Punjab Breaking News LIVE: ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਦਬੋਚਿਆ, ਸੁਖਬੀਰ ਬਾਦਲ ਨਹੀਂ ਹੋਣਗੇ ਸਿੱਟ ਸਾਹਮਣੇ ਪੇਸ਼, ਕੈਨੇਡਾ ਦਾ ਵੀਜ਼ਾ ਮਿਲਣ 'ਚ ਹੋ ਰਹੀ ਦੇਰੀ, ਟੈਂਡਰ ਘੁਟਾਲੇ ਦੀਆਂ ਦੋ ਫਾਈਲਾਂ ਗਾਇਬ
Punjab Breaking News, 30 August 2022 LIVE Updates: ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਦਬੋਚਿਆ, ਸੁਖਬੀਰ ਬਾਦਲ ਨਹੀਂ ਹੋਣਗੇ ਸਿੱਟ ਸਾਹਮਣੇ ਪੇਸ਼, ਕੈਨੇਡਾ ਦਾ ਵੀਜ਼ਾ ਮਿਲਣ 'ਚ ਹੋ ਰਹੀ ਦੇਰੀ, ਟੈਂਡਰ ਘੁਟਾਲੇ ਦੀਆਂ ਫਾਈਲਾਂ ਗਾਇਬ
LIVE
Background
Punjab Breaking News, 30 August 2022 LIVE Updates: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਅਜਿਹੇ 'ਚ ਸੁਖਬੀਰ ਬਾਦਲ ਦੀ ਮੌਜੂਦਗੀ ਦਾ ਕੋਈ ਮਤਲਬ ਨਹੀਂ ਬਣਦਾ। ਸੁਖਬੀਰ ਬਾਦਲ ਨਹੀਂ ਹੋਣਗੇ SIT ਸਾਹਮਣੇ ਪੇਸ਼
ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਸਚਿਨ ਥਾਪਨ ਅਜ਼ਰਬਾਈਜਾਨ ‘ਚ ਗ੍ਰਿਫਤਾਰ
ਮਹਰੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੀ ਲੋਕੇਸ਼ਨ ਵੀ ਕੀਨੀਆ ਵਿੱਚ ਮਿਲੀ ਹੈ। ਇਹ ਦੋਵੇਂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ 'ਤੇ ਭਾਰਤ ਛੱਡ ਕੇ ਵਿਦੇਸ਼ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਸਚਿਨ ਥਾਪਨ ਅਜ਼ਰਬਾਈਜਾਨ ‘ਚ ਗ੍ਰਿਫਤਾਰ
ਕੈਨੇਡਾ ਦਾ ਵੀਜ਼ਾ ਮਿਲਣ 'ਚ ਹੋ ਰਹੀ ਦੇਰੀ?
ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕਰਨ 'ਚ ਦੇਰੀ ਦੇ ਵਿਚਕਾਰ ਰਿਮੋਟ ਲੋਕੇਸ਼ਨ ਸਟੱਡੀਜ਼ ਬਾਰੇ ਕੁਝ ਨਿਯਮਾਂ 'ਚ ਢਿੱਲ ਦਿੱਤੀ ਹੈ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਨਾ ਛੱਡਣ। ਕੈਨੇਡਾ ਨੇ ਇਹ ਛੋਟ ਅਜਿਹੇ ਸਮੇਂ 'ਚ ਦਿੱਤੀ ਹੈ ਜਦੋਂ ਉੱਥੇ ਪੜ੍ਹਾਈ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਵਾਲਾ ਹੈ। IRCC (ਦੀ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ) ਨੇ ਵਿਦੇਸ਼ੀ ਵਿਦਿਆਰਥੀਆਂ ਲਈ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਲਈ ਇੱਕ ਟ੍ਰਾਂਜਿਸ਼ਨ ਪੀਰੀਅਡ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੂੰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਆਫ਼ਰ ਕਰਨ ਦਾ ਐਲਾਨ ਕੀਤਾ ਹੈ। ਕੈਨੇਡਾ ਦਾ ਵੀਜ਼ਾ ਮਿਲਣ 'ਚ ਹੋ ਰਹੀ ਦੇਰੀ?
ਭਾਰਤ ਭੂਸ਼ਣ ਆਸ਼ੂ ਨਾਲ ਸਬੰਧਤ ਟੈਂਡਰ ਘੁਟਾਲੇ ਦੀਆਂ ਦੋ ਫਾਈਲਾਂ ਗਾਇਬ
ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਨਵੀਆਂ ਪਰਤਾਂ ਖੁੱਲ੍ਹ ਰਹੀਆਂ ਹਨ। ਭਾਰਤ ਭੂਸ਼ਣ ਆਸ਼ੂ ਨਾਲ ਸਬੰਧਤ ਟੈਂਡਰ ਘੁਟਾਲੇ ਦੀਆਂ ਦੋ ਫਾਈਲਾਂ ਗਾਇਬ ਹੋ ਗਈਆਂ ਹਨ। ਇਕ ਫਾਈਲ ਦਾਗੀ ਅਧਿਕਾਰੀ ਰਾਕੇਸ਼ ਸਿੰਗਲਾ ਨੂੰ ਕੇਂਦਰੀ ਵਿਜੀਲੈਂਸ ਕਮੇਟੀ (CVC) ਦਾ ਚੇਅਰਮੈਨ ਬਣਾਉਣ ਦੀ ਹੈ। ਉੱਥੇ ਹੀ ਦੂਜੀ ਫਾਈਲ ਰਾਕੇਸ਼ ਸਿੰਗਲਾ ਨੂੰ ਟੈਂਡਰ ਅਲਾਟਮੈਂਟ ਕਮੇਟੀ ਦਾ ਚੇਅਰਮੈਨ ਬਣਾਉਣ ਦੀ ਹੈ। ਭਾਰਤ ਭੂਸ਼ਣ ਆਸ਼ੂ ਨਾਲ ਸਬੰਧਤ ਟੈਂਡਰ ਘੁਟਾਲੇ ਦੀਆਂ ਦੋ ਫਾਈਲਾਂ ਗਾਇਬ
'ਮੁਹੱਲਾ ਕਲੀਨਿਕਾਂ ਦੇ ਡਰਾਮੇ ਨੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਦਾ ਕੀਤਾ ਬੁਰਾ ਹਾਲ, ਨਾ ਡਾਕਟਰ, ਨਾ ਦਵਾਈਆਂ ਤੇ ਨਾ ਟੈਸਟ'
ਕਾਂਗਰਸੀ ਲੀਡਰ ਪਰਗਟ ਸਿੰਘ ਨੇ ਸਿਹਤ ਸਹੂਲਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਜਿਵੇਂ ਕਿ ਮੈਂ ਪਹਿਲਾਂ ਵੀ ਕਿਹਾ ਸੀ, ਇਨ੍ਹਾਂ ਨੇ ਚੱਲਦੇ ਸਿਹਤ ਸਿਸਟਮ ਦਾ ਵੀ ਬੇੜਾ ਗਰਕ ਕਰ ਦੇਣਾ। ਮੁਹੱਲਾ ਕਲੀਨਿਕਾਂ ਦੇ ਡਰਾਮੇ ਨੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਦਾ ਬੁਰਾ ਹਾਲ ਕਰ ਦਿੱਤਾ ਹੈ। ਨਾ ਡਾਕਟਰ, ਨਾ ਦਵਾਈਆਂ ਤੇ ਨਾ ਟੈਸਟ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਦਿੱਲੀ ਦੇ ਡਰਾਮੇ 'ਚੋਂ ਨਿਕਲ ਕੇ ਸੂਬੇ ਬਾਰੇ ਸੋਚੋ। 'ਮੁਹੱਲਾ ਕਲੀਨਿਕਾਂ ਦੇ ਡਰਾਮੇ ਨੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਦਾ ਕੀਤਾ ਬੁਰਾ ਹਾਲ, ਨਾ ਡਾਕਟਰ, ਨਾ ਦਵਾਈਆਂ ਤੇ ਨਾ ਟੈਸਟ'
Sukhbir Badal: ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਸੁਖਬੀਰ ਬਾਦਲ ਦੇ SIT 'ਚ ਪੇਸ਼ ਨਾ ਹੋਣ 'ਤੇ ਚੁੱਕੇ ਸਵਾਲ
ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਸੁਖਬੀਰ ਬਾਦਲ ਦੇ SIT 'ਚ ਪੇਸ਼ ਨਾ ਹੋਣ 'ਤੇ ਚੁੱਕੇ ਸਵਾਲ ਹਨ। ਪ੍ਰੈਸ ਕੰਨਫਰੈੱਸ ਕਰ ਕੇ ਮਾਲਵਿੰਦਰ ਕੰਗ ਨੇ ਕਿਹਾ ਕਿ ਸੁਖਬੀਰ ਬਾਦਲ ਜਾਂਚ ਤੋਂ ਭੱਜ ਰਹੇ ਹਨ। ਉਨ੍ਹਾਂ ਨੇ ਕਿਹਾ ਜਦੋਂ ਸੰਮਨ ਪਹਿਲਾਂ ਹੀ ਭੇਜ ਦਿੱਤਾ ਸੀ ਤਾਂ ਫਿਰ ਸਮਾਂ ਕਿਵੇਂ ਘੰਟ ਹੋਇਆ। ਸੁਖਬੀਰ ਬਾਦਲ ਨੇ ਹੋਰ ਸਮਾਂ ਮੰਗਿਆ ਹੈ। ਕੰਗ ਨੇ ਕਿਹਾ ਕਿ ਦਾਲ 'ਚ ਕੁਝ ਕਾਲਾ ਹੈ, ਸੁਖਬੀਰ ਬਾਦਲ ਜਾਂਚ ਤੋਂ ਮੂੰਹ ਲੁਕਾ ਰਹੇ ਹਨ। ਸਾਲਾਂ ਤੋਂ ਲੋਕਾਂ ਨੂੰ ਇਨਸਾਫ ਨਹੀਂ ਮਿਲਿਆ ਤੇ ਸੁਖਬੀਰ ਨੂੰ ਅਜੇ ਵੀ ਸਮਾਂ ਚਾਹੀਦਾ ਹੈ? ਕੀ ਪੰਜਾਬ ਦੇ ਲੋਕਾਂ ਲਈ ਸੁਖਬੀਰ ਦਾ ਇਹੀ ਸਤਿਕਾਰ ਹੈ?
SIT on Sukhbir Badal: ਅਕਾਲੀ ਦਲ ਦੇ ਦਾਅਵੇ 'ਤੇ SIT ਦਾ ਜਵਾਬ
ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਅਜੇ ਤੱਕ ਸੰਮਨ ਨਾ ਮਿਲਣ ਦੇ ਦਾਅਵੇ 'ਤੇ ਐਸਆਈਟੀ ਨੇ ਜਵਾਬ ਦਿੱਤਾ ਹੈ।ਐਸਆਈਟੀ ਨੇ ਕਿਹਾ ਕਿ ਪੁਲਿਸ ਅਧਿਕਾਰੀ ਖੁਦ ਸੰਮਨ ਲੈ ਕੇ ਸੁਖਬੀਰ ਬਾਦਲ ਦੇ ਘਰ ਗਏ ਸੀ।ਪੁਲਿਸ ਅਧਿਕਾਰੀਆਂ ਨੂੰ ਇਹ ਕਹਿ ਕਿ ਵਾਪਸ ਭੇਜ ਦਿੱਤਾ ਗਿਆ ਕਿ ਸੁਖਬੀਰ ਬਾਦਲ ਵਿਦੇਸ਼ ਗਏ ਹਨ।ਇੰਨਾ ਹੀ ਨਹੀਂ ਉਨ੍ਹਾਂ ਨੂੰ ਦੋ ਵਾਰ ਕੋਰੀਅਰ ਰਾਹੀਂ ਵੀ ਸੰਮਨ ਭੇਜੇ ਗਏ।ਪਰ ਦੋਨੋਂ ਵਾਰ ਸੰਮਨ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ।
MLA Pargat Singh: ਹਾਈਕੋਰਟ ਨੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਦੇ ਝੂਠ ਦਾਅਵਿਆਂ ਦਾ ਪਰਦਾਫਾਸ਼ ਕੀਤਾ: ਪਰਗਟ ਸਿੰਘ
ਭਗਵੰਤ ਮਾਨ ਸਰਕਾਰ ਮਾਈਨਿੰਗ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਹਾਈਕੋਰਟ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਮਾਈਨਿੰਗ ਉੱਪਰ ਰੋਕ ਲਾਉਣ ਮਗਰੋਂ ਕਾਂਗਰਸ ਦੇ ਸੀਨੀਅਰ ਲੀਡਰ ਤੇ ਵਿਧਾਇਕ ਪਰਗਟ ਸਿੰਘ ਨੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਉੱਪਰ ਤਿੱਖਾ ਹਮਲਾ ਬੋਲਿਆ ਹੈ। ਪਰਗਟ ਸਿੰਘ ਨੇ ਕਿਹਾ ਹੈ ਕਿ ਹਾਈਕੋਰਟ ਨੇ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਖਤਮ ਕਰਨ ਦੇ ਝੂਠ ਦਾਅਵਿਆਂ ਦਾ ਪਰਦਾਫਾਸ਼ ਕੀਤਾ ਹੈ। ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵੱਡੇ-ਵੱਡੇ ਦਾਅਵਿਆਂ ਦੇ ਉਲਟ ਪਠਾਨਕੋਟ ਪੱਟੀ ਵਿੱਚ ਗੈਰ-ਕਾਨੂੰਨੀ ਮਾਈਨਿੰਗ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ, ਜਿਸ ਨੂੰ ਅਦਾਲਤ ਨੇ ਕੌਮੀ ਸੁਰੱਖਿਆ ਲਈ ਖ਼ਤਰਾ ਦੱਸਿਆ ਹੈ।
Amarinder Singh Raja Warring: ਐਸਆਈਟੀ ਸਾਹਮਣੇ ਪੇਸ਼ ਨਾ ਹੋਣ 'ਤੇ ਵੜਿੰਗ ਦਾ ਸੁਖਬੀਰ ਬਾਦਲ 'ਤੇ ਤੰਜ
ਕੋਟਕਪੂਰਾ ਗੋਲੀਕਾਂਡ 'ਚ ਸੁਖਬੀਰ ਬਾਦਲ ਦੇ ਐੱਸਆਈਟੀ ਸਾਹਮਣੇ ਪੇਸ਼ ਨਾ ਹੋਣ 'ਤੇ ਇੱਕ ਵਾਰ ਫਿਰ ਵਿਰੋਧੀ ਉਹਨਾਂ ਨੂੰ ਘੇਰਨ ਦਾ ਮੌਕਾ ਨਹੀਂ ਛੱਡ ਰਹੇ। ਸੰਮਨ ਨਾ ਮਿਲਣ ਦਾ ਕਹਿ ਕੇ ਪੇਸ਼ ਨਾ ਹੋਣ 'ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਦ ਸਭ ਕੁਝ ਮੀਡੀਆ ਰਾਹੀਂ ਸਾਹਮਣੇ ਆ ਗਿਆ ਸੀ ਕਿ ਸੰਮਨ ਭੇਜੇ ਗਏ ਹਨ ਫਿਰ ਵੀ ਇਹ ਕਹਿਣਾ ਕਿ ਸੰਮਨ ਰਿਸੀਵ ਨਹੀਂ ਨਹੀਂ ਹੋਏ, ਇਹ ਕਹਿਣਾ ਠੀਕ ਨਹੀਂ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਤਾਂ ਨੂੰ ਛਾਤੀ ਚੌੜੀ ਕਰਕੇ ਕਹਿਣਾ ਚਾਹੀਦਾ ਸੀ ਮੈਂ ਪੇਸ਼ ਹੋ ਰਿਹਾ ਹਾਂ।
Gurjit Singh Aujla: ਜੇਲ੍ਹ 'ਚ ਬੰਦ ਨਵਜੋਤ ਸਿੱਧੂ ਨਾਲ ਮੁਲਾਕਾਤ ਮਗਰੋਂ ਗੁਰਜੀਤ ਔਜਲਾ ਨੇ ਕਹੀਆਂ ਵੱਡੀਆਂ ਗੱਲਾਂ
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਬੀਤੇ ਕੱਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨਾਲ ਬੀਤੇ ਦਿਨ ਮੁਲਾਕਾਤ ਕੀਤੀ। ਮੁਲਾਕਾਤ ਕਰਨ ਤੋਂ ਬਾਅਦ ਔਜਲਾ ਨੇ ਕਿਹਾ ਕਿ ਸਿੱਧੂ ਪਾਰਟੀ ਦੇ ਸੀਨੀਅਰ ਆਗੂ ਹਨ ਤੇ ਸਾਰੀ ਪਾਰਟੀ ਉਨ੍ਹਾਂ ਨਾਲ ਹੈ ਭਾਵੇਂ ਇਹ ਮੀਟਿੰਗ ਸ਼ਿਸ਼ਟਾਚਾਰ ਵਜੋਂ ਹੋਈ ਹੈ ਪਰ ਸਿੱਧੂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਚਿੰਤਾ ਪ੍ਰਗਟ ਕੀਤੀ।