Punjab Breaking News LIVE: 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ, ਨਵਜੋਤ ਸਿੱਧੂ ਦੀ ਸਮੇਂ ਤੋਂ ਪਹਿਲਾਂ ਹੋ ਸਕਦੀ ਰਿਹਾਈ, ਗੈਂਗਸਟਰਾਂ 'ਤੇ ਐਨਆਈਏ ਦਾ ਸ਼ਿਕੰਜਾ, ਕਦੋਂ ਹੋਵੇਗੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖ਼ਾਸਤਗੀ ?
Punjab Breaking News, 29 November 2022 LIVE Updates: 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ, ਨਵਜੋਤ ਸਿੱਧੂ ਦੀ ਸਮੇਂ ਤੋਂ ਪਹਿਲਾਂ ਹੋ ਸਕਦੀ ਰਿਹਾਈ, ਗੈਂਗਸਟਰਾਂ 'ਤੇ ਐਨਆਈਏ ਦਾ ਸ਼ਿਕੰਜਾ
ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 4.18 ਕਿਲੋਗ੍ਰਾਮ ਹੈਰੋਇਨ, 6.46 ਕਿਲੋਗ੍ਰਾਮ ਅਫੀਮ, 37 ਕਿਲੋਗ੍ਰਾਮ ਗਾਂਜਾ, 10 ਕੁਇੰਟਲ ਭੁੱਕੀ ਅਤੇ 71 ਹਜ਼ਾਰ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ।
ਜਲੰਧਰ ਦੇ ਰਾਮਾ ਮੰਡੀ ਦੇ ਸਤਨਾਮਪੁਰਾ 'ਚ ਸੋਮਵਾਰ ਦੇਰ ਰਾਤ ਹੋਈ ਗੋਲੀਬਾਰੀ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਕ ਕਰੀਬੀ ਮਾਰਿਆ ਗਿਆ, ਜਦਕਿ ਇਕ ਹੋਰ ਔਰਤ ਜ਼ਖਮੀ ਹੋ ਗਈ। ਮ੍ਰਿਤਕ ਦੀ ਪਛਾਣ ਰਵਿੰਦਰ ਕੁਮਾਰ ਉਰਫ ਸੋਨੂੰ ਵਾਸੀ ਪਿੰਡ ਰੁੜਕਾ ਅਤੇ ਜ਼ਖਮੀ ਦੀ ਪਛਾਣ ਕੁਲਜੀਤ ਕੌਰ ਵਾਸੀ ਸਤਨਾਮਪੁਰਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੋਨੂੰ ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਦੱਸਿਆ ਜਾਂਦਾ ਹੈ, ਕਿਸੇ ਕੰਮ ਲਈ ਕੁਲਜੀਤ ਕੌਰ ਪੁੱਤਰ ਬਲਜਿੰਦਰ ਸਿੰਘ ਔਲਖ ਨੂੰ ਉਸਦੇ ਘਰ ਮਿਲਣ ਆਇਆ ਸੀ। ਬਲਜਿੰਦਰ ਬਾਊਂਸਰ ਮੁਹੱਈਆ ਕਰਵਾਉਣ ਵਾਲੀ ਕੰਪਨੀ ਦਾ ਮਾਲਕ ਸੀ ਅਤੇ ਸੋਨੂੰ ਉਸ ਨਾਲ ਕੰਮ ਕਰਦਾ ਸੀ।
NIA ਦੀ ਟੀਮ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਸੋਮਵਾਰ (29 ਨਵੰਬਰ) ਨੂੰ ਸਰਚ ਆਪਰੇਸ਼ਨ ਕੀਤਾ ਜਾ ਰਿਹਾ ਹੈ। ਐਨਆਈ ਦੀ ਟੀਮ ਨੇ ਦਿੱਲੀ, ਰਾਜਸਥਾਨ, ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਲਾਰੈਂਸ ਬਿਸ਼ਨੋਈ ਦੇ ਕਰੀਬੀ ਦੋਸਤਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਕੁਝ ਦਿਨ ਪਹਿਲਾਂ ਲਾਰੈਂਸ ਨੂੰ ਪੰਜਾਬ ਦੀ ਜੇਲ੍ਹ ਤੋਂ ਦਿੱਲੀ ਸਥਿਤ ਐਨਆਈਏ ਹੈੱਡਕੁਆਰਟਰ (NIA Headquater) ਲਿਆਂਦਾ ਗਿਆ ਸੀ।
ਪੁਲਿਸ ਜ਼ਿਲ੍ਹਾ ਬਟਾਲਾ ਦੇ ਪਿੰਡ ਘਣੀਆਂ ਕੇ ਬਾਂਗਰ ਦੇ ਬਾਹਰਵਾਰ ਖੇਤਾਂ ਵਿੱਚ ਬਣੀ ਐਨਆਰਆਈ ਪਰਿਵਾਰ ਦੀ ਕੋਠੀ 'ਤੇ ਬੀਤੀ ਦਰਮਿਆਨੀ ਰਾਤ ਨੂੰ ਅਣਪਛਾਤਿਆਂ ਵੱਲੋਂ ਫਾਇਰ ਕੀਤੇ ਗਏ। ਉੱਥੇ ਹੀ ਘਰ ਵਿੱਚ ਮੌਜੂਦ ਬਜ਼ੁਰਗ ਮਾਂ-ਬਾਪ ਤੇ ਪਰਿਵਾਰ ਦੀਆਂ ਨੂੰਹਾਂ ਸਹਿਮ ਵਿੱਚ ਹਨ। ਹਾਸਲ ਜਾਣਕਾਰੀ ਮੁਤਾਬਕ ਵਿਦੇਸ਼ ਬੈਠੇ ਇਸ ਪਰਿਵਾਰ ਦੇ ਨੌਜਵਾਨ ਬੇਟੇ ਨੂੰ ਪਹਿਲਾਂ ਬੀਤੀ ਰਾਤ ਫੋਨ ਤੇ ਧਮਕੀ ਦਿੱਤੀ ਗਈ। ਮੁੜ ਦੇਰ ਰਾਤ ਪੰਜਾਬ ਵਿੱਚ ਘਰ ਵਿੱਚ ਫਾਇਰਿੰਗ ਕੀਤੀ ਗਈ। ਉੱਥੇ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਰੀਬ 16 ਰਾਉਂਡ ਫਾਇਰ ਕੀਤੇ ਗਏ ਹਨ।
ਸਾਲ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਇਸ ਘਟਨਾ ਵਿੱਚ ਕਥਿਤ ਭੂਮਿਕਾ ਲਈ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮੁੜ ਤਲਬ ਕੀਤਾ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸੈਣੀ ਨੂੰ ਅੱਜ 29 ਨਵੰਬਰ ਨੂੰ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਐਸਆਈਟੀ ਸੈਣੀ ਤੋਂ ਪਹਿਲਾਂ ਵੀ ਦੋ ਵਾਰ ਪੁੱਛਗਿੱਛ ਕਰ ਚੁੱਕੀ ਹੈ।
ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਪੇਸ਼ ਹੋਏ। ਐਸਐਸਪੀ ਵਿਜੀਲੈਂਸ ਵਰਿੰਦਰ ਸਿੰਘ ਸੰਧੂ ਤੇ ਹੋਰ ਅਧਿਕਾਰੀਆਂ ਵੱਲੋਂ ਓਪੀ ਸੋਨੀ ਤੋਂ ਕਈ ਘੰਟੇ ਪੁੱਛਗਿੱਛ ਕੀਤੀ। ਮੰਨਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਓਪੀ ਸੋਨੀ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ। ਵਿਜੀਲੈਂਸ ਕੋਲ ਪੇਸ਼ ਹੋਣ ਮਗਰੋਂ ਓਪੀ ਸੋਨੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ। ਉਨ੍ਹਾਂ ਨੇ ਵਿਜੀਲੈਂਸ ਅਫਸਰਾਂ ਦੇ ਹਰ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਉਹ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇਣਗੇ।
ਫੀਫਾ ਵਿਸ਼ਵ ਕੱਪ 2022 'ਚ ਅੱਜ ਮਤਲਬ 29 ਨਵੰਬਰ ਨੂੰ ਨੀਦਰਲੈਂਡ ਅਤੇ ਮੇਜ਼ਬਾਨ ਕਤਰ ਆਪਣੇ ਤੀਜੇ ਮੈਚ ਲਈ ਆਹਮੋ-ਸਾਹਮਣੇ ਹੋਣਗੇ। ਦੋਵਾਂ ਵਿਚਾਲੇ ਇਹ ਮੈਚ ਅਲ ਬਾਏਤ ਸਟੇਡੀਅਮ 'ਚ ਖੇਡਿਆ ਜਾਵੇਗਾ। ਗਰੁੱਪ-ਏ ਦੀ ਇੱਕ ਟੀਮ ਮਤਲਬ ਨੀਦਰਲੈਂਡ ਪਹਿਲੇ ਨੰਬਰ 'ਤੇ ਮੌਜੂਦ ਹੈ, ਜਦਕਿ ਦੂਜੀ ਟੀਮ ਕਤਰ ਚੌਥੇ ਨੰਬਰ 'ਤੇ ਮੌਜੂਦ ਹੈ, ਜੋ ਗਰੁੱਪ 'ਚ ਆਖਰੀ ਸਥਾਨ ਹੈ। ਕਤਰ ਖ਼ਿਲਾਫ਼ ਖੇਡੇ ਜਾਣ ਵਾਲੇ ਇਸ ਮੈਚ 'ਚ ਨੀਦਰਲੈਂਡ ਜਿੱਤ ਕੇ ਰਾਊਂਡ ਆਫ 16 'ਚ ਜਗ੍ਹਾ ਬਣਾ ਲਵੇਗਾ।
ਜੇਕਰ ਤੁਸੀਂ ਕੇਂਦਰ ਸਰਕਾਰ ਦੇ ਮੁਲਾਜ਼ਮ (Central Government Employees) ਹੋ ਤਾਂ ਸਰਕਾਰ ਤੁਹਾਨੂੰ ਜਲਦੀ ਹੀ ਬਹੁਤ ਚੰਗੀ ਖ਼ਬਰ ਦੇ ਸਕਦੀ ਹੈ। ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ 18 ਮਹੀਨੇ ਦਾ ਮਹਿੰਗਾਈ ਬਕਾਇਆ ਭੱਤਾ ਜਾਂ ਡੀਏ (Dearness Allowance) ਅਤੇ ਪੈਨਸ਼ਨ ਲਾਭਪਾਤਰੀਆਂ ਨੂੰ ਇਕੱਠੇ ਦਿੱਤੇ ਜਾਣ ਵਾਲੇ ਡੀਆਰ (Dearness Relief) ਦਾ ਜਲਦੀ ਭੁਗਤਾਨ ਕਰ ਸਕਦੀ ਹੈ। ਸਰਕਾਰ ਜਲਦ ਹੀ ਇਸ ਦਾ ਐਲਾਨ ਕਰ ਸਕਦੀ ਹੈ।
ਪੰਜਾਬ ਦੇ 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ ਹੈ। ਵਿਜੀਲੈਂਸ ਅਧਿਕਾਰੀਆਂ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਤਲਬ ਕੀਤਾ ਹੈ। 2007-2012 ਤੇ 2012-2017 ਦਰਮਿਆਨ ਅਕਾਲੀ ਸਰਕਾਰ ਵਿੱਚ ਸਿੰਚਾਈ ਮੰਤਰੀ ਰਹੇ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਇਸ ਘੁਟਾਲੇ ਦੇ ਮੁੱਖ ਮੁਲਜ਼ਮ ਮੰਨੇ ਜਾ ਰਹੇ ਹਨ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਦੇ ਨਾਲ-ਨਾਲ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ ਤੇ ਸਾਬਕਾ ਸਕੱਤਰ ਕੇਐਸ ਪਨੂੰ ਖਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਲੋਕਾਂ 'ਤੇ ਇੱਕ ਠੇਕੇਦਾਰ ਤੋਂ ਰਿਸ਼ਵਤ ਲੈ ਕੇ ਸਿੰਚਾਈ ਵਿਭਾਗ 'ਚ 1200 ਕਰੋੜ ਰੁਪਏ ਦਾ ਕੰਮ ਦੇਣ ਦਾ ਇਲਜ਼ਾਮ ਹੈ।
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ 'ਆਪ' ਸਰਕਾਰ ਲਈ ਮੁਸੀਬਤ ਬਣਦੀ ਜਾ ਰਹੀ ਹੈ। ਵਿਰੋਧੀ ਧਿਰਾਂ ਇਸ ਨੂੰ ਲੈ ਕੇ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਰਹੀਆਂ ਹਨ। ਹੁਣ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਿਨਾਂ ਕਿਸੇ ਦੇਰੀ ਦੇ ਮੰਤਰੀ ਮੰਡਲ ’ਚੋਂ ਬਰਖ਼ਾਸਤ ਕੀਤਾ ਜਾਵੇ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਲੜਨ ਲਈ ਦੋ ਵੱਖ-ਵੱਖ ਮਾਪਦੰਡ ਨਹੀਂ ਵਰਤੇ ਜਾ ਸਕਦੇ।
ਪਿਛੋਕੜ
Punjab Breaking News, 29 November 2022 LIVE Updates: ਪੰਜਾਬ ਦੇ 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ ਹੈ। ਵਿਜੀਲੈਂਸ ਅਧਿਕਾਰੀਆਂ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਤਲਬ ਕੀਤਾ ਹੈ। 2007-2012 ਤੇ 2012-2017 ਦਰਮਿਆਨ ਅਕਾਲੀ ਸਰਕਾਰ ਵਿੱਚ ਸਿੰਚਾਈ ਮੰਤਰੀ ਰਹੇ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਇਸ ਘੁਟਾਲੇ ਦੇ ਮੁੱਖ ਮੁਲਜ਼ਮ ਮੰਨੇ ਜਾ ਰਹੇ ਹਨ। ਹੁਣ ਸਾਬਕਾ ਅਕਾਲੀ ਮੰਤਰੀ ਵਿਜੀਲੈਂਸ ਦੀ ਰਾਡਾਰ 'ਤੇ, ਸ਼ਰਨਜੀਤ ਢਿੱਲੋਂ ਤੇ ਸਾਬਕਾ ਮੁੱਖ ਸਕੱਤਰ ਤਲਬ
ਸਾਢੇ 6 ਮਹੀਨਿਆਂ ਤੋਂ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਸਮੇਂ ਤੋਂ ਪਹਿਲਾਂ ਹੋ ਸਕਦੀ ਰਿਹਾਈ
Road Rage Case : 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਕਰੀਬ ਸਾਢੇ ਛੇ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋ ਸਕਦੀ ਹੈ। ਜੇਲ੍ਹ ਪ੍ਰਸ਼ਾਸਨ ਨੇ ਸਿੱਧੂ ਦੇ ਚੰਗੇ ਆਚਰਣ ਨੂੰ ਲੈ ਕੇ ਹਾਂ-ਪੱਖੀ ਰਿਪੋਰਟ ਦਿੱਤੀ ਹੈ। ਹਾਲਾਂਕਿ ਸਰਕਾਰ ਇਸ ਦੀ ਪੁਸ਼ਟੀ ਨਹੀਂ ਕਰ ਰਹੀ ਹੈ ਪਰ ਜੇਲ੍ਹ ਵਿਭਾਗ ਇਸ ਦੀ ਤਿਆਰੀ 'ਚ ਲੱਗਾ ਹੋਇਆ ਹੈ। ਉਹ ਗਣਤੰਤਰ ਦਿਵਸ 'ਤੇ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਇਸ ਨੂੰ ਲੈ ਕੇ ਅਧਿਕਾਰੀਆਂ ਵਿੱਚ ਮੰਥਨ ਵੀ ਸ਼ੁਰੂ ਹੋ ਗਿਆ ਹੈ। ਸਾਢੇ 6 ਮਹੀਨਿਆਂ ਤੋਂ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਸਮੇਂ ਤੋਂ ਪਹਿਲਾਂ ਹੋ ਸਕਦੀ ਰਿਹਾਈ
ਗੈਂਗਸਟਰਾਂ 'ਤੇ ਐਨਆਈਏ ਦਾ ਸ਼ਿਕੰਜਾ, ਲਾਰੈਂਸ ਬਿਸ਼ਨੋਈ ਦੇ ਸਾਥੀ ਰਵੀ ਰਾਜਗੜ੍ਹ ਦੇ ਘਰ ਰੇਡ
ਕੌਮੀ ਜਾਂਚ ਏਜੰਸੀ (ਐਨਆਈਏ) ਦੀ ਟੀਮ ਨੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਖੇ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਰੇਡ ਕੀਤੀ ਹੈ। ਰਵੀ ਰਾਜਗੜ੍ਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਰਵੀ ਨੂੰ ਸਿੱਧੂ ਮੂਸੇਵਾਲਾ ਕੇਸ ਵਿੱਚ ਵੀ ਲੋੜੀਂਦਾ ਦੱਸਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਅੱਜ ਸਵੇਰੇ ਐਨਆਈਏ ਦੀ ਟੀਮ ਨੇ ਰਵੀ ਦੇ ਘਰ ਰੇਡ ਕੀਤੀ। ਇਸ ਤੋਂ ਪਹਿਲਾਂ ਸਤੰਬਰ ਵਿੱਚ ਰਵੀ ਦੇ ਘਰ ਰੇਡ ਹੋਈ ਸੀ। ਰਵੀ ਖਿਲਾਫ 10 ਮੁਕੱਦਮੇ ਦਰਜ ਹਨ। 2011 ਵਿੱਚ ਕਤਲ ਕੇਸ ਵਿੱਚ ਰਵੀ ਨੂੰ ਉਮਰ ਕੈਦ ਸੁਣਾਈ ਗਈ ਸੀ। ਗੈਂਗਸਟਰਾਂ 'ਤੇ ਐਨਆਈਏ ਦਾ ਸ਼ਿਕੰਜਾ, ਲਾਰੈਂਸ ਬਿਸ਼ਨੋਈ ਦੇ ਸਾਥੀ ਰਵੀ ਰਾਜਗੜ੍ਹ ਦੇ ਘਰ ਰੇਡ
ਅੱਜ ਦਿੱਲੀ 'ਚ ਬੱਦਲਵਾਈ ਦਾ ਅਨੁਮਾਨ, ਦੱਖਣ ਭਾਰਤ ਵਿੱਚ ਮੀਂਹ ਦਾ ਦੌਰ ਜਾਰੀ
Weather Forecast Today : ਦੇਸ਼ ਦੇ ਪਹਾੜੀ ਖੇਤਰਾਂ ਵਿੱਚ ਬਰਫਬਾਰੀ ਦਾ ਦੌਰ ਜਾਰੀ ਹੈ। ਇਸ ਦਾ ਅਸਰ ਹੁਣ ਇਸ ਦੇ ਆਲੇ-ਦੁਆਲੇ ਦੇ ਮੈਦਾਨਾਂ 'ਚ ਵੀ ਦਿਖਾਈ ਦੇ ਰਿਹਾ ਹੈ। ਹਰ ਦਿਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਕੁਝ ਇਲਾਕਿਆਂ 'ਚ ਖਾਸ ਕਰਕੇ ਦੱਖਣੀ ਭਾਰਤ ਦੇ ਰਾਜਾਂ 'ਚ ਬਰਸਾਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਕੇਰਲ, ਤਾਮਿਲਨਾਡੂ, ਲਕਸ਼ਦੀਪ, ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਉੱਤਰ-ਪੂਰਬੀ ਮਾਨਸੂਨ ਦੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਕਾਰਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 8 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। Weather Update Today : ਅੱਜ ਦਿੱਲੀ 'ਚ ਬੱਦਲਵਾਈ ਦਾ ਅਨੁਮਾਨ, ਦੱਖਣ ਭਾਰਤ ਵਿੱਚ ਮੀਂਹ ਦਾ ਦੌਰ ਜਾਰੀ
ਕਦੋਂ ਹੋਵੇਗੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖ਼ਾਸਤਗੀ ? ਬਾਜਵਾ ਨੇ ਸੀਐਮ ਭਗਵੰਤ ਮਾਨ ਨੂੰ ਵੰਗਾਰਿਆ
Punjab News: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ 'ਆਪ' ਸਰਕਾਰ ਲਈ ਮੁਸੀਬਤ ਬਣਦੀ ਜਾ ਰਹੀ ਹੈ। ਵਿਰੋਧੀ ਧਿਰਾਂ ਇਸ ਨੂੰ ਲੈ ਕੇ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਰਹੀਆਂ ਹਨ। ਹੁਣ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਿਨਾਂ ਕਿਸੇ ਦੇਰੀ ਦੇ ਮੰਤਰੀ ਮੰਡਲ ’ਚੋਂ ਬਰਖ਼ਾਸਤ ਕੀਤਾ ਜਾਵੇ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਲੜਨ ਲਈ ਦੋ ਵੱਖ-ਵੱਖ ਮਾਪਦੰਡ ਨਹੀਂ ਵਰਤੇ ਜਾ ਸਕਦੇ। ਕਦੋਂ ਹੋਵੇਗੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖ਼ਾਸਤਗੀ ? ਬਾਜਵਾ ਨੇ ਸੀਐਮ ਭਗਵੰਤ ਮਾਨ ਨੂੰ ਵੰਗਾਰਿਆ
- - - - - - - - - Advertisement - - - - - - - - -