Punjab Breaking News LIVE: ਪੰਜਾਬ ਪਹੁੰਚੀ ਹਥਿਆਰਾਂ ਦੀ ਖੇਪ, ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਸਾਹਮਣੇ ਖੜ੍ਹਾ ਕੀਤਾ ਸੰਕਟ, ਰਾਮ ਰਹੀਮ ਦੀ ਪੈਰੋਲ 'ਤੇ ਬੁਰੀ ਤਰ੍ਹਾਂ ਘਿਰੀ ਹਰਿਆਣਾ ਸਰਕਾਰ, ਫ਼ਰਜ਼ੀ ਪੁਲਿਸ ਮੁਕਾਬਲਾ ਕਰਨ ਵਾਲੇ ਸੇਵਾਮੁਕਤ ਪੁਲਿਸ ਅਫਸਰ ਦੋਸ਼ੀ ਕਰਾਰ

Punjab Breaking News, 28 October 2022 LIVE Updates: ਪੰਜਾਬ ਪਹੁੰਚੀ ਹਥਿਆਰਾਂ ਦੀ ਖੇਪ, ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਸਾਹਮਣੇ ਖੜ੍ਹਾ ਕੀਤਾ ਸੰਕਟ, ਰਾਮ ਰਹੀਮ ਦੀ ਪੈਰੋਲ 'ਤੇ ਬੁਰੀ ਤਰ੍ਹਾਂ ਘਿਰੀ ਹਰਿਆਣਾ ਸਰਕਾਰ

ABP Sanjha Last Updated: 28 Oct 2022 04:03 PM
Punjab News: ਵਰਕ ਵੀਜ਼ਾ ਨਾ ਹੋਣ ਕਰਕੇ ਵਿਦੇਸ਼ 'ਚ ਫਸੇ ਅਨੇਕਾਂ ਨੌਜਵਾਨ

ਮਸਕਟ ਵਿੱਚ ਕਈ ਪੰਜਾਬੀ ਨੌਜਵਾਨ ਫਸ ਗਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਦਦ ਮੰਗੀ ਹੈ। ਇਨ੍ਹਾਂ ਨੌਜਵਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੰਪਨੀ ਨੇ ਬੰਦੀ ਬਣਾ ਲਿਆ ਹੈ। ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਨੌਜਵਾਨ ਹਫਤੇ ਤੋਂ ਭੁੱਕੇ ਹਨ। ਪੀੜਤ ਨੌਜਵਾਨਾਂ ਨੇ ਵੀਡੀਓ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਦੀ ਦੇਸ਼ ਵਾਪਸੀ ਯਕੀਨੀ ਬਣਾਈ ਜਾਵੇ ਤੇ ਧੋਖੇਬਾਜ਼ ਏਜੰਟਾਂ ਖ਼ਿਲਾਫ਼ ਕਾਰਵਾਈ ਕਰਕੇ ਪੈਸੇ ਵਾਪਸ ਕਰਵਾਏ ਜਾਣ। ਹਾਸਲ ਜਾਣਕਾਰੀ ਮੁਤਾਬਕ ਮਸਕਟ ਗਏ ਦੋ ਦਰਜਨ ਕਰੀਬ ਭਾਰਤੀਆਂ ਨੂੰ ਕੰਮ ਕਰਨ ਲਈ ਵੀਜ਼ਾ ਨਾ ਹੋਣ ਕਰਕੇ ਕੰਪਨੀ ਵੱਲੋਂ ਬੰਦੀ ਬਣਾ ਕੇ ਵੀਜ਼ਾ ਫੀਸ ਲਈ ਕਥਿਤ ਤੌਰ ’ਤੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਹਫ਼ਤੇ ਤੋਂ ਕਥਿਤ ਤੌਰ ’ਤੇ ਭੁੱਖਣ-ਭਾਣੇ ਨੌਜਵਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਦਦ ਲਈ ਅਪੀਲ ਕੀਤੀ ਹੈ।

Manisha Gulati: ਆਖਰ ਮੀਡੀਆ 'ਤੇ ਕਿਉਂ ਭੜਕੇ ਮਨੀਸ਼ਾ ਗੁਲਾਟੀ

ਲੁਧਿਆਣਾ ਲੋਕ ਅਦਾਲਤ 'ਚ ਹਿੱਸਾ ਲੈਣ ਪੁੱਜੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਮੀਡੀਆ ਉਪਰ ਭੜਕ ਗਈ। ਪੱਤਰਕਾਰਾਂ ਨੇ ਉਨ੍ਹਾਂ ਨੂੰ ਰਾਮ ਰਹੀਮ ਬਾਰੇ ਸਵਾਲ ਪੁੱਛਿਆ ਸੀ। ਉਨ੍ਹਾਂ ਕਿਹਾ ਇੱਕ ਮਹਿਲਾ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਲੁਧਿਆਣਾ ਲੋਕ ਅਦਾਲਤ ਚ ਹਿੱਸਾ ਲੈਣ ਪੁੱਜੀ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਪੁਲਿਸ ਅਫ਼ਸਰਾਂ ਨੇ ਚੰਗਾਂ ਕੰਮ ਕੀਤਾ ਹੈ। ਪੰਜਾਬ ਵਿੱਚ ਲੁਧਿਆਣਾ ਦੇ ਪੁਲਿਸ ਅਫ਼ਸਰਾਂ ਨੇ ਚੰਗੀ ਕਾਰਗੁਜਾਰੀ ਤਹਿਤ 4000 ਕੇਸਾਂ ਦਾ ਖੁਦ ਹੀ ਨਿਪਟਾਰਾ ਕੀਤਾ ਹੈ। ਇਸ ਮੌਕੇ ਕੁਲਵੰਤ ਦੇ ਕੇਸ ਤੇ ਉਨ੍ਹਾਂ ਕਿਹਾ ਕਿ ਉਸ ਲੜਕੀ ਦੀ ਮੌਤ ਹੋ ਚੁੱਕੇ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਖਲ ਦੇਣ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਐਫਆਈਆਰ ਦਰਜ ਹੋਈ ਸੀ। ਉਨ੍ਹਾਂ ਕਿਹਾ ਕੇ ਜਾਣਬੁੱਝ ਕੇ ਪੁਰਾਣੇ ਜ਼ਖਮਾਂ ਨੂੰ ਮੀਡੀਆ ਚੁੱਕਦਾ ਹੈ।

Navjot Sidhu: ਸੀਐਲਯੂ ਮਾਮਲੇ 'ਚ ਅੱਜ ਨਹੀਂ ਹੋਈ ਨਵਜੋਤ ਸਿੱਧੂ ਦੀ ਪੇਸ਼ੀ

ਸੀਐਲਯੂ ਮਾਮਲੇ ਵਿੱਚ ਅੱਜ ਸਾਬਕਾ ਡੀਐਸਪੀ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਲਾਏ ਗਏ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕੇਸ ਵਿੱਚ ਅੱਜ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਹੁਣ ਅਗਲੀ ਤਰੀਕ 4 ਨਵੰਬਰ ਤੈਅ ਕੀਤੀ ਹੈ। ਤਤਕਾਲੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਇਸ ਮਾਮਲੇ ਵਿੱਚ ਵੀਡੀਓ ਕਾਨਫਰੰਸ ਰਾਹੀਂ ਗਵਾਹੀ ਹੋ ਸਕਦੀ ਹੈ।

Farmers Protest: ਭਗਵੰਤ ਮਾਨ ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ ਮੰਗਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਕੋਲ ਲਾਇਆ ਧਰਨਾ ਕੱਲ੍ਹ ਚੱਕ ਲਿਆ ਜਾਏਗਾ। ਕਿਸਾਨ ਜਥੇਬੰਦੀ ਤੇ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਹੈ। ਇਸ ਮਗਰੋਂ ਕਿਸਾਨ ਪਿਛਲੇ 20 ਦਿਨਾਂ ਤੋਂ ਜਾਰੀ ਧਰਨਾ ਚੁੱਕਣ ਲਈ ਤਿਆਰ ਹੋ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰ ਕੁਲਦੀਪ ਸਿੰਘ ਧਾਲੀਵਾਲ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। 

Panja Sahib Saka 100th anniversary: ਸਾਕਾ ਪੰਜਾ ਸਾਹਿਬ ਦੀ 100ਵੀਂ ਵਰ੍ਹੇਗੰਢ ਮਨਾਉਣ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ੇ ਰੱਦ

ਸਾਕਾ ਪੰਜਾ ਸਾਹਿਬ ਦੀ 100ਵੀਂ ਵਰ੍ਹੇਗੰਢ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼ੁੱਕਰਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 117 ਸ਼ਰਧਾਲੂ ਪਾਕਿਸਤਾਨ ਗਏ ਹਨ। ਪਾਕਿਸਤਾਨ ਅੰਬੈਸੀ ਨੇ 40 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ। 

3 Indian students killed in US accident: ਅਮਰੀਕਾ ਤੋਂ ਬੁਰੀ ਖਬਰ, 3 ਭਾਰਤੀ ਵਿਦਿਆਰਥੀਆਂ ਦੀ ਦਰਦਨਾਕ ਮੌਤ

ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਦੋ ਵਾਹਨਾਂ ਦੀ ਟੱਕਰ ਦੀ ਜਾਂਚ ਕਰ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਹਾਦਸੇ ਵਿੱਚ ਮੰਗਲਵਾਰ ਸਵੇਰੇ ਤਿੰਨ ਦੀ ਮੌਤ ਹੋ ਗਈ ਤੇ ਪੰਜ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸਾ ਮੰਗਲਵਾਰ ਨੂੰ ਸਵੇਰੇ 5.30 ਵਜੇ ਦੇ ਕਰੀਬ ਬਰਕਸ਼ਾਇਰ ਕਾਊਂਟੀ ਦੇ ਪਾਈਕ ਰੋਡ ਨੇੜੇ ਰੂਟ 7 ​​'ਤੇ ਹੋਇਆ। ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਪਛਾਣ 27 ਸਾਲਾ ਪ੍ਰੇਮ ਕੁਮਾਰ ਰੈੱਡੀ ਗੋਡਾ, 22 ਸਾਲਾ ਪਵਨੀ ਗੁਲਾਪੱਲੀ ਤੇ 22 ਸਾਲਾ ਸਾਈ ਨਰਸਿਮ੍ਹਾ ਪਟਮਸੈੱਟੀ ਵਜੋਂ ਹੋਈ ਹੈ।

PM Modi Chintan Shivir: ਪੀਐਮ ਮੋਦੀ ਨੇ ਪੜ੍ਹਾਇਆ ਸ਼ਾਂਤੀ ਦਾ ਪਾਠ, ਬੋਲੇ, 'ਅਮਨ-ਕਾਨੂੰਨ ਦਾ ਸਿੱਧਾ ਸਬੰਧ ਵਿਕਾਸ ਨਾਲ ਜੁੜਿਆ' 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਰੇ ਰਾਜਾਂ ਨੂੰ ਅੰਦਰੂਨੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਮਨ-ਕਾਨੂੰਨ ਦਾ ਸਿੱਧਾ ਸਬੰਧ ਵਿਕਾਸ ਨਾਲ ਹੈ। ਇਸ ਲਈ ਸ਼ਾਂਤੀ ਬਰਕਰਾਰ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇੱਥੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਰਾਜਾਂ ਦੇ ਗ੍ਰਹਿ ਮੰਤਰੀਆਂ ਲਈ ਵੀਡੀਓ ਕਾਨਫਰੰਸ ਰਾਹੀਂ ਕਰਵਾਏ ਦੋ ਰੋਜ਼ਾ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਰਾਜ ਨੂੰ ਇੱਕ ਦੂਜੇ ਤੋਂ ਸਿੱਖਣਾ ਚਾਹੀਦਾ ਹੈ, ਪ੍ਰੇਰਣਾ ਲੈਣੀ ਚਾਹੀਦੀ ਹੈ ਤੇ ਅੰਦਰੂਨੀ ਸੁਰੱਖਿਆ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

PM Modi Chintan Shivir: ਪੀਐਮ ਮੋਦੀ ਨੇ ਪੜ੍ਹਾਇਆ ਸ਼ਾਂਤੀ ਦਾ ਪਾਠ, ਬੋਲੇ, 'ਅਮਨ-ਕਾਨੂੰਨ ਦਾ ਸਿੱਧਾ ਸਬੰਧ ਵਿਕਾਸ ਨਾਲ ਜੁੜਿਆ' 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਰੇ ਰਾਜਾਂ ਨੂੰ ਅੰਦਰੂਨੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਮਨ-ਕਾਨੂੰਨ ਦਾ ਸਿੱਧਾ ਸਬੰਧ ਵਿਕਾਸ ਨਾਲ ਹੈ। ਇਸ ਲਈ ਸ਼ਾਂਤੀ ਬਰਕਰਾਰ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇੱਥੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਰਾਜਾਂ ਦੇ ਗ੍ਰਹਿ ਮੰਤਰੀਆਂ ਲਈ ਵੀਡੀਓ ਕਾਨਫਰੰਸ ਰਾਹੀਂ ਕਰਵਾਏ ਦੋ ਰੋਜ਼ਾ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਰਾਜ ਨੂੰ ਇੱਕ ਦੂਜੇ ਤੋਂ ਸਿੱਖਣਾ ਚਾਹੀਦਾ ਹੈ, ਪ੍ਰੇਰਣਾ ਲੈਣੀ ਚਾਹੀਦੀ ਹੈ ਤੇ ਅੰਦਰੂਨੀ ਸੁਰੱਖਿਆ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

Pakistan Cricket Team: ਜ਼ਿੰਬਾਬਵੇ ਤੋਂ ਮਿਲੀ ਹਾਰ ਬਾਅਦ ਪਾਕਿਸਤਾਨ ਸੈਮੀਫਾਈਨਲ ਦੀ ਦੌੜ ਤੋਂ ਲਗਭਗ ਬਾਹਰ

 ਟੀ-20 ਵਿਸ਼ਵ ਕੱਪ 2022 ਵਿੱਚ ਪਾਕਿਸਤਾਨ ਕ੍ਰਿਕਟ ਟੀਮ ਲਈ ਹੁਣ ਤੱਕ ਕੁਝ ਵੀ ਠੀਕ ਨਹੀਂ ਹੋਇਆ ਹੈ। ਭਾਰਤ ਖ਼ਿਲਾਫ਼ ਪਹਿਲਾ ਮੈਚ ਹਾਰਨ ਤੋਂ ਬਾਅਦ ਪਾਕਿਸਤਾਨ ਨੂੰ ਜ਼ਿੰਬਾਬਵੇ ਖ਼ਿਲਾਫ਼ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਲਗਾਤਾਰ ਦੋ ਮੈਚ ਹਾਰਨ ਤੋਂ ਬਾਅਦ ਪਾਕਿਸਤਾਨ ਦੀ ਟੀਮ ਸੈਮੀਫਾਈਨਲ ਦੀ ਦੌੜ ਤੋਂ ਲਗਭਗ ਬਾਹਰ ਹੋ ਗਈ ਹੈ। ਸੈਮੀਫਾਈਨਲ 'ਚ ਜਾਣ ਲਈ ਪਾਕਿਸਤਾਨ ਨੂੰ ਹੁਣ ਚੰਗੇ ਪ੍ਰਦਰਸ਼ਨ ਦੇ ਨਾਲ-ਨਾਲ ਕਿਸਮਤ ਦਾ ਵੀ ਸਹਾਰਾ ਲੈਣਾ ਹੋਵੇਗਾ। ਜ਼ਿੰਬਾਬਵੇ ਨੇ ਉਸ ਨੂੰ ਇੱਕ ਦੌੜ ਨਾਲ ਹਰਾ ਕੇ  ਮੁਸ਼ਕਲਾਂ ਵਧਾ ਦਿੱਤੀਆਂ ਹਨ।

Delhi CM Arvind Kejriwal: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਿਹਾ 'ਤੁਰੰਤ ਲੱਗੇ ਤਸਵੀਰ'

 ਆਮ ਆਦਮੀ ਪਾਰਟੀ  ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਕਰੰਸੀ (ਨੋਟਾਂ) 'ਤੇ ਲਕਸ਼ਮੀ-ਗਣੇਸ਼ ਦੀ ਫੋਟੋ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਪੱਤਰ ਲਿਖਿਆ ਹੈ। ਇਸ 'ਚ ਉਨ੍ਹਾਂ ਲਿਖਿਆ ਹੈ ਕਿ ਦੇਸ਼ ਦੇ 130 ਕਰੋੜ ਲੋਕਾਂ ਦੀ ਇੱਛਾ ਹੈ ਕਿ ਭਾਰਤੀ ਕਰੰਸੀ 'ਤੇ ਇਕ ਪਾਸੇ ਗਾਂਧੀ ਜੀ ਤੇ ਦੂਜੇ ਪਾਸੇ ਸ਼੍ਰੀ ਗਣੇਸ਼ ਜੀ ਅਤੇ ਲਕਸ਼ਮੀ ਜੀ ਦੀ ਤਸਵੀਰ ਹੋਵੇ। ਵੀਰਵਾਰ ਨੂੰ ਲਿਖੇ ਇਸ ਪੱਤਰ 'ਚ ਕੇਜਰੀਵਾਲ ਨੇ ਕਿਹਾ ਹੈ ਕਿ ਅੱਜ ਦੇਸ਼ ਦੀ ਅਰਥਵਿਵਸਥਾ ਬਹੁਤ ਖਰਾਬ ਦੌਰ 'ਚੋਂ ਗੁਜ਼ਰ ਰਹੀ ਹੈ। ਆਜ਼ਾਦੀ ਦੇ 75 ਸਾਲ ਬਾਅਦ ਵੀ ਭਾਰਤ ਨੂੰ ਵਿਕਾਸਸ਼ੀਲ ਅਤੇ ਗਰੀਬ ਦੇਸ਼ਾਂ ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਨੇ ਪੁੱਛਿਆ ਹੈ ਕਿ ਸਾਡੇ ਦੇਸ਼ 'ਚ ਅਜੇ ਵੀ ਇੰਨੇ ਲੋਕ ਗਰੀਬ ਕਿਉਂ ਹਨ?

SGPC Election: ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਸਾਹਮਣੇ ਖੜ੍ਹਾ ਕੀਤਾ ਸੰਕਟ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 9 ਨਵੰਬਰ ਨੂੰ ਹੋਣ ਵਾਲੀ ਚੋਣ ਨੇ ਸ਼੍ਰੋਮਣੀ ਅਕਾਲੀ ਦਲ ਅੰਦਰ ਹਲਚਲ ਤੇਜ਼ ਕਰ ਦਿੱਤੀ ਹੈ। ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨਗੀ ਦੀ ਚੋਣ ਲੜਨ ਦੇ ਐਲਾਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਚਿੰਤਾ ਵਧ ਗਈ ਹੈ। ਇਸ ਲਈ ਉਹ ਖੁਦ ਮੈਦਾਨ ਵਿੱਚ ਉੱਤਰ ਕੇ ਸਭ ਕੁਝ ਠੀਕ ਕਰਨ ਦੀ ਕੋਸ਼ਿਸ਼ ਵਿੱਚ ਜੁਟੇ ਹੋਏ ਹਨ। ਇਸੇ ਤਹਿਤ ਵੀਰਵਾਰ ਨੂੰ ਸੁਖਬੀਰ ਬਾਦਲ ਨੇ ਮਾਝਾ ਖੇਤਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਖਸਕਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮੁੜ ਚੋਣ ਲੜਨ ਦਾ ਮੁੱਦਾ ਭਾਰੂ ਰਿਹਾ। ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸੁਖਬੀਰ ਬਾਦਲ ਨੇ ਸਮਾਗਮ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੌਜੂਦਾ ਪ੍ਰਧਾਨ ਤੇ ਟੀਮ ਦੀ ਕਾਰਗੁਜ਼ਾਰੀ ਬਾਰੇ ਮੈਂਬਰਾਂ ਦੀ ਰਾਏ ਲਈ ਤੇ ਬੀਬੀ ਜਗੀਰ ਕੌਰ ਵੱਲੋਂ ਚੋਣ ਲੜਨ ਦੇ ਕੀਤੇ ਐਲਾਨ ਬਾਰੇ ਵੀ ਚਰਚਾ ਕੀਤੀ।

Ammunition recovered at Firozpur border: 3 AK-47, ਤਿੰਨ ਪਿਸਤੌਲ ਤੇ 200 ਗੋਲੀਆਂ ਬਰਾਮਦ

ਪੰਜਾਬ 'ਚ ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨ 'ਚ ਬੈਠੇ ਅੱਤਵਾਦੀਆਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਫ਼ਿਰੋਜ਼ਪੁਰ ਤੋਂ ਹਥਿਆਰਾਂ ਨਾਲ ਭਰਿਆ ਬੈਗ ਬਰਾਮਦ ਕੀਤਾ ਹੈ। ਜਿਸ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਸੀ। ਬੀਐਸਐਫ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਗ ਇੱਕ ਡਰੋਨ ਰਾਹੀਂ ਇੱਥੇ ਪਹੁੰਚਾਇਆ ਗਿਆ ਹੈ।

Punjab News: ਕੰਡਿਆਲੀ ਤਾਰ ਪਾਰੋਂ ਖੇਤੀ ਕਰਨ ਵਾਲਿਆਂ ਕਿਸਾਨਾਂ ਲਈ ਖ਼ੁਸ਼ਖ਼ਬਰੀ !

ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪੰਜਾਬ ਦੇ 6 ਜ਼ਿਲ੍ਹਿਆਂ ਦੀ 21,600 ਏਕੜ ਵਾਹੀਯੋਗ ਜ਼ਮੀਨ (ਜੋ ਕੰਡਿਆਲੀ ਤਾਰ ਕਾਰਨ ਪਾਰ ਲੰਘ ਗਈ ਸੀ) ਨੂੰ ਕਿਸਾਨਾਂ ਦੇ ਹਿੱਸੇ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੀਐੱਮ ਭਗਵੰਤ ਮਾਨ ਨੇ ਵੀਰਵਾਰ ਨੂੰ ਫਰੀਦਾਬਾਦ ਵਿੱਚ ਗ੍ਰਹਿ ਮੰਤਰੀਆਂ ਦੀ ਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੰਡਿਆਲੀ ਤਾਰ ਅਤੇ ਸਰਹੱਦ ਵਿੱਚ ਦੂਰੀ ਘੱਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਦੂਰੀ ਮੌਜੂਦਾ ਇੱਕ ਕਿਲੋਮੀਟਰ ਦੀ ਬਜਾਏ ਘਟਾ ਕੇ 150-200 ਮੀਟਰ ਕੀਤੀ ਜਾਵੇ।

ਪਿਛੋਕੜ

Punjab Breaking News, 28 October 2022 LIVE Updates: ਪੰਜਾਬ 'ਚ ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨ 'ਚ ਬੈਠੇ ਅੱਤਵਾਦੀਆਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਫ਼ਿਰੋਜ਼ਪੁਰ ਤੋਂ ਹਥਿਆਰਾਂ ਨਾਲ ਭਰਿਆ ਬੈਗ ਬਰਾਮਦ ਕੀਤਾ ਹੈ। ਜਿਸ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਸੀ। ਬੀਐਸਐਫ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਗ ਇੱਕ ਡਰੋਨ ਰਾਹੀਂ ਇੱਥੇ ਪਹੁੰਚਾਇਆ ਗਿਆ ਹੈ।  ਫ਼ਿਰੋਜ਼ਪੁਰ 'ਚ 3 AK-47, ਤਿੰਨ ਪਿਸਤੌਲ ਤੇ 200 ਗੋਲੀਆਂ ਬਰਾਮਦ


 


ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਸਾਹਮਣੇ ਖੜ੍ਹਾ ਕੀਤਾ ਸੰਕਟ


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 9 ਨਵੰਬਰ ਨੂੰ ਹੋਣ ਵਾਲੀ ਚੋਣ ਨੇ ਸ਼੍ਰੋਮਣੀ ਅਕਾਲੀ ਦਲ ਅੰਦਰ ਹਲਚਲ ਤੇਜ਼ ਕਰ ਦਿੱਤੀ ਹੈ। ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨਗੀ ਦੀ ਚੋਣ ਲੜਨ ਦੇ ਐਲਾਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਚਿੰਤਾ ਵਧ ਗਈ ਹੈ। ਇਸ ਲਈ ਉਹ ਖੁਦ ਮੈਦਾਨ ਵਿੱਚ ਉੱਤਰ ਕੇ ਸਭ ਕੁਝ ਠੀਕ ਕਰਨ ਦੀ ਕੋਸ਼ਿਸ਼ ਵਿੱਚ ਜੁਟੇ ਹੋਏ ਹਨ। ਇਸੇ ਤਹਿਤ ਵੀਰਵਾਰ ਨੂੰ ਸੁਖਬੀਰ ਬਾਦਲ ਨੇ ਮਾਝਾ ਖੇਤਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਖਸਕਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮੁੜ ਚੋਣ ਲੜਨ ਦਾ ਮੁੱਦਾ ਭਾਰੂ ਰਿਹਾ। ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸੁਖਬੀਰ ਬਾਦਲ ਨੇ ਸਮਾਗਮ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੌਜੂਦਾ ਪ੍ਰਧਾਨ ਤੇ ਟੀਮ ਦੀ ਕਾਰਗੁਜ਼ਾਰੀ ਬਾਰੇ ਮੈਂਬਰਾਂ ਦੀ ਰਾਏ ਲਈ ਤੇ ਬੀਬੀ ਜਗੀਰ ਕੌਰ ਵੱਲੋਂ ਚੋਣ ਲੜਨ ਦੇ ਕੀਤੇ ਐਲਾਨ ਬਾਰੇ ਵੀ ਚਰਚਾ ਕੀਤੀ। ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਸਾਹਮਣੇ ਖੜ੍ਹਾ ਕੀਤਾ ਸੰਕਟ


 


ਰਾਮ ਰਹੀਮ ਦੀ ਪੈਰੋਲ 'ਤੇ ਬੁਰੀ ਤਰ੍ਹਾਂ ਘਿਰੀ ਹਰਿਆਣਾ ਸਰਕਾਰ


ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਉੱਪਰ ਹਰਿਆਣਾ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਵਿਰੋਧੀ ਧਿਰਾਂ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਦੇ ਤਿੱਖੇ ਸਵਾਲਾਂ ਦਾ ਜਵਾਬ ਦੇਣਾ ਸਰਕਾਰ ਲਈ ਔਖਾ ਹੋ ਗਿਆ ਹੈ। ਸਵਾਤੀ ਮਾਲੀਵਾਲ ਨੇ ਰਾਮ ਰਹੀਮ ਦੀ ਪੈਰੋਲ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੋਂ 5 ਸਵਾਲ ਪੁੱਛੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਹੈ ਕਿ ਆਖਰ ਰਾਮ ਰਹੀਮ ਨੂੰ ਕਿਹੜਾ ਜ਼ਰੂਰੀ ਕੰਮ ਸੀ ਕਿ ਉਸ ਨੂੰ ਪੈਰੋਲ ਦਿੱਤੀ ਗਈ। ਰਾਮ ਰਹੀਮ ਦੀ ਪੈਰੋਲ 'ਤੇ ਬੁਰੀ ਤਰ੍ਹਾਂ ਘਿਰੀ ਹਰਿਆਣਾ ਸਰਕਾਰ


 


ਫ਼ਰਜ਼ੀ ਪੁਲਿਸ ਮੁਕਾਬਲਾ ਕਰਨ ਵਾਲੇ ਸੇਵਾਮੁਕਤ ਪੁਲਿਸ ਅਫਸਰ ਦੋਸ਼ੀ ਕਰਾਰ 


ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਫ਼ਰਜ਼ੀ ਪੁਲਿਸ ਮੁਕਾਬਲਾ ਬਾਰੇ ਕੇਸ ਦਾ ਨਿਬੇੜਾ ਕਰਦਿਆਂ ਪੰਜਾਬ ਪੁਲਿਸ ਦੇ ਦੋ ਸੇਵਾਮੁਕਤ ਅਧਿਕਾਰੀਆਂ ਸਬ-ਇੰਸਪੈਕਟਰ ਸ਼ਮਸ਼ੇਰ ਸਿੰਘ ਤੇ ਏਐਸਆਈ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਨੂੰ 2 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਪੁਲਿਸ ਮੁਲਾਜ਼ਮਾਂ ਇੰਸਪੈਕਟਰ ਪੂਰਨ ਸਿੰਘ ਤੇ ਏਐਸਆਈ ਜਗੀਰ ਸਿੰਘ ਦੀ ਟਰਾਇਲ ਦੌਰਾਨ ਮੌਤ ਹੋ ਚੁੱਕੀ ਹੈ। ਫ਼ਰਜ਼ੀ ਪੁਲਿਸ ਮੁਕਾਬਲਾ ਕਰਨ ਵਾਲੇ ਸੇਵਾਮੁਕਤ ਪੁਲਿਸ ਅਫਸਰ ਦੋਸ਼ੀ ਕਰਾਰ


 


ਕੰਡਿਆਲੀ ਤਾਰ ਪਾਰੋਂ ਖੇਤੀ ਕਰਨ ਵਾਲਿਆਂ ਕਿਸਾਨਾਂ ਲਈ ਖ਼ੁਸ਼ਖ਼ਬਰੀ !


ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪੰਜਾਬ ਦੇ 6 ਜ਼ਿਲ੍ਹਿਆਂ ਦੀ 21,600 ਏਕੜ ਵਾਹੀਯੋਗ ਜ਼ਮੀਨ (ਜੋ ਕੰਡਿਆਲੀ ਤਾਰ ਕਾਰਨ ਪਾਰ ਲੰਘ ਗਈ ਸੀ) ਨੂੰ ਕਿਸਾਨਾਂ ਦੇ ਹਿੱਸੇ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੀਐੱਮ ਭਗਵੰਤ ਮਾਨ ਨੇ ਵੀਰਵਾਰ ਨੂੰ ਫਰੀਦਾਬਾਦ ਵਿੱਚ ਗ੍ਰਹਿ ਮੰਤਰੀਆਂ ਦੀ ਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੰਡਿਆਲੀ ਤਾਰ ਅਤੇ ਸਰਹੱਦ ਵਿੱਚ ਦੂਰੀ ਘੱਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਦੂਰੀ ਮੌਜੂਦਾ ਇੱਕ ਕਿਲੋਮੀਟਰ ਦੀ ਬਜਾਏ ਘਟਾ ਕੇ 150-200 ਮੀਟਰ ਕੀਤੀ ਜਾਵੇ। ਕੰਡਿਆਲੀ ਤਾਰ ਪਾਰੋਂ ਖੇਤੀ ਕਰਨ ਵਾਲਿਆਂ ਕਿਸਾਨਾਂ ਲਈ ਖ਼ੁਸ਼ਖ਼ਬਰੀ !

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.