ਪੜਚੋਲ ਕਰੋ

Punjab Breaking News LIVE: ਸਿੰਜਾਈ ਘੁਟਾਲੇ 'ਚ ਹੋਣਗੇ ਵੱਡੇ ਖੁਲਾਸੇ, ਦਰਬਾਰ ਸਾਹਿਬ ਨੇੜੇ ਹੋਟਲਾਂ 'ਚ ਹੋ ਰਿਹਾ ਗਲਤ ਕੰਮ?, ਅੱਜ ਬਦਲੇਗਾ ਮੌਸਮ, 58 ਥਾਵਾਂ 'ਤੇ NIA ਦੀ ਛਾਪੇਮਾਰੀ

Punjab Breaking News, 29 December 2022 LIVE Updates: ਸਿੰਜਾਈ ਘੁਟਾਲੇ 'ਚ ਹੋਣਗੇ ਵੱਡੇ ਖੁਲਾਸੇ, ਦਰਬਾਰ ਸਾਹਿਬ ਨੇੜੇ ਹੋਟਲਾਂ 'ਚ ਹੋ ਰਿਹਾ ਗਲਤ ਕੰਮ?, ਅੱਜ ਬਦਲੇਗਾ ਮੌਸਮ, 58 ਥਾਵਾਂ 'ਤੇ NIA ਦੀ ਛਾਪੇਮਾਰੀ

LIVE

Key Events
Punjab Breaking News LIVE: ਸਿੰਜਾਈ ਘੁਟਾਲੇ 'ਚ ਹੋਣਗੇ ਵੱਡੇ ਖੁਲਾਸੇ, ਦਰਬਾਰ ਸਾਹਿਬ ਨੇੜੇ ਹੋਟਲਾਂ 'ਚ ਹੋ ਰਿਹਾ ਗਲਤ ਕੰਮ?, ਅੱਜ ਬਦਲੇਗਾ ਮੌਸਮ, 58 ਥਾਵਾਂ 'ਤੇ NIA ਦੀ ਛਾਪੇਮਾਰੀ

Background

Punjab Breaking News, 29 December 2022 LIVE Updates: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੱਲ੍ਹ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਜਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਬਾਰੇ ਪੁੱਛਗਿੱਛ ਕੀਤੀ ਜਾਏਗੀ। ਵਿਜੀਲੈਂਸ ਬਿਊਰੋ ਵੱਲੋਂ ਸੇਖੋਂ ਨੂੰ 30 ਦਸੰਬਰ ਨੂੰ ਤਲਬ ਕੀਤਾ ਹੈ। ਇਹ ਘੁਟਾਲਾ ਅਕਾਲੀ-ਭਾਜਪਾ ਸਰਕਾਰ ਵੇਲੇ ਹੋਇਆ ਸੀ। ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਵੀ ਸੱਦੇ ਜਾਣ ਦੀ ਤਿਆਰੀ ਹੈ। ਵਿਜੀਲੈਂਸ ਬਿਊਰੋ ਜਨਮੇਜਾ ਸੇਖੋਂ ਕੋਲੋਂ ਕਰੇਗੀ ਪੁੱਛਗਿੱਛ

ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ 'ਚ ਹੋ ਰਿਹਾ ਗਲਤ ਕੰਮ?

Amritsar News: ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ ਵਿੱਚ ਦੇਹ ਵਪਾਰ ਦੇ ਹੋ ਰਹੇ ਧੰਦੇ ਦੇ ਮਾਮਲੇ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਸ਼ੰਕਾ ਜਤਾਈ ਕਿ ਅਜਿਹੇ ਮਾਮਲਿਆਂ ਵਿੱਚ ਕੁਝ ਵੱਡੇ ਪੁਲਿਸ ਅਧਿਕਾਰੀਆਂ ਦੇ ਹੋਟਲ ਮਾਲਕਾਂ ਨਾਲ ਹੱਥ ਮਿਲੇ ਹੋ ਸਕਦੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਿਸੇ ਜੱਜ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ। ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ 'ਚ ਹੋ ਰਿਹਾ ਗਲਤ ਕੰਮ?

ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਅੱਜ ਬਦਲੇਗਾ ਮੌਸਮ

Punjab Weather: ਹਰਿਆਣਾ ਅਤੇ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਸਰਦੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦਾ ਕਾਰਨ ਦਿਨ ਦੇ ਤਾਪਮਾਨ 'ਚ 4 ਡਿਗਰੀ ਦਾ ਵਾਧਾ ਹੈ। ਹੁਣ ਨਵੇਂ ਸਾਲ ਦੇ ਦਿਨ 1 ਜਨਵਰੀ ਤੋਂ ਪੰਜਾਬ 'ਚ ਫਿਰ ਤੋਂ ਕੜਾਕੇ ਦੀ ਸਰਦੀ ਵਾਪਸੀ ਕਰਨ ਜਾ ਰਹੀ ਹੈ। ਇਸ ਦੌਰਾਨ ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਸੰਕੇਤ ਮਿਲ ਰਹੇ ਹਨ। ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਦਾ ਅਸਰ 29 ਦਸੰਬਰ ਨੂੰ ਦੇਖਣ ਨੂੰ ਮਿਲਣ ਵਾਲਾ ਹੈ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਅੱਜ ਬਦਲੇਗਾ ਮੌਸਮ

ਕੇਰਲ 'ਚ PFI ਨੇਤਾਵਾਂ ਦੇ ਟਿਕਾਣਿਆਂ 'ਤੇ NIA ਦੀ ਕਾਰਵਾਈ, 58 ਥਾਵਾਂ 'ਤੇ ਛਾਪੇਮਾਰੀ

NIA Raid In Kerala: ਰਾਸ਼ਟਰੀ ਜਾਂਚ ਏਜੰਸੀ (NIA) ਨੇ ਦੇਸ਼ 'ਚ ਪਾਬੰਦੀਸ਼ੁਦਾ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਦੇ ਨੇਤਾਵਾਂ ਦੇ 58 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਕੇਰਲ ਵਿੱਚ ਚੱਲ ਰਹੀ ਹੈ। ਐਨਆਈਏ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਪੀਐਫਆਈ ਆਗੂ ਕਿਸੇ ਹੋਰ ਨਾਮ ਨਾਲ ਪੀਐਫਆਈ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਲਈ ਕਾਰਵਾਈ ਕੀਤੀ ਗਈ ਹੈ। ਕੇਰਲ 'ਚ PFI ਨੇਤਾਵਾਂ ਦੇ ਟਿਕਾਣਿਆਂ 'ਤੇ NIA ਦੀ ਕਾਰਵਾਈ, 58 ਥਾਵਾਂ 'ਤੇ ਛਾਪੇਮਾਰੀ

ਭਗਵੰਤ ਮਾਨ ਸਰਕਾਰ ਦੀ ਉਹ ਗੱਲ, ਅਖੇ 'ਪੈਸਾ ਮਾਲਕਾਂ ਦਾ, ਮਸ਼ਹੂਰੀ ਕੰਪਨੀ ਦੀ'

Punjab News: ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ‘ਐਨਆਰਆਈ ਮਿਲਣੀ’ ਪ੍ਰੋਗਰਾਮਾਂ ਉੱਪਰ ਸਵਾਲ ਉੱਠੇ ਹਨ। ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਐਨਆਰਆਈ ਸਭਾ ਦੇ ਪੈਸੇ ਖ਼ਰਚ ਕਰਕੇ ਇਹ ਪ੍ਰੋਗਰਾਮ ਹੋ ਰਹੇ ਹਨ ਪਰ ਸਰਕਾਰ ਇਨ੍ਹਾਂ ਸਮਾਗਮਾਂ ’ਤੇ ਕੋਈ ਪੈਸਾ ਨਹੀਂ ਖ਼ਰਚ ਰਹੀ। ਉਨ੍ਹਾਂ ਕਿਹਾ ਕਿ ਪੈਸਾ ਮਾਲਕਾਂ ਦਾ ਤੇ ਮਸ਼ਹੂਰੀ ਕੰਪਨੀ ਦੀ ਹੋ ਰਹੀ ਹੈ।  ਭਗਵੰਤ ਮਾਨ ਸਰਕਾਰ ਦੀ ਉਹ ਗੱਲ, ਅਖੇ 'ਪੈਸਾ ਮਾਲਕਾਂ ਦਾ, ਮਸ਼ਹੂਰੀ ਕੰਪਨੀ ਦੀ'

16:22 PM (IST)  •  29 Dec 2022

Accident in Mohali: ਸੜਕ 'ਤੇ ਟਰੱਕ ਦਾ ਫਟਿਆ ਟਾਇਰ, ਕਾਰ ਹੋਈ ਹਾਦਸੇ ਦਾ ਸ਼ਿਕਾਰ

ਅੱਜ ਮੁਹਾਲੀ ਵਿੱਚ ਏਅਰਪੋਰਟ ਰੋਡ ਉੱਪਰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਟਰੱਕ ਤੇ ਕੈਬ ਦੀ ਆਪਸ ਵਿੱਚ ਜਬਰਦਸਤ ਟਕਰ ਹੋਈ ਹੈ। ਇਸ ਹਾਦਸੇ ਵਿੱਚ ਕੈਬ ਚਾਲਕ ਗੰਭੀਰ ਜ਼ਖਮੀ ਹੋਇਆ ਹੈ।ਜ਼ਖਮੀ ਕੈਬ ਚਾਲਕ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਤਸਵੀਰਾ ਵਿੱਚ ਇਹ ਹਾਦਸੇ ਦਾ ਸ਼ਿਕਾਰ ਹੋਈ ਕਾਰ ਹਰਿਆਣਾ ਨੰਬਰ ਦੀ ਹੈ। ਮੁਹਾਲੀ ਦੇ ਏਅਰਪੋਰਟ ਰੋਡ ਤੇ ਆਈਸਰ ਚੌਕ ਦੇ ਨਜ਼ਦੀਕ ਇਹ ਹਾਦਸਾ ਵਾਪਰਿਆ ਹੈ। 

15:49 PM (IST)  •  29 Dec 2022

ਸਪੀਕਰ ਸੰਧਵਾਂ ਨੇ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਕੋਲ ਉਠਾਏ ਪੰਜਾਬੀ ਭਾਈਚਾਰੇ ਦੇ ਮੁੱਦੇ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਦੇ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਖੇਤੀ, ਡੇਅਰੀ ਫਰਮਿੰਗ, ਸੱਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਨਿਤੀਸ਼ ਕੁਮਾਰ ਨਾਲ ਚਰਚਾ ਬਹੁਤ ਵਧੀਆਂ ਰਹੀ ਤੇ ਉਨ੍ਹਾਂ ਨੂੰ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਬਾਰੇ ਕਈ ਕੁਝ ਜਾਣਨ ਦਾ ਮੌਕਾ ਮਿਲਿਆ।

15:11 PM (IST)  •  29 Dec 2022

Jalandhar News: ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਲਈ ਨਵੀਂ ਪਹਿਲ

ਚਾਰ ਸਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਯਾਦ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿੱਚ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿਚ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਜੰਗਲ ਲਗਾਉਣ ਲਈ ਸੀਚੇਵਾਲ ਦੀਆਂ ਦੋ ਨਰਸਰੀਆਂ ਵਿੱਚੋਂ ਮੁਫਤ ਬੂਟੇ ਦਿੱਤੇ ਜਾਣਗੇ।

14:42 PM (IST)  •  29 Dec 2022

Gurjeet Singh Aujla: ਔਜਲਾ ਨੇ ਸੀਐਮ ਭਗਵੰਤ ਮਾਨ ਨੂੰ ਭੇਜਿਆ ਪੱਤਰ

ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ ਵਿੱਚ ਦੇਹ ਵਪਾਰ ਦੇ ਹੋ ਰਹੇ ਧੰਦੇ ਦੇ ਮਾਮਲੇ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਸ਼ੰਕਾ ਜਤਾਈ ਕਿ ਅਜਿਹੇ ਮਾਮਲਿਆਂ ਵਿੱਚ ਕੁਝ ਵੱਡੇ ਪੁਲਿਸ ਅਧਿਕਾਰੀਆਂ ਦੇ ਹੋਟਲ ਮਾਲਕਾਂ ਨਾਲ ਹੱਥ ਮਿਲੇ ਹੋ ਸਕਦੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਿਸੇ ਜੱਜ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ। 

14:17 PM (IST)  •  29 Dec 2022

Birth Anniversary of Sri Guru Gobind Singh Ji: ਗੁਰਪੁਰਬ ਮੌਕੇ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਬਾਵਜੂਦ ਪਹੁੰਚੀ ਲੱਖਾਂ ਦੀ ਗਿਣਤੀ 'ਚ ਸੰਗਤ

ਸਾਹਿਬ-ਏ-ਕਮਾਲ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।  ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨ ਤੇ ਕਵੀ ਦਰਬਾਰ ਕਰਵਾਇਆ ਗਿਆ। ਸਵੇਰੇ 9 ਵਜੇ ਤੋਂ 12 ਵਜੇ ਤਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ।

Load More
New Update
Advertisement
Advertisement
Advertisement

ਟਾਪ ਹੈਡਲਾਈਨ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ
ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ
Embed widget