Punjab Breaking News LIVE: ਸੀਐਮ ਭਗਵੰਤ ਮਾਨ ਆਮ ਆਦਮੀ ਤੋਂ ਬਣੇ ਵੀਆਈਪੀ, ਪੰਜਾਬ 'ਚ ਗ਼ੈਰ ਕਾਨੂੰਨੀ ਮਾਇਨਿੰਗ ਜਾਰੀ, ਪੰਜਾਬ ਵਿਰੋਧੀ ਸਾਜ਼ਿਸ਼ 'ਚ ਭਗਵੰਤ ਮਾਨ ਵੀ ਸ਼ਾਮਲ, ਰਾਜੋਆਣਾ ਦੀ ਰਿਹਾਈ ਬਣਿਆ ਵੱਡਾ ਮੁੱਦਾ, ਫੋਟੋ ਫੋਬੀਆ ਬਿਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚੰਨੀ

Punjab Breaking News, 29 September 2022 LIVE Updates: ਸੀਐਮ ਭਗਵੰਤ ਮਾਨ ਆਮ ਆਦਮੀ ਤੋਂ ਬਣੇ ਵੀਆਈਪੀ, ਪੰਜਾਬ 'ਚ ਗ਼ੈਰ ਕਾਨੂੰਨੀ ਮਾਇਨਿੰਗ ਜਾਰੀ, ਪੰਜਾਬ ਵਿਰੋਧੀ ਸਾਜ਼ਿਸ਼ 'ਚ ਭਗਵੰਤ ਮਾਨ ਵੀ ਸ਼ਾਮਲ

ਏਬੀਪੀ ਸਾਂਝਾ Last Updated: 29 Sep 2022 04:06 PM
T20 World Cup: ਟੀਮ ਇੰਡੀਆ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਹੋਏ ਬਾਹਰ

ਟੀਮ ਇੰਡੀਆ ਲਈ ਬਹੁਤ ਬੁਰੀ ਖਬਰ ਆ ਰਹੀ ਹੈ। ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਏ ਹਨ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿੱਠ ਦੀ ਸੱਟ ਕਾਰਨ ਟੀ-20 ਵਿਸ਼ਵ ਕੱਪ ਨਹੀਂ ਖੇਡ ਸਕਣਗੇ। ਉਹ ਪੂਰੇ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ। ਉਨ੍ਹਾਂ ਨੂੰ ਠੀਕ ਹੋਣ ਵਿੱਚ 4 ਤੋਂ 6 ਮਹੀਨੇ ਦਾ ਸਮਾਂ ਲੱਗੇਗਾ। ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਇਕ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਬੁਮਰਾਹ ਪਿੱਠ ਦੇ ਦਰਦ ਦੀ ਗੰਭੀਰ ਸਮੱਸਿਆ ਤੋਂ ਪੀੜਤ ਹਨ ਅਤੇ ਉਨ੍ਹਾਂ ਨੂੰ ਮਹੀਨਿਆਂ ਤੱਕ ਟੀਮ ਤੋਂ ਬਾਹਰ ਰਹਿਣਾ ਪੈ ਸਕਦਾ ਹੈ।

6 Airbags Mandatory: 1 ਅਕਤੂਬਰ 2023 ਤੋਂ ਯਾਤਰੀ ਵਾਹਨਾਂ 'ਚ 6 ਏਅਰਬੈਗ ਦਾ ਨਿਯਮ ਹੋਵੇਗਾ ਲਾਗੂ

1 ਅਕਤੂਬਰ, 2023 ਤੋਂ ਯਾਤਰੀ ਕਾਰਾਂ ਵਿੱਚ 6 ਏਅਰਬੈਗ ਨਿਯਮ ਲਾਗੂ ਕੀਤਾ ਜਾਵੇਗਾ। ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਆਟੋ ਇੰਡਸਟਰੀ ਸਪਲਾਈ ਚੇਨ ਦੀ ਸਮੱਸਿਆ ਦਾ ਸਾਹਮਣਾ ਕਰ ਰਹੀ ਹੈ। ਇਸ ਕਾਰਨ ਇਹ ਫੈਸਲਾ ਲਿਆ ਗਿਆ ਹੈ ਕਿ ਯਾਤਰੀ ਵਾਹਨਾਂ ਵਿੱਚ 6 ਏਅਰਬੈਗ ਲਾਜ਼ਮੀ ਕਰਨ ਦਾ ਫੈਸਲਾ 1 ਅਕਤੂਬਰ, 2023 ਤੋਂ ਲਾਗੂ ਕੀਤਾ ਜਾਵੇਗਾ। ਇਸ ਸਾਲ ਦੇ ਸ਼ੁਰੂ ਵਿੱਚ, ਸੜਕ ਆਵਾਜਾਈ ਮੰਤਰਾਲੇ ਨੇ 1 ਅਕਤੂਬਰ, 2022 ਤੋਂ 6 ਏਅਰਬੈਗ ਲਾਜ਼ਮੀ ਕਰਨ ਦਾ ਪ੍ਰਸਤਾਵ ਦਿੱਤਾ ਸੀ।

Punjab Assembly Session: ਵਿਧਾਨ ਸਭਾ 'ਚ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਖੂਬ ਹੰਗਾਮਾ

ਪੰਜਾਬ ਵਿਧਾਨ ਸਭਾ ਵਿੱਚ ਅੱਜ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਲੈ ਕੇ ਖੂਬ ਹੰਗਾਮਾ ਹੋਇਆ। ਕਾਂਗਰਸ ਨੇ ਫੌਜਾ ਸਿੰਘ ਸਰਾਰੀ ਦੀ ਬਰਖਾਸਤਖੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਕਾਂਗਰਸ ਨੇ ਕਿਹਾ ਕਿ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਣ ਮਗਰੋਂ ਉਨ੍ਹਾਂ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰਨਾ ਚਾਹੀਦਾ ਹੈ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਮੰਤਰੀ ਖਿਲਾਫ ਕੇਸ ਦਰਜ ਕੀਤਾ ਜਾਵੇ।

Ludhiana News: ਪੁਲਿਸ ਮੁਲਾਜ਼ਮ ਦੀ ਮਹਿਲਾ ਮਿੱਤਰ ਨੇ ਖੁਦ ਨੂੰ ਮਾਰੀ ਗੋਲੀ

ਥਾਣਾ ਡਿਵੀਜ਼ਨ ਨੰਬਰ ਅੱਠ ਅਧੀਨ ਪੈਂਦੇ ਪ੍ਰੇਮ ਨਗਰ ਇਲਾਕੇ 'ਚ ਪੀਜੀ 'ਚ ਰਹਿਣ ਵਾਲੀ ਮਹਿਲਾ ਦੇ ਗੋਲੀ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਹਿਲਾ   ਪੁਲਿਸ ਮੁਲਾਜ਼ਮ ਦੀ ਮਿੱਤਰ ਹੈ ਤੇ ਜਨਮ ਦਿਨ ਦੇ ਗਿਫਟ ਨੂੰ ਲੈ ਕੇ ਵਿਵਾਦ ਵਧਣ ਤੋਂ ਬਾਅਦ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋਈ ਹੈ। ਇਹ ਵੀ ਦੱਸ ਦਈਏ ਕਿ ਰਿਵਾਲਵਰ ਪੁਲਿਸ ਕਰਮੀ ਦਾ ਨਿੱਜੀ ਲਾਈਸੈਂਸੀ ਹੈ ਜਿਸ ਦੇ ਨਾਲ ਮਹਿਲਾ ਨੂੰ ਗੋਲੀ ਲੱਗੀ ਹੈ। ਉਧਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

PM Kisan: ਪੀਐਮ ਕਿਸਾਨ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਤੱਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਕਿਸਾਨਾਂ ਦੇ ਖਾਤੇ ਵਿੱਚ 11ਵੀਂ ਕਿਸ਼ਤ ਦੇ 2000 ਰੁਪਏ ਟਰਾਂਸਫਰ ਕਰ ਚੁੱਕੇ ਹਨ। ਹੁਣ ਜਲਦੀ ਹੀ ਕਿਸਾਨਾਂ ਦੇ ਖਾਤੇ ਵਿੱਚ 12ਵੀਂ ਕਿਸ਼ਤ ਦੇ 2000 ਰੁਪਏ ਟਰਾਂਸਫਰ ਕੀਤੇ ਜਾਣਗੇ। ਇਸ ਦੌਰਾਨ, ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 2022 ਵਿੱਚ ਇੱਕ ਵੱਡਾ ਬਦਲਾਅ ਕੀਤਾ ਹੈ, ਜਿਸ ਨਾਲ 12 ਕਰੋੜ ਤੋਂ ਵੱਧ ਰਜਿਸਟਰਡ ਕਿਸਾਨ ਪ੍ਰਭਾਵਿਤ ਹੋਣਗੇ। ਅਸਲ ਵਿੱਚ ਹੁਣ ਕਿਸਾਨਾਂ ਤੋਂ ਵੱਡੀ ਸਹੂਲਤ ਖੋਹ ਲਈ ਜਾਵੇਗੀ। ਆਓ ਜਾਣਦੇ ਹਾਂ ਸਰਕਾਰ ਨੇ ਕੀ ਬਦਲਿਆ ਹੈ।

Punjab News: ਹਵਾਈ ਅੱਡੇ ਬਾਰੇ ਅਲੋਚਨਾ ਮਗਰੋਂ ਸੀਐਮ ਭਗਵੰਤ ਮਾਨ ਨੇ ਸੰਭਾਲਿਆ ਮੋਰਚਾ

 ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਦੇ ਨਾਮ ’ਚੋਂ ਮੁਹਾਲੀ ਸ਼ਬਦ ਗ਼ਾਇਬ ਹੋਣ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਆ ਗਈ ਹੈ। ਇਸ ਮਗਰੋਂ ਮੋਰਚਾ ਸੰਭਾਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਹਵਾਈ ਅੱਡੇ ਦੇ ਨਾਮ ਸਬੰਧੀ ਬੇਲੋੜਾ ਰੌਲਾ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਪਰ ਰੱਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੂੰ ਧੀਰਜ ਰੱਖਣਾ ਚਾਹੀਦਾ ਹੈ, ਕਿਉਂਕਿ ਹਵਾਈ ਅੱਡੇ ਸਬੰਧੀ ਰਹਿੰਦੇ ਸਾਰੇ ਮਸਲੇ ਜਲਦੀ ਹੱਲ ਕੀਤੇ ਜਾਣਗੇ।

Gangwar in Punjab: ਐਂਟੀ ਗੈਂਗਸਟਰ ਟਾਸਕ ਫੋਰਸ ਦੀ ਵੱਡੀ ਕਾਰਵਾਈ, ਬੰਬੀਹਾ ਗੈਂਗ ਦਾ ਖਤਰਨਾਕ ਸ਼ਾਰਪ ਸ਼ੂਟਰ ਗ੍ਰਿਫਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ। ਏਜੀਟੀਐਫ ਨੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਦਬੋਚ ਲਿਆ ਹੈ। ਨੀਰਜ ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਹੈ। ਗੈਂਗਸਟਰ ਨੀਰਜ ਕਈ ਕੇਸਾਂ ਵਿੱਚ ਲੋੜੀਂਦਾ ਹੈ। ਪੁਲਿਸ ਸੂਤਰਾਂ ਮੁਤਾਬਕ ਨੀਰਜ ਚਸਕਾ ਕਤਲ ਦੀਆਂ ਕਰੀਬ 7 ਵਾਰਦਾਤਾਂ ਵਿੱਚ ਲੋੜੀਂਦਾ ਸੀ। ਏਜੀਟੀਐਫ ਦੀ ਟੀਮ ਹੁਣ ਗੈਂਗਸਟਰ ਨੀਰਜ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸ ਦੇ ਨੈੱਟਵਰਕ ਨਾਲ ਜੁੜੇ ਹੋਰ ਸ਼ਾਰਪ ਸ਼ੂਟਰਾਂ ਦਾ ਪਤਾ ਲਗਾਇਆ ਜਾ ਸਕੇ। ਨੀਰਜ ਚਸਕਾ 'ਤੇ ਪੰਜਾਬ ਸਮੇਤ ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ 'ਚ ਕਈ ਅਪਰਾਧਿਕ ਮਾਮਲੇ ਦਰਜ ਹਨ।

Fauja Singh Sarari: ਸੀਐਮ ਭਗਵੰਤ ਮਾਨ ਦੇ ਇੱਕ ਹੋਰ ਮੰਤਰੀ 'ਤੇ ਡਿੱਗ ਸਕਦੀ 'ਭ੍ਰਿਸ਼ਟਚਾਰ' ਦੀ ਗਾਜ

ਆਡੀਓ ਮਾਮਲੇ 'ਚ ਘਿਰੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ਼ ਆਮ ਆਦਮੀ ਪਾਰਟੀ ਵੱਡੀ ਕਾਰਵਾਈ ਕਰ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਆਡੀਓ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ। ਪਾਰਟੀ ਨੇ ਭਾਵੇਂ ਸਰਾਰੀ ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਹੈ ਪਰ ਅਜੇ ਤੱਕ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। 

Abortion Law: 24 ਹਫ਼ਤਿਆਂ ਤੱਕ ਗਰਭਪਾਤ ਦਾ ਅਧਿਕਾਰ

ਭਾਰਤ 'ਚ ਅਣਵਿਆਹੀਆਂ ਔਰਤਾਂ ਦੇ ਗਰਭਪਾਤ ਮਾਮਲੇ 'ਤੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸਿਖਰਲੀ ਅਦਾਲਤ ਨੇ ਅਣਵਿਆਹੀਆਂ ਔਰਤਾਂ ਨੂੰ 24 ਹਫ਼ਤਿਆਂ ਤੱਕ ਗਰਭ ਗਿਰਾਉਣ ਦਾ ਅਧਿਕਾਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ ਰੂਲਜ਼ ਦੇ ਨਿਯਮ 3-ਬੀ ਦਾ ਵਿਸਤਾਰ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਭਾਰਤ ਵਿੱਚ ਅਣਵਿਆਹੀਆਂ ਔਰਤਾਂ ਨੂੰ ਵੀ MTP ਐਕਟ ਤਹਿਤ ਗਰਭਪਾਤ ਦਾ ਅਧਿਕਾਰ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਭਾਰਤ ਵਿੱਚ ਸਾਰੀਆਂ ਔਰਤਾਂ ਨੂੰ ਚੋਣ ਕਰਨ ਦਾ ਅਧਿਕਾਰ ਹੈ। 

CM Bhagwant Mann: ਭਗਵੰਤ ਮਾਨ ਸੀਐਮ ਬਣਦਿਆਂ ਹੀ ਹੋ ਗਏ VVIP

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵੀਆਈਪੀ ਕਲਚਰ ਨੂੰ ਲੈ ਕੇ ਆਰਟੀਆਈ ਰਾਹੀਂ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਇਸ ਨੂੰ ਲੈ ਕੇ ਉਨ੍ਹਾਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਤੋਂ VVIP ਸ਼ਖਸੀਅਤ ਦੇ ਰੰਗ 'ਚ ਆਉਣ ਲੱਗੇ ਹਨ ਕਿਉਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਦੇ 33 ਗੱਡੀਆਂ ਦੇ ਕਾਫਲੇ 'ਤੇ ਸਵਾਲ ਚੁੱਕਣ ਵਾਲੇ ਭਗਵੰਤ ਮਾਨ ਨੇ ਆਪਣਾ ਕਾਫਲਾ ਉਨ੍ਹਾਂ ਤੋਂ ਵੀ ਵੱਡਾ ਕਰ ਲਿਆ ਹੈ।

Former CM Charanjeet Channi: ਫੋਟੋ ਫੋਬੀਆ ਬਿਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚੰਨੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਅਚਾਨਕ ਗਾਇਬ ਹੋ ਗਏ ਸਨ। ਸੱਤਾਧਾਰੀ ਪਾਰਟੀ ਤੇ ਵਿਰੋਧੀ ਪਾਰਟੀ ਸੂਬੇ 'ਚ ਉਨ੍ਹਾਂ ਦੀ ਗੈਰ-ਹਾਜ਼ਰੀ 'ਤੇ ਲਗਾਤਾਰ ਸਵਾਲ ਉਠਾ ਰਹੇ ਸਨ ਪਰ ਚੰਨੀ ਇਸ ਵੇਲੇ ਅਮਰੀਕਾ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ। ਚੰਨੀ ਅਮਰੀਕਾ ਵਿਚ ਫੋਟੋ ਫੋਬੀਆ ਬਿਮਾਰੀ ਦਾ ਇਲਾਜ ਕਰਵਾ ਰਹੇ ਹਨ। ਇਸ ਦਾ ਦਾਅਵਾ ਖੁਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਹੈ।

ਪਿਛੋਕੜ

Punjab Breaking News, 29 September 2022 LIVE Updates: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵੀਆਈਪੀ ਕਲਚਰ ਨੂੰ ਲੈ ਕੇ ਆਰਟੀਆਈ ਰਾਹੀਂ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਇਸ ਨੂੰ ਲੈ ਕੇ ਉਨ੍ਹਾਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਤੋਂ VVIP ਸ਼ਖਸੀਅਤ ਦੇ ਰੰਗ 'ਚ ਆਉਣ ਲੱਗੇ ਹਨ ਕਿਉਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਦੇ 33 ਗੱਡੀਆਂ ਦੇ ਕਾਫਲੇ 'ਤੇ ਸਵਾਲ ਚੁੱਕਣ ਵਾਲੇ ਭਗਵੰਤ ਮਾਨ ਨੇ ਆਪਣਾ ਕਾਫਲਾ ਉਨ੍ਹਾਂ ਤੋਂ ਵੀ ਵੱਡਾ ਕਰ ਲਿਆ ਹੈ। ਭਗਵੰਤ ਮਾਨ ਸੀਐਮ ਬਣਦਿਆਂ ਹੀ ਹੋ ਗਏ VVIP


 


ਰੇਤਾ-ਬੱਜਰੀ ਤੋਂ 20 ਹਜ਼ਾਰ ਕਰੋੜ ਕਮਾਉਣੇ ਤਾਂ ਛੱਡੋ, ਸਿਰਫ 10 ਹਜ਼ਾਰ ਕਰੋੜ ਦਾ ਹੀ ਹਿਸਾਬ ਦੇ ਦਿਓ


 ਕਾਂਗਰਸ ਨੇ ਗ਼ੈਰ ਕਾਨੂੰਨੀ ਮਾਇਨਿੰਗ 'ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਪਾਬੰਦੀ ਦੇ ਬਾਵਜੂਦ ਗ਼ੈਰਕਾਨੂੰਨੀ ਖਣਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਰੇਤਾ ਦਾ ਕੋਈ ਸਟਾਕ ਨਹੀਂ ਪਰ ਰੇਤਾ ਵੇਚਣ ਦੀਆਂ ਜਨਤਕ ਸੂਚਨਾਵਾਂ ਦੇ ਕੇ ਸਰਕਾਰ ਵੱਲੋਂ ਲੋਕਾਂ ਨੂੰ ਬੇਵਕੂਫ ਬਣਾਇਆ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸਿਰਫ ਰੇਤਾ-ਬੱਜਰੀ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਦਾ ਦਾਅਵਾ ਕਰਦੇ ਸਨ। ਹੁਣ ਜਦੋਂ 'ਆਪ' ਦੀ ਸਰਕਾਰ ਬਣੀ ਨੂੰ 6 ਮਹੀਨੇ ਹੋ ਗਏ ਹਨ ਤਾਂ ਕੇਜਰੀਵਾਲ ਸਿਰਫ 10 ਹਜ਼ਾਰ ਕਰੋੜ ਦਾ ਹੀ ਹਿਸਾਬ ਦੇ ਦੇਣ। ਰੇਤਾ-ਬੱਜਰੀ ਤੋਂ 20 ਹਜ਼ਾਰ ਕਰੋੜ ਕਮਾਉਣੇ ਤਾਂ ਛੱਡੋ, ਸਿਰਫ 10 ਹਜ਼ਾਰ ਕਰੋੜ ਦਾ ਹੀ ਹਿਸਾਬ ਦੇ ਦਿਓ


 


ਪੰਜਾਬ ਵਿਰੋਧੀ ਸਾਜ਼ਿਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ 


ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਦੇ ਕੌਮਾਂਤਰੀ ਏਅਰਪੋਰਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਵਿਰੋਧੀ ਸਾਜ਼ਿਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਸ਼੍ਰੋਮਣੀ ਅਕਾਲੀ ਦਲ ਨੇ ਟਵੀਟ ਕੀਤਾ ਕਿ ਅਖਬਾਰਾਂ ਦੱਸਦੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਸ ਹਵਾਈ ਅੱਡੇ ਲਈ 307 ਕਿੱਲੇ ਮੁਹਾਲੀ ਦੀ ਜ਼ਮੀਨ ਦਿੱਤੀ ਤੇ ਇਸ ਦਾ ਨਾਮ "ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ" ਰੱਖਣ ਦਾ ਵਿਧਾਨ ਸਭਾ ਵਿਚ ਮਤਾ ਵੀ ਪਾਸ ਕੀਤਾ ਸੀ। ਪੰਜਾਬ ਵਿਰੋਧੀ ਸਾਜ਼ਿਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ


 


ਰਾਜੋਆਣਾ ਦੀ ਰਿਹਾਈ ਬਣਿਆ ਵੱਡਾ ਮੁੱਦਾ, ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ


ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਦੇ ਕੇਸ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਵੱਡਾ ਮੁੱਦਾ ਬਣਦੀ ਜਾ ਰਹੀ ਹੈ। ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਰਿਹਾਈ ਦੀ ਅਪੀਲ ਕੀਤਾ ਹੈ ਤੇ ਦੂਜੇ ਪਾਸੇ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਹਿਮ ਦੀ ਅਪੀਲ ’ਤੇ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਕੋਈ ਫੈਸਲਾ ਨਾ ਲਏ ਜਾਣ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਰਾਜੋਆਣਾ ਦੀ ਰਿਹਾਈ ਬਣਿਆ ਵੱਡਾ ਮੁੱਦਾ, ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ


 


ਫੋਟੋ ਫੋਬੀਆ ਬਿਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚੰਨੀ ?


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਅਚਾਨਕ ਗਾਇਬ ਹੋ ਗਏ ਸਨ। ਸੱਤਾਧਾਰੀ ਪਾਰਟੀ ਤੇ ਵਿਰੋਧੀ ਪਾਰਟੀ ਸੂਬੇ 'ਚ ਉਨ੍ਹਾਂ ਦੀ ਗੈਰ-ਹਾਜ਼ਰੀ 'ਤੇ ਲਗਾਤਾਰ ਸਵਾਲ ਉਠਾ ਰਹੇ ਸਨ ਪਰ ਚੰਨੀ ਇਸ ਵੇਲੇ ਅਮਰੀਕਾ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ। ਚੰਨੀ ਅਮਰੀਕਾ ਵਿਚ ਫੋਟੋ ਫੋਬੀਆ ਬਿਮਾਰੀ ਦਾ ਇਲਾਜ ਕਰਵਾ ਰਹੇ ਹਨ। ਇਸ ਦਾ ਦਾਅਵਾ ਖੁਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਹੈ। ਫੋਟੋ ਫੋਬੀਆ ਬਿਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚੰਨੀ ?


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.