Punjab Breaking News LIVE: Punjab Breaking News LIVE: ਕੈਪਟਨ ਕਰਨਗੇ ਕਾਂਗਰਸੀ ਭ੍ਰਿਸ਼ਟ ਲੀਡਰਾਂ ਬਾਰੇ ਖੁਲਾਸਾ, ਪਰਗਟ ਸਿੰਘ ਨੇ ਖੋਲ੍ਹੀ ਨਾਜਾਇਜ਼ ਮਾਈਨਿੰਗ ਦੀ ਪੋਲ, 'ਆਪ' ਅੱਜ ਕਰ ਸਕਦੀ ਸੰਗਰੂਰ ਤੋਂ ਉਮੀਦਵਾਰ ਦਾ ਐਲਾਨ LIVE Updates

Punjab Breaking News, 29 May 2022 LIVE Updates: ਕੈਪਟਨ ਕਰਨਗੇ ਕਾਂਗਰਸੀ ਭ੍ਰਿਸ਼ਟ ਲੀਡਰਾਂ ਬਾਰੇ ਖੁਲਾਸਾ, ਪਰਗਟ ਸਿੰਘ ਨੇ ਖੋਲ੍ਹੀ ਨਾਜਾਇਜ਼ ਮਾਈਨਿੰਗ ਦੀ ਪੋਲ, 'ਆਪ' ਅੱਜ ਕਰ ਸਕਦੀ ਸੰਗਰੂਰ ਤੋਂ ਉਮੀਦਵਾਰ ਦਾ ਐਲਾਨ LIVE Updates

ਏਬੀਪੀ ਸਾਂਝਾ Last Updated: 29 May 2022 04:20 PM
Sangrur election: ਸੰਗਰੂਰ ਜ਼ਿਮਨੀ ਚੋਣ 'ਚ ਸਿੱਧੂ ਮੂਸੇਵਾਲਾ ਕਰਨਗੇ ਸਿਮਰਨਜੀਤ ਮਾਨ ਦੀ ਸਪੋਰਟ? ਮਾਨ 4 ਜੂਨ ਨੂੰ ਭਰਨਗੇ ਕਾਗਜ਼

ਵਿਧਾਨ ਸਭਾ ਚੋਣਾਂ ਹਾਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਕਿਸਮਤ ਅਜ਼ਮਾਉਗੇ। ਉਨ੍ਹਾਂ ਕਿਹਾ ਹੈ ਕਿ ਸਿੱਧੂ ਮੂਸੇਵਾਲੇ ਨੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਸਿਮਰਜੀਤ ਮਾਨ ਨੇ ਕਿਹਾ ਕਿ ਉਹ 4 ਤਰੀਕ ਨੂੰ ਸੰਗਰੂਰ ਲੋਕ ਸਭਾ ਚੋਣ ਲਈ ਫਾਰਮ ਭਰਨਗੇ। ਉਨ੍ਹਾਂ ਨੇ ਕਿਹਾ ਕਿ ਸੰਗਰੂਰ ਚੋਣਾਂ ਵਿੱਚ ਸਿੱਧੂ ਮੂਸੇਵਾਲੇ ਵੱਲੋਂ ਮਦਦ ਦੀ ਗੱਲ ਕਹੀ ਗਈ ਹੈ।

Arvind Kejriwal: ਕਲਯੁਗ ਵਿੱਚ ਕਿਸਾਨਾਂ ਨੇ ਭਾਜਪਾ ਦਾ ਘੁਮੰਡ ਤੋੜਿਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਹਰਿਆਣਾ ਦੇ ਸਾਰੇ ਕਿਸਾਨਾਂ ਦਾ ਧੰਨਵਾਦ ਤੇ ਵਧਾਈ ਦੇਣਾ ਚਾਹੁੰਦਾ ਹਾਂ। ਜਿਸ ਤਰ੍ਹਾਂ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਨੇ ਮਿਲ ਕੇ ਅਜਿਹੀ ਹੰਕਾਰੀ ਸਰਕਾਰ ਨੂੰ ਝੁਕਾ ਦਿੱਤਾ ਹੈ। ਉਨ੍ਹਾਂ ਨੇ ਇੱਕ ਸਾਲ ਤੱਕ ਅੰਦੋਲਨ ਕੀਤਾ। ਇਕ ਸਾਲ ਤੱਕ ਸਿੰਘੂ ਸਰਹੱਦ 'ਤੇ ਜਮੇ ਰਹੇ। ਅਖੀਰ ਸਰਕਾਰ ਨੂੰ ਤਿੰਨੋਂ ਕਾਨੂੰਨ ਵਾਪਸ ਲੈਣੇ ਪਏ। ਉਨ੍ਹਾਂ ਕਿਹਾ ਕਿ ਹੰਕਾਰ ਤਾਂ ਰਾਵਣ ਦਾ ਵੀ ਨਹੀਂ ਚੱਲਿਆ। ਉਨ੍ਹਾਂ ਕਿਹਾ ਕਿ ਤ੍ਰੇਤਾ ਯੁਗ ਵਿੱਚ ਭਗਵਾਨ ਰਾਮ ਨੇ ਰਾਵਣ ਦਾ ਹੰਕਾਰ ਤੋੜਿਆ ਸੀ, ਕਲਯੁਗ ਵਿੱਚ ਕਿਸਾਨਾਂ ਨੇ ਭਾਜਪਾ ਦਾ ਘੁਮੰਡ ਤੋੜਿਆ ਹੈ।

PUNJAB GOVT: ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨੇ ਵੀ ਪੰਜਾਬ ਸਰਕਾਰ ਦੀ ਸਕਿਉਰਟੀ ਛੱਡ ਦਿੱਤੀ

ਦੋ ਤਖਤ ਸਹਿਬਾਨ ਦੇ ਜਥੇਦਾਰਾਂ ਤੋਂ ਬਾਅਦ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨੇ ਵੀ ਪੰਜਾਬ ਸਰਕਾਰ ਦੀ ਸਕਿਉਰਟੀ ਛੱਡ ਦਿੱਤੀ ਹੈ। ਉਨ੍ਹਾਂ ਨੂੰ ਪਟਨਾ ਸਾਹਿਬ ਤੋਂ ਪੰਜਾਬ ਆਉਣ ਸਮੇਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਕਿਉਰਟੀ ਮੁਹੱਈਆ ਕਰਵਾਈ ਜਾਂਦੀ ਸੀ। ਇਸ ਬਾਰੇ ABP ਸਾਂਝਾ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਗਿਆਨੀ ਰਣਜੀਤ ਸਿੰਘ ਗੋਹਰ-ਏ-ਮਸਕੀਨ ਨੇ ਕਿਹਾ ਕਿ ਬਿਹਾਰ ਸਰਕਾਰ ਵੱਲੋਂ ਉਨ੍ਹਾਂ ਨੂੰ Y+ ਸ੍ਰੇਣੀ ਵਿੱਚ ਰੱਖਿਆ ਹੋਇਆ ਹੈ ਤੇ ਉਹ ਸਕਿਉਰਿਟੀ ਉਸੇ ਤਰ੍ਹਾਂ ਹੀ ਬਰਕਰਾਰ ਹੈ ਪਰ ਜਦੋਂ ਉਹ ਪੰਜਾਬ ਆਉਂਦੇ ਸਨ ਤਾਂ ਉਨ੍ਹਾਂ ਨੂੰ ਵਿਸ਼ੇਸ਼ ਗਾਰਦ ਮੁਹੱਈਆ ਕਰਵਾਈ ਜਾਂਦੀ ਸੀ ਜਿਸ ਲਈ ਉਨ੍ਹਾਂ ਨੇ ਹੁਣ ਸਾਫ਼ ਇਨਕਾਰ ਕਰ ਦਿੱਤਾ ਹੈ।

Monsoon Update: ਮਾਨਸੂਨ ਨੇ ਐਤਵਾਰ (29 ਮਈ) ਨੂੰ ਕੇਰਲ ਵਿੱਚ ਦਸਤਕ ਦੇ ਦਿੱਤੀ ਹੈ

ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਖੁਸ਼ਖਬਰੀ ਦਿੱਤੀ ਹੈ। ਵਿਭਾਗ ਮੁਤਾਬਕ ਮਾਨਸੂਨ ਨੇ ਐਤਵਾਰ (29 ਮਈ) ਨੂੰ ਕੇਰਲ ਵਿੱਚ ਦਸਤਕ ਦੇ ਦਿੱਤੀ ਹੈ। ਆਮ ਤੌਰ 'ਤੇ ਕੇਰਲ 'ਚ ਮਾਨਸੂਨ 1 ਜੂਨ ਨੂੰ ਦਸਤਕ ਦਿੰਦਾ ਹੈ ਪਰ ਇਸ ਸਾਲ ਮਾਨਸੂਨ 29 ਮਈ ਨੂੰ ਸਿਰਫ 3 ਦਿਨ ਪਹਿਲਾਂ ਹੀ ਇੱਥੇ ਪਹੁੰਚਿਆ ਹੈ। ਇਸ ਦੇ ਨਾਲ ਹੀ ਕਈ ਰਾਜਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕੇਰਲ ਵਿੱਚ 29 ਮਈ ਤੋਂ 1 ਜੂਨ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 30 ਮਈ ਨੂੰ ਤਾਮਿਲਨਾਡੂ, ਲਕਸ਼ਦੀਪ, ਅੰਡੇਮਾਨ ਤੇ ਨਿਕੋਬਾਰ ਟਾਪੂ ਦੱਖਣੀ ਤੇ ਤੱਟਵਰਤੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

AAP MLA Jivanjot Kaur: ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਦੋ ਵੱਡੇ ਥੰਮ ਸੁੱਟਣ ਵਾਲੀ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਵੀਨਜੌਤ ਖਿਲਾਫ ਸੋਸ਼ਲ ਮੀਡੀਆ ਉਪਰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਗਈ। ਪੁਲਿਸ ਨੇ ਆਈਟੀ ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੀਵਨਜੋਤ ਕੌਰ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਵੱਡੇ ਫਰਕ ਨਾਲ ਹਰਾਇਆ ਸੀ।ਆਮ ਆਦਮੀ ਪਾਰਟੀ (AAP) ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਅੰਮ੍ਰਿਤਸਰ ਪੂਰਬੀ 2022 ਦੇ ਚੋਣ ਨਤੀਜਿਆਂ ਅਨੁਸਾਰ 34,257 ਵੋਟਾਂ ਪਈਆਂ ਸੀ ਤੇ 8,129 ਵੋਟਾਂ ਦੇ ਫਰਕ ਨਾਲ ਜੇਤੂ ਰਹੀ ਸੀ।

AAP MLA Jivanjot Kaur: ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਦੋ ਵੱਡੇ ਥੰਮ ਸੁੱਟਣ ਵਾਲੀ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਵੀਨਜੌਤ ਖਿਲਾਫ ਸੋਸ਼ਲ ਮੀਡੀਆ ਉਪਰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਗਈ। ਪੁਲਿਸ ਨੇ ਆਈਟੀ ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੀਵਨਜੋਤ ਕੌਰ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਵੱਡੇ ਫਰਕ ਨਾਲ ਹਰਾਇਆ ਸੀ।ਆਮ ਆਦਮੀ ਪਾਰਟੀ (AAP) ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਅੰਮ੍ਰਿਤਸਰ ਪੂਰਬੀ 2022 ਦੇ ਚੋਣ ਨਤੀਜਿਆਂ ਅਨੁਸਾਰ 34,257 ਵੋਟਾਂ ਪਈਆਂ ਸੀ ਤੇ 8,129 ਵੋਟਾਂ ਦੇ ਫਰਕ ਨਾਲ ਜੇਤੂ ਰਹੀ ਸੀ।

Drugs: ਪੰਜਾਬ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ ਨਸ਼ੇ ਸਣੇ ਕਾਬੂ ਕੀਤਾ

ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ ਨਸ਼ੇ ਸਣੇ ਕਾਬੂ ਕੀਤਾ ਹੈ। ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ ਤੇ ਨਸ਼ਾ ਤਸਕਰਾਂ ਨੂੰ ਦਬੋਚ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸਪੀ  ਮੁਖਤਿਆਰ ਰਾਏ, ਡੀਐਸਪੀ ਰਾਜ ਕੁਮਾਰ, ਡੀਐਸਪੀ ਭਵਨਦੀਪ ਸਿੰਘ ਦੀ ਦੇਖ-ਰੇਖ ਹੇਠ ਟਾਂਡਾ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਛਾਪਾਮਾਰੀ ਕੀਤੀ ਗਈ। ਇਸ 'ਚ ਮੁਖਬਰ ਦੀ ਸੂਚਨਾ 'ਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ। ਮੁਖਬਰ ਨੇ ਦੱਸਿਆ ਕਿ ਕੁਝ ਲੋਕ ਨਸ਼ਾ ਵੇਚਣ ਦੇ ਆਦੀ ਹਨ ਤੇ ਉਨ੍ਹਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

Mann Ki Baat: ਭਾਰਤ 'ਚ Unicorns ਦਾ ਸੈਂਕੜਾ ਪੂਰਾ, ਸਟਾਰਟਅੱਪ ਹੁਣ ਨਿਊ ਇੰਡੀਆ ਦੀ ਪਛਾਣ

ਪੀਐਮ ਮੋਦੀ ਵੱਲੋਂ ਅੱਜ ਦੇਸ਼ਵਾਸੀਆਂ ਨਾਲ ਮਨ ਕੀ ਬਾਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ ਗਿਆ ਜਿਸ 'ਚ ਉਨ੍ਹਾਂ ਕਿਹਾ ਕਿ ਹਾਲ ਹੀ 'ਚ ਦੇਸ਼ ਨੇ ਅਜਿਹਾ ਕਾਰਨਾਮਾ ਕੀਤਾ ਹੈ ਜੋ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦਾ ਹੈ। ਕ੍ਰਿਕਟ ਦੇ ਮੈਦਾਨ 'ਤੇ ਕਿਸੇ ਬੱਲੇਬਾਜ਼ ਦਾ ਸੈਂਕੜਾ ਸੁਣ ਕੇ ਤੁਹਾਨੂੰ ਖੁਸ਼ੀ ਹੋਵੇਗੀ ਪਰ ਭਾਰਤ ਨੇ ਇਕ ਹੋਰ ਮੈਦਾਨ 'ਚ ਸੈਂਕੜਾ ਲਗਾਇਆ ਹੈ। ਇਸ ਮਹੀਨੇ ਦੀ 5 ਤਰੀਕ ਨੂੰ ਦੇਸ਼ ਵਿੱਚ ਯੂਨੀਕੋਰਨ ਦੀ ਗਿਣਤੀ 100 ਤੱਕ ਪਹੁੰਚ ਗਈ ਹੈ। ਯੂਨੀਕੋਰਨ ਯਾਨੀ ਕਿ ਘੱਟੋ-ਘੱਟ ਸਾਢੇ 7 ਹਜ਼ਾਰ ਕਰੋੜ ਦਾ ਸਟਾਰਟਅੱਪ ਹੈ। ਇਨ੍ਹਾਂ ਯੂਨੀਕੋਰਨਾਂ ਦੀ ਕੁੱਲ ਕੀਮਤ 25 ਲੱਖ ਕਰੋੜ ਰੁਪਏ ਤੋਂ ਵੱਧ ਹੈ। ਇਹ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ।

Harpal Cheema: ਭ੍ਰਿਸ਼ਟ ਲੋਕਾਂ ਖਿਲਾਫ ਸਬੂਤ ਦੇਣ ਕੈਪਟਨ, 'ਆਪ' ਸਰਕਾਰ ਕਰੇਗੀ ਸਖ਼ਤ ਕਾਰਵਾਈ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਕੈਪਟਨ ਨੂੰ ਭ੍ਰਿਸ਼ਟਾਚਾਰ ਦੇ ਸਬੂਤ ਦੇਣ ਦੀ ਅਪੀਲ ਕੀਤੀ ਹੈ।ਉਹਨਾਂ ਦਾਅਵਾ ਕੀਤਾ ਹੈ ਕਿ ਸਰਕਾਰ ਭ੍ਰਿਸ਼ਟ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰੇਗੀ।ਚੀਮਾ ਨੇ ਕਿਹਾ ਕਿ ਆਪ ਸਰਕਾਰ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਸਵੀਕਾਰ ਨਹੀਂ ਕਰੇਗੀ।ਚੀਮਾ ਦਾ ਇਹ ਬਿਆਨ ਕੈਪਨਟ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਪਹਿਲਾਂ ਆਇਆ ਹੈ। 

AAP candidate for sangrur seat: ਆਪ ਅੱਜ ਸੰਗਰੂਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ

ਆਮ ਆਦਮੀ ਪਾਰਟੀ (ਆਪ) ਅੱਜ ਸੰਗਰੂਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਇੱਥੋਂ ਸੀਐਮ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਟਿਕਟ ਦੀ ਦਾਅਵੇਦਾਰ ਹੈ। ਇਹ ਸੀਟ ਭਗਵੰਤ ਮਾਨ ਵੱਲੋਂ ਵਿਧਾਇਕ ਚੁਣੇ ਜਾਣ ਤੇ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਖਾਲੀ ਹੋ ਗਈ ਸੀ। ਸੰਗਰੂਰ ਸੀਟ ਲਈ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਸੋਮਵਾਰ ਤੋਂ ਸ਼ੁਰੂ ਹੋ ਜਾਣਗੀਆਂ। 23 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਪਿਛੋਕੜ

Punjab Breaking News, 29 May 2022 LIVE Updates: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਕੈਪਟਨ ਨੂੰ ਭ੍ਰਿਸ਼ਟਾਚਾਰ ਦੇ ਸਬੂਤ ਦੇਣ ਦੀ ਅਪੀਲ ਕੀਤੀ ਹੈ।ਉਹਨਾਂ ਦਾਅਵਾ ਕੀਤਾ ਹੈ ਕਿ ਸਰਕਾਰ ਭ੍ਰਿਸ਼ਟ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰੇਗੀ।ਚੀਮਾ ਨੇ ਕਿਹਾ ਕਿ ਆਪ ਸਰਕਾਰ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਸਵੀਕਾਰ ਨਹੀਂ ਕਰੇਗੀ।ਚੀਮਾ ਦਾ ਇਹ ਬਿਆਨ ਕੈਪਨਟ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਪਹਿਲਾਂ ਆਇਆ ਹੈ। 


ਕੈਪਟਨ ਅਮਰਿੰਦਰ ਕਰਨਗੇ ਕਾਂਗਰਸ 'ਚ ਵੱਡਾ ਧਮਾਕਾ, ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਕਰ ਖੋਲ੍ਹਣਗੇ 'ਭ੍ਰਿਸ਼ਟ ਲੀਡਰਾਂ' ਦੇ ਰਾਜ


ਪੰਜਾਬ ਲੋਕ ਕਾਂਗਰਸ ਦੇ ਮੁਖੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਵੱਡਾ ਖੁਲਾਸਾ ਕਰਨ ਵਾਲੇ ਹਨ। ਕੈਪਟਨ ਦੀ ਇਸ ਬਾਜ਼ੀ ਨੇ ਕਈ ਕਾਂਗਰਸੀਆਂ 'ਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਦਰਅਸਲ, ਕੈਪਟਨ ਆਪਣੀ ਪਤਨੀ ਪ੍ਰਨੀਤ ਕੌਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਇਸ ਦੌਰਾਨ ਉਹ ਸਾਬਕਾ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੀ ਸੂਚੀ ਸੌਂਪਣਗੇ। ਖਾਸ ਤੌਰ 'ਤੇ ਜਿਹੜੇ ਲੋਕ ਪਿਛਲੀ (ਕਾਂਗਰਸ) ਸਰਕਾਰ ਦੇ ਕਾਰਜਕਾਲ ਦੌਰਾਨ ਰੇਤ ਦੀ ਨਾਜਾਇਜ਼ ਮਾਈਨਿੰਗ 'ਚ ਸ਼ਾਮਲ ਸਨ। ਇਸ ਵਿੱਚ 6 ਮੰਤਰੀਆਂ ਦੇ ਨਾਂ ਸਾਹਮਣੇ ਆ ਰਹੇ ਹਨ।ਕੈਪਟਨ ਅਮਰਿੰਦਰ ਕਰਨਗੇ ਕਾਂਗਰਸ 'ਚ ਵੱਡਾ ਧਮਾਕਾ, ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਕਰ ਖੋਲ੍ਹਣਗੇ 'ਭ੍ਰਿਸ਼ਟ ਲੀਡਰਾਂ' ਦੇ ਰਾਜ


'ਆਪ' ਸਰਕਾਰ ਦਾ ਐਲਾਨ ਨਜਾਇਜ਼ ਮਾਈਨਿੰਗ ਖਤਮ, ਸਾਬਕਾ ਮੰਤਰੀ ਪਰਗਟ ਸਿੰਘ ਨੇ ਤੁਰੰਤ ਵੀਡੀਓ ਸ਼ੇਅਰ ਕਰਕੇ ਕੀਤਾ ਵੱਡਾ ਧਮਾਕਾਪੰਜਾਬ 'ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚੋਂ ਨਜਾਇਜ਼ ਮਾਈਨਿੰਗ ਖਤਮ ਹੋ ਗਈ ਹੈ। ਇਸ ਤੋਂ ਤੁਰੰਤ ਮਗਰੋਂ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਟਵਿੱਟਰ 'ਤੇ ਰੇਤ ਦੀ ਨਜਾਇਜ਼ ਖਨਣ ਦਾ ਵੀਡੀਓ ਸ਼ੇਅਰ ਕਰ ਦਿੱਤਾ। ਪਰਗਟ ਸਿੰਘ ਨੇ ਇਸ ਵੀਡੀਓ ਨਾਲ 'ਆਪ' ਦੇ ਮਾਈਨਿੰਗ ਮੰਤਰੀ ਪੰਜਾਬ ਹਰੋਜਤ ਸਿੰਘ ਬੈਂਸ ਨੂੰ ਟੈਗ ਕੀਤਾ ਹੈ। ਪਰਗਟ ਸਿੰਘ ਨੇ ਇਸ ਵੀਡੀਓ ਦੇ ਕੈਪਸ਼ਨ 'ਚ ਲਿਖਿਆ, "ਹਰਜੋਤ ਬੈਂਸ ਜੀ, ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਗੈਰ-ਕਾਨੂੰਨੀ ਮਾਈਨਿੰਗ ਜਾਰੀ ਹੈ। ਮੈਂ ਤੁਹਾਡੇ ਆਪਣੇ ਇਲਾਕੇ ਤਰਫ ਮਾਜਰੀ, ਅਨੰਦਪੁਰ ਸਾਹਿਬ ਵਿੱਚ ਸ਼ਰੇਆਮ ਮਾਈਨਿੰਗ ਦੀ ਇੱਕ ਹੋਰ ਵੀਡੀਓ ਸਾਂਝੀ ਕਰ ਰਿਹਾ ਹਾਂ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਵੱਡੇ-ਵੱਡੇ ਦਾਅਵੇ ਕਰਨ ਤੇ ਪੀਆਰ ਅਭਿਆਸਾਂ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੇ ਖੇਤਰ ਦਾ ਖਿਆਲ ਕਰੋ।" 'ਆਪ' ਸਰਕਾਰ ਦਾ ਐਲਾਨ ਨਜਾਇਜ਼ ਮਾਈਨਿੰਗ ਖਤਮ, ਸਾਬਕਾ ਮੰਤਰੀ ਪਰਗਟ ਸਿੰਘ ਨੇ ਤੁਰੰਤ ਵੀਡੀਓ ਸ਼ੇਅਰ ਕਰਕੇ ਕੀਤਾ ਵੱਡਾ ਧਮਾਕਾ


'ਆਪ' ਅੱਜ ਕਰ ਸਕਦੀ ਸੰਗਰੂਰ ਸੀਟ 'ਤੇ ਉਮੀਦਵਾਰ ਦਾ ਐਲਾਨ, ਕੱਲ੍ਹ ਤੋਂ ਨਾਮਜ਼ਦਗੀਆਂ ਸ਼ੁਰੂ


ਆਮ ਆਦਮੀ ਪਾਰਟੀ (ਆਪ) ਅੱਜ ਸੰਗਰੂਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਇੱਥੋਂ ਸੀਐਮ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਟਿਕਟ ਦੀ ਦਾਅਵੇਦਾਰ ਹੈ। ਇਹ ਸੀਟ ਭਗਵੰਤ ਮਾਨ ਵੱਲੋਂ ਵਿਧਾਇਕ ਚੁਣੇ ਜਾਣ ਤੇ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਖਾਲੀ ਹੋ ਗਈ ਸੀ। ਸੰਗਰੂਰ ਸੀਟ ਲਈ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਸੋਮਵਾਰ ਤੋਂ ਸ਼ੁਰੂ ਹੋ ਜਾਣਗੀਆਂ। 23 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। 'ਆਪ' ਅੱਜ ਕਰ ਸਕਦੀ ਸੰਗਰੂਰ ਸੀਟ 'ਤੇ ਉਮੀਦਵਾਰ ਦਾ ਐਲਾਨ, ਕੱਲ੍ਹ ਤੋਂ ਨਾਮਜ਼ਦਗੀਆਂ ਸ਼ੁਰੂ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.