Punjab Breaking News LIVE: ਸੀਐਮ ਭਗਵੰਤ ਮਾਨ ਨੇ ਕਿਸਾਨ ਕੀਤੇ ਸੰਤੁਸ਼ਟ, ਮੋਦੀ ਸਰਕਾਰ ਹੁਣ ਸਾਹ ਲੈਣ 'ਤੇ ਵੀ ਲਾਏਗੀ ਜੀਐਸਟੀ? ਪੰਜਾਬ ਨੂੰ ਗੈਂਗਸਟਰ ਕੰਟਰੋਲ ਕਰ ਰਹੇ, ਸੁਮੇਧ ਸੈਣੀ ਦੀ ਅੱਜ SIT ਅੱਗੇ ਪੇਸ਼ੀ, ਅੱਜ ਦੀਆਂ ਵੱਡੀਆਂ ਖਬਰਾਂ

Punjab Breaking News, 3 August 2022 LIVE Updates: ਸੀਐਮ ਭਗਵੰਤ ਮਾਨ ਨੇ ਕਿਸਾਨ ਕੀਤੇ ਸੰਤੁਸ਼ਟ, ਮੋਦੀ ਸਰਕਾਰ ਹੁਣ ਸਾਹ ਲੈਣ 'ਤੇ ਵੀ ਲਾਏਗੀ ਜੀਐਸਟੀ? ਪੰਜਾਬ ਨੂੰ ਗੈਂਗਸਟਰ ਕੰਟਰੋਲ ਕਰ ਰਹੇ, ਸੁਮੇਧ ਸੈਣੀ ਦੀ ਅੱਜ SIT ਅੱਗੇ ਪੇਸ਼ੀ

ਏਬੀਪੀ ਸਾਂਝਾ Last Updated: 03 Aug 2022 10:32 PM
ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਰਾਤੋਂ -ਰਾਤ ਚਮਕੀ ਕਿਸਮਤ , 6 ਰੁਪਏ ਦੀ ਲਾਟਰੀ 'ਤੇ ਨਿਕਲਿਆ ਇਕ ਕਰੋੜ ਦਾ ਇਨਾਮ

ਫਿਰੋਜ਼ਪੁਰ 'ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਦੀ 6 ਰੁਪਏ ਨਾਲ ਕਿਸਮਤ ਬਦਲ ਗਈ ਹੈ। ਕਾਂਸਟੇਬਲ ਕੁਲਦੀਪ ਸਿੰਘ ਨੇ 6 ਰੁਪਏ ਦੀ ਲਾਟਰੀ ਟਿਕਟ ਖਰੀਦੀ ਸੀ, ਜਿਸ 'ਤੇ ਉਸ ਦਾ ਇਕ ਕਰੋੜ ਰੁਪਏ ਦਾ ਇਨਾਮ ਲੱਗਿਆ ਹੈ। 

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ SIT ਨੇ ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਤੋਂ ਕਰੀਬ 4 ਘੰਟੇ ਕੀਤੀ ਪੁੱਛਗਿੱਛ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ 4 ਘੰਟੇ ਤੱਕ ਪੁੱਛਗਿੱਛ ਕੀਤੀ। ਉਹ ਸਵੇਰੇ 11.30 ਵਜੇ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਪਹੁੰਚੇ। 

ਵੇਟ ਲਿਫਟਿੰਗ 'ਚ ਲਵਪ੍ਰੀਤ ਸਿੰਘ ਵੱਲੋਂ ਕਾਂਸੀ ਦਾ ਤਗਮਾ ਜਿੱਤਣ 'ਤੇ ਪਿੰਡ ਬੱਲ ਸਚੰਦਰ 'ਚ ਖੁਸ਼ੀ ਦਾ ਮਾਹੌਲ

ਵੇਟ ਲਿਫਟਿੰਗ 'ਚ ਲਵਪ੍ਰੀਤ ਸਿੰਘ ਵੱਲੋਂ ਕਾਂਸੀ ਦਾ ਤਗਮਾ ਜਿੱਤਣ 'ਤੇ ਹਲਕਾ ਅਟਾਰੀ ਦੇ ਪਿੰਡ ਬੱਲ ਸਚੰਦਰ 'ਚ ਖੁਸ਼ੀ ਦਾ ਮਾਹੌਲ ਹੈ।  ਲਵਪ੍ਰੀਤ ਨੇ ਸਾਧਾਰਣ ਪਰਿਵਾਰ 'ਚੋਂ ਉਠ ਕੇ ਵੇਟ ਲਿਫਟਿੰਗ 'ਚ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।  ਲਵਪ੍ਰੀਤ ਦੇ ਪਿਤਾ ਪਿੰਡ 'ਚ ਦਰਜੀ ਦਾ ਕੰਮ ਕਰਦੇ ਹਨ। ਲਵਪ੍ਰੀਤ ਜੂਨੀਅਰ 'ਚ ਕਈ ਮੈਡਲ ਜਿੱਤ ਚੁੱਕਾ ਹੈ।

ਦੇਰ ਰਾਤ ਘਰ 'ਚ ਵੜ ਕੇ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਹੱਤਿਆ , ਘਟਨਾ ਸੀਸੀਟੀਵੀ 'ਚ ਹੋਈ ਕੈਦ

ਹਰਿਆਣਾ ਦੇ ਹਾਂਸੀ ਸ਼ਹਿਰ 'ਚ ਬਦਮਾਸ਼ਾਂ ਨੇ ਬੁੱਧਵਾਰ ਸਵੇਰੇ ਸ਼ਹਿਰ ਦੇ ਡੱਡਲ ਪਾਰਕ ਨੇੜੇ ਰਹਿਣ ਵਾਲੇ ਨੌਜਵਾਨ ਦੀ ਘਰ 'ਚ ਦਾਖਲ ਹੋ ਕੇ ਉਸ ਦੀ ਪਤਨੀ ਅਤੇ ਛੋਟੇ ਬੱਚਿਆਂ ਦੇ ਸਾਹਮਣੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟ -ਕੁੱਟ ਕੇ ਹੱਤਿਆ ਕਰ ਦਿੱਤੀ ਹੈ।

ਦੁਧਾਰੂ ਪਸ਼ੂਆਂ ਦੀਆਂ ਮੌਤਾਂ , ਸੁਖਬੀਰ ਬਾਦਲ ਬੋਲੇ - CM ਮਾਨ ਪਸ਼ੂ-ਪਾਲਣ ਵਿਭਾਗ ਦੇ ਡਾਕਟਰੀ ਅਮਲੇ ਨੂੰ ਜੰਗੀ ਪੱਧਰ 'ਤੇ ਜੁਟਣ ਦੇ ਨਿਰਦੇਸ਼ ਦੇਣ

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਚਮੜੀ 'ਤੇ ਵਾਇਰਲ ਹਮਲੇ ਨਾਲ ਹੋ ਰਹੀ ਸੋਜ ਅਤੇ ਧੱਫੜ ਦੀ ਬਿਮਾਰੀ ਕਾਰਨ ਦੁਧਾਰੂ ਪਸ਼ੂਆਂ ਦੀਆਂ ਹੋ ਰਹੀਆਂ ਵੱਡੀ ਗਿਣਤੀ 'ਚ ਮੌਤ ਦੀਆਂ ਖ਼ਬਰਾਂ ਕਾਰਨ, ਡੇਅਰੀ ਖੇਤਰ ਵਿੱਚ ਭੈਅ ਦਾ ਮਾਹੌਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀ ਬੇਨਤੀ ਹੈ ਕਿ ਹਾਲਾਤਾਂ ਦਾ ਗੰਭੀਰਤਾ ਨਾਲ ਜਾਇਜ਼ਾ ਲੈਣ ਅਤੇ ਇਸ ਬਿਮਾਰੀ ਨਾਲ ਨਜਿੱਠਣ ਵਾਸਤੇ ਪਸ਼ੂ-ਪਾਲਣ ਵਿਭਾਗ ਦੇ ਡਾਕਟਰੀ ਅਮਲੇ ਨੂੰ ਜੰਗੀ ਪੱਧਰ 'ਤੇ ਜੁਟਣ ਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ।

ਫ਼ਿਲਮੀ ਸਟਾਈਲ ਨਾਲ ਮੁਨੀਮ ਨੇ ਉਡਾਏ 17 ਲੱਖ 25 ਹਜ਼ਾਰ , ਪੁਲਿਸ ਨੇ ਅਗਲੇ ਹੀ ਦਿਨ ਕੀਤਾ ਗ੍ਰਿਫ਼ਤਾਰ

ਜ਼ਿਲ੍ਹਾ ਸੰਗਰਰੂ ਦੇ ਪਿੰਡ ਭੁਟਾਲ ਕਲਾਂ ਵਿਖੇ ਸਥਿਤ ਪੈਟਰੋਲ ਪੰਪ ਉਤੇ ਕੰਮ ਕਰਨ ਵਾਲੇ ਇਕ ਮੁਨੀਮ ਨੇ ਫਿਲਮੀ ਅੰਦਾਜ਼ ਵਿਚ ਕਿਡਨੈਪ ਦੀ ਮਨਘੜਤ ਕਹਾਣੀ ਘੜ ਕੇ ਆਪਣੇ ਮਾਲਕ ਦੇ 17 ਲੱਖ 25 ਹਜ਼ਾਰ ਰੁਪਏ ਉਡਾ ਲਏ ਹਨ ਅਤੇ ਦੋਸ਼ੀ ਹੁਣ ਪੁਲਸ ਦੇ ਅੜਿੱਕੇ ਚੜ੍ਹ ਗਿਆ ਹੈ।

ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਬਜ਼ੁਰਗ ਮਰੀਜ਼ ਦੀ ਮੌਤ ,ਪਰਿਵਾਰਿਕ ਮੈਬਰਾਂ ਨੇ ਡਾਕਟਰਾਂ 'ਤੇ ਲਾਏ ਲਾਪਰਵਾਹੀ ਦੇ ਦੋਸ਼

ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਆਏ ਦਿਨ ਕੋਈ ਨਾ ਕੋਈ ਘਟਨਾ ਹੁਦੀ ਰਹਿੰਦੀ ਹੈ ਤੇ ਪ੍ਰਸਾਸ਼ਨ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਹੁਣ ਵੀ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ,ਜਿੱਥੇ ਕਿ ਇਕ ਬਜ਼ੁਰਗ ਪ੍ਰੇਮ ਲਾਲ ਸਿਵਲ ਹਸਪਤਾਲ਼ ਵਿੱਚ ਦਾਖਲ ਸਨ ,ਜਿਹਨਾਂ ਦੇ ਪਰਿਵਾਰਕ ਮੈਬਰਾਂ ਨੇ ਦੋਸ਼ ਲਗਾਏ ਹਨ ਕਿ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਲਾਪ੍ਰਵਾਹੀ ਕਰਕੇ ਸਾਡੇ ਮਰੀਜ਼ ਦੀ ਮੌਤ ਹੋਈ ਹੈ। 

ਵਿਜੀਲੈਂਸ ਬਿਊਰੋ ਵੱਲੋਂ ਟੈਕਸ ਚੋਰੀ ਘੁਟਾਲੇ ਦਾ ਦੋਸ਼ੀ ਏਜੰਟ ਸੋਢੀ ਗ੍ਰਿਫਤਾਰ ,ਘਰੋਂ ਤਲਾਸ਼ੀ ਦੌਰਾਨ 21 ਲੱਖ ਦੀ ਨਕਦੀ ਬਰਾਮਦ

ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਚਲਾਈ ਮੁਹਿੰਮ ਦੌਰਾਨ ਅਧਿਕਾਰੀਆਂ ਨਾਲ ਮਿਲ ਕੇ ਟੈਕਸ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਵਾਲੇ ਮੁੱਖ ਏਜੰਟ (ਪਾਸਰ) ਰਜਿੰਦਰ ਸਿੰਘ ਸੋਢੀ ਉਰਫ਼ ਲਵਲੀ ਨੂੰ ਅੱਜ ਅੰਬਾਲਾ, ਹਰਿਆਣਾ ਤੋਂ ਗ੍ਰਿਫ਼ਤਾਰ ਕਰਕੇ ਉਸ ਦੇ ਘਰੋਂ ਭਾਰੀ ਨਕਦੀ ਬਰਾਮਦ ਕੀਤੀ ਹੈ। ਉਹ ਸੂਬੇ ਵਿੱਚ ਆਬਕਾਰੀ ਅਤੇ ਕਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜੀਐਸਟੀ ਦੀ ਚੋਰੀ ਰਾਹੀਂ ਸਰਕਾਰੀ ਖਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਲੋੜੀਂਦਾ ਸੀ।

ਆਯੂਸ਼ਮਾਨ ਯੋਜਨਾ ਸਕੀਮ ਤਹਿਤ ਸਾਰਾ ਪੈਸਾ ਜਮ੍ਹਾਂ ਕਰਵਾ ਦਿੱਤਾ ,ਕੱਲ੍ਹ ਤੋਂ ਸ਼ੁਰੂ ਹੋ ਜਾਵੇਗਾ ਇਲਾਜ਼ : ਹਰਪਾਲ ਚੀਮਾ

ਚੀਮਾ ਨੇ ਕਿਹਾ ਕਿ ਅਸੀਂ ਇਸ ਸਕੀਮ ਵਿੱਚ ਸਾਰਾ ਪੈਸਾ ਜਮ੍ਹਾਂ ਕਰਵਾ ਦਿੱਤਾ ਹੈ ਅਤੇ ਕੱਲ੍ਹ ਤੋਂ ਇਸ ਯੋਜਨਾ ਤਹਿਤ ਇਲਾਜ ਸ਼ੁਰੂ ਹੋ ਜਾਵੇਗਾ। ਪੰਜਾਬ ਦੇ ਜਿਹੜੇ ਸਕੂਲਾਂ ਵਿੱਚ ਸਟਾਫ਼ ਦੀ ਕਮੀ ਹੈ, ਉਨ੍ਹਾਂ ਲਈ ਅਸੀਂ ਨਵਾਂ ਸਟਾਫ਼ ਭਰਤੀ ਕਰਨਾ ਸ਼ੁਰੂ ਕਰ ਦਿੱਤਾ ਹੈ, ਜਲਦ ਹੀ ਪੰਜਾਬ ਦੇ ਸਾਰੇ ਸਕੂਲ ਸਟਾਫ਼ ਨਾਲ ਭਰ ਜਾਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਤੁਸੀਂ ਦੇਖੋਗੇ ਕਿ ਹਰ ਸਕੂਲ ਵਿੱਚ ਪੂਰਾ ਸਟਾਫ਼ ਹੋਵੇਗਾ।

PGI 'ਚ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ? ਵਿਰੋਧੀਆਂ ਨੇ ਘੇਰੀ ਭਗਵੰਤ ਮਾਨ ਸਰਕਾਰ

ਚੰਡੀਗੜ੍ਹ ਪੀਜੀਆਈ ਨੇ ਪੰਜਾਬ ਦੇ ਆਯੂਸ਼ਮਾਨ ਸਕੀਮ ਵਾਲੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ, ਕਿਉਂਕਿ ਪੰਜਾਬ ਨੇ 16 ਕਰੋੜ ਦੀ ਅਦਾਇਗੀ ਨਹੀਂ ਕੀਤੀ। ਇਹ ਰਕਮ 21 ਦਸੰਬਰ, 2021 ਤੋਂ ਬਕਾਇਆ ਹੈ। ਇਸ ਲਈ ਪੀਜੀਆਈ ਨੇ ਪੰਜਾਬ ਸਰਕਾਰ ਨੂੰ ਵਾਰ-ਵਾਰ ਰੀਮਾਈਂਡਰ ਭੇਜੇ। ਆਯੁਸ਼ਮਾਨ ਸਕੀਮ ਤਹਿਤ ਪੀਜੀਆਈ ਨੇ 1 ਅਗਸਤ ਤੋਂ ਮਰੀਜ਼ਾਂ ਦੇ ਇਲਾਜ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਸੈਕਟਰ 32 ਦੇ ਸਰਕਾਰੀ ਹਸਪਤਾਲ ਨੇ ਵੀ ਪੈਸੇ ਨਾ ਮਿਲਣ ਕਾਰਨ ਇਲਾਜ ਬੰਦ ਕਰ ਦਿੱਤਾ ਹੈ।

CWG 2022:ਵੇਟਲਿਫਟਿੰਗ 'ਚ ਲਵਪ੍ਰੀਤ ਨੇ ਕੀਤਾ ਕਮਾਲ

ਭਾਰਤ ਦੇ ਲਵਪ੍ਰੀਤ ਸਿੰਘ ਨੇ ਕਮਾਲ ਕਰ ਦਿੱਤਾ ਹੈ। ਵੇਟਲਿਫਟਿੰਗ ਦੇ 109 ਕਿਲੋ ਵਰਗ ਵਿੱਚ ਲਵਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਲਵਪ੍ਰੀਤ ਸਿੰਘ ਨੇ ਕੁੱਲ 355 ਕਿਲੋ ਭਾਰ ਚੁੱਕਿਆ। ਇਹ ਸ਼੍ਰੇਣੀ ਭਾਰਤ ਲਈ ਇੱਕ ਨਵਾਂ ਰਾਸ਼ਟਰੀ ਰਿਕਾਰਡ ਵੀ ਹੈ।

CM Bhagwant Mann: ਭਗਵੰਤ ਮਾਨ ਨੇ 2 ਦਰਜਨ ਤੋਂ ਵੱਧ ਵਿਧਾਇਕਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਸੂਬੇ ਦੇ ਦੋ ਦਰਜਨ ਤੋਂ ਵੱਧ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਸੰਗਰੂਰ, ਮੁਹਾਲੀ, ਫਤਹਿਗੜ੍ਹ ਸਾਹਿਬ, ਖਰੜ, ਸਨੌਰ ਤੇ ਘਨੌਰ ਸਣੇ ਦੋ ਦਰਜਨ ਤੋਂ ਵੱਧ ਵਿਧਾਇਕਾਂ ਨੇ ਆਪੋ-ਆਪਣੇ ਹਲਕੇ ਦੀਆਂ ਦੀਆਂ ਸਮੱਸਿਆਵਾਂ ਦੱਸੀਆਂ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋ ਕੇ ਦੁਪਹਿਰ 12 ਵਜੇ ਖਤਮ ਹੋਈ ਹੈ।

CM Bhagwant Mann: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਅੱਧੀ ਕੀਤੀ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਅੱਧੀ ਕਰ ਦਿੱਤੀ ਗਈ ਹੈ। ਹੁਣ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ 5 ਮੈਂਬਰ ਹੋਣਗੇ ਜੋ ਪਹਿਲਾਂ 10 ਹੁੰਦੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਟੈਕਸਦਾਤਾਵਾਂ ਦਾ ਪੈਸਾ ਬਚਾਉਣ ਲਈ ਇਹ ਫੈਸਲਾ ਲਿਆ ਹੈ। ਇਸ ਫੈਸਲੇ ਨਾਲ ਕਮਿਸ਼ਨ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲੇਗਾ।

Punjab BSP President: ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਰਾਖਵੇਂਕਰਨ ਨੂੰ ਖਤਮ

ਪੰਜਾਬ ਬਸਪਾ ਦੇ ਪ੍ਰਧਾਨ (Punjab BSP President) ਜਸਵੀਰ ਸਿੰਘ ਗੜ੍ਹੀ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਰਾਖਵੇਂਕਰਨ ਨੂੰ ਖਤਮ ਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਇਹ ਮੁੱਦਾ ਪੰਜਾਬ ਦੇ ਰਾਜਪਾਲ (Governor of Punjab) ਬਨਵਾਰੀ ਲਾਲ ਪੁਰੋਹਿਤ (Banvari lal Purohit) ਕੋਲ ਉਠਾਇਆ ਹੈ। ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਉਨ੍ਹਾਂ ਦੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਹੋਈ। ਉਨ੍ਹਾਂ ਕੋਲ ਦਲਿਤ ਵਰਗ ਨਾਲ ਸਬੰਧਤ ਮੁੱਦੇ ਉਠਾਏ ਹਨ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਦਲਿਤਾਂ ਤੇ ਹੋਰ ਵਰਗਾਂ ਨੂੰ ਦਿੱਤਾ ਜਾ ਰਿਹਾ ਕੋਟਾ ਖਤਮ ਕੀਤਾ ਜਾ ਰਿਹਾ ਹੈ। ਇਸ ਤੋਂ ਇਸਾਵਾ ਉਨ੍ਹਾਂ ਨੇ ਲਾਅ ਅਫਸਰਾਂ ਦੀ ਭਰਤੀ ਵਿਚ ਨਿਰਾਸ਼ ਵਰਗ ਅਤੇ ਹੋਰ ਵਰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਮੁੱਦਾ ਵੀ ਚੁੱਕਿਆ। ਇਸ ਮੌਕੇ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜੋ ਮੁਹੱਲਾ ਕਲੀਨਿਕ (Mohalla Clinic) ਖੋਲ੍ਹਣ ਜਾ ਰਹੀ ਹੈ, ਉਥੇ ਵਰਗਾਂ ਦੇ ਕੋਟੇ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਹੈ।

Sant Seechewal: ਸੰਤ ਸੀਚੇਵਾਲ ਨੇ ਉਠਾਇਆ ਪਾਣੀਆਂ ਤੇ ਸੇਮ ਦਾ ਮੁੱਦਾ

ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪੰਜਾਬ ਦੇ ਪਾਣੀਆਂ ਤੇ ਸੇਮ ਦਾ ਮੁੱਦਾ ਸੰਸਦ ਵਿੱਚ ਉਠਾਇਆ। ਆਮ ਆਦਮੀ ਪਾਰਟੀ ਪੰਜਾਬ ਨੇ ਵਟੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਆਮ ਆਦਮੀ ਪਾਰਟੀ ਪੰਜਾਬ ਨੇ ਵਟੀਟ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਪਾਣੀਆਂ ਤੇ ਸੇਮ ਕਾਰਨ ਹੁੰਦੇ ਨੁਕਸਾਨ ਦੇ ਮੁੱਦੇ ਦੀ ਗੂੰਜ ਪਾਰਲੀਮੈਂਟ ‘ਚ ਪਈ। ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਚੁੱਕਿਆ ਮੁੱਦਾ।

Harbhajan Singh In Rajya Sabha: 'ਹਮਲੇ ਸਿਰਫ਼ ਸਿੱਖ ਕੌਮ 'ਤੇ ਹੀ ਕਿਉਂ?'

ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਅੱਜ ਸੰਸਦ ਵਿੱਚ ਅਫ਼ਗਾਨਿਸਤਾਨ ਦੇ ਸਿੱਖਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ ਹੁੰਦੇ ਹਮਲਿਆਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ “ਹਮਲੇ ਸਿਰਫ਼ ਸਿੱਖ ਕੌਮ ‘ਤੇ ਹੀ ਕਿਉਂ ਹੋ ਰਹੇ ਹਨ”?

RBI MPC Meeting: ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਅੱਜ ਸ਼ੁਰੂ

ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (MPC) ਦੀ ਤਿੰਨ ਦਿਨਾਂ ਦੋ-ਮਾਸਿਕ ਬੈਠਕ 3 ਅਗਸਤ ਤੋਂ 5 ਅਗਸਤ ਤੱਕ ਚੱਲੇਗੀ। ਮੀਟਿੰਗ ਦੇ ਨਤੀਜੇ 5 ਅਗਸਤ ਨੂੰ ਐਲਾਨੇ ਜਾਣਗੇ ਯਾਨੀ ਆਰਬੀਆਈ ਦੀ ਕ੍ਰੈਡਿਟ ਨੀਤੀ ਦਾ ਐਲਾਨ ਸ਼ੁੱਕਰਵਾਰ 5 ਅਗਸਤ ਨੂੰ ਕੀਤਾ ਜਾਵੇਗਾ। RBI ਗਵਰਨਰ ਸ਼ਕਤੀਕਾਂਤ ਦਾਸ 5 ਅਗਸਤ ਨੂੰ MPC ਦੀ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਕਰਨ ਵਾਲੇ ਹਨ।

Sikh Youth: ਬ੍ਰਿਟੇਨ ਦੀ ਮਹਾਰਾਣੀ ਦੇ ਘਰ ਵੜਨ ਵਾਲੇ ਸਿੱਖ ਨੌਜਵਾਨ 'ਤੇ ਦੇਸ਼ਧ੍ਰੋਹ ਦਾ ਕੇਸ

ਬੀਤੇ ਸਾਲ ਕ੍ਰਿਸਮਿਸ ਮੌਕੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ-II ਦੇ ਸ਼ਾਹੀ ਨਿਵਾਸ ਵਿੰਡਸਰ ਕੈਸਲ ਦੇ ਮੈਦਾਨ ਵਿੱਚ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਣ ਕਾਰਨ 20 ਸਾਲਾ ਬਰਤਾਨਵੀ ਪੰਜਾਬੀ ’ਤੇ ਦੇਸ਼ਧ੍ਰੋਹ ਦਾ ਦੋਸ਼ ਲਾਇਆ ਗਿਆ ਹੈ। ਸਾਊਥੈਂਪਟਨ ਦੇ ਵਸਨੀਕ ਜਸਵੰਤ ਸਿੰਘ ਚਹਿਲ 'ਤੇ ਜਾਨਲੇਵਾ ਹਥਿਆਰ ਰੱਖਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਹਨ। ਚਹਿਲ ਆਪਣੇ ਆਪ ਨੂੰ ‘ਭਾਰਤੀ ਸਿੱਖ’ ਦੱਸਦਾ ਹੈ ਤੇ ਕਹਿੰਦਾ ਹੈ ਕਿ ਉਹ 1919 ਦੇ ਜਲਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਲਈ ਮਹਾਰਾਣੀ ਨੂੰ ਮਾਰਨਾ ਚਾਹੁੰਦਾ ਸੀ। ਉਹ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਹੈ ਤੇ ਉਸ ਨੂੰ ਲੰਡਨ ਦੀ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ’ਚ 17 ਅਗਸਤ ਨੂੰ ਪੇਸ਼ ਕੀਤਾ ਜਾਵੇਗਾ। 

Weather Update: ਪੰਜਾਬ ਤੇ ਹਰਿਆਣਾ 'ਚ ਜੁਲਾਈ 'ਚ ਜ਼ਿਆਦਾ ਮੀਂਹ ਪਿਆ

ਇਸ ਵਾਰ ਮਾਨਸੂਨ ਦੇ ਮੀਂਹ ਕਾਰਨ ਪੰਜਾਬ, ਹਰਿਆਣਾ ਦੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਇਸ ਦਾ ਕਾਰਨ ਦੋਵਾਂ ਸੂਬਿਆਂ ਵਿੱਚ ਜ਼ਿਆਦਾ ਬਾਰਿਸ਼ ਹੈ। ਜੂਨ ਮਹੀਨੇ ਦੇ ਮੁਕਾਬਲੇ ਪੰਜਾਬ ਵਿੱਚ 235.5 ਮਿਲੀਮੀਟਰ ਅਤੇ ਹਰਿਆਣਾ ਵਿੱਚ 229.9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਚੰਗੀ ਗੱਲ ਇਹ ਹੈ ਕਿ ਮੌਸਮ ਵਿਭਾਗ ਨੇ ਸਤੰਬਰ ਤੱਕ ਚੱਲਣ ਵਾਲੇ ਮਾਨਸੂਨ ਸੀਜ਼ਨ ਵਿੱਚ ਪੰਜਾਬ ਵਿੱਚ 490 ਮਿਲੀਮੀਟਰ ਅਤੇ ਹਰਿਆਣਾ ਵਿੱਚ 440 ਮਿਲੀਮੀਟਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸਿੱਖ ਨੌਜਵਾਨਾਂ ਨੂੰ ਕੱਟੜਪੰਥ ਤੇ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੱਖਵਾਦੀ ਸੰਗਠਨਾਂ ਦੇ "ਡਾਲਰ ਦੇ ਸੁਪਨਿਆਂ" ਦੇ ਲਾਲਚ ਵਿੱਚ ਨਾ ਆਉਣ ਲਈ ਕਿਹਾ ਹੈ।

Dr Raj Bahadur: ਅਸਤੀਫ਼ੇ 'ਤੇ ਅੜੇ ਡਾ. ਰਾਜ ਬਹਾਦੁਰ, ਦੂਜੀ ਵਾਰ ਸੀਐਮ ਮਾਨ ਦੀ ਬੇਨਤੀ ਠੁਕਰਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਡਾ: ਰਾਜ ਬਹਾਦਰ ਨੂੰ ਰੋਕਣਾ ਚਾਹੁੰਦੇ ਹਨ ਪਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਵਤੀਰੇ ਤੋਂ ਦੁਖੀ ਡਾ: ਰਾਜ ਬਹਾਦਰ ਨੇ ਮੁੱਖ ਮੰਤਰੀ ਦੀ ਬੇਨਤੀ ਨੂੰ ਠੁਕਰਾ ਦਿੱਤਾ ਹੈ। ਉਸਨੇ ਦੂਜੀ ਵਾਰ ਅਸਤੀਫ਼ਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਮਤਭੇਦ ਸਾਹਮਣੇ ਆਉਣ ਲੱਗੇ ਹਨ। ਜਿੱਥੇ ਮੁੱਖ ਮੰਤਰੀ ਡਾ: ਰਾਜ ਬਹਾਦਰ ਪ੍ਰਤੀ ਹਾਂ-ਪੱਖੀ ਰਵੱਈਆ ਅਪਣਾ ਰਹੇ ਹਨ, ਉੱਥੇ ਹੀ ਪੰਜਾਬ 'ਆਪ' ਦੇ ਆਗੂ ਸਿਹਤ ਮੰਤਰੀ ਦੇ ਬਚਾਅ 'ਚ ਇਕਜੁੱਟ ਹੋ ਗਏ ਹਨ | ਸੀਐਮਓ ਦੇ ਇੱਕ ਸੀਨੀਅਰ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਦੂਜੀ ਵਾਰ ਡਾ: ਰਾਜ ਬਹਾਦਰ ਨਾਲ ਸੰਪਰਕ ਕੀਤਾ ਹੈ ਅਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਸਨਮਾਨ ਨੂੰ ਠੇਸ ਨਹੀਂ ਲੱਗਣ ਦਿੱਤੀ ਜਾਵੇਗੀ।

CM Bhagwant Mann: ਅੱਜ ਚੰਡੀਗੜ੍ਹ 'ਚ ਵਿਧਾਇਕਾਂ ਨਾਲ ਮੁਲਾਕਾਤ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਤੋਂ ਲੈ ਕੇ ਦੁਪਿਹਰ 1.30 ਤੱਕ ਪੰਜਾਬ ਦੇ ਵਿਧਾਇਕਾਂ ਨੂੰ ਮਿਲਣਗੇ। ਸੀਐਮ ਭਗਵੰਤ ਮਾਨ ਆਪਣੀ ਸਰਕਾਰੀ ਰਿਹਾਇਸ਼ ਉੱਪਰ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਸੰਗਰੂਰ ਲੋਕ ਸਭਾ ਚੋਣਾਂ ਵਿੱਚ ਹਾਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਵਿਧਾਇਕਾਂ ਨੂੰ ਮਿਲ ਰਹੇ ਹਨ। ਕਈ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਵੀ ਚਰਚਾ ਵਿੱਚ ਰਹੇ ਹਨ। ਇਸ ਲਈ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਜਿੱਥੇ ਸਰਕਾਰ ਦੇ ਕੰਮਾਂ ਦੀ ਫੀਡਬੈਕ ਲੈਣਗੇ, ਉੱਥੇ ਹੀ ਲੋਕਾਂ ਵਿਧਾਇਕਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਰਣਨੀਤੀ ਦੱਸਣਗੇ।

CM Bhagwant Mann: ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਮਿਲੇਗੀ ਨੌਕਰੀ, ਕਿਸਾਨਾਂ ਖਿਲਾਫ ਕੇਸ ਰੱਦ ਹੋਣਗੇ

ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਦੌਰਾਨ ਕਈ ਮੰਗਾਂ 'ਤੇ ਸਹਿਮਤੀ ਬਣ ਗਈ ਹੈ। ਇਨ੍ਹਾਂ ਮੰਗਾਂ ਵਿੱਚ ਅਹਿਮ ਗੱਲ ਹੈ ਕਿ ਕੋਵਿਡ ਸਮੇਂ ਦੌਰਾਨ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲਏ ਜਾਣਗੇ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ 7 ਸਤੰਬਰ ਤੱਕ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਦੱਸਿਆ ਹੈ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਵਿੱਤੀ ਸਹਾਇਤਾ ਦਾ ਖਰੜਾ ਤਿਆਰ ਹੋ ਗਿਆ ਹੈ। ਇਸ ਮੁਤਾਬਕ ਕਿਸਾਨਾਂ ਮੁਆਵਜ਼ਾ ਦਿੱਤਾ ਜਾਵੇਗਾ। 

Patwari's posts abolished: ਪੰਜਾਬ ਸਰਕਾਰ ਨੇ ਪਟਵਾਰੀਆਂ ਦੀਆਂ 1000 ਤੋਂ ਵੱਧ ਅਸਾਮੀਆਂ ਖਤਮ ਕੀਤੀਆਂ, ਖਹਿਰਾ ਬੋਲੇ ਇਨ੍ਹਾਂ ਤੇ ਰਵਾਇਤੀ ਪਾਰਟੀਆਂ 'ਚ ਕੀ ਫਰਕ?

ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਵਾਰੀ ਦੀਆਂ ਅਸਾਮੀਆਂ ਦੀ ਗਿਣਤੀ 4,716 ਤੋਂ ਘਟਾ ਕੇ 3,660 ਕਰ ਦਿੱਤੀ ਹੈ।ਇਸ 'ਤੇ ਸਾਬਕਾ ਵਿਰੋਧੀ ਧਿਰ ਨੇਤਾ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਆਪ ਨੂੰ ਘੇਰਿਆ ਹੈ। ਖਹਿਰਾ ਨੇ ਟਵੀਟ ਕਰਕੇ ਕਿਹਾ, " ਹੁਣ ''ਬਾਦਲਾਵ'' ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ 2019 ਵਿੱਚ ਕੈਬਿਨੇਟ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਪਟਵਾਰੀਆਂ ਦੀਆਂ 1 ਹਜ਼ਾਰ ਅਸਾਮੀਆਂ ਘਟਾ ਦਿੱਤੀਆਂ ਹਨ! ਹੋਰ ਨੌਕਰੀਆਂ ਦੇ ਆਪਣੇ ਵਾਅਦੇ ਨੂੰ ਲਾਗੂ ਕਰਨ ਦੀ ਬਜਾਏ ਬੌਕਰ ਪਾਰਟੀ ਨੇ ਨੌਕਰੀਆਂ ਵਿੱਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ! ਇਹਨਾਂ ਵਿੱਚ ਅਤੇ ਰਵਾਇਤੀ ਪਾਰਟੀਆਂ ਵਿੱਚ ਕੀ ਫਰਕ ਹੈ?"

ਪਿਛੋਕੜ

Punjab Breaking News, 3 August 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਦੌਰਾਨ ਕਈ ਮੰਗਾਂ 'ਤੇ ਸਹਿਮਤੀ ਬਣ ਗਈ ਹੈ। ਇਨ੍ਹਾਂ ਮੰਗਾਂ ਵਿੱਚ ਅਹਿਮ ਗੱਲ ਹੈ ਕਿ ਕੋਵਿਡ ਸਮੇਂ ਦੌਰਾਨ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲਏ ਜਾਣਗੇ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ 7 ਸਤੰਬਰ ਤੱਕ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਦੱਸਿਆ ਹੈ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਵਿੱਤੀ ਸਹਾਇਤਾ ਦਾ ਖਰੜਾ ਤਿਆਰ ਹੋ ਗਿਆ ਹੈ। ਇਸ ਮੁਤਾਬਕ ਕਿਸਾਨਾਂ ਮੁਆਵਜ਼ਾ ਦਿੱਤਾ ਜਾਵੇਗਾ। ਹੋਰ ਪੜ੍ਹੋ


ਮੋਦੀ ਸਰਕਾਰ ਹੁਣ ਸਾਹ ਲੈਣ 'ਤੇ ਵੀ ਲਾਏਗੀ ਜੀਐਸਟੀ? ਸੀਐਮ ਭਗਵੰਤ ਮਾਨ, ਬੋਲੇ, ਕੇਂਦਰ ਨੇ ਸ਼ਰਧਾ 'ਤੇ ਵੀ ਲਾ ਦਿੱਤਾ ਟੈਕਸ


ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇੜਲੀਆਂ ਸਰਾਵਾਂ ’ਤੇ 12 ਫ਼ੀਸਦ ਜੀਐਸਟੀ ਲਗਾਉਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕੇਂਦਰ ਵੱਲੋਂ ਸਰਾਵਾਂ ’ਤੇ ਲਾਏ ਜੀਐਸਟੀ ’ਤੇ ਵਿਅੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੁਣ ਕੇਵਲ ਸ਼ਾਹ ਲੈਣ ’ਤੇ ਜੀਐਸਟੀ ਲਾਉਣਾ ਬਾਕੀ ਰਹਿ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਆਟੇ, ਦਹੀਂ ਤੇ ਲੱਸੀ ’ਤੇ ਵੀ ਜੀਐਸਟੀ ਲਾ ਦਿੱਤਾ ਹੈ। ਹੁਣ ਸ਼ਰਧਾ ’ਤੇ ਵੀ ਜੀਐਸਟੀ ਲਾ ਦਿੱਤਾ ਗਿਆ ਹੈ। ਉਨ੍ਹਾਂ ਕੇਂਦਰ ਤੋਂ ਤਾਜ਼ਾ ਲਗਾਏ ਜੀਐਸਟੀ ਦੀ ਵਾਪਸੀ ਦੀ ਮੰਗ ਕੀਤੀ। ਹੋਰ ਪੜ੍ਹੋ


ਇੰਜ ਲੱਗਦਾ ਜਿਵੇਂ ਪੰਜਾਬ ਨੂੰ ਗੈਂਗਸਟਰ ਹੀ ਕੰਟਰੋਲ ਕਰ ਰਹੇ ਨੇ: ਸੁਖਬੀਰ ਬਾਦਲ


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਿਹਾ ਹੈ ਕਿ ਪੰਜਾਬ ਸਰਕਾਰ ਸਿਰਫ ਦਿੱਲੀ ਤੋਂ ਕੇਜਰੀਵਾਲ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਵਿਚ ਲੱਗੀ ਹੋਈ ਹੈ, ਪਰ ਪੰਜਾਬੀਆਂ ਸਣੇ ਸੂਬੇ ਦੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਸਰਕਾਰ ਨੂੰ ਕੋਈ ਪ੍ਰਵਾਹ ਨਹੀਂ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇੰਜ ਲੱਗਦਾ ਹੈ ਕਿ ਪੰਜਾਬ ਨੂੰ ਗੈਂਗਸਟਰ ਹੀ ਕੰਟਰੋਲ ਕਰ ਰਹੇ ਨੇ ਜਦਕਿ ਸਰਕਾਰ ਦਾ ਇੱਧਰ ਕੋਈ ਧਿਆਨ ਹੀ ਨਹੀਂ।  ਹੋਰ ਪੜ੍ਹੋ


ਸੁਮੇਧ ਸੈਣ ਦੀ ਅੱਜ SIT ਅਗੇ ਪੇਸ਼ੀ, ਬੇਅਦਬੀ ਨਾਲ ਜੁੜੇ ਗੋਲੀਕਾਂਡ 'ਚ ਹੋਏਗੀ ਪੁੱਛਗਿਛ


ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣਗੇ। 2015 ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਹ ਗੋਲੀਬਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਜਿੱਥੇ ਬੇਅਦਬੀ ਦਾ ਵਿਰੋਧ ਕਰ ਰਹੀ ਸਿੱਖ ਸੰਗਤ 'ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸੀ। ਸੈਣੀ ਉਸ ਸਮੇਂ ਪੰਜਾਬ ਦੇ ਡੀਜੀਪੀ ਸਨ। ਸੈਣੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਘਟਨਾ ਵਾਲੇ ਦਿਨ ਪੁਲਿਸ ਨੇ ਕਿਸ ਦੇ ਹੁਕਮਾਂ 'ਤੇ ਗੋਲੀ ਚਲਾਈ ਸੀ। ਹੋਰ ਪੜ੍ਹੋ


ਪੰਜਾਬ ਸਰਕਾਰ ਨੇ ਪਟਵਾਰੀਆਂ ਦੀਆਂ 1000 ਤੋਂ ਵੱਧ ਅਸਾਮੀਆਂ ਖਤਮ ਕੀਤੀਆਂ, ਖਹਿਰਾ ਬੋਲੇ ਇਨ੍ਹਾਂ ਤੇ ਰਵਾਇਤੀ ਪਾਰਟੀਆਂ 'ਚ ਕੀ ਫਰਕ?


ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਵਾਰੀ ਦੀਆਂ ਅਸਾਮੀਆਂ ਦੀ ਗਿਣਤੀ 4,716 ਤੋਂ ਘਟਾ ਕੇ 3,660 ਕਰ ਦਿੱਤੀ ਹੈ।ਇਸ 'ਤੇ ਸਾਬਕਾ ਵਿਰੋਧੀ ਧਿਰ ਨੇਤਾ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਆਪ ਨੂੰ ਘੇਰਿਆ ਹੈ। ਖਹਿਰਾ ਨੇ ਟਵੀਟ ਕਰਕੇ ਕਿਹਾ, " ਹੁਣ ''ਬਾਦਲਾਵ'' ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ 2019 ਵਿੱਚ ਕੈਬਿਨੇਟ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਪਟਵਾਰੀਆਂ ਦੀਆਂ 1 ਹਜ਼ਾਰ ਅਸਾਮੀਆਂ ਘਟਾ ਦਿੱਤੀਆਂ ਹਨ! ਹੋਰ ਨੌਕਰੀਆਂ ਦੇ ਆਪਣੇ ਵਾਅਦੇ ਨੂੰ ਲਾਗੂ ਕਰਨ ਦੀ ਬਜਾਏ ਬੌਕਰ ਪਾਰਟੀ ਨੇ ਨੌਕਰੀਆਂ ਵਿੱਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ! ਇਹਨਾਂ ਵਿੱਚ ਅਤੇ ਰਵਾਇਤੀ ਪਾਰਟੀਆਂ ਵਿੱਚ ਕੀ ਫਰਕ ਹੈ?" ਹੋਰ ਪੜ੍ਹੋ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.