Punjab Breaking News LIVE: ਭ੍ਰਿਸ਼ਟਾਚਾਰ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਦੇ ਐਕਸ਼ਨ ਉੱਪਰ ਸਵਾਲ, ਗੈਂਗਸਟਰ ਅਮਰਪ੍ਰੀਤ ਸਮਰਾ ਦੀ ਗੋਲੀ ਮਾਰ ਕੇ ਹੱਤਿਆ, ਮੀਂਹ ਦੇ ਨਾਲ-ਨਾਲ ਝੱਖੜ ਦਾ ਅਲਰਟ, ਸਿੱਧੂ ਮੂਸੇਵਾਲਾ ਨੂੰ ਯਾਦ ਕਰ ਅੱਖਾਂ ਨਮ
Punjab Breaking News LIVE 29 May, 2023: ਭ੍ਰਿਸ਼ਟਾਚਾਰ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਦੇ ਐਕਸ਼ਨ ਉੱਪਰ ਸਵਾਲ, ਗੈਂਗਸਟਰ ਅਮਰਪ੍ਰੀਤ ਸਮਰਾ ਦੀ ਗੋਲੀ ਮਾਰ ਕੇ ਹੱਤਿਆ, ਮੀਂਹ ਦੇ ਨਾਲ-ਨਾਲ ਝੱਖੜ ਦਾ ਅਲਰਟ
LIVE
Background
Punjab Breaking News LIVE 29 May, 2023: ਪੰਜਾਬ ਅੰਦਰ ਭ੍ਰਿਸ਼ਟਾਚਾਰ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਦੇ ਐਕਸ਼ਨ ਉੱਪਰ ਸਵਾਲ ਉੱਠ ਰਹੇ ਹਨ। ਵਿਰੋਧੀ ਧਿਰਾਂ ਇਲਜ਼ਾਮ ਲਾ ਰਹੀਆਂ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਲੱਖਾਂ ਸ਼ਿਕਾਇਤਾਂ ਪੁੱਜਣ ਦੇ ਬਾਵਜੂਦ ਸਿਰਫ 300 ਦੇ ਕਰੀਬ ਕੇਸਾਂ 'ਚ ਐਕਸ਼ਨ ਕੀਤਾ ਗਿਆ ਹੈ। ਇਸ ਬਾਰੇ ਹੁਣ ਖੁਲਾਸਾ ਹੋਇਆ ਹੈ ਕਿ ਆਖਰ ਅਜਿਹਾ ਕਿਉਂ ਹੋ ਰਿਹਾ ਹੈ। ਵਿਜੀਲੈਂਸ ਬਿਊਰੋ ਨੇ ਸਪਸ਼ਟ ਕੀਤਾ ਹੈ ਕਿ ਇੱਕ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਉਣ, ਫਜ਼ੂਲ ਐਂਟਰੀਆਂ, ਸਪੈਮ, ਜੰਕ ਪੋਸਟਾਂ ਤੇ ਭ੍ਰਿਸ਼ਟਾਚਾਰ ਨਾਲ ਗੈਰ-ਸੰਬੰਧਿਤ ਐਂਟਰੀਆਂ ਦੀ ਪੁਣਛਾਣ (ਫਿਲਟਰ) ਲਈ ਇਸ ਵੈੱਬ ਪੋਰਟਲ ’ਤੇ ਇੱਕ ’ਆਟੋਮੈਟਿਕ ਬੋਟ’ ਸਥਾਪਤ ਕੀਤਾ ਹੈ। ਨਤੀਜੇ ਵਜੋਂ, ਕੁੱਲ 4,02,133 ਇੰਦਰਾਜ਼ਾਂ ਵਿੱਚੋਂ, 3,90,050 ਐਂਟਰੀਆਂ ਦੀ ਪਛਾਣ ਅਪ੍ਰਸੰਗਿਕ ਜਾਂ ਕਬਾੜ ਪੋਸਟਾਂ ਤੇ ਭ੍ਰਿਸ਼ਟਾਚਾਰ ਨਾਲ ਕੋਈ ਸਬੰਧ ਨਾ ਹੋਣ ਬਾਰੇ ਵਰਗੀਕ੍ਰਿਤ ਵੰਡ ਕਰਦਿਆਂ ਉਨ੍ਹਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਗਿਆ। ਵਿਜੀਲੈਂਸ ਕੋਲ ਪਹੁੰਚੀਆਂ 4,02,133 ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਚੋਂ 3,90,050 ਨੂੰ 'ਕਬਾੜ' ਸਮਝ ਕੇ ਕੀਤਾ ਰੱਦ
ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ ਕਰਕੇ ਸਾੜੀ ਕਾਰ
Gangwar in Canada: ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਮਰਪ੍ਰੀਤ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੈਨਕੂਵਰ ਗਿਆ ਸੀ। ਰਾਤ ਨੂੰ ਡਿਨਰ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰਵਿਊ ਹਾਲ ਤੋਂ ਬਾਹਰ ਆਏ ਤਾਂ ਬ੍ਰਦਰਜ਼ ਕੀਪਰਜ਼ ਗਰੁੱਪ ਦੇ ਗੁਰਗਿਆਂ ਨੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਕੈਨੇਡਾ ਦੇ ਸਮੇਂ ਮੁਤਾਬਕ ਰਾਤ ਕਰੀਬ ਡੇਢ ਵਜੇ ਵਾਪਰੀ। ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ। ਹਮਲਾਵਰਾਂ ਨੇ ਸਬੂਤ ਮਿਟਾਉਣ ਲਈ ਉਸ ਦੀ ਗੱਡੀ ਨੂੰ ਵੀ ਅੱਗ ਲਾ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ। ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ ਕਰਕੇ ਸਾੜੀ ਕਾਰ
ਮੀਂਹ ਦੇ ਨਾਲ-ਨਾਲ ਝੱਖੜ ਦਾ ਅਲਰਟ, ਗਰਮੀ ਤੋਂ ਮਿਲੇਗੀ ਵਕਤੀ ਰਾਹਤ, ਜਾਣੋ ਮੌਸਮ ਦਾ ਹਾਲ
Weather Update Today: ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਲੋਕਾਂ ਨੂੰ ਗਰਮੀ ਦੇ ਪ੍ਰਕੋਪ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਮੌਸਮ ਦਾ ਪੈਟਰਨ ਅਜਿਹਾ ਹੀ ਰਹੇਗਾ। ਆਈਐਮਡੀ ਮੁਤਾਬਕ ਮਈ ਦੇ ਅੰਤ ਨਾਲ ਤੇਜ਼ ਧੁੱਪ ਵੀ ਗਾਇਬ ਹੋ ਗਈ। ਦਿੱਲੀ-ਐੱਨਸੀਆਰ 'ਚ 28 ਮਈ ਐਤਵਾਰ ਦੀ ਰਾਤ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪਿਆ, ਜਿਸ ਕਾਰਨ ਮੌਸਮ ਫਿਰ ਤੋਂ ਸੁਹਾਵਣਾ ਹੋ ਗਿਆ ਹੈ। ਮੀਂਹ ਦੇ ਨਾਲ-ਨਾਲ ਝੱਖੜ ਦਾ ਅਲਰਟ, ਗਰਮੀ ਤੋਂ ਮਿਲੇਗੀ ਵਕਤੀ ਰਾਹਤ, ਜਾਣੋ ਮੌਸਮ ਦਾ ਹਾਲ
ਸਿੱਧੂ ਮੂਸੇਵਾਲਾ ਨੂੰ ਯਾਦ ਕਰ ਸੰਗੀਤ ਜਗਤ ਦੇ ਸਿਤਾਰਿਆਂ ਦੀਆਂ ਅੱਖਾਂ ਨਮ
Sidhu Moose Wala Death Anniversary: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਜ ਦੇ ਦਿਨ ਪਰਿਵਾਰ ਤੋਂ ਇਲਾਵਾ ਪ੍ਰਸ਼ੰਸਕਾਂ ਦੇ ਨਾਲ-ਨਾਲ ਸੰਗੀਤ ਜਗਤ ਦੇ ਸਿਤਾਰੇ ਵੀ ਯਾਦ ਕਰ ਰਹੇ ਹਨ। ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟਾਂ ਸਾਂਝੀਆਂ ਕਰ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਪੰਜਾਬੀ ਗਾਇਕ ਅੰਮ੍ਰਿਤ ਮਾਨ ਤੋਂ ਲੈੈ ਸਿਮਰਨ ਕੌਰ ਧਾਂਦਲੀ ਅਤੇ ਮਿਊਜ਼ਿਕ ਇੰਡਸਟਰੀ ਦੇ ਕਈ ਸਿਤਾਰਿਆਂ ਵੱਲੋਂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਦੇਖੋ ਕਲਾਕਾਰਾਂ ਦੀਆਂ ਇਹ ਪੋਸਟਾਂ... ਸਿੱਧੂ ਮੂਸੇਵਾਲਾ ਨੂੰ ਯਾਦ ਕਰ ਸੰਗੀਤ ਜਗਤ ਦੇ ਸਿਤਾਰਿਆਂ ਦੀਆਂ ਅੱਖਾਂ ਨਮ
Muktsar Police News: ਪੈਟਰੋਲ ਪੰਪ ਤੋਂ ਤਿੰਨ ਲੱਖ ਲੁੱਟਣ ਵਾਲੇ ਗਰੋਹ ਦਾ ਸਰਗਨਾ ਗ੍ਰਿਫਤਾਰ
ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੇ ਫਿਲਿੰਗ ਸਟੇਸ਼ਨ ਲੱਖੇਵਾਲੀ ਤੋਂ 3 ਲੱਖ ਰੁਪਏ ਲੁੱਟਣ ਵਾਲੇ ਗਰੋਹ ਦੇ ਸਰਗਨਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 4 ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ। ਐਸਐਸਪੀ ਮੁਕਤਸਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਇੱਕ ਲੁਟੇਰੇ ਨੂੰ ਕਾਬੂ ਕੀਤਾ ਗਿਆ ਹੈ। ਉਹ ਗਰੋਹ ਦਾ ਮੁਖੀ ਹੈ। ਉਸ ਖ਼ਿਲਾਫ਼ ਪਹਿਲਾਂ ਹੀ 6 ਕੇਸ ਦਰਜ ਹਨ। ਇੱਕ ਕੇਸ ਵਿੱਚ ਉਹ ਭਗੌੜਾ ਸੀ।
Sangrur News: ਬਿਜਲੀ ਮੰਤਰੀ ਦਾ ਦਾਅਵਾ, ਪਿਛਲੇ ਸਾਲ ਨਾਲੋਂ ਵੱਧ ਬਿਜਲੀ ਸਪਲਾਈ ਯਕੀਨੀ...
ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਵੱਲੋਂ ਸਾਂਝੇ ਤੌਰ ਤੇ ਸੁਨਾਮ ਤੇ ਈਲਵਾਲ ਵਿਖੇ 66 ਕੇਵੀ ਗਰਿੱਡ ਸਬ-ਸਟੇਸ਼ਨਾਂ ਦੇ ਨੀਂਹ ਪੱਥਰ ਰੱਖੇ ਗਏ। ਈਲਵਾਲ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਹ ਦੋਵੇਂ ਪ੍ਰੋਜੈਕਟਾਂ ਨੂੰ 11.24 ਕਰੋੜ ਰੁਪਏ ਦੀ ਲਾਗਤ ਨਾਲ 31 ਦਸੰਬਰ 2023 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
Weather Update: ਮੌਸਮ ਵਿਭਾਗ ਦਾ ਤਾਜ਼ਾ ਅਲਰਟ, ਅਗਲੇ ਤਿੰਨ ਦਿਨ ਹੋਏਗੀ ਬਾਰਸ਼
ਪੰਜਾਬ ਵਿੱਚ ਅਗਲੇ ਤਿੰਨ ਦਿਨ ਫਿਰ ਮੌਸਮ ਵਿਗੜੇਗਾ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅੱਜ ਰਾਜਸਥਾਨ, ਪੰਜਾਬ, ਮੱਧ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਅਤੇ ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਦੀ ਵੀ ਭਵਿੱਖਬਾਣੀ ਕੀਤੀ ਹੈ।
Punjab News: ਰਾਜਾ ਵੜਿੰਗ ਵੱਲੋਂ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਸੱਦਾ
ਅਜੀਤ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਨ ਦੇ ਵਿਰੋਧ 'ਚ ਪੰਜਾਬ ਕਾਂਗਰਸ ਨੇ ਆਵਾਜ਼ ਉਠਾਈ ਹੈ ਤੇ ਪੰਜਾਬ ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ।
Sidhu Moosewala: ਸੀਐਮ ਭਗਵੰਤ ਮਾਨ ਕੋਲ ਆਪਣੇ ਤੇ ਪਰਿਵਾਰ ਲਈ ਭਾਰੀ ਸੁਰੱਖਿਆ, ਪਰ ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ 'ਤੇ ਸੁਰੱਖਿਆ ਵਾਪਸ ਲੈਣ ਦਾ ਐਲਾਨ ਕਰਕੇ ਕਾਤਲਾਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਸੀ: ਸੁਖਪਾਲ ਖਹਿਰਾ
ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੀ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਨੂੰ ਅੱਜ ਉਨ੍ਹਾਂ ਦੀ ਬਰਸੀ 'ਤੇ ਮੇਰੇ ਵੱਲੋਂ ਦਿਲੋਂ ਸ਼ਰਧਾਂਜਲੀ। ਉਨ੍ਹਾਂ ਕਿਹਾ ਕਿ ਜਦੋਂ ਅੱਜ ਸੀਐਮ ਭਗਵੰਤ ਮਾਨ ਕੋਲ ਆਪਣੇ ਤੇ ਪਰਿਵਾਰ ਲਈ ਭਾਰੀ ਸੁਰੱਖਿਆ ਹੈ, ਸਾਡੇ ਵਿਸ਼ਵ ਪੱਧਰੀ ਕਲਾਕਾਰ ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ 'ਤੇ ਸੁਰੱਖਿਆ ਵਾਪਸ ਲੈਣ ਦਾ ਐਲਾਨ ਕਰਕੇ ਕਾਤਲਾਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਗਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦਾ ਦਿਨ-ਦਿਹਾੜੇ ਕਤਲ ਕਾਨੂੰਨ ਤੇ ਵਿਵਸਥਾ ਦੀ ਵੱਡੀ ਅਸਫਲਤਾ ਲਈ ਸਰਕਾਰ ਨੂੰ ਪ੍ਰੇਸ਼ਾਨ ਕਰਦਾ ਰਹੇਗਾ। ਅਸੀਂ #JusticeForSidhuMoosewala ਦੀ ਮੰਗ ਕਰਦੇ ਹਾਂ।