Punjab Breaking News LIVE: ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਹੋਰ ਐਲਾਨ, ਸ਼੍ਰੋਮਣੀ ਅਕਾਲੀ ਦਲ ਦਾ ਹੋਏਗਾ ਕਾਇਆ-ਕਲਪ, 'ਆਪ' ਦੇ ਦਿੱਲੀ ਮਾਡਲ 'ਤੇ ਸਵਾਲ, ਅੱਜ ਦੀਆਂ ਵੱਡੀਆਂ ਖਬਰਾਂ
Punjab Breaking News, 29 July 2022 LIVE Updates: ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਹੋਰ ਐਲਾਨ, ਸ਼੍ਰੋਮਣੀ ਅਕਾਲੀ ਦਲ ਦਾ ਹੋਏਗਾ ਕਾਇਆ-ਕਲਪ, 'ਆਪ' ਦੇ ਦਿੱਲੀ ਮਾਡਲ 'ਤੇ ਸਵਾਲ, ਅੱਜ ਦੀਆਂ ਵੱਡੀਆਂ ਖਬਰਾਂ
LIVE
Background
Punjab Breaking News, 29 July 2022 LIVE Updates: ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਇੱਕ ਵਾਰ ਫ਼ਿਰ ਸਵਾਲਾਂ ਦੇ ਘੇਰੇ 'ਚ ਆ ਗਈ ਹੈ। ਮੀਡੀਆ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸਿਰਫ਼ 2,000 ਰੁਪਏ ਦਾ ਭੁਗਤਾਨ ਕਰਕੇ ਤੁਸੀਂ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ (ABSBY) ਤਹਿਤ ਕਿਸੇ ਵੀ ਪ੍ਰਾਈਵੇਟ ਹਸਪਤਾਲ ਵਿੱਚ ਸਿਹਤ ਬੀਮਾ ਕਾਰਡ ਤੇ 5 ਲੱਖ ਰੁਪਏ ਤੱਕ ਦੇ ਆਸਾਨੀ ਨਾਲ ਲਾਭ ਲੈ ਸਕਦੇ ਹੋ। ਹੈਰਾਨੀ ਦੀ ਗੱਲ ਹੈ ਕਿ ਇਸ ਲਈ ਇੱਕ ਯੋਗ ਲਾਭਪਾਤਰੀ ਵੀ ਨਹੀਂ ਹੋਣਾ ਚਾਹੀਦਾ। ਪੂਰੀ ਖਬਰ ਪੜ੍ਹੋ
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਹੋਰ ਐਲਾਨ
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਹੋਰ ਐਲਾਨ ਕੀਤਾ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪਰਾਲੀ ਦਾ ਪ੍ਰਬੰਧਨ ਕਰਨ ਵਾਲੀ ਮਸ਼ੀਨਾਂ 'ਤੇ 50% ਸਬਸਿਡੀ ਦੇਵਾਂਗੇ। ਉਨ੍ਹਾਂ ਕਿਹਾ ਹੈ ਕਿ ਆਓ ਇਸ ਵਾਰ ਪ੍ਰਣ ਕਰੀਏ ਪਰਾਲੀ ਸਾੜ ਕੇ ਧੂੰਆਂ ਨਹੀਂ ਕਰਾਂਗਾ।” ਪੂਰੀ ਖਬਰ ਪੜ੍ਹੋ
ਸ਼੍ਰੋਮਣੀ ਅਕਾਲੀ ਦਲ ਦੀ ਹੋਏਗੀ ਕਾਇਆ-ਕਲਪ
ਪਿਛਲੇ ਸਮੇਂ ਦੌਰਾਨ ਚੋਣਾਂ ਵਿੱਚ ਲਗਾਤਾਰ ਹਾਰਾਂ ਤੇ ਘਟਦੇ ਪੰਥਕ ਆਧਾਰ ਤੋਂ ਘਬਰਾਈ ਲੀਡਰਸ਼ਿਪ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਕਾਇਆ ਕਲਪ ਕਰਨ ਦਾ ਫੈਸਲਾ ਕੀਤਾ ਹੈ। ਬੇਸ਼ੱਕ ਅਕਾਲੀ ਦਲ ਦੀ ਕਮਾਨ ਬਾਦਲ ਪਰਿਵਾਰ ਹੱਥ ਹੀ ਰਹੇਗੀ ਪਰ ਪਾਰਟੀ ਦੀ ਸਮੁੱਚਾ ਜਥੇਬੰਦਕ ਢਾਂਚਾ ਬਦਲਿਆ ਜਾ ਰਿਹਾ ਹੈ। ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਦਾ ਨਵਾਂ ਜਥੇਬੰਦਕ ਢਾਂਚਾ ਤੇ ਇਸ ਦਾ ਅਕਸ ਨੌਜਵਾਨਾਂ ਦੀਆਂ ਇੱਛਾਵਾਂ, ਸੁਫ਼ਨਿਆਂ ਤੇ ਟੀਚਿਆਂ ਦੇ ਨਾਲ-ਨਾਲ ਰਵਾਇਤੀ ਸਿਧਾਂਤਾਂ, ਕਦਰਾਂ ਕੀਮਤਾਂ ਜੋ ਸਾਨੂੰ ਪੰਥ ਤੇ ਪੰਜਾਬ ਲਈ ਬੀਤੇ ਸਮੇਂ ਵਿੱਚ ਸੰਘਰਸ਼ ਕਰਦਿਆਂ ਮਿਲੇ, ਦੀ ਪ੍ਰਤੀਨਿਧਤਾ ਕਰਦਾ ਹੋਵੇਗਾ ਤੇ ਪੰਜਾਬ ਤੇ ਪੰਥ ਦੇ ਹਿੱਤ ਹਮੇਸ਼ਾ ਪਾਰਟੀ ਦੇ ਪੁਨਰਗਠਨ ਵੇਲੇ ਮਾਰਗ ਦਰਸ਼ਕ ਬਣੇ ਰਹਿਣਗੇ। ਪੜ੍ਹੋ ਪੂਰੀ ਖਬਰ
ਰਾਜਾ ਵੜਿੰਗ ਦੀ ਕੇਜਰੀਵਾਲ ਤੇ ਸੀਐਮ ਮਾਨ ਨੂੰ ਦੋ ਟੁੱਕ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇੱਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਵਾਲਾਂ ਦੇ ਘੇਰੇ 'ਚ ਲਿਆ। ਅੰਗ੍ਰੇਜ਼ੀ ਅਖਬਾਰ ਦੀ ਖਬਰ ਦਾ ਹਵਾਲਾ ਦਿੰਦੇ ਹੋਏ ਉਹਨਾਂ ਕਿਹਾ ਕਿ ਅਮਰੀਕਾ ਦੀ ਮੁਹੱਲਾ ਕਲੀਨਿਕ 'ਚ ਦਿਲਚਸਪੀ ਦਾ ਤਾਂ ਪਤਾ ਨਹੀਂ ਪਰ ਪੰਜਾਬ ਸਰਕਾਰ ਦਾ ਬਣਾਇਆ ਹਾਈਪਰਟੈਂਸ਼ਨ ਮਾਡਲ 3 ਰਾਜ ਅਪਣਾ ਰਹੇ ਹਨ- ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ। ਇਹ ਹੈ ਪੰਜਾਬ ਮਾਡਲ। ਉਹਨਾਂ ਕਿਹਾ ਕਿ ਉਮੀਦ ਹੈ @AAPPunjab ਅਤੇ @ArvindKejriwal ਜੀ ਨੋਟ ਕਰਨਗੇ। ਪੜ੍ਹੋ ਪੂਰੀ ਖਬਰ
'ਆਪ' ਸਰਕਾਰ ਨੂੰ ਕਿਉਂ ਲੱਗ ਰਿਹਾ ਕਿਸਾਨਾਂ ਤੋਂ ਡਰ ?
ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਿਸਾਨਾਂ ਦੀ ਸਭ ਤੋਂ ਵੱਡੀ ਹਿਤੈਸ਼ੀ ਬਣੀ ਹੋਈ ਸੀ। ਕਿਸਾਨ ਅੰਦੋਲਨਾਂ ਦੀ ਹਮਾਇਤ ਕਰਦਿਆਂ ਆਮ ਆਦਮੀ ਪਾਰਟੀ ਸੱਤਾਧਿਰ ਨੂੰ ਹਮੇਸ਼ਾਂ ਘੇਰਦੀ ਸੀ। ਉਸ ਵੇਲੇ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਗੱਲ ਨਾ ਸੁਣਨ ਉੱਪਰ ਵੀ ਆਮ ਆਦਮੀ ਪਾਰਟੀ ਅਲੋਚਨਾ ਕਰਦੀ ਸੀ। ਹੁਣ ਉਹੀ ਹਾਲ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਵੇਖਣ ਨੂੰ ਮਿਲ ਰਿਹਾ ਹੈ। ਪੜ੍ਹੋ ਪੂਰੀ ਖਬਰ
CM Bhagwant Maan: ਸੀਐਮ ਭਗਵੰਤ ਮਾਨ ਵੱਲੋਂ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (Trauma) ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, "ਸੇਵਾ ਦੀ ਮੂਰਤ, ਦੀਨ-ਦੁਖੀਆਂ ਦੇ ਦਰਦੀ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ…ਹੁਣ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (Trauma) ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਹੋਵੇਗਾ…ਜਿਸ ਦੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਹੈ…।
Ukraine Returned Medical Students: ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ
ਕੇਂਦਰ ਸਰਕਾਰ ਨੇ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੌਰਾਨ ਘਰ ਪਰਤਣ ਵਾਲੇ 20,000 ਮੈਡੀਕਲ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਅੱਜ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਸ਼ਨ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਯੂਕਰੇਨ ਤੋਂ ਤਕਰੀਬਨ 20,000 ਭਾਰਤੀ ਵਿਦਿਆਰਥੀ ਵਾਪਸ ਪਰਤੇ ਹਨ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਕਰੀਅਰ ਦਾਅ 'ਤੇ ਲਗਾ ਕੇ ਵਾਪਸ ਪਰਤਣ ਵਾਲੇ ਵਿਦਿਆਰਥੀਆਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
Smriti Irani Defamation Case: ਸਮ੍ਰਿਤੀ ਇਰਾਨੀ ਦੀ ਧੀ ਖ਼ਿਲਾਫ਼ ਟਵੀਟ 'ਤੇ ਹਾਈਕੋਰਟ ਦਾ ਸਖਤ ਫੈਸਲਾ, ਕਾਂਗਰਸ ਲੀਡਰ ਨੂੰ ਸੰਮਨ, ਵਟੀਟ ਤੁਰੰਤ ਹਟਾਉਣ ਦਾ ਹੁਕਮ
ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਜੈਰਾਮ ਰਮੇਸ਼ ਤੇ ਪਵਨ ਖੇੜਾ ਨੂੰ ਭਾਜਪਾ ਨੇਤਾ ਸਮ੍ਰਿਤੀ ਇਰਾਨੀ ਤੇ ਉਨ੍ਹਾਂ ਦੀ ਧੀ ਖ਼ਿਲਾਫ਼ ਕੀਤੇ ਟਵੀਟ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਮਾਮਲੇ ’ਚ ਮੰਤਰੀ ਵੱਲੋਂ ਦਾਇਰ ਮਾਨਹਾਨੀ ਮਾਮਲੇ ’ਚ ਕਾਂਗਰਸ ਦੇ ਤਿੰਨ ਨੇਤਾਵਾਂ ਨੂੰ ਸੰਮਨ ਜਾਰੀ ਕੀਤੇ ਹਨ। ਇਸ ਦੌਰਾਨ ਦਿੱਲੀ ਹਾਈਕੋਰਟ ਵੱਲੋਂ ਸਮ੍ਰਿਤੀ ਇਰਾਨੀ ਦੀ ਪਟੀਸ਼ਨ 'ਤੇ ਸੰਮਨ ਜਾਰੀ ਕਰਨ ’ਤੇ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੇ ਸਾਥੀ ਇਸ ਮਾਮਲੇ ’ਚ ਸਾਰੇ ਤੱਥ ਰੱਖਣਗੇ ਤੇ ਕੇਂਦਰੀ ਮੰਤਰੀ ਦੀ ਮਾਮਲੇ ਨੂੰ ਭਟਕਾਉਣ ਦੀ ਕੋਸ਼ਿਸ਼ ਨੂੰ ਨਹੀਂ ਕਰਨ ਦਿਆਂਗੇ।
CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਚੌੜੀਆਂ ਕਰਨ ਦੇ ਹੁਕਮ
ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਅਧਿਕਾਰੀਆਂ ਨੂੰ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ (rural link roads under) ਦੀ ਮੁਰੰਮਤ ਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਾਉਣ ਦਾ ਟੀਚਾ ਜਲਦ ਪੂਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਟਵੀਟ (Chief Minister tweeted) ਕਰਕੇ ਦਿੱਸਿਆ, ਪੰਜਾਬ ਮੰਡੀ ਬੋਰਡ (Punjab Mandi Board) ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ…ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਾਉਣ ਦਾ ਟੀਚਾ ਵੀ ਜਲਦ ਪੂਰਨ ਲਈ ਅਧਿਕਾਰੀਆਂ ਨੂੰ ਆਖਿਆ...।
Punjab BJP: ਬੀਜੇਪੀ ਨੇ ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਦਾਅਵਿਆਂ 'ਤੇ ਉਠਾਏ ਸਵਾਲ
ਸਾਬਕਾ ਆਈਏਐਸ ਅਧਿਕਾਰੀ ਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਐਸਐਸ ਚੰਨੀ ਤੇ ਸਾਬਕਾ ਵਿਧਾਇਕ ਹਰਜੋਤ ਕਮਲ ਨੇ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਨੇ ਕਿਹਾ ਸੀ ਕਿ ਉਹ ਪੰਜਾਬ ਵਿੱਚੋਂ ਰਿਸ਼ਵਤਖੋਰੀ ਨੂੰ ਖ਼ਤਮ ਕਰੇਗੀ। ਇਸ ਲਈ ਲੋਕਾਂ ਨੇ ਇਨ੍ਹਾਂ ਨੂੰ ਵੋਟ ਦਿੱਤੀ। ਜਦੋਂ ਸਰਕਾਰ ਬਣਦਿਆਂ ਹੀ ਮੰਤਰੀ ਰਿਸ਼ਵਤ ਲੈਣ ਲੱਗੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਇੱਕ ਮੰਤਰੀ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਜੇਲ੍ਹ ਅੰਦਰ ਭੇਜਣਾ ਪਿਆ। ਬੀਜੇਪੀ ਲੀਡਰਾਂ ਨੇ ਕਿਹਾ ਕਿ ਅੱਜ 'ਆਪ' ਸਰਕਾਰ ਬਣੀ ਨੂੰ 4 ਤੋਂ 5 ਮਹੀਨੇ ਹੋ ਗਏ ਹਨ। ਇਸ ਲਈ ਰਿਸ਼ਵਤ ਰੋਕਣ ਲਈ ਹੈਲਪਲਾਈਨ ਜਾਰੀ ਕੀਤਾ ਗਿਆ। ਤਿੰਨ ਲੱਖ ਦੇ ਕਰੀਬ ਸ਼ਿਕਾਇਤਾਂ ਹੋਈਆਂ ਪਰ ਕੋਈ ਕਾਰਵਾਈ ਨਹੀਂ ਹੋਈ।