ਪੜਚੋਲ ਕਰੋ

Punjab Breaking News LIVE: ਦੱਖਣੀ ਕੋਰੀਆ 'ਚ ਕਹਿਰ, ਹੁਣ ਤੱਕ 120 ਮੌਤਾਂ, ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ, ਕਣਕ ਦੀ ਬਿਜਾਈ ਪਛੜਨ ਦੇ ਆਸਾਰ, ਕਣਕ ਦੀ ਬਿਜਾਈ ਪਛੜਨ ਦੇ ਆਸਾਰ

Punjab Breaking News, 30 October 2022 LIVE Updates: ਦੱਖਣੀ ਕੋਰੀਆ 'ਚ ਕਹਿਰ, ਹੁਣ ਤੱਕ 120 ਮੌਤਾਂ, ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ, ਕਣਕ ਦੀ ਬਿਜਾਈ ਪਛੜਨ ਦੇ ਆਸਾਰ, ਕਣਕ ਦੀ ਬਿਜਾਈ ਪਛੜਨ ਦੇ ਆਸਾਰ

LIVE

Key Events
Punjab Breaking News LIVE: ਦੱਖਣੀ ਕੋਰੀਆ 'ਚ ਕਹਿਰ, ਹੁਣ ਤੱਕ 120 ਮੌਤਾਂ, ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ, ਕਣਕ ਦੀ ਬਿਜਾਈ ਪਛੜਨ ਦੇ ਆਸਾਰ, ਕਣਕ ਦੀ ਬਿਜਾਈ ਪਛੜਨ ਦੇ ਆਸਾਰ

Background

Punjab Breaking News, 30 October 2022 LIVE Updates:  ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਵਿੱਚ ਸ਼ਨੀਵਾਰ (29 ਅਕਤੂਬਰ) ਨੂੰ ਇੱਕ ਹੈਲੋਵੀਨ ਪਾਰਟੀ ਦੌਰਾਨ ਅਚਾਨਕ ਭਾਜੜ ਮੱਚ ਗਈ। ਇਸ ਹਾਦਸੇ 'ਚ 120 ਲੋਕਾਂ ਦੀ ਮੌਤ ਹੋ ਗਈ ਅਤੇ 150 ਤੋਂ ਜ਼ਿਆਦਾ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਭਗਦੜ ਦੌਰਾਨ ਘੱਟੋ-ਘੱਟ 50 ਲੋਕਾਂ ਨੂੰ ਦਿਲ ਦਾ ਦੌਰਾ ਵੀ ਪਿਆ। ਦੇਸ਼ ਦੀ ਯੋਨਹਾਪ ਨਿਊਜ਼ ਏਜੰਸੀ ਮੁਤਾਬਕ ਸਿਓਲ 'ਚ ਹੈਲੋਵੀਨ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੋਟੀ ਸੜਕ ’ਤੇ ਲੋਕਾਂ ਦੀ ਆਵਾਜਾਈ ਕਾਰਨ ਭਗਦੜ ਮੱਚ ਗਈ। Seoul ਵਿੱਚ 'ਖ਼ਤਰਨਾਕ' Halloween Party ਦੌਰਾਨ 120 ਲੋਕਾਂ ਦੀ ਮੌਤ

 

ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ

ਪੰਜਾਬ ਦੇ ਇੱਕ ਹੋਰ ਸਾਬਕਾ ਕਾਂਗਰਸੀ ਮੰਤਰੀ ਦੀਆਂ ਮੁਸੀਬਤਾਂ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਖਿਲਾਫ਼ ਜਾਂਚ ਆਰੰਭ ਦਿੱਤੀ ਗਈ ਹੈ। ਚਰਚਾ ਹੈ ਕਿ ਸਾਬਕਾ ਮੰਤਰੀ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਜਾਂਚ-ਪੜਤਾਲ ਆਰੰਭੀ ਗਈ ਹੈ। ਸਿੰਗਲਾ ਅਜੇ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹਨ। ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ

 

ਡੀਪੀਏ ਦਾ ਛਾਇਆ ਸੰਕਟ, ਕਣਕ ਦੀ ਬਿਜਾਈ ਪਛੜਨ ਦੇ ਆਸਾਰ

ਕਣਕ ਦੀ ਬਿਜਾਈ ਤੋਂ ਪਹਿਲਾਂ ਡੀਪੀਏ ਦਾ ਸੰਕਟ ਖੜ੍ਹਾ ਹੋਣ ਲੱਗਾ ਹੈ। ਇਸ ਕਰਕੇ ਕਿਸਾਨਾਂ ਅੰਦਰ ਸਹਿਮ ਹੈ। ਪੰਜਾਬ ਦੇ ਬਹੁਤੇ ਇਲਾਕਿਆਂ ਅੰਦਰ ਝੋਨੇ ਦੀ ਕਟਾਈ ਹੋ ਚੁੱਕੀ ਹੈ। ਕਿਸਾਨ ਕਣਕ ਦੀ ਬਿਜਾਈ ਕਰਨ ਲੱਗੇ ਹਨ। ਦੂਜੇ ਪਾਸੇ ਰਿਪੋਰਟਾਂ ਮਿਲ ਰਹੀਆਂ ਹਨ ਕਿ ਪੇਂਡੂ ਸਹਿਕਾਰੀ ਸਭਾਵਾਂ ਕੋਲ ਡੀਏਪੀ ਖਾਦ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਨਹੀਂ। ਸਹਿਕਾਰੀ ਸਭਾਵਾਂ ਕੋਲ ਡੀਏਪੀ ਖਾਦ ਨਾ ਹੋਣ ਕਰਕੇ ਡੀਲਰਾਂ ਵੱਲੋਂ ਲਾਹਾ ਲਿਆ ਜਾ ਰਿਹਾ ਹੈ।  ਡੀਪੀਏ ਦਾ ਛਾਇਆ ਸੰਕਟ, ਕਣਕ ਦੀ ਬਿਜਾਈ ਪਛੜਨ ਦੇ ਆਸਾਰ

 

ਪੰਜਾਬ ਅੰਦਰ ਜੁਗਾੜੂ ਰੇਹੜੀਆਂ 'ਤੇ ਲੱਗੇਗੀ ਬ੍ਰੇਕ?

ਪੰਜਾਬ ਸਰਕਾਰ ਮੁੜ ਜੁਗਾੜੂ ਰੇਹੜੀਆਂ ਉੱਪਰ ਸ਼ਿਕੰਜਾ ਕੱਸਣ ਜਾ ਰਹੀ ਹੈ। ਪੰਜਾਬ ਦੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਆਰਟੀਏਜ਼ ਦੇ ਸਕੱਤਰਾਂ ਤੇ ਹੋਰ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਜੁਗਾੜੂ ਰੇਹੜੀਆਂ ਦੀ ਰੋਕਥਾਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਂਝ ਇਸ ਵਾਰ ਸਰਕਾਰ ਸਖਤੀ ਵਰਤਣ ਦੇ ਰੌਂਅ ਵਿੱਚ ਨਹੀਂ ਹੈ। ਇਸ ਲਈ ਜਾਰੀ ਪੱਤਰ ਵਿਚਲੀ ਭਾਸ਼ਾ ਪਹਿਲਾਂ ਨਾਲੋਂ ਨਰਮ ਹੈ। ਪੰਜਾਬ ਅੰਦਰ ਜੁਗਾੜੂ ਰੇਹੜੀਆਂ 'ਤੇ ਲੱਗੇਗੀ ਬ੍ਰੇਕ?

 

 PM ਮੋਦੀ ਦਾ ਅੱਜ ਤੋਂ ਤਿੰਨ ਦਿਨਾਂ ਗੁਜਰਾਤ ਦੌਰਾ

ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ (30 ਅਕਤੂਬਰ) ਨੂੰ ਇੱਕ ਮਹੱਤਵਪੂਰਨ ਦੌਰਾ ਕਰਨ ਜਾ ਰਹੇ ਹਨ। ਉਹ ਆਪਣੇ ਤਿੰਨ ਦਿਨਾਂ ਦੌਰੇ ਦੇ ਤਹਿਤ ਗੁਜਰਾਤ ਪਹੁੰਚਣਗੇ। ਐਤਵਾਰ ਨੂੰ ਹੀ ਪੀਐਮ ਮੋਦੀ ਵਡੋਦਰਾ ਵਿੱਚ ਦੇਸ਼ ਦੇ ਪਹਿਲੇ ਟਰਾਂਸਪੋਰਟ ਏਅਰਕ੍ਰਾਫਟ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਇਸ ਪਲਾਂਟ ਵਿੱਚ ਸੀ-295 ਮਿਲਟਰੀ ਟ੍ਰਾਂਸਪੋਰਟ ਏਅਰਕ੍ਰਾਫਟ ਦਾ ਨਿਰਮਾਣ ਸ਼ੁਰੂ ਹੋਵੇਗਾ। ਇਹ ਮੀਡੀਅਮ ਲਿਫਟ ਮਿਲਟਰੀ ਟ੍ਰਾਂਸਪੋਰਟ ਏਅਰਕ੍ਰਾਫਟ ਹੋਵੇਗਾ। ਸਪੇਨ ਦੀ ਏਅਰਬੱਸ ਡਿਫੈਂਸ ਕੰਪਨੀ ਤੇ ਟਾਟਾ ਕੰਸੋਰਟੀਅਮ ਮਿਲ ਕੇ ਇਸ ਪਲਾਂਟ ਨੂੰ ਸ਼ੁਰੂ ਕਰ ਰਹੇ ਹਨ। PM ਮੋਦੀ ਦਾ ਅੱਜ ਤੋਂ ਤਿੰਨ ਦਿਨਾਂ ਗੁਜਰਾਤ ਦੌਰਾ

16:25 PM (IST)  •  30 Oct 2022

Ludhiana News: ਰਵਨੀਤ ਬਿੱਟੂ ਨੇ ਮੰਗੀ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ, ਬੋਲੇ, ਹਥਿਆਰਾਂ ਨਾਲ ਲੈਸ ਸਾਥੀਆਂ ਸਣੇ ਦਰਬਾਰ ਸਾਹਿਬ ਜਾਣਾ ਅਤੀ ਨਿੰਦਣਯੋਗ 

ਐਮਪੀ ਰਵਨੀਤ ਸਿੰਘ ਬਿੱਟੂ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਬੋਲਦੇ ਹੋਏ ਕਿਹਾ ਕਿ ਐਸਜੀਪੀਸੀ ਨੂੰ ਇਸ ਤੇ ਖ਼ਾਸ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਅੰਮ੍ਰਿਤ ਛਕਾਉਣ ਦੀ ਗੱਲ ਦੇ ਚਲਦਿਆਂ ਹਥਿਆਰਾਂ ਨਾਲ ਲੈਸ ਆਪਣੇ ਸਾਥੀ ਗੁਰਗਿਆਂ ਨਾਲ ਦਰਬਾਰ ਸਾਹਿਬ ਵਿੱਚ ਜਾਣਾ ਅਤੀ ਨਿੰਦਣਯੋਗ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿੱਥੇ ਕੋਈ ਇੱਕ ਸਾਲ ਦਾ ਬੱਚਾ ਵੀ ਜੁਰਾਬ ਪਾ ਕੇ ਜਾਂਦਾ ਹੈ ਤਾਂ ਉਸ ਨੂੰ ਉਤਾਰਨ ਲਈ ਕਹਿ ਦਿੱਤਾ ਜਾਂਦਾ ਹੈ ਪਰ ਅੰਮ੍ਰਿਤਪਾਲ ਸਿੰਘ ਤੇ ਕਾਰਵਾਈ ਨਾ ਹੋਣਾ ਕਿਤੇ ਨਾ ਕਿਤੇ ਸਰਕਾਰ ਤੇ ਵੀ ਸਵਾਲੀਆ ਨਿਸ਼ਾਨ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਹਾਲੇ ਇਸ ਮਾਮਲੇ ਨੂੰ ਲੈ ਕੇ ਚੁੱਪ ਹੈ ਪਰ ਕਦੇ ਵੀ ਮਾਹੌਲ ਵਿਗੜ ਸਕਦਾ ਹੈ।

16:04 PM (IST)  •  30 Oct 2022

IND vs SA, T20 WC : ਭਾਰਤ ਦੀ ਬੱਲੇਬਾਜ਼ੀ ਤੇ ਅਫਰੀਕਾ ਦੀ ਗੇਂਦਬਾਜ਼ੀ ਵਿਚਕਾਰ ਹੋਵੇਗਾ ਮੈਚ

 ਟੀ-20 ਵਿਸ਼ਵ ਕੱਪ 2022  (T20 World Cup 2022) 'ਚ ਅੱਜ ਤੀਜਾ ਮੈਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਪਰਥ ਸਟੇਡੀਅਮ 'ਚ ਖੇਡਿਆ ਜਾਵੇਗਾ। ਮੈਚ ਦਾ ਟਾਸ ਸ਼ਾਮ 4 ਵਜੇ ਹੋਵੇਗਾ ਅਤੇ ਮੈਚ ਸ਼ਾਮ 4.30 ਵਜੇ ਸ਼ੁਰੂ ਹੋਵੇਗਾ।

15:43 PM (IST)  •  30 Oct 2022

Social Media 'ਤੇ ਲਾਈਵ ਹੋਈ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ

ਪੰਜਾਬ ਦੇ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ (Kabaddi Player Sandeep Nangal Ambian) ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋਈ। ਇਸ ਦੌਰਾਨ ਰੁਪਿੰਦਰ ਕੌਰ ਨੇ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਕਿ ਸੰਦੀਪ ਨੰਗਲ ਦੇ ਕੇਸ ਦਾ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਸੰਦੀਪ ਦਾ ਕੇਸ ਵੀ ਉਥੇ ਹੀ ਚੱਲ ਰਿਹਾ ਹੈ।

14:56 PM (IST)  •  30 Oct 2022

Sidhu Moosewala Murder case: ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ 25 ਨਵੰਬਰ ਨੂੰ ਦੇਸ਼ ਛੱਡਣ ਦਾ ਐਲਾਨ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰਾ ਪਰਿਵਾਰ 25 ਨਵੰਬਰ ਨੂੰ ਦੇਸ਼ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ ਪਰ ਅਜੇ ਤਕ ਇਨਸਾਫ ਨਹੀਂ ਮਿਲਿਆ। ਸਿੱਧੂ ਦੇ ਪਿਤਾ ਨੇ ਕਿਹਾ ਕਿ ਮੈਂ ਉਸ ਦੀ ਮੌਤ ਤੋਂ ਬਾਅਦ ਇਨਸਾਫ ਲਈ ਕੋਈ ਧਰਨਾ ਨਹੀਂ ਲਾਇਆ। ਮੈਂ ਸਰਕਾਰ ਦਾ ਖਹਿੜਾ ਛੱਡ ਦਿਆਂਗਾ। ਮੈਂ ਆਪਣੀ ਐਫਆਈਆਰ ਵੀ ਵਾਪਸ ਲੈ ਲਵਾਂਗਾ। ਮੇਰਾ ਪੁੱਤ ਮਰ ਗਿਆ ਗੋਲੀਆ ਨਾਲ ਤੇ ਉਸੇ ਰਾਹ 'ਤੇ ਮੈਂ ਜਾਣਾ ਚਾਹੁੰਗਾ। ਮੈਂ ਬਹੁਤ ਸ਼ੌਂਕ ਨਾਲ ਆਪਣੇ ਪੁੱਤ ਨੂੰ ਪਾਲਿਆ ਸੀ। ਮੈਂ ਵੀ ਦੇਖਣਾ ਚਾਹੁੰਦਾ ਹਾਂ ਕਿ ਜਦੋਂ ਉਸ ਦੇ ਗੋਲੀਆਂ ਵੱਜੀਆਂ ਸੀ ਤਾਂ ਕਿੰਨੀ ਕੁ ਤਕਲੀਫ ਹੋਈ ਸੀ। 

14:15 PM (IST)  •  30 Oct 2022

Saka Panja Sahib: ਸਿੱਖ ਸ਼ਰਧਾਲੂਆਂ ਨੂੰ ਆਨ ਅਰਾਈਵਲ ਵੀਜ਼ਾ ਸਹੂਲਤ ਦੇਣ ਦੀ ਅਪੀਲ

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਤਾਬਦੀ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਵੈਕਿਉ ਪ੍ਰਾਪਰਟੀ ਟਰੱਸਟ ਬੋਰਡ ਪਾਕਿਸਤਾਨ ਦੇ ਸਹਿਯੋਗ ਨਾਲ ਮਨਾਈ ਗਈ। ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਮੌਕੇ ਵਿਸ਼ੇਸ਼ ਸਮਾਗਮ ਕੀਤੇ ਗਏ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
Embed widget