Punjab Breaking News LIVE: ਘੱਲੂਘਾਰਾ ਦਿਵਸ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ, ਸਿੱਧ ਮੂਸੇਵਾਲਾ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸ ਨੇ ਬੁਲਾਈ ਆਲ ਪਾਰਟੀ ਮੀਟਿੰਗ, ਘੱਲੂਘਾਰਾ ਦਿਵਸ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ

Punjab Breaking News, 3 June 2022 LIVE Updates: ਘੱਲੂਘਾਰਾ ਦਿਵਸ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ, ਸਿੱਧ ਮੂਸੇਵਾਲਾ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸ ਨੇ ਬੁਲਾਈ ਆਲ ਪਾਰਟੀ ਮੀਟਿੰਗ, Live Updates

ਏਬੀਪੀ ਸਾਂਝਾ Last Updated: 03 Jun 2022 03:58 PM
Bhagwant Mann: ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਦ ਲਿਆ ਕਿ ਨੌਜਵਾਨ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਪੁੱਜੇ ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਅਹਿਮ ਸਬੂਤ ਮਿਲੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਕਤਲ ਦੇ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।

Arvind Kejriwal: ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਦੇ ਉੱਤੇ ਕਿਸੇ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ

ਆਮ ਆਦਮੀ ਪਾਰਟੀ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਦੇ ਉੱਤੇ ਕਿਸੇ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਸਰਕਾਰ ਦੇ ਨਾਲ ਰਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।

Balwant Singh Rajoana: ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ ਕੀਤਾ ਇਨਕਾਰ

ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਸੰਗਰੂਰ ਤੋਂ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਸਬੰਧੀ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਅੱਜ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਦੇ ਲਈ ਗਏ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਲਿਖਿਆ ਸਭ ਤੋਂ ਪਹਿਲਾਂ ਅਸੀਂ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ। ਖਾਲਸਾ ਜੀ, ਕੱਲ੍ਹ  ਸਾਨੂੰ ਸੰਤ ਸਮਾਜ ਅਤੇ ਬੰਦੀ ਸਿੰਘ ਪਰਿਵਾਰਾਂ ਵੱਲੋਂ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਲੜਨ ਦੀ ਬੇਨਤੀ ਕੀਤੀ ਗਈ ਸੀ। ਅਸੀਂ ਆਪਣੇ ਪਰਿਵਾਰ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਚੋਣਾਂ ਲੜਨ ਤੋਂ ਅਸਮਰੱਥਾ ਪ੍ਰਗਟ ਕਰਦੇ ਹਾਂ। ਸਾਰਿਆਂ ਵੱਲੋਂ ਪ੍ਰਗਈਆਂ ਗਈਆਂ ਭਾਵਨਾਵਾਂ ਦਾ ਅਸੀਂ ਧੰਨਵਾਦ ਕਰਦੇ ਹਾਂ।

Giani Harpreet Singh, Z category security: ਪੰਜਾਬ ਦੇ ਹਾਲਾਤ ਦੇ ਮੱਦੇਨਜ਼ਰ ਕੇਂਦਰ ਦਾ ਵੱਡਾ ਫੈਸਲਾ

ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਜਿਨ੍ਹਾਂ ਦੀ ਸੁਰੱਖਿਆ ਸੂਬਾ ਸਰਕਾਰ ਨੇ ਹਟਾ ਦਿੱਤੀ ਸੀ, ਉਨ੍ਹਾਂ ਨੂੰ ਉਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ।

Ghallughara day: ਸਾਕਾ ਨੀਲਾ ਤਾਰਾ ਦੀ ਬਰਸੀ (ਘੱਲੂਘਾਰਾ ਦਿਵਸ) ਨੇੜੇ ਆਉਂਦੇ ਹੀ ਪੰਜਾਬ ਦਾ ਮਾਹੌਲ ਤਣਾਅਪੂਰਨ

ਸਾਕਾ ਨੀਲਾ ਤਾਰਾ ਦੀ ਬਰਸੀ (ਘੱਲੂਘਾਰਾ ਦਿਵਸ) ਨੇੜੇ ਆਉਂਦੇ ਹੀ ਪੰਜਾਬ ਦਾ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ। ਕੁਝ ਸਿੱਖ ਜਥੇਬੰਦੀਆਂ ਵੱਲੋਂ 'ਅੰਮ੍ਰਿਤਸਰ ਬੰਦ' ਤੇ 'ਆਜ਼ਾਦੀ ਮਾਰਚ' ਦਾ ਐਲਾਨ ਕੀਤਾ ਗਿਆ ਹੈ। ਉਧਰ, ਗੁਰਦਾਸਪੁਰ ਦੇ ਕਲਾਨੌਰ ਇਲਾਕੇ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਾਏ ਗਏ ਹਨ। ਦੂਜੇ ਪਾਸੇ ਗਰਮ ਖਿਆਲੀ ਜਥੇਬੰਦੀਆਂ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਕਲਾਨੌਰ 'ਚ ਕੁਝ ਥਾਵਾਂ 'ਤੇ ਅਣਪਛਾਤੇ ਵਿਅਕਤੀਆਂ ਨੇ ਖਾਲਿਸਤਾਨ ਦੇ ਪੋਸਟਰ ਲਗਾ ਦਿੱਤੇ ਹਨ। ਇਸ ਤੋਂ ਬਾਅਦ ਇਲਾਕੇ 'ਚ ਤਣਾਅ ਦੀ ਸਥਿਤੀ ਬਣ ਗਈ ਹੈ। ਪੋਸਟਰਾਂ 'ਤੇ ਜਿੱਥੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਹਨ, ਉਥੇ ਹੀ ਇਨ੍ਹਾਂ ਪੋਸਟਰਾਂ 'ਤੇ ਹਿੰਦੁਸਤਾਨ ਮੁਰਦਾਬਾਦ ਵੀ ਲਿਖਿਆ ਗਿਆ ਹੈ। ਪੋਸਟਰ 'ਤੇ ਭਿੰਡਰਾਂਵਾਲਾ ਦੇ ਨਾਂ ਤੋਂ ਇਲਾਵਾ ਪੰਜਾਬ ਦਾ ਅਸਲੀ ਹੱਕਦਾਰ ਖਾਲਿਸਤਾਨ ਤੇ ਹਿੰਦੁਸਤਾਨ ਮੁਰਦਾਬਾਦ ਛਾਪ ਕੇ ਕੰਧਾਂ 'ਤੇ ਚਿਪਕਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Congress lesders will join BJP: ਪੰਜਾਬ 'ਚ ਕਾਂਗਰਸ ਦੀ ਹਾਰ ਤੋਂ ਬਾਅਦ ਦੂਰ ਕਿਨਾਰੇ ਕੀਤੇ ਗਏ ਦੋ ਸੀਨੀਅਰ ਨੇਤਾ ਜਲਦ ਹੀ ਭਾਜਪਾ 'ਚ ਸ਼ਾਮਲ ਹੋਣ ਦਾ ਐਲਾਨ ਕਰ ਸਕਦੇ

ਪੰਜਾਬ 'ਚ ਕਾਂਗਰਸ ਦੀ ਹਾਰ ਤੋਂ ਬਾਅਦ ਦੂਰ ਕਿਨਾਰੇ ਕੀਤੇ ਗਏ ਦੋ ਸੀਨੀਅਰ ਨੇਤਾ ਜਲਦ ਹੀ ਭਾਜਪਾ 'ਚ ਸ਼ਾਮਲ ਹੋਣ ਦਾ ਐਲਾਨ ਕਰ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਸੁਨੀਲ ਜਾਖੜ ਤੋਂ ਬਾਅਦ ਪੰਜਾਬ 'ਚ ਇਹ ਦੂਜਾ ਵੱਡਾ ਝਟਕਾ ਹੋਵੇਗਾ। ਫਿਲਹਾਲ ਦੋਵੇਂ ਆਗੂਆਂ ਨੇ ਚੁੱਪ ਧਾਰੀ ਹੋਈ ਹੈ ਤੇ ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਕਰ ਰਹੇ ਪਰ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਦੀ ਭਾਜਪਾ ਦੇ ਕੌਮੀ ਆਗੂਆਂ ਨਾਲ ਗੱਲਬਾਤ ਚੱਲ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਤੇ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਕਿਸੇ ਵੀ ਸਮੇਂ ਭਾਜਪਾ ਵਿੱਚ ਆ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਅੰਮ੍ਰਿਤਸਰ ਸ਼ਹਿਰੀ ਖੇਤਰ ਵਿੱਚ ਕਾਂਗਰਸ ਨੂੰ ਕਾਫੀ ਨੁਕਸਾਨ ਹੋਵੇਗਾ। ਦੋਵੇਂ ਹਿੰਦੂ ਚਿਹਰੇ ਹਨ ਤੇ ਰਾਜ ਕੁਮਾਰ ਵੇਰਕਾ ਦਲਿਤ ਭਾਈਚਾਰੇ ਦੇ ਵੱਡੇ ਆਗੂ ਮੰਨੇ ਜਾਂਦੇ ਹਨ ਪਰ ਹੁਣ ਇਨ੍ਹਾਂ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਤੋਂ ਬਾਅਦ ਕਾਂਗਰਸ ਵਿੱਚ ਹਲਚਲ ਮਚ ਗਈ ਹੈ।

CM Bhagwant Mann: ਸਿੱਧੂ ਮੂਸੇਵਾਲਾ ਦੇ ਨਾਂ 'ਤੇ ਮਾਨਸਾ 'ਚ ਕੈਂਸਰ ਹਸਪਤਾਲ ਤੇ ਖੇਡ ਸਟੇਡੀਅਮ ਬਣੇਗਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ  ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ ਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ ਹੈ। ਹਾਲਾਂਕਿ ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਯੂਥ ਆਗੂ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਂ 'ਤੇ ਮਾਨਸਾ 'ਚ ਕੈਂਸਰ ਹਸਪਤਾਲ ਤੇ ਖੇਡ ਸਟੇਡੀਅਮ ਬਣੇਗਾ। 

Sidhu Moose Wala Murder: ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਬੂਲੀ ਸਿੱਧੂ ਮੂਸੇਆਲਾ ਨੂੰ ਮਰਵਾਉਣ ਦੀ ਗੱਲ, ਕਿਹਾ - ਹਾਂ ਮੈਂ ਮੂਸੇਵਾਲਾ ਨੂੰ ਮਰਵਾਇਆ

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇਆਲਾ ਨੂੰ ਮਾਰਵਾਉਣ ਦੀ ਗੱਲ ਕਬੂਲੀ ਹੈ। ਸੂਤਰਾਂ ਅਨੁਸਾਰ ਬਿਸ਼ਨੋਈ ਨੇ ਦਿੱਲੀ ਪੁਲੀਸ ਨੂੰ ਕਿਹਾ, ‘ਹਾਂ, ਮੈਂ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ।’ ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਕਾਰਨ 700 ਮੈਂਬਰੀ ਅਪਰਾਧੀਆਂ ਦੇ ਗਰੋਹ ਦਾ ਸਰਗਨਾ 30 ਸਾਲਾ ਲਾਰੈਂਸ ਬਿਸ਼ਨੋਈ ਪੁਲੀਸ ਦੇ ਘੇਰੇ ਵਿੱਚ ਆ ਗਿਆ ਹੈ। 

CM Bhagwant Mann at village Moosewala: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਸੀਐੱਮ ਮਾਨ ਅੱਜ ਪਿੰਡ ਮੂਸਾ ਪਹੁੰਚੇ

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਸੀਐੱਮ ਮਾਨ ਅੱਜ ਪਿੰਡ ਮੂਸਾ ਪਹੁੰਚੇ ਹਨ ਜਿੱਥੇ ਉਹਨਾਂ ਵੱਲੋਂ ਸਿੱਧੂ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ। ਸਿੱਧੂ ਮੂਸੇਵਾਲਾ ਦੇ ਘਰ ਬਾਹਰ ਭਾਰੀ ਸੁਰੱਖਿਆ ਬਲ ਤੈਨਾਤ ਕੀਤੀ ਗਈ ਹੈ। ਦਸ ਦਈਏ ਕਿ ਸੀਐੱਮ ਨੇ 8 ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਰੋਸ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪੁੱਜੇ। ਦੱਸ ਦਈਏ ਕਿ ਸੀਐੱਮ ਦੇ ਪਹੁੰਚਣ ਤੋਂ ਪਹਿਲਾਂ ਪਿੰਡ ਵਾਸੀਆਂ ਵੱਲੋਂ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਸੀ ਅਤੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਸੀ। ਜਿਸ ਤੋਂ ਬਾਅਦ ਕਿਹਾ ਜਾ ਰਿਹਾ ਸੀ ਸੀਐੱਮ ਦਾ ਇਹ ਦੌਰਾ ਰੱਦ ਹੋ ਸਕਦਾ ਹੈ ।  

Threat of Khalistani Gurpatwant Singh Pannu: ਹਰਿਆਣਾ ਸਰਕਾਰ ਨੂੰ 3 ਜੂਨ ਨੂੰ ਰੇਲ ਗੱਡੀਆਂ ਰੋਕਣ ਦੀ ਧਮਕੀ

 ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਟਵਿੱਟਰ 'ਤੇ ਹਰਿਆਣਾ ਸਰਕਾਰ ਨੂੰ 3 ਜੂਨ ਨੂੰ ਰੇਲ ਗੱਡੀਆਂ ਰੋਕਣ ਦੀ ਧਮਕੀ ਦਿੱਤੀ ਗਈ ਸੀ। ਇਸ ਕਾਰਨ ਅੰਬਾਲਾ ਪੁਲਿਸ ਚੌਕਸ ਹੈ। ਅੰਬਾਲਾ ਰੇਲਵੇ ਸਟੇਸ਼ਨ 'ਤੇ ਜੀਆਰਪੀ ਤੇ ਆਰਪੀਐਫ ਸਾਂਝੇ ਤੌਰ 'ਤੇ ਚੌਕਸੀ ਰੱਖ ਰਹੇ ਹਨ। ਦਿਨ ਵਿੱਚ ਦੋ ਤੋਂ ਤਿੰਨ ਵਾਰ ਆਉਣ-ਜਾਣ ਵਾਲੇ ਦੀ ਅਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖੁਫੀਆ ਵਿਭਾਗ ਵੀ ਪੂਰੀ ਤਰ੍ਹਾਂ ਚੌਕਸ ਹੈ। ਕੁਝ ਦਿਨ ਪਹਿਲਾਂ ਪੰਨੂ ਨੇ ਹਰਿਆਣਾ ਸਰਕਾਰ ਨੂੰ 3 ਜੂਨ ਨੂੰ ਅੰਬਾਲਾ ਵਿੱਚ ਰੇਲ ਗੱਡੀ ਰੋਕਣ ਦੀ ਚਿਤਾਵਨੀ ਦਿੱਤੀ ਸੀ। ਚੇਤਾਵਨੀ ਦਿੰਦੇ ਹੋਏ ਉਨ੍ਹਾਂ ਨੇ ਸਰਕਾਰ ਨੂੰ ਟਰੇਨ ਨਾ ਚਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਤੋਂ ਬਾਅਦ ਅੰਬਾਲਾ ਕੈਂਟ ਰੇਲਵੇ ਸਟੇਸ਼ਨ 'ਤੇ ਜੀਆਰਪੀ ਤੇ ਆਰਪੀਐਫ ਤਿਆਰ ਹਨ।

ਪਿਛੋਕੜ

Punjab Breaking News, 3 June 2022 LIVE Updates: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਸੀਐੱਮ ਮਾਨ ਅੱਜ ਪਿੰਡ ਮੂਸਾ ਪਹੁੰਚੇ ਹਨ ਜਿੱਥੇ ਉਹਨਾਂ ਵੱਲੋਂ ਸਿੱਧੂ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ। ਸਿੱਧੂ ਮੂਸੇਵਾਲਾ ਦੇ ਘਰ ਬਾਹਰ ਭਾਰੀ ਸੁਰੱਖਿਆ ਬਲ ਤੈਨਾਤ ਕੀਤੀ ਗਈ ਹੈ। ਦਸ ਦਈਏ ਕਿ ਸੀਐੱਮ ਨੇ 8 ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਰੋਸ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪੁੱਜੇ। ਦੱਸ ਦਈਏ ਕਿ ਸੀਐਮ ਦੇ ਪਹੁੰਚਣ ਤੋਂ ਪਹਿਲਾਂ ਪਿੰਡ ਵਾਸੀਆਂ ਵੱਲੋਂ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਸੀ ਅਤੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਸੀ। ਜਿਸ ਤੋਂ ਬਾਅਦ ਕਿਹਾ ਜਾ ਰਿਹਾ ਸੀ ਸੀਐੱਮ ਦਾ ਇਹ ਦੌਰਾ ਰੱਦ ਹੋ ਸਕਦਾ ਹੈ।  


ਘੱਲੂਘਾਰਾ ਦਿਵਸ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ, ਬੱਸਾਂ 'ਤੇ 6 ਜੂਨ ਨੂੰ 'ਅੰਮ੍ਰਿਤਸਰ ਬੰਦ' ਤੇ ਗੁਰਦਾਸਪੁਰ 'ਚ 'ਖਾਲਿਸਤਾਨ ਜ਼ਿੰਦਾਬਾਦ' ਦੇ ਲੱਗੇ ਪੋਸਟਰ


ਸਾਕਾ ਨੀਲਾ ਤਾਰਾ ਦੀ ਬਰਸੀ (ਘੱਲੂਘਾਰਾ ਦਿਵਸ) ਨੇੜੇ ਆਉਂਦੇ ਹੀ ਪੰਜਾਬ ਦਾ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ। ਕੁਝ ਸਿੱਖ ਜਥੇਬੰਦੀਆਂ ਵੱਲੋਂ 'ਅੰਮ੍ਰਿਤਸਰ ਬੰਦ' ਤੇ 'ਆਜ਼ਾਦੀ ਮਾਰਚ' ਦਾ ਐਲਾਨ ਕੀਤਾ ਗਿਆ ਹੈ। ਉਧਰ, ਗੁਰਦਾਸਪੁਰ ਦੇ ਕਲਾਨੌਰ ਇਲਾਕੇ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਾਏ ਗਏ ਹਨ। ਦੂਜੇ ਪਾਸੇ ਗਰਮ ਖਿਆਲੀ ਜਥੇਬੰਦੀਆਂ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ। ਘੱਲੂਘਾਰਾ ਦਿਵਸ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ, ਬੱਸਾਂ 'ਤੇ 6 ਜੂਨ ਨੂੰ 'ਅੰਮ੍ਰਿਤਸਰ ਬੰਦ' ਤੇ ਗੁਰਦਾਸਪੁਰ 'ਚ 'ਖਾਲਿਸਤਾਨ ਜ਼ਿੰਦਾਬਾਦ' ਦੇ ਲੱਗੇ ਪੋਸਟਰ


ਲਾਰੈਂਸ ਬਿਸ਼ਨੋਈ ਮਗਰੋਂ ਹੁਣ ਭਗਵਾਨਪੁਰੀਆ ਨੂੰ 'ਮੌਤ' ਦਾ ਖਤਰਾ, ਹਾਈਕੋਰਟ ਤੋਂ ਮੰਗੀ ਬੁਲਟ ਪਰੂਫ ਜੈਕਟ ਤੇ ਗੱਡੀ


ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਬਾਅਦ ਹੁਣ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਵੀ ਜਾਨ ਦਾ ਖਤਰਾ ਜਤਾਇਆ ਹੈ। ਸੁਰੱਖਿਆ ਨੂੰ ਲੈ ਕੇ ਹੁਣ ਭਗਵਾਨਪੁਰੀਆ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਭਗਵਾਨਪੁਰੀਆ ਦੀ ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ 'ਚ ਕਿਹਾ ਗਿਆ ਸੀ ਕਿ ਜੇਕਰ ਜੱਗੂ ਨੂੰ ਜੇਲ੍ਹ 'ਚੋਂ ਬਾਹਰ ਲਿਆਂਦਾ ਜਾਵੇ ਤਾਂ ਉਸ ਦੀ ਸੁਰੱਖਿਆ ਦੇ ਮੱਦੇਨਜ਼ਰ ਬੁਲੇਟ ਪਰੂਫ ਜੈਕੇਟ ਤੇ ਗੱਡੀ ਦਿੱਤੀ ਜਾਵੇ। ਲਾਰੈਂਸ ਬਿਸ਼ਨੋਈ ਮਗਰੋਂ ਹੁਣ ਭਗਵਾਨਪੁਰੀਆ ਨੂੰ 'ਮੌਤ' ਦਾ ਖਤਰਾ, ਹਾਈਕੋਰਟ ਤੋਂ ਮੰਗੀ ਬੁਲਟ ਪਰੂਫ ਜੈਕਟ ਤੇ ਗੱਡੀ


SFJ ਦੇ ਗੁਰਪਤਵੰਤ ਪੰਨੂ ਵੱਲੋਂ ਅੱਜ ਅੰਬਾਲਾ 'ਚ ਟ੍ਰੇਨਾਂ ਰੋਕਣ ਦੀ ਧਮਕੀ, ਅਲਰਟ 'ਤੇ RPF-GRP, ਹਰ ਗਤੀਵਿਧੀ 'ਤੇ ਕਰੜੀ ਨਜ਼ਰ


ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਟਵਿੱਟਰ 'ਤੇ ਹਰਿਆਣਾ ਸਰਕਾਰ ਨੂੰ 3 ਜੂਨ ਨੂੰ ਰੇਲ ਗੱਡੀਆਂ ਰੋਕਣ ਦੀ ਧਮਕੀ ਦਿੱਤੀ ਗਈ ਸੀ। ਇਸ ਕਾਰਨ ਅੰਬਾਲਾ ਪੁਲਿਸ ਚੌਕਸ ਹੈ। ਅੰਬਾਲਾ ਰੇਲਵੇ ਸਟੇਸ਼ਨ 'ਤੇ ਜੀਆਰਪੀ ਤੇ ਆਰਪੀਐਫ ਸਾਂਝੇ ਤੌਰ 'ਤੇ ਚੌਕਸੀ ਰੱਖ ਰਹੇ ਹਨ। ਦਿਨ ਵਿੱਚ ਦੋ ਤੋਂ ਤਿੰਨ ਵਾਰ ਆਉਣ-ਜਾਣ ਵਾਲੇ ਦੀ ਅਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖੁਫੀਆ ਵਿਭਾਗ ਵੀ ਪੂਰੀ ਤਰ੍ਹਾਂ ਚੌਕਸ ਹੈ। ਕੁਝ ਦਿਨ ਪਹਿਲਾਂ ਪੰਨੂ ਨੇ ਹਰਿਆਣਾ ਸਰਕਾਰ ਨੂੰ 3 ਜੂਨ ਨੂੰ ਅੰਬਾਲਾ ਵਿੱਚ ਰੇਲ ਗੱਡੀ ਰੋਕਣ ਦੀ ਚਿਤਾਵਨੀ ਦਿੱਤੀ ਸੀ। ਚੇਤਾਵਨੀ ਦਿੰਦੇ ਹੋਏ ਉਨ੍ਹਾਂ ਨੇ ਸਰਕਾਰ ਨੂੰ ਟਰੇਨ ਨਾ ਚਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਤੋਂ ਬਾਅਦ ਅੰਬਾਲਾ ਕੈਂਟ ਰੇਲਵੇ ਸਟੇਸ਼ਨ 'ਤੇ ਜੀਆਰਪੀ ਤੇ ਆਰਪੀਐਫ ਤਿਆਰ ਹਨ। SFJ ਦੇ ਗੁਰਪਤਵੰਤ ਪੰਨੂ ਵੱਲੋਂ ਅੱਜ ਅੰਬਾਲਾ 'ਚ ਟ੍ਰੇਨਾਂ ਰੋਕਣ ਦੀ ਧਮਕੀ, ਅਲਰਟ 'ਤੇ RPF-GRP, ਹਰ ਗਤੀਵਿਧੀ 'ਤੇ ਕਰੜੀ ਨਜ਼ਰ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.