Punjab Breaking News LIVE: ਸਿੰਜਾਈ ਘੁਟਾਲੇ 'ਚ ਹੋਣਗੇ ਵੱਡੇ ਖੁਲਾਸੇ, ਦਰਬਾਰ ਸਾਹਿਬ ਨੇੜੇ ਹੋਟਲਾਂ 'ਚ ਹੋ ਰਿਹਾ ਗਲਤ ਕੰਮ?, ਅੱਜ ਬਦਲੇਗਾ ਮੌਸਮ, 58 ਥਾਵਾਂ 'ਤੇ NIA ਦੀ ਛਾਪੇਮਾਰੀ
Punjab Breaking News, 29 December 2022 LIVE Updates: ਸਿੰਜਾਈ ਘੁਟਾਲੇ 'ਚ ਹੋਣਗੇ ਵੱਡੇ ਖੁਲਾਸੇ, ਦਰਬਾਰ ਸਾਹਿਬ ਨੇੜੇ ਹੋਟਲਾਂ 'ਚ ਹੋ ਰਿਹਾ ਗਲਤ ਕੰਮ?, ਅੱਜ ਬਦਲੇਗਾ ਮੌਸਮ, 58 ਥਾਵਾਂ 'ਤੇ NIA ਦੀ ਛਾਪੇਮਾਰੀ
ਅੱਜ ਮੁਹਾਲੀ ਵਿੱਚ ਏਅਰਪੋਰਟ ਰੋਡ ਉੱਪਰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਟਰੱਕ ਤੇ ਕੈਬ ਦੀ ਆਪਸ ਵਿੱਚ ਜਬਰਦਸਤ ਟਕਰ ਹੋਈ ਹੈ। ਇਸ ਹਾਦਸੇ ਵਿੱਚ ਕੈਬ ਚਾਲਕ ਗੰਭੀਰ ਜ਼ਖਮੀ ਹੋਇਆ ਹੈ।ਜ਼ਖਮੀ ਕੈਬ ਚਾਲਕ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਤਸਵੀਰਾ ਵਿੱਚ ਇਹ ਹਾਦਸੇ ਦਾ ਸ਼ਿਕਾਰ ਹੋਈ ਕਾਰ ਹਰਿਆਣਾ ਨੰਬਰ ਦੀ ਹੈ। ਮੁਹਾਲੀ ਦੇ ਏਅਰਪੋਰਟ ਰੋਡ ਤੇ ਆਈਸਰ ਚੌਕ ਦੇ ਨਜ਼ਦੀਕ ਇਹ ਹਾਦਸਾ ਵਾਪਰਿਆ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਦੇ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਖੇਤੀ, ਡੇਅਰੀ ਫਰਮਿੰਗ, ਸੱਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਨਿਤੀਸ਼ ਕੁਮਾਰ ਨਾਲ ਚਰਚਾ ਬਹੁਤ ਵਧੀਆਂ ਰਹੀ ਤੇ ਉਨ੍ਹਾਂ ਨੂੰ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਬਾਰੇ ਕਈ ਕੁਝ ਜਾਣਨ ਦਾ ਮੌਕਾ ਮਿਲਿਆ।
ਚਾਰ ਸਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਯਾਦ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿੱਚ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿਚ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਜੰਗਲ ਲਗਾਉਣ ਲਈ ਸੀਚੇਵਾਲ ਦੀਆਂ ਦੋ ਨਰਸਰੀਆਂ ਵਿੱਚੋਂ ਮੁਫਤ ਬੂਟੇ ਦਿੱਤੇ ਜਾਣਗੇ।
ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ ਵਿੱਚ ਦੇਹ ਵਪਾਰ ਦੇ ਹੋ ਰਹੇ ਧੰਦੇ ਦੇ ਮਾਮਲੇ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਸ਼ੰਕਾ ਜਤਾਈ ਕਿ ਅਜਿਹੇ ਮਾਮਲਿਆਂ ਵਿੱਚ ਕੁਝ ਵੱਡੇ ਪੁਲਿਸ ਅਧਿਕਾਰੀਆਂ ਦੇ ਹੋਟਲ ਮਾਲਕਾਂ ਨਾਲ ਹੱਥ ਮਿਲੇ ਹੋ ਸਕਦੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਿਸੇ ਜੱਜ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਸਾਹਿਬ-ਏ-ਕਮਾਲ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨ ਤੇ ਕਵੀ ਦਰਬਾਰ ਕਰਵਾਇਆ ਗਿਆ। ਸਵੇਰੇ 9 ਵਜੇ ਤੋਂ 12 ਵਜੇ ਤਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਸੰਗਤਾਂ ਸਵੇਰ ਤੋਂ ਹੀ ਗੁਰੂਘਰਾਂ ਵਿੱਚ ਪਹੁੰਚ ਕੇ ਮੱਥਾ ਟੇਕ ਰਹੀਆਂ ਹਨ। ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੇਹੱਦ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਤੋਂ ਹਾਸਲ ਰਿਪੋਰਟ ਮੁਤਾਬਕ ਅੱਜ ਭਾਰੀ ਠੰਢ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪੁੱਜੀਆਂ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ।
ਪਟਿਆਲਾ ਦੇ ਸਨੌਰੀ ਅੱਡੇ ਦੇ ਰਹਿਣ ਵਾਲੇ ਗੁਰਮੁੱਖ ਸਿੰਘ ਧਾਲੀਵਾਲ ਵੱਲੋਂ ਆਪਣੇ ਆਪ ਨੂੰ ਅੱਗ ਲਾ ਕੇ ਆਤਮਦਾਹ ਕਰਨ ਦਾ ਮਾਮਲਾ ਗਰਮਾ ਗਿਆ ਹੈ। ਉਸ ਦੇ ਪਰਿਵਾਰ ਤੇ ਰਿਸ਼ਤੇਦਾਰਾਂ ਵੱਲੋਂ ਅੱਜ ਦੂਜੇ ਦਿਨ ਪਟਿਆਲਾ ਚੰਡੀਗੜ੍ਹ ਮਾਰਗ ਤੇ ਜਾਮ ਲਾ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਰੋਡ ਜਾਮ ਦੀ ਅਗਵਾਈ ਬੀਜੇਪੀ ਦੀ ਸੀਨੀਅਰ ਆਗੂ ਬੀਬਾ ਜੈ ਇੰਦਰ ਕੌਰ ਵੱਲੋਂ ਕੀਤੀ ਗਈ।
ਕੋਰੋਨਾਵਾਇਰਸ ਦੇ ਖਤਰੇ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਵੈਕਸੀਨ ਦੀਆਂ 50,000 ਖੁਰਾਕਾਂ ਦੀ ਮੰਗ ਕੀਤੀ ਹੈ। ਪੂਰੇ ਵਿਸ਼ਵ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਵੈਕਸੀਨ ਵਧਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਸਮੇਂ ਪੰਜਾਬ ਵਿੱਚ ਰੋਜ਼ਾਨਾ 3000 ਤੋਂ 4000 ਲੋਕਾਂ ਦਾ ਟੀਕਾਕਰਨ ਹੋ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦਾ ਬੇਮਿਸਾਲ ਸਾਹਸ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਗੁਰੂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪੁਰਾਣੇ ਭਾਸ਼ਨਾਂ ਵਿੱਚੋਂ ਇੱਕ ਦਾ ਵੀਡੀਓ ਸਾਂਝਾ ਕੀਤਾ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ ਤੇ ਮਾਨਵਤਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਮਨੁੱਖੀ ਸੱਭਿਅਤਾ ਲਈ ਅਨਮੋਲ ਮਾਰਗ ਹੈ।
ਵੀਰਵਾਰ ਭਾਵ 29 ਦਸੰਬਰ, 2022 ਨੂੰ ਕੱਚੇ ਤੇਲ ਦੀਆਂ ਕੀਮਤਾਂ (Crude Oil Price) ਵਿੱਚ ਜ਼ਬਰਦਸਤ ਗਿਰਾਵਟ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਬ੍ਰੈਂਟ ਕਰੂਡ ਦੀ ਕੀਮਤ 'ਚ 1.27 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 83.26 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਦੂਜੇ ਪਾਸੇ WTI ਕੱਚੇ ਤੇਲ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ 0.48 ਫੀਸਦੀ ਡਿੱਗ ਕੇ 78.58 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ ਪਰ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਾ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਕੋਈ ਅਸਰ ਨਹੀਂ ਪਿਆ। ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਦਾ ਅਸਰ ਅੱਜ ਘਰੇਲੂ ਬਾਜ਼ਾਰ 'ਤੇ ਨਜ਼ਰ ਨਹੀਂ ਆ ਰਿਹਾ ਹੈ।
ਟੇਸਲਾ ਦੀ ਕੰਪਨੀ ਅਤੇ ਟਵਿੱਟਰ ਦੇ ਸੀਈਓ ਐਲੋਨ ਮਸਕ (Tesla and Twitter CEO, Elon Musk) ਨਾਲ ਜੁੜੀਆਂ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਐਲੋਨ ਮਸਕ ਦੀ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੇਸਲਾ (Tesla Share Price) ਦੇ ਸ਼ੇਅਰਾਂ ਨੂੰ ਚੀਨ ਵਿੱਚ ਭਾਰੀ ਨੁਕਸਾਨ ਹੋਇਆ ਹੈ। ਟੇਸਲਾ ਦੇ ਸ਼ੇਅਰਾਂ 'ਚ ਲਗਾਤਾਰ 7ਵੇਂ ਦਿਨ ਗਿਰਾਵਟ ਦੇਖਣ ਨੂੰ ਮਿਲੀ ਹੈ। ਦੱਸਣਯੋਗ ਹੈ ਕਿ ਸਾਲ 2018 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਟੇਸਲਾ ਕੰਪਨੀ ਦੇ ਸ਼ੇਅਰਾਂ 'ਚ ਲਗਾਤਾਰ ਗਿਰਾਵਟ ਆਈ ਹੈ। ਕੰਪਨੀ ਨੇ ਫਿਲਹਾਲ ਚੀਨੀ ਫੈਕਟਰੀ 'ਚ ਕਾਰਾਂ ਦਾ ਉਤਪਾਦਨ ਬੰਦ ਕਰ ਦਿੱਤਾ ਹੈ। ਸ਼ੇਅਰਾਂ 'ਚ ਗਿਰਾਵਟ ਕਾਰਨ ਟੇਸਲਾ ਦਾ ਮਾਰਕੀਟ ਕੈਪ 345 ਅਰਬ ਡਾਲਰ ਤੱਕ ਘੱਟ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਵੱਡਾ ਫੈਸਲਾ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਿੱਖ ਗੁਰੂਆਂ ਨੂੰ ਮਾਨਵੀ ਰੂਪ ’ਚ ਪੇਸ਼ ਕਰਨ ’ਤੇ ਪਾਬੰਦੀ ਲਾ ਦਿੱਤੀ ਹੈ। ਹੁਣ ਕਿਸੇ ਵੀ ਫਿਲਮ ਜਾਂ ਡਰਾਮੇ ਵਿੱਚ ਸਿੱਖ ਗੁਰੂਆਂ ਨੂੰ ਮਾਨਵੀ ਰੂਪ ’ਚ ਪੇਸ਼ ਨਹੀਂ ਕੀਤਾ ਜਾ ਸਕੇਗਾ। ਪਿਛਲੇ ਸਮੇਂ ਦੌਰਾਨ ਕੁਝ ਫਿਲਮਾਂ ਵਿੱਚ ਸਿੱਖ ਗੁਰੂਆਂ ਨੂੰ ਐਨੀਮੇਸ਼ਨ ਰਾਹੀਂ ਮਾਨਵੀ ਰੂਪ ’ਚ ਪੇਸ਼ ਕਰਕੇ ਵਿਵਾਦ ਖੜ੍ਹੇ ਹੁੰਦੇ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ‘ਐਨਆਰਆਈ ਮਿਲਣੀ’ ਪ੍ਰੋਗਰਾਮਾਂ ਉੱਪਰ ਸਵਾਲ ਉੱਠੇ ਹਨ। ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਐਨਆਰਆਈ ਸਭਾ ਦੇ ਪੈਸੇ ਖ਼ਰਚ ਕਰਕੇ ਇਹ ਪ੍ਰੋਗਰਾਮ ਹੋ ਰਹੇ ਹਨ ਪਰ ਸਰਕਾਰ ਇਨ੍ਹਾਂ ਸਮਾਗਮਾਂ ’ਤੇ ਕੋਈ ਪੈਸਾ ਨਹੀਂ ਖ਼ਰਚ ਰਹੀ। ਉਨ੍ਹਾਂ ਕਿਹਾ ਕਿ ਪੈਸਾ ਮਾਲਕਾਂ ਦਾ ਤੇ ਮਸ਼ਹੂਰੀ ਕੰਪਨੀ ਦੀ ਹੋ ਰਹੀ ਹੈ। ਬਾਜਵਾ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਦੀ ਮਿਹਨਤ ਦੀ ਕਮਾਈ ਨੂੰ ਸਰਕਾਰੀ ਸਮਾਗਮਾਂ ਲਈ ਵਰਤਿਆ ਜਾ ਰਿਹਾ ਹੈ ਤੇ ਜੇਕਰ ਸਰਕਾਰ ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣਾ ਚਾਹੁੰਦੀ ਹੈ ਤਾਂ ਖ਼ੁਦ ਸਰਕਾਰ ਇਨ੍ਹਾਂ ਸਮਾਗਮਾਂ ਦਾ ਪ੍ਰਬੰਧ ਕਰੇ।
ਪਿਛੋਕੜ
Punjab Breaking News, 29 December 2022 LIVE Updates: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੱਲ੍ਹ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਜਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਬਾਰੇ ਪੁੱਛਗਿੱਛ ਕੀਤੀ ਜਾਏਗੀ। ਵਿਜੀਲੈਂਸ ਬਿਊਰੋ ਵੱਲੋਂ ਸੇਖੋਂ ਨੂੰ 30 ਦਸੰਬਰ ਨੂੰ ਤਲਬ ਕੀਤਾ ਹੈ। ਇਹ ਘੁਟਾਲਾ ਅਕਾਲੀ-ਭਾਜਪਾ ਸਰਕਾਰ ਵੇਲੇ ਹੋਇਆ ਸੀ। ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਵੀ ਸੱਦੇ ਜਾਣ ਦੀ ਤਿਆਰੀ ਹੈ। ਵਿਜੀਲੈਂਸ ਬਿਊਰੋ ਜਨਮੇਜਾ ਸੇਖੋਂ ਕੋਲੋਂ ਕਰੇਗੀ ਪੁੱਛਗਿੱਛ
ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ 'ਚ ਹੋ ਰਿਹਾ ਗਲਤ ਕੰਮ?
Amritsar News: ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ ਵਿੱਚ ਦੇਹ ਵਪਾਰ ਦੇ ਹੋ ਰਹੇ ਧੰਦੇ ਦੇ ਮਾਮਲੇ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਸ਼ੰਕਾ ਜਤਾਈ ਕਿ ਅਜਿਹੇ ਮਾਮਲਿਆਂ ਵਿੱਚ ਕੁਝ ਵੱਡੇ ਪੁਲਿਸ ਅਧਿਕਾਰੀਆਂ ਦੇ ਹੋਟਲ ਮਾਲਕਾਂ ਨਾਲ ਹੱਥ ਮਿਲੇ ਹੋ ਸਕਦੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਿਸੇ ਜੱਜ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ। ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ 'ਚ ਹੋ ਰਿਹਾ ਗਲਤ ਕੰਮ?
ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਅੱਜ ਬਦਲੇਗਾ ਮੌਸਮ
Punjab Weather: ਹਰਿਆਣਾ ਅਤੇ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਸਰਦੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦਾ ਕਾਰਨ ਦਿਨ ਦੇ ਤਾਪਮਾਨ 'ਚ 4 ਡਿਗਰੀ ਦਾ ਵਾਧਾ ਹੈ। ਹੁਣ ਨਵੇਂ ਸਾਲ ਦੇ ਦਿਨ 1 ਜਨਵਰੀ ਤੋਂ ਪੰਜਾਬ 'ਚ ਫਿਰ ਤੋਂ ਕੜਾਕੇ ਦੀ ਸਰਦੀ ਵਾਪਸੀ ਕਰਨ ਜਾ ਰਹੀ ਹੈ। ਇਸ ਦੌਰਾਨ ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਸੰਕੇਤ ਮਿਲ ਰਹੇ ਹਨ। ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਦਾ ਅਸਰ 29 ਦਸੰਬਰ ਨੂੰ ਦੇਖਣ ਨੂੰ ਮਿਲਣ ਵਾਲਾ ਹੈ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਅੱਜ ਬਦਲੇਗਾ ਮੌਸਮ
ਕੇਰਲ 'ਚ PFI ਨੇਤਾਵਾਂ ਦੇ ਟਿਕਾਣਿਆਂ 'ਤੇ NIA ਦੀ ਕਾਰਵਾਈ, 58 ਥਾਵਾਂ 'ਤੇ ਛਾਪੇਮਾਰੀ
NIA Raid In Kerala: ਰਾਸ਼ਟਰੀ ਜਾਂਚ ਏਜੰਸੀ (NIA) ਨੇ ਦੇਸ਼ 'ਚ ਪਾਬੰਦੀਸ਼ੁਦਾ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਦੇ ਨੇਤਾਵਾਂ ਦੇ 58 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਕੇਰਲ ਵਿੱਚ ਚੱਲ ਰਹੀ ਹੈ। ਐਨਆਈਏ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਪੀਐਫਆਈ ਆਗੂ ਕਿਸੇ ਹੋਰ ਨਾਮ ਨਾਲ ਪੀਐਫਆਈ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਲਈ ਕਾਰਵਾਈ ਕੀਤੀ ਗਈ ਹੈ। ਕੇਰਲ 'ਚ PFI ਨੇਤਾਵਾਂ ਦੇ ਟਿਕਾਣਿਆਂ 'ਤੇ NIA ਦੀ ਕਾਰਵਾਈ, 58 ਥਾਵਾਂ 'ਤੇ ਛਾਪੇਮਾਰੀ
ਭਗਵੰਤ ਮਾਨ ਸਰਕਾਰ ਦੀ ਉਹ ਗੱਲ, ਅਖੇ 'ਪੈਸਾ ਮਾਲਕਾਂ ਦਾ, ਮਸ਼ਹੂਰੀ ਕੰਪਨੀ ਦੀ'
Punjab News: ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ‘ਐਨਆਰਆਈ ਮਿਲਣੀ’ ਪ੍ਰੋਗਰਾਮਾਂ ਉੱਪਰ ਸਵਾਲ ਉੱਠੇ ਹਨ। ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਐਨਆਰਆਈ ਸਭਾ ਦੇ ਪੈਸੇ ਖ਼ਰਚ ਕਰਕੇ ਇਹ ਪ੍ਰੋਗਰਾਮ ਹੋ ਰਹੇ ਹਨ ਪਰ ਸਰਕਾਰ ਇਨ੍ਹਾਂ ਸਮਾਗਮਾਂ ’ਤੇ ਕੋਈ ਪੈਸਾ ਨਹੀਂ ਖ਼ਰਚ ਰਹੀ। ਉਨ੍ਹਾਂ ਕਿਹਾ ਕਿ ਪੈਸਾ ਮਾਲਕਾਂ ਦਾ ਤੇ ਮਸ਼ਹੂਰੀ ਕੰਪਨੀ ਦੀ ਹੋ ਰਹੀ ਹੈ। ਭਗਵੰਤ ਮਾਨ ਸਰਕਾਰ ਦੀ ਉਹ ਗੱਲ, ਅਖੇ 'ਪੈਸਾ ਮਾਲਕਾਂ ਦਾ, ਮਸ਼ਹੂਰੀ ਕੰਪਨੀ ਦੀ'
- - - - - - - - - Advertisement - - - - - - - - -