Punjab Breaking News LIVE: ਪਹਿਲੀ ਜੂਨ ਤੱਕ ਕਈ ਇਲਾਕੇ ਹੋਣਗੇ ਜਲਥਲ, ਪੰਜਾਬੀ ਨੇ ਸਿਰਜਿਆ ਬ੍ਰਿਟੇਨ 'ਚ ਇਤਿਹਾਸ, ਬਾਰਸ਼ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਅਲਰਟ

Punjab Breaking News LIVE 30 May, 2023: ਪਹਿਲੀ ਜੂਨ ਤੱਕ ਕਈ ਇਲਾਕੇ ਹੋਣਗੇ ਜਲਥਲ, ਪੰਜਾਬੀ ਨੇ ਸਿਰਜਿਆ ਬ੍ਰਿਟੇਨ 'ਚ ਇਤਿਹਾਸ, ਬਾਰਸ਼ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਅਲਰਟ

ABP Sanjha Last Updated: 30 May 2023 04:13 PM
Amritsar News :   ਮਹਾਰਾਸ਼ਟਰ ’ਚ ਸਿੱਖ ਨੌਜਵਾਨਾਂ ਦੀ ਕੁੱਟਮਾਰ ਮਾਨਵਤਾ ਦੇ ਨਾਂ ’ਤੇ ਧੱਬਾ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਨੌਜਵਾਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਕਿਰਪਾਲ ਸਿੰਘ ਨਾਮੀ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਤੇ ਅਰੁਣ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। 

ਮਹਾਰਾਸ਼ਟਰ ’ਚ ਸਿੱਖ ਨੌਜਵਾਨਾਂ ਦੀ ਕੁੱਟਮਾਰ ਮਾਨਵਤਾ ਦੇ ਨਾਂ ’ਤੇ ਧੱਬਾ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਨੌਜਵਾਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਕਿਰਪਾਲ ਸਿੰਘ ਨਾਮੀ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਤੇ ਅਰੁਣ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। 

Delhi Murder Case : ਪੀੜਤਾ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਵੇਗੀ AAP

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਨਾਬਾਲਗ ਹਿੰਦੂ ਲੜਕੀ ਦੀ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਇਹ ਬਹੁਤ ਹੀ ਦਰਦਨਾਕ ਘਟਨਾ ਹੈ। 16 ਸਾਲਾ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਦਿੱਲੀ ਸਰਕਾਰ ਦੋਸ਼ੀ ਨੂੰ ਅਦਾਲਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਪੂਰੀ ਕੋਸ਼ਿਸ਼ ਕਰੇਗੀ ਅਤੇ ਵੱਡੇ ਤੋਂ ਵੱਡਾ ਵਕੀਲ ਖੜ੍ਹਾ ਕਰੇਗੀ।

Amritsar News: ਅੰਮ੍ਰਿਤਸਰ ਦੇ ਸੁੰਦਰੀਕਰਨ ਲਈ 12 ਕਰੋੜ ਰੁਪਏ ਖਰਚਣ ਦਾ ਐਲਾਨ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਤੇ ਵਿਕਾਸ ਲਈ 12 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਇਹ ਮਹੱਤਵਪੂਰਨ ਬਜਟ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਤੇ ਮੁਰੰਮਤ ਦੇ ਨਾਲ-ਨਾਲ ਵੱਖ-ਵੱਖ ਹਲਕਿਆਂ ਵਿੱਚ ਪਾਰਕਾਂ ਦੀ ਪੇਂਟਿੰਗ ਅਤੇ ਨਵੀਨੀਕਰਨ ਦੀ ਸਹੂਲਤ ਦੇਵੇਗਾ।

Punjab Weather: ਮੀਂਹ ਕਪਾਹ ਦੀ ਫਸਲ ਲਈ ਨੁਕਸਾਨਦਾਇਕ ਸਿੱਧ ਹੋਵੇਗਾ

ਬੇਸ਼ੱਕ ਬਾਰਸ਼ ਨਾਲ ਗਰਮੀ ਤੋਂ ਰਾਹਤ ਮਿਲੀ ਹੈ ਪਰ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਪੈ ਰਿਹਾ ਮੀਂਹ ਕਪਾਹ ਦੀ ਫਸਲ ਲਈ ਨੁਕਸਾਨਦਾਇਕ ਸਿੱਧ ਹੋਵੇਗਾ। ਇਸ ਸਮੇਂ ਮੀਂਹ ਪੈਣ ਕਰਕੇ ਨਰਮਾ ਕਰੰਡ ਹੋ ਜਾਵੇਗਾ। ਇਸ ਤੋਂ ਇਲਾਵਾ ਝੋਨੇ ਦੀ ਖੇਤੀ ਕਰਨ ਵਾਲਿਆਂ ਲਈ ਇਹ ਮੀਂਹ ਲਾਹੇਵੰਦ ਸਾਬਤ ਹੋਵੇਗਾ। ਦੂਜੇ ਪਾਸੇ ਇਹ ਮੀਂਹ ਪਾਵਰਕੌਮ ਲਈ ਵੀ ਵਰਦਾਨ ਸਾਬਤ ਹੋਇਆ ਹੈ ਤੇ ਗਰਮੀ ਘਟਣ ਕਾਰਨ ਬਿਜਲੀ ਦੀ ਮੰਗ ਵੀ ਘੱਟ ਗਈ ਹੈ, ਜਿਸ ਕਰਕੇ ਪਾਵਰਕੌਮ ਵੀ ਸੁੱਖ ਦੀ ਸਾਹ ਲੈ ਰਿਹਾ ਹੈ।

Wrestlers Protest News: ਪਹਿਲਵਾਨਾਂ ਦਾ ਵੱਡਾ ਐਲਾਨ, ਗੰਗਾ ਵਿੱਚ ਵਹਾਉਣਗੇ ਓਲੰਪਿਕ ਮੈਡਲ

38 ਦਿਨਾਂ ਤੱਕ ਜੰਤਰ-ਮੰਤਰ 'ਤੇ ਧਰਨਾ ਦੇਣ ਤੋਂ ਬਾਅਦ ਹੁਣ ਪਹਿਲਵਾਨਾਂ ਨੇ ਵੱਡਾ ਫੈਸਲਾ ਲਿਆ ਹੈ। ਵਿਨੇਸ਼ ਫੋਗਾਟ ਨੇ ਟਵਿਟਰ 'ਤੇ ਇੱਕ ਲੰਬੀ ਪੋਸਟ ਸ਼ੇਅਰ ਕਰਦੇ ਹੋਏ ਵੱਡਾ ਐਲਾਨ ਕੀਤਾ ਹੈ।

Punjab News : ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ




PM Kisan Samman Nidhi: PM ਕਿਸਾਨ ਸਨਮਾਨ ਨਿਧੀ 'ਤੇ ਵੱਡਾ ਫੈਸਲਾ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ, ਦੇਸ਼ ਭਰ ਦੇ ਲੱਖਾਂ ਕਰੋੜਾਂ ਕਿਸਾਨ ਇਸ ਉਡੀਕ ਵਿੱਚ ਹਨ ਕਿ ਉਨ੍ਹਾਂ ਦੇ ਖਾਤੇ ਵਿੱਚ 14ਵੀਂ ਕਿਸ਼ਤ ਕਦੋਂ ਆਵੇਗੀ। ਪਰ ਹੁਣ ਕਿਸਾਨਾਂ ਨੂੰ ਇਸ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਮੀਡੀਆ ਵਿੱਚ ਛਪੀਆਂ ਖ਼ਬਰਾਂ ਮੁਤਾਬਕ ਇੱਕ ਹਫ਼ਤੇ ਦੇ ਅੰਦਰ ਪੀਐਮ ਕਿਸਾਨ ਸਨਮਾਨ ਨਿਧੀ ਦਾ ਪੈਸਾ ਕਿਸਾਨਾਂ ਦੇ ਖਾਤੇ ਵਿੱਚ ਆ ਜਾਵੇਗਾ। ਮੋਦੀ ਸਰਕਾਰ ਇਸ ਯੋਜਨਾ ਤਹਿਤ ਹੁਣ ਤੱਕ 13 ਕਿਸ਼ਤਾਂ ਅਦਾ ਕਰ ਚੁੱਕੀ ਹੈ। ਦਰਅਸਲ, ਇਸ ਯੋਜਨਾ ਤਹਿਤ ਕੇਂਦਰ ਸਰਕਾਰ ਦੇਸ਼ ਭਰ ਦੇ ਕਿਸਾਨਾਂ ਨੂੰ ਹਰ ਸਾਲ 2-2 ਹਜ਼ਾਰ ਰੁਪਏ ਦੀਆਂ ਕਿਸ਼ਤਾਂ ਵਿੱਚ ਕੁੱਲ 6 ਹਜ਼ਾਰ ਰੁਪਏ ਦਿੰਦੀ ਹੈ। ਕਿਸਾਨ ਇਸ ਪੈਸੇ ਦੀ ਵਰਤੋਂ ਖੇਤੀ ਲਈ ਕਰਦੇ ਹਨ।

Sukhbir Badal: ਸੁਖਬੀਰ ਬਾਦਲ ਨੇ ਭੁਗਤੀ ਪੇਸ਼ੀ, ਬੋਲੇ, 'ਆਪ' ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ਸਬੰਧੀ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ। ਭਗਵੰਤ ਮਾਨ ਹਰ ਚੀਜ਼ ਦੀ ਉਲੰਘਣਾ ਕਰ ਰਹੀ ਹੈ।

Punjab News: ਸੀਐਮ ਮਾਨ ਵੱਲੋਂ ਸਾਬਕਾ ਸੀਐਮ ਚੰਨੀ ਨੂੰ ਦਿੱਤੇ ਅਲਟੀਮੇਟਮ ਦਾ ਆਖਰੀ ਦਿਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਭ੍ਰਿਸ਼ਟਾਚਾਰ ਨੂੰ ਲੈ ਕੇ ਚੱਲ ਰਹੀ ਜੰਗ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਸੀਐਮ ਮਾਨ ਨੇ ਚੰਨੀ 'ਤੇ ਇੱਕ ਖਿਡਾਰੀ ਤੋਂ ਨੌਕਰੀ ਦੇ ਬਦਲੇ ਦੋ ਕਰੋੜ ਰੁਪਏ ਦੀ ਮੰਗ ਕਰਨ ਦਾ ਦੋਸ਼ ਲਾਇਆ ਸੀ। ਇਸ ਮਾਮਲੇ ਵਿੱਚ ਉਨ੍ਹਾਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ 31 ਮਈ ਦਾ ਅਲਟੀਮੇਟਮ ਦਿੱਤਾ ਸੀ।

Education News: 10ਵੀਂ ਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਤੇ ਇੰਪਰੂਵਮੈਂਟ ਪ੍ਰੀਖਿਆਵਾਂ ਦੀਆਂ ਤਾਰੀਖਾਂ ਦਾ ਐਲਾਨ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਤੇ ਇੰਪਰੂਵਮੈਂਟ ਪ੍ਰੀਖਿਆਵਾਂ 17 ਜੁਲਾਈ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਵਿੱਚ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦੀ ਸੂਚੀ ਸਕੂਲਾਂ ਤੋਂ ਮੰਗ ਲਈ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਤੋਂ ਬੋਰਡ ਜਮਾਤਾਂ ਵਿੱਚ ਇੰਪਰੂਵਮੈਂਟ ਲਈ ਵੀ ਆਨਲਾਈਨ ਦਰਖਾਸਤਾਂ ਮੰਗੀਆਂ ਹਨ। ਇਹ ਅਰਜ਼ੀਆਂ ਪਹਿਲੀ ਜੂਨ ਤੋਂ 15 ਜੂਨ ਤਕ ਦਿੱਤੀਆਂ ਜਾ ਸਕਦੀਆਂ ਹਨ ਜਦਕਿ ਲੇਟ ਫੀਸ ਨਾਲ ਅਪਲਾਈ ਕਰਨ ਲਈ ਸਿਰਫ ਦੋ ਦਿਨ ਹੋਰ ਮਿਲਣਗੇ। 

Gangster Amarpreet Samra Murder: ਗੈਂਗਸਟਰ ਅਮਰਪ੍ਰੀਤ ਸਮਰਾ ਦੇ ਕਤਲ ਮਗਰੋਂ ਪੁਲਿਸ ਵੱਲੋਂ ਅਹਿਮ ਖੁਲਾਸੇ

ਗੈਂਗਸਟਰ ਅਮਰਪ੍ਰੀਤ ਸਮਰਾ ਉਰਫ 'ਚੱਕੀ' ਦੇ ਕਤਲ ਬਾਰੇ ਪੁਲਿਸ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਅਨੁਸਾਰ ਅਮਰਪ੍ਰੀਤ ਸਮਰਾ ਫਿਰੌਤੀਆਂ, ਡਕੈਤੀਆਂ ਤੇ ਅਗਵਾ ਆਦਿ ਕਈ ਜੁਰਮਾਂ ਵਿੱਚ ਸ਼ਾਮਲ ਸੀ। ਕੁਝ ਮਹੀਨੇ ਪਹਿਲਾਂ ਉਹ ਜੇਲ੍ਹ ’ਚੋਂ ਬਾਹਰ ਆਇਆ ਸੀ। ਮਈ 2021 ਵਿੱਚ ਮਾਰੇ ਗਏ ਜੇਲ੍ਹ ਅਫਸਰ ਬਿਕਰਮਦੀਪ ਰੰਧਾਵਾ ਦਾ ਘਰ ਅਮਰਪ੍ਰੀਤ ਸਮਰਾ ਦੇ ਗੁਆਂਢ ਵਿੱਚ ਹੋਣ ਕਰਕੇ ਪੁਲਿਸ ਨੂੰ ਸ਼ੱਕ ਸੀ ਕਿ ਉਸ ਦੇ ਕਤਲ ਪਿੱਛੇ ਸਮਰਾ ਦਾ ਹੀ ਹੱਥ ਸੀ। ਪੁਲਿਸ ਹੁਣ ਤਕ ਇਸ ਦੇ ਸਬੂਤ ਇਕੱਠੇ ਕਰ ਰਹੀ ਸੀ।

Lord Mayor of Birmingham: ਹੁਸ਼ਿਆਰਪੁਰ ਦੇ ਚਮਨ ਲਾਲ ਬਣੇ ਬਰਮਿੰਘਮ ਦੇ ਲਾਰਡ ਮੇਅਰ

ਪੰਜਾਬ ਦੇ ਜੰਮਪਲ ਚਮਨ ਲਾਲ ਨੇ ਬਰਮਿੰਘਮ ਦਾ ਪਹਿਲਾ ਭਾਰਤੀ-ਬਰਤਾਨਵੀ ਲਾਰਡ ਮੇਅਰ ਬਣ ਕੇ ਇਤਿਹਾਸ ਸਿਰਜ ਦਿੱਤਾ ਹੈ। ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਦੇ ਸ਼ਹਿਰ ਬਰਮਿੰਘਮ ਦੇ ਕੌਂਸਲਰਾਂ ਨੇ ਚਮਨ ਲਾਲ ਨੂੰ ਕੌਂਸਲ ਦੀ ਅਗਵਾਈ ਲਈ ਚੁਣਿਆ ਹੈ। ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੱਖੋਵਾਲ ਪਿੰਡ ’ਚ ਜਨਮੇ ਚਮਨ ਬਰਤਾਨਵੀ ਸਿੱਖਾਂ ਦੇ ਰਵਿਦਾਸੀਆ ਭਾਈਚਾਰੇ ਨਾਲ ਸਬੰਧ ਰੱਖਦੇ ਹਨ। ਯੂਕੇ ਜਾਣ ਤੋਂ ਬਾਅਦ ਉਹ ਕਈ ਸਾਲਾਂ ਤੱਕ ਸਥਾਨਕ ਕੌਂਸਲ ਦੇ ਮੈਂਬਰ (ਕੌਂਸਲਰ) ਰਹੇ ਹਨ। ਲੇਬਰ ਪਾਰਟੀ ਨਾਲ ਜੁੜੇ ਚਮਨ ਪਹਿਲੀ ਵਾਰ 1994 ਵਿਚ ਚੁਣੇ ਗਏ ਸਨ ਤੇ ਹਾਲ ਹੀ ਵਿਚ ਹੋਈਆਂ ਸਥਾਨਕ ਚੋਣਾਂ ’ਚ ਉਹ ਮੁੜ ਸੋਹੋ ਤੇ ਜਿਊਲਰੀ ਕੁਆਰਟਰ ਵਾਰਡ ਤੋਂ ਕੌਂਸਲਰ ਚੁਣੇ ਗਏ ਸਨ। 

Punjab News: ਬਾਰਸ਼ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਅਲਰਟ

ਬਾਰਸ਼ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਅਲਰਟ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬਾਈ ਹੜ੍ਹ ਕੰਟਰੋਲ ਬੋਰਡ ਨਾਲ ਮੀਟਿੰਗ ਦੀ ਕੀਤੀ। ਉਨ੍ਹਾਂ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਤੇ ਜਲ ਸਰੋਤਾਂ ਦੀ ਸਫਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਮੁਸਕਲ ਨਹੀਂ ਆਉਣ ਦਿੱਤੀ ਜਾਵੇਗੀ।

ਪਿਛੋਕੜ

Punjab Breaking News LIVE 30 May, 2023: ਪੰਜਾਬ ਸਰਕਾਰ ਤਹਿਸੀਲ ਵਿੱਚ ਲੋਕਾਂ ਦੀ ਹੁੰਦੀ ਖੱਜਲ-ਖੁਆਰੀ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਨਵੇਂ ਸੁਧਾਰ ਕੀਤੇ ਜਾ ਰਹੇ ਹਨ। ਇਹ ਹੁਕਮ ਮੁੱਖ ਮੰਤਰੀ ਭਗਵੰਤ ਨੇ ਜਾਰੀ ਕੀਤਾ ਹੈ। ਇਸ ਤਹਿਤ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਗਿਆ ਹੈ। ਸੀਐਮ ਮਾਨ ਨੇ ਕਿਹਾ ਕਿ ਜ਼ਮੀਨ ਦੇ ਸਾਰੇ ਰਿਕਾਰਡ ਨੂੰ ਡਿਜ਼ੀਟਲਾਈਜ਼ ਕੀਤਾ ਜਾਏ ਤਾਂ ਜੋ ਇੱਕ ਕਲਿੱਕ ਨਾਲ ਲੋਕ ਜਾਣਕਾਰੀ ਹਾਸਲ ਕਰ ਸਕਣ। ਤਹਿਸੀਲਾਂ 'ਚ ਨਹੀਂ ਹੋਏਗੀ ਲੋਕਾਂ ਦੀ ਖੱਜਲ-ਖੁਆਰੀ


 


ਮੌਸਮ ਵਿਭਾਗ ਦਾ ਤਾਜ਼ਾ ਅਲਰਟ, ਪਹਿਲੀ ਜੂਨ ਤੱਕ ਕਈ ਇਲਾਕੇ ਹੋਣਗੇ ਜਲਥਲ


Punjab Weather Report: ਪੰਜਾਬ ਵਿੱਚ 1 ਜੂਨ ਤੱਕ ਮੌਸਮ ਠੰਢਾ ਰਹੇਗਾ। ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਬਾਰਸ਼ ਤੇ ਹਨ੍ਹੇਰੀ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਮੁਤਾਬਕ ਪੰਜਾਬ ’ਚ 30, 31 ਮਈ ਤੇ 1 ਜੂਨ ਤੱਕ ਕੁਝ ਥਾਵਾਂ ’ਤੇ ਹਲਕਾ ਮੀਂਹ ਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ। ਮੌਸਮ ਵਿਭਾਗ ਦਾ ਤਾਜ਼ਾ ਅਲਰਟ, ਪਹਿਲੀ ਜੂਨ ਤੱਕ ਕਈ ਇਲਾਕੇ ਹੋਣਗੇ ਜਲਥਲ


 


ਪੰਜਾਬੀ ਨੇ ਸਿਰਜਿਆ ਬ੍ਰਿਟੇਨ 'ਚ ਇਤਿਹਾਸ! ਹੁਸ਼ਿਆਰਪੁਰ ਦੇ ਚਮਨ ਲਾਲ ਬਣੇ ਬਰਮਿੰਘਮ ਦੇ ਲਾਰਡ ਮੇਅਰ


Lord Mayor of Birmingham: ਪੰਜਾਬ ਦੇ ਜੰਮਪਲ ਚਮਨ ਲਾਲ ਨੇ ਬਰਮਿੰਘਮ ਦਾ ਪਹਿਲਾ ਭਾਰਤੀ-ਬਰਤਾਨਵੀ ਲਾਰਡ ਮੇਅਰ ਬਣ ਕੇ ਇਤਿਹਾਸ ਸਿਰਜ ਦਿੱਤਾ ਹੈ। ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਦੇ ਸ਼ਹਿਰ ਬਰਮਿੰਘਮ ਦੇ ਕੌਂਸਲਰਾਂ ਨੇ ਚਮਨ ਲਾਲ ਨੂੰ ਕੌਂਸਲ ਦੀ ਅਗਵਾਈ ਲਈ ਚੁਣਿਆ ਹੈ। ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੱਖੋਵਾਲ ਪਿੰਡ ’ਚ ਜਨਮੇ ਚਮਨ ਬਰਤਾਨਵੀ ਸਿੱਖਾਂ ਦੇ ਰਵਿਦਾਸੀਆ ਭਾਈਚਾਰੇ ਨਾਲ ਸਬੰਧ ਰੱਖਦੇ ਹਨ। ਯੂਕੇ ਜਾਣ ਤੋਂ ਬਾਅਦ ਉਹ ਕਈ ਸਾਲਾਂ ਤੱਕ ਸਥਾਨਕ ਕੌਂਸਲ ਦੇ ਮੈਂਬਰ (ਕੌਂਸਲਰ) ਰਹੇ ਹਨ। ਲੇਬਰ ਪਾਰਟੀ ਨਾਲ ਜੁੜੇ ਚਮਨ ਪਹਿਲੀ ਵਾਰ 1994 ਵਿਚ ਚੁਣੇ ਗਏ ਸਨ ਤੇ ਹਾਲ ਹੀ ਵਿਚ ਹੋਈਆਂ ਸਥਾਨਕ ਚੋਣਾਂ ’ਚ ਉਹ ਮੁੜ ਸੋਹੋ ਤੇ ਜਿਊਲਰੀ ਕੁਆਰਟਰ ਵਾਰਡ ਤੋਂ ਕੌਂਸਲਰ ਚੁਣੇ ਗਏ ਸਨ। ਪੰਜਾਬੀ ਨੇ ਸਿਰਜਿਆ ਬ੍ਰਿਟੇਨ 'ਚ ਇਤਿਹਾਸ! ਹੁਸ਼ਿਆਰਪੁਰ ਦੇ ਚਮਨ ਲਾਲ ਬਣੇ ਬਰਮਿੰਘਮ ਦੇ ਲਾਰਡ ਮੇਅਰ


 


ਬਾਰਸ਼ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਅਲਰਟ


Punjab News: ਬਾਰਸ਼ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਅਲਰਟ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬਾਈ ਹੜ੍ਹ ਕੰਟਰੋਲ ਬੋਰਡ ਨਾਲ ਮੀਟਿੰਗ ਦੀ ਕੀਤੀ। ਉਨ੍ਹਾਂ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਤੇ ਜਲ ਸਰੋਤਾਂ ਦੀ ਸਫਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਮੁਸਕਲ ਨਹੀਂ ਆਉਣ ਦਿੱਤੀ ਜਾਵੇਗੀ। ਬਾਰਸ਼ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਅਲਰਟ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.