Punjab Breaking News LIVE: ਦੱਖਣੀ ਕੋਰੀਆ 'ਚ ਕਹਿਰ, ਹੁਣ ਤੱਕ 120 ਮੌਤਾਂ, ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ, ਕਣਕ ਦੀ ਬਿਜਾਈ ਪਛੜਨ ਦੇ ਆਸਾਰ, ਕਣਕ ਦੀ ਬਿਜਾਈ ਪਛੜਨ ਦੇ ਆਸਾਰ
Punjab Breaking News, 30 October 2022 LIVE Updates: ਦੱਖਣੀ ਕੋਰੀਆ 'ਚ ਕਹਿਰ, ਹੁਣ ਤੱਕ 120 ਮੌਤਾਂ, ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ, ਕਣਕ ਦੀ ਬਿਜਾਈ ਪਛੜਨ ਦੇ ਆਸਾਰ, ਕਣਕ ਦੀ ਬਿਜਾਈ ਪਛੜਨ ਦੇ ਆਸਾਰ
ਐਮਪੀ ਰਵਨੀਤ ਸਿੰਘ ਬਿੱਟੂ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਬੋਲਦੇ ਹੋਏ ਕਿਹਾ ਕਿ ਐਸਜੀਪੀਸੀ ਨੂੰ ਇਸ ਤੇ ਖ਼ਾਸ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਅੰਮ੍ਰਿਤ ਛਕਾਉਣ ਦੀ ਗੱਲ ਦੇ ਚਲਦਿਆਂ ਹਥਿਆਰਾਂ ਨਾਲ ਲੈਸ ਆਪਣੇ ਸਾਥੀ ਗੁਰਗਿਆਂ ਨਾਲ ਦਰਬਾਰ ਸਾਹਿਬ ਵਿੱਚ ਜਾਣਾ ਅਤੀ ਨਿੰਦਣਯੋਗ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿੱਥੇ ਕੋਈ ਇੱਕ ਸਾਲ ਦਾ ਬੱਚਾ ਵੀ ਜੁਰਾਬ ਪਾ ਕੇ ਜਾਂਦਾ ਹੈ ਤਾਂ ਉਸ ਨੂੰ ਉਤਾਰਨ ਲਈ ਕਹਿ ਦਿੱਤਾ ਜਾਂਦਾ ਹੈ ਪਰ ਅੰਮ੍ਰਿਤਪਾਲ ਸਿੰਘ ਤੇ ਕਾਰਵਾਈ ਨਾ ਹੋਣਾ ਕਿਤੇ ਨਾ ਕਿਤੇ ਸਰਕਾਰ ਤੇ ਵੀ ਸਵਾਲੀਆ ਨਿਸ਼ਾਨ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਹਾਲੇ ਇਸ ਮਾਮਲੇ ਨੂੰ ਲੈ ਕੇ ਚੁੱਪ ਹੈ ਪਰ ਕਦੇ ਵੀ ਮਾਹੌਲ ਵਿਗੜ ਸਕਦਾ ਹੈ।
ਟੀ-20 ਵਿਸ਼ਵ ਕੱਪ 2022 (T20 World Cup 2022) 'ਚ ਅੱਜ ਤੀਜਾ ਮੈਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਪਰਥ ਸਟੇਡੀਅਮ 'ਚ ਖੇਡਿਆ ਜਾਵੇਗਾ। ਮੈਚ ਦਾ ਟਾਸ ਸ਼ਾਮ 4 ਵਜੇ ਹੋਵੇਗਾ ਅਤੇ ਮੈਚ ਸ਼ਾਮ 4.30 ਵਜੇ ਸ਼ੁਰੂ ਹੋਵੇਗਾ।
ਪੰਜਾਬ ਦੇ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ (Kabaddi Player Sandeep Nangal Ambian) ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋਈ। ਇਸ ਦੌਰਾਨ ਰੁਪਿੰਦਰ ਕੌਰ ਨੇ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਕਿ ਸੰਦੀਪ ਨੰਗਲ ਦੇ ਕੇਸ ਦਾ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਸੰਦੀਪ ਦਾ ਕੇਸ ਵੀ ਉਥੇ ਹੀ ਚੱਲ ਰਿਹਾ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰਾ ਪਰਿਵਾਰ 25 ਨਵੰਬਰ ਨੂੰ ਦੇਸ਼ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ ਪਰ ਅਜੇ ਤਕ ਇਨਸਾਫ ਨਹੀਂ ਮਿਲਿਆ। ਸਿੱਧੂ ਦੇ ਪਿਤਾ ਨੇ ਕਿਹਾ ਕਿ ਮੈਂ ਉਸ ਦੀ ਮੌਤ ਤੋਂ ਬਾਅਦ ਇਨਸਾਫ ਲਈ ਕੋਈ ਧਰਨਾ ਨਹੀਂ ਲਾਇਆ। ਮੈਂ ਸਰਕਾਰ ਦਾ ਖਹਿੜਾ ਛੱਡ ਦਿਆਂਗਾ। ਮੈਂ ਆਪਣੀ ਐਫਆਈਆਰ ਵੀ ਵਾਪਸ ਲੈ ਲਵਾਂਗਾ। ਮੇਰਾ ਪੁੱਤ ਮਰ ਗਿਆ ਗੋਲੀਆ ਨਾਲ ਤੇ ਉਸੇ ਰਾਹ 'ਤੇ ਮੈਂ ਜਾਣਾ ਚਾਹੁੰਗਾ। ਮੈਂ ਬਹੁਤ ਸ਼ੌਂਕ ਨਾਲ ਆਪਣੇ ਪੁੱਤ ਨੂੰ ਪਾਲਿਆ ਸੀ। ਮੈਂ ਵੀ ਦੇਖਣਾ ਚਾਹੁੰਦਾ ਹਾਂ ਕਿ ਜਦੋਂ ਉਸ ਦੇ ਗੋਲੀਆਂ ਵੱਜੀਆਂ ਸੀ ਤਾਂ ਕਿੰਨੀ ਕੁ ਤਕਲੀਫ ਹੋਈ ਸੀ।
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਤਾਬਦੀ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਵੈਕਿਉ ਪ੍ਰਾਪਰਟੀ ਟਰੱਸਟ ਬੋਰਡ ਪਾਕਿਸਤਾਨ ਦੇ ਸਹਿਯੋਗ ਨਾਲ ਮਨਾਈ ਗਈ। ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਮੌਕੇ ਵਿਸ਼ੇਸ਼ ਸਮਾਗਮ ਕੀਤੇ ਗਏ ਹਨ।
ਪੰਜਾਬ ਦੇ ਵਿਵਾਦਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਗੁਰੂ ਹਰ ਸਰਾਏ 'ਚ ਸਥਿਤ ਡੇਰਾ ਸੱਚਾ ਸੌਦਾ 'ਨਾਮ ਚਰਚਾ ਘਰ' ਦਾ ਦੌਰਾ ਕਰਨ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਫੌਜਾ ਸਿੰਘ ਸਰਾਰੀ ਡੇਰਾ ਸੱਚਾ ਸੌਦਾ ਦੇ ਗੁਰੂ ਹਰਸਹਾਏ ਦੇ 'ਨਾਮ ਚਰਚਾ ਘਰ' ਪਹੁੰਚੇ। ਜਿੱਥੇ ਡੇਰੇ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।
ਟੀ-20 ਵਿਸ਼ਵ ਕੱਪ ਦਾ 28ਵਾਂ ਮੈਚ ਬੰਗਲਾਦੇਸ਼ ਅਤੇ ਜ਼ਿੰਬਾਬਵੇ ਵਿਚਾਲੇ ਖੇਡਿਆ ਗਿਆ। ਬੰਗਲਾਦੇਸ਼ ਨੇ ਇਹ ਮੈਚ 3 ਦੌੜਾਂ ਨਾਲ ਜਿੱਤ ਲਿਆ ਹੈ। ਇਹ ਮੈਚ ਬਹੁਤ ਰੋਮਾਂਚਕ ਰਿਹਾ। ਜ਼ਿੰਬਾਬਵੇ ਆਖਰੀ ਨੋ ਬਾਲ ਤੋਂ ਬਾਅਦ ਵੀ ਜਿੱਤਣ ਵਿੱਚ ਅਸਫਲ ਰਿਹਾ। ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਨੇ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 150 ਦੌੜਾਂ ਬਣਾਈਆਂ। ਬੰਗਲਾਦੇਸ਼ ਲਈ ਓਪਨਿੰਗ ਕਰਨ ਆਏ ਨਜਮੁਲ ਹੁਸੈਨ ਸ਼ਾਂਤੋ ਨੇ 55 ਗੇਂਦਾਂ ਵਿੱਚ 71 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸ ਦੀ ਪਾਰੀ ਵਿੱਚ 7 ਚੌਕੇ ਅਤੇ ਇੱਕ ਛੱਕਾ ਸ਼ਾਮਲ ਸੀ।
ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਆ ਗਈ ਹੈ। ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਰਤੀ ਕਰੰਸੀ ’ਤੇ ਲਕਸ਼ਮੀ ਤੇ ਗਣੇਸ਼ ਦੀਆਂ ਤਸਵੀਰਾਂ ਲਗਾਉਣ ਦੇ ਮਾਮਲੇ ਉੱਪਰ ਹਵਾਰਾ ਕਮੇਟੀ ਨੇ ਤਿੱਖਾ ਹਮਲਾ ਬੋਲਿਆ ਹੈ। ਹਵਾਰਾ ਕਮੇਟੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਤੇ ‘ਆਪ’ ਹਿੰਦੂ ਰਾਸ਼ਟਰ ਬਣਾਉਣ ਦੇ ਮੁੱਦੇ ’ਤੇ ਦੋਵੇਂ ਭਾਈਵਾਲ ਹਨ।
ਪਟਿਆਲਾ ਪੁਲਿਸ ਤੇ ਜੇਲ੍ਹ ਦੇ ਸੁਰੱਖਿਆ ਮੁਲਾਜ਼ਮਾਂ ਨੇ ਅੱਜ ਸਾਂਝੇ ਤੌਰ ’ਤੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਪਰ 400 ਮੁਲਾਜ਼ਮਾਂ 'ਤੇ ਆਧਾਰਤ ਚਾਰ ਘੰਟੇ ਚੱਲੀ ਮੁਹਿੰਮ ਦੌਰਾਨ ਤਿੰਨ ਮੋਬਾਈਲ ਫੋਨ ਹੱਥ ਲੱਗੇ। ਇਸ ਮੁਹਿੰਮ ਦੀ ਅਗਵਾਈ ਖੁਦ ਐਸਐਸਪੀ ਦੀਪਕ ਪਾਰੀਕ ਨੇ ਕੀਤੀ, ਜਿਨ੍ਹਾਂ ਦੇ ਨਾਲ ਜੇਲ੍ਹ ਸੁਪਰਡੈਂਟ ਮਨਜੀਤ ਟਿਵਾਣਾ ਸਮੇਤ ਕਈ ਹੋਰ ਅਧਿਕਾਰੀ ਮੌਜੂਦ ਸਨ।
ਦੀਵਾਲੀ ਮਗਰੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਅਚਾਨਕ ਵਾਧਾ ਹੋਣ ਕਾਰਨ ਹਵਾ ਜ਼ਹਿਰੀਲੀ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਦੇ ਹੋਰ ਪ੍ਰਦੂਸ਼ਿਤ ਹੋਣ ਦਾ ਖਤਰਾ ਹੈ। ਪੰਜਾਬ ਵਿੱਚ 15 ਸਤੰਬਰ ਤੋਂ 28 ਅਕਤੂਬਰ ਤੱਕ ਪਰਾਲੀ ਸਾੜਨ ਦੇ 10,214 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 7100 ਤੋਂ ਵੱਧ ਯਾਨੀ ਤਕਰੀਬਨ 70% ਪਿਛਲੇ 5 ਦਿਨਾਂ ਵਿੱਚ ਹੀ ਸਾਹਮਣੇ ਆਏ ਹਨ।
ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੀ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰਨ ਦੇ ਬਿਆਨ ਦਾ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਟਿਕੈਤ ਗ਼ੈਰ-ਪੰਜਾਬੀ ਹਨ, ਇਸ ਲਈ ਉਨ੍ਹਾਂ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਵਿੱਕੀ ਥਾਮਸ ਨੂੰ ਸਿੱਖ ਮੁੱਦਿਆਂ ਤੋਂ ਦੂਰ ਰਹਿਣ ਦੀ ਹਦਾਇਤ ਵੀ ਕੀਤੀ ਹੈ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਥਾਮਸ ਗ਼ੈਰ-ਸਿੱਖ ਹੈ ਅਤੇ ਜੇਕਰ ਕੋਈ ਗ਼ੈਰ-ਸਿੱਖ ਸਿੱਖ ਮੁੱਦਿਆਂ ਤੋਂ ਦੂਰ ਰਹੇ ਤਾਂ ਚੰਗਾ ਹੈ।
ਟੀ-20 ਵਿਸ਼ਵ ਕੱਪ 2022 ਵਿੱਚ ਅੱਜ (ਐਤਵਾਰ) ਤਿੰਨ ਮੈਚ ਖੇਡੇ ਜਾਣਗੇ। ਸੁਪਰ-12 ਦੌਰ ਦੇ ਗਰੁੱਪ-2 ਦੀਆਂ ਸਾਰੀਆਂ ਟੀਮਾਂ ਐਕਸ਼ਨ ਵਿੱਚ ਹੋਣਗੀਆਂ। ਸਭ ਤੋਂ ਪਹਿਲਾਂ ਬੰਗਲਾਦੇਸ਼ ਦਾ ਸਾਹਮਣਾ ਜ਼ਿੰਬਾਬਵੇ ਨਾਲ ਹੋਵੇਗਾ। ਇਹ ਮੈਚ ਬ੍ਰਿਸਬੇਨ ਵਿੱਚ ਖੇਡਿਆ ਜਾਵੇਗਾ। ਭਾਰਤੀ ਸਮੇਂ ਮੁਤਾਬਕ ਸਵੇਰੇ 8.30 ਵਜੇ ਪਹਿਲੀ ਗੇਂਦ ਸੁੱਟੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ 12.30 ਵਜੇ ਨੀਦਰਲੈਂਡ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣਗੇ। ਅਖੀਰ 'ਚ ਸ਼ਾਮ 4.30 ਵਜੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਅਹਿਮ ਮੈਚ ਖੇਡਿਆ ਜਾਵੇਗਾ। ਇਹ ਦੋਵੇਂ ਮੈਚ ਪਰਥ ਵਿੱਚ ਖੇਡੇ ਜਾਣਗੇ।
ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ (30 ਅਕਤੂਬਰ) ਨੂੰ ਇੱਕ ਮਹੱਤਵਪੂਰਨ ਦੌਰਾ ਕਰਨ ਜਾ ਰਹੇ ਹਨ। ਉਹ ਆਪਣੇ ਤਿੰਨ ਦਿਨਾਂ ਦੌਰੇ ਦੇ ਤਹਿਤ ਗੁਜਰਾਤ ਪਹੁੰਚਣਗੇ। ਐਤਵਾਰ ਨੂੰ ਹੀ ਪੀਐਮ ਮੋਦੀ ਵਡੋਦਰਾ ਵਿੱਚ ਦੇਸ਼ ਦੇ ਪਹਿਲੇ ਟਰਾਂਸਪੋਰਟ ਏਅਰਕ੍ਰਾਫਟ ਪਲਾਂਟ ਦਾ ਨੀਂਹ ਪੱਥਰ ਰੱਖਣਗੇ।
ਪਿਛੋਕੜ
Punjab Breaking News, 30 October 2022 LIVE Updates: ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਵਿੱਚ ਸ਼ਨੀਵਾਰ (29 ਅਕਤੂਬਰ) ਨੂੰ ਇੱਕ ਹੈਲੋਵੀਨ ਪਾਰਟੀ ਦੌਰਾਨ ਅਚਾਨਕ ਭਾਜੜ ਮੱਚ ਗਈ। ਇਸ ਹਾਦਸੇ 'ਚ 120 ਲੋਕਾਂ ਦੀ ਮੌਤ ਹੋ ਗਈ ਅਤੇ 150 ਤੋਂ ਜ਼ਿਆਦਾ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਭਗਦੜ ਦੌਰਾਨ ਘੱਟੋ-ਘੱਟ 50 ਲੋਕਾਂ ਨੂੰ ਦਿਲ ਦਾ ਦੌਰਾ ਵੀ ਪਿਆ। ਦੇਸ਼ ਦੀ ਯੋਨਹਾਪ ਨਿਊਜ਼ ਏਜੰਸੀ ਮੁਤਾਬਕ ਸਿਓਲ 'ਚ ਹੈਲੋਵੀਨ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੋਟੀ ਸੜਕ ’ਤੇ ਲੋਕਾਂ ਦੀ ਆਵਾਜਾਈ ਕਾਰਨ ਭਗਦੜ ਮੱਚ ਗਈ। Seoul ਵਿੱਚ 'ਖ਼ਤਰਨਾਕ' Halloween Party ਦੌਰਾਨ 120 ਲੋਕਾਂ ਦੀ ਮੌਤ
ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ
ਪੰਜਾਬ ਦੇ ਇੱਕ ਹੋਰ ਸਾਬਕਾ ਕਾਂਗਰਸੀ ਮੰਤਰੀ ਦੀਆਂ ਮੁਸੀਬਤਾਂ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਖਿਲਾਫ਼ ਜਾਂਚ ਆਰੰਭ ਦਿੱਤੀ ਗਈ ਹੈ। ਚਰਚਾ ਹੈ ਕਿ ਸਾਬਕਾ ਮੰਤਰੀ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਜਾਂਚ-ਪੜਤਾਲ ਆਰੰਭੀ ਗਈ ਹੈ। ਸਿੰਗਲਾ ਅਜੇ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹਨ। ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ
ਡੀਪੀਏ ਦਾ ਛਾਇਆ ਸੰਕਟ, ਕਣਕ ਦੀ ਬਿਜਾਈ ਪਛੜਨ ਦੇ ਆਸਾਰ
ਕਣਕ ਦੀ ਬਿਜਾਈ ਤੋਂ ਪਹਿਲਾਂ ਡੀਪੀਏ ਦਾ ਸੰਕਟ ਖੜ੍ਹਾ ਹੋਣ ਲੱਗਾ ਹੈ। ਇਸ ਕਰਕੇ ਕਿਸਾਨਾਂ ਅੰਦਰ ਸਹਿਮ ਹੈ। ਪੰਜਾਬ ਦੇ ਬਹੁਤੇ ਇਲਾਕਿਆਂ ਅੰਦਰ ਝੋਨੇ ਦੀ ਕਟਾਈ ਹੋ ਚੁੱਕੀ ਹੈ। ਕਿਸਾਨ ਕਣਕ ਦੀ ਬਿਜਾਈ ਕਰਨ ਲੱਗੇ ਹਨ। ਦੂਜੇ ਪਾਸੇ ਰਿਪੋਰਟਾਂ ਮਿਲ ਰਹੀਆਂ ਹਨ ਕਿ ਪੇਂਡੂ ਸਹਿਕਾਰੀ ਸਭਾਵਾਂ ਕੋਲ ਡੀਏਪੀ ਖਾਦ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਨਹੀਂ। ਸਹਿਕਾਰੀ ਸਭਾਵਾਂ ਕੋਲ ਡੀਏਪੀ ਖਾਦ ਨਾ ਹੋਣ ਕਰਕੇ ਡੀਲਰਾਂ ਵੱਲੋਂ ਲਾਹਾ ਲਿਆ ਜਾ ਰਿਹਾ ਹੈ। ਡੀਪੀਏ ਦਾ ਛਾਇਆ ਸੰਕਟ, ਕਣਕ ਦੀ ਬਿਜਾਈ ਪਛੜਨ ਦੇ ਆਸਾਰ
ਪੰਜਾਬ ਅੰਦਰ ਜੁਗਾੜੂ ਰੇਹੜੀਆਂ 'ਤੇ ਲੱਗੇਗੀ ਬ੍ਰੇਕ?
ਪੰਜਾਬ ਸਰਕਾਰ ਮੁੜ ਜੁਗਾੜੂ ਰੇਹੜੀਆਂ ਉੱਪਰ ਸ਼ਿਕੰਜਾ ਕੱਸਣ ਜਾ ਰਹੀ ਹੈ। ਪੰਜਾਬ ਦੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਆਰਟੀਏਜ਼ ਦੇ ਸਕੱਤਰਾਂ ਤੇ ਹੋਰ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਜੁਗਾੜੂ ਰੇਹੜੀਆਂ ਦੀ ਰੋਕਥਾਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਂਝ ਇਸ ਵਾਰ ਸਰਕਾਰ ਸਖਤੀ ਵਰਤਣ ਦੇ ਰੌਂਅ ਵਿੱਚ ਨਹੀਂ ਹੈ। ਇਸ ਲਈ ਜਾਰੀ ਪੱਤਰ ਵਿਚਲੀ ਭਾਸ਼ਾ ਪਹਿਲਾਂ ਨਾਲੋਂ ਨਰਮ ਹੈ। ਪੰਜਾਬ ਅੰਦਰ ਜੁਗਾੜੂ ਰੇਹੜੀਆਂ 'ਤੇ ਲੱਗੇਗੀ ਬ੍ਰੇਕ?
PM ਮੋਦੀ ਦਾ ਅੱਜ ਤੋਂ ਤਿੰਨ ਦਿਨਾਂ ਗੁਜਰਾਤ ਦੌਰਾ
ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ (30 ਅਕਤੂਬਰ) ਨੂੰ ਇੱਕ ਮਹੱਤਵਪੂਰਨ ਦੌਰਾ ਕਰਨ ਜਾ ਰਹੇ ਹਨ। ਉਹ ਆਪਣੇ ਤਿੰਨ ਦਿਨਾਂ ਦੌਰੇ ਦੇ ਤਹਿਤ ਗੁਜਰਾਤ ਪਹੁੰਚਣਗੇ। ਐਤਵਾਰ ਨੂੰ ਹੀ ਪੀਐਮ ਮੋਦੀ ਵਡੋਦਰਾ ਵਿੱਚ ਦੇਸ਼ ਦੇ ਪਹਿਲੇ ਟਰਾਂਸਪੋਰਟ ਏਅਰਕ੍ਰਾਫਟ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਇਸ ਪਲਾਂਟ ਵਿੱਚ ਸੀ-295 ਮਿਲਟਰੀ ਟ੍ਰਾਂਸਪੋਰਟ ਏਅਰਕ੍ਰਾਫਟ ਦਾ ਨਿਰਮਾਣ ਸ਼ੁਰੂ ਹੋਵੇਗਾ। ਇਹ ਮੀਡੀਅਮ ਲਿਫਟ ਮਿਲਟਰੀ ਟ੍ਰਾਂਸਪੋਰਟ ਏਅਰਕ੍ਰਾਫਟ ਹੋਵੇਗਾ। ਸਪੇਨ ਦੀ ਏਅਰਬੱਸ ਡਿਫੈਂਸ ਕੰਪਨੀ ਤੇ ਟਾਟਾ ਕੰਸੋਰਟੀਅਮ ਮਿਲ ਕੇ ਇਸ ਪਲਾਂਟ ਨੂੰ ਸ਼ੁਰੂ ਕਰ ਰਹੇ ਹਨ। PM ਮੋਦੀ ਦਾ ਅੱਜ ਤੋਂ ਤਿੰਨ ਦਿਨਾਂ ਗੁਜਰਾਤ ਦੌਰਾ
- - - - - - - - - Advertisement - - - - - - - - -