Punjab Breaking News LIVE: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਨੋਟਿਸ, ਭਗਵੰਤ ਮਾਨ ਨੂੰ ਚਰਨਜੀਤ ਚੰਨੀ ਦਾ ਜਵਾਬ, ਟੈਂਕੀ 'ਤੇ ਚੜ੍ਹੀ ਕੇਜਰੀਵਾਲ ਦੀ ਮੂੰਹ ਬੋਲੀ ਭੈਣ, ਨਹੀਂ ਹੋਏਗੀ ਕਿਸਾਨਾਂ ਖਿਲਾਫ ਕੋਈ ਸਖਤੀ
Punjab Breaking News, 28 September 2022 LIVE Updates: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਨੋਟਿਸ, ਭਗਵੰਤ ਮਾਨ ਨੂੰ ਚਰਨਜੀਤ ਚੰਨੀ ਦਾ ਜਵਾਬ, ਟੈਂਕੀ 'ਤੇ ਚੜ੍ਹੀ ਕੇਜਰੀਵਾਲ ਦੀ ਮੂੰਹ ਬੋਲੀ ਭੈਣ
ਤਰਨ ਤਾਰਨ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਏ ਦਾ ਰਿਮਾਂਡ ਨਹੀਂ ਮਿਲਿਆ। ਪੁਲਿਸ ਨੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਪੇਸ਼ ਕੀਤਾ। ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਵਾਪਸ ਲੈ ਗਈ। ਪੇਸ਼ੀ ਦੌਰਾਨ ਕੋਰਟ ਕੰਪਲੈਕਸ ਛਾਉਣੀ ਵਿੱਚ ਤਬਦੀਲ ਨਜ਼ਰ ਆਇਆ। ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਲਾਈ ਗਈ ਸੀ।
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ 'ਤੇ ਖੂਬ ਵਰ੍ਹੇ। ਉਨ੍ਹਾਂ ਕਿਹਾ ਕਿ ਉਹ ਸਾਡਾ ਸਟੈਂਡ ਪੁੱਛਣ ਦੀ ਥਾਂ ਰਾਜਸਥਾਨ ਵਿੱਚ ਜਾ ਕੇ ਆਪਣੀ ਸਰਕਾਰ ਬਚਾਉਣ। ਉਨ੍ਹਾਂ ਨੇ ਰਵਨੀਤ ਬਿੱਟੂ ਨੂੰ ਵਿਹਲਾ ਬੰਦਾ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਨੋਟਿਸ ਜਾਰੀ ਕਰਨ ਨੂੰ ਲੈ ਕੇ ਕਿਹਾ ਕਿ ਇਹ ਪਾਰਟੀ ਹਾਈਕਮਾਂਡ ਵੱਲੋਂ ਕੀਤਾ ਗਿਆ ਫੈਸਲਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਤੇ ਜਮ ਕੇ ਨਿਸ਼ਾਨੇ ਸਾਧੇ। ਰਵਨੀਤ ਬਿੱਟੂ ਵੱਲੋਂ ਬੀਬੀਐਮਬੀ ਤੇ ਆਮ ਆਦਮੀ ਪਾਰਟੀ ਨੂੰ ਆਪਣਾ ਸਟੈਂਡ ਸਪਸ਼ਟ ਕਰਨ ਲਈ ਕੀਤੀ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸਾਡਾ ਸਟੈਂਡ ਬਿਲਕੁਲ ਸਪੱਸ਼ਟ ਹੈ। ਇਸ ਸਬੰਧੀ ਅਸੀਂ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਹੀ ਮਤਾ ਪਾਸ ਕਰ ਦਿੱਤਾ ਸੀ।
ਸੂਬੇ ਦੀਆਂ ਮੰਡੀਆਂ 'ਚ ਝੋਨੇ ਦਾ ਸੀਜਨ ਸ਼ੁਰੂ ਹੁੰਦੇ ਸਾਰ ਹੀ ਕਿਸਾਨ ਫਸਲ ਲੈ ਕੇ ਵਹੀਰਾਂ ਘੱਤ ਕੇ ਪੁੱਜ ਰਹੇ ਹਨ। ਮੰਡੀਆਂ 'ਚ ਬਾਸਮਤੀ ਦੀ ਕਿਸਮ 1509 ਵੱਡੀ ਮਾਤਰਾ 'ਚ ਪੁੱਜ ਚੁੱਕੀ ਹੈ। ਇਸ ਦੀ ਸਾਰੀ ਖਰੀਦ ਨਿੱਜੀ ਏਜੰਸੀਆਂ ਨੇ ਕੀਤੀ ਹੈ ਤੇ ਸਰਕਾਰੀ ਖਰੀਦ ਭਾਵੇਂ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਪਰ 1509 ਨੂੰ ਪ੍ਰਾਈਵੇਟ ਏਜੰਸੀਆਂ ਖਰੀਦ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰੀ ਖਰੀਦ ਨਾ ਹੋਣ ਕਰਕੇ ਨੁਕਸਾਨ ਹੁੰਦਾ ਹੈ ਕਿਉਂਕਿ ਨਿੱਜੀ ਏਜੰਸੀਆਂ ਵਾਲੇ ਆਪਣੀ ਮਰਜੀ ਮੁਤਾਬਕ ਰੇਟ ਦਿੰਦੇ ਹਨ। ਕਿਸੇ ਕਿਸਾਨ ਨੂੰ ਰੇਟ ਵੱਧ ਮਿਲਦਾ ਹੈ ਤੇ ਕਿਸੇ ਨੂੰ ਘੱਟ ਰੇਟ ਮਿਲਦਾ ਹੈ। ਜਦਕਿ ਜੇਕਰ ਸਰਕਾਰ 1509 ਦੀ ਸਰਕਾਰੀ ਖਰੀਦ ਦੀ ਵਿਵਸਥਾ ਕਰਦੀ ਹੈ ਜਾਂ ਸਰਕਾਰ ਦੀ ਨਿਗਰਾਨੀ ਹੇਠ ਖਰੀਦ ਕਰਵਾਉਂਦੀ ਹੈ ਤਾਂ ਫਿਰ ਕਿਸਾਨਾਂ ਨੂੰ ਇੱਕ ਰੇਟ ਮਿਲ ਸਕਦਾ ਹੈ।
ਬਲਾਕ ਅਮਲੋਹ ਦੇ ਪਿੰਡ ਬਡਗੁਜਰਾਂ ਦੇ ਸਰਪੰਚ ਬਲਕਾਰ ਸਿੰਘ ਨੇ ਆਤਮ ਹੱਤਿਆ ਕਰ ਲਈ ਹੈ। ਬਲਕਾਰ ਸਿੰਘ ਨੇ ਖੰਨਾ ਵਿਖੇ ਰੇਲ ਗੱਡੀ ਹੇਠ ਆ ਕੇ ਆਤਮ ਹੱਤਿਆ ਕੀਤੀ ਹੈ। ਪਰਿਵਾਰ ਨੂੰ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਵਿੱਚ ਪਿੰਡ ਦੇ ਕੁਝ ਵਿਅਕਤੀਆਂ ਦੇ ਨਾਮ ਲਿਖੇ ਹੋਏ ਹਨ। ਸਰਪੰਚ ਦੇ ਪਰਿਵਾਰ ਵਾਲਿਆਂ ਤੇ ਸਰਪੰਚ ਯੂਨੀਅਨ ਨੇ ਸਿਆਸੀ ਬਦਲਾਖ਼ੋਰੀ ਦੇ ਦੋਸ਼ ਲਾਏ ਹਨ। ਰੇਲਵੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਪੰਚ ਬਲਕਾਰ ਸਿੰਘ ਦੇ ਪੁੱਤਰ ਨੇ ਦੱਸਿਆ ਕਿ ਉਸ ਦੇ ਪਿਤਾ 25 ਸਤੰਬਰ ਤੋਂ ਲਾਪਤਾ ਸਨ। ਅੱਜ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਖੰਨਾ ਵਿਖੇ ਪਤਾ ਲੱਗਿਆ ਕਿ ਰੇਲਵੇ ਪੁਲਿਸ ਨੂੰ ਦੋ ਦਿਨ ਪਹਿਲਾਂ ਅਣਪਛਾਤੀ ਲਾਸ਼ ਮਿਲੀ ਸੀ ਜੋ ਉਸ ਦੇ ਪਿਤਾ ਦੀ ਨਿਕਲੀ। ਉਸ ਦੇ ਘਰੋਂ ਸੁਸਾਈਡ ਨੋਟ ਮਿਲਿਆ ਹੈ।
ਫਿਰੌਤੀ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖਤਮ ਹੋ ਗਿਆ ਹੈ। ਉਸ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਡਾਕਟਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਗੈੰਗਸਟਰ ਜੱਗੂ ਭਗਵਾਨਪੁਰੀਆ ਪਿਛਲੇ ਅੱਠ ਦਿਨਾਂ ਤੋਂ ਅੰਮ੍ਰਿਤਸਰ ਪੁਲਿਸ ਕੋਲ ਰਿਮਾਂਡ 'ਤੇ ਸੀ।
ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਸੋਸ਼ਲ ਮੀਡੀਆ ਇੱਕ ਪੋਸਟ ਪਾ ਕੇ ਕਬੱਡੀ ਪਰਮੋਟਰਾਂ ਤੇ ਖਿਡਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਲਿਖਿਆ ਸਤਿ ਸ੍ਰੀ ਆਕਾਲ ਜੀ ਸਾਰੇ ਵੀਰਾਂ ਨੂੰ, ਅੱਜ ਅਸੀਂ ਤੁਹਾਡੇ ਨਾਲ ਕੁੱਝ ਗੱਲਾਂ ਕਰਨ ਜਾ ਰਹੇ ਹਾਂ। ਇਹ ਗੱਲਾਂ ਮਾਂ ਖੇਡ ਕਬੱਡੀ ਨੂੰ ਪਿਆਰ ਕਰਨ ਵਾਲੇ ਸਾਰੇ ਕਬੱਡੀ ਪਰਮੋਟਰ ਤੇ ਖਿਡਾਰੀਆਂ ਨੂੰ ਅਸੀਂ ਇਹ ਦੱਸਣ ਜਾ ਰਹੇ ਹਾਂ ਕਿ ਸਾਡਾ ਤੇ ਸਾਡੇ ਗਰੁੱਪ ਦਾ ਤੁਹਾਡੇ ਨਾਲ ਕੋਈ ਰੌਲਾ ਨਹੀਂ ਤੇ ਜੋ ਜੱਗੂ ਭਗਵਾਨਪੁਰੀਆ ਆਪਣੀ ਕਾਲੀ ਕਮਾਈ ਦਾ ਪੈਸਾ ਕਬੱਡੀ ਰਾਹੀਂ white Money ਵਿੱਚ ਬਦਲ ਰਿਹਾ ਹੈ, ਇਸ ਕਰਕੇ ਸਾਡੀ ਕਬੱਡੀ ਖਿਡਾਰੀਆਂ ਨੂੰ ਸਾਡੀ ਇਹ ਲਾਸਟ ਬੇਨਤੀ ਆ ਕੇ ਕੋਈ ਵੀ ਖਿਡਾਰੀ ਨਾ ਤਾਂ ਉਹ ਇਨ੍ਹਾਂ ਦੇ ਕਹਿਣ 'ਤੇ ਖੇਡੇ ਤੇ ਨਾ ਹੀ ਸਾਡੇ ਕਹਿਣ 'ਤੇ, ਜਿੱਥੇ ਤੁਹਾਡਾ ਦਿਲ ਕਰਦਾ ਖੇਡੋ ਤੇ ਜੇ ਸਾਨੂੰ ਪਤਾ ਲੱਗਾ ਕੇ ਇਨ੍ਹਾਂ ਦੇ ਕਹਿਣ 'ਤੇ ਖੇਡ ਰਿਹਾ ਤਾਂ ਓਹ ਆਪਣੀ ਮੌਤ ਦਾ ਜ਼ਿੰਮੇਵਾਰ ਆਪ ਹੋਵੇਗਾ!
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ,ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ...
ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨੀਂ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਈ ਸੀ। ਇਸ ਮਗਰੋਂ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਚਰਚਾ ਹੈ ਕਿ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਵਿੱਚੋਂ ਕੱਢਿਆ ਜਾ ਸਕਦਾ ਹੈ। ਇਸ ਬਾਰੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਦੋਂ ਕਿਸੇ ਮੰਤਰੀ ਜਾਂ ਵਿਧਾਇਕ ਬਾਰੇ ਕੁਝ ਗਲਤ ਸਾਹਮਣੇ ਆਉਂਦਾ ਹੈ ਤਾਂ ਸਰਕਾਰ ਆਪਣੇ ਤੌਰ 'ਤੇ ਚੈੱਕ ਕਰਦੀ ਹੈ। ਪੰਜਾਬ ਵਿੱਚ 'ਆਪ' ਸਰਕਾਰ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਕੰਮ ਕਰ ਰਹੀ ਹੈ। ਇਸ ਸਰਕਾਰ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਂਦਾ ਹੈ।
ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ , ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ (646 PTI's) ਨੂੰ ਮਿਲੋ, ਜੋ ਇੱਕ ਵਾਰ ਫਿਰ ਖਟਕੜ ਕਲਾਂ ਵਿੱਚ ਪੰਡਾਲ ਦੇ ਸਾਹਮਣੇ ਇੱਕ ਪਾਣੀ ਵਾਲੀ ਟੈਂਕੀ ਦੇ ਉੱਪਰ ਹੈ, ਜਿੱਥੇ ਉਹ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂ ਸਿਰਫ 2022 ਵਿੱਚ ਵੋਟਾਂ ਲਈ ਭੈਣ ਬਣਾ ਲਈ ਸੀ?
ਪਿਛੋਕੜ
Punjab Breaking News, 28 September 2022 LIVE Updates: ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨੀਂ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਈ ਸੀ। ਇਸ ਮਗਰੋਂ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਚਰਚਾ ਹੈ ਕਿ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਵਿੱਚੋਂ ਕੱਢਿਆ ਜਾ ਸਕਦਾ ਹੈ। ਇਸ ਬਾਰੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਦੋਂ ਕਿਸੇ ਮੰਤਰੀ ਜਾਂ ਵਿਧਾਇਕ ਬਾਰੇ ਕੁਝ ਗਲਤ ਸਾਹਮਣੇ ਆਉਂਦਾ ਹੈ ਤਾਂ ਸਰਕਾਰ ਆਪਣੇ ਤੌਰ 'ਤੇ ਚੈੱਕ ਕਰਦੀ ਹੈ। ਪੰਜਾਬ ਵਿੱਚ 'ਆਪ' ਸਰਕਾਰ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਕੰਮ ਕਰ ਰਹੀ ਹੈ। ਇਸ ਸਰਕਾਰ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਂਦਾ ਹੈ। ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਨੋਟਿਸ ਜਾਰੀ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ: ਜਿੰਪਾ
ਸੀਐਮ ਭਗਵੰਤ ਮਾਨ ਨੂੰ ਚਰਨਜੀਤ ਚੰਨੀ ਦਾ ਜਵਾਬ, ਮੇਰਾ ਫੋਨ 24 ਘੰਟੇ ਖੁੱਲ੍ਹਾ, ਜਦੋਂ ਮਰਜ਼ੀ ਖੜਕਾ ਲਵੋ...
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮੇਰਾ ਫੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਨੂੰ ਫੋਨ ਕਰਕੇ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੋਈ ਵੀ ਜਾਣਕਾਰੀ ਚਾਹੀਦੀ ਹੈ ਤਾਂ ਉਨ੍ਹਾਂ ਨੂੰ ਫੋਨ ਕਰ ਲਵੇ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਸੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸਰਕਾਰ ਦੇ ਆਖਰੀ ਦਿਨਾਂ ਦੌਰਾਨ ਕਈ ਅਜਿਹੇ ਫੈਸਲੇ ਲਏ, ਜਿਨ੍ਹਾਂ ਕਰਕੇ ਮੌਜੂਦਾ ਸਰਕਾਰ ਸਾਹਮਣੇ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਸਰਕਾਰ, ਚੰਨੀ ਤੋਂ ਜਾਣਨਾ ਚਾਹੁੰਦੀ ਹੈ ਆਖਰੀ ਦਿਨਾਂ ਦੌਰਾਨ ਲਏ ਗਏ ਫੈਸਲੇ ਕਿਉਂ ਤੇ ਕਿਵੇਂ ਲਏ ਗਏ ਤੇ ਇਨ੍ਹਾਂ ਦਾ ਨਿਪਟਾਰਾ ਕਿਵੇਂ ਕੀਤਾ ਜਾਵੇ। ਸੀਐਮ ਭਗਵੰਤ ਮਾਨ ਨੂੰ ਚਰਨਜੀਤ ਚੰਨੀ ਦਾ ਜਵਾਬ, ਮੇਰਾ ਫੋਨ 24 ਘੰਟੇ ਖੁੱਲ੍ਹਾ, ਜਦੋਂ ਮਰਜ਼ੀ ਖੜਕਾ ਲਵੋ...
ਖਟਕੜ ਕਲਾਂ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੀ ਕੇਜਰੀਵਾਲ ਦੀ ਮੂੰਹ ਬੋਲੀ ਭੈਣ
ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ , ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ (646 PTI's) ਨੂੰ ਮਿਲੋ, ਜੋ ਇੱਕ ਵਾਰ ਫਿਰ ਖਟਕੜ ਕਲਾਂ ਵਿੱਚ ਪੰਡਾਲ ਦੇ ਸਾਹਮਣੇ ਇੱਕ ਪਾਣੀ ਵਾਲੀ ਟੈਂਕੀ ਦੇ ਉੱਪਰ ਹੈ, ਜਿੱਥੇ ਉਹ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂ ਸਿਰਫ 2022 ਵਿੱਚ ਵੋਟਾਂ ਲਈ ਭੈਣ ਬਣਾ ਲਈ ਸੀ? ਖਟਕੜ ਕਲਾਂ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੀ ਕੇਜਰੀਵਾਲ ਦੀ ਮੂੰਹ ਬੋਲੀ ਭੈਣ
ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨਾਂ ਦੇ ਤੇਵਰ ਵੇਖ ਪੰਜਾਬ ਸਰਕਾਰ ਪਈ ਨਰਮ, ਖੇਤੀਬਾੜੀ ਮੰਤਰੀ ਬੋਲੇ, ਨਹੀਂ ਹੋਏਗੀ ਕੋਈ ਸਖਤੀ!
ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨਾਂ ਦੇ ਤੇਵਰ ਵੇਖ ਪੰਜਾਬ ਸਰਕਾਰ ਨਰਮ ਪੈ ਗਈ ਹੈ। ਸਰਕਾਰ ਨੇ ਸਖਤੀ ਦੇ ਸੰਕੇਤ ਦਿੱਤੇ ਸੀ ਪਰ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਪਰਾਲੀ ਸਾੜਨ ਤੋਂ ਬਗੈਰ ਹੋਰ ਕੋਈ ਚਾਰਾ ਨਹੀਂ। ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਸੀ ਕਿ ਜੇਕਰ ਅਫਸਰਾਂ ਨੇ ਪਰਾਲੀ ਸਾੜਨ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਤਾਂ ਉਹ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦੇਣਗੇ। ਇਸ ਮਗਰੋਂ ਪੰਜਾਬ ਸਰਕਾਰ ਨਰਮ ਪੈ ਗਈ ਹੈ। ਉਂਝ, ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾਏਗਾ। ਉਨ੍ਹਾਂ ਜਾਗਰੂਕ ਕੀਤਾ ਜਾਵੇਗਾ ਪਰ ਕੋਈ ਸਖਤੀ ਨਹੀਂ ਵਰਤੀ ਜਾਵੇਗੀ। ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨਾਂ ਦੇ ਤੇਵਰ ਵੇਖ ਪੰਜਾਬ ਸਰਕਾਰ ਪਈ ਨਰਮ, ਖੇਤੀਬਾੜੀ ਮੰਤਰੀ ਬੋਲੇ, ਨਹੀਂ ਹੋਏਗੀ ਕੋਈ ਸਖਤੀ!
ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਵਾਲੇ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਹੈ, ਜਿਨ੍ਹਾਂ ਨੇ ਹੱਸਦੇ-ਹੱਸਦੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਅੱਜ ਪੰਜਾਬ ਸਮੇਤ ਦੇਸ਼ ਭਰ 'ਚ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕਈ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਦੇਸ਼ ਦੇ ਸਭ ਤੋਂ ਵੱਡੇ ਕ੍ਰਾਂਤੀਕਾਰੀ ਤੇ ਆਪਣੀ ਦਲੇਰੀ ਨਾਲ ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾ ਦੇਣ ਵਾਲੇ ਭਗਤ ਸਿੰਘ ਨੇ ਨੌਜਵਾਨਾਂ ਦੇ ਦਿਲਾਂ ਵਿੱਚ ਆਜ਼ਾਦੀ ਦਾ ਜਜ਼ਬਾ ਭਰ ਦਿੱਤਾ ਸੀ। ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਵਾਲੇ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
- - - - - - - - - Advertisement - - - - - - - - -