ਐਸ. ਵਲੋਂ ਪ੍ਰੈੱਸ ਕਾਨਫਰੈਂਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਟੀਮਾਂ ਵਲੋਂ ਗੈਂਗਸਟਰਾਂ ਅਤੇ ਨਸ਼ਾ ਤਸ਼ਕਰਾਂ ਖਿਲਾਫ ਵਿਸ਼ੇਸ਼ ਟੀਮਾਂ ਬਣਾ ਕੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ।
WhatsApp Data Leak: ਵਟਸਐਪ ਵਰਤਣ ਵਾਲੇ ਸਾਵਧਾਨ! 48.7 ਕਰੋੜ ਲੋਕਾਂ ਦਾ ਵਟਸਐਪ ਡਾਟਾ ਲੀਕ
ਵਟਸਐਪ ਵਰਤਣ ਵਾਲਿਆਂ ਦੀ ਨੀਂਦ ਉੱਡ ਗਈ ਹੈ। 48.7 ਕਰੋੜ ਵਰਤੋਕਾਰਾਂ ਦਾ ਵਟਸਐਪ ਡਾਟਾ ਲੀਕ ਹੋ ਗਿਆ ਹੈ। ਇਹ ਖੁਲਾਸਾ ਸਾਈਬਰਨਿਊਜ਼ ਦੀ ਰਿਪੋਰਟ ਵਿੱਚ ਹੋਇਆ ਹੈ। ਇਸ ਰਿਪੋਰਟ ਮੁਤਾਬਕ 48.7 ਕਰੋੜ ਵਰਤੋਕਾਰਾਂ ਦੇ ਵਟਸਐਪ ਨੰਬਰ ਚੋਰੀ ਕਰਕੇ ਇਨ੍ਹਾਂ ਨੂੰ ਅੱਗੇ ਹੈਕਿੰਗ ਦੇ ਕੰਮ ’ਚ ਲੱਗੀ ‘ਮਸ਼ਹੂਰ’ ਫੋਰਮ ਨੂੰ ਵੇਚਿਆ ਗਿਆ ਹੈ। ਮੀਡੀਆ ਰਿਪੋਰਟ ਦੀ ਮੰਨੀਏ ਤਾਂ ਵੇਚੇ ਗਏ ਡੇਟਾਬੇਸ ਵਿੱਚ ਕਥਿਤ 84 ਮੁਲਕਾਂ ਦੇ ਵਟਸਐਪ ਵਰਤੋਕਾਰਾਂ ਦਾ ਡੇਟਾ ਤੇ ਫੋਨ ਨੰਬਰ ਹਨ। ਇਨ੍ਹਾਂ ਵਿੱਚ ਅਮਰੀਕਾ ਦੇ 3.2 ਕਰੋੜ, ਯੂਕੇ 1.1 ਕਰੋੜ ਤੇ ਰੂਸ ਦੇ 1 ਕਰੋੜ ਵਰਤੋਕਾਰ ਸ਼ਾਮਲ ਹਨ। ਹੈਕਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਵੱਡੀ ਗਿਣਤੀ ਫੋਨ ਨੰਬਰ ਹਨ, ਜਿਹੜੇ ਮਿਸਰ (4.5 ਕਰੋੜ), ਸਾਊਦੀ ਅਰਬ (2.9 ਕਰੋੜ), ਫਰਾਂਸ (2 ਕਰੋੜ) ਤੇ ਤੁਰਕੀ (2 ਕਰੋੜ) ਦੇ ਨਾਗਰਿਕਾਂ ਨਾਲ ਸਬੰਧਤ ਹਨ। ਰਿਪੋਰਟ ਮੁਤਾਬਕ ਹੈਕਰਾਂ ਵੱਲੋਂ ਅਮਰੀਕੀ ਡੇਟਾ 7000 ਡਾਲਰ, ਯੂਕੇ ਦਾ 2500 ਡਾਲਰ ਤੇ ਜਰਮਨੀ ਦਾ ਡੇਟਾ 2000 ਡਾਲਰ ਵਿੱਚ ਵੇਚਿਆ ਜਾ ਰਿਹੈ।
Gangster in Punjab: ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਚਾਰ ਗੈਂਗਸਟਰ ਕਾਬੂ
ਰੂਪਨਗਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਚਾਰ ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਇਨ੍ਹਾਂ ਦਾ ਇੱਕ ਸਾਥੀ ਫਰਾਰ ਹੋਣ ਵਿੱਚ ਸਫਲ ਹੋ ਗਿਆ। ਸੀਆਈਏ ਰੂਪਨਗਰ ਦੇ ਇੰਚਾਰਜ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਵੱਲੋਂ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ, ਸਤਵੀਰ ਸਿੰਘ ਉਰਫ ਸ਼ੰਮੀ ਤੇ ਬੇਅੰਤ ਸਿੰਘ ਨੂੰ ਤਿੰਨ ਪਿਸਤੌਲਾਂ, 22 ਕਾਰਤੂਸ, ਇੱਕ ਕ੍ਰਿਪਾਨ ਤੇ 12 ਲੋਹੇ ਦੀਆਂ ਰਾਡਾਂ ਸਮੇਤ ਕਾਬੂ ਕੀਤਾ ਗਿਆ ਹੈ।
Ruturaj Gaikwad Create History: ਰਿਤੂਰਾਜ ਗਾਇਕਵਾੜ ਨੇ ਰਚਿਆ ਇਤਿਹਾਸ, ਇਕ ਓਵਰ 'ਚ 7 ਛੱਕੇ
ਮਹਾਰਾਸ਼ਟਰ ਦੇ ਸਲਾਮੀ ਬੱਲੇਬਾਜ਼ ਰਿਤੁਰਾਜ ਗਾਇਕਵਾੜ ਨੇ ਵਿਜੇ ਹਜ਼ਾਰੇ ਟਰਾਫੀ 'ਚ ਵੱਡਾ ਕਾਰਨਾਮਾ ਕੀਤਾ ਹੈ। ਇਸ ਵੱਕਾਰੀ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਮੈਚ ਵਿੱਚ ਗਾਇਕਵਾੜ ਨੇ ਇੱਕ ਓਵਰ ਵਿੱਚ 7 ਛੱਕੇ ਜੜੇ। ਅਜਿਹਾ ਕਰਨ ਵਾਲੇ ਉਹ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ। ਉਹਨਾਂ ਨੇ ਇਹ ਕਾਰਨਾਮਾ ਮੈਚ ਦੇ 49ਵੇਂ ਓਵਰ ਵਿੱਚ ਕੀਤਾ। ਗਾਇਕਵਾੜ ਨੇ ਆਪਣੇ ਸੱਤ ਸ਼ਾਨਦਾਰ ਛੱਕਿਆਂ ਦੀ ਮਦਦ ਨਾਲ ਇਸ ਮੈਚ ਵਿੱਚ ਦੋਹਰਾ ਸੈਂਕੜਾ ਜੜਿਆ।
Punjab News: ਅੰਮ੍ਰਿਤਪਾਲ ਸਿੰਘ ਦਾ ਪੱਖ ਲੈਣ ਵਾਲੇ ਕਾਂਗਰਸ ਪ੍ਰਧਾਨ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ
ਪੰਜਾਬ ਦੇ ਮੋਗਾ ਤੋਂ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾ ਕੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਕੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਬਰਾੜ ਅਕਸਰ ਪੰਜਾਬ ਦੇ ਵਾਰਿਸ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਬਿਆਨਬਾਜ਼ੀ ਕਰਦੇ ਰਹਿੰਦੇ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਉਹ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਆਪਣੇ ਮੋਬਾਈਲ ਵਿੱਚ ਰੱਖਦਾ ਸੀ। ਜ਼ਿਕਰ ਕਰ ਦਈਏ ਕਿ ਕਮਲਜੀਤ ਸਿੰਘ ਬਰਾੜ ਅਕਸਰ ਸੂਬਾ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ 'ਤੇ ਕਿਸੇ ਨਾ ਕਿਸੇ ਗੱਲ 'ਤੇ ਟਿੱਪਣੀ ਕਰਦੇ ਰਹਿੰਦੇ ਸਨ। ਇਨ੍ਹਾਂ ਸਾਰੇ ਕਾਰਨਾਂ ਕਰਕੇ ਪਾਰਟੀ ਹਾਈਕਮਾਂਡ ਨੇ ਬਰਾੜ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।